ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

-ਪੰਜਾਬ ਸਿਵਲ ਸਕੱਤਰੇਤ 'ਚ ਪਸਰਿਆ ਰਿਹਾ ਸੰਨਾਟਾ-

ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਵਿਰੋਧ ਵਿਚ ਸਕੱਤਰੇਤ ਮੁਲਾਜ਼ਮਾਂ ਕੀਤੀ ਹੜਤਾਲ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ 'ਚ ਉਸ ਵੇਲੇ ਸੰਨਾਟਾ ਪਸਰਿਆ ਦੇਖਿਆ ਗਿਆ ਜਦੋਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਵਿਰੋਧ ਵਿਚ ਸਕੱਤਰੇਤ ਮੁਲਾਜ਼ਮਾਂ ਵਲੋਂ ਹੜਤਾਲ ਕਰ ਦਿੱਤੀ ਗਈ | ਮੁਲਾਜਮਾਂ ਵਲੋਂ ਕੰਮ ਠੱਪ ਕਰਕੇ ਦਫ਼ਤਰਾਂ ਵਿੱਚੋਂ ''ਵਾਅ ਆਊਟ' ਕਰ ਦਿੱਤਾ ਗਿਆ, ਜਿਸ ਨਾਲ ਸਿਵਲ ਸੱਕਤਰੇਤ ਦਾ ਕੰਮ ਪ੍ਰਭਾਵਿਤ ਰਿਹਾ | ਪੀ.ਐਸ.ਐਮ.ਐਸ.ਯੂ. ਦੇ ਸੱਦੇ 'ਤੇ ਅੱਜ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਵਿਚ ਸ਼ਾਮਿਲ ਹੁੰਦਿਆਂ ਸਵੇਰ ਤੋਂ ਹੀ ਸਰਕਾਰੀ ਦਫ਼ਤਰਾਂ ਤੋਂ ਵਾਕ ਆਊਟ ਕਰਨਾ ਸ਼ੁਰੂ ਕਰ ਦਿੱਤਾ ਗਿਆ, ਪੰਜਾਬ ਸਿਵਲ ਸਕੱਤਰੇਤ-1 ਅਤੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਸ਼ਾਖਾਵਾਂ ਵਿਚ ਸੁਨਸਾਨ ਛਾਈ ਰਹੀ | ਮੁਲਾਜ਼ਮਾਂ ਵਿਚ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਿਸ਼ ਕਰਕੇ ਰੋਸ ਪਾਇਆ ਜਾ ਰਿਹਾ ਸੀ | ਮੁਲਾਜ਼ਮਾਂ ਨੇ ਐਲਾਨ ਕੀਤਾ ਕਿ 8-9 ਜੁਲਾਈ ਨੂੰ ਪੰਜਾਬ ਭਰ ਵਿਚ ਮੁਲਾਜ਼ਮਾਂ ਦੇ ਹਰ ਵਰਗ ਵਲੋਂ ਕਲਮਛੋੜ, ਟੂਲਡਾਊਨ, ਚੱਕਾ ਜਾਮ, ਸਫਾਈ ਦੇ ਕੰਮ ਬੰਦ ਕਰਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ 29 ਜੁਲਾਈ ਨੂੰ ਪੰਜਾਬ ਰਾਜ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਿਕ ਛੁੱਟੀ ਲੈ ਕੇ ਰਾਜ ਪੱਧਰੀ ਰੈਲੀ ਕਰਕੇ ਕਾਂਗਰਸ ਸਰਕਾਰ ਨੂੰ ਪੰਜਾਬ ਵਿੱਚੋਂ ਰਾਜਨੀਤਕ ਤੌਰ 'ਤੇ ਖ਼ਤਮ ਕਰਨ ਦਾ ਅਹਿਦ ਲੈਣਗੇ | ਇਸ ਹੜਤਾਲ ਵਿਚ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਜਥੇਬੰਦੀਆਂ ਜਿਨ੍ਹਾਂ ਵਿਚ ਪੰਜਾਬ ਸਿਵਲ ਸਕੱਤਰੇਤ ਆਫਿਸਰਜ਼ ਐਸੋਸੀਏਸ਼ਨ ਤੋਂ ਗੁਰਿੰਦਰ ਸਿੰਘ ਭਾਟੀਆ, ਦਵਿੰਦਰ ਸਿੰਘ ਜੁਗਨੀ, ਪਰਮਦੀਪ ਸਿੰਘ ਭਬਾਤ, ਗੁਰਦੀਪ ਸਿੰਘ, ਮਨਜੀਤ ਸਿੰਘ ਰੰਧਾਵਾ ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਮਲਕੀਤ ਸਿੰਘ ਔਜਲਾ, ਰਾਜੇਸ਼ ਰਾਣੀ, ਸੁਦੇਸ਼ ਕੁਮਾਰੀ, ਜਸਵੀਰ ਕੌਰ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵਲੋਂ ਗੁਰਪ੍ਰੀਤ ਸਿੰਘ, ਜਸਪ੍ਰੀਤ ਰੰਧਾਵਾ, ਸੁਸ਼ੀਲ ਕੁਮਾਰ, ਨੀਰਜ ਕੁਮਾਰ, ਪ੍ਰਵੀਨ ਕੁਮਾਰ, ਸੰਦੀਪ, ਕੁਲਵਿੰਦਰ ਸਿੰਘ, ਮਨਦੀਪ ਚੌਧਰੀ, ਗੁਰਵੀਰ ਸਿੰਘ, ਸੁਖਜੀਤ ਕੌਰ, ਇੰਦਰਪਾਲ ਭੰਗੂ, ਮਿਥੁਨ ਚਾਵਲਾ, ਸਾਹਿਲ ਸ਼ਰਮਾ, ਸਕੱਤਰੇਤ ਦਰਜਾ-4 ਐਸੋਸੀਏਸ਼ਨ ਤੋਂ ਬਲਰਾਜ ਸਿੰਘ ਦਾਊਾ, ਮੋਤੀ ਲਾਲ, ਵਿੱਤੀ ਕਮਿਸ਼ਨਰ ਸਕੱਤਰੇਤ ਸਟਾਫ਼ ਐਸੋਸੀਏਸ਼ਨ ਤੋਂ ਕੁਲਵੰਤ ਸਿੰਘ, ਰੁਪਿੰਦਰ ਸਿੰਘ ਰੂਪੀ, ਅਲਕਾ ਚੋਪੜਾ, ਨੀਲਮ ਰਾਣੀ ਪ੍ਰਾਹੁਣਚਾਰੀ ਵਿਭਾਗ ਤੋਂ ਮਹੇਸ਼ ਚੰਦਰ ਅਤੇ ਬਜਰੰਗ ਯਾਦਵ ਆਦਿ ਸ਼ਾਮਿਲ ਹੋਏ |

ਨੌਜਵਾਨ 'ਤੇ ਹਮਲਾ-ਹਾਲਤ ਨਾਜ਼ੁਕ

ਡੇਰਾਬੱਸੀ, 23 ਜੂਨ (ਗੁਰਮੀਤ ਸਿੰਘ)-ਪਿੰਡ ਮੁਕੰਦਪੁਰ ਦੇ ਅੰਗਰੇਜ਼ ਸਿੰਘ (26) ਪੁੱਤਰ ਅਮਰ ਸਿੰਘ 'ਤੇ ਕੁਝ ਨੌਜਵਾਨਾਂ ਨੇ ਹਮਲਾ ਕਰਕੇ ਉਸ ਦੀਆਂ ਦੋਵੇਂ ਲੱਤਾਂ ਅਤੇ ਦੋਵੇਂ ਬਾਹਾਂ ਤੋੜ ਦਿੱਤੀਆਂ | ਜ਼ਖ਼ਮੀ ਨੌਜਵਾਨ ਦਾ ਇਸ ਸਮੇਂ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕਾਦਮੀ ਦੀ ਜਨਰਲ ਕੌਂਸਲ ਦੀ ਪਲੇਠੀ ਮੀਟਿੰਗ 'ਚ ਕਾਰਜਕਾਰਨੀ ਦਾ ਗਠਨ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸੰਗੀਤ ਨਾਟਕ ਅਕਾਦਮੀ ਦੀ ਜਨਰਲ ਕੌਂਸਲ ਦੀ ਪਲੇਠੀ ਮੀਟਿੰਗ ਵਿਚ ਅਕਾਦਮੀ ਦੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਰੰਗਕਰਮੀ ਕੇਵਲ ਧਾਲੀਵਾਲ ਦੀ ਪ੍ਰਧਾਨਗੀ ਹੇਠ ਪੰਜਾਬ ਕਲਾ ਭਵਨ 'ਚ ਹੋਈ ਮੀਟਿੰਗ ਵਿਚ ਨਿਰਮਲ ਜੌੜਾ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਵਜੋਂ ਧਰਮਪਾਲ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਆਈ.ਏ.ਐੱਸ. ਅਧਿਕਾਰੀ ਧਰਮਪਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਸੈਕਟਰ- 6 ਵਿਖੇ ਸਥਿਤ ਯੂ.ਟੀ. ਗੈਸਟ ਹਾਊਸ ਵਿਚ ਗ੍ਰਹਿ ਸਕੱਤਰ ਅਰੁਣ ਕੁਮਾਰ ਗੁਪਤਾ, ਵਿੱਤ ਸਕੱਤਰ ਵਿਜੇ ਨਾਮਦੇਵ ...

ਪੂਰੀ ਖ਼ਬਰ »

ਏਅਰਲਾਈਨ ਕੰਪਨੀ 'ਚ ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਜਾਂਚ ਸੈੱਲ ਨੇ ਆਨਲਾਈਨ ਠੱਗੀ ਦੇ ਮਾਮਲੇ 'ਚ ਦਿੱਲੀ ਦੇ ਰਹਿਣ ਵਾਲੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 23 ...

ਪੂਰੀ ਖ਼ਬਰ »

ਝਗੜਾ ਕਰਨ ਵਾਲੇ ਦੋ ਗਿ੍ਫ਼ਤਾਰ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਫੈਦਾਂ 'ਚ ਕੁਝ ਲੋਕਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਪੁਲਿਸ ਨੇ ਝਗੜਾ ਕਰਨ ਵਾਲੇ ਦੋ ਲੋਕਾਂ ਨੂੰ ਗਿ੍ਫ਼ਤਾਰ ਵੀ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਹੋਟਲ ਨੂੰ ਸਾਮਾਨ ਦੇਣ ਦੇ ਨਾਂਅ 'ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਹੋਟਲ ਲਈ ਲੱਕੜੀ ਅਤੇ ਗਲੀਚੇ ਦੇਣ ਦਾ ਵਾਅਦਾ ਕਰਕੇ ਪੈਸੇ ਲੈਣ ਅਤੇ ਫਿਰ ਸਮਾਨ ਨਾ ਦੇਣ 'ਤੇ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਹੋਟਲ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 43 ਨਵੇਂ ਮਾਮਲੇ 1 ਮਰੀਜ਼ ਦੀ ਮੌਤ

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 43 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦ ਕਿ ਇਕ ਮਰੀਜ਼ ਦੀ ਮੌਤ ਹੋਣ ਦੀ ਵੀ ਸੂਚਨਾ ਹੈ ਜਦਕਿ ਸਿਹਤਯਾਬ ਹੋਣ ਤੋਂ ਬਾਅਦ ਅੱਜ 63 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਝਪਟਮਾਰੀ ਦੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ | ਬੀਤੇ ਦਿਨ ਅਜਿਹੇ ਹੀ ਇਕ ਮਾਮਲੇ ਦੀ ਸ਼ਿਕਾਇਤ ਮੁਹਾਲੀ ਦੇ ਪਿੰਡ ਕਾਸਲ ਦੇ ਰਹਿਣ ਵਾਲੇ ਅਜੇ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ਉਸ ਨੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਏਅਰਪੋਰਟ ਦੀ ਪ੍ਰੀ-ਪੇਡ ਟੈਕਸੀ ਸਰਵਿਸ ਦਾ ਮੁੱਦਾ ਪੁੱਜਿਆ ਹਾਈਕੋਰਟ

ਚੰਡੀਗੜ੍ਹ, 23 ਜੂਨ (ਬਿ੍ਜੇਂਦਰ ਗੌੜ)- ਟੈਕਸੀ ਵੈਲਫੇਅਰ ਸੋਸਾਇਟੀ, ਮੋਹਾਲੀ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ, ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਡਾਇਰੈਕਟਰ, ਮੋਹਾਲੀ ਦੇ ਡੀ.ਸੀ ਅਤੇ ਹੋਰਨਾਂ ਨੂੰ ਪਾਰਟੀ ਬਣਾਉਂਦੇ ਹੋਏ ਇਕ ਪਟੀਸ਼ਨ ਹਾਈਕੋਰਟ ਵਿਚ ਦਾਇਰ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 10 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 23 ਜੂਨ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 10 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 8 ਮਾਮਲੇ ਸ਼ਹਿਰ ਦੇ ਹਨ ਅਤੇ 2 ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਲਾਹਕਾਰ ਹੀ ਡੋਬਣਗੇ : ਬਡਹੇੜੀ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ) : ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਅਤੇ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਲਾਹਕਾਰ ਹੀ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ 2 ਕਾਰ ਸਵਾਰ ਕੀਤੇ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਮੁਹਾਲੀ ਅਤੇ ਐਸ. ਟੀ. ਐਫ. ਜਲੰਧਰ ਰੇਂਜ ਵਲੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੁਪਤ ਸੂਚਨਾ ਦੇ ਆਧਾਰ 'ਤੇ 2 ਕਾਰ ਸਵਾਰਾਂ ਨੂੰ 950 ਗ੍ਰਾਮ ਹੈਰੋਇਨ ਅਤੇ 4 ਲੱਖ 98 ਹਜ਼ਾਰ ਰੁ. ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਪਿੰਡ ਭੜੌਜੀਆਂ ਵਿਖੇ ਪ੍ਰਵਾਸੀ ਮਹਿਲਾ ਦਾ ਕਤਲ

ਮਾਜਰੀ, 23 ਜੂਨ (ਧੀਮਾਨ)-ਨਿਊ ਚੰਡੀਗੜ੍ਹ ਤਹਿਤ ਪੈਂਦੇ ਪਿੰਡ ਭੜੌਜੀਆਂ ਵਿਖੇ ਕਿਰਾਏ ਦੇ ਮਕਾਨ 'ਚ ਪਰਿਵਾਰ ਸਮੇਤ ਰਹਿ ਰਹੀ ਇਕ ਪ੍ਰਵਾਸੀ ਮਹਿਲਾ ਦਾ ਕਤਲ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਜੂ ਪਤਨੀ ਵਕਾਲ ਮੂਲ ਵਾਸੀ ਜ਼ਿਲ੍ਹਾ ਮੁਜੱਫਰਨਗਰ (ਯੂ. ...

ਪੂਰੀ ਖ਼ਬਰ »

26 ਨੂੰ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਗੁਬਾਰੇ ਵੰਡ ਕੇ ਲੋਕਾਂ ਨੂੰ ਸਰਕਾਰ ਦੀਆਂ ਅਸਲੀਅਤ ਦੱਸਣਗੇ ਦਫ਼ਤਰੀ ਕਾਮੇ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਕਾਂਗਰਸ ਵਲੋਂ ਸੰਤਾ ਵਿਚ ਆਉਣ ਸਮੇਂ ਜੋ ਵਾਅਦੇ ਕੀਤੇ ਗਏ ਸਨ ਉਹ ਬਹੁਤ ਵੱਡੇ ਸਨ ਤੇ ਜੋ ਵਾਅਦੇ ਅੱਜ ਕੀਤੇ ਜਾ ਰਹੇ ਹਨ ਉਹ ਵੀ ਵੱਡੇ ਹਨ ਅਤੇ ਜੋ ਕਿਹਾ ਜਾ ਰਿਹਾ ਹੈ ਕਿ 4 ਸਾਲਾਂ ਦੌਰਾਨ ਵਾਅਦੇ ਪੂਰੇ ਕੀਤੇ ਹਨ ਉਹ ਵੀ ਵੱਡੇ ਹਨ | ਇਹ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੇ ਨਾਂਅ 'ਤੇ ਮੁਲਾਜ਼ਮਾਂ ਨਾਲ ਕੀਤੀ ਧੋਖਾਧੜੀ 'ਤੇ ਚਰਚਾ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ-ਅਕਾਲੀ ਦਲ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਸੱਦੇ ਤਾਂ ਜੋ 6ਵੇਂ ਤਨਖ਼ਾਹ ਕਮਿਸ਼ਨ ਦੇ ਨਾਂਅ 'ਤੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਕੀਤੀ ਗਈ ਧੋਖਾਧੜੀ 'ਤੇ ਚਰਚਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਆਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਮੁਕਾਬਲਿਆਂ ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 23 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਕਿਡਨੈਪਿੰਗ ਦਾ ਕੇਸ ਦਰਜ ਹੋਣ 'ਤੇ ਵੀ ਲੜਕੀ ਦੇ ਘਰ ਵਾਲੇ ਲੜਕੇ ਨੂੰ ਕੈਦ ਵਿਚ ਨਹੀਂ ਰੱਖ ਸਕਦੇ : ਹਾਈਕੋਰਟ

ਚੰਡੀਗੜ੍ਹ, 23 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਇਹ ਸਾਫ਼ ਕੀਤਾ ਹੈ ਕਿ ਭਾਵੇਂ ਲੜਕੇ ਵਲੋਂ ਕਿਸੇ ਦੀ ਲੜਕੀ ਨੂੰ ਅਗਵਾ ਕਰਨ ਦਾ ਕੇਸ ਦਰਜ ਸੀ ਫੇਰ ਵੀ ਨਿੱਜੀ ਧਿਰ (ਲੜਕੀ ਦੇ ਰਿਸ਼ਤੇਦਾਰ) ਲੜਕੇ ਨੂੰ ਗੈਰ ਕਾਨੂੰਨੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)-ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ...

ਪੂਰੀ ਖ਼ਬਰ »

ਕਬੀਰ ਜੈਯੰਤੀ ਮੌਕੇ ਖੱਟਰ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਨੇ ਕਿਹਾ ਕਿ ਸੰਤ ਸ਼ਿਰੋਮਣੀ ਕਬੀਰ ਜੀ ਕਿਸੇ ਇਕ ਜਾਤੀ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 33 ਨਵੇਂ ਮਰੀਜ਼ ਸਾਹਮਣੇ ਆਏ- 2 ਹੋਰ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਪਾਜ਼ੀਟਿਵ 33 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 48 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਲਈ ਕਰਵਾਇਆ ਗਿਆ 3 ਰੋਜ਼ਾ ਇਮਿਊਨਿਟੀ ਐਂਡ ਵੈੱਲਬੀਇੰਗ ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਸਰਕਾਰੀ ਮੁਲਾਜ਼ਮਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਇਮਿਊਨਿਟੀ ਐਂਡ ਵੈੱਲਵੀਇੰਗ ਪ੍ਰੋਗਰਾਮ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਆਸ਼ਿਕਾ ਜੈਨ ਏ. ਡੀ. ਸੀ. (ਜਨਰਲ) ਨੇ ਆਰਟ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 23 ਜੂਨ (ਜੰਡਪੁਰੀ)-ਸਿਵਲ ਹਸਪਤਾਲ ਖਰੜ ਦੇ ਡਾਕਟਰਾਂ ਵਲੋਂ ਨਾਨ ਪ੍ਰੈਕਟਿਸ ਭੱਤਾ ਘਟਾਉਣ ਅਤੇ ਇਸ ਨੂੰ ਮੂਲ ਤਨਖ਼ਾਹ ਦਾ ਹਿੱਸਾ ਨਾ ਮੰਨੇ ਜਾਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਬੁਲਾਰੇ ...

ਪੂਰੀ ਖ਼ਬਰ »

ਡਾਕਟਰਾਂ ਦੀ ਸਾਂਝੀ ਕਮੇਟੀ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ 6ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਡਾਕਟਰਾਂ ਦੇ ਕਾਡਰ ਦਾ ਨਾਨ-ਪ੍ਰੈਕਟਿਸ ਭੱਤਾ 25 ਤੋਂ 20 ਫ਼ੀਸਦੀ ਕਰਨ ਅਤੇ ਇਸ ਨੂੰ ਮੂਲ ਤਨਖਾਹ ਦਾ ਹਿੱਸਾ ਨਾ ਮੰਨੇ ਜਾਣ 'ਤੇ ਡਾਕਟਰ ਵਰਗ 'ਚ ਪਾਏ ਜਾ ਰੋਸ ...

ਪੂਰੀ ਖ਼ਬਰ »

ਕਲਮ ਛੋੜ ਦੇ ਹੜਤਾਲ ਦਿੱਤੇ ਸੱਦੇ ਤਹਿਤ ਅੱਜ ਪੁੱਡਾ/ਗਮਾਡਾ ਤੇ ਸਿੱਖਿਆ ਬੋਰਡ ਵਿਚ ਕੰਮਕਾਜ ਠੱਪ ਰਿਹਾ

ਐੱਸ. ਏ. ਐੱਸ. ਨਗਰ, 23 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਮੁਲਾਜ਼ਮ ਮੰਚ/ਪੀ. ਐਸ. ਐਮ. ਐਸ. ਯੂ. ਵਲੋਂ ਕਲਮ ਛੋੜ ਦੇ ਹੜਤਾਲ ਦਿੱਤੇ ਸੱਦੇ ਤਹਿਤ ਅੱਜ ਪੁੱਡਾ/ਗਮਾਡਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ, ਜਿਸ ਦੇ ...

ਪੂਰੀ ਖ਼ਬਰ »

ਫੜੇ ਜਾਣ ਦੇ ਡਰ ਕਾਰਨ ਸਾਥੀ ਜਸਪ੍ਰੀਤ ਨੂੰ ਕਤਲ ਕਰਨ ਵਾਲਾ ਲੁਟੇਰਾ ਗੁੜਗਾਓਾ ਤੋਂ ਗਿ੍ਫਤਾਰ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਸੈਕਟਰ-23 ਚੰਡੀਗੜ੍ਹ 'ਚ ਗਹਿਣਿਆਂ ਦੀ ਟੈਸਟਿੰਗ ਲੈਬ ਅੰਦਰ ਲੁੱਟ ਦੀ ਕੋਸ਼ਿਸ਼ ਤੋਂ ਬਾਅਦ ਮੁਹਾਲੀ ਵਿਖੇ ਜਸਪ੍ਰੀਤ ਸਿੰਘ ਵਾਸੀ ਮਨੀਮਾਜਰਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ 'ਚ ਫਰਾਰ ਚੱਲ ਰਹੇ ਪ੍ਰਗਟ ...

ਪੂਰੀ ਖ਼ਬਰ »

ਮੁਨੇਸ਼ਵਰ ਸਿੰਘ ਖੈਰਾ ਨੂੰ ਸਰਬਸੰਮਤੀ ਨਾਲ 3 ਸਾਲਾਂ ਲਈ ਪ੍ਰਧਾਨ ਚੁਣਿਆਂ

ਐੱਸ. ਏ. ਐੱਸ. ਨਗਰ, 23 ਜੂਨ (ਰਾਣਾ)-ਆਲ ਇੰਡੀਆ ਫਰੀਡਮ ਫਾਈਟਰਜ਼ ਫੈਮਿਲੀ ਵੈੱਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਮੁਹਾਲੀ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਮੁਨੇਸ਼ਵਰ ਸਿੰਘ ਖੈਰਾ ਨੂੰ ਅਗਲੇ 3 ਸਾਲਾਂ ਲਈ ਆਲ ਇੰਡੀਆ ਫਰੀਡਮ ਫਾਈਟਰਜ਼ ਫੈਮਿਲੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਮਾਰਨ ਦੇ ਮਾਮਲੇ 'ਚ ਫ਼ਰਜ਼ੀ ਜ਼ਮੀਨ ਮਾਲਕ ਸਮੇਤ 2 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਜ਼ਮੀਨ ਦੀ ਖ਼ਰੀਦੋ-ਫ਼ਰੋਖਤ ਨੂੰ ਲੈ ਕੇ 28.50 ਲੱਖ ਰੁ. ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਫ਼ਰਜ਼ੀ ਮਾਲਕ ਕੇਸਰ ਸਿੰਘ ਸਣੇ ਮੰਗਤ ਸਿੰਘ ਅਤੇ ਉਸ ਦੇ ਸਾਥੀ ਅਮਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਮਹੀਨੇ ਤੋਂ ਲਾਪਤਾ ਲੜਕੇ ਨੂੰ ਲੱਭਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹੈ ਪਿਤਾ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਬਲੌਂਗੀ ਦੇ ਆਜ਼ਾਦ ਨਗਰ ਦਾ ਰਹਿਣ ਵਾਲਾ ਛੋਟੇ ਲਾਲ ਇਕ ਮਹੀਨੇ ਤੋਂ ਲਾਪਤਾ ਆਪਣੇ ਲੜਕੇ ਨੂੰ ਲੱਭਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ | ਪੇਸ਼ੇ ਤੋਂ ਦਿਹਾੜੀ ਕਰਨ ਵਾਲੇ ਛੋਟੇ ਲਾਲ ਦਾ ਦੋਸ਼ ਹੈ ਕਿ ਉਸ ਦਾ 18 ਸਾਲਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ : ਚੇਅਰਮੈਨ ਸ਼ਰਮਾ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਦਫ਼ਤਰ ਵਿਖੇ ਸੱਦੀ ਗਈ ਹਫ਼ਤਾਵਾਰੀ ਮੀਟਿੰਗ ਦੌਰਾਨ ਬੋਰਡ ਦੇ ...

ਪੂਰੀ ਖ਼ਬਰ »

ਇੰਟਰਨੈੱਟ ਰਾਹੀਂ ਲੜਕੀਆਂ ਨੂੰ ਅਸ਼ਲੀਲ ਮੈਸੇਜ ਭੇਜਣ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਜੂਨ (ਜਸਬੀਰ ਸਿੰਘ ਜੱਸੀ)-ਸਾਈਬਰ ਕ੍ਰਾਇਮ ਪੁਲਿਸ ਵਲੋਂ ਲੜਕੀਆਂ ਨੂੰ ਅਸ਼ਲੀਲ ਮੈਸੇਜ਼ ਭੇਜਣ ਵਾਲੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਛੋਟੂ ਲਾਲ ਉਰਫ਼ ਛੋਟੂ ਉਰਫ਼ ਅਮਰ ਮੂਲ ਵਾਸੀ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 23 ਜੂਨ (ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 25 ਜੂਨ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਮੁਨੇਸ਼ਵਰ ਸਿੰਘ ਖੈਰਾ ਨੂੰ ਸਰਬਸੰਮਤੀ ਨਾਲ 3 ਸਾਲਾਂ ਲਈ ਪ੍ਰਧਾਨ ਚੁਣਿਆਂ

ਐੱਸ. ਏ. ਐੱਸ. ਨਗਰ, 23 ਜੂਨ (ਰਾਣਾ)-ਆਲ ਇੰਡੀਆ ਫਰੀਡਮ ਫਾਈਟਰਜ਼ ਫੈਮਿਲੀ ਵੈੱਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਮੁਹਾਲੀ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਮੁਨੇਸ਼ਵਰ ਸਿੰਘ ਖੈਰਾ ਨੂੰ ਅਗਲੇ 3 ਸਾਲਾਂ ਲਈ ਆਲ ਇੰਡੀਆ ਫਰੀਡਮ ਫਾਈਟਰਜ਼ ਫੈਮਿਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਲਈ ਕਰਵਾਇਆ ਗਿਆ 3 ਰੋਜ਼ਾ ਇਮਿਊਨਿਟੀ ਐਂਡ ਵੈੱਲਬੀਇੰਗ ਪ੍ਰੋਗਰਾਮ ਸਫ਼ਲਤਾਪੂਰਵਕ ਸਮਾਪਤ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)-ਸਰਕਾਰੀ ਮੁਲਾਜ਼ਮਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਇਮਿਊਨਿਟੀ ਐਂਡ ਵੈੱਲਵੀਇੰਗ ਪ੍ਰੋਗਰਾਮ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਆਸ਼ਿਕਾ ਜੈਨ ਏ. ਡੀ. ਸੀ. (ਜਨਰਲ) ਨੇ ਆਰਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲਾਲੜੂ, 23 ਜੂਨ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਇਕ 21 ਸਾਲਾ ਨੌਜਵਾਨ ਨੂੰ ਨਾਜਾਇਜ਼ ਦੇਸੀ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਲਾਲੜੂ ਸਬ ਇੰਸਪੈਕਟਰ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਨੂੰ ਮੁਖਬਰ ਵਲੋਂ ਇਤਲਾਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX