ਤਾਜਾ ਖ਼ਬਰਾਂ


ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  9 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  8 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  36 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  55 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਜਗਰਾਓਂ

ਬੀ. ਕੇ. ਯੂ. ਏਕਤਾ (ਡਕੌ ਾਦਾ) ਦੀ ਅਗਵਾਈ 'ਚ ਕਿਸਾਨਾਂ ਵਲੋਂ ਲੁਧਿਆਣਾ-ਬਠਿੰਡਾ ਮਾਰਗ 'ਤੇ ਧਰਨਾ

ਗੁਰੂਸਰ ਸੁਧਾਰ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਝੋਨੇ ਦੀ ਲਵਾਈ ਮੌਕੇ ਸੂਬੇ ਵਿਚ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਮੱਚੀ ਹਾਹਕਾਰ ਦੌਰਾਨ ਅੱਜ ਬੀ.ਕੇ.ਯੂ. ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਦੀ ਅਗਵਾਈ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਪਾਵਰਕਾਮ ਦੇ ਉਪ ਮੰਡਲ ਸੁਧਾਰ ਅੱਗੇ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਸਵੇਰੇ 11 ਵਜੇ ਦੇ ਕਰੀਬ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ, ਹਾਲਾਂਕਿ ਧਰਨਾਕਾਰੀਆਂ ਨੇ ਇਸ ਮੌਕੇ ਐਂਬੂਲੈਂਸ ਵਾਹਨਾਂ ਨੂੰ ਆਉਣ-ਜਾਣ ਲਈ ਰਸਤਾ ਦੇ ਦਿੱਤਾ | ਪ੍ਰਧਾਨ ਗਿੱਲ ਤੇ ਪ੍ਰਧਾਨ ਢੱਟ ਨੇ ਸੰਬੋਧਨ ਕਰਦਿਆਂ ਬਿਜਲੀ ਦੀ ਨਾਕਸ ਸਪਲਾਈ ਲਈ ਪਾਵਰਕਾਮ ਸਮੇਤ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੌਜੂਦਾ ਸਮੇਂ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਬਾਰੇ ਤਕਰੀਰਾਂ ਦਿੱਤੀਆਂ | ਵੱਖ-ਵੱਕ ਹੋਰਨਾਂ ਬੁਲਾਰਿਆਂ ਨੇ ਵੀ ਆਪਣੀ ਭੜਾਸ ਕੱਢਦਿਆਂ ਕਿਹਾ ਬਿਜਲੀ ਸਪਲਾਈ ਦੇ ਮਾਮਲੇ ਵਿਚ ਕੈਪਟਨ ਸਰਕਾਰ ਫ਼ੇਲ੍ਹ ਹੋ ਚੁੱਕੀ ਹੈ | ਸੂਬਾ ਸਰਕਾਰ ਖ਼ਿਲਾਫ਼ ਹੋ ਰਹੀ ਨਾਅਰੇਬਾਜ਼ੀ ਦੌਰਾਨ ਮੌਕੇ 'ਤੇ ਪੁੱਜੇ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਧਾਲੀਵਾਲ ਨੇ ਐੱਸ.ਡੀ.ਓ. ਦੀ ਹਾਜ਼ਰੀ ਵਿਚ ਇਲਜ਼ਾਮ ਲਗਾਇਆ ਕਿ ਸਪਲਾਈ ਸਬੰਧੀ ਸਾਰੀਆਂ ਕਮੀਆਂ ਪਾਵਰਕਾਮ ਦੀਆਂ ਹਨ, ਜਦਕਿ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ ਹੈ ਤੇ ਕਿਸਾਨਾਂ ਦੀ ਜਾਣਬੁੱਝ ਕੇ ਖ਼ੱਜਲ-ਖੁਆਰੀ ਕੀਤੀ ਜਾ ਰਹੀ ਹੈ | ਧਰਨਾਕਾਰੀਆਂ ਨਾਲ ਗੱਲਬਾਤ ਕਰਨ ਪੁੱਜੇ ਡੀ.ਐੱਸ.ਪੀ. ਦਾਖਾ ਗੁਰਬੰਸ ਸਿੰਘ ਬੈਂਸ, ਇੰਸਪੈਕਟਰ ਪ੍ਰੇਮ ਸਿੰਘ ਭੰਗੂ ਥਾਣਾ ਦਾਖਾ, ਇੰਸਪੈਕਟਰ ਜਸਵੀਰ ਸਿੰਘ ਬੁੱਟਰ ਥਾਣਾ ਸੁਧਾਰ ਨੂੰ ਵੀ ਕਿਸਾਨਾਂ ਨੇ ਪਾਵਰਕਾਮ ਵਲੋਂ ਲਿਖ਼ਤੀ ਭਰੋਸਾ ਦੇਣ ਉਪਰੰਤ ਹੀ ਧਰਨਾ ਚੁੱਕਣ ਲਈ ਕਹਿ ਕੇ ਮੋੜ ਦਿੱਤਾ | ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਪ ਮੰਡਲ ਸੁਧਾਰ ਦੇ ਐਸ.ਡੀ.ਓ. ਜਸਜੀਤ ਸਿੰਘ ਨੇ ਇਸ ਮਸਲੇ ਨੂੰ ਪਾਵਰ ਕੱਟ ਦੱਸਦਿਆਂ ਬੇਵੱਸੀ ਜ਼ਾਹਰ ਕਰਦਿਆਂ ਕਿਹਾ ਉੱਚ ਅਧਿਕਾਰੀ ਇਸ ਮਸਲੇ ਨੂੰ ਹੱਲ ਕਰਨ ਲਈ ਲਗਾਤਾਰ ਲੱਗੇ ਹੋਏ ਹਨ | ਕਰੀਬ ਦੋ ਘੰਟਾ ਧਰਨਾ ਬੀਤਣ ਦੇ ਬਾਅਦ ਕਿਸਾਨਾਂ ਵਲੋਂ ਉਪ ਮੰਡਲ ਸੁਧਾਰ ਦੇ ਮੁੱਖ ਗੇਟ ਨੂੰ ਵੀ ਘੇਰਾ ਪਾ ਲਿਆ ਗਿਆ | ਇਸ ਮੌਕੇ ਪ੍ਰਧਾਨ ਜਤਿੰਦਰ ਸਿੰਘ ਤਿੰਦੀ, ਸਰਪੰਚ ਮਨਜੀਤ ਸਿੰਘ ਬੁੱਟਰ ਤੁਗਲ, ਪ੍ਰਧਾਨ ਰਜਿੰਦਰ ਸਿੰਘ ਜਿੰਦਰ ਸੁਧਾਰ, ਪ੍ਰਧਾਨ ਬਲਵਿੰਦਰ ਸਿੰਘ ਸੁਧਾਰ, ਪ੍ਰਧਾਨ ਕੁਲਦੀਪ ਸਿੰਘ ਰੱਤੋਵਾਲ, ਆੜਤੀ ਹਰਮੇਲ ਸਿੰਘ, ਹਰਮਿੰਦਰ ਸਿੰਘ ਰਕਬਾ, ਜਗਜੀਤ ਸਿੰਘ ਰਕਬਾ, ਸਾਬਕਾ ਸਰਪੰਚ ਭਗਵੰਤ ਸਿੰਘ ਧਾਲੀਵਾਲ, ਭਗਵੰਤ ਸਿੰਘ ਭੰਤੀ, ਬਲਜਿੰਦਰ ਬੰਟੀ ਐਤੀਆਣਾ, ਚੇਅਰਮੈਨ ਰਾਜਵਿੰਦਰ ਸਿੰਘ, ਹਰਜੀਤ ਮਾਨ, ਦਲੇਰ ਸਿੰਘ ਅਕਾਲਗੜ੍ਹ, ਰਮਨਦੀਪ ਸੁਧਾਰ ਸਮੇਤ ਹੋਰ ਕਿਸਾਨ ਹਾਜ਼ਰ ਸਨ | ਧਰਨਾਕਾਰੀਆਂ ਨਾਲ ਵਾਰਤਾ ਦੌਰਾਨ ਐੱਸ.ਡੀ.ਓ. ਜਸਜੀਤ ਸਿੰਘ ਨਾਲ ਪੁੱਜੇ ਐੱਸ.ਐੱਸ.ਓ. ਅਮਰਜੀਤ ਸਿੰਘ ਨਾਲ ਕੁਝ ਵਿਅਕਤੀਆਂ ਵਲੋਂ ਵਰਤੀ ਮਾੜੀ ਸ਼ਬਦਾਵਲੀ ਦੀ ਜਸਜੀਤ ਸਿੰਘ ਨੇ ਸਖ਼ਤ ਨਿਖੇਧੀ ਕੀਤੀ |

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ, ਹਰਵਿੰਦਰ ਸਿੰਘ ਖ਼ਾਲਸਾ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ਕਾਉਂਕੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ...

ਪੂਰੀ ਖ਼ਬਰ »

ਪਿੰਡ ਰਾਣਕੇ ਦੇ ਨੌਜਵਾਨ ਕਿਸਾਨ ਦੀ ਹਾਦਸੇ 'ਚ ਮੌਤ

 ਹੰਬੜਾਂ, 24 ਜੂਨ (ਮੇਜਰ ਹੰਬੜਾਂ)- ਪਿੰਡ ਰਾਣਕੇ ਦੇ ਮਿਹਨਤੀ ਪਰਿਵਾਰ ਗੁਰਦੀਪ ਸਿੰਘ ਦੀਪਾ ਦੇ ਛੋਟੇ ਭਰਾ ਨੌਜਵਾਨ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਪੰਮਾ (34) ਦੀ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਣ ਉਪਰੰਤ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਹੈ | ਬੀਤੇ ਦਿਨ 22 ਜੂਨ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰਿਆਂ 'ਤੇ ਕੁੱਟਮਾਰ ਤੇ ਜਬਰੀ ਗਰਭਪਾਤ ਕਰਵਾਉਣ ਦੇ ਦੋਸ਼

ਸਿੱਧਵਾਂ ਬੇਟ, 24 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸਥਾਨਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਮੀਨੂ ਸ਼ਰਮਾ ਪੁੱਤਰੀ ਕਪਿਲ ਦੇਵ ਵਾਸੀ ਜੀਰਾ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਮੇਰਾ ਵਿਆਹ 2014 ਵਿਚ ਲਾਗਲੇ ਪਿੰਡ ਮੰਡ ਤਿਹਾੜਾ ਦੇ ਅਵਤਾਰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)- ਜਗਰਾਉਂ ਵਿਖੇ ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਤੋਂ ਬਾਅਦ ਉਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਦੀ ਮਾਤਾ ਕੰਚਨ ਨੇ ਦੱਸਿਆ ਕਿ ਮੈਂ ਆਪਣੀ ਜੇਠਾਣੀ ਦੀ ਲੜਕੀ ਨੂੰ ਬੱਸ ਅੱਡਾ ਜਗਰਾਉਂ ਬੱਸ ਚੜ੍ਹਾਉਣ ਆਈ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਣੇ 3 ਕਾਬੂ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਵਲੋਂ ਆਪਣੀ ਪੁਲਿਸ ਨੂੰ ਨਸ਼ਾ ਤਸਕਰਾਂ, ਭਿ੍ਸ਼ਟਾਚਾਰੀਆਂ, ਮਾਫੀਆ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਦੇ ਆਦੇਸ਼ਾਂ ਬਾਰੇ ਪਾਲਣਾ ਕਰਦਿਆਂ ਉਪ ਪੁਲਿਸ ...

ਪੂਰੀ ਖ਼ਬਰ »

ਭਗਤ ਕਬੀਰ ਜੀ ਨੇ ਪ੍ਰਮਾਤਮਾ ਦੀ ਭਗਤੀ 'ਤੇ ਜ਼ੋਰ ਦਿੰਦਿਆਂ ਊਚ-ਨੀਚ ਦਾ ਵਿਰੋਧ ਕੀਤਾ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਭਗਤੀ ਲਹਿਰ ਦੇ ਉਸਰੱਈਏ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭੂਰੀ ਵਾਲੇ ਆਸ਼ਰਮ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗਰੀਬਦਾਸੀ ਸੰਪਰਦਾਇ ਭੂਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਹੁਕਮਾਂ 'ਤੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਅਜੈਬ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁ: ਟਾਹਲੀਆਣਾ ਸਾਹਿਬ ਵਿਖੇ ਪੁੰਨਿਆਂ ਮੌਕੇ ਸਮਾਗਮ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਗੁਲਜਾਰ ਸਿੰਘ ਚੰਗਣ, ਭਾਈ ਜਸਵੰਤ ਸਿੰਘ ਬਮਾਲ, ਭਾਈ ਜਗਦੀਸ਼ ਸਿੰਘ ਤਿਹਾੜਾ, ਭਾਈ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਸ਼੍ਰੋਮਣੀ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਕਰਨੈਲ ...

ਪੂਰੀ ਖ਼ਬਰ »

ਪੰਡੋਰੀ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਚੌਂਕੀਮਾਨ, 24 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਕਬਾ 'ਚ ਸਜਾਇਆ ਨਗਰ ਕੀਰਤਨ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਦਮਦਮਾ ਸਾਹਿਬ ਰਕਬਾ ਦੇ ਮੁੱਖ ਸੇਵਾਦਾਰ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਸੰਪਰਦਾਇ ਨਿਹੰਗ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪਾਤਸ਼ਾਹੀ ਛੇਵੀਂ ਗੁਰਦੁਆਰਾ ਸਾਹਿਬ ਰਕਬਾ ...

ਪੂਰੀ ਖ਼ਬਰ »

ਸਿੱਧਵਾਂ ਬਰਾਂਚ ਨਹਿਰ 'ਚ ਲਾਵਾਰਸ ਲਾਸ਼ਾਂ ਦਾ ਲੰਘਣਾ ਲਗਾਤਾਰ ਜਾਰੀ

ਸਿੱਧਵਾਂ ਬੇਟ, 24 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸਨਅਤੀ ਸ਼ਹਿਰ ਲੁਧਿਆਣਾ ਦੇ ਵਿਚਕਾਰੋਂ ਹੁੰਦੀ ਹੋਈ ਸਥਾਨਕ ਕਸਬੇ ਦੇ ਕੋਲੋਂ ਲੰਘਦੀ ਸਿੱਧਵਾਂ ਬਰਾਂਚ ਨਹਿਰ ਦੇ ਵਿਚ ਲਾਵਾਰਿਸ ਲਾਸ਼ਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਅਜੇ ਕੁਝ ਦਿਨ ਪਹਿਲਾਂ ਵੀ ਇਕ ਔਰਤ ਸਮੇਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)- ਪੁਲਿਸ ਥਾਣਾ ਸਦਰ ਵਲੋਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਇਕਲ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਪੁਲਿਸ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ...

ਪੂਰੀ ਖ਼ਬਰ »

ਪਾਵਰਕਾਮ ਦੇ ਕੱਟਾਂ ਤੋਂ ਦੁਖੀ ਕਿਸਾਨਾਂ ਵਲੋਂ ਲੱਖਾ ਸਬ ਡਵੀਜ਼ਨ ਅੱਗੇ ਧਰਨਾ

ਹਠੂਰ, 24 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲਗਦੇ ਬਿਨ੍ਹਾਂ ਵਜ੍ਹਾ ਕੱਟਾਂ ਕਾਰਨ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਦੀ ਬਿਜਾਈ ਵਿਚ ਵੱਡੀ ਮੁਸ਼ਕਿਲ ਆ ਰਹੀ ਸੀ, ਜਿਸ ਤੋਂ ਦੁਖੀ ਹੋ ਕੇ ਅੱਜ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਦਫ਼ਤਰ ਨਾਰੰਗਵਾਲ ਦਾ ਕੀਤਾ ਘਿਰਾਓ

ਜੋਧਾਂ, 24 ਜੂਨ (ਗੁਰਵਿੰਦਰ ਸਿੰਘ ਹੈਪੀ)- ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਅਣਐਲਾਨੇ ਕੱਟਾਂ, ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਵਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ...

ਪੂਰੀ ਖ਼ਬਰ »

ਹੰਬੜਾਂ ਵਿਖੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਧਰਨਾ

ਹੰਬੜਾਂ, 24 ਜੂਨ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਬਿਜਲੀ ਗਰਿੱਡ ਤੋਂ ਨੇੜਲੇ ਪਿੰਡਾਂ ਨੂੰ ਪਿਛਲੇ ਕਈ ਦਿਨ ਤੋਂ ਜਾਂਦੀ ਖੇਤਾਂ ਤੇ ਘਰਾਂ ਦੀ ਮਾੜੀ ਬਿਜਲੀ ਸਪਲਾਈ ਨੂੰ ਲੈ ਕੇ ਲੋਕਾਂ ਵਲੋਂ ਹੰਬੜਾਂ ਦੇ ਮੇਨ ਚੌਂਕ ਵਿਖੇ ਧਰਨਾ ਲਗਾਇਆ ਗਿਆ ਤੇ ਬਿਜਲੀ ਵਿਭਾਗ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਰੋਸ ਪ੍ਰਦਰਸ਼ਨ ਦੀ ਤਿਆਰੀਆਂ 'ਚ ਜੁਟੀ

ਸਿੱਧਵਾਂ ਬੇਟ, 24 ਜੂਨ (ਜਸਵੰਤ ਸਿੰਘ ਸਲੇਮਪੁਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ 28 ਜੂਨ ਨੂੰ ਚੰਡੀਗੜ੍ਹ ਵਿਖੇ ਸਥਿਤ ਡਾਇਰੈਕਟਰ ਦੇ ਦਫ਼ਤਰ ਅੱਗੇ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਮੋਰਚੇ ਦਾ 267ਵਾਂ ਦਿਨ ਭਗਤ ਕਬੀਰ ਜੀ ਨੂੰ ਸਮਰਪਿਤ

ਜਗਰਾਉਂ, 24 ਜੂਨ (ਜੋਗਿੰਦਰ ਸਿੰਘ)-ਸਥਾਨਕ ਰੇਲ ਪਾਰਕ ਜਗਰਾਉਂ 'ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦਾ 267ਵਾਂ ਦਿਨ ਸ਼੍ਰੋਮਣੀ ਭਗਤ ਕਬੀਰ ਜੀ ਨੂੰ ਸਮਰਪਿਤ ਕੀਤਾ ਗਿਆ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਕੱਤਰ ਧਰਨਾਕਾਰੀਆਂ ਨੇ ਸ਼੍ਰੋਮਣੀ ਭਗਤ ਕਬੀਰ ਜੀ ਨੂੰ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਵੇਚਣ ਦੇ ਮਾਮਲੇ 'ਚ ਪਤੀ-ਪਤਨੀ ਖ਼ਿਲਾਫ਼ ਮੁਕੱਦਮਾ ਦਰਜ

ਗੁਰੂਸਰ ਸੁਧਾਰ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਦੀ ਪੁਲਿਸ ਨੇ ਪਹਿਲਾਂ ਕੀਤੇ ਇਕਰਾਰਨਾਮੇ ਵਿਚੋਂ 3 ਕਨਾਲਾਂ 6 ਮਰਲੇ ਜ਼ਮੀਨ ਧੋਖੇ ਨਾਲ ਵੇਚਣ ਦੇ ਮਾਮਲੇ ਵਿਚ ਪਿੰਡ ਕੈਲੇ ਨਿਵਾਸੀ ਪਤੀ-ਪਤਨੀ ਖ਼ਿਲਾਫ਼ ਧਾਰਾ 406, 420, 120ਬੀ ਤਹਿਤ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਡਾ: ਕੁਸ਼ ਲੂਥਰਾ ਨੇ 2 ਮਹੀਨੇ ਦੀ ਬੱਚੀ ਦਾ ਲੀਵਰ ਆਪ੍ਰੇਸ਼ਨ ਕੀਤਾ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਸੰਤ ਨਰਸਿੰਗ ਹੋਮ ਦੇ ਬਾਲ ਰੋਗ ਸਲਾਹਕਾਰ ਤੇ ਨਵਜੰਮੇ ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ, ਯੂਰੋਲੋਜਿਸਟ ਸਰਜਨ ਡਾ: ਕੁਸ਼ ਲੂਥਰਾ ਵਲੋਂ ਪਿਛਲੇ ਦਿਨੀਂ ਕੁਝ ਕੁ ਮਹੀਨੇ ਦੀ ਬੱਚੀ ਦੀ ਸਫ਼ਲ ...

ਪੂਰੀ ਖ਼ਬਰ »

26 ਨੂੰ ਕਾਲਾ ਦਿਵਸ ਮਨਾਇਆ ਜਾਵੇਗਾ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ 26 ਜੂਨ ਨੂੰ 'ਖੇਤੀ ਬਚਾਓ, ਸੰਵਿਧਾਨ ਬਚਾਓ' ਦੇ ਨਾਅਰੇ ਤੇ 26 ਜੂਨ 1975 ਨੂੰ ਕਾਂਗਰਸ ਸਰਕਾਰ ਨੇ ਐਮਰਜੈਂਸੀ ਲਗਾਈ ਸੀ, ਜਿਸ ਤਹਿਤ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਬੀਬੀ ਹਰਜੀਤ ਕੌਰ ਤਲਵੰਡੀ ਨੂੰ ਕੌਮੀ ਪ੍ਰਧਾਨ ਨਿਯੁਕਤ ਕਰਨ 'ਤੇ ਵਧਾਈ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰ੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੁੱਤਰੀ ਬੀਬੀ ਹਰਜੀਤ ਕੌਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰਿਆ-ਮੁਲਾਜ਼ਮ ਆਗੂ

ਜੋਧਾਂ, 24 ਜੂਨ (ਗੁਰਵਿੰਦਰ ਸਿੰਘ ਹੈਪੀ)-ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਲੁਧਿਆਣਾ ਦੀ ਵਿਸ਼ੇਸ਼ ਮੀਟਿੰਗ ਜੋਨ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਨਰਲ ਸਕੱਤਰ ਸਿਕੰਦਰ ਸਿੰਘ ਭੁੱਟਾ, ਸੂਬਾਈ ...

ਪੂਰੀ ਖ਼ਬਰ »

ਪੰਡੋਰੀ ਸਕੂਲ ਦੀ ਵਿਦਿਆਰਥਣ ਨੇ ਭਾਸ਼ਨ ਮੁਕਾਬਲੇ 'ਚ ਮਾਰੀਆਂ ਮੱਲਾਂ

ਚੌਂਕੀਮਾਨ, 24 ਜੂਨ (ਤੇਜਿੰਦਰ ਸਿੰਘ ਚੱਢਾ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਦੇ ਬਲਾਕ ਤੇ ਤਹਿਸੀਲ ਪੱਧਰ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ 'ਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਹੰਬੜਾਂ 'ਚ ਐਡਵੋਕੇਟ ਗਿੱਲ ਨੂੰ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

ਹੰਬੜਾਂ, 24 ਜੂਨ (ਮੇਜਰ ਹੰਬੜਾਂ)- ਹਲਕਾ ਗਿੱਲ ਅਧੀਨ ਪੈਂਦੇ ਕਸਬਾ ਹੰਬੜਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਐਡਵੋਕੇਟ ਇਕਬਾਲ ਸਿੰਘ ਗਿੱਲ ਫਾਗਲਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਬੁਲਾਰਾ ਨਿਯੁਕਤ ਕਰਨ 'ਤੇ ਅਕਾਲੀ ਆਗੂ ਅਵਤਾਰ ਸਿੰਘ ਤਾਰੀ ...

ਪੂਰੀ ਖ਼ਬਰ »

ਸ਼ਾਹਜਹਾਨਪੁਰ ਬਿਜਲੀ ਗਰਿੱਡ ਅੱਗੇ ਕਿਸਾਨਾਂ ਵਲੋਂ ਧਰਨਾ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)- ਪਾਵਰਕਾਮ ਵਲੋਂ ਖੇਤਾਂ ਵਿਚ 8 ਘੰਟੇ ਪੂਰੀ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ ਜਿਸ ਖ਼ਿਲਾਫ਼ ਅੱਜ ਫਿਰ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕਾਈ ਬੱਸੀਆਂ ਦੇ ਪ੍ਰਧਾਨ ਰਣਧੀਰ ਸਿੰਘ ਉੱਪਲ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX