ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੈ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ

ਜ਼ੀਰਾ, 23 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪਿੰਡ ਫੇਰੋਕੇ, ਗਾਦੜੀਵਾਲਾ ਅਤੇ ਹੋਰ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਫੇਰੋ ਕੇ ਨਜ਼ਦੀਕ ਜ਼ੀਰਾ-ਫ਼ਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਕੇ ਪਾਵਰਕਾਮ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਉਨ੍ਹਾਂ ਨੂੰ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਨਹੀਂ ਦਿੱਤੀ ਜਾ ਰਹੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਝੋਨਾ ਲਗਾਉਣ ਦੇ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਉਨ੍ਹਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੀ ਬਜਾਏ ਮਹਿਜ਼ 3-4 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ 16 ਘੰਟੇ ਤੋਂ ਉਨ੍ਹਾਂ ਨੂੰ ਬਿਜਲੀ ਸਪਲਾਈ ਨਹੀਂ ਦਿੱਤੀ ਗਈ ਅਤੇ ਇਸ ਸਬੰਧ ਵਿਚ ਜਦੋਂ ਉਨ੍ਹਾਂ ਵਲੋਂ ਬਿਜਲੀ ਬੋਰਡ ਦੇ ਜੇ.ਈ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਫ਼ੋਨ ਲਗਾਤਾਰ ਬੰਦ ਆ ਰਿਹਾ ਸੀ | ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਉਹ ਅਣਮਿਥੇ ਸਮੇਂ ਲਈ ਜ਼ੀਰਾ-ਫ਼ਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਜਾਮ ਲਗਾਉਣਗੇ | ਇਸ ਸਬੰਧੀ ਰਣਜੀਤ ਸਿੰਘ ਭੁੱਲਰ ਐੱਸ.ਡੀ.ਐੱਮ ਜ਼ੀਰਾ, ਰਾਜਵਿੰਦਰ ਸਿੰਘ ਰੰਧਾਵਾ ਡੀ.ਐੱਸ.ਪੀ ਜ਼ੀਰਾ, ਮਨਜੀਤ ਸਿੰਘ ਮਠਾੜੂ ਐਕਸੀਅਨ, ਮੋਹਿਤ ਧਵਨ ਐੱਸ.ਐੱਚ.ਓ. ਥਾਣਾ ਸਦਰ ਧਰਨਾਕਾਰੀਆਂ ਕੋਲ ਪੁੱਜੇ, ਜਿਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਖੇਤਾਂ ਲਈ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ | ਐਕਸੀਅਨ ਵਲੋਂ ਮਿਲੇ ਭਰੋਸੇ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਰੋਸ ਧਰਨੇ ਵਿਚ ਜਗਜੀਤ ਸਿੰਘ ਸਾਬਕਾ ਸਰਪੰਚ ਫੇਰੋਕੇ, ਅਮਨਦੀਪ ਸਿੰਘ ਕੱਚਰਭੰਨ, ਜਵਾਹਰ ਲਾਲ ਨਹਿਰੂ ਗਾਦੜੀ ਵਾਲਾ, ਮਹਿਤਾਬ ਸਿੰਘ ਕੱਚਰਭੰਨ, ਲਖਵਿੰਦਰ ਸਿੰਘ ਫੇਰੋਕੇ, ਜਰਨੈਲ ਸਿੰਘ ਫੇਰੋਕੇ, ਮਹਿਤਾਬ ਸਿੰਘ ਕੱਚਰਭੰਨ, ਸਤਨਾਮ ਸਿੰਘ ਕੋਠੇ, ਜਸਕਰਨ ਸਿੰਘ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ |
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਦੀ ਸਪਲਾਈ ਨਾ ਮਿਲਣ ਦੇ ਕਾਰਨ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ ਜਾਮ ਕਰਕੇ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਗੁਰੂਹਰਸਹਾਏ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਅਵਾਨ ਫੀਡਰ ਅਤੇ ਪਿੱਪਲੀ ਚੱਕ ਕੰਧੇਸ਼ਾਹ ਫੀਡਰ ਤੋਂ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਨੂੰ ਬਿਜਲੀ ਦੀ ਸਪਲਾਈ ਨਹੀਂ ਮਿਲੀ | ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ, ਪ੍ਰੰਤੂ ਪਿਛਲੇ ਤਿੰਨ ਦਿਨਾਂ ਤੋਂ 10 ਤੋਂ 15 ਪਿੰਡਾਂ ਵਿਚ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਅਤੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਧਰਮ ਸਿੰਘ ਸਿੱਧੂ ਨੇ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਲਾਪ੍ਰਵਾਹੀ ਦੇ ਕਾਰਨ ਕਿਸਾਨਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਇਨ੍ਹਾਂ ਦੋਵਾਂ ਫੀਡਰਾਂ ਤੋਂ ਬਿਜਲੀ ਦੀ ਸਪਲਾਈ ਨਹੀਂ ਮਿਲ ਰਹੀ ਹੈ | ਓਧਰ ਦੂਜੇ ਪਾਸੇ ਇਸ ਧਰਨੇ ਦੇ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਕਰੀਬ ਇਕ ਘੰਟੇ ਤੱਕ ਚੱਲੇ ਇਸ ਧਰਨੇ ਦੌਰਾਨ ਪਹੁੰਚੇ ਐਕਸੀਅਨ ਸੋਢੀ ਵਲੋਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਅੱਜ ਤੁਹਾਡੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਮੰਗਲ ਸਿੰਘ, ਬੋਹੜ ਸਿੰਘ ਅਤੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਆਗੂ ਹਾਜ਼ਰ ਸਨ |
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)- ਕਿਸਾਨਾਂ ਵਲੋਂ ਝੋਨੇ ਦੀ ਲੁਆਈ ਜ਼ੋਰਾਂ 'ਤੇ ਚੱਲ ਰਹੀ ਹੈ, ਪਰ ਸਰਕਾਰ ਵਲੋਂ 8 ਘੰਟੇ ਬਿਜਲੀ ਦੀ ਪੂਰੀ ਸਪਲਾਈ ਨਾ ਦੇਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੋਹ ਵਿਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ, ਲੱਖੋਵਾਲ, ਕਾਦੀਆਂ, ਉਗਰਾਹਾਂ ਦੀ ਅਗਵਾਈ ਹੇਠ ਪਿੰਡ ਮਰਖਾਈ ਨਜ਼ਦੀਕ ਫ਼ਿਰੋਜ਼ਪੁਰ-ਜ਼ੀਰਾ ਮੱੁਖ ਮਾਰਗ ਨੂੰ ਜਾਮ ਕਰ ਦਿੱਤਾ | ਕੁਝ ਘੰਟੇ ਸੜਕ ਜਾਮ ਰਹਿਣ ਕਾਰਨ ਮੌਕੇ 'ਤੇ ਗੱਡੀਆਂ ਦੀਆਂ ਲੰਮੀਆਂ ਕਾਤਾਰਾਂ ਲੱਗ ਗਈਆਂ | ਮਸਲਾ ਵੱਧ ਦਾ ਦੇਖ ਧਰਨਾ ਸਥਾਨ 'ਤੇ ਐਕਸੀਅਨ ਬਿਜਲੀ ਵਿਭਾਗ ਜ਼ੀਰਾ ਮਨਜੀਤ ਸਿੰਘ ਮਠਾੜੂ, ਐੱਸ.ਡੀ.ਐਮ. ਜ਼ੀਰਾ ਰਣਜੀਤ ਸਿੰਘ, ਤਹਿਸੀਲਦਾਰ ਜ਼ੀਰਾ ਅਤੇ ਪੁਲਿਸ ਮੁਲਾਜ਼ਮ ਪਹੁੰਚੇ, ਜਿਨ੍ਹਾਂ ਕਿਸਾਨਾਂ ਨਾਲ ਲੰਮੀ ਗੱਲਬਾਤ ਕਰ ਵਿਸ਼ਵਾਸ ਦਿਵਾਇਆ ਕਿ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ | ਅਧਿਕਾਰੀਆਂ ਵਲੋਂ ਵਿਸ਼ਵਾਸ ਦਿਵਾਉਣ 'ਤੇ ਕਿਸਾਨਾਂ ਧਰਨਾ ਚੱੁਕ ਦਿੱਤਾ | ਇਸ ਸਮੇਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਜਸਕਰਨ ਸਿੰਘ ਕੋਠੇ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ, ਹਰਦਿਆਲ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ ਮਰਖ਼ਾਈ, ਬਲਜੀਤ ਸਿੰਘ ਕੋਠੇ, ਗੁਰਵਿੰਦਰ ਸਿੰਘ ਮਰੂੜ, ਪ੍ਰਗਟ ਸਿੰਘ ਸਰਪੰਚ ਮਰਖਾਈ, ਜਰਮਨ ਸ਼ਾਹ, ਕੁਲਦੀਪ ਸਿੰਘ ਮਰਖਾਈ, ਤਰਸੇਮ ਸਿੰਘ ਮਰਖਾਈ, ਹਰਦੇਵ ਸਿੰਘ ਕੱਸੋਆਣਾ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਜਗਜੀਤ ਸਿੰਘ, ਰੂਪ ਸਿੰਘ, ਹਰਨੇਕ ਸਿੰਘ, ਨਸੀਬ ਸਿੰਘ ਢਿੱਲੋਂ, ਜਗਤਾਰ ਸਿੰਘ, ਬਲਵੰਤ ਸਿੰਘ ਡੇਅਰੀ ਵਾਲਾ, ਪਿੰਦਰ ਸਿੰਘ, ਮਿੰਟਾ ਖੋਸਾ, ਡਾ: ਸਰਬਣ ਸਿੰਘ, ਗੁਰਪ੍ਰਤਾਪ ਸਿੰਘ ਅਲੀਪੁਰ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ ਸ਼ੂਸ਼ਕ, ਸੁਖਬੀਰ ਸਿੰਘ, ਜਸਕਰਨ ਸਿੰਘ ਮਾਸਟਰ ਆਦਿ ਕਿਸਾਨ ਹਾਜ਼ਰ ਸਨ |
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਐੱਸ.ਡੀ.ਓ. ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਗੁਰੂਹਰਸਹਾਏ, (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਇਕ ਵਫ਼ਦ ਅੱਜ ਯੂਨੀਅਨ ਦੇ ਆਗੂ ਦੇਸ ਰਾਜ ਦੀ ਅਗਵਾਈ ਵਿਚ ਐੱਸ.ਡੀ.ਓ. ਸ਼ਹਿਰੀ ਪਾਵਰਕਾਮ ਨੂੰ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂ ਦੇਸ ਰਾਜ ਨੇ ਦੱਸਿਆ ਕਿ ਪਿਛਲੇ 4-5 ਦਿਨਾਂ ਤੋਂ ਪਿੰਡ ਲਖਮੀਰਪੁਰਾ ਅਤੇ ਸ਼ਰੀਂਹ ਵਾਲਾ ਬਰਾੜ ਵਿਖੇ ਬਿਜਲੀ ਦੀ ਸਪਲਾਈ ਦਾ ਬਹੁਤ ਬੁਰਾ ਹਾਲ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਐੱਸ.ਡੀ.ਓ. ਗੁਰੂਹਰਸਹਾਏ ਨੂੰ 21 ਜੂਨ ਨੂੰ ਮਿਲ ਕੇ ਸਮੱਸਿਆ ਬਾਰੇ ਦੱਸਿਆ ਗਿਆ ਸੀ ਪਰ ਐੱਸ.ਡੀ.ਓ. ਗੁਰੂਹਰਸਹਾਏ ਵਲੋਂ ਉਨ੍ਹਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ਰੇਸ਼ਮ ਸਿੰਘ ਨੇ ਮੰਗ ਕੀਤੀ ਕਿ ਲੋੜੀਂਦਾ ਕਰਮਚਾਰੀ ਦੀ ਪੱਕੀ ਡਿਊਟੀ ਲਾਈ ਜਾਵੇ ਤਾਂ ਜੋ ਪਿੰਡ ਕੋਹਰ ਸਿੰਘ ਵਾਲਾ, ਗੋਬਿੰਦਗੜ੍ਹ, ਬਸਤੀ ਕੇਸਰ ਸਿੰਘ, ਲਖਮੀਰਪੁਰਾ ਅਤੇ ਸ਼ਰੀਂਹ ਵਾਲਾ ਬਰਾੜ ਦੀ ਨਿਰਵਿਘਨ ਬਿਜਲੀ ਜੋ ਕਿ ਮਹਿਕਮੇ ਦੀਆਂ ਹਦਾਇਤਾਂ ਮੁਤਾਬਿਕ ਬਣਦੀ ਹੈ ਦਿੱਤੀ ਜਾਵੇ | ਇਸ ਮੌਕੇ ਬਲਾਕ ਆਗੂ ਗੁਰਮੁਖ ਰਾਮ, ਗੋਰਾ, ਅਮਰਜੀਤ ਸਿੰਘ, ਪਰਵਿੰਦਰ ਸਿੰਘ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ | ਉਨ੍ਹਾਂ ਕਿਹਾ ਜੇਕਰ ਜਲਦੀ ਐੱਸ.ਡੀ.ਓ. ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ |
ਖੇਤੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਦਫ਼ਤਰ ਮੂਹਰੇ ਧਰਨਾ
ਮੁੱਦਕੀ, (ਭੁਪਿੰਦਰ ਸਿੰਘ)-ਇਲਾਕੇ ਦੇ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਸਮੇਂ ਖੇਤੀ ਬਿਜਲੀ ਨਾ ਮਿਲਣ ਕਾਰਨ ਸਥਾਨਕ ਕਸਬੇ ਦੀ ਸ/ਡ (ਬਿਜਲੀ ਦਫ਼ਤਰ) ਮੂਹਰੇ ਗੁਰਦੇਵ ਸਿੰਘ ਆੜ੍ਹਤੀਆਂ ਦੀ ਅਗਵਾਈ ਹੇਠ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ | ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਲਵਾਈ ਰੁੱਤ ਹੋਣ ਕਾਰਨ ਖੇਤਾਂ ਵਾਲੇ ਸਬਮਰਸੀਬਲ ਪੰਪਾਂ (ਖੇਤਾਂ ਵਾਲੀਆਂ ਮੋਟਰਾਂ) ਦੀ ਬਿਜਲੀ ਸਪਲਾਈ 8 ਘੰਟੇ ਜ਼ਰੂਰੀ ਹੈ | ਮਾਹਲਾ ਕਲਾਂ, ਮਾਹਲਾ ਖ਼ੁਰਦ ਅਤੇ ਹਰੀਏਵਾਲਾ ਦੇ ਕਿਸਾਨਾਂ ਨੇ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ ਫੀਡਰ ਮਾਹਲਾ-ਏ, ਮਾਹਲਾ-ਬੀ ਅਤੇ ਹਰੀਏਵਾਲਾ ਫੀਡਰ ਦੀ ਬਿਜਲੀ ਸਪਲਾਈ ਬਿਲਕੁਲ ਠੱਪ ਹੈ, ਜਿਸ ਕਾਰਨ ਉਨ੍ਹਾਂ ਦਾ ਝੋਨਾ ਸੁੱਕ ਰਿਹਾ ਤੇ ਕੁਝ ਕਿਸਾਨਾਂ ਦੇ ਝੋਨੇ ਦੀ ਲਵਾਈ ਪਛੇਤੀ ਹੋ ਰਹੀ ਹੈ, ਜਿਸ ਕਾਰਨ ਸਾਨੂੰ ਧਰਨਾ ਲਾਉਣਾ ਪਿਆ | ਇਸ ਸਬੰਧੀ ਜਦੋਂ ਪਰਮਜੀਤ ਸਿੰਘ ਜੇ. ਈ. ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਫੀਡਰ ਓਵਰਲੋਡ ਹੋਣ ਕਾਰਨ ਪ੍ਰੇਸ਼ਾਨੀ ਆ ਰਹੀ ਹੈ | ਜਦੋਂ ਪੱਤਰਕਾਰਾਂ ਨੇ ਇਸ ਦੇ ਹੱਲ ਸਬੰਧੀ ਪੁੱਛਿਆ ਤਾਂ ਪਰਮਜੀਤ ਸਿੰਘ ਜੇ.ਈ. ਨੇ ਕਿਸਾਨ ਆਗੂਆਂ ਗੁਰਦੇਵ ਸਿੰਘ ਆੜ੍ਹਤੀਆ ਅਤੇ ਬੋਹੜ ਸਿੰਘ ਮਾਹਲਾ ਨੂੰ ਭਰੋਸਾ ਦਿਵਾਇਆ ਕਿ ਜੇਕਰ ਮਾਹਲਾ-ਬੀ ਫੀਡਰ ਨੂੰ ਦੋ ਭਾਗਾਂ (ਸ਼ਿਫ਼ਟਾਂ) ਵਿਚ ਵੰਡ ਕੇ ਚਲਾਉਣ ਲਈ ਕਿਸਾਨ ਸਹਿਮਤ ਹਨ ਤਾਂ 8-8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਸਕਦੀ ਹੈ | ਪਹਿਲਾਂ ਅੱਠ ਘੰਟੇ ਇਕ ਭਾਗ ਅਤੇ ਫਿਰ ਅੱਠ ਘੰਟੇ ਦੂਜੇ ਭਾਗ ਨੂੰ ਬਿਜਲੀ ਸਪਲਾਈ ਦੇ ਕੇ ਸਪਲਾਈ ਚਾਲੂ ਕੀਤੀ ਜਾ ਸਕਦੀ ਹੈ | ਇਸ ਮੌਕੇ ਸਵਰਨ ਸਿੰਘ, ਜੰਗੀਰ ਸਿੰਘ, ਬੋਹੜ ਸਿੰਘ, ਰਾਜੂ, ਮਨਜੀਤ ਸਿੰਘ, ਸੁਖਵੀਰ ਸਿੰਘ, ਕੁਲਦੀਪ ਸਿੰਘ, ਗੁਰਪਿੰਦਰ ਸਿੰਘ, ਸੁਰਜੀਤ ਸਿੰਘ, ਲਖਵੀਰ ਸਿੰਘ ਗੁਰਸੇਵਕ ਸਿੰਘ, ਜਸਮੇਲ ਸਿੰਘ, ਸੁਖਚੈਨ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ , ਜਸਪ੍ਰੀਤ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ

ਗੁਰੂਹਰਸਹਾਏ, 23 ਜੂਨ (ਹਰਚਰਨ ਸੰਘ ਸੰਧੂ, ਕਪਿਲ ਕੰਧਾਰੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਸ਼ਹਿਰੀ ਸਬ ਡਵੀਜ਼ਨ ਦੇ ਦਫ਼ਤਰ ਦੇ ਗੇਟ 'ਤੇ ਰੋਸ ਰੈਲੀ ਐੱਸ.ਡੀ.ਓ. ਫੰੁਮਣ ਸਿੰਘ ਸਿਟੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਖ਼ਿਲਾਫ਼ ਕੀਤੀ ਗਈ | ਇਸ ਰੈਲੀ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ 'ਤੇ ਇਕ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 23 ਜੂਨ (ਪ.ਪ)- ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਵਿਰੱੁਧ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ...

ਪੂਰੀ ਖ਼ਬਰ »

ਆਰ.ਪੀ.ਐਫ. ਮੁਲਾਜ਼ਮ 'ਤੇ ਹਮਲਾ ਕਰਕੇ ਕੀਤੀ ਕੁੱਟਮਾਰ, ਉਤਾਰੀ ਸੋਨੇ ਦੀ ਚੇਨ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੀ ਰੇਲਵੇ ਕਾਲੋਨੀ ਵਿਖੇ ਬੀਤੇ ਦਿਨ ਇਕ ਆਰ.ਪੀ.ਐਫ. ਮੁਲਾਜ਼ਮ 'ਤੇ ਹਮਲਾ ਕਰਕੇ ਕੁੱਟਮਾਰ ਕਰਦੇ ਹੋਏ ਮੁਲਜ਼ਮਾਂ ਵਲੋਂ ਸੋਨੇ ਦੀ ਚੈਨ ਉਤਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ...

ਪੂਰੀ ਖ਼ਬਰ »

ਬਚਿੱਤਰ ਸਿੰਘ ਮੋਰ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਵਿਚ ਇਲਾਕੇ ਦੇ ਸਿਰਕੱਢ ਆਗੂ ਅਤੇ ਮਾਰਕੀਟ ਕਮੇਟੀ ਦੀ ਸਾਬਕਾ ਚੇਅਰਮੈਨ ਬਚਿੱਤਰ ਸਿੰਘ ਮੋਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ -ਜ਼ਿਲ੍ਹੇ 'ਚ ਮਿਲੇ 20 ਹੋਰ ਮਰੀਜ਼ ਤੇ 7 ਮਰੀਜ਼ਾਂ ਤੋੜਿਆ ਦਮ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਪੈਰ ਪਸਾਰਦੇ ਹੋਏ ਜਿੱਥੇ 20 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਕੋਰੋਨਾ ਮਰੀਜ਼ਾਂ ਵਿਚੋਂ 7 ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਮੁੱਦਕੀ ਦੇ ਨਵੇਂ ਬੱਸ ਅੱਡੇ ਦੀ ਢੁਕਵੀਂ ਜਗ੍ਹਾ ਲਈ ਕੀਤਾ ਸਰਵੇਖਣ

ਮੁੱਦਕੀ, 23 ਜੂਨ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਬੱਸ ਅੱਡੇ ਨੂੰ ਆਧੁਨਿਕ ਤਕਨੀਕ ਨਾਲ ਬਣਾਉਣ ਲਈ ਢੁਕਵੀਂ ਜਗ੍ਹਾ ਦਾ ਸਰਵੇਖਣ ਕਰਨ ਲਈ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਸਬੰਧਿਤ ਅਧਿਕਾਰੀਆਂ ਸਮੇਤ ਕਸਬਾ ਮੁੱਦਕੀ ਵਿਖੇ ...

ਪੂਰੀ ਖ਼ਬਰ »

ਅੰਗਹੀਣ ਬਾਡੀ ਬਿਲਡਰ ਹੀਰਾ ਸੰਧੂ ਨੇ ਪੰਜਾਬ ਸਰਕਾਰ ਤੋਂ ਨੌਕਰੀ ਦੀ ਕੀਤੀ ਮੰਗ

ਜ਼ੀਰਾ, 23 ਜੂਨ (ਪ.ਪ)-ਅੰਗਹੀਣ ਹੋਣ ਦੇ ਬਾਵਜੂਦ ਆਪਣੀ ਬਾਡੀ ਬਿਲਡਿੰਗ ਦੇ ਜੌਹਰ ਦਿਖਾ ਕੇ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਬਾਡੀ ਬਿਲਡਰ ਹੀਰਾ ਸਿੰਘ ਸੰਧੂ ਸ਼ਾਹਵਾਲਾ ਨੇ ਪੰਜਾਬ ਸਰਕਾਰ ਤੋਂ ਨੌਕਰੀ ਦਿੱਤੇ ਜਾਣ ਦੀ ਮੰਗ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਤੇ ਡਟੇ ਫ਼ਿਰੋਜ਼ਪੁਰ ਦੇ ਕਿਸਾਨ ਟਿਕਰੀ ਬਾਰਡਰ 'ਤੇ ਸਨਮਾਨਿਤ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਬਿੱਲਾਂ ਨੂੰ ਖ਼ਾਰਜ ਕਰਵਾਉਣ ਵਾਸਤੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਮੋਰਚੇ ਲਗਾ ਡਟੇ ਹੋਏ ਹਨ, ਪਰ ਕੇਂਦਰ ਸਰਕਾਰ ਕਾਲੇ ਕਾਨੰੂਨ ਰੱਦ ਨਾ ਕਰਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 40 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ 40 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਨੇਕ ...

ਪੂਰੀ ਖ਼ਬਰ »

ਜੈ ਜਵਾਨ ਜੈ ਕਿਸਾਨ ਜਥੇਬੰਦੀ ਵਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਕਿਸਾਨ ਵਰਗ ਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਉਜਾਗਰ ਕਰਦੇ ਹੋਏ ਜੈ ਜਵਾਨ ਜੈ ਕਿਸਾਨ ਜਥੇਬੰਧੀ ਵਲੋਂ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿਚ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ, ਜੋ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਯੂਥ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ

ਫ਼ਿਰੋਜ਼ਪੁਰ, 23 ਜੂਨ (ਪ.ਪ)- ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਵੂਮੈਨ ਪੁਲਿਸ ਵਲੋਂ ਸਹੁਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦਿੱਤੀ ਸ਼ਿਕਾਇਤ ਵਿਚ ਵੀਰਪਾਲ ਕੌਰ ਪੱੁਤਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੱਲਾਂਵਾਲਾ ਵਿਖੇ ਕੋਰੋਨਾ ਵੈਕਸੀਨ ਤੇ ਕੋਰੋਨਾ ਸੈਂਪਿਲੰਗ ਕੈਂਪ

ਮੱਲਾਂਵਾਲਾ, 23 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮਾਰਕੀਟ ਕਮੇਟੀ ਮੱਲਾਂਵਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਅਤੇ ਜੀ.ਓ.ਜੀ. ਟੀਮ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਅਤੇ ਕੋਰੋਨਾ ਸੈਂਪਿਲੰਗ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਕਰਮੂਵਾਲਾ ਵਿਖੇ ਸਾਲਾਨਾ ਮੇਲਾ 26 ਨੂੰ

ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਚੱਕੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ 26 ਜੂਨ ਦਿਨ ਸ਼ਨੀਵਾਰ ਨੂੰ ਦਾਣਾ ਮੰਡੀ ਪਿੰਡ ਕਰਮੂਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸ.ਹ.ਸ. ਸ਼ਰੀਂਹ ਵਾਲਾ ਬਰਾੜ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਪਿਛਲੇ ਦਿਨੀਂ ਜਦੋਂ ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ੍ਰੀਮਤੀ ਕੁਲਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਨੋਡਲ ਇੰਚਾਰਜ ...

ਪੂਰੀ ਖ਼ਬਰ »

ਨਹਿਰੀ ਵਿਭਾਗ ਸੁੱਤਾ ਗੂੜ੍ਹੀ ਨੀਂਦ

ਲੱਖੋ ਕੇ ਬਹਿਰਾਮ, 23 ਜੂਨ (ਰਾਜਿੰਦਰ ਸਿੰਘ ਹਾਂਡਾ)- ਸੂਬੇ ਵਿਚ ਝੋਨੇ ਦੀ ਲਵਾਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ 10 ਜੂਨ ਤੋਂ ਸੂਬੇ ਵਿਚ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਅਤੇ 8 ਘੰਟੇ ਬਿਜਲੀ ਸਪਲਾਈ ਦੀ ਸ਼ੁਰੂਆਤ ਹੋ ਗਈ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX