ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  0 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  4 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  28 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  23 minutes ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  34 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  37 minutes ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  57 minutes ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 1 hour ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 1 hour ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  51 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 1 hour ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 2 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 2 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 3 hours ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸੰਪਾਦਕੀ

ਟੀਕਾਕਰਨ ਮੁਹਿੰਮ ਨੇ ਫੜੀ ਤੇਜ਼ੀ

ਦੇਸ਼ ਭਰ ਵਿਚ ਟੀਕਾਕਰਨ ਦੀ ਮੁਹਿੰਮ ਮੁੜ ਤੇਜ਼ ਹੋ ਗਈ ਹੈ। ਇਕ ਦਿਨ ਵਿਚ ਦੇਸ਼ ਭਰ ਵਿਚ 85 ਲੱਖ ਤੋਂ ਵਧੇਰੇ ਲੋਕਾਂ ਦਾ ਟੀਕਾਕਰਨ ਇਕ ਵੱਡੀ ਅਤੇ ਵਧੀਆ ਸਫਲਤਾ ਹੈ। ਪਹਿਲਾਂ ਹਰ ਪੱਖ ਤੋਂ ਟੀਕਾਕਰਨ ਮੁਹਿੰਮ ਨੂੰ ਦੇਸ਼ ਭਰ ਵਿਚ ਤੇਜ਼ ਕੀਤਾ ਗਿਆ ਸੀ ਅਤੇ ਔਸਤਨ ਇਕ ਦਿਨ ਵਿਚ 33 ਲੱਖ ਦੇ ਕਰੀਬ ਟੀਕੇ ਲਗਾਏ ਜਾ ਰਹੇ ਸਨ। ਪਰ ਬਾਅਦ ਵਿਚ ਟੀਕਿਆਂ ਦੀ ਕਮੀ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆਈਆਂ, ਜਿਨ੍ਹਾਂ ਨੂੰ ਹੁਣ ਦੂਰ ਕੀਤਾ ਜਾ ਰਿਹਾ ਹੈ। ਇਹ ਗੱਲ ਦੁਨੀਆ ਭਰ ਵਿਚ ਮੰਨੀ ਗਈ ਹੈ ਕਿ ਟੀਕਾਕਰਨ ਤੋਂ ਬਗ਼ੈਰ ਇਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਲੜਿਆ ਜਾ ਸਕਦਾ। ਭਾਰਤ ਵਿਚ ਕੁਝ ਕੰਪਨੀਆਂ ਨੇ ਤੇਜ਼ੀ ਨਾਲ ਟੀਕੇ ਤਿਆਰ ਕਰਨੇ ਸ਼ੁਰੂ ਕੀਤੇ ਹਨ। ਇਸ ਲਈ ਉਨ੍ਹਾਂ ਨੇ ਇਸ ਵਿਚ ਕੱਚੇ ਮਾਲ ਵਜੋਂ ਵਰਤੀ ਜਾਣ ਵਾਲੀ ਸਮੱਗਰੀ ਲਈ ਬਾਹਰਲੇ ਦੇਸ਼ਾਂ ਨਾਲ ਕਰਾਰ ਵੀ ਕੀਤੇ ਹਨ ਅਤੇ ਵੱਡੀ ਤਕਨੀਕੀ ਮਦਦ ਵੀ ਲਈ ਗਈ ਹੈ। ਅੱਜ ਵੀ ਟੀਕੇ ਦੇ ਉਤਪਾਦਨ ਵਿਚ ਭਾਰਤ ਦੁਨੀਆ ਦੇ ਮੋਹਰੀ ਦੇਸ਼ਾਂ ਵਿਚੋਂ ਇਕ ਹੈ। ਪਰ ਜਿੰਨੀ ਵੱਡੀ ਦੇਸ਼ ਦੀ ਆਬਾਦੀ ਹੈ ਤੇ ਜਿਸ ਕਦਰ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਦੀ ਲੋੜ ਹੈ, ਉਸ ਅਨੁਸਾਰ ਸੀਮਤ ਸਮੇਂ ਵਿਚ ਇਨ੍ਹਾਂ ਦਾ ਉਤਪਾਦਨ ਹੋਣਾ ਬੇਹੱਦ ਮੁਸ਼ਕਿਲ ਜਾਪਦਾ ਹੈ। ਇਸ ਲਈ ਰੂਸ, ਅਮਰੀਕਾ ਅਤੇ ਬਰਤਾਨੀਆ ਵਿਚ ਟੀਕੇ ਤਿਆਰ ਕਰਨ ਵਾਲੀਆਂ ਕੰਪਨੀਆਂ ਨਾਲ ਵੀ ਕਰਾਰ ਕੀਤੇ ਗਏ ਹਨ।
ਰੂਸ ਦਾ ਸਪੂਤਨਿਕ ਟੀਕਾ ਭਾਰਤ ਵਿਚ ਆ ਚੁੱਕਾ ਹੈ। ਅਗਸਤ ਦੇ ਮਹੀਨੇ ਵਿਚ ਭਾਰਤ ਦੀਆਂ ਕੰਪਨੀਆਂ ਕਰਾਰ ਅਨੁਸਾਰ ਇਸ ਟੀਕੇ ਦਾ ਉਤਪਾਦਨ ਵੀ ਕਰਨ ਲੱਗਣਗੀਆਂ। ਹੁਣ ਤੱਕ ਅੰਦਾਜ਼ਾ ਇਹ ਲਗਾਇਆ ਜਾ ਚੁੱਕਾ ਹੈ ਕਿ ਆਉਂਦੇ ਮਹੀਨਿਆਂ ਵਿਚ ਨਿਸਚਿਤ ਪ੍ਰੋਗਰਾਮ ਅਨੁਸਾਰ ਟੀਕਿਆਂ ਦੀ ਕਮੀ ਨਹੀਂ ਆਏਗੀ। ਪਹਿਲਾਂ ਕੇਂਦਰ ਵਲੋਂ 50 ਫ਼ੀਸਦੀ ਟੀਕੇ ਖ਼ਰੀਦੇ ਜਾਂਦੇ ਸਨ। 25 ਫ਼ੀਸਦੀ ਟੀਕੇ ਰਾਜ ਸਰਕਾਰਾਂ ਨੂੰ ਆਪ ਖ਼ਰੀਦ ਕੇ ਲਗਾਉਣ ਦੀ ਇਜਾਜ਼ਤ ਸੀ ਅਤੇ 25 ਫ਼ੀਸਦੀ ਕੋਟਾ ਨਿੱਜੀ ਹਸਪਤਾਲਾਂ ਦਾ ਮਿੱਥਿਆ ਗਿਆ ਸੀ ਪਰ ਇਸ ਪ੍ਰਬੰਧ ਨਾਲ ਟੀਕਾਕਰਨ ਦੀ ਰਫ਼ਤਾਰ ਤੇਜ਼ ਨਹੀਂ ਸੀ ਹੋ ਸਕੀ। ਕੰਪਨੀਆਂ ਸਿੱਧੇ ਰਾਜਾਂ ਨੂੰ ਟੀਕੇ ਦੇਣ ਲਈ ਤਿਆਰ ਨਹੀਂ ਸਨ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਜੂਨ ਨੂੰ ਇਹ ਐਲਾਨ ਕੀਤਾ ਸੀ ਕਿ 21 ਜੂਨ ਤੋਂ ਕੇਂਦਰ ਸਰਕਾਰ 18 ਸਾਲ ਤੋਂ ਉੱਪਰ ਵਾਲੇ ਸਾਰੇ ਵਿਅਕਤੀਆਂ ਨੂੰ ਮੁਫ਼ਤ ਟੀਕਾ ਲਗਾਉਣ ਲਈ ਰਾਜਾਂ ਨੂੰ 75 ਫ਼ੀਸਦੀ ਟੀਕੇ ਮੁਹੱਈਆ ਕਰੇਗੀ। 25 ਫ਼ੀਸਦੀ ਟੀਕੇ ਕੰਪਨੀਆਂ ਵਲੋਂ ਨਿੱਜੀ ਹਸਪਤਾਲਾਂ ਨੂੰ ਮੁਹੱਈਆ ਕੀਤੇ ਜਾਣਗੇ। ਜਿਥੋਂ ਤੱਕ ਟੀਕਾਕਰਨ ਦਾ ਸਵਾਲ ਹੈ, ਹੁਣ ਤੱਕ ਦੇਸ਼ ਭਰ ਵਿਚ 28 ਕਰੋੜ ਤੋਂ ਵਧੇਰੇ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਇਨ੍ਹਾਂ ਵਿਚੋਂ 23 ਕਰੋੜ ਤੋਂ ਵਧੇਰੇ ਲੋਕਾਂ ਨੂੰ ਪਹਿਲੀ ਤੇ 5 ਕਰੋੜ ਤੋਂ ਵਧੇਰੇ ਲੋਕਾਂ ਨੂੰ ਦੂਜੀ ਖੁਰਾਕ ਵੀ ਦਿੱਤੀ ਜਾ ਚੁੱਕੀ ਹੈ। ਸਰਕਾਰ ਨੇ ਹਰ ਰੋਜ਼ ਇਕ ਕਰੋੜ ਲੋਕਾਂ ਨੂੰ ਟੀਕਾ ਲਾਉਣ ਦਾ ਨਿਸ਼ਾਨਾ ਮਿੱਥਿਆ ਹੋਇਆ ਹੈ। ਇਕ ਅੰਦਾਜ਼ੇ ਅਨੁਸਾਰ ਜੁਲਾਈ ਦੇ ਅਖ਼ੀਰ ਤੱਕ 50 ਕਰੋੜ ਲੋਕਾਂ ਨੂੰ ਟੀਕਾ ਲੱਗ ਜਾਏਗਾ। ਰਾਜਾਂ ਨੂੰ ਟੀਕੇ ਦੇਣ ਦਾ ਆਧਾਰ ਆਬਾਦੀ, ਕਈ ਖੇਤਰਾਂ ਦਾ ਵਧੇਰੇ ਪ੍ਰਭਾਵਿਤ ਹੋਣਾ ਅਤੇ ਟੀਕਾਕਰਨ ਵਿਚ ਰਾਜਾਂ ਦੀ ਤੇਜ਼ੀ ਨੂੰ ਬਣਾਇਆ ਗਿਆ ਹੈ। ਕਈ ਰਾਜਾਂ ਨੇ ਇਸ ਵਿਚ ਪੁਖਤਾ ਤਰੱਕੀ ਕੀਤੀ ਹੈ। ਮਿਸਾਲ ਦੇ ਤੌਰ 'ਤੇ ਆਂਧਰਾ ਪ੍ਰਦੇਸ਼ ਵਿਚ ਐਤਵਾਰ ਨੂੰ ਸਵੇਰੇ 6 ਵਜੇ ਤੋਂ ਰਾਤ ਦੇ 8 ਵਜੇ ਤੱਕ ਸਵਾ 13 ਲੱਖ ਲੋਕਾਂ ਨੂੰ ਟੀਕੇ ਲਗਾਏ ਜਾ ਚੁੱਕੇ ਸਨ। ਸਿਹਤ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਰਾਜਾਂ ਕੋਲ ਹਾਲੇ 3 ਕਰੋੜ ਤੋਂ ਵਧੇਰੇ ਖੁਰਾਕਾਂ ਮੌਜੂਦ ਹਨ। ਅੱਗੋਂ ਉਨ੍ਹਾਂ ਨੂੰ ਪ੍ਰਦਰਸ਼ਨ ਦੇ ਆਧਾਰ 'ਤੇ ਹੋਰ ਖੁਰਾਕਾਂ ਦਿੱਤੀਆਂ ਜਾਣਗੀਆਂ।
ਟੀਕਾਕਰਨ ਨਾਲ ਸਬੰਧਿਤ ਤਕਨੀਕੀ ਸਲਾਹਕਾਰ ਸਮੂਹ ਦੇ ਚੇਅਰਮੈਨ ਡਾ. ਐਨ.ਕੇ. ਅਰੋੜਾ ਨੇ ਇਹ ਦਾਅਵਾ ਕੀਤਾ ਹੈ ਕਿ ਅਗਸਤ ਦੇ ਮਹੀਨੇ ਤੱਕ ਰੋਜ਼ ਇਕ ਕਰੋੜ ਲੋਕਾਂ ਨੂੰ ਟੀਕਾ ਲਗਾਏ ਜਾਣ ਵਿਚ ਸਫਲਤਾ ਪ੍ਰਾਪਤ ਕਰ ਲਈ ਜਾਏਗੀ। ਇਸ ਦੇ ਨਾਲ ਹੀ ਨਿੱਜੀ ਟੀਕਾ ਕੇਂਦਰਾਂ ਦੀ ਗਿਣਤੀ ਵਧਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਛੋਟੇ ਸ਼ਹਿਰਾਂ ਵਿਚ ਵੀ ਇਹ ਕੇਂਦਰ ਖੋਲ੍ਹੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਗਿਣਤੀ 30,000 ਤੋਂ ਵਧੇਰੇ ਕੀਤੇ ਜਾਣ ਦਾ ਯਤਨ ਹੈ। ਜੇਕਰ ਮਿੱਥੇ ਟੀਚੇ ਮੁਤਾਬਿਕ ਟੀਕੇ ਉਪਲਬਧ ਕਰਵਾ ਕੇ ਲਗਾਉਣ ਵਿਚ ਸਫਲਤਾ ਪ੍ਰਾਪਤ ਕਰ ਲਈ ਜਾਂਦੀ ਹੈ ਤਾਂ ਇਸ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੀ ਸੰਤੁਸ਼ਟੀਜਨਕ ਅਤੇ ਇਤਿਹਾਸਕ ਪ੍ਰਾਪਤੀ ਮੰਨੀ ਜਾਏਗੀ ਅਤੇ ਇਸ ਨਾਲ ਇਸ ਸਾਲ ਦੇ ਅਖ਼ੀਰ ਤੱਕ ਆਬਾਦੀ ਦੇ ਵਧੇਰੇ ਹਿੱਸੇ ਦਾ ਟੀਕਾਕਰਨ ਹੋ ਜਾਏਗਾ।

-ਬਰਜਿੰਦਰ ਸਿੰਘ ਹਮਦਰਦ

ਅਨਾਜ ਦੀ ਪੈਦਾਵਾਰ ਕਿੰਨੀ ਕਰੀਏ ?

ਅੱਜ ਸਾਡੀ ਖੇਤੀ ਦੀ ਮੁੱਖ ਸਮੱਸਿਆ ਦੇਸ਼ ਦੀ ਖੁਰਾਕੀ ਲੋੜ ਨਾਲੋਂ ਜ਼ਿਆਦਾ ਪੈਦਾਵਾਰ ਹੈ, ਦਰਅਸਲ ਪੈਦਾਵਾਰ ਲੋੜ ਤੋਂ ਜ਼ਿਆਦਾ ਵੀ ਨਹੀਂ ਹੈ, ਪਰ ਕਿਉਂਕਿ ਗ਼ਰੀਬੀ ਕਾਰਨ ਲੋਕ ਪੂਰੀ ਲੋੜ ਅਨੁਸਾਰ ਅਨਾਜ ਖ਼ਰੀਦ ਨਹੀਂ ਸਕਦੇ ਅਤੇ ਸਰਕਾਰ ਇਸ ਗੱਲ ਦਾ ਜ਼ਿਆਦਾ ਰੌਲਾ ਪਾਉਂਦੀ ਹੈ ...

ਪੂਰੀ ਖ਼ਬਰ »

ਕਿਸੇ ਹੋਰ ਦੀ ਜ਼ਿੰਮੇਵਾਰੀ ਨਹੀਂ ਹੈ ਤੁਹਾਡਾ ਸੰਘਰਸ਼

ਜਦੋਂ ਵੀ ਕੁਦਰਤ ਆਪਣਾ ਰੂਪ ਸਖ਼ਤ ਕਰਦੀ ਹੈ, ਉਦੋਂ ਹੀ ਇਨਸਾਨ ਆਪਣਾ ਵਤੀਰਾ ਨਰਮ ਕਰਦਾ ਹੈ। ਜਿਸ ਕਿਸੇ ਨੂੰ ਕਿਸੇ ਦੀ ਹੋਂਦ ਦਾ ਅਹਿਸਾਸ ਵੀ ਨਾ ਰਿਹਾ ਹੋਵੇ, ਕਦੇ ਉਹ ਵੀ ਰਿਸ਼ਤੇ-ਨਾਤੇ ਮੁੜ ਸਾਂਭਣੇ ਸ਼ੁਰੂ ਕਰ ਦਿੰਦਾ ਹੈ। ਭੁੱਲਿਆਂ-ਵਿਸਰਿਆਂ ਦਾ ਮੁੱਲ ਪੈ ਜਾਂਦਾ ਹੈ। ...

ਪੂਰੀ ਖ਼ਬਰ »

ਭਾਰਤੀ ਪੀਨਲ ਕੋਡ ਵਿਚੋਂ ਧਾਰਾ 124 ਨੂੰ ਹਟਾਉਣ ਦੀ ਲੋੜ

ਇਸ ਕਾਨੂੰਨ ਦੀ ਹੋ ਰਹੀ ਹੈ ਦੁਰਵਰਤੋਂ ਜਦੋਂ ਤੋਂ ਆਰ.ਐਸ.ਐਸ. ਦੀ ਅਗਵਾਈ ਵਾਲੀ ਭਾਜਪਾ ਸੱਤਾ ਵਿਚ ਆਈ ਹੈ, ਸੰਵਿਧਾਨ ਦੀ ਲੋਕਤੰਤਰੀ ਭਾਵਨਾ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਅਸਲ ਵਿਚ ਖੁਦ ਲੋਕਤੰਤਰ ਅਤੇ ਉਸ ਦੀਆਂ ਕਦਰਾਂ ਕੀਮਤਾਂ ਨੂੰ ਰਾਜ ਸੱਤਾ ਦੇ ਪ੍ਰਬੰਧਕਾਂ ਤੋਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX