ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  26 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 minute ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਪਹੁੰਚਣ 'ਤੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਚੱਲਦਿਆਂ ਜਿੱਥੇ ਪਿਛਲੇ ਕਰੀਬ 7 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ, ਉੱਥੇ ਸ਼ਹਿਰਾਂ ਅਤੇ ਪਿੰਡਾਂ 'ਚ ਭਾਜਪਾ ਅਹੁਦੇਦਾਰਾਂ ਅਤੇ ਇੱਥੋਂ ਤੱਕ ਕਿ ਆਗੂਆਂ ਤੇ ਮੰਤਰੀਆਂ ਦਾ ਵਿਰੋਧ ਵੀ ਕਿਸਾਨਾਂ ਵਲੋਂ ਲਗਾਤਾਰ ਜਾਰੀ ਹੈ | ਹੁਸ਼ਿਆਰਪੁਰ ਪਹੁੰਚਣ 'ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਡਟਵਾਂ ਵਿਰੋਧ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰੀ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ | ਜ਼ਿਕਰਯੋਗ ਹੈ ਕਿ ਉਹ ਅੱਜ ਇੱਥੇ ਰੈਸਟ ਹਾਊਸ 'ਚ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਸਨ, ਜਿਸ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਲੱਗਦਿਆਂ ਹੀ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਉੱਥੇ ਪਹੁੰਚਣੇ ਸ਼ੁਰੂ ਹੋ ਗਏ | ਇਸ ਦੌਰਾਨ ਪੁਲਿਸ ਵਲੋਂ ਕਿਸਾਨਾਂ ਨੂੰ ਜਬਰੀ ਰੋਕਿਆ ਗਿਆ, ਜਿੱਥੇ ਉਨ੍ਹਾਂ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੇ ਆਗੂ ਗੁਰਦੀਪ ਸਿੰਘ ਖੁਣ, ਰਣਜੀਤ ਸਿੰਘ, ਕਾ: ਕਮਲਜੀਤ ਸਿੰਘ ਰਾਜਪੁਰ ਭਾਈਆਂ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤ ਅਤੇ ਨੀਤੀ 'ਚ ਫ਼ਰਕ ਹੈ, ਜੋ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਸਬੰਧੀ ਗੁੰਮਰਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਗੁਰਨਾਮ ਸਿੰਘ ਸਿੰਗੜੀਵਾਲਾ, ਓਮ ਸਿੰਘ ਸਟਿਆਣਾ, ਰਣਧੀਰ ਸਿੰਘ ਅਸਲਪੁਰ, ਕਾ: ਗੰਗਾ ਪ੍ਰਸਾਦ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |
ਭਾਜਪਾ ਪੰਜਾਬ 'ਚ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ-ਸੋਮ ਪ੍ਰਕਾਸ਼
ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ 'ਚ ਵਿਕਾਸ ਪ੍ਰੋਜੈਕਟਾਂ ਨੂੰ ਲੈ ਕੇ 3436.82 ਕਰੋੜ ਰੁਪਏ ਦੇ ਪ੍ਰੋਜੈਕਟ ਜਾਰੀ ਹਨ ਅਤੇ ਆਉਣ ਵਾਲੇ ਸਮੇਂ 'ਚ ਚਹੁ-ਮਾਰਗੀ ਸੜਕਾਂ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕਿਸੇ ਸਮੇਂ ਵੀ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕਰ ਸਕਦੀਆਂ ਹਨ ਅਤੇ ਖੇਤੀ ਕਾਨੂੰਨਾਂ 'ਚ ਸੋਧ ਕਰਨ ਲਈ ਸਰਕਾਰ ਤਿਆਰ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 'ਚ ਭਾਜਪਾ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ ਅਤੇ ਪਾਰਟੀ ਵਲੋਂ ਪਿੰਡ-ਪਿੰਡ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ | ਕਿਸਾਨਾਂ ਨੇ ਭਾਜਪਾ ਅਹੁਦੇਦਾਰਾਂ ਨੂੰ ਪਿੰਡਾਂ 'ਚ ਨਾ ਵੜਨ ਦੇਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਸੋਮ ਪ੍ਰਕਾਸ਼ ਨੇ ਕਿਹਾ ਕਿ ਉਹ ਰੋਜ਼ਾਨਾ ਪਿੰਡਾਂ 'ਚ ਜਾ ਰਹੇ ਹਨ ਅਤੇ ਅਜਿਹੀ ਕੋਈ ਗੱਲ ਉਨ੍ਹਾਂ ਦੇ ਸਾਹਮਣੇ ਨਹੀਂ ਆਈ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਆਦਿ ਹਾਜ਼ਰ ਸਨ |

ਐਡਵੋਕੇਟ ਕਰਮਬੀਰ ਘੁੰਮਣ ਵਲੋਂ ਰੀਬਨ ਕੱਟ ਕੇ ਮੈਚ ਦੀ ਸ਼ੁਰੂਆਤ

ਤਲਵਾੜਾ, 24 ਜੂਨ (ਅ.ਪ੍ਰ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਦੇਪੁਰ ਵਿਖੇ ਨੌਜਵਾਨ ਕਲੱਬ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਹਾਜ਼ਰ ਹੋਏ | ਇਸ ਸਮੇਂ ...

ਪੂਰੀ ਖ਼ਬਰ »

ਅਨਮੋਲਜੀਤ ਅਜਨੋਹਾ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਚੱਬੇਵਾਲ ਦੀ ਰਹਿਨੁਮਾਈ ਅਤੇ ਰਵਿੰਦਰ ਸਿੰਘ ਠੰਡਲ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਤੇ ਰਾਜਦੀਪ ਸਿੰਘ ਭਾਮ ...

ਪੂਰੀ ਖ਼ਬਰ »

ਡਾ: ਰਾਜ ਦੀ ਅਗਵਾਈ 'ਚ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵਿਧਾਇਕ ਡਾ: ਰਾਜ ਕੁਮਾਰ ਦੀ ਅਗਵਾਈ 'ਚ ਪਿੰਡ ਮੱਲ ਮਜਾਰਾ ਵਿਖੇ ਭਾਜਪਾ, ਅਕਾਲੀ ਦਲ ਅਤੇ ਬਸਪਾ ਨੂੰ ਛੱਡ ਕੇ ਵੱਡੀ ਗਿਣਤੀ 'ਚ ਪਾਰਟੀ 'ਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਪੀ. ਐੱਚ. ਸੀ. ਮਿਆਣੀ ਵਿਖੇ ਹੁਣ ਤੱਕ 3500 ਲੋਕਾਂ ਨੇ ਲਗਵਾਈ ਵੈਕਸੀਨ

ਮਿਆਣੀ, 24 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਘੋਤੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐਮ.ਓ. ਟਾਂਡਾ ਡਾ. ਪ੍ਰੀਤ ਮਹਿੰਦਰ ਸਿੰਘ ਦੀ ਦੇਖ-ਰੇਖ ਹੇਠ ਪੀ.ਐੱਚ.ਸੀ. ਕੇਂਦਰ ਮਿਆਣੀ ਦੀ ਇੰਚਾਰਜ ਡਾ. ਇੰਦਰਜੀਤ ਸੋਨੀਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ. 31) ਵਲੋਂ ਠੇਕਾ ਮੁਲਾਜ਼ਮਾਂ ਸੰਘਰਸ਼ ਮੋਰਚਾ ਦੇ ਬੈਨਰ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਅਤੇ ਬਰਾਂਚ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 12 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 12 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28325 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2724 ਸੈਂਪਲਾਂ ...

ਪੂਰੀ ਖ਼ਬਰ »

ਟੈਂਪੂ ਚਾਲਕ ਤੇ ਪ੍ਰਵਾਸੀ ਮਜ਼ਦੂਰਾਂ ਦੀ ਹੋਈ ਲੜਾਈ ਦੌਰਾਨ ਟੈਂਪੂ ਪਲਟਣ ਨਾਲ 2 ਦੀ ਮੌਤ

ਮਾਹਿਲਪੁਰ, 24 ਜੂਨ (ਰਜਿੰਦਰ ਸਿੰਘ)-ਬੀਤੀ ਰਾਤ 10 ਵਜੇ ਦੇ ਕਰੀਬ ਮਾਹਿਲਪੁਰ ਤੋਂ ਪਿੰਡ ਹਵੇਲੀ ਜਾਂਦੀ ਸੜਕ ਉੱਤੇ ਟੈਂਪੂ ਪਲਟਣ ਨਾਲ ਉੱਤਰ ਪ੍ਰਦੇਸ਼ ਨੂੰ ਜਾ ਰਹੇ ਡੇਢ ਦਰਜਨ ਕਰੀਬ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਜਦ ਕਿ ਇਕ ਦੀ ਮੌਕੇ 'ਤੇ ਮੌਤ ਹੋ ਜਦ ਕਿ ਇਕ ਦੀ ਸਿਵਲ ...

ਪੂਰੀ ਖ਼ਬਰ »

ਚੱਬੇਵਾਲ 'ਚ ਸੋਮ ਪ੍ਰਕਾਸ਼ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਚੱਬੇਵਾਲ 24 ਜੂਨ (ਥਿਆੜਾ)-ਕਿਸਾਨਾਂ ਵਲੋਂ ਅੱਜ ਹੁਸ਼ਿਆਰਪੁਰ ਤੋਂ ਮਾਹਿਲਪੁਰ ਨੂੰ ਜਾ ਰਹੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਕਸਬਾ ਚੱਬੇਵਾਲ ਦੇ ਮੁੱਖ ਚੌਂਕ ਵਿਚ ਸੜਕ ਰੋਕ ਕੇ ਕਾਲੀਆਂ ਝੰਡੀਆਂ ਦਿਖਾ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ | ਜਦੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

4 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ

ਦਸੂਹਾ, 24 ਜੂਨ (ਭੁੱਲਰ, ਚੰਦਨ ਕੌਸ਼ਲ)- ਦਸੂਹਾ ਪੁਲਿਸ ਵਲੋਂ ਇਕ ਕਾਰ ਸਵਾਰ 2 ਵਿਅਕਤੀਆਂ ਕੋਲੋਂ ਚਾਰ ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਦਿਲਬਾਗ ਸਿੰਘ ਪੁਲਿਸ ਪਾਰਟੀ ਸਮੇਤ ਕਾਲਾ ਪਿੰਡ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 1 ਕਾਬੂ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਦੇ ਐੱਸ.ਆਈ. ਰਾਕੇਸ਼ ਕੁਮਾਰ ਨੇ ਗਸ਼ਤ ਦੌਰਾਨ ਪਿੰਡ ਬੀਰਮਪੁਰ ਸਾਈਡ ਜਾਂਦੇ ਸਮੇਂ ਮੁਹੱਲਾ ਰਾਮ ਨਗਰ ਕੋਲ ਹੱਥ ਵਿਚ ਵਜ਼ਨਦਾਰ ਮੋਮੀ ਲਿਫ਼ਾਫ਼ਾ ਚੁੱਕੀ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ | ਕਾਬੂ ...

ਪੂਰੀ ਖ਼ਬਰ »

ਨਸ਼ਾ ਮੁਕਤ ਅਭਿਆਨ 'ਚ ਵੱਖ-ਵੱਖ ਕੇਂਦਰ ਪਾ ਰਹੇ ਹਨ ਅਹਿਮ ਯੋਗਦਾਨ-ਅਪਨੀਤ ਰਿਆਤ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਓ.ਓ.ਏ.ਟੀ. ਕਲੀਨਿਕ, ਨਸ਼ਾ ਮੁਕਤ ਤੇ ਪੁਨਰਵਾਸ ਕੇਂਦਰ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ | ...

ਪੂਰੀ ਖ਼ਬਰ »

ਸੂਬੇਦਾਰ ਜੋਗਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ

ਦਸੂਹਾ, 24 ਜੂਨ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਲਖਵਿੰਦਰ ਸਿੰਘ ਲੱਖੀ, ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਤੇ ਸਰਕਲ ਦਸੂਹਾ ਦੇ ਪ੍ਰਧਾਨ ਗੁਲਜ਼ਾਰ ਸਿੰਘ ਬਾਦਲੀਆਂ ਵਲੋਂ ਸੂਬੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਦਾਜ ਸਬੰਧੀ ਮਾਮਲਾ ਦਰਜ

ਦਸੂਹਾ, 24 ਜੂਨ (ਭੁੱਲਰ)- ਦਸੂਹਾ ਪੁਲੀਸ ਵਲੋਂ ਦਾਜ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਨੀਸ਼ਾ ਰਾਣੀ ਪੁੱਤਰੀ ਸੁਰਿੰਦਰਪਾਲ ਵਾਸੀ ਪਿੰਡ ਛਾਂਗਲਾ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ ਉਸ ਦਾ ਵਿਆਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਮਨਦੀਪ ਕੌਰ ਸਨਮਾਨਿਤ

ਗੜ੍ਹਦੀਵਾਲਾ, 24 ਜੂਨ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲ (2019-20) ਦੌਰਾਨ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਹੋਣਹਾਰ ਵਿਦਿਆਰਥਣ ਮਨਦੀਪ ਕੌਰ (ਬੀ.ਸੀ.ਏ.) ਜਿਸ ਨੇ 163 ਅੰਕ ਲੈ ਕੇ ਸੂਬਾ ਪੱਧਰ 'ਤੇ ਤੀਸਰਾ ਸਥਾਨ ...

ਪੂਰੀ ਖ਼ਬਰ »

ਨਸ਼ਾ ਮੁਕਤ ਅਭਿਆਨ 'ਚ ਵੱਖ-ਵੱਖ ਕੇਂਦਰ ਪਾ ਰਹੇ ਹਨ ਅਹਿਮ ਯੋਗਦਾਨ-ਅਪਨੀਤ ਰਿਆਤ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਲੋਂ ਚਲਾਈ ਜਾ ਰਹੀ ਓ.ਓ.ਏ.ਟੀ. ਕਲੀਨਿਕ, ਨਸ਼ਾ ਮੁਕਤ ਤੇ ਪੁਨਰਵਾਸ ਕੇਂਦਰ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ | ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਗਿ੍ਫ਼ਤਾਰ

ਟਾਂਡਾ ਉੜਮੁੜ, 24 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਨੇ ਦੱਸਿਆ ਕਿ ਪੁਲਿਸ ਪਾਰਟੀ ਦਾਰਾਪੁਰ ਬਾਈਪਾਸ ਗਸ਼ਤ ਕਰ ਰਹੀ ਸੀ ਕਿ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਚੱਕਾ ਜਾਮ ਕਰ ਕੇ ਨਾਅਰੇਬਾਜ਼ੀ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)- 66 ਕੇ. ਵੀ ਸਬ-ਸਟੇਸ਼ਨ ਮਰਨਾਈਆਂ ਖੁਰਦ ਵਿਖੇ ਪਾਵਰਕਾਮ ਵਲੋਂ ਲਗਾਏ ਜਾ ਰਹੇ ਲਗਾਤਾਰ ਅਣ-ਐਲਾਨੇ ਕੱਟਾਂ ਨੂੰ ਲੈ ਕੇ ਗੁੱਸੇ 'ਚ ਆਏ ਕਿਸਾਨਾਂ ਨੇ ਜੱਸਾ ਸਿੰਘ ਸਾਬਕਾ ਸਰਪੰਚ ਮਰਨਾਈਆਂ, ਅਮਰ ਸਿੰਘ ਸਰਪੰਚ ਪੰਡੋਰੀ ਬੀਬੀ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥ ਸਮੇਤ ਦੋਸ਼ੀ ਕਾਬੂ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਵੱਖ-ਵੱਖ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮੁਹੱਲਾ ਨਲੋਈਆਂ ਵਿਖੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਮੱਸਿਆ ਸਬੰਧੀ 'ਆਪ' ਆਗੂਆਂ ਵਲੋਂ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ

ਨਸਰਾਲਾ, 24 ਜੂਨ (ਸਤਵੰਤ ਸਿੰਘ ਥਿਆੜਾ)-ਪਿੰਡ ਨਸਰਾਲਾ ਵਿਖੇ ਅੱਡੇ ਵਿਚ ਹੁਸ਼ਿਆਰਪੁਰ-ਜਲੰਧਰ ਰੋਡ ਤੇ ਖੜ੍ਹਦੇ ਪਾਣੀ ਕਾਰਨ ਬਣੇ ਛੱਪੜ ਨਾਲ ਜਿੱਥੇ ਪਿੰਡ ਵਾਸੀਆਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ, ਉੱਥੇ ਹੀ ਅੱਡੇ ਦੇ ਸਮੂਹ ਦੁਕਾਨਦਾਰ ਪ੍ਰੇਸ਼ਾਨੀ ਦੇ ਆਲਮ ਵਿਚ ਹਨ ...

ਪੂਰੀ ਖ਼ਬਰ »

ਹਰਿਆਣਾ 'ਚ ਲੱਗੇ ਗੰਦਗੀ ਦੇ ਢੇਰਾਂ ਖ਼ਿਲਾਫ਼ 'ਆਪ' ਵਲੋਂ ਰੋਸ ਪ੍ਰਦਰਸ਼ਨ

ਹਰਿਆਣਾ, 24 ਜੂਨ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਸ਼ਾਮ ਚੁਰਾਸੀ ਰੋਡ 'ਤੇ ਪਿਛਲੇ ਲੰਬੇ ਸਮੇਂ ਤੋਂ ਲੱਗੇ ਗੰਦਗੀ ਦੇ ਢੇਰ ਘੱਟ ਹੋਣ ਦੀ ਬਿਜਾਏ ਦਿਨੋਂ ਦਿਨ ਹੋਰ ਵਧਦੇ ਜਾ ਰਹੇ ਹਨ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ, ਬਰਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਅੱਜ 43ਵੇਂ ਦਿਨ ਵੀ ਜਾਰੀ ਰਹੀ | ਟਿਊਬਵੈਲ ਓਪਰੇਟਰ ਯੂਨੀਅਨ ਦੇ ਪ੍ਰਧਾਨ ਦਲੀਪ ਕੁਮਾਰ ਦੀ ਅਗਵਾਈ ਹੇਠ ਅੱਜ ਨਿਗਮ ਦੀਆਂ ਸਾਰੀਆਂ ਬਰਾਂਚਾਂ ਦੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਪੂਰਨਮਾਸ਼ੀ ਦੇ ਦਿਹਾੜੇ 'ਤੇ ਮਹੀਨਾਵਾਰ ਸਮਾਗਮ

ਟਾਂਡਾ ਉੜਮੁੜ, 24 ਜੂਨ (ਕੁਲਬੀਰ ਸਿੰਘ ਗੁਰਾਇਆ)- ਟਾਂਡਾ-ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਅੱਜ ਪੂਰਨਮਾਸ਼ੀ ਦੇ ਦਿਹਾੜੇ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਨੁਮਾਇੰਦਗੀ ਵਾਲਾ ਸ਼ਹਿਰ ਹੁਸ਼ਿਆਰਪੁਰ ਬਣਿਆ ਕੂੜੇ ਦਾ ਡੰਪ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਤੇ ਹੋਰ ਵੱਖ-ਵੱਖ ਬਰਾਂਚਾਂ ਦੇ ਕੱਚੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਹੁਸ਼ਿਆਰਪੁਰ ਸ਼ਹਿਰ ਕੂੜੇ ਦਾ ਡੰਪ ਬਣ ਗਿਆ ਹੈ | ਸ਼ਹਿਰ ਵਿਚ ਹਰ ਪਾਸੇ ...

ਪੂਰੀ ਖ਼ਬਰ »

ਵਿਧਾਇਕਾ ਮੈਡਮ ਇੰਦੂ ਬਾਲਾ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਭੰਗਾਲਾ, 24 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਮਿਆਣੀ ਮਲਾਹਾ, ਮਹਿਤਾਬਪੁਰ ਵਿਖੇ ਕੁਲ ਲਾਗਤ 15 ਲੱਖ 45 ਹਜ਼ਾਰ ਦੀਆਂ ਗਲ਼ੀਆਂ-ਨਾਲੀਆਂ ਦਾ ਉਦਘਾਟਨ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਕੀਤਾ ਗਿਆ | ਇਸ ਮੌਕੇ ਐਡਵੋਕੇਟ ...

ਪੂਰੀ ਖ਼ਬਰ »

ਮੀਂਹ ਨੇ ਨਗਰ ਨਿਗਮ ਤੇ ਪ੍ਰਸ਼ਾਸਨ ਦੇ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਪੋਲ ਖੋਲ੍ਹੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਸ਼ਹਿਰ 'ਚ ਇੱਕ ਪਾਸੇ ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ, ਦੂਸਰੇ ਪਾਸੇ ਅੱਜ ਸਵੇਰੇ ਪਏ ਮੀਂਹ ਦੇ ਚੱਲਦਿਆਂ ਸੜਕਾਂ 'ਤੇ ਗੰਦਗੀ ਫੈਲ ਗਈ | ਸ਼ਹਿਰ ਵਾਸੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ-ਐੱਸ.ਡੀ.ਐੱਮ.

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਐੱਸ.ਡੀ.ਐੱਮ. ਕਮ-ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ ਹਰਬੰਸ ਸਿੰਘ ਵਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਅਤੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਸਬੰਧੀ ਸੁਪਰਵਾਈਜ਼ਰਾਂ, ਨੋਡਲ ਅਫ਼ਸਰ ਸਵੀਪ ਪ੍ਰੋਗਰਾਮ ਨਾਲ ...

ਪੂਰੀ ਖ਼ਬਰ »

ਇਨੋਵਾ ਕਾਰ 'ਚੋਂ 240 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਗੜ੍ਹਸ਼ੰਕਰ, 24 ਜੂਨ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਇਨੋਵਾ ਕਾਰ ਵਿਚੋਂ 240 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਅੱਡਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਤਸਕਰ ਕਾਬੂ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 6 ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਕੀਰਤੀ ਨਗਰ ਨੂੰ ਕਾਬੂ ਕਰਕੇ ਉਸ ਤੋਂ 110 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਟਰੱਕ ਅਪ੍ਰੇਟਰ ਵੈੱਲਫ਼ੇਅਰ ਸੁਸਾਇਟੀ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ

ਹਾਜੀਪੁਰ, 24 ਜੂਨ (ਜੋਗਿੰਦਰ ਸਿੰਘ)- ਦੀ ਟਰੱਕ ਅਪ੍ਰੇਟਰ ਵੈੱਲਫੇਅਰ ਸੁਸਾਇਟੀ ਹਾਜੀਪੁਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ ਵਿਰੋਧ ਵਿਚ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਜੰਮ ਕੇ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ 260ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ, 24 ਜੂਨ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 260ਵੇਂ ਦਿਨ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ | ਇਸ ਮੌਕੇ ਸੁਖਵਿੰਦਰ ਸਿੰਘ, ਬਲਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਗਾਇਆ ਧਰਨਾ 255ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)- ਆਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਸਥਾਨਕ ਸੁਤੈਹਰੀ ਰੋਡ 'ਤੇ ਸਥਿਤ ਰਿਲਾਇੰਸ ਸ਼ੋਅਰੂਮ ਸਾਹਮਣੇ ਲਗਾਇਆ ਧਰਨਾ 255ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਜ਼ਾਦ ਕਿਸਾਨ ਕਮੇਟੀ ...

ਪੂਰੀ ਖ਼ਬਰ »

ਮੰਤਰੀ ਹੋਣ ਦੇ ਬਾਵਜੂਦ ਲੋਕਲ ਵਿਧਾਇਕ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ 'ਚ ਅਸਫਲ-ਜਿੰਪਾ

ਹੁਸ਼ਿਆਰਪੁਰ, 24 ਜੂਨ (ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਵਲੋਂ ਸੂਬਾ ਸੰਯੁਕਤ ਸਕੱਤਰ ਤੇ ਹਲਕਾ ਇੰਚਾਰਜ ਕੌਂਸਲਰ ਬ੍ਰਹਮ ਸ਼ੰਕਰ ਜਿੰਪਾ ਅਤੇ ਸੂਬਾ ਸੰਯੁਕਤ ਸੱਕਤਰ ਹਰਮਿੰਦਰ ਸਿੰਘ ਬਖਸ਼ੀ ਦੀ ਅਗਵਾਈ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਫ਼ੈਲੀ ...

ਪੂਰੀ ਖ਼ਬਰ »

ਸ਼ਹਿਰ 'ਚ ਫੈਲ ਰਹੀ ਗੰਦਗੀ ਨੂੰ ਲੈ ਕੇ 'ਆਪ' ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਹੁਸ਼ਿਆਰਪੁਰ ਸ਼ਹਿਰ 'ਚ ਥਾਂ ਥਾਂ 'ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ...

ਪੂਰੀ ਖ਼ਬਰ »

ਮਾਹਿਲਪੁਰ ਵਿਖੇ ਕੇਂਦਰੀ ਮੰਤਰੀ ਦੇ ਪਹੁੰਚਣ 'ਤੇ ਕਿਸਾਨ ਪੱਖੀ ਪਾਰਟੀਆਂ ਵਲੋਂ ਨਾਅਰੇਬਾਜ਼ੀ

ਮਾਹਿਲਪੁਰ, 24 ਜੂਨ (ਰਜਿੰਦਰ ਸਿੰਘ)-ਕਿਸਾਨੀ ਸਮੇਤ ਕਿਸਾਨ ਪੱਖੀ ਪਾਰਟੀਆਂ ਵਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਮਾਹਿਲਪੁਰ ਵਿਖੇ ਪਹੁੰਚਣ 'ਤੇ ਡਟਵਾਂ ਵਿਰੋਧ ਕੀਤਾ ਗਿਆ | ਜਾਣਕਾਰੀ ਅਨੁਸਾਰ ਅੱਜ ਮਾਹਿਲਪੁਰ ਵਿਖੇ ਕੇਂਦਰੀ ਮੰਤਰੀ ਸੋਮ ਨਾਥ ਦੇ ਮਾਹਿਲਪੁਰ ...

ਪੂਰੀ ਖ਼ਬਰ »

ਜਲਾਲਪੁਰ 'ਚ ਸਵਰਗੀ ਗਿਆਨ ਕੌਰ ਨੂੰ ਸ਼ਰਧਾਂਜਲੀਆਂ ਭੇਟ

ਮਿਆਣੀ, 24 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਚ ਬਾਬਾ ਮੱਖਣ ਸ਼ਾਹ ਲੁਬਾਣਾ ਸੇਵਾ ਸੁਸਾਇਟੀ (ਰਜਿ.) ਦੇ ਵਾਈਸ ਚੇਅਰਮੈਨ ਚਰਨ ਸਿੰਘ ਬੰਬੇ ਦੀ ਮਾਤਾ ਗਿਆਨ ਕੌਰ ਪਤਨੀ ਫਰੀਡਮ ਫਾਈਟਰ ਪੂਰਨ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਨਮਿਤ ਹੋਏ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪਿੰਡ ਧਨੋਆ ਵਿਖੇ ਖੇਡ ਗਰਾਊਾਡ ਦਾ ਰੱਖਿਆ ਨੀਂਹ ਪੱਥਰ

ਐਮਾਂ ਮਾਂਗਟ, 24 ਜੂਨ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਧਨੋਆ ਵਿਖੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ 8 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਾਡ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਕਰਮਜੀਤ ਸਿੰਘ, ...

ਪੂਰੀ ਖ਼ਬਰ »

ਹੈਲਪ ਵੈੱਲਫ਼ੇਅਰ ਸੁਸਾਇਟੀ ਮੁਕੇਰੀਆਂ ਹਲਕੇ ਵਿਚ ਲਗਾਤਾਰ ਗ਼ਰੀਬਾਂ ਦੀ ਮਦਦ ਕਰ ਰਹੀ ਹੈ-ਪ੍ਰੋ: ਮੁਲਤਾਨੀ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)- ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ 'ਆਪ' ਮੁਕੇਰੀਆਂ ਦੇ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਦੁਆਰਾ ਚਲਾਈ ਜਾ ਰਹੀ ਹੈਲਪ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਹਲਕੇ ਵਿਚ ਲੋਕਾਂ ਦੀ ਲਗਾਤਾਰ ਮਦਦ ਕਰ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 24 ਜੂਨ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਏ. ਹਿੰਦੀ ਤੀਜਾ ਸਮੈਸਟਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਵਤੀਰਾ ਛੱਡ ਕਿਸਾਨਾਂ ਦੀਆਂ ਮੰਗਾ ਮੰਨੇ- ਬੀਬੀ ਜੋਸ਼

ਸ਼ਾਮਚੁਰਾਸੀ, 24 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਹਲਕਾ ਸ਼ਾਮਚੁਰਾਸੀ ਦੇ ਪਿੰੰਡ ਰਾਏਪੁਰ (ਚਲੁੱਪੁਰ) ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਵਾਸੀਆਂ ...

ਪੂਰੀ ਖ਼ਬਰ »

11 ਮਹੀਨਿਆਂ ਤੋਂ ਆਈ.ਟੀ.ਆਈ. ਦੇ ਇੰਸਟ੍ਰੈਕਟਰ ਤਨਖ਼ਾਹਾਂ ਤੋਂ ਵਾਂਝੇ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਨਿਊ ਵੋਕੇਸ਼ਨਲ ਟਰੇਨਿੰਗ ਸਕੀਮ ਫ਼ਾਰ ਐਸ.ਸੀ. ਸਕੀਮ ਤਹਿਤ ਕੰਮ ਕਰਦੇ ਇੰਸਟਰਕਟਰਾਂ ਵਲੋਂ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

238 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ1 ਕਾਬੂ

ਮਾਹਿਲਪੁਰ, 24 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਕੋਲੋਂ 238 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਸਬ ਇੰਸਪੈਕਟਰ ਗੁਰਨਾਮ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਭਗਤ ਰੁਲਦਾ ਦਾਸ ਜੀ ਦੀ ਮਜ਼ਾਰ ਮੂਨਕਾਂ 'ਚ ਮੇਲਾ 27 ਨੂੰ

ਟਾਂਡਾ ਉੜਮੁੜ, 24 ਜੂਨ (ਦੀਪਕ ਬਹਿਲ)- ਭਗਤ ਰੁਲਦਾ ਦਾਸ ਜੀ ਦੀ ਮਜ਼ਾਰ ਪਿੰਡ ਮੂਨਕਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਮੇਲਾ 27 ਜੂਨ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸ. ਤੀਰਥ ਸਿੰਘ ਦੀ ਅਗਵਾਈ ਹੇਠ ਮਨਾਇਆ ਜਾਵੇਗਾ | ...

ਪੂਰੀ ਖ਼ਬਰ »

ਪੰਜਾਬ ਕਾਲਜ/ਯੂਨੀਵਰਸਿਟੀ ਟੀਚਰਾਂ ਦੇ ਸੋਧੇ ਹੋਏ ਤਨਖ਼ਾਹ ਸਕੇਲ ਲਾਗੂ ਕਰਨ ਦੀ ਮੰਗ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਕਾਲਜ ਰਿਟਾਇਰਡ ਟੀਚਰਜ਼ ਵੈੱਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਡਾ: ਬਲਬੀਰ ਸਿੰਘ ਅਤੇ ਜਨਰਲ ਸਕੱਤਰ ਰਾਮ ਨਾਥ ਰੱਖੜਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਲੇਬਰ ਕਮਿਸ਼ਨਰ ਪੰਜਾਬ ਨੂੰ ਭੇਜਿਆ ਮੰਗ-ਪੱਤਰ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਵਲੋਂ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਸਕੱਤਰ ਦਵਿੰਦਰ ਸਿੰਘ ਦੀ ਅਗਵਾਈ 'ਚ ਲੇਬਰ ਕਮਿਸ਼ਨਰ ਪੰਜਾਬ ਨੂੰ ਕੰਸਟਰੱਕਸ਼ਨ ਵਰਕਰ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਨੂੰ ਕਾਗ਼ਜ਼ਾਂ ...

ਪੂਰੀ ਖ਼ਬਰ »

ਨੰਬਰਦਾਰ ਇਕਬਾਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਗੜ੍ਹਦੀਵਾਲਾ, 24 ਜੂਨ (ਚੱਗਰ)-ਸਰਪੰਚ ਮਨਜੋਤ ਸਿੰਘ ਤਲਵੰਡੀ ਜੱਟਾਂ ਪ੍ਰਧਾਨ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪਿਤਾ ਨੰਬਰਦਾਰ ਇਕਬਾਲ ਸਿੰਘ ਜਿਹੜੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿੱਤ ਅੱਜ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਪਿ੍ੰ. ਪਰਮਜੀਤ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਪਿ੍ੰ. ਪਰਮਜੀਤ ਸਿੰਘ ਨੂੰ ਸਮੂਹ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪਿ੍ੰ. ਪਰਮਜੀਤ ਸਿੰਘ ਦੁਆਰਾ ਕੀਤੇ ਗਏ ...

ਪੂਰੀ ਖ਼ਬਰ »

ਆਰੋਹਨਮ ਐਂਡ ਦਿ ਪੰਜਾਬ ਕਲੱਬ ਵਲੋਂ ਰੈੱਡ ਕਰਾਸ ਸੁਸਾਇਟੀ ਨੂੰ 500 ਪੀ.ਪੀ.ਈ. ਕਿੱਟਾਂ ਭੇਟ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਵਿਚ ਆਪਣਾ ਯੋਗਦਾਨ ਪਾਉਂਦਿਆਂ ਆਰੋਹਨਮ ਐਂਡ ਦਿ ਪੰਜਾਬ ਕਲੱਬ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ 500 ਪੀ.ਪੀ.ਈ. ਕਿੱਟਾਂ ਭੇਟ ...

ਪੂਰੀ ਖ਼ਬਰ »

ਕੋਵਿਡ ਨਾਲ ਮਾਪਿਆਂ ਜਾਂ ਕਮਾਉਣ ਵਾਲਿਆਂ ਨੂੰ ਖੋਹ ਚੁੱਕੇ ਬੱਚਿਆਂ ਨੂੰ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ-ਰਿਆਤ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ) ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਦੇ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ ਅਤੇ ਉਹ ਅਨਾਥ ਹੋ ਗਏ ਹਨ, ਇਸ ਤਰ੍ਹਾਂ ਬੱਚਿਆਂ ਦੇ ਪਾਲਣ ਪੋਸ਼ਣ ਦੇ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਸੂਬਾ ਵਾਸੀਆਂ ਨੂੰ ਮਿਲਣਗੀਆਂ ਸਾਰੀਆਂ ਸਹੂਲਤਾਂ-ਰਾਜਾ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਲਖਵੀਰ ਸਿੰਘ ਦੀ ਅਗਵਾਈ 'ਚ ਪਿੰਡ ਬਡਿਆਲਾ ਵਿਖੇ ਹੋਈ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਨੇ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ 'ਆਪ' ਆਗੂ ਜਸਵੀਰ ਸਿੰਘ ਰਾਜਾ ਨੇ ਸੰਬੋਧਨ ...

ਪੂਰੀ ਖ਼ਬਰ »

ਬੀਬੀ ਜੋਸ਼ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂ ਅਕਾਲੀ ਦਲ 'ਚ ਸ਼ਾਮਿਲ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਨੰਬਰਦਾਰ ਕੁਲਵੰਤ ਸਿੰਘ ਸਾਂਧਰਾ ਸਮੇਤ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਨੇ ਬੀਬੀ ਮਹਿੰਦਰ ਕੌਰ ਜੋਸ਼ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਲਗਾਏ ਬੂਟੇ

ਟਾਂਡਾ ਉੜਮੁੜ, 24 ਜੂਨ (ਕੁਲਬੀਰ ਸਿੰਘ ਗੁਰਾਇਆ)- ਵਾਤਾਵਰਨ ਪ੍ਰਦੂਸ਼ਣ ਦੀ ਵਧ ਰਹੀ ਚਿੰਤਾ ਨੂੰ ਲੈ ਕੇ ਅੱਜ ਆਰਮੀ ਗਰਾਊਾਡ ਟਾਂਡਾ ਵਿਖੇ ਪ੍ਰਧਾਨ ਪ੍ਰੀਤਮ ਸਿੰਘ, ਐਨ. ਆਰ. ਆਈ. ਸੁਖਵਿੰਦਰ ਸਿੰਘ ਕੋਟਲੀ ਅਤੇ ਮੇਜਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਐਨ ਸੀ ਸੀ ਕੈਡਟਾਂ ...

ਪੂਰੀ ਖ਼ਬਰ »

ਦਸਮੇਸ਼ ਨਗਰ ਵਿਖੇ ਸਾਲਾਨਾ ਸੰਤ ਸਮਾਗਮ ਕਰਵਾਇਆ

ਟਾਂਡਾ ਉੜਮੁੜ, 24 ਜੂਨ (ਕੁਲਬੀਰ ਸਿੰਘ ਗੁਰਾਇਆ)- ਡੇਰਾ ਰੂਹਾਨੀਅਤ ਪ੍ਰਕਾਸ਼ ਦਸਮੇਸ਼ ਨਗਰ ਟਾਂਡਾ ਵਿਖੇ ਸੰਤ ਬਾਬਾ ਬੂਟਾ ਸਿੰਘ ਦੀ ਯਾਦ ਨੂੰ ਸਮਰਪਿਤ ਮਹਾਨ ਸਾਲਾਨਾ ਸੰਤ ਸਮਾਗਮ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਹਰਦਿਆਲ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ...

ਪੂਰੀ ਖ਼ਬਰ »

'ਲਿਪ' ਦੀਆਂ ਲੋਕ ਪੱਖੀ ਨੀਤੀਆਂ ਤੋਂ ਸੂਬਾ ਵਾਸੀ ਹੋ ਰਹੇ ਨੇ ਪ੍ਰਭਾਵਿਤ-ਆਗੂ

ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ ਪਾਰਟੀ ਹਲਕਾ ਚੱਬੇਵਾਲ ਦੀ ਵਿਸ਼ੇਸ਼ ਇੱਕਤਰਤਾ ਹਲਕਾ ਪ੍ਰਧਾਨ ਤੇ ਪਾਰਟੀ ਉਮੀਦਵਾਰ ਸਰਪੰਚ ਸੋਢੀ ਰਾਮ ਬਡਿਆਲ ਦੀ ਅਗਵਾਈ 'ਚ ਹੋਈ, ਜਿਸ 'ਚ ਹਰਦੇਵ ਸਿੰਘ ਕੌਂਸਲ ਸੂਬਾ ਪ੍ਰਧਾਨ ਓ.ਬੀ.ਸੀ. ਵਿੰਗ ਤੇ ਅਵਤਾਰ ...

ਪੂਰੀ ਖ਼ਬਰ »

ਮੈਡਮ ਸੋਨੀਆ ਨੇ ਪਿੰਡ ਕਾਹਰੀ ਤੇ ਸਾਹਰੀ ਦੇ ਲੋਕਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ)- ਹਲਕਾ ਵਾਸੀਆਂ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਦੇ ਲਈ ਹਲਕਾ ਵਿਧਾਇਕ ਡਾ. ਰਾਜ ਕੁਮਾਰ ਹਮੇਸ਼ਾ ਹੀ ਯਤਨ ਕਰਦੇ ਰਹਿੰਦੇ ਹਨ ਤਾਂ ਜੋ ਉਹ ਆਪਣੇ ਹਲਕੇ ਨੂੰ ਸੂਬੇ ਦਾ ਮੋਹਰੀ ਹਲਕਾ ਬਣਾ ਸਕਣ | ਇਹ ਵਿਚਾਰ ਸੰਸਥਾ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਲਈ ਸਿਵਲ ਸਰਜਨ ਨੇ ਕੀਤੀ ਮੀਟਿੰਗ

ਹੁਸ਼ਿਆਰਪੁਰ, 24 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਜਿਸ ਵਿਚ ਮਾਹਿਰਾਂ ਵਲੋਂ ਬੱਚਿਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਡਾ. ਰਣਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX