ਤਾਜਾ ਖ਼ਬਰਾਂ


ਕੈਪਟਨ ਜਲਦੀ ਹੀ ਆਪਣੀ ਸਿਆਸੀ ਪਾਰਟੀ ਸ਼ੁਰੂ ਕਰਨ ਦਾ ਕਰਨਗੇ ਐਲਾਨ
. . .  1 day ago
ਹਥਿਆਰਬੰਦ ਲੁਟੇਰੇ ਸਵਰਨਕਾਰ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ...
ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ, ਘਰ ਗੁਆਉਣ ਵਾਲਿਆਂ ਨੂੰ 1.9 ਲੱਖ ਰੁਪਏ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਤਰਾਖੰਡ ਵਿਚ ਮੀਂਹ ਕਾਰਨ ਹੁਣ ਤੱਕ 34 ਮੌਤਾਂ ਅਤੇ 5 ਲਾਪਤਾ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ...
ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  1 day ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  1 day ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  1 day ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  1 day ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  1 day ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  1 day ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  1 day ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  1 day ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  1 day ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  1 day ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  1 day ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  1 day ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  1 day ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  1 day ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  1 day ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਬਠਿੰਡਾ

ਝੋਨੇ ਦੀ ਬਿਜਾਈ ਲਈ ਬਿਜਲੀ ਸਪਲਾਈ ਨਾ ਮਿਲਣ ਤੋਂ ਭੜਕੇ ਕਿਸਾਨ, ਬਿਜਲੀ ਦਫ਼ਤਰ ਦਾ ਕੀਤਾ ਘਿਰਾਓ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ, ਬੰਗੀਆਂ, ਰਾਮਸਰਾ, ਰਾਮਾਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਕਰਨ ਲਈ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਦੀ ਅਗਵਾਈ ਹੇਠ ਰਾਮਾਂ ਮੰਡੀ ਬਿਜਲੀ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਗਟ ਕੀਤਾ | ਹਲਕਾ ਤਲਵੰਡੀ ਸਾਬੋ ਦੇ ਸਮਾਜ ਸੇਵੀ ਅਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਝੋਨੇ ਦੀ ਬਿਜਾਈ ਕਰਨ ਲਈ 8 ਘੰਟੇ ਬਿਜਲੀ ਸਪਲਾਈ ਨਹੀਂ ਦਿੱਤੀ ਜਾਂਦੀ, ਜਿਸ ਕਰਕੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਬਿਜਲੀ ਸਪਲਾਈ ਇਕ ਘੰਟਾ ਲੇਟ ਛੱਡੀ ਜਾਂਦੀ ਹੈ ਤੇ ਇਕ ਘੰਟਾ ਪਹਿਲਾ ਬੰਦ ਕਰ ਦਿੱਤੀ ਹੈ, ਜਿਸ ਕਰਕੇ ਉਹ ਝੋਨੇ ਦੀ ਬਿਜਾਈ ਕਰਨ ਵਿਚ ਪਛੜ ਰਹੇ ਹਨ | ਇਸ ਮੌਕੇ ਕਿਸਾਨਾਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖੇਤਾਂ ਵਿਚ ਝੋਨੇ ਬਿਜਾਈ ਕਰਨ ਲਈ 12 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇ | ਜਗਦੇਵ ਸਿੰਘ ਜੱਜਲ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਧਰਨਾ ਲਗਾਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਪਾਵਰਕਾਮ ਦੇ ਐਸ. ਡੀ. ਓ. ਬਹਾਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਬਿਜਲੀ ਦੀ ਸਪਲਾਈ ਸਬੰਧੀ ਹੁਣ ਕੋਈ ਵੀ ਸਮੱਸਿਆ ਨਹੀਂ ਆਉਣ ਦਿਆਂਗੇ |
ਗਰਿੱਡ ਦਾਨ ਸਿੰਘ ਵਾਲਾ ਵਿਖੇ ਵੀ ਧਰਨਾ
ਮਹਿਮਾ ਸਰਜਾ, (ਬਲਦੇਵ ਸੰਧੂ)- ਝੋਨੇ ਦੇ ਸੀਜਨ ਮੌਕੇ ਨਿਰਵਿਘਨ ਬਿਜਲੀ ਸਪਲਾਈ 8 ਘੰਟੇ ਦੇਣ ਦੇ ਵਾਅਦੇ ਪੰਜਾਬ ਸਰਕਾਰ ਦੇ ਪੂਰੀ ਤਰ੍ਹਾਂ ਠੁੱਸ ਹੋ ਗਏ ਹਨ | ਪਾਵਰਕਾਮ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਮੌਕੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ | ਉੱਧਰ ਝੋਨੇ ਦਾ ਸੀਜਨ ਨੇ ਜ਼ੋਰ ਫੜਨ ਦੇ ਬਾਵਜੂਦ ਪਾਵਰਕਾਮ ਨੇ 2 ਘੰਟਿਆਂ ਤੱਕ ਦੇ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ | ਅੱਜ ਗਰਿੱਡ ਦਾਨ ਸਿੰਘ ਵਾਲਾ ਵਿਖੇ ਪਿੰਡ ਗੰਗਾ (ਅਬਲੂ ਕੀ) ਦੇ ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੰਜਾਬ ਸਰਕਾਰ ਵਲੋਂ ਖੇਤੀ ਸੈਕਟਰ ਲਈ  8 ਘੰਟੇ ਨਿਰਵਿਘਨ ਸਪਲਾਈ ਦੇਣ ਦੇ ਦਾਅਵਿਆਂ 'ਤੇ ਸਵਾਲ ਚੁੱਕਦਿਆਂ ਪਿੰਡ ਗੰਗਾ (ਅਬਲੂ ਕੀ) ਦੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਆਗੂ ਗੁਰਮੇਲ ਸਿੰਘ, ਸਹਿਬ ਸਿੰਘ, ਸੁਖਚਰਨ ਸਿੰਘ, ਗੁਰਬਰਨ ਸਿੰਘ, ਮੱਲ ਸਿੰਘ, ਲਖਵਿੰਦਰ ਸਿੰਘ ਪੰਚ, ਗੁਰਮੀਤ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮਲਕੀਤ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਕੇ ਐਸ ਬਰਾੜ, ਹਰਬਖਸ਼ ਸਿੰਘ, ਨਿਰਮਲ ਸਿੰਘ ਲਾਡੀ, ਬਲਤੇਜ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਗੁਰਚੇਤਨ ਸਿੰਘ, ਗੁਰਤੇਜ ਸਿੰਘ ਪੰਚ ਨੇ ਧਰਨਾ ਦਿੰਦਿਆਂ ਦੱਸਿਆ ਕਿ ਦਾਨ ਸਿੰਘ ਵਾਲਾ ਗਰਿੱਡ ਤੋਂ 2 ਘੰਟੇ ਬਿਜਲੀ ਦੀ ਸਪਲਾਈ ਵਿਚ ਪਾਵਰਕੌਮ ਵਿਚ ਬਿਜਲੀ ਦਾ ਕੱਟ ਲਾਇਆ ਜਾ ਰਿਹਾ ਹੈ | ਜਿਸ ਕਾਰਨ ਉਨ੍ਹਾਂ ਦੀ ਝੋਨਾ ਦੀ ਫ਼ਸਲ ਖਰਾਬ ਹੋਣ ਕਿਨਾਰੇ ਪਹੁੰਚ ਗਈ ਹੈ | ਕਿਸਾਨ ਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਝੋਨੇ ਦੇ ਸੀਜਨ 'ਚ ਖੇਤੀ ਸੈਕਟਰ ਲਈ 8 ਘੰਟੇ ਬਿਜਲੀ ਸਪਲਾਈ ਨਿਰਵਿਘਨ ਤੇ ਯਕੀਨੀ ਬਣਾਈ ਜਾਵੇ | ਉਧਰ ਇਸ ਸਬੰਧੀ ਐਸ. ਡੀ. ਉ. ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਾਵਰਕਾਮ ਪਟਿਆਲਾ ਦੇ ਕੰਟਰੋਲਰ ਵਲੋਂ ਕੱਟ ਤਹਿ ਕੀਤਾ ਜਾਂਦਾ ਹੈ, ਇਕ ਦੋ 'ਚ ਦਿਨਾਂ 'ਚ ਸੁਧਾਰ ਹੋਣ ਦੇ ਆਸਾਰ ਹਨ |
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)- ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦੋ ਘੰਟੇ ਘੱਟ ਮਿਲਣ ਤੋਂ ਭੜਕੇ ਪਿੰਡ ਸੇਮਾ, ਭੁੱਚੋ ਕਲਾਂ, ਲਹਿਰਾ ਮੁਹੱਬਤ, ਤੁੰਗਵਾਲੀ ਅਤੇ ਨਾਥਪੁਰਾ ਦੇ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਬਿਜਲੀ ਗਰਿੱਡ ਭੁੱਚੋ ਕੈਂਚੀਆਂ ਦੇ ਗੇਟ ਮੂਹਰੇ ਧਰਨਾ ਲਗਾਕੇ ਬਿਜਲੀ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪਿੰਡ ਇਕਾਈ ਭੁੱਚੋ ਕਲਾਂ ਦੇ ਪ੍ਰਧਾਨ ਤੇਜਾ ਸਿੰਘ ਅਤੇ ਕਿਸਾਨ ਆਗੂ ਭੋਲਾ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਫੋਨ ਕਰਨ 'ਤੇ ਬਿਜਲੀ ਅਧਿਕਾਰੀ ਨੇ ਦੱਸਿਆ ਕਿ ਸਾਡੇ ਵਲੋਂ ਪੂਰੀ ਅੱਠ ਘੰਟੇ ਬਿਜਲੀ ਛੱਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਥਾਨਕ ਬਿਜਲੀ ਅਧਿਕਾਰੀਆਂ ਵਲੋਂ ਜਾਣ ਬੁੱਝ ਕੇ ਬਿਜਲੀ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਝੋਨੇ ਦੀ ਲਵਾਈ ਵਿਚ ਲਗਾਤਾਰ ਵਿਘਨ ਪੈ ਰਿਹਾ ਹੈ | ਕਿਸਾਨਾਂ ਨੇ ਪਾਵਰਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਝੋਨੇ ਦੀ ਲਵਾਈ ਜ਼ੋਰਾਂ 'ਤੇ ਹੋਣ ਕਰਕੇ ਸਾਨੂੰ ਬਿਜਲੀ ਸਪਲਾਈ ਅੱਠ ਘੰਟੇ ਪੂਰੀ ਦਿੱਤੀ ਜਾਵੇ | ਇਸ ਸਬੰਧੀ ਐਸ. ਡੀ. ਓ. ਹੇਮੰਤ ਕੁਮਾਰ ਨੇ ਕਿਹਾ ਕਿ ਉਹ ਦਫ਼ਤਰ ਤੋਂ ਬਾਹਰ ਹਨ ਤੇ ਜਿਸ ਕਰਕੇ ਕਿਸਾਨਾਂ ਦੇ ਧਰਨੇ ਸਬੰਧੀ ਉਨ੍ਹਾਂ ਨੂੰ ਪੂਰੀ ਜਾਣਕਾਰੀ ਨਹੀਂ ਹੈ | ਐਸ. ਐਸ. ਏ. ਇਕਬਾਲ ਸਿੰਘ ਨੇ ਦੱਸਿਆ ਕਿ ਕੱਟ ਦੀਆਂ ਹਦਾਇਤਾਂ ਪੀ. ਸੀ. ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਹਨ | ਸਥਾਨਕ ਪੱਧਰ 'ਤੇ ਸਾਡੇ ਵਲੋਂ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾਂਦਾ |
<br/>

 

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਵੈਬੀਨਾਰ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਭਵਿੱਖੀ ਯੋਜਨਾ ਵਿਸ਼ੇ ਤਹਿਤ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਤਹਿਤ ਕਾਲਜ ਦੇ ਸੀਨੀਅਰ ਪ੍ਰੋਫੈਸਰ ਤੇ ਡੀਨ ਯੂਥ ਵੈਲਫ਼ੇਅਰ ਡਾ: ...

ਪੂਰੀ ਖ਼ਬਰ »

ਰੌਲੇ-ਰੱਪੇ ਭਰਪੂਰ ਰਹੀ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ ਬਠਿੰਡਾ ਦੇ ਇਤਿਹਾਸ 'ਚ ਪਹਿਲੀ ਵਾਰ ਪੁਲਿਸ ਦੇ ਪਹਿਰੇ ਹੇਠ ਹੋਈ ਜਨਰਲ ਹਾਊਸ ਦੀ ਪਹਿਲੀ ਮੀਟਿੰਗ 'ਚ ਖੂਬ ਰੌਲਾ ਰੱਪਾ ਰਿਹਾ | ਇਹ ਰੌਲਾ ਰੱਪਾ ਮੀਟਿੰਗ 'ਚ ਵਿਚਾਰੇ ਜਾਣ ਲਈ ਲਿਆਂਦੇ 17 ਏਜੰਡਿਆਂ ਤੇ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਹੇਠ ਨਾਟਕੀ ਢੰਗ ਨਾਲ ਘਰ 'ਚ ਦਾਖ਼ਲ ਹੋ ਕੇ ਕੀਤੀ ਲੱਖਾਂ ਦੀ ਲੁੱਟ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਦਿਨ ਦਿਹਾੜੇ ਕੋਰੋਨਾ ਦੀ ਆੜ੍ਹ ਹੇਠ ਘਰ 'ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੱੁਟ ...

ਪੂਰੀ ਖ਼ਬਰ »

ਗੋਨਿਆਣਾ-ਅਬਲੂ ਕੋਟਲੀ ਸੜਕ ਦੇ ਥਾਂ-ਥਾਂ ਟੁੱਟੀ ਹੋਣ ਕਾਰਨ ਕਿਸਾਨ ਯੂਨੀਅਨ ਨੇ ਸੰਕੇਤਕ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਗੋਨਿਆਣਾ/ਮਹਿਮਾ ਸਰਜਾ, 23 ਜੂਨ (ਲਛਮਣ ਦਾਸ ਗਰਗ, ਰਾਮਜੀਤ ਸ਼ਰਮਾ) - ਕਹਿੰਦੇ ਹਨ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ ਇਕ ਸੜਕ ਨੂੰ ਨਕਾਰਾ ਹੋਇਆਂ 14 ਸਾਲ ਹੋ ਗਏ ਹਨ, ਇਸ ਸਮੇਂ ਦੌਰਾਨ ਸੂਬੇ 'ਚ ਅਨੇਕਾਂ ਸਰਕਾਰਾਂ ਆਈਆਂ ਕਿਸੇ ਸਰਕਾਰ ਨੇ ਇਸ ਸੜਕ ਨੂੰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ 50 ਹਜ਼ਾਰ ਦੀ ਚੋਰੀ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਨੇਹੀਂਆਂ ਵਾਲਾ ਵਿਖੇ ਇਕ ਚੋਰ ਗਰੋਹ ਨੇ ਕਰਿਆਨੇ ਵਾਲੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਕੇ 50 ਹਜ਼ਾਰ ਦੇ ਕਰੀਬ ਸਾਮਾਨ ਦੀ ਚੋਰੀ ਕਰ ਲਈ | ਪਿੰਡ ਨੇਹੀਂਆਂ ਵਾਲਾ ਵਿਖੇ ਕਰਿਆਨੇ ਦੀ ਦੁਕਾਨ (ਹੈਪੀ ...

ਪੂਰੀ ਖ਼ਬਰ »

ਛੇਵੇਂ ਪੇ ਕਮਿਸ਼ਨ ਖਿਲਾਫ਼ ਸਰਕਾਰੀ ਡਾਕਟਰਾਂ ਵਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ਼ ਕਈ ਵਿਭਾਗਾਂ ਦੇ ਮੁਲਾਜ਼ਮ ਜਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉੱਥੇ ਹੀ ਡਾਕਟਰਾਂ ਨੇ ਦੂਜੇ ਦਿਨ ਪੇ ਸਕੇਲ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਸੀ. ...

ਪੂਰੀ ਖ਼ਬਰ »

ਸੂਏ 'ਚ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਜਾਰੀ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)- ਅੱਜ ਸਵੇਰੇ ਨਾਲ ਲੱਗਦੇ ਪਿੰਡ ਫੁੱਲੋਖਾਰੀ ਦੇ ਸੂਏ ਵਿੱਚੋਂ ਇੱਕ 7/8 ਸਾਲ ਦੀ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਸੂਏ ਵਿੱਚ ਲਾਸ਼ ਹੋਣ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ ਵੈਕਸੀਨ ਕੈਂਪ 26 ਨੂੰ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਸਭਾ ਬਠਿੰਡਾ ਦੇ ਯਤਨਾਂ ਸਦਕਾ ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਿਖੇ 26 ਜੂਨ ਨੂੰ ਸਿਵਲ ਹਸਪਤਾਲ ਗੋਨਿਆਣਾ ਦੇ ਐੱਸ. ਐੱਮ. ਓ. ਅਨਿਲ ਗੋਇਲ ਦੀ ਟੀਮ ਵਲੋਂ ਮੁਫ਼ਤ ਕਰੋਨਾ ...

ਪੂਰੀ ਖ਼ਬਰ »

ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਦੀ ਕੋਰੋਨਾ ਦੀ ਜੰਗ ਹਾਰੇ

ਸੀਂਗੋ ਮੰਡੀ, 23 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਕਲਾਲਵਾਲਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਥਾਨਾ ਸਿੰਘ ਭਾਕਰ ਦੀ ਕੋਰੋਨਾ ਨਾਲ ਮੌਤ ਹੋ ਗਈ | ਨੰਬਰਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਦੀ 15 ਮਈ ਨੂੰ ਕੋਰੋਨਾ ...

ਪੂਰੀ ਖ਼ਬਰ »

700 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਦਬੋਚੇ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਮੰਡੀ ਡੱਬਵਾਲੀ ਨੇੜੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਦੋ ਵਿਅਕਤੀਆਂ ਨੂੰ 700 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫ਼ਤਹਿ ਸਿੰਘ ਦਾ ਜੱਦੀ ਪਿੰਡ ਬਦਿਆਲਾ

ਮਨਜੀਤ ਸਿੰਘ ਘੜੈਲੀ 98153-91625 ਚਾਉਕੇ : ਪਿੰਡ ਬਦਿਆਲਾ ਨੂੰ ਜ਼ਿਲ੍ਹਾ ਬਠਿੰਡਾ ਦੇ ਧਾਰਮਿਕ ਤੇ ਰਾਜਨੀਤਕ ਖੇਤਰ 'ਚ ਚਰਚਿੱਤ ਪਿੰਡਾਂ 'ਚੋਂ ਇਕ ਜਾਣਿਆ ਜਾਂਦਾ ਹੈ | ਪਿੰਡ ਦੇ ਬੱਝਣ ਬਾਰੇ ਭਾਵੇਂ ਕੋਈ ਪ੍ਰਮਾਣਿਕ ਜਾਂ ਪੁਖ਼ਤਾ ਸਬੂਤ ਨਹੀਂ ਹਨ ਪਰ ਪਿੰਡ ਦੇ ਪਤਵੰਤਿਆਂ ਦੇ ...

ਪੂਰੀ ਖ਼ਬਰ »

ਆਦਰਸ਼ ਨਗਰ 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਆਦਰਸ਼ ਨਗਰ ਵਾਰਡ ਨੰ. 1 ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਜਿਸ ਦੀ ਸ਼ੁਰੂਆਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਤੇ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਬਲਾਕ ਬਠਿੰਡਾ ਦੇ ਪਿੰਡਾਂ 'ਚ ਨਿੰਮ ਦੀ ਸਪ੍ਰੇਅ ਤਿਆਰ ਕਰਨ ਲਈ ਚਲਾਈ ਗਈ ਸਿਖਲਾਈ ਮੁਹਿੰਮ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਡਾ: ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਬਹਾਦਰ ਸਿੰਘ ਸਿੱਧੂ ਦੀ ਅਤੇ ...

ਪੂਰੀ ਖ਼ਬਰ »

ਬੀ.ਡੀ.ਏ. ਸਟਾਫ਼ ਵਲੋਂ ਪੇ-ਕਮਿਸ਼ਨ ਰਿਪੋਰਟ ਖ਼ਿਲਾਫ਼ ਧਰਨਾ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਬੀ.ਡੀ.ਏ. ਦੇ ਸਮੂਹ ਸਟਾਫ਼ ਵਲੋਂ ਕੋਵਿਡ-19 ਦੀਆਂ ਹਦਾਇਤਾਂ ਮੁਤਾਬਕ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ 6ਵੇਂ ਪੇ-ਕਮਿਸ਼ਨ ਦੀਆਂ ਰਿਪੋਰਟ ਖ਼ਿਲਾਫ਼ ਕਲਮ ਤੋੜ ਹੜਤਾਲ ਕੀਤੀ ਗਈ | ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਬੀ.ਡੀ.ਏ. ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 10.70 ਲੱਖ ਰੁਪਏ ਦੀ ਠੱਗੀ, 2 ਔਰਤਾਂ ਸਮੇਤ 4 'ਤੇ ਪਰਚਾ ਦਰਜ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 10.70 ਲੱਖ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਂਟ ਦੀ ਪੁਲਿਸ ਨੇ ਠੱਗੀ ਦੇ ਸ਼ਿਕਾਰ ਨੌਜਵਾਨ ਦੀ ਸ਼ਿਕਾਇਤ ਮਗਰੋਂ ਦੋ ਔਰਤਾਂ ਸਮੇਤ 4 ਜਣਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਦੇਵ ਸਿੰਘ ਨੰਬਰਦਾਰ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੁਖਦੇਵ ਸਿੰਘ ਨੰਬਰਦਾਰ ਦਾ ਜਨਮ 4 ਜਨਵਰੀ 1952 ਨੂੰ ਪਿਤਾ ਜਰਨੈਲ ਸਿੰਘ ਦੇ ਘਰ ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਪਿੰਡ ਕੁਟੀ ਕਿਸ਼ਨਪੁਰਾ ਵਿਖੇ ਹੋਇਆ | ਉਹ ਦੋ ਭੈਣਾਂ ਦੇ 7 ਭਰਾ ਸਨ ਜਿਨ੍ਹਾਂ ਵਿਚੋਂ ਆਪ ਚੌਥੇ ਸਥਾਨ 'ਤੇ ਸਨ ...

ਪੂਰੀ ਖ਼ਬਰ »

6ਵੇਂ ਤਨਖਾਹ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮ ਵਰਗ ਵਲੋਂ ਕਲਮ ਛੋੜ ਹੜਤਾਲ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸਮੁੱਚੇ ਵਿਭਾਗਾਂ ਦੇ ਕਲੈਰੀਕਲ ਸਟਾਫ਼ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿਚ ਪਹਿਲੇ ਦਿਨ ਕਲਮਛੋੜ ਹੜਤਾਲ ਕੀਤੀ ਗਈ | ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵਲੋਂ ਅੱਜ ਆਪਣੇ ...

ਪੂਰੀ ਖ਼ਬਰ »

ਡਾ: ਸਿਆਲਕਾ ਤੇ ਸੰਤ ਦਾਦੂਵਾਲ ਵਿਚਾਲੇ ਹੋਈ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਐਸ ਸੀ ਕਮਿਸ਼ਨ ਦੇ ਮੈਂਬਰ ਡਾ: ਟੀ. ਐਸ. 'ਸਿਆਲਕਾ' ਨੇ ਸਿੱਖ ਇਤਿਹਾਸ 'ਚ ਰੰਘਰੇਟਿਆਂ ਦੀ ਮਹੱਤਤਾ ਅਤੇ ਮੱਜ਼੍ਹਬੀ ਸਿੱਖਾਂ ਨਾਲ ਸਬੰਧਤ ਮਿਸਲਾਂ ਨੂੰ ਮੁੜ ਉਜਾਗਰ ਕਰਨ ਦਾ ਬੀੜਾ ਚੁੱਕ ਲਿਆ ਹੈ | ਮਜ਼੍ਹਬੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਖੁੱਲ੍ਹੀ ਜਨ ਔਸ਼ਧੀ ਦੀ ਦੁਕਾਨ ਤੋਂ ਨਹੀਂ ਮਿਲਦੀ ਦਵਾਈ, ਲੋਕ ਪ੍ਰੇਸ਼ਾਨ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸਰਕਾਰੀ ਜਨ ਔਸ਼ਧੀ ਦਵਾਖ਼ਾਨਾ ਦੀ ਦੁਕਾਨ ਹੈ, ਜਿਥੋਂ ਡਾਕਟਰਾਂ ਦੁਆਰਾ ਲਿਖੀਆਂ ਦਵਾਈਆਂ ਨਹੀ ਮਿਲਦੀਆਂ, ਸਗੋਂ ਉਹੀ ਦਵਾਈਆਂ ਦੂਜੇ ਨਾਲ ਦੇ ਸਟੋਰ ਤੋਂ ਅਸਾਨੀ ਨਾਲ ਮਹਿੰਗੀਆਂ ਮਿਲ ...

ਪੂਰੀ ਖ਼ਬਰ »

ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਬੇਰੁਜ਼ਗਾਰਾਂ ਨਾਲ ਕੀਤਾ ਧੋਖਾ -ਸਿੱਧੂ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਪੁੱਤਰਾਂ ਨੂੰ ਕਾਨੂੰਨ ਛਿੱਕੇ 'ਤੇ ਟੰਗ ਕੇ ਇਕ ਨੂੰ ਸਬ ਇੰਸਪੈਕਟਰ ਅਤੇ ਦੂਜੇ ਨੂੰ ਨੈਬ ਤਹਿਸੀਲਦਾਰ ਵਰਗੇ ਵੱਡੇ ਅਹੱੁਦਿਆਂ 'ਤੇ ਨਿਯੁਕਤ ...

ਪੂਰੀ ਖ਼ਬਰ »

2400 ਨਸ਼ੀਲੀ ਗੋਲੀਆਂ ਮਿਲਣ ਦੇ ਦੋਸ਼ 'ਚ ਮੁਕੱਦਮਾ ਦਰਜ

ਭਗਤਾ ਭਾਈਕਾ, 23 ਜੂਨ (ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ.-1 ਬਠਿੰਡਾ ਦੀ ਟੀਮ ਵਲੋਂ 1200 ਨਸ਼ੀਲੀ ਗੋਲੀਆਂ ਬਰਾਮਦ ਹੋਣ ਦੇ ਦੋਸ਼ ਤਹਿਤ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਥਾਨਕ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 26 ਦੇ ਪ੍ਰੋਗਰਾਮ ਸਬੰਧੀ ਇਕੱਤਰਤਾ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋਂ ਖੁਰਦ ਦੀ ਅਗਵਾਈ ਵਿਚ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਪੁੱਜੇ ਕਿਰਤੀ ਕਿਸਾਨ ...

ਪੂਰੀ ਖ਼ਬਰ »

ਕੁੱਝ ਘੰਟਿਆਂ ਦੀ ਨਵਜਨਮੀ ਬੱਚੀ ਨੂੰ ਗਲੀ 'ਚ ਸੁੱਟਿਆ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਬਠਿੰਡਾ ਦੇ ਧੋਬੀਆਣਾ ਬਸਤੀ ਵਿਚ ਸਿਖਰ ਦੁਪਹਿਰ ਤਪਦੀ ਗਰਮੀ ਵਿਚ ਇਕ ਲਾਵਾਰਿਸ ਨਵ ਜਨਮੀ ਬੱਚੀ ਨੂੰ ਕਲਯੁੱਗੀ ਮਾਂ ਨੇ ਜੰਮਦੀਆਂ ਹੀ ਗਲੀ 'ਚ ਸੁੱਟ ਦਿੱਤਾ | ਬੱਚੀ ਦੀਆਂ ਰੋਣ ਦੀਆਂ ਆਵਾਜ਼ਾਂ ਸੁਣਾਈ ਦੇਣ ਕਾਰਨ ਗਲੀ ਵਿਚੋਂ ਲੰਘ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX