ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪੱਖਪਾਤ ਨੂੰ ਲੈ ਕੇ ਕੌਂਸਲ ਪ੍ਰਧਾਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)- ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਦਫ਼ਤਰ 'ਤੇ ਮਾਹੌਲ ਉਦੋਂ ਗਰਮਾ ਗਿਆ ਜਦੋਂ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪੱਖਪਾਤ ਨੂੰ ਲੈ ਕੇ ਮੌਜੂਦਾ ਪ੍ਰਧਾਨ ਸਚਿਨ ਦੀਵਾਨ ਨੂੰ ਖਰੀਆਂ-ਖਰੀਆਂ ਸੁਣਾਈਆਂ | ਵਿਰੋਧੀ ਧਿਰ ਦੇ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਵਾਰਡਾਂ ਵਿਚ ਕੰਮ ਕਰਾਉਣ ਲਈ ਜਦੋਂ ਸਬੰਧਤ ਮੁਲਾਜ਼ਮ ਨੂੰ ਕਿਹਾ ਜਾਂਦਾ ਹੈ ਤਾਂ ਜਵਾਬ ਮਿਲਦਾ ਹੈ ਪ੍ਰਧਾਨ ਜੀ ਨੂੰ ਕਹਿ ਦਿਓ | ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਕੰਮਾਂ ਲਈ ਲੋਕਾਂ ਵਲੋਂ ਚੁਣੇ ਹੋਏ ਕੌਂਸਲਰਾਂ ਦਾ ਕੰਮ ਨਾ ਹੋਣ ਦੀ ਗੱਲ ਕਰਕੇ ਉਨ੍ਹਾਂ ਨੂੰ ਸ਼ਰਮਿੰਦਾ ਕੀਤਾ ਜਾਂਦਾ ਹੈ | ਜਿਸ ਕਾਰਨ ਉਹ ਆਪਣੀ ਗੱਲ ਨਗਰ ਕੌਂਸਲ ਪ੍ਰਧਾਨ ਅੱਗੇ ਕਹਿਣ ਆਏ ਸਨ | ਅੱਜ ਸਵੇਰੇ ਜਦੋਂ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵਲੋਂ ਨਗਰ ਕੌਂਸਲ ਦਫ਼ਤਰ ਵਿਖੇ ਰੋਜ਼ਾਨਾ ਦੀ ਤਰ੍ਹਾਂ ਕੰਮ ਕਾਜ ਸ਼ੁਰੂ ਕੀਤਾ ਗਿਆ ਉਸੇ ਸਮੇਂ ਦਫ਼ਤਰ ਵਿਚ ਵਿਰੋਧੀ ਧਿਰ ਦੇ ਅੱਕੇ ਹੋਏ ਕੌਂਸਲਰ ਵੀ ਆ ਗਏ ਜਿਨ੍ਹਾਂ ਆਪਣੇ ਸਬੰਧਤ ਵਾਰਡਾਂ ਵਿਚ ਕੰਮ ਨਾ ਹੋਣ 'ਤੇ ਤਿੱਖੇ ਸਵਾਲ ਕੀਤੇ | ਮਾਹੌਲ ਇੰਨਾ ਗਰਮਾ ਗਰਮੀ ਵਾਲਾ ਹੋ ਗਿਆ ਕਿ ਸੱਤਾਧਾਰੀ ਧਿਰ ਦੇ ਇਕ ਕੌਂਸਲਰ 'ਚ ਆਈ ਦੀਆਂ ਆਈਆਂ ਤਰੇਲੀਆਂ ਨੂੰ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਤਿੱਖੇ ਵਿਰੋਧ ਨਾਲ ਨਿਚੋੜ ਦਿੱਤਾ ਅਤੇ ਜਦੋਂ ਇਕ ਕੌਂਸਲਰ ਤੋਂ ਬਾਹਰ ਦੇ ਵਿਅਕਤੀ ਨੇ ਪ੍ਰਧਾਨ ਦੀ ਹਮਾਇਤ ਕਰਦਿਆਂ ਤਿੱਖਾ ਸਵਾਲ ਖੜ੍ਹਾ ਕੀਤਾ ਤਾਂ ਉਸ ਦੀ ਚੰਗੀ ਖੰੁਬ ਠੱਪੀ ਹੋਈ ਤੇ ਨਾਲ ਦੇ ਕੌਂਸਲਰਾਂ ਨੇ ਵਿਚਕਾਰ ਆ ਕੇ ਹੱਥੋਂ ਪਾਈ ਹੋਣ ਤੋਂ ਬਚਾਅ ਲਿਆ | ਦਫ਼ਤਰ ਤੋਂ ਬਾਹਰ ਆ ਕੇ ਨਗਰ ਕੌਂਸਲਰ ਨਵਾਂਸ਼ਹਿਰ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਲਲਿਤ ਮੋਹਨ ਪਾਠਕ ਨੇ ਕਿਹਾ ਕਿ ਉਹ ਵੀ ਬੀਤੇ ਦਸ ਸਾਲ ਨਗਰ ਕੌਂਸਲਰ ਦੇ ਪ੍ਰਧਾਨ ਰਹੇ ਹਨ ਪਰ ਐਨੇ ਘਟੀਆ ਦਰਜੇ ਦੀ ਰਾਜਨੀਤੀ ਉਨ੍ਹਾਂ ਆਪਣੀ ਜ਼ਿੰਦਗੀ ਵਿਚ ਪਹਿਲਾ ਕਦੇ ਨਹੀਂ ਦੇਖੀ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਰ ਕੰਮ ਨੂੰ ਇਹ ਕਹਿ ਕੇ ਨਹੀਂ ਕੀਤਾ ਜਾਂਦਾ ਕਿ ਪਹਿਲਾ ਪ੍ਰਧਾਨ ਜੀ ਨੂੰ ਕਹੋ | ਉਨ੍ਹਾਂ ਕਿਹਾ ਕਿ ਅਸੀਂ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਾਂ ਸਾਡਾ ਵੀ ਅਧਿਕਾਰ ਖੇਤਰ ਹੈ ਪਰ ਅਜਿਹਾ ਕਰਕੇ ਉਨ੍ਹਾਂ ਨੂੰ ਜਾਣ-ਬੁਝ ਕੇ ਸ਼ਰਮਿੰਦਾ ਕੀਤਾ ਜਾ ਰਿਹਾ ਹੈ | ਕੌਂਸਲਰ ਪਰਮ ਸਿੰਘ ਖਾਲਸਾ ਨੇ ਕਿਹਾ ਕਿ ਵਾਰਡਾਂ 'ਚ ਹੋਣ ਵਾਲੇ ਕੰਮਾਂ ਦਾ ਉਦਘਾਟਨ ਜਾਣ-ਬੁਝ ਕੇ ਸੱਤਾਧਾਰੀ ਹਾਰੇ ਹੋਏ ਕੌਂਸਲ ਚੋਣਾ ਵਾਲੇ ਕਾਂਗਰਸੀਆਂ ਤੋਂ ਕਰਵਾ ਰਹੇ ਹਨ ਮੌਜੂਦਾ ਨੂੰ ਪੁੱਛਿਆ ਨਹੀਂ ਜਾ ਰਿਹਾ | ਨਗਰ ਕੌਂਸਲ ਦੇ ਮੀਤ ਪ੍ਰਧਾਨ ਸੀਸ ਕੌਰ ਬੀਕਾ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ 'ਚ ਲਾਈਟਾਂ ਠੀਕ ਕਰਵਾਉਣ ਲਈ ਇਹ ਕਹਿ ਦਿੱਤਾ ਜਾਂਦਾ ਹੈ ਕਿ ਪ੍ਰਧਾਨ ਨੂੰ ਕਹੋ | ਕੌਂਸਲਰ ਮੱਖਣ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਦੀ ਕੋਈ ਪਾਰਟੀ ਨਹੀਂ ਹੁੰਦੀ ਜਿਹੜਾ ਪਾਰਟੀਬਾਜ਼ੀ ਕਰੇ ਉਹ ਪ੍ਰਧਾਨ ਹੋਏ ਨੀ ਸਕਦਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਫ਼ਤਰ ਕੋਲੋਂ ਜੇ.ਬੀ.ਸੀ. ਨਾਲ ਕੂੜਾ ਇਕੱਠਾ ਹੋ ਸਕਦਾ ਸ਼ਹਿਰ ਦਾ ਕਿਉਂ ਨਹੀਂ | ਕੌਂਸਲਰ ਜਸਪ੍ਰੀਤ ਕੌਰ ਬਖ਼ਸ਼ੀ ਨੇ ਕਿਹਾ ਕਿ ਸਟਰੀਟ ਲਾਈਟਾਂ ਨੂੰ ਠੀਕ ਕਰਵਾਉਣ ਲਈ ਚੋਣਾ ਹਾਰੇ ਹੋਏ ਕਾਂਗਰਸੀਆਂ ਨੂੰ ਕਹਿਣ ਨੂੰ ਕਿਹਾ ਜਾਂਦਾ ਹੈ | ਉਨ੍ਹਾਂ ਦੇ ਵਾਰਡ ਦੀਆਂ ਨਵੀਆਂ ਗਲੀਆਂ ਬਣਾਦਿਆਂ ਹੋਇਆ ਦੱਸਿਆ ਹੀ ਨਹੀਂ ਜਾ ਰਿਹਾ | ਕੌਂਸਲਰ ਵਰਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ 'ਚ ਲਾਈਟਾਂ ਦਾ ਬੁਰਾ ਹਾਲ ਹੈ ਸੀਵਰੇਜ ਬੰਦ ਹਨ ਉਨ੍ਹਾਂ ਕਈ ਵਾਰ ਪ੍ਰਧਾਨ ਜੀ ਨੂੰ ਕਿਹਾ ਕਿ ਲਾਈਟਾਂ ਉਹ ਲਿਆ ਦਿੰਦੇ ਹਨ ਤੁਸੀਂ ਬੰਦੇ ਭੇਜ ਦਿਓ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਇਸ ਉਪਰੰਤ ਸਮੂਹ ਵਿਰੋਧੀ ਧਿਰ ਦੇ ਕੌਂਸਲਰਾਂ ਵਲੋਂ ਪ੍ਰਧਾਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਕੌਂਸਲਰ ਗੁਰਮੁਖ ਸਿੰਘ ਨੌਰਥ, ਕੁਲਵੰਤ ਕੌਰ, ਬਲਵਿੰਦਰ ਭੁੂੰਬਲਾ, ਚੇਤ ਰਾਮ ਰਤਨ ਵੀ ਹਾਜ਼ਰ ਸਨ | ਉਕਤ ਮਾਮਲੇ ਸਬੰਧੀ ਜਦੋਂ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸਟਰੀਟ ਲਾਈਟਾਂ ਦੀ ਸ਼ਿਕਾਇਤਾਂ ਲਈ ਰਜਿਸਟਰ ਲੱਗਾ ਹੋਇਆ ਹੈ ਇਹ ਲਾਈਟਾਂ ਵਾਰੀ ਸਿਰ ਠੀਕ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕਿਸੇ ਨਾਲ ਵੀ ਕੋਈ ਭੇਦ-ਭਾਵ ਨਹੀਂ ਕੀਤਾ ਜਾਂਦਾ ਉਹ ਆਪਣੀ ਪ੍ਰਧਾਨ ਹੋਣ ਦੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ |

ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਵਿਧਾਨ ਸਭਾ ਕਮੇਟੀ ਵਲੋਂ ਮੁਲਾਕਾਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣ-ਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਬੀਬੀ ਸੰਤੋਸ਼ ਕਟਾਰੀਆ ਨੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਤੋਂ ਲਿਆ ਅਸ਼ੀਰਵਾਦ

ਭੱਦੀ, 23 ਜੂਨ (ਨਰੇਸ਼ ਧੌਲ)-ਕੁਟੀਆ ਸਾਹਿਬ ਅਨੁਭਵ ਧਾਮ ਨਾਨੋਵਾਲ ਵਿਖੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੰਤੋਸ਼ ਕਟਾਰੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਰਮ ਸੰਤ ਸਵਾਮੀ ਦਾਸਾ ਨੰਦ ਅਤੇ ਉਨ੍ਹਾਂ ਦੇ ਚੇਲੇ ਆਚਾਰੀਆ ਨਮਰਤਾ ਨੰਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਘਰ ਬੰਗਾ ਵਿਖੇ ਪਾਵਰਕੱਟ ਲੱਗਣ ਵਿਰੁੱਧ ਧਰਨਾ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ)-ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਸੀਜਨ 'ਤੇ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕਰ ਰਹੀ ਹੈ | ਦੂਜੇ ਪਾਸੇ ਜਦੋਂ ਝੋਨੇ ਦੀ ਲੁਆਈ ਜੋਰਾਂ 'ਤੇ ਹੈ ਤਾਂ ਸਰਕਾਰ ਵਲੋਂ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ | ਬੰਗਾ ਬਿਜਲੀ ਘਰ ...

ਪੂਰੀ ਖ਼ਬਰ »

ਚੇਤਨ ਚੌਧਰੀ ਦੀ ਸਰਗਰਮੀ ਨੇ ਬਲਾਚੌਰ ਅਕਾਲੀ ਦਲ 'ਚ ਨਵੀਂ ਚਰਚਾ ਛੇੜੀ

ਪੋਜੇਵਾਲ ਸਰਾਂ, 23 ਜੂਨ (ਨਵਾਂਗਰਾਈਾ)- ਵਿਧਾਨ ਸਭਾ ਹਲਕਾ ਬਲਾਚੌਰ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਟਿਕਟ ਦੇ ਦਾਅਵੇਦਾਰਾਂ ਵਿਚ ਦਿਨ-ਬ-ਦਿਨ ਵਾਧਾ ਹੰੁਦਾ ਜਾ ਰਿਹਾ ਹੈ ਹੁਣ ਅੱਜ ਕੱਲ੍ਹ ਇਕ ਨਵੇਂ ਚਿਹਰੇ ਚੇਤਨ ਚੌਧਰੀ ਪ੍ਰਧਾਨ ਪੰਜਾਬ ਯੂਨੀਵਰਸਿਟੀ ਵਲੋਂ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 100 ਫ਼ੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਦੀ ਗਿਣਤੀ ਹੋਈ ਤਿੰਨ-ਡੀ. ਸੀ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਤੇਜ਼ ਹੋ ਗਈ ਹੈ ਅਤੇ ਇਥੇ 100 ਫ਼ੀਸਦੀ ਟੀਕਾਕਰਨ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਦੀ ਗਿਣਤੀ ਤਿੰਨ ਹੋ ਗਈ ਹੈ | ਜ਼ਿਲ੍ਹੇ ਵਿਚ ਟੀਕਾਕਰਨ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲੇ, ਇਕ ਮੌਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 3 ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 52 ਸਾਲਾ ਪੁਰਸ਼ ਜੋ ਕਿ ਕੋਰੋਨਾ ਕਾਰਨ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ-ਕਿਸਾਨ ਆਗੂ

ਬਹਿਰਾਮ, 23 ਜੂਨ (ਸਰਬਜੀਤ ਸਿੰਘ ਚੱਕਰਾਮੂੰ) - ਕੇਂਦਰ ਸਰਕਾਰ ਵਲੋਂ ਜੋ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ ਗਏ ਹਨ ਉਸ ਦਾ ਵਿਰੋਧ ਕਿਸਾਨਾਂ ਦੇ ਨਾਲ ਮਜ਼ਦੂਰ, ਦੁਕਾਨਦਾਰ ਅਤੇ ਹੋਰ ਕਾਰੋਬਾਰੀ ਕਰ ਰਹੇ ਹਨ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਹ ਤਿੰਨੋਂ ਕਾਲੇ ਕਾਨੂੰਨ ...

ਪੂਰੀ ਖ਼ਬਰ »

ਮੋਟਰਾਂ ਦੀ 8 ਘੰਟੇ ਬਿਜਲੀ ਨਾ ਆਉਣ ਕਰ ਕੇ ਅਲੀਪੁਰ ਦੇ ਕਿਸਾਨਾਂ ਵਲੋਂ ਰੋਸ ਪ੍ਰਗਟ

ਸਮੁੰਦੜਾ, 23 ਜੂਨ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਪਾਵਰਕਾਮ ਵਿਭਾਗ ਦੇ ਸਤਾਏ ਕਿਸਾਨਾਂ ਵੱਲੋਂ ਮੋਟਰਾਂ ਦੀ ਬਿਜਲੀ ਨਿਰਵਿਘਨ 8 ਘੰਟੇ ਨਾ ਆਉਣ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਥੇਦਾਰ ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 23 ਜੂਨ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਦੀ ਪੁਲਿਸ ਵਲੋਂ 160 ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਏ..ਐੱਸ.ਆਈ. ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਤੇ ਹੌਲਦਾਰ ਰਾਕੇਸ਼ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 823 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ...

ਪੂਰੀ ਖ਼ਬਰ »

ਝਿੰਗੜਾਂ 'ਚ ਚੱਲ ਰਹੇ ਸਮਾਜ ਸੇਵੀ ਕਾਰਜਾਂ 'ਚ ਐਨ. ਆਰ. ਆਈ. ਭਰਾਵਾਂ ਦਾ ਅਹਿਮ ਰੋਲ-ਝਿੰਗੜ, ਛਿੰਦਾ, ਬੰਬੇ

ਔੜ/ਝਿੰਗੜਾਂ, 23 ਜੂਨ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਪਿੰਡ ਝਿੰਗੜਾਂ ਵਿਖੇ ਯੂਨਾਈਟਿਡ ਸਿੱਖ ਸੁਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋਕ ਭਲਾਈ ਲਈ ਅਨੇਕਾਂ ਕਾਰਜ ਆਰੰਭ ਕੀਤੇ ਗਏ ਹਨ | ਅਜਿਹੇ ਕਾਰਜਾਂ ਨੂੰ ਹੋਰ ਅੱਗੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਸਹਾਬਪੁਰ ਵਿਖੇ ਬੂਥ ਕਮੇਟੀ ਦਾ ਗਠਨ

ਉਸਮਾਨਪੁਰ, 23 ਜੂਨ (ਸੰਦੀਪ ਮਝੂਰ)- 2022 ਦੀਆਂ ਆਗਾਮੀ ਵਿਧਾਨ ਸਭਾ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਹਲਕਾ ਨਵਾਂਸ਼ਹਿਰ ਦੇ ਪਿੰਡ ਸਹਾਬਪੁਰ ਵਿਖੇ ਪਾਰਟੀ ਆਗੂ ਪਵਨ ...

ਪੂਰੀ ਖ਼ਬਰ »

ਰਕਾਸਣ ਫੀਡਰ 'ਤੇ ਖੇਤੀ ਮੋਟਰਾਂ ਦੀ ਸਪਲਾਈ ਲਈ ਬਿਜਲੀ ਦੀਆਂ ਪੁਰਾਣੀਆਂ ਤਾਰਾਂ ਨੂੰ ਬਦਲੇ ਜਾਣ ਦੀ ਮੰਗ

ਉਸਮਾਨਪੁਰ, 23 ਜੂਨ (ਸੰਦੀਪ ਮਝੂਰ)-ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਰਕਾਸਣ ਫੀਡਰ ਦੇ ਅਧੀਨ ਆਉਂਦੇ ਪਿੰਡਾਂ ਮੀਰਪੁਰ ਜੱਟਾਂ, ਮਝੂਰ, ਜਾਨੀਆਂ, ਮੁਜੱਫਰਪੁਰ, ਚੱਕ ਇਲਾਹੀ ਬਖ਼ਸ਼, ਚਰਾਣ, ਰਕਾਸਣ ਆਦਿ ਦੀਆਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦੀਆਂ ਪੁਰਾਣੀਆਂ ਹੋ ...

ਪੂਰੀ ਖ਼ਬਰ »

ਰੱਤੇਵਾਲ ਵਿਖੇ ਸੇਵਾ-ਮੁਕਤ ਪੁਲਿਸ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਰੱਤੇਵਾਲ, 23 ਜੂਨ (ਸੂਰਾਪੁਰੀ)- ਸੇਵਾ ਮੁਕਤ ਪੁਲਿਸ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਪਿੰਡ ਰੱਤੇਵਾਲ ਵਿਖੇ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਮੇਸ਼ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਅਸ਼ੋਕ ਬਾਂਠ ਸੇਵਾ ਮੁਕਤ ਆਈ.ਪੀ.ਐੱਸ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਅਜੈ ਕੁਮਾਰ ਹੀਰ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ)-ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਅਜੈ ਕੁਮਾਰ ਹੀਰ ਨਮਿੱਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੰਧਵਾਂ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਸੰਤ ਗੁਰਨਾਮ ਸਿੰਘ ਲੰਗੇਰੀ ਵਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ...

ਪੂਰੀ ਖ਼ਬਰ »

ਸਤਨਾਮ ਜਲਾਲਪੁਰ ਦੀ ਅਗਵਾਈ ਹੇਠ ਪ੍ਰਵਾਸੀ ਮਜ਼ਦੂਰ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ

ਬਲਾਚੌਰ, 23 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਇਲਾਕੇ ਵਿਚ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ, ਇਹ ਜਾਣਕਾਰੀ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਨੇ ਦਿੰਦਿਆਂ ਦੱਸਿਆ ਕਿ ਇਸੀ ਕੜੀ ਤਹਿਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਲਈ ਲੋਕ ਦਰਖਾਸਤਾਂ ਜਮ੍ਹਾਂ ਕਰਵਾਉਣ-ਐਸ. ਡੀ. ਐਮ.

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ) - ਵਿਰਾਜ ਤਿੜਕੇ ਆਈ. ਏ. ਐਸ., ਉਪ ਮੰਡਲ ਮੈਜਿਸਟ੍ਰੇਟ ਬੰਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਾਂ ਅਤੇ ਹੈਲਪਰਾਂ ਦੀਆਂ ਖਾਲ੍ਹੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ | ਸਬ ਡਵੀਜਨ ਬੰਗਾ ਦੇ ਬਲਾਕ ਔੜ ਵਿਖੇ ...

ਪੂਰੀ ਖ਼ਬਰ »

ਮਹਿੰਦਪੁਰ ਅੱਡੇ ਤੋਂ ਬੜਵਾ ਨੂੰ ਜਾਂਦੀ ਟੁੱਟੀ ਸੜਕ ਤੋਂ ਰਾਹਗੀਰ ਔਖੇ

ਮਜਾਰੀ/ਸਾਹਿਬਾ, 23 ਜੂਨ (ਨਿਰਮਲਜੀਤ ਸਿੰਘ ਚਾਹਲ)- ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਅੱਡਾ ਮਹਿੰਦਪੁਰ ਤੋਂ ਪਿੰਡ ਬੜਵਾ ਤੱਕ ਸੜਕ ਦੀ ਖਸਤਾ ਹਾਲਤ ਰਾਹਗੀਰਾਂ ਲਈ ਸਿਰਦਰਦੀ ਬਣੀ ਹੋਈ ਹੈ | ਇਸ ਸੜਕ ਰਾਹੀ ਮਜਾਰੀ ਖੇਤਰ ਤੇ ਉੱਪਰਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ 8 ਘੰਟੇ ਨਾ ਮਿਲਣ 'ਤੇ ਇਲਾਕਾ ਬਹਿਰਾਮ ਦੇ ਕਿਸਾਨ ਪ੍ਰੇਸ਼ਾਨ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਇਲਾਕਾ ਬਹਿਰਾਮ ਦੇ ਕਿਸਾਨਾਂ ਨੇ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਦਫ਼ਤਰ ਬਹਿਰਾਮ ਦੇ ਵਧੀਕ ਸਹਾਇਕ ਇੰਜੀ: ਸ਼ਿਵ ਕੁਮਾਰ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਸਾਡੀਆਂ ਮੋਟਰਾਂ ਦੀ ਬਿਜਲੀ ਸਪਲਾਈ 8 ਘੰਟੇ ਕੀਤੀ ...

ਪੂਰੀ ਖ਼ਬਰ »

ਬੀਰ ਸਿੰਘ ਵਿਰਕ ਦਾ ਵਸਾਇਆ ਪਿੰਡ ਹੈ ਬੀਰੋਵਾਲ

ਬਲਦੇਵ ਸਿੰਘ ਬੱਲੀ 98142-80838 ਜਾਡਲਾ- ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਜਾਡਲਾ ਕਿਲ੍ਹੇ ਵਿਚ ਖਾਲਸਾ ਰਾਜ ਦੇ ਥਾਣੇਦਾਰ ਸ: ਬੀਰ ਸਿੰਘ ਵਿਰਕ ਵਲੋਂ ਫਗਵਾੜਾ ਨੇੜਲੇ ਪਿੰਡ ਵਿਰਕਾਂ ਤੋਂ ਆ ਕੇ ਵਸਾਏ ਪਿੰਡ ਦਾ ਉਨ੍ਹਾਂ ਦੇ ਨਾਂ 'ਤੇ ਬੀਰੋਵਾਲ ਪੈ ਗਿਆ | ਸ਼ਹੀਦ ਭਗਤ ...

ਪੂਰੀ ਖ਼ਬਰ »

ਲਸਾੜਾ ਦੇ ਨੌਜਵਾਨ ਦੀ ਲਾਸ਼ ਬਰਾਮਦ

ਔੜ, 23 ਜੂਨ (ਜਰਨੈਲ ਸਿੰਘ ਖੁਰਦ)-ਪਿੰਡ ਗੜੁੱਪੜ ਦੇ ਇਕ ਬੇ-ਅਬਾਦ ਘਰ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਔੜ ਦੇ ਐਸ.ਐਚ.ੳ. ਇੰਸ. ਰਘਵੀਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਉਰਫ ਲੱਕੀ (26) ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX