ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਗਰੂਰ

ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐਸ.ਡੀ.ਓ ਦਫ਼ਤਰ ਦਾ ਘਿਰਾਓ ਕਰਕੇ ਕਰਮਚਾਰੀਆਂ ਨੂੰ ਬਣਾਇਆ ਬੰਦੀ, ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਅਕਬਰਪੁਰ ਦੇ ਕਿਸਾਨਾਂ ਨੇ ਖੇਤਾਂ ਵਾਲੀ ਬਿਜਲੀ ਸਪਲਾਈ ਪੂਰੇ 8 ਘੰਟੇ ਨਾ ਮਿਲਣ ਤੋਂ ਪ੍ਰੇਸ਼ਾਨ ਹੁੰਦਿਆਂ ਪਿੰਡ ਘਰਾਚੋਂ ਦੇ ਪਾਵਰਕੌਮ ਦਫ਼ਤਰ ਦਾ ਘਿਰਾਓ ਕਰਦਿਆਂ ਦਫ਼ਤਰ ਦੇ ਮੇਨ ਗੇਟ ਨੂੰ ਤਾਲਾ ਲਗਾ ਕੇ ਕਰਮਚਾਰੀਆਂ ਨੂੰ ਦਫ਼ਤਰ ਅੰਦਰ ਹੀ ਬੰਦੀ ਬਣਾ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਹਿੰਦਰ ਸਿੰਘ ਪਿੰਡ ਇਕਾਈ ਪ੍ਰਧਾਨ, ਹਰੀ ਸਿੰਘ, ਕਰਨੈਲ ਸਿੰਘ ਨੇ ਕਿਹਾ ਕਿ ਝੋਨੇ ਦੇ ਚੱਲ ਰਹੇ ਸੀਜ਼ਨ ਲਈ ਉਨ੍ਹਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ ਜਿਸ ਕਰਕੇ ਉਹਨਾਂ ਵਲੋਂ ਪਾਵਰਕਾਮ ਦਫ਼ਤਰ ਦਾ ਘਿਰਾਓ ਕਰਦਿਆ ਹੋਏ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਦਫ਼ਤਰ ਦੇ ਮੇਨ ਗੇਟ ਨੂੰ ਤਾਲਾ ਲਗਾ ਕੇ ਪਾਵਰਕਾਮ ਅਧਿਕਾਰੀਆਂ ਨੂੰ ਅੰਦਰ ਹੀ ਬੰਦ ਕੀਤਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਇੱਕ ਪਾਸੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਜਦੋਂ ਕਿ ਕਿਸਾਨਾਂ ਨੂੰ ਸਿਰਫ਼ 4-5 ਘੰਟੇ ਬਿਜਲੀ ਸਪਲਾਈ ਦਿੱਤੀ ਹੈ, ਜਿਸ ਵਿਚ ਵੀ ਵਾਰ-ਵਾਰ ਬਿਜਲੀ ਦੇ ਕੱਟ ਲਗਾਏ ਜਾਂਦੇ ਹਨ | ਉਨ੍ਹਾਂ ਇਸ ਮੌਕੇ 'ਤੇ ਅਣਮਿਥੇ ਸਮੇਂ ਲਈ ਧਰਨਾ ਲਗਾਉਂਦਿਆਂ ਕਰਮਚਾਰੀਆਂ ਬੰਦੀ ਬਣਾਇਆ | ਇਸ ਮੌਕੇ ਪਿੰਡ ਦੇ ਸਰਪੰਚ ਜਗਦੀਸ ਸਿੰਘ, ਬਲਧੀਰ ਸਿੰਘ, ਗਮਦੂਰ ਸਿੰਘ, ਸੁਖਵਿੰਦਰ ਸਿੰਘ, ਭਰਪੂਰ ਸਿੰਘ ਨੰਬਰਦਾਰ, ਬੇਅੰਤ ਕੌਰ ਪ੍ਰਧਾਨ ਪਿੰਡ ਇਕਾਈ, ਅੰਮਿ੍ਤ ਕੌਰ, ਮਨਜੀਤ ਕੌਰ, ਹਰਜਿੰਦਰ ਕੌਰ ਹਾਜ਼ਰ ਸਨ | ਇਸ ਸਬੰਧੀ ਘਰਾਚੋਂ ਦੇ ਐਸ.ਡੀ.ਓ. ਅਕਾਸ਼ਦੀਪ ਸਿੰਘ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਵਿਭਾਗ ਦੇ ਪਾਵਰ ਕੰਟਰੋਲਰ ਕੱਟ ਲੱਗਣ ਕਾਰਨ ਹੀ ਕਿਸਾਨਾਂ ਨੂੰ ਪੂਰੀ 8 ਘੰਟੇ ਬਿਜਲੀ ਸਪਲਾਈ ਨਹੀਂ ਮਿਲ ਰਹੀ | ਜਿਸ ਸਬੰਧੀ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਦਿੱਤਾ ਹੈ ਤਾਂ ਕਿ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਦਿੱਤੀ ਜਾਵੇ | ਇਸੇ ਤਰ੍ਹਾਂ ਹੀ ਸਥਾਨਕ ਸ਼ਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨਾਂ ਵਲੋਂ ਬਿਜਲੀ ਸਪਲਾਈ ਸਹੀ ਨਾ ਆਉਣ ਤੋਂ ਪ੍ਰੇਸ਼ਾਨ ਹੁੰਦਿਆਂ ਪਾਵਰਕਾਮ ਦੇ ਐਸ.ਡੀ.ਓ. ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਆਗੂ ਰਣਧੀਰ ਸਿੰਘ ਭੱਟੀਵਾਲ ਖ਼ੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਸੀ, ਪਰ ਬਿਜਲੀ ਸਪਲਾਈ ਨਾ ਆਉਣ ਕਾਰਨ ਝੋਨੇ ਦੀ ਫ਼ਸਲ ਪਾਣੀ ਦੀ ਕਿੱਲਤ ਕਾਰਨ ਸੁੱਕ ਕੇ ਖ਼ਰਾਬ ਹੋ ਰਹੀ ਹੈ | ਜਿਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਖੇਤਾਂ ਵਾਲੀ ਬਿਜਲੀ 8 ਘੰਟੇ ਨਿਰਵਿਘਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਸਮਾਂ ਬਿਜਲੀ ਸਪਲਾਈ ਨਹੀਂ ਦਿੱਤੀ ਜਾਂਦੀ ਉਨ੍ਹਾਂ ਸਮਾਂ ਪਾਵਰਕੌਮ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਦਫ਼ਤਰਾਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਯੂਨੀਅਨ ਦੀ ਪਿੰਡ ਇਕਾਈ ਦੇ ਪ੍ਰਧਾਨ ਜਸਵਿੰਦਰ ਸਿੰਘ ਪੰਮੀ, ਗੁਰਪ੍ਰੀਤ ਸਿੰਘ ਭੱਟੀਵਾਲ, ਰਜਿੰਦਰ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਕਾਕੜਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |

ਦਫ਼ਤਰੀ ਬਾਬੂਆਂ ਨੇ ਹੜਤਾਲ ਕਰ ਕੇ ਕੰਮ ਕੀਤਾ ਠੱਪ

ਸੰਗਰੂਰ, 23 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾ ਦੀ ਅਗਵਾਈ ਵਿਚ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ 23 ਜੂਨ ਤੋਂ 27 ਜੂਨ ਤੱਕ ...

ਪੂਰੀ ਖ਼ਬਰ »

ਗਊਸ਼ਾਲਾ 'ਚ ਲੱਗੀ ਭਿਆਨਕ ਅੱਗ

ਅਹਿਮਦਗੜ੍ਹ, 23 ਜੂਨ (ਪੁਰੀ, ਮਹੋਲੀ) - ਸਥਾਨਕ ਜਗੇੜਾ ਰੋਡ ਵਿਖੇ ਸਥਿਤ ਨਵੀਂ ਗਊਸ਼ਾਲਾ ਦੇ ਤੂੜੀ ਵਾਲੇ ਗੋਦਾਮ ਵਿਚ ਬੀਤੀ ਰਾਤ ਅੱਗ ਲੱਗ ਗਈ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਅਹਿਮਦਗੜ੍ਹ ਪੇਪਰ ਮਿੱਲ ਅਤੇ ਮਾਲੇਰਕੋਟਲਾ ਤੋਂ ਆਈ ਗੱਡੀਆਂ ਨੇ ਬਹੁਤ ਹੀ ...

ਪੂਰੀ ਖ਼ਬਰ »

140 ਲੀਟਰ ਲਾਹਣ ਬਰਾਮਦ, ਮੁਲਜ਼ਮ ਫ਼ਰਾਰ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਥਾਵਾਂ ਤੋਂ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੂਣਕ, 23 ਜੂਨ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਸਬ ਡਵੀਜ਼ਨ ਮੂਣਕ ਦੇ ਪਿੰਡਾਂ ਦੀ ਜ਼ਮੀਨ 'ਚੋਂ ਬਣਾਏ ਜਾ ਰਹੇ ਕੌਮੀ ਮੁੱਖ ਮਾਰਗ 148 ਬੀ ਲਈ ਐਕਵਾਇਰ ਕੀਤੀ ਜਗ੍ਹਾ ਦਾ ਕਬਜ਼ਾ ਸੜਕ ਬਣਾਉਣ ਵਾਲੀ ਸੰਬੰਧਤ ਕੰਪਨੀ ਨੂੰ ਦਿਵਾਉਣ ਲਈ ਏ.ਡੀ.ਸੀ. ਸੰਗਰੂਰ ਰਜਿੰਦਰ ਸਿੰਘ ...

ਪੂਰੀ ਖ਼ਬਰ »

ਸੁਨਾਮ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਅੱਜ ਸਵੇਰ ਵੇਲੇ ਸੁਨਾਮ ਪੁਲਿਸ ਨੂੰ ਸਥਾਨਕ ਨਵੀ ਅਨਾਜ ਮੰਡੀ ਦੇ ਸ਼ੈੱਡ ਹੇਠ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰੂ ਘਰ ਸੰਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ ਦਾ ਇਤਿਹਾਸ

ਮੂਣਕ, 23 ਜੂਨ (ਕੇਵਲ ਸਿੰਗਲਾ) - ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ 'ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ...

ਪੂਰੀ ਖ਼ਬਰ »

ਰਸੂਖਦਾਰ ਵਿਅਕਤੀਆਂ ਦੇ ਨਾਜਾਇਜ਼ ਕਬਜ਼ੇ ਹੇਠਲੀ ਕਰੀਬ ਸੌ ਕਰੋੜ ਤੋਂ ਵੱਧ ਕੀਮਤ ਦੀ ਜ਼ਮੀਨ ਦਾ ਇੰਤਕਾਲ ਨਗਰ ਕੌਂਸਲ ਸੁਨਾਮ ਦੇ ਨਾਂਅ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)- ਕਾਂਗਰਸ ਪਾਰਟੀ ਦੇ ਸੁਨਾਮ ਤੋਂ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੀਨੀ: ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਇਹ ਦੱਸਿਆ ਹੈ ਕਿ ਸੁਨਾਮ ਦੀ ਕਰੀਬ 168 ਏਕੜ ਦੇ ...

ਪੂਰੀ ਖ਼ਬਰ »

ਦੂਰ ਦੁਰਾਡੇ ਜ਼ਿਲਿ੍ਹਆਂ ਤੋਂ ਬਦਲੀ ਕਰਵਾਉਣ ਦੇ ਬਾਵਜੂਦ ਅਧਿਆਪਕਾਂ ਦੀ ਉਡੀਕ ਹੋਰ ਵਧੀ

ਸੰਗਰੂਰ, 23 ਜੂਨ (ਧੀਰਜ ਪਸ਼ੋਰੀਆ) - ਮੁੱਖ ਮੰਤਰੀ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਕਲਿੱਕ ਕਰ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਅੰਤਰ ਜ਼ਿਲ੍ਹਾ ਬਦਲੀਆਂ ਅੱਜ ਤਿੰਨ ਮਹੀਨੇ ਲੰਘਣ ਤੋਂ ਬਾਅਦ ਵੀ ਲਾਗੂ ਨਹੀਂ ਹੋਈਆਂ ਜਿਸ ਕਾਰਣ ਵੱਡੀ ਗਿਣਤੀ ਅਧਿਆਪਕ ਖੱਜਲ ...

ਪੂਰੀ ਖ਼ਬਰ »

ਬਰਸਾਤ ਨਾ ਹੋਣ ਕਾਰਨ ਪਾਣੀ ਦੀ ਘਾਟ ਨਾਲ ਸੋਕੇ ਵਰਗੀ ਹਾਲਤ

ਮੂਣਕ, 23 ਜੂਨ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਪਿਛਲੇ ਦੋ ਹਫ਼ਤਿਆਂ ਤੋਂ ਬਰਸਾਤ ਨਾ ਪੈਣ ਕਾਰਨ ਹਲਕੇ 'ਚ ਸੋਕੇ ਵਰਗੇ ਹਾਲਤ ਪੈਦਾ ਹੋ ਗਏ ਹਨ ਜਿਸ ਨਾਲ ਕਿਸਾਨਾਂ ਨੇ ਝੋਨੇ ਦੀ ਹੋਰ ਲਵਾਈ ਦਾ ਕੰਮ ਰੋਕ ਦਿੱਤਾ ਹੈ | ਸੂਬੇ 'ਚ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵੀ ਪੰਚਾਇਤੀ ਮਤਿਆਂ ਵਿਰੁੱਧ ਡਟੀ

ਮਲੇਰਕੋਟਲਾ, 23 ਜੂਨ (ਕੁਠਾਲਾ) - ਜ਼ਿਲ੍ਹਾ ਤਰਨਤਾਰਨ ਦੇ ਇੱਕ ਪਿੰਡ ਵਿਚ ਪਿੰਡ ਦੇ ਚੌਧਰੀਆਂ ਵਲੋਂ ਮਜ਼ਦੂਰਾਂ ਦੀ ਉਜਰਤ ਸਬੰਧੀ ਪਾਏ ਮਤੇ ਦੀ ਵਾਇਰਲ ਹੋਈ ਵੀਡੀਓ ਉੱਪਰ ਤਿੱਖੀ ਪ੍ਰਤੀਕਿ੍ਆ ਦਿੰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਅੱਜ ਇੱਥੇ ਹੋਈ ਜਨਰਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਧਰਨਾ

ਪੇਅ ਕਮਿਸ਼ਨ ਦੀ ਰਿਪੋਰਟ ਨੂੰ ਦੱਸਿਆ ਨੁਕਸਾਨਦਾਇਕ ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਸਥਾਨਕ ਬੀ.ਡੀ.ਪੀ.ਓ. ਦਫਤਰ ਦੇ ਕਰਮਚਾਰੀਆਂ ਵਲੋਂ 6ਵਾੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਨੁਕਸਾਨਦਾਇਕ ਅਤੇ ਮੁਲਾਜ਼ਮ ਮਾਰੁ ਦੱਸਦਿਆਂ, ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਟਰਾਲਾ ਆਪ੍ਰੇਟਰਾਂ ਵਲੋਂ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਜੈ ਸ਼ੰਕਰ ਟਰਾਲਾ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਆਪ੍ਰੇਟਰਾਂ ਵਲੋਂ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਲੰਬਾ ਦੀ ਅਗਵਾਈ ਵਿਚ ਤੇਲ ਕੀਮਤਾਂ ਦੇ ਵਾਧੇ ਦੇ ਖ਼ਿਲਾਫ਼ ਸੁਨਾਮ ਮਾਨਸਾ ਸੜਕ 'ਤੇ ...

ਪੂਰੀ ਖ਼ਬਰ »

ਹਾਲੇ ਪਿੰਡ ਬੰਨਿ੍ਹਆਂ ਨਹੀਂ, ਕਲੇਸ਼ ਸ਼ੁਰੂ ਵੀ ਹੋ ਗਏ

ਮਲੇਰਕੋਟਲਾ, 23 ਜੂਨ (ਕੁਠਾਲਾ) – ਪੰਜਾਬ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ 'ਚ ਭਾਵੇਂ ਬਹੁਤੇ ਜ਼ਿਲ੍ਹਾ ਸਦਰ ਅਧਿਕਾਰੀਆਂ ਨੂੰ ਹਾਲੇ ਆਪਣੇ ਦਫ਼ਤਰਾਂ ਲਈ ਲੋੜੀਂਦੇ ਕਮਰੇ ਵੀ ਨਹੀਂ ਮਿਲ ਸਕੇ ਪ੍ਰੰਤੂ ਪੰਜਾਬ ਐਥਲੈਟਿਕ ਐਸੋਸੀਏਸ਼ਨ ਨੇ ਨਵੇਂ ਜਿਲ੍ਹੇ ਅੰਦਰ ਦੋ ...

ਪੂਰੀ ਖ਼ਬਰ »

ਮਾਤਾ ਬਿਮਲਾ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 23 ਜੂਨ (ਸੁਰਿੰਦਰ ਚਹਿਲ) - ਸ੍ਰੀ ਕਰਮ ਚੰਦ ਸਿੰਗਲਾ ਗੁੰਮਟੀ ਵਾਲਿਆਂ ਦੀ ਧਰਮ ਪਤਨੀ ਤੇ ਪਵਨ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਸਿੰਗਲਾ (ਮਨੀਲਾ), ਬਲਜਿੰਦਰ ਕੁਮਾਰ ਸਿੰਗਲਾ (ਮਨੀਲਾ) ਅਤੇ ਜਗਜੀਵਨ ਲਾਲ ਸਿੰਗਲਾ ਦੀ ਸਤਿਕਾਰਯੋਗ ਮਾਤਾ ਸਵ. ਬਿਮਲਾ ਦੇਵੀ ਜੋ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਿਲ ਗੁਰਮੇਲ ਸਿੰਘ ਕਿਲ੍ਹਾ ਭਰੀਆਂ ਦਾ ਦਿਹਾਂਤ

ਮਸਤੂਆਣਾ ਸਾਹਿਬ/ਲੌਂਗੋਵਾਲ, 23 ਜੂਨ (ਦਮਦਮੀ, ਵਿਨੋਦ, ਖੰਨਾ) - ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨਾਲ ਮੋਢੇ ਨਾਲ ਮੋਢਾ ਲਾਕੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਲਹਿਰਾਗਾਗਾ-ਜਾਖਲ ਮਾਰਗ ਕੀਤਾ ਜਾਮ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਟਰੱਕ ਯੂਨੀਅਨ ਲਹਿਰਾਗਾਗਾ ਨੇ ਚੱਕਾ ਜਾਮ ਕਰਕੇ ਪ੍ਰਧਾਨ ਸੁਰੇਸ਼ ਸਿੰਗਲਾ ਦੀ ਅਗਵਾਈ ਹੇਠ ਲਹਿਰਾਗਾਗਾ-ਜਾਖਲ ...

ਪੂਰੀ ਖ਼ਬਰ »

ਹਾਂਡਾ ਸ਼੍ਰੋ.ਅ.ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਕੀਤੇ ਗਏ ਵਿਸਥਾਰ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਪਿ੍ਤਪਾਲ ਸਿੰਘ ਹਾਂਡਾ ਨੂੰ ਸੰਗਰੂਰ (ਸ਼ਹਿਰੀ) ...

ਪੂਰੀ ਖ਼ਬਰ »

ਖੇਤੀ ਮੋਟਰਾਂ ਲਈ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ)- ਖੇਤੀ ਮੋਟਰਾਂ ਨੂੰ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਕਾਰਨ ਅੱਜ ਪਿੰਡ ਮੰਗਵਾਲ ਦੇ ਵੱਡੀ ਗਿਣਤੀ ਕਿਸਾਨ ਪਾਵਰਕਾਮ ਦੇ ਮੰਗਵਾਲ ਸਥਿਤ ਗਰਿੱਡ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ 8 ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਡਵੀਜ਼ਨਲ ਜੰਗਲਾਤ ਅਧਿਕਾਰੀ ਵਲੋਂ ਜਾਂਚ ਸ਼ੁਰੂ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਾਲੀ ਦੇਵੀ ਮੰਦਿਰ ਦੇ ਨੇੜਿਓ ਗੁਜ਼ਰਦੀ ਸੜਕ 'ਤੇ 27 ਪੁਰਾਣੇ ਦਰਖਤਾਂ ਨੂੰ ਵੱਢੇ ਜਾਣ ਸੰਬੰਧੀ ਕੌਮੀ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਜੰਗਲਾਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਲੋਕ ਨਿਰਮਾਣ ਵਿਭਾਗ ਦੇ ...

ਪੂਰੀ ਖ਼ਬਰ »

ਨਸ਼ੇ ਸਮੇਤ ਇਕ ਕਾਬੂ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ)- ਐਂਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਵਲੋਂ ਇੰਚਾਰਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX