ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਪਹਿਲਾ ਸਫ਼ਾ

18 ਨੁਕਤਿਆਂ 'ਤੇ ਨਿਰਦੇਸ਼ ਲੈ ਕੇ ਬਿਨਾਂ ਹਾਈਕਮਾਨ ਨੂੰ ਮਿਲੇ ਵਾਪਸ ਪਰਤੇ ਕੈਪਟਨ

• ਸਿੱਧੂ ਨੂੰ ਕੀਤਾ ਜਾਵੇਗਾ ਦਿੱਲੀ ਤਲਬ-ਰਾਵਤ • ਜੁਲਾਈ 'ਚ ਮਿਲੇਗਾ ਨਵਾਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ • ਪਾਣੀ 'ਚ ਮਧਾਣੀ ਦਾ ਮਾਮਲਾ ਬਣਿਆ ਪੰਜਾਬ ਕਾਂਗਰਸ ਦਾ ਅੜਿੱਕਾ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 23 ਜੂਨ -ਲਗਾਤਾਰ 3 ਦਿਨ ਮੁਲਾਕਾਤਾਂ ਦੇ ਦੌਰ ਤੋਂ ਬਾਅਦ ਵੀ ਦਿੱਲੀ ਪਹੁੰਚੇ ਪੰਜਾਬ ਦੇ ਸਿਆਸੀ ਮਾਮਲੇ ਦਾ ਹਾਲ ਪਾਣੀ 'ਚ ਮਧਾਣੀ ਵਾਲਾ ਹੋਇਆ ਪਿਆ ਹੈ | ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਜਿਹੇ ਸੰਵੇਦਨਸ਼ੀਲ ਮੁੱਦੇ ਸਮੇਤ 18 ਨੁਕਤਿਆਂ 'ਤੇ ਹਾਈਕਮਾਨ ਵਲੋਂ ਗਠਿਤ ਕਮੇਟੀ ਤੋਂ ਨਿਰਦੇਸ਼ ਲੈ ਕੇ ਵਾਪਸ ਪਰਤ ਗਏ ਹਨ, ਉੱਥੇ ਮਾਮਲੇ ਦੀ ਦੂਜੀ ਧਿਰ ਬਣੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀਆਂ ਜਨਤਕ ਬਿਆਨਬਾਜ਼ੀਆਂ ਦੇ ਚਲਦਿਆਂ ਛੇਤੀ ਹੀ ਦਿੱਲੀ ਤਲਬ ਕੀਤਾ ਜਾਵੇਗਾ | ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਆਪਣੀ ਰਿਹਾਇਸ਼ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ | ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੈਪਟਨ ਮੰਤਰੀ ਮੰਡਲ ਦੇ ਨਾਰਾਜ਼ ਮੰਤਰੀਆਂ ਅਤੇ ਵਿਧਾਇਕਾਂ ਨਾਲ ਅਤੇ ਕੁਝ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ | 1 ਜੂਨ ਤੋਂ ਸ਼ੁਰੂ ਹੋਈ ਮੁਲਾਕਾਤਾਂ ਦੀ ਇਸ ਕਵਾਇਦ ਦੇ ਬਿਨਾਂ ਕਿਸੇ ਫ਼ੈਸਲੇ ਦੇ ਇੰਜ ਲਟਕਣ ਨਾਲ ਕਈ ਕਾਂਗਰਸੀ ਆਗੂ ਹਾਈਕਮਾਨ ਤੋਂ ਵੀ ਖਫ਼ਾ ਹਨ | ਕਾਂਗਰਸੀ ਹਲਕਿਆਂ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਹਾਈਕਮਾਨ ਵਲੋਂ ਇਸ ਨੂੰ ਕੈਪਟਨ ਬਨਾਮ ਸਿੱਧੂ ਦਾ ਮਾਮਲਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ 'ਚੋਂ ਕੁਝ ਕੁ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਜਿਵੇਂ ਸਾਰੀ ਕਵਾਇਦ ਕੈਪਟਨ ਨੂੰ ਹੋਰ ਸਮਾਂ ਦੇਣ ਲਈ ਅਤੇ ਕਿਸੇ ਤਰ੍ਹਾਂ ਸਿੱਧੂ ਨੂੰ ਵਾਜਬ ਭੂਮਿਕਾ ਦੇਣ ਲਈ ਹੀ ਕੀਤੀ ਗਈ ਹੈ ਅਤੇ ਇਸ ਸਭ 'ਚ ਪੰਜਾਬ ਦੇ ਪੱਖੋਂ ਜਿਹੜੇ ਜਾਇਜ਼ ਅਤੇ ਅਹਿਮ ਮੁੱਦੇ ਹਨ ਉਹ ਗੁਆਚ ਗਏ ਹਨ |
ਬਿਨਾਂ ਹਾਈਕਮਾਨ ਨੂੰ ਮਿਲੇ ਵਾਪਸ ਪਰਤੇ ਕੈਪਟਨ

ਕੈਪਟਨ ਅਮਰਿੰਦਰ ਸਿੰਘ ਦਿੱਲੀ 'ਚ ਤਿੰਨ ਮੈਂਬਰੀ ਕਮੇਟੀ, ਜਿਸ 'ਚ ਮਲਿਕ ਅਰਜੁਨ ਖੜਗੇ, ਹਰੀਸ਼ ਰਾਵਤ ਅਤੇ ਜੇ.ਪੀ.ਅਗਰਵਾਲ ਹਨ, ਨੂੰ ਮਿਲ ਕੇ ਬੁੱਧਵਾਰ ਨੂੰ ਵਾਪਸ ਪਰਤ ਗਏ ਹਨ | ਕੈਪਟਨ ਨੇ ਹਾਲ ਹੀ 'ਚ ਕੀਤੀਆਂ ਦੋਵਾਂ ਫੇਰੀਆਂ, ਜਿਸ 'ਚ ਕਮੇਟੀ ਅੱਗੇ ਪੇਸ਼ ਹੋਏ, ਦੌਰਾਨ ਹਾਈਕਮਾਨ ਨਾਲ ਮੁਲਾਕਾਤ ਨਹੀਂ ਕੀਤੀ | ਹਾਲਾਂਕਿ ਇਸ ਸਬੰਧ 'ਚ ਪੁੱਛੇ ਜਾਣ 'ਤੇ ਰਾਵਤ ਨੇ ਕਿਹਾ ਕਿ ਜਿਹੜੇ ਆਗੂ ਨੂੰ ਜਿਸ ਨਾਲ ਮੁਲਾਕਾਤ ਦੀ ਲੋੜ ਹੈ ਉਹ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ | ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲਾਗੂ ਹੋਣ ਸਬੰਧੀ ਕੁਝ ਜਾਣਕਾਰੀ ਲੈਣ ਲਈ ਕੈਪਟਨ ਨੂੰ ਦਿੱਲੀ ਬੁਲਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਕਮੇਟੀ ਨੇ 18 ਮੁੱਦਿਆਂ 'ਤੇ ਕੈਪਟਨ ਨੂੰ ਸੀਮਤ ਸਮੇਂ ਹੱਦ 'ਚ ਕਾਰਵਾਈ ਕਰਨ ਨੂੰ ਕਿਹਾ ਹੈ ਹਾਲਾਂਕਿ ਵਾਰ-ਵਾਰ ਪੁੱਛੇ ਜਾਣ 'ਤੇ ਵੀ ਰਾਵਤ ਨੇ ਉਸ ਸਮੇਂ ਹੱਦ ਬਾਰੇ ਕੁਝ ਵੀ ਹੋਰ ਨਹੀਂ ਦੱਸਿਆ ਅਤੇ ਸਿਰਫ਼ ਏਨਾ ਹੀ ਕਿਹਾ ਕਿ ਕੈਪਟਨ ਨੂੰ ਇਕ ਡੈੱਡਲਾਈਨ ਦਿੱਤੀ ਗਈ ਹੈ | ਕਮੇਟੀ ਵਲੋਂ ਦਿੱਤੇ ਗਏ 18 ਮੁੱਦਿਆਂ 'ਚ ਸਭ ਤੋਂ ਅਹਿਮ ਬਰਗਾੜੀ ਦਾ ਮਾਮਲਾ ਹੈ | ਇਸ ਤੋਂ ਇਲਾਵਾ ਨਸ਼ਿਆਂ, ਰੇਤ ਮਾਫ਼ੀਆ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ, ਟਰਾਂਸਪੋਰਟ ਮਾਫ਼ੀਆ ਆਦਿ ਮੁੱਦੇ ਸ਼ਾਮਿਲ ਹਨ | ਹਰੀਸ਼ ਰਾਵਤ ਨੇ ਆਪਣੇ ਬਿਆਨ 'ਚ ਪੰਜਾਬ ਦੇ ਸ਼ਹਿਰੀ ਤਬਕੇ ਲਈ ਸੌਗਾਤ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਸ਼ਹਿਰਾਂ 'ਚ ਰਹਿਣ ਵਾਲਿਆਂ ਨੂੰ 200 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾਵੇਗੀ | ਹਾਲਾਂਕਿ ਇਸ ਦਾ ਐਲਾਨ ਮੁੱਖ ਮੰਤਰੀ ਵਲੋੋਂ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤਾ ਜਾਵੇਗਾ |
ਸਿੱਧੂ ਨੂੰ ਬੁਲਾਇਆ ਜਾਵੇਗਾ ਦਿੱਲੀ-ਰਾਵਤ

ਚਰਚਾਵਾਂ 'ਚ ਰਹਿ ਰਹੀ ਸਿੱਧੂ ਦੀ ਬਿਆਨਬਾਜ਼ੀ ਨੂੰ ਲੈ ਕੇ ਰਾਵਤ ਨੇ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਦਾ ਸਮਾਂ ਗ਼ਲਤ ਹੈ | ਉਨ੍ਹਾਂ ਕਿਹਾ ਕਿ ਸਿੱਧੂ ਦੀ ਬਿਆਨਬਾਜ਼ੀ ਹਾਈਕਮਾਨ ਦੇ ਨੋਟਿਸ 'ਚ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਜਾਵੇਗਾ | ਹਾਲਾਂਕਿ ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਕਾਂਗਰਸ ਸਿੱਧੂ ਦੀ ਸਮਰੱਥਾ ਦੀ ਵਰਤੋਂ ਕਰਨ ਦਾ ਰਸਤਾ ਕੱਢੇਗੀ | ਜ਼ਿਕਰਯੋਗ ਹੈ ਕਿ ਕੈਪਟਨ ਅਤੇ ਸਿੱਧੂ ਅੜਿੱਕੇ 'ਚ ਜਿੱਥੇ ਸਿੱਧੂ ਨੇ ਤਿੱਖੇ ਸੁਰਾਂ 'ਚ ਮੀਡੀਆ 'ਚ ਇਹ ਬਿਆਨ ਦਿੱਤਾ ਕਿ ਉਹ ਕੋਈ ਦਰਸ਼ਨੀ ਘੋੜੇ ਨਹੀਂ ਹਨ ਉੱਥੇ ਕੈਪਟਨ ਨੇ ਉਨ੍ਹਾਂ ਦੇ ਬਿਆਨਾਂ 'ਤੇ ਸਖ਼ਤ ਇਤਰਾਜ਼ ਕਰਦਿਆਂ ਕਮੇਟੀ ਅੱਗੇ ਆਪਣੀ ਨਾਰਾਜ਼ਗੀ ਪ੍ਰਗਟਾਈ ਸੀ |
ਜੁਲਾਈ 'ਚ ਤੈਅ ਹੋ ਜਾਵੇਗਾ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਦੇ ਪਿਛਲੇ ਡੇਢ ਸਾਲ ਤੋਂ ਲਟਕ ਰਹੇ ਮਾਮਲੇ ਦਾ ਫ਼ੈਸਲਾ ਜੁਲਾਈ 'ਚ ਹੋਣ ਦੀ ਸੰਭਾਵਨਾ ਹੈ | ਹਰੀਸ਼ ਰਾਵਤ ਨੇ ਕਿਹਾ ਕਿ 8 ਤੋਂ 10 ਜੁਲਾਈ ਤੱਕ ਪ੍ਰਧਾਨ ਤੈਅ ਕਰ ਲਿਆ ਜਾਵੇਗਾ | ਜਦਕਿ ਸੁਨੀਲ ਜਾਖੜ ਨੇ ਪੱਤਰਕਾਰਾਂ ਵਲੋਂ ਪ੍ਰਧਾਨ ਬਦਲੇ ਜਾਣ ਦੇ ਸਵਾਲ ਨੂੰ ਟਾਲਦਿਆਂ ਕਿਹਾ ਕਿ ਮੇਰਾ ਫ਼ਾਤੀਹਾ ਤਾਂ ਕਈ ਵਾਰ ਪੜਿ੍ਹਆ ਜਾ ਚੁੱਕਾ ਹੈ, ਨਾਲ ਹੀ ਅੱਗੇ ਕਿਹਾ ਕਿ ਮਾਮਲਾ ਜਾਖੜ ਦੇ ਰਹਿਣ ਜਾਂ ਨਾ ਰਹਿਣ ਦਾ ਨਹੀਂ ਹੈ | ਉਨ੍ਹਾਂ ਦਾਰਸ਼ਨਿਕ ਅੰਦਾਜ਼ 'ਚ ਕਿਹਾ ਕਿ ਜਦੋਂ ਜੰਗਲ ਨੂੰ ਅੱਗ ਲੱਗੀ ਹੋਵੇ ਤਾਂ ਰੁੱਖਾਂ ਦੀ ਗਿਣਤੀ ਨਹੀਂ ਕੀਤੀ ਜਾਂਦੀ |
ਸੋਨੀਆ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ ਅੱਜ

ਚੰਡੀਗੜ੍ਹ, (ਐਨ.ਐਸ. ਪਰਵਾਨਾ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਆਗੂਆਂ ਨਾਲ ਹੰਗਾਮੀ ਮੀਟਿੰਗ ਕੱਲ੍ਹ 24 ਜੂਨ ਨੂੰ ਬੁਲਾਈ ਹੈ, ਜਿਸ 'ਚ ਦੇਸ਼ ਦੀ ਮੌਜੂਦਾ ਸਿਆਸੀ ਸੂਰਤ-ਏ-ਹਾਲ ਮਹਿੰਗਾਈ 'ਤੇ ਵਿਸ਼ੇਸ਼ ਕਰਕੇ ਡੀਜ਼ਲ ਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ 'ਤੇ ਵਿਚਾਰ ਕੀਤਾ ਜਾਏਗਾ |

ਮਾਲਿਆ, ਨੀਰਵ ਅਤੇ ਚੋਕਸੀ ਦੀ 9371 ਕਰੋੜ ਦੀ ਜਾਇਦਾਦ ਬੈਂਕਾਂ ਨੂੰ ਟ੍ਰਾਂਸਫ਼ਰ

ਤਿੰਨਾਂ ਦੀ 80.45 ਫ਼ੀਸਦੀ ਭਾਵ 18170.02 ਕਰੋੜ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਭਗੌੜੇ ਕਾਰੋਬਾਰੀ ਵਿਜੈ ਮਾਲਿਆ, ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੀ ਕੁੱਲ 9371 ਕਰੋੜ ਰੁਪਏ ਦੀ ਜਾਇਦਾਦ ਹੁਣ ਸਰਕਾਰੀ ਬੈਂਕਾਂ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ, ਤਾਂ ਜੋ ਧੋਖਾਖੜੀ ਕਾਰਨ ਹੋਏ ਨੁਕਸਾਨ ਨੂੰ ਪੂਰਾ ਕੀਤਾ ਜਾ ਸਕੇ | ਈ.ਡੀ. ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਕਿ ਸਰਕਾਰੀ ਬੈਂਕਾਂ ਨੂੰ ਈ.ਡੀ. ਨੇ ਨਾ ਸਿਰਫ਼ ਗ਼ੈਰ-ਕਾਨੂੰਨੀ ਢੰਗ ਨਾਲ ਰਕਮਾਂ ਦੇ ਲੈਣ-ਦੇਣ ਤੋਂ ਬਚਾਅ ਬਾਰੇ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਤਹਿਤ ਵਿਜੈ ਮਾਲਿਆ, ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੇ ਮਾਮਲੇ 'ਚ ਬੈਂਕਾਂ ਨੂੰ ਹੋਏ ਕੁੱਲ ਨੁਕਸਾਨ ਦਾ 80.45 ਫ਼ੀਸਦੀ ਭਾਵ 18170.02 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕੀਤਾ | ਸਾਰੀ 9371.11 ਕਰੋੜ ਦੀ ਜਾਇਦਾਦ ਸਰਕਾਰੀ ਬੈਂਕਾਂ ਨੂੰ ਟ੍ਰਾਂਸਫਰ ਵੀ ਕਰ ਦਿੱਤੀ | ਈ.ਡੀ. ਨੇ ਕਿਹਾ ਕਿ ਵਿਜੈ ਮਾਲਿਆ ਅਤੇ ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਮਾਮਲੇ 'ਚ ਬੈਂਕਾਂ ਦੀ 40 ਫ਼ੀਸਦੀ ਰਕਮ ਪੀ.ਐੱਮ.ਐੱਲ.ਏ. ਤਹਿਤ ਜ਼ਬਤ ਕੀਤੇ ਸ਼ੇਅਰਾਂ ਦੀ ਵਿਕਰੀ ਰਾਹੀਂ ਵਸੂਲ ਕੀਤੀ ਗਈ | ਵਿਜੈ ਮਾਲਿਆ ਦੇ ਮਾਮਲੇ 'ਚ ਭਾਰਤੀ ਸਟੇਟ ਬੈਂਕ ਦੀ ਅਗਵਾਈ ਹੇਠ ਬੈਂਕਾਂ ਦਾ ਇਕ ਗਰੁੱਪ ਉਸ ਦੀਆਂ ਤਿੰਨ ਕੰਪਨੀਆਂ ਤਕਰੀਬਨ 6200 ਕਰੋੜ ਰੁਪਏ ਦੀ ਰਿਕਵਰੀ ਹੋਣ ਦੀ ਉਮੀਦ ਹੈ | ਬੈਂਕਾਂ ਵਲੋਂ 3 ਕੰਪਨੀਆਂ ਯੂਨਾਈਟਿਡ, ਬਰੇਵਰੀਜ਼, ਯੂਨਾਈਟਿਡ ਸਪਿ੍ਟਸ ਅਤੇ ਮੈਕਡੋਨਾਲਡ ਹੋਲਡਿੰਗਸ ਦੇ ਸ਼ੇਅਰ ਵੇਚੇ ਜਾਣਗੇ | ਸ਼ੇਅਰਾਂ ਦੀ ਮਾਰਕੀਟ ਵੈਲਿਊ ਮੁਤਾਬਿਕ ਇਸ ਤੋਂ 6200 ਕਰੋੜ ਦੀ ਰਕਮ ਮਿਲਣ ਦੀ ਉਮੀਦ ਹੈ | ਜ਼ਿਕਰਯੋਗ ਹੈ ਕਿ ਮਾਲਿਆ ਨੇ 17 ਬੈਂਕਾਂ ਤੋਂ ਤਕਰੀਬਨ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਸੀ ਪਰ ਮੂਲ ਅਤੇ ਸੂਦ ਕਿਸੇ ਦੀ ਵੀ ਅਦਾਇਗੀ ਨਹੀਂ ਕੀਤੀ | ਈ.ਡੀ. ਵਲੋਂ ਚੁੱਕੇ ਇਨ੍ਹਾਂ ਕਦਮਾਂ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਦਿਆਂ ਕਿਹਾ ਕਿ ਭਗੌੜੇ ਅਤੇ ਆਰਥਿਕ ਦੋਸ਼ੀਆਂ ਖ਼ਿਲਾਫ਼ ਸਰਗਰਮੀ ਨਾਲ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੀਆਂ ਕੰਪਨੀਆਂ ਕੁਰਕ ਕੀਤੀਆਂ ਜਾਣਗੀਆਂ ਅਤੇ ਬਕਾਇਆ ਰਕਮਾਂ ਅਦਾ ਕੀਤੀਆਂ ਜਾਣਗੀਆਂ |

ਲੰਡਨ ਹਾਈਕੋਰਟ ਵਲੋਂ ਨੀਰਵ ਮੋਦੀ ਦੀ ਭਾਰਤ ਹਵਾਲਗੀ ਰੋਕਣ ਸਬੰਧੀ ਪਟੀਸ਼ਨ ਰੱਦ

ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 23 ਜੂਨ-ਪੰਜਾਬ ਨੈਸ਼ਨਲ ਬੈਂਕ ਨਾਲ ਲਗਪਗ ਦੋ ਅਰਬ ਡਾਲਰ ਦੇ ਘੁਟਾਲੇ ਦੇ ਮਾਮਲੇ 'ਚ ਯੂ.ਕੇ. ਹਾਈਕੋਰਟ ਨੇ ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਦਾਇਰ ਕੀਤੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਇਸ ਤਰ੍ਹਾਂ ਉਹ ਹਵਾਲਗੀ ਰੋਕਣ ਸਬੰਧੀ ਅਪੀਲ ਦੇ ਪਹਿਲੇ ਗੇੜ 'ਚ ਆਪਣੀ ਲੜਾਈ ਹਾਰ ਗਿਆ ਅਤੇ ਹੁਣ ਉਸ ਦੇ ਕੋਲ ਮੌਖਿਕ (ਓਰਲ) ਸੁਣਵਾਈ ਵਾਸਤੇ ਨਵੇਂ ਸਿਰੇ ਤੋਂ ਅਪੀਲ ਦਾਇਰ ਕਰਨ ਲਈ ਸਿਰਫ 5 ਦਿਨ ਦਾ ਸਮਾਂ ਹੈ | ਜ਼ਿਕਰਯੋਗ ਹੈ ਕਿ ਇਸ ਸਾਲ 15 ਅਪ੍ਰੈਲ ਨੂੰ ਯੂ.ਕੇ. ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਨੀਰਵ ਮੋਦੀ ਦੀ ਭਾਰਤ ਹਵਾਲਗੀ ਲਈ ਮਨਜ਼ੂਰੀ ਦੇ ਦਿੱਤੀ ਸੀ | ਹਾਈਕੋਰਟ ਦੇ ਜੱਜ ਸਾਹਮਣੇ ਨੀਰਵ ਦੀ ਅਪੀਲ ਇਹ ਦਸਤਾਵੇਜ਼ੀ ਫ਼ੈਸਲੇ ਕਰਨ ਨਾਲ ਸਬੰਧਿਤ ਸੀ ਕੀ ਉਸ ਨੂੰ ਭਾਰਤ ਦੇ ਹਵਾਲੇ ਕਰਨ ਸਬੰਧੀ ਗ੍ਰਹਿ ਮੰਤਰੀ ਦੇ ਫ਼ੈਸਲੇ ਜਾਂ ਵੈਸਟਮਿਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਆਦੇਸ਼ ਖ਼ਿਲਾਫ਼ ਅਪੀਲ ਦਾ ਕੋਈ ਆਧਾਰ ਹੈ | ਹਾਈਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਇਜਾਜ਼ਤ ਮੰਗਲਵਾਰ ਨੂੰ ਦਸਤਾਵੇਜ਼ 'ਚ ਖ਼ਾਰਜ ਕਰ ਦਿੱਤੀ ਗਈ ਹੈ ਅਤੇ ਹੁਣ ਨੀਰਵ ਕੋਲ ਹਾਈਕੋਰਟ ਸਾਹਮਣੇ ਮੌਖਿਕ ਸੁਣਵਾਈ ਦੇ ਵਾਸਤੇ ਨਵੇਂ ਸਿਰੇ ਤੋਂ ਅਰਜ਼ੀ ਦਾਇਰ ਕਰਨ ਦਾ ਮੌਕਾ ਬਚਿਆ ਹੈ, ਜਿਸ 'ਤੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕੀ ਮਾਮਲੇ 'ਚ ਪੂਰਨ ਅਪੀਲ ਸੁਣਵਾਈ ਕੀਤੀ ਜਾ ਸਕਦੀ ਹੈ | ਜੇਕਰ ਨਵੇਂ ਸਿਰੇ ਤੋਂ ਅਰਜ਼ੀ ਦਾਇਰ ਕੀਤੀ ਜਾਂਦੀ ਹੈ ਤਾਂ ਇਸ ਨੂੰ ਹਾਈਕੋਰਟ ਦੇ ਜੱਜ ਸਾਹਮਣੇ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ | ਅਜਿਹਾ ਮੰਨਿਆ ਜਾ ਰਿਹਾ ਹੈ ਕਿ ਨੀਰਵ ਮੋਦੀ ਇਸ ਤਰ੍ਹਾਂ ਦੀ ਅਰਜ਼ੀ ਦਾਇਰ ਕਰਨ ਦੀ ਯੋਜਨਾ ਬਣਾ ਰਿਹਾ ਹੈ | ਕਾਬਲੇਗੌਰ ਹੈ ਕਿ ਨੀਰਵ ਮੋਦੀ 19 ਮਾਰਚ, 2019 ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ ਹੀ ਲੰਡਨ ਸਥਿਤ ਵੈਂਡਸਵਰਥ ਜੇਲ੍ਹ 'ਚ ਬੰਦ ਹੈ |

ਐਸ.ਆਈ.ਟੀ. ਨੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਨੂੰ 26 ਨੂੰ ਸੱਦਿਆ

ਚੰਡੀਗੜ੍ਹ, 23 ਜੂਨ (ਬਿਊਰੋ ਚੀਫ਼)-ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜਾਂਚ ਲਈ ਐਡੀਸ਼ਨਲ ਡੀ.ਜੀ.ਪੀ ਐਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ 26 ਜੂਨ ਨੂੰ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ | ਸੁਖਬੀਰ ਸਿੰਘ ਬਾਦਲ ਜੋ 14 ਅਕਤੂਬਰ, 2015 ਨੂੰ ਵਾਪਰੀ ਘਟਨਾ ਮੌਕੇ ਰਾਜ ਦੇ ਗ੍ਰਹਿ ਮੰਤਰੀ ਸਨ, ਪਰ ਇਸ ਘਟਨਾ ਮੌਕੇ ਉਹ ਛੁੱਟੀ 'ਤੇ ਬਾਹਰ ਗਏ ਹੋਏ ਸਨ | ਮਗਰਲੀ ਵਿਸ਼ੇਸ਼ ਜਾਂਚ ਟੀਮ ਵਲੋਂ ਉਨ੍ਹਾਂ ਦਿਨਾਂ ਦੌਰਾਨ ਉਨ੍ਹਾਂ ਨਾਲ ਗੱਲਬਾਤ ਹੋਣ ਸਬੰਧੀ ਕੋਈ ਟੈਲੀਫ਼ੋਨ ਦਾ ਰਿਕਾਰਡ ਵੀ ਨਹੀਂ ਲੱਭਿਆ ਜਾ ਸਕਿਆ ਸੀ | ਸੁਖਬੀਰ ਸਿੰਘ ਬਾਦਲ ਨੇ ਮਗਰਲੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਵੀ ਇਹ ਬਿਆਨ ਦਿੱਤੇ ਸਨ ਕਿ ਉਕਤ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਕੁਝ ਦਿਨ ਬਾਅਦ ਮਿਲੀ, ਕਿਉਂਕਿ ਘਟਨਾ ਮੌਕੇ ਉਹ ਟੈਲੀਫ਼ੋਨ ਦੇ ਸੰਪਰਕ ਵਿਚ ਨਹੀਂ ਸਨ | ਸੂਚਨਾ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਵਿਖੇ ਸੈਕਟਰ 32 ਸਥਿਤ ਪੰਜਾਬ ਪੁਲਿਸ ਦੀ ਜੀ. ਓ. ਮੈਸ ਅਤੇ ਇੰਸਟੀਚਿਊਟ ਦੀ ਇਮਾਰਤ ਵਿਖੇ 26 ਜੂਨ ਨੂੰ ਸਵੇਰੇ 11 ਵਜੇ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਧਾਰਾ 160 ਅਧੀਨ ਸੰਮਨ ਜਾਰੀ ਕੀਤੇ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਉਸ ਦਿਨ ਪੁੱਛਗਿੱਛ ਲਈ ਹਾਜ਼ਰ ਹੋਣਗੇ | ਵਰਨਣਯੋਗ ਹੈ ਕਿ ਕੋਟਕਪੂਰਾ ਮਾਮਲੇ ਵਿਚ ਕਾਰਵਾਈ ਨਾ ਕਰਨ ਦੇ ਦੋਸ਼ਾਂ 'ਚ ਘਿਰੀ ਕੈਪਟਨ ਸਰਕਾਰ ਵਲੋਂ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ ਨੂੰ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਦੇਣ ਲਈ ਜ਼ੋਰ ਦਿੱਤਾ ਜਾ ਰਿਹਾ ਹੈ | ਹਾਲਾਂਕਿ ਹੁਕਮਾਂ ਵਿਚ ਵਿਸ਼ੇਸ਼ ਜਾਂਚ ਟੀਮ ਨੂੰ ਆਪਣੀ ਰਿਪੋਰਟ 6 ਮਹੀਨੇ ਵਿਚ ਦੇਣ ਦਾ ਸਮਾਂ ਦਿੱਤਾ ਗਿਆ ਸੀ |

ਲਾਹੌਰ 'ਚ ਹਾਫ਼ਿਜ਼ ਸਈਦ ਦੇ ਘਰ ਦੇ ਬਾਹਰ ਬੰਬ ਧਮਾਕਾ-3 ਮੌਤਾਂ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜਿਸ਼ਕਰਤਾ ਅਤੇ ਪਾਬੰਦੀਸ਼ੁਦਾ ਸੰਗਠਨ ਜਮਾਤ-ਉਦ-ਦਾਅਵਾ ਦੇ ਮੁਖੀ ਹਾਫ਼ਿਜ਼ ਸਈਦ ਦੇ ਘਰ ਦੇ ਬਾਹਰ ਇਕ ਜ਼ੋਰਦਾਰ ਕਾਰ ਬੰਬ ਧਮਾਕਾ ਹੋਇਆ | ਇਸ ਧਮਾਕੇ 'ਚ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਲੋਕ ਜ਼ਖ਼ਮੀ ਹੋਏ ਹਨ | ਸੀ.ਸੀ.ਪੀ.ਓ. ਲਾਹੌਰ ਗ਼ੁਲਾਮ ਮੁਹੰਮਦ ਡੋਗਰ ਨੇ ਦੱਸਿਆ ਕਿ ਧਮਾਕਾ ਏਨਾ ਜ਼ਬਰਦਸਤ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਪੂਰੀ ਤਰ੍ਹਾਂ ਟੁੱਟ ਗਏ ਅਤੇ 7 ਘਰਾਂ ਸਮੇਤ ਉੱਥੇ ਖੜ੍ਹੇ ਕਈ ਵਾਹਨ ਵੀ ਨੁਕਸਾਨੇ ਗਏ | ਡਿਪਟੀ ਕਮਿਸ਼ਨਰ ਲਾਹੌਰ ਮੁਦਾਸ਼ਿਰ ਰਿਆਜ਼ ਮਲਿਕ ਨੇ ਦੱਸਿਆ ਕਿ ਜ਼ਖ਼ਮੀਆਂ 'ਚ ਔਰਤਾਂ ਤੇ ਬੱਚੇ ਵੀ ਸ਼ਾਮਿਲ ਹਨ | ਜਿਨ੍ਹਾਂ ਨੂੰ ਇਲਾਜ ਲਈ ਲਾਹੌਰ ਦੇ ਜਿਨਾਹ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਜ਼ਖ਼ਮੀਆਂ 'ਚੋਂ ਛੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ | ਚਸ਼ਮਦੀਦ ਗਵਾਹਾਂ ਮੁਤਾਬਿਕ ਧਮਾਕੇ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ | ਇਕ ਚਸ਼ਮਦੀਦ ਨੇ ਦੱਸਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਪਾਰਕਿੰਗ 'ਚ ਆਪਣਾ ਵਾਹਨ ਖੜ੍ਹਾ ਕੀਤਾ ਅਤੇ ਬਾਅਦ 'ਚ ਉਸ 'ਚ ਧਮਾਕਾ ਹੋ ਗਿਆ | ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਸ ਘਟਨਾ ਤੋਂ ਬਾਅਦ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਧਮਾਕੇ ਦੇ ਕਾਰਨਾਂ ਬਾਰੇ ਪੁਲਿਸ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ ਅਤੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਮੁਕੰਮਲ ਜਾਂਚ ਦੇ ਆਦੇਸ਼ ਦਿੱਤੇ ਹਨ | ਉਨ੍ਹਾਂ ਨੇ ਜ਼ਖ਼ਮੀਆਂ ਦਾ ਢੁਕਵਾਂ ਇਲਾਜ ਕਰਵਾਉਣ ਦੇ ਵੀ ਆਦੇਸ਼ ਦਿੱਤੇ ਹਨ | ਧਮਾਕੇ ਦੇ ਮੱਦੇਨਜ਼ਰ ਲਾਹੌਰ ਦੇ ਜਿਨਾਹ ਹਸਪਤਾਲ 'ਚ ਐਮਰਜੈਂਸੀ ਐਲਾਨੀ ਗਈ ਹੈ | ਬਚਾਅ ਕਰਮਚਾਰੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਧਮਾਕਾ ਕਿਸ ਕਾਰਨ ਹੋਇਆ |

ਕੈਪਟਨ ਨੇ ਚੰਡੀਗੜ੍ਹ ਪੁੱਜਣ 'ਤੇ ਸੱਦੀ ਅਧਿਕਾਰੀਆਂ ਦੀ ਮੀਟਿੰਗ

ਹਾਈਕਮਾਨ ਵਲੋਂ ਦਿੱਤੇ ਗਏ 18 ਨੁਕਾਤੀ ਪ੍ਰੋਗਰਾਮ ਦੀ ਪੜਚੋਲ
ਹਰਕਵਲਜੀਤ ਸਿੰਘ

ਚੰਡੀਗੜ੍ਹ, 23 ਜੂਨ- ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨਾਲ ਨਿਪਟਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਬਾਅਦ ਅੱਜ ਦਿੱਲੀ ਤੋਂ ਪਰਤਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਗਏ ਚੋਣ ਵਾਅਦਿਆਂ 'ਤੇ ਮੁੜ ਨਜ਼ਰਸਾਨੀ ਲਈ ਆਪਣੇ ਕੁਝ ਸੀਨੀਅਰ ਅਧਿਕਾਰੀਆਂ ਨਾਲ ਲੰਬੀ ਬੈਠਕ ਕੀਤੀ ਗਈ | ਮੁੱਖ ਸੂਚਨਾ ਅਨੁਸਾਰ ਹੁਣ ਤੱਕ ਚੋਣ ਵਾਅਦਿਆਂ 'ਤੇ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਗਏ ਅਮਲ ਸਬੰਧੀ ਕੋਈ 400 ਸਫ਼ਿਆਂ ਦੀ ਇਕ ਵਿਸ਼ੇਸ਼ ਰਿਪੋਰਟ ਬਣਾ ਕੇ ਵੀ ਦਿੱਲੀ ਲੈ ਕੇ ਗਏ ਸਨ, ਜੋ ਉਨ੍ਹਾਂ ਤਿੰਨ ਮੈਂਬਰੀ ਕਮੇਟੀ ਨੂੰ ਦਿੱਤੀ ਗਈ ਪਰ ਪਾਰਟੀ ਹਾਈਕਮਾਨ ਵਲੋਂ ਵਿਧਾਇਕਾਂ ਅਤੇ ਸੰਸਦਾਂ ਮੈਂਬਰਾਂ ਨਾਲ ਉਨ੍ਹਾਂ ਦੇ ਹੋਏ ਵਿਚਾਰ-ਵਟਾਂਦਰਿਆਂ ਦੇ ਆਧਾਰ 'ਤੇ ਜੋ ਇਕ 18 ਨੁਕਾਤੀ ਪ੍ਰੋਗਰਾਮ ਬਣਾ ਕੇ ਰੱਖਿਆ ਹੋਇਆ ਸੀ, ਉਹ ਮੁੱਖ ਮੰਤਰੀ ਨੂੰ ਦਿੰਦਿਆਂ ਆਦੇਸ਼ ਦਿੱਤਾ ਕਿ ਇਸ 'ਤੇ ਤੁਰੰਤ ਅਮਲ ਕਰਕੇ ਕਮੇਟੀ 8-10 ਜੁਲਾਈ ਤੱਕ ਸੂਚਿਤ ਕੀਤਾ ਜਾਵੇ | ਸੂਚਨਾ ਅਨੁਸਾਰ ਕਮੇਟੀ ਵਲੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਚੰਡੀਗੜ੍ਹ ਪੁੱਜਣ ਤੋਂ ਬਾਅਦ ਇਕ ਪੱਤਰਕਾਰ ਸੰਮੇਲਨ 'ਚ ਪੱਤਰਕਾਰਾਂ ਨੂੰ ਜਾਣਕਾਰੀ ਦੇਣਗੇ ਪਰ ਇੱਥੇ ਮੁੱਖ ਮੰਤਰੀ ਸਕੱਤਰੇਤ ਨੇ ਪੁੱਛਣ 'ਤੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਪ੍ਰੈੱਸ ਕਾਨਫ਼ਰੰਸ ਦਾ ਕੋਈ ਪ੍ਰੋਗਰਾਮ ਨਹੀਂ ਹੈ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਅੱਜ ਰਾਤ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿਜਲੀ ਖਪਤਕਾਰਾਂ ਨੂੰ 200 ਯੂਨਿਟ ਮੁਫ਼ਤ ਦੇਣਾ ਤਾਂ ਸਾਡਾ ਚੋਣ ਵਾਅਦਾ ਹੀ ਨਹੀਂ ਸੀ, ਜਦੋਂਕਿ ਬਿਜਲੀ ਸਮਝੌਤੇ ਅਤੇ ਬੇਅਦਬੀਆਂ ਦੇ ਮਾਮਲੇ ਅਦਾਲਤੀ ਮਾਮਲੇ ਹਨ, ਜਿਨ੍ਹਾਂ ਸਬੰਧੀ ਸਰਕਾਰ ਤੁਰੰਤ ਕੀ ਕਾਰਵਾਈ ਕਰ ਸਕਦੀ ਹੈ | ਬੁਲਾਰੇ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਹੇਠ ਪੈਨਸ਼ਨ 2500 ਰੁਪਏ ਮਹੀਨਾ ਕਰਨਾ ਅਤੇ ਬੇਰੁਜ਼ਗਾਰੀ ਭੱਤਾ ਦੇਣਾ ਵੀ ਸਰਕਾਰ ਦੀ ਮਾਲੀ ਦਸ਼ਾ ਕਾਰਨ ਅਮਲ ਹੇਠ ਨਹੀਂ ਲਿਆਂਦਾ ਜਾ ਸਕਿਆ ਅਤੇ ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਟੈਲੀਫ਼ੋਨ ਵੰਡਣ, ਕਿਸਾਨੀ ਕਰਜ਼ਾ ਮੁਆਫ਼ੀ ਵਰਗੇ ਕਈ ਚੋਣ ਵਾਅਦਿਆਂ 'ਤੇ ਅਮਲ ਅਧੂਰਾ ਹੈ, ਕਿਉਂਕਿ ਉਸ ਲਈ ਵੀ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਦੇ ਮਾਲੀਏ ਨੂੰ ਵੱਜੀ ਸੱਟ ਕਾਰਨ ਲੋੜੀਂਦੇ ਵਿੱਤੀ ਸਾਧਨ ਨਹੀਂ ਜੁਟਾਏ ਜਾ ਸਕੇ | ਬੁਲਾਰੇ ਨੇ ਸਪੱਸ਼ਟ ਕੀਤਾ ਕਿ 10-15 ਦਿਨਾਂ ਦੇ ਸਮੇਂ 'ਚ 18 ਨੁਕਾਤੀ ਪ੍ਰੋਗਰਾਮ 'ਚ ਸ਼ਾਮਿਲ ਮੱਦਾਂ 'ਤੇ ਅਮਲ ਕਰਨਾ ਨਾ ਮੁਮਕਿਨ ਹੈ ਪਰ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਸਕੱਤਰੇਤ ਵਲੋਂ ਉਕਤ 18 ਨੁਕਾਤੀ ਪ੍ਰੋਗਰਾਮ ਸਬੰਧੀ ਵੀ ਆਪਣਾ ਜਵਾਬ ਤਿਆਰ ਕੀਤਾ ਜਾਵੇਗਾ, ਜੋ ਮੁੱਖ ਮੰਤਰੀ ਵਲੋਂ ਪਾਰਟੀ ਹਾਈਕਮਾਂਡ ਨੂੰ ਭੇਜਿਆ ਜਾਵੇਗਾ | ਇਸ ਮੰਤਵ ਲਈ ਵੱਖ-ਵੱਖ ਵਿਭਾਗਾਂ ਤੋਂ ਵੀ ਰਿਪੋਰਟਾਂ ਲਈਆਂ ਜਾਣਗੀਆਂ, ਜਿਨ੍ਹਾਂ ਸਬੰਧੀ ਇਹ ਮਸਲੇ ਸਬੰਧਿਤ ਹਨ | ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਕਾਰੀ ਤੌਰ 'ਤੇ ਦੋ ਵਿਧਾਇਕਾਂ ਦੇ ਬੇਟਿਆਂ ਨੂੰ ਦਿੱਤੀਆਂ ਗਈਆਂ ਨਿਯੁਕਤੀਆਂ ਸਬੰਧੀ ਫ਼ੈਸਲਾ ਬਰਕਰਾਰ ਹੈ, ਕਿਉਂਕਿ ਸਰਕਾਰ ਨੂੰ ਇਨ੍ਹਾਂ 'ਚੋਂ ਕਿਸੇ ਉਮੀਦਵਾਰ ਵਲੋਂ ਅਹੁਦਾ ਨਾ ਲੈਣ ਸਬੰਧੀ ਕੋਈ ਸੂਚਨਾ ਨਹੀਂ ਮਿਲੀ |

ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਨੌਕਰੀ ਲੈਣ ਤੋਂ ਕੀਤਾ ਇਨਕਾਰ

ਪੰਜਾਬ ਮੰਤਰੀ ਮੰਡਲ ਦੇ ਪਾਰਟੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਬੇਟਿਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧ ਕਰਦਿਆਂ ਕਿਹਾ ਕਿ ਆਗੂ ਲੋਕਾਂ ਦੀ ਗੱਲ ਕਰਦੇ ਚੰਗੇ ਲੱਗਦੇ ਹਨ ਨਾ ਕਿ ਭਾਈ-ਭਤੀਜਿਆਂ ਦੀ | ਉਨ੍ਹਾਂ ਕਿਹਾ ਕਿ ਸਾਰਾ ਬਾਜਵਾ ਪਰਿਵਾਰ ਜਦ ਕਾਂਗਰਸ 'ਚ ਅਹਿਮ ਜ਼ਿੰਮੇਵਾਰੀਆਂ ਨਿਭਾਅ ਰਿਹਾ ਹੈ ਤਾਂ ਉਨ੍ਹਾਂ ਨੂੰ ਹੁਣ ਸੰਤੋਖ ਕਰਨਾ ਚਾਹੀਦਾ ਹੈ | ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਇਸ ਵਿਵਾਦ ਬਾਰੇ ਬੋਲਦਿਆਂ ਕਿਹਾ ਕਿ ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਧੰਨਵਾਦ ਸਹਿਤ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ |

ਈ.ਡੀ. ਵਲੋਂ ਖਹਿਰਾ ਸਬੰਧੀ ਮਾਮਲੇ 'ਚ ਚੋਟੀ ਦੇ ਡਿਜ਼ਾਈਨਰ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਕੁਮਾਰ ਨੂੰ ਸੰਮਨ

ਨਵੀਂ ਦਿੱਲੀ, 23 ਜੂਨ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ 'ਚ ਦੇਸ਼ ਦੇ ਤਿੰਨ ਨਾਮਵਰ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਕੁਮਾਰ ਨੂੰ ਸੰਮਨ ...

ਪੂਰੀ ਖ਼ਬਰ »

135 ਕਰੋੜ ਦੀ ਹੈਰੋਇਨ ਬਰਾਮਦ-ਤਸਕਰ ਹਲਾਕ

ਸ੍ਰੀਨਗਰ, 23 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਕੌਮਾਂਤਰੀ ਸਰਹੱਦ ਨੇੜੇ ਨਸ਼ਾ ਤਸਕਰੀ ਦੀ ਇਕ ਵੱਡੀ ਕੋਸ਼ਿਸ਼ ਨੂੰ ਬੀ.ਐਸ.ਐਫ. ਨੇ ਨਾਕਾਮ ਕਰਦੇ ਹੋਏ ਪਾਕਿਸਤਾਨ ਦੇ ਤਸਕਰ ਨੂੰ ਹਲਾਕ ਕਰਕੇ 135 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ | ਬੀ.ਐਸ.ਐਫ਼. ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਚੌਟਾਲਾ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ

ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ)-ਜੇ.ਬੀ.ਟੀ. ਅਧਿਆਪਕ ਭਰਤੀ ਘੁਟਾਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ 10 ਸਾਲ ਦੀ ਕੈਦ ਕੱਟਣ ਵਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਮੰਗਲਵਾਰ ਦੀ ਰਾਤ ਨੂੰ ਪੂਰੀ ਹੋ ਗਈ | ਤਿਹਾੜ ਜੇਲ੍ਹ ਪ੍ਰਸ਼ਾਸਨ ...

ਪੂਰੀ ਖ਼ਬਰ »

ਮੌਨਸੂਨ 'ਚ ਦੇਰੀ ਕਾਰਨ ਝੋਨੇ ਦੀ ਲੁਆਈ 'ਚ ਆਈ ਖੜੋਤ

ਖੇਤ ਮਜ਼ਦੂਰ ਹੋਏ ਵਿਹਲੇ-ਭਾਅ ਵੀ ਡਿਗਾ ਭਗਵਾਨ ਦਾਸ ਪਟਿਆਲਾ, 23 ਜੂਨ-ਮੌਨਸੂਨ 'ਚ ਦੇਰੀ ਕਾਰਨ ਝੋਨੇ ਦੀ ਲੁਆਈ 'ਚ ਖੜੋਤ ਆ ਗਈ ਹੈ, ਜਿਸ ਕਾਰਨ ਬਹੁਤੀਆਂ ਥਾਵਾਂ 'ਤੇ ਖੇਤ ਮਜ਼ਦੂਰ ਵਿਹਲੇ ਹੋ ਗਏ ਹਨ | ਝੋਨੇ ਦੀ ਲੁਆਈ ਦਾ ਠੇਕਾ ਵੀ ਡਿਗ ਕੇ 3000 ਰੁਪਏ ਪ੍ਰਤੀ ਏਕੜ ਤੱਕ ਆ ਗਿਆ ...

ਪੂਰੀ ਖ਼ਬਰ »

ਲੁਧਿਆਣਾ 'ਚ ਲੜਕੀ ਨਾਲ ਸਮੂਹਿਕ ਜਬਰ ਜਨਾਹ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ 'ਚ ਤਿੰਨ ਨੌਜਵਾਨਾਂ ਵਲੋਂ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸ਼ੋਪੀਆ 'ਚ ਮੁਕਾਬਲੇ ਦੌਰਾਨ ਹਿਜ਼ਬੁਲ ਅੱਤਵਾਦੀ ਹਲਾਕ

ਸ੍ਰੀਨਗਰ, 23 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸ਼ਿਰਮਾਲ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹਦੀਨ ਦਾ ਇਕ ਅੱਤਵਾਦੀ ਮਾਰਿਆ ਗਿਆ | ਮਾਰੇ ਗਏ ਅੱਤਵਾਦੀ ਦੀ ਪਛਾਣ ਸੱਜਾਦ ਅਹਿਮਦ ਭੱਟ ਵਜੋਂ ਹੋਈ ਹੈ, ਜੋ ਅਨੰਤਨਾਗ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਵੱਟਸਐਪ ਨੂੰ ਝਟਕਾ, ਸੀ.ਸੀ.ਆਈ. ਦੇ ਨੋਟਿਸ 'ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਨਵੀਂ ਨਿੱਜਤਾ ਨੀਤੀ (ਨਿਊ ਪ੍ਰਾਈਵੇਸੀ ਪਾਲਿਸੀ) ਨੂੰ ਲੈ ਕੇ ਵੱਟਸਐਪ ਨੂੰ ਝਟਕਾ ਦਿੱਤਾ ਹੈ | ਦਿੱਲੀ ਹਾਈ ਕੋਰਟ ਨੇ ਨਿੱਜਤਾ ਨੀਤੀ ਮਾਮਲੇ 'ਚ ਸੂਚਨਾ ਦੇਣ ਲਈ ਫੇਸਬੁੱਕ, ਵੱਟਸਐਪ ਨੂੰ ਦਿੱਤੇ 'ਕੰਪੀਟੀਸ਼ਨ ...

ਪੂਰੀ ਖ਼ਬਰ »

ਕੋਰੋਨਾ ਮਾਮਲੇ 3 ਕਰੋੜ ਤੋਂ ਪਾਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਭਾਰਤ 'ਚ 50 ਦਿਨਾਂ ਦੇ ਅੰਦਰ ਕੋਰੋਨਾ ਵਾਇਰਸ ਦੇ ਇਕ ਕਰੋੜ ਨਵੇਂ ਮਾਮਲੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ 3 ਕਰੋੜ ਨੂੰ ਪਾਰ ਕਰ ਗਿਆ ਹੈ | ਬੀਤੇ 24 ਘੰਟਿਆਂ ਦੌਰਾਨ 50,848 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ ...

ਪੂਰੀ ਖ਼ਬਰ »

ਗਡਕਰੀ ਦੇ ਹਿਮਾਚਲ ਦੌਰੇ ਮੌਕੇ ਮੁੱਖ ਮੰਤਰੀ ਦੇ ਸੁਰੱਖਿਆ ਇੰਚਾਰਜ ਤੇ ਐਸ. ਪੀ. ਹੋਏ ਹੱਥੋਪਾਈ

ਸ਼ਿਮਲਾ, 23 ਜੂਨ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਸੁਰੱਖਿਆ ਕਰਮੀਆਂ ਤੇ ਕੁੱਲੂ ਜ਼ਿਲ੍ਹੇ ਦੇ ਪੁਲਿਸ ਕਰਮੀਆਂ ਦਰਮਿਆਨ ਬੁੱਧਵਾਰ ਨੂੰ ਭੁੰਤਰ ਹਵਾਈ ਅੱਡੇ ਦੇ ਕੋਲ ਹੱਥੋਪਾਈ ਹੋ ਜਾਣ ਦੀ ਖ਼ਬਰ ਹੈ, ਜਿਸ 'ਚ ਪੁਲਿਸ ਦਾ ਐਸ.ਪੀ. ਤੇ ...

ਪੂਰੀ ਖ਼ਬਰ »

ਸ਼ਰਦ ਪਵਾਰ ਨੂੰ ਫਿਰ ਮਿਲੇ ਪ੍ਰਸ਼ਾਂਤ ਕਿਸ਼ੋਰ

ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਬੁੱਧਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ | ਪਿਛਲੇ 15 ਦਿਨਾਂ 'ਚ ਦੋਵਾਂ ਆਗੂਆਂ ਦੀ ਇਹ ਤੀਜੀ ਬੈਠਕ ਦਿੱਲੀ ਦੇ ਸਿਆਸੀ ...

ਪੂਰੀ ਖ਼ਬਰ »

ਤਾਲਿਬਾਨ ਨਾਲ ਮਿਲ ਕੇ ਲੜਨ ਵਾਲਾ ਪਾਕਿ ਸੈਨਿਕ ਅਫ਼ਗ਼ਾਨ ਫ਼ੌਜ ਵਲੋਂ ਕਾਬੂ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਤੇ ਉਸ ਦੀ ਫ਼ੌਜ ਵਲੋਂ ਅਫ਼ਗਾਨਿਸਤਾਨ 'ਚ ਤਾਲਿਬਾਨ ਨੂੰ ਸੱਤਾ 'ਚ ਲਿਆਉਣ ਲਈ ਦਿੱਤੇ ਜਾ ਰਹੇ ਸਹਿਯੋਗ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਅਫ਼ਗਾਨ ਫ਼ੌਜ ਵਲੋਂ ਕਾਬੂ ਕੀਤੇ ਗਏ ਪਾਕਿ ਸੈਨਾ ਦੇ ਸਿਪਾਹੀ ...

ਪੂਰੀ ਖ਼ਬਰ »

ਪੰਜਾਬ 'ਚ 496 ਨਵੇਂ ਮਾਮਲੇ, 22 ਹੋਰ ਮੌਤਾਂ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 22 ਹੋਰ ਮੌਤਾਂ ਹੋ ਗਈਆਂ, ਉੱਥੇ 801 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ 'ਚ ਵੱਖ-ਵੱਖ ਥਾਵਾਂ ਤੋਂ 496 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਅੰਮਿ੍ਤਸਰ ਤੋਂ 1, ਬਰਨਾਲਾ 1, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX