ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸ੍ਰੀ ਮੁਕਤਸਰ ਸਾਹਿਬ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਤਾ ਜਾਵੇ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਕੋਰੋਨਾ ਬਿਮਾਰੀ ਸਬੰਧੀ ਅਤੇ ਟੀਕਾਕਰਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਗਰਮੀ ਨੰੂ ਧਿਆਨ ਵਿਚ ਰੱਖਦਿਆਂ ਲੂਅ ਤੋਂ ਬਚਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਕਿਹਾ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖ਼ਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ | ਜ਼ਿਆਦਾ ਗਰਮੀ ਹੋਣ 'ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ, ਜਿਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ | ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ, ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ | ਆਮ ਤੌਰ 'ਤੇ ਲੋਕ ਇਸ ਨੂੰ ਹਲਕੇ ਵਿਚ ਲੈਂਦੇ ਹਨ ਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰ ਇਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ ਹੀਟ ਸਟ੍ਰੋਕ ਬਹੁਤ ਖ਼ਤਰਨਾਕ ਬਿਮਾਰੀ ਹੈ | ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖ਼ੂਨ ਦੀਆਂ ਨਾੜੀਆਂ 'ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ | ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ | ਇਸਦੇ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖ਼ਾਰ, ਜੀਅ ਖ਼ਰਾਬ ਹੋਣਾ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਹੋਣਾ ਕਮਜ਼ੋਰੀ ਮਹਿਸੂਸ ਹੋਣਾ ਲੱਛਣ ਹਨ | ਇਸ ਤੋਂ ਬਚਾਅ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਜ਼ਿਆਦਾ ਮਾਤਰਾ ਵਿਚ ਪਾਣੀ ਪੀਤਾ ਜਾਵੇ, ਸੂਤੀ ਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ | ਇਸ ਸਮੇਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਕਿਰਨਦੀਪ ਕੌਰ, ਡਾ: ਵਿਕਰਮ ਅਸੀਜਾ, ਸੀਮਾ ਗੋਇਲ, ਸੁਖਮੰਦਰ ਸਿੰਘ, ਵਿਨੋਦ ਖੁਰਾਣਾ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਾਲ ਚੰਦ ਤੇ ਗੁਰਤੇਜ ਸਿੰਘ ਆਦਿ ਹਾਜ਼ਰ ਸਨ |

ਦੋ ਵੱਖ-ਵੱਖ ਮਾਮਲਿਆਂ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 44 ਲੱਖ ਦੀ ਮਾਰੀ ਠੱਗੀ, 4 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਚ ਠੱਗੀ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਸ਼ਿਕਾਇਤਕਰਤਾ ਤਾਂ ਅਲੱਗ-ਅਲੱਗ ਹਨ, ਪਰ ਦੋਵਾਂ ਮਾਮਲਿਆਂ ਦੇ ਦੋਸ਼ੀ ਉਹੀ ਹਨ | ਪਹਿਲੇ ਮਾਮਲੇ ਸਬੰਧੀ ਪੁਲਿਸ ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਦੀ ਮੁੱਖ ਗਲੀ 'ਚ ਰੇਲਵੇ ਪੁਲ ਦੀ ਉਸਾਰੀ ਨੂੰ ਲੈ ਕੇ ਲੋਕਾਂ ਦਿੱਤਾ ਰੋਸ ਧਰਨਾ

ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸੰਘਣੀ ਆਬਾਦੀ ਵਾਲੇ ਇਲਾਕੇ ਦੀ ਮੁੱਖ ਗਲੀ 'ਚ ਰੇਲਵੇ ਪੁਲ ਬਣਾਉਣ ਨੂੰ ਲੈ ਕੇ ਲੋਕਾਂ ਨੇ ਗਿੱਦੜਬਾਹਾ ਵਿਖੇ ਕਾਂਗਰਸੀ ਆਗੂ ਕੌਂਸਲਰ ਦੇ ਘਰ ਮੂਹਰੇ ਰੋਸ ਧਰਨਾ ਦਿੱਤਾ | ਇਸ ਮੌਕੇ ਧਰਨਾਕਾਰੀਆਂ ਨੇ ਗਿੱਦੜਬਾਹਾ ਤੋਂ ...

ਪੂਰੀ ਖ਼ਬਰ »

ਨਸ਼ੇ ਨਾਲ ਨੌਜਵਾਨ ਦੀ ਮੌਤ

ਦੋਦਾ, 23 ਜੂਨ (ਰਵੀਪਾਲ)-ਨਸ਼ੇ ਰੂਪੀ ਕੋਹੜ ਨੂੰ ਜੜੋਂ੍ਹ ਪੁੱਟਣ ਦੇ ਸਰਕਾਰਾਂ ਦੇ ਵਾਅਦੇ ਉਸ ਸਮੇਂ ਖੋਖਲੇ ਹੋ ਜਾਂਦੇ ਹਨ, ਜਦ ਅਜੇ ਵੀ ਇਸ ਨਸ਼ੇ ਨਾਲ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ | ਇਸ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂਲਕੋਟ ਦੇ ਨੌਜਵਾਨ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ ਇਕ ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ ਇਕ ਮਰੀਜ਼ ਪਿੰਡ ਡੱਬਵਾਲੀ ਢਾਬ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਲੰਬੀ, 23 ਜੂਨ (ਮੇਵਾ ਸਿੰਘ)-ਪੁਲਿਸ ਥਾਣਾ ਲੰਬੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੁਭਾਸ਼ ਅਰੋੜਾ ਡੀ.ਐੱਸ.ਪੀ. (ਪੀ.ਬੀ.ਆਈ.) ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ...

ਪੂਰੀ ਖ਼ਬਰ »

ਟੈ੍ਰਫ਼ਿਕ ਪੁਲਿਸ ਵਲੋਂ ਕੋਰੋਨਾ ਸਬੰਧੀ ਟੀਕਾਕਰਨ ਕੈਂਪ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟ੍ਰੈਫ਼ਿਕ ਪੁਲਿਸ ਵਲੋਂ ਡੀ.ਐੱਸ.ਪੀ. (ਹੈੱਡ ਕੁਆਰਟਰ) ਹੇਮੰਤ ਕੁਮਾਰ ਸ਼ਰਮਾ ਦੀ ਅਗਵਾਈ ਅਤੇ ਬਾਬਾ ਖੇਤਰਪਾਲ ਬਲੱਡ ਸੇਵਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਲਭਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਚੱਕ ਗਾਂਧਾ ਸਿੰਘ ਵਾਲਾ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਐੱਚ. ਸੀ. ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਪੰਚਾਇਤ ਸਕੱਤਰਾਂ ਨੇ ਲਗਾਇਆ ਧਰਨਾ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪੰਚਾਇਤ ਸਕੱਤਰ ਯੂਨੀਅਨ ਮਲੋਟ ਵਲੋਂ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਪੰਚਾਇਤ ਸਕੱਤਰਾਂ ਨੇ ਬੀ. ਡੀ. ਪੀ. ਓ. ਦਫ਼ਤਰ 'ਚ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕੀਤਾ | ਧਰਨੇ 'ਤੇ ਬੈਠੇ ਸੈਕਟਰੀ ਸੁਖਰਾਜ ਸਿੰਘ, ...

ਪੂਰੀ ਖ਼ਬਰ »

3582 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-3582 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਲਜੀਤ ਸਫ਼ੀਪੁਰ ਤੇ ਜਨਰਲ ਸਕੱਤਰ ਸੁਖਵਿੰਦਰ ਗਿਰ ਨੇ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਰਵਿੰਦਰਪਾਲ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬਣੇ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪੰਚਾਇਤ ਸਕੱਤਰ ਯੂਨੀਅਨ ਮਲੋਟ ਵਲੋਂ ਸੈਕਟਰੀ ਰਵਿੰਦਰਪਾਲ ਨੂੰ ਬਲਾਕ ਮਲੋਟ ਦਾ ਪ੍ਰਧਾਨ ਚੁਣ ਲਿਆ ਗਿਆ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਸੈਕਟਰੀ ਸੁਖਰਾਜ ਸਿੰਘ, ਸੈਕਟਰੀ ਜਗਦੇਵ ਸਿੰਘ, ਸੈਕਟਰੀ ਜਸਵੀਰ ਸਿੰਘ, ਸੈਕਟਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ- ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪਿੰਡ ਉਦੇਕਰਨ ਵਿਚ ...

ਪੂਰੀ ਖ਼ਬਰ »

ਸੰਕਲਪ ਕਿਤਾਬ ਘਰ ਦਾ ਉਪਰਾਲਾ ਸ਼ਲਾਘਾਯੋਗ- ਡਾ: ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਅਧੀਨ ਸੰਕਲਪ ਕਿਤਾਬ ਘਰ ਚਲਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਤੇ ਸੁਸਾਇਟੀ ਦੇ ਜਨਰਲ ਸਕੱਤਰ ਸਤਬਿੰਦਰ ਸਿੰਘ ਨੇ ਦੱਸਿਆ ਕਿ ਅੱਖਾਂ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਚੁੱਕੇ ਜਾ ਰਹੇ ਹਨ ਸਖ਼ਤ ਕਦਮ-ਐੱਸ.ਡੀ.ਐੱਮ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਕੋਰੋਨਾ ਵਾਇਰਸ ਦੀ ਤੀਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਗੋਪਾਲ ਸਿੰਘ ਐੱਸ. ਡੀ. ਐੱਮ ਮਲੋਟ ਨੇ ਸਿਹਤ, ਸਿਵਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ ਸਮੁੱਚੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਭੜਕ ਉੱਠੇ ਹਨ | ਪੀ. ਪੀ. ਐੱਸ. ਐੱਸ., ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਮੈਡੀਕਲ ਅਫ਼ਸਰ ਇੰਚਾਰਜ ਡਾ: ਵਰੁਣ ਵਰਮਾ ਅਤੇ ਡਾ: ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਕਰਮੀ ਕੋਰੋਨਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੂੰ ਪਿੰਡਾਂ 'ਚ ਮਿਲਿਆ ਵੱਡਾ ਹੁੰਗਾਰਾ- ਰਾਜਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣ ੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨਜ਼ਦੀਕੀ ਪਿੰਡ ਸੰਗਰਾਣਾ ਵਿਖੇ ਕਈ ਅਕਾਲੀ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਲੋਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਸਾਥੀ ਜਗਦੀਸ਼ ਰਾਏ ਖਿੱਚੀ ਦੀ ਯਾਦ 'ਚ ਇਕੱਤਰਤਾ ਹੋਈ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸਾਥੀ ਜਗਦੀਸ਼ ਰਾਏ ਖਿੱਚੀ ਰਿਟਾਇਰਡ ਜੇ. ਈ. ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮੰਡਲ ਮਲੋਟ ਜੋ ਕਿ 23 ਜੂਨ 2019 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਯਾਦ ਵਿਚ ਸਾਲਾਨਾ ਬਰਸੀ ਪਿਛਲੇ ਸਾਲ ਕੋਰੋਨਾ ...

ਪੂਰੀ ਖ਼ਬਰ »

ਕੋਟਕਪੂਰਾ 'ਚ ਗੋਲੀ ਨਾਲ ਮਾਰੇ ਗਏ ਨੌਜਵਾਨ ਦਾ ਭਰਾ ਪੁੱਜਿਆ ਥਾਣੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਰਿਸ਼ੀ ਨਗਰ ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਕੱਲ੍ਹ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ 'ਚ ਦੀਪਕ ਸਿੰਘ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ | ਪੁਲਿਸ ਨੇ ਮਿ੍ਤਕ ਦਾ ਨਾਂਅ ਦੀਪਕ ਸਿੰਘ ਉਸਦੀ ਜੇਬ ਵਿਚੋਂ ਮਿਲੇ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਪੀ. ਓ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਥੋਂ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਇਕ ਭਗੌੜੇ ਹੋਏ ਕੈਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕੈਦੀ ਨੂੰ ਵਾਪਸ ਜੇਲ੍ਹ ਪਹੁੰਚਾਇਆ ...

ਪੂਰੀ ਖ਼ਬਰ »

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਧਾਰਾ 'ਚ ਕੀਤਾ ਵਾਧਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ 15 ਜੂਨ 2021 ਨੂੰ ਰਾਜਿੰਦਰ ਕੌਰ ਸਾਬਕਾ ਮੈਂਬਰ ਲੋਕਲ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਜੈਤੋ ਨੇ ਆਪਣਾ ਬਿਆਨ ਥਾਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਅਣ ਰਜਿਸਟਰਡ ਪ੍ਰੈਕਟੀਸ਼ਨਰ ਦੇ ਕਲੀਨਿਕ ਦੀ ਜਾਂਚ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਰਵਿਦਾਸ ਮੁਹੱਲੇ ਵਿਚ ਇਕ ਵਿਅਕਤੀ ਦੇ ਕਲੀਨਿਕ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਡਰੱਗ ਇੰਸਪੈਕਟਰ ਹਰਿਤਾ ਬਾਂਸਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰੰਜੂ ਬਾਂਸਲ ਦੀਆਂ ਹਦਾਇਤਾਂ 'ਤੇ ਉਕਤ ...

ਪੂਰੀ ਖ਼ਬਰ »

ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਕੀਤੀ ਅਪੀਲ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਐੱਮ. ਓ. ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਅੱਜ ਸੀ.ਐੱਚ.ਸੀ ਆਲਮਵਾਲਾ ਦੇ ਸਬ ਸੈਂਟਰ ਵਿਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਹੀ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸ਼ਰਾਬ ਬਰਾਮਦ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਐੱਸ. ਟੀ. ਐੱਫ. ਦੇ ਥਾਣੇਦਾਰ ਗੁਰਮੇਜ ਸਿੰਘ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਗੁਰਦੇਵ ਸਿੰਘ ਵੱਟੂ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ, ਬਲਦੇਵ ਸਿੰਘ, ਮਨਜੀਤ ਰਾਮ ਆਦਿ ਆਗੂਆਂ ਵਲੋਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀਆਂ ਮੰਗਾਂ ਸਬੰਧੀ ਏ.ਡੀ.ਸੀ. ਨੂੰ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਐਡਵੋਕੇਟ ਦਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ ਸੈਂਟਰਲ ਇੰਡੀਆ ਟਰੇਡ ਯੂਨੀਅਨ (ਸੀਟੂ) ਦੀ ਅਗਵਾਈ 'ਚ ਯੂਨੀਅਨ ਵਲੋਂ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਏ. ਡੀ. ਸੀ. ਜਨਰਲ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਬੀਤੇ ਕੱਲ੍ਹ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਸਨ | ਅੱਜ ਉਨ੍ਹਾਂ ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

ਮੀਨੂ ਵਾਟਸ ਪਰਿਵਾਰ ਤੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸ੍ਰੀਮਤੀ ਮੀਨੂ ਵਾਟਸ (ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ, ਐਗਜ਼ੀਕਿਊਟਿਵ ਸਟੇਟ ਮੈਂਬਰ ਭਾਜਪਾ, ਮੀਤ ਪ੍ਰਧਾਨ ਅਰੋੜਵੰਸ਼ ਉੱਤਰੀ ਵਿੰਗ ਅੱਜ ਆਪਣੇ ਪਰਿਵਾਰ ਅਤੇ ਬੇਟੇ ਰੋਬਿਨ ਅਤੇ ਹੋਰ ਸਾਥੀਆਂ ਸਮੇਤ ਸਾਬਕਾ ...

ਪੂਰੀ ਖ਼ਬਰ »

ਭਾਰੀ ਪੁਲਿਸ ਬਲ ਦੀ ਤਾਇਨਾਤੀ 'ਚ ਹੋਇਆ ਆਰ.ਐੱਸ.ਐੱਸ. ਦਾ ਸਮਾਗਮ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ 'ਚ ਆਰ. ਐੱਸ. ਐੱਸ. ਵਲੋਂ ਸਥਾਨਕ ਇਕ ਸਕੂਲ ਵਿਚ ਹਿੰਦੂ ਸਾਮਰਾਜ ਦਾ ਸਥਾਪਨਾ ਦਿਵਸ ਮਨਾਇਆ ਗਿਆ | ਆਰ.ਐੱਸ.ਐੱਸ. ਦੇ ਜ਼ਿਲ੍ਹਾ ਪ੍ਰਮੁੱਖ ਦੀ ਅਗਵਾਈ ਵਿਚ ਕੀਤੇ ਇਸ ਪ੍ਰੋਗਰਾਮ ਵਿਚ ਹਾਜਰੀਨ ਨੂੰ ਦੱਸਿਆ ਕਿ 1674 ਵਿਚ ਇਸ ਦਿਨ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸਮੁੱਚੇ ਮੁਲਾਜ਼ਮਾਂ ਵਲੋਂ ਰੱਦ- ਬੋਦੀਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸੌਦੇ ਦਾ ਬਹਾਨਾ ਬਣਾ ਕੇ ਟਰਾਈ ਲੈਣ ਗਏ ਵਿਅਕਤੀ ਕਾਰ ਲੈ ਕੇ ਫ਼ਰਾਰ, ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਕਾਰ ਦੇ ਸੌਦੇ ਦਾ ਬਹਾਨਾ ਬਣਾ ਕੇ ਟਰਾਈ ਲੈਣ ਗਏ ਦੋ ਵਿਅਕਤੀ ਕਾਰ ਲੈ ਕੇ ਫ਼ਰਾਰ ਹੋ ਗਏ, ਜਿਸ 'ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX