ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  24 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  59 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸਾਨਾਂ ਵਲੋਂ 8 ਘੰਟੇ ਬਿਜਲੀ ਨਾ ਮਿਲਣ ਕਰਕੇ ਪਾਵਰਕਾਮ ਖਿਲਾਫ਼ ਕੀਤੀ ਨਾਅਰੇਬਾਜ਼ੀ

ਨਵਾਂਸ਼ਹਿਰ, 24 ਜੂਨ (ਹਰਵਿੰਦਰ ਸਿੰਘ)- ਪਾਵਰਕਾਮ ਵਿਭਾਗ ਦੇ ਖਿਲਾਫ਼ ਇਲਾਕੇ ਦੇ ਕਈ ਦਰਜਨ ਪਿੰਡਾਂ ਦੇ ਕਿਸਾਨਾਂ ਵਲੋਂ ਬਿਜਲੀ ਸਪਲਾਈ 8 ਘੰਟੇ ਨਾ ਮਿਲਣ 'ਤੇ ਬਿਜਲੀ ਦਫ਼ਤਰ ਗੜ੍ਹਸ਼ੰਕਰ ਰੋਡ ਵਿਖੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਕਿਹਾ ਕਿ ਕਰਿਆਮ, ਮਹਾਲੋਂ ਜਾਫਰਪੁਰ, ਬੈਰਸੀਆਂ, ਜਾਡਲਾ ਵੱਖ-ਵੱਖ ਫੀਡਰਾਂ 'ਤੇ ਉਨ੍ਹਾਂ ਦੀਆਂ ਮੋਟਰਾਂ ਪੈਂਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਪਰ ਉਨ੍ਹਾਂ ਨੂੰ ਕਿਸੇ ਪਿੰਡ ਵਿਚ ਸਿਰਫ਼ ਦੋ ਘੰਟੇ, ਕਿਸੇ ਵਿਚ ਤਿੰਨ ਜਾਂ ਕਿਸੇ 'ਚ ਚਾਰ ਘੰਟੇ ਹੀ ਸਪਲਾਈ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਵਾਰ-ਵਾਰ ਵਿਭਾਗ ਦੇ ਦਫ਼ਤਰਾਂ ਦੇ ਗੇੜੇ ਮਾਰਦਿਆਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਅੱਜ ਡੀਜ਼ਲ ਦੇ ਭਾਅ ਬਹੁਤ ਅਸਮਾਨੀ ਚੜ੍ਹ ਚੱੁਕੇ ਹਨ | ਮਹਿੰਗੇ ਭਾਅ ਦੇ ਡੀਜ਼ਲ ਉਨ੍ਹਾਂ ਨੂੰ ਆਪਣੀ ਫ਼ਸਲ ਬਚਾਉਣ ਲਈ ਫੂਕਣੇ ਪੈ ਰਹੇ ਹਨ | ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਖੇਤਾਂ ਦੀਆਂ ਮੋਟਰਾਂ ਚਲਾਉਣ ਲਈ ਬਿਜਲੀ ਸਪਲਾਈ 8 ਘੰਟੇ ਬਹਾਲ ਨਾ ਕੀਤੀ ਤਾਂ ਉਹ ਅਣਮਿਥੇ ਸਮੇਂ ਲਈ ਬਿਜਲੀ ਬੋਰਡ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਸਵੀਰ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਜਸਪ੍ਰੀਤ ਸਿੰਘ, ਅਮਰੀਕ ਸਿੰਘ, ਪਿ੍ਤਪਾਲ ਸਿੰਘ, ਲਵਦੀਪ ਸਿੰਘ, ਗੁਰਦੀਪ ਸਿੰਘ, ਸਿਮਰਤ ਸਿੰਘ ਵੀ ਹਾਜ਼ਰ ਸਨ |
ਘੁੰਮਣਾਂ, (ਮਹਿੰਦਰਪਾਲ ਸਿੰਘ)- ਪਿੰਡ ਮਾਣਕ ਵਾਹਦ ਬਿਜਲੀ ਘਰ ਤੋਂ ਜੋ ਮੋਟਰਾਂ 'ਤੇ ਬਿਜਲੀ ਦੀ ਸਪਲਾਈ ਪਿੰਡ ਮੇਹਲੀਆਣਾ, ਮਾਂਗਟਾ ਡੀਗਰੀਆਂ, ਘੁੰਮਣਾਂ ਨੂੰ ਜਾਂਦੀ ਹੈ ਉਹ 8 ਘੰਟੇ ਨਹੀਂ ਆਉਂਦੀ ਜਿਸ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਖਪਤ ਕਰਕੇ ਆਪਣੀ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਕੋਸ਼ਿਸ਼ ਕਰ ਰਹੇ ਹਨ ਜਦ ਕਿ ਕੈਪਟਨ ਸਰਕਾਰ ਕਿਸਾਨਾਂ ਨੂੰ 8 ਘੰਟੇ ਮੋਟਰਾਂ 'ਤੇ ਬਿਜਲੀ ਦੀ ਸਪਲਾਈ ਦੇਣ ਲਈ ਵਾਅਦਾ ਕਰ ਚੱੁਕੀ ਹੈ ਕਿਸਾਨਾਂ ਨੇ ਪਿੰਡ ਮੇਹਲੀਆਣਾ ਘੰੁਮਣਾ ਰੋਡ 'ਤੇ ਆਪਣਾ ਬਿਜਲੀ ਮਹਿਕਮੇ ਅਤੇ ਸਰਕਾਰ ਵਿਰੋਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ | ਕਿਸਾਨ ਭੁਪਿੰਦਰ ਸਿੰਘ, ਦੀਪਾ, ਜਸਵੀਰ ਸਿੰਘ, ਸਤਪਾਲ, ਸਹਿਬਾਜ ਸਿੰਘ, ਜਸਪਾਲ ਸਿੰਘ ਲਾਡੀ, ਬੂਟਾ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਨੇ ਕਿਹਾ ਕਿ ਜੇਕਰ ਬਿਜਲੀ ਦਾ ਇਹੀ ਹਾਲ ਰਿਹਾ ਤਾਂ ਉਹ ਬਹਿਰਾਮ ਬੰਗਾ ਸੜਕ 'ਤੇ ਜਲਦੀ ਜਾਮ ਲਗਾਉਣਗੇ |
ਔੜ, ਜੂਨ (ਜਰਨੈਲ ਸਿੰਘ ਖੁਰਦ)- ਉੱਪ ਮੰਡਲ ਅਫਸਰ ਪਾਵਰਕਾਮ ਔੜ ਦੇ ਅਧੀਨ ਆਉਂਦੇ ਇਨ੍ਹਾਂ ਪਿੰਡਾ ਦੇ ਕਿਸਾਨਾਂ ਨੂੰ ਜੋ ਸਪਲਾਈ ਝੋਨੇ ਦੀ ਲੁਆਈ ਲਈ ਦਿੱਤੀ ਜਾਂਦੀ ਹੈ ਉਹ ਬਿਲਕੁਲ ਨਾ ਮਾਤਰ ਹੀ ਹੈ ਜਿਨ੍ਹਾਂ 'ਚ ਦੁਧਾਲਾ, ਬਜੀਦਪੁਰ, ਤਾਜਪੁਰ, ਖੋਜਾ, ਜੁਲਾਹ ਮਾਜਰਾ, ਖੜਕੂਵਾਲ, ਪੰਦਰਾਵਲ, ਗੜੀ ਅਜੀਤ ਸਿੰਘ, ਔੜ, ਗੜਪਧਾਣਾ, ਉੜਾਪੜ, ਚੱਕਦਾਨਾ, ਬੁਰਜ ਟਹਿਲ ਦਾਸ ਆਦਿ ਪਿੰਡਾਂ 'ਚ ਬਿਜਲੀ ਸਪਲਾਈ ਦਾ ਇੰਨਾ ਮਾੜਾ ਹਾਲ ਹੈ ਕਿ ਕਿਸਾਨ ਆਪਣੀ ਝੋਨੇ ਦੀ ਫ਼ਸਲ ਦੀ ਲੁਆਈ ਨੂੰ ਪਾਣੀ ਲਗਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹੋਏ ਪਏ ਹਨ ਜਦੋਂ ਕਿ ਕੈਪਟਨ ਸਰਕਾਰ ਤਾਂ ਵੱਡੇ-ਵੱਡੇ ਵਾਅਦੇ ਕਰਦੀ ਸੀ | ਇਲਾਕੇ ਦੇ ਕਿਸਾਨ ਜਿਨ੍ਹਾਂ 'ਚ ਗੁਰਚੇਤਨ ਸਿੰਘ ਸਰਪੰਚ ਗੜੀ, ਸ਼ਲਿੰਦਰ ਸਿੰਘ ਸਾਬਕਾ ਸਰਪੰਚ ਤੇ ਨਰਿੰਦਰ ਸਿੰਘ ਨੰਬਰਦਾਰ ਦੋਵੇਂ ਉੜਾਪੜ, ਅਵਤਾਰ ਸਿੰਘ ਤੇ ਬਲਕਾਰ ਸਿੰਘ ਦੋਵੇਂ ਗੜੀ, ਗੁਰਚਰਨ ਸਿੰਘ, ਬਹਾਦਰ ਸਿੰਘ, ਗੁਰਵਿੰਦਰ ਸਿੰਘ ਔੜ, ਪਰਮਜੀਤ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਗੁਰਜਿੰਦਰ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਬੁਰਜ, ਬਲਦੀਪ ਸਿੰਘ, ਹਰਪ੍ਰੀਤ ਸਿੰਘ, ਅਮਰਦੀਪ ਸਿੰਘ, ਮਾਨ ਸਿੰਘ ਚੱਕਦਾਨਾ ਆਦਿ ਨੇ ਆਪਣੇ ਸੁੱਕ ਰਹੇ ਝੋਨੇ, ਕਮਾਦ, ਮੱਕੀ ਤੇ ਮੈਂਥੈ ਦੀ ਫ਼ਸਲ ਸਬੰਧੀ ਕਿਹਾ ਕਿ ਇਸ ਵਿਚੋਂ ਪੂਰਾ ਤੇਲ ਕੱਢਣ ਲਈ ਅੱਜ ਕੱਲ੍ਹ ਪਾਣੀ ਦੀ ਸਖ਼ਤ ਜ਼ਰੂਰਤ ਹੈ ਬਿਜਲੀ ਦੀ ਇੰਨੀ ਮਾੜੀ ਸਪਲਾਈ ਨਾਲ ਇਕ ਕਿਸਾਨ ਇੰਨੀ ਗਰਮੀ ਵਿਚ ਆਪਣੀਆਂ ਫ਼ਸਲਾਂ ਨੂੰ ਕਿਵੇਂ ਬਚਾਏਗਾ | ਇਲਾਕੇ ਦੇ ਕਿਸਾਨਾਂ ਨੇ ਐੱਸ.ਡੀ.ਓ. ਪਾਵਰਕਾਮ ਔੜ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਝੋਨੇ ਦੀ ਲੁਆਈ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦੇਣੀ ਯਕੀਨੀ ਬਣਾਈ ਜਾਵੇ |
ਕਟਾਰੀਆਂ, ਜੂਨ (ਨਵਜੋਤ ਸਿੰਘ ਜੱਖੂ)- ਕਟਾਰੀਆਂ, ਕੰਗਰੋੜ, ਚੇਤਾ, ਕੋਟਲਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਬਿਜਲੀ ਦੀ ਸਪਲਾਈ ਅੱਠ ਘੰਟੇ ਨਾ ਮਿਲਣ ਕਰਕੇ ਕਿਸਾਨਾਂ ਵਲੋਂ ਮਾਹਿਲਪੁਰ-ਬਹਿਰਾਮ ਮੁੱਖ ਸੜਕ ਉੱਪਰ ਕੋਟ ਫ਼ਤੂਹੀ ਵਿਖੇ ਲਗਾਇਆ ਜਾਮ ਮੌਕੇ ਉੱਪਰ ਸੀਨੀਅਰ ਐਕਸੀਅਨ ਮਾਹਿਲਪੁਰ ਨੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਜਾਮ ਖੁਲ੍ਹਵਾਇਆ | ਜ਼ਿਕਰਯੋਗ ਹੈ ਕਿ ਕਟਾਰੀਆਂ, ਕੰਗਰੋੜ, ਚੇਤਾ ਜੋ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਹਨ ਪਰ ਇਨ੍ਹਾਂ ਨੂੰ ਇਨ੍ਹਾਂ ਪਿੰਡਾਂ ਨੂੰ ਬਿਜਲੀ ਦੀ ਸਪਲਾਈ ਕੋਟ ਫ਼ਤੂਹੀ ਫੀਡਰ ਹੁਸ਼ਿਆਰਪੁਰ ਤੋਂ ਮਿਲੀ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਟਾਰੀਆਂ ਫੀਡਰ, ਚੇਤਾ ਫੀਡਰ, ਰਾਮਪੁਰ ਫੀਡਰ, ਬਲਾਕੀਪੁਰ ਆਦਿ ਫੀਡਰ ਦੇ ਕਿਸਾਨਾਂ ਨੇ ਉਨ੍ਹਾਂ ਦੇ ਟਿਊਬਵੈੱਲਾਂ ਨੂੰ ਝੋਨੇ ਦੇ ਸੀਜ਼ਨ ਵਿਚ ਅੱਠ ਘੰਟੇ ਮਿਲਣ ਵਾਲੀ ਬਿਜਲੀ ਦੀ ਸਪਲਾਈ 4 ਘੰਟੇ ਤੋਂ ਘੱਟ ਮਿਲਣ ਦੇ ਰੋਹ ਵਿਚ ਆ ਕੇ ਸਥਾਨਕ ਬਿਜਲੀ ਘਰ ਦੇ ਸਾਹਮਣੇ ਕਹਿਰਾਂ ਦੀ ਗਰਮੀ ਵਿਚ ਜਾਮ ਲਗਾਇਆ, ਜਿਸ ਨਾਲ ਲਗ-ਪਗ ਡੇਢ ਘੰਟੇ ਤੋਂ ਵੱਧ ਸਮਾਂ ਸੜਕ ਉੱਪਰ ਆਵਾਜਾਈ ਬੰਦ ਰਹਿਣ ਕਰ ਕੇ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆ ਲੰਬੀਆਂ ਲਾਈਨਾਂ ਲੱਗ ਗਈਆਂ | ਇਹ ਜਾਮ ਸਰਪੰਚ ਗੁਰਮੇਲ ਸਿੰਘ ਕੋਟ ਫ਼ਤੂਹੀ, ਸਰਪੰਚ ਸੁਰਜੀਤ ਸਿੰਘ ਬਹਿਬਲਪੁਰ, ਸਰਪੰਚ ਭੁਪਿੰਦਰ ਸਿੰਘ ਕੰਗਰੋੜ, ਮਨਿੰਦਰਜੀਤ ਸਿੰਘ ਨਾਗਰਾ ਕੋਟਲਾ, ਗੁਰਮੇਲ ਸਿੰਘ ਅਟਵਾਲ ਦੀ ਸਰਪ੍ਰਸਤੀ ਹੇਠ ਲਗਾਇਆ ਗਿਆ, ਇਸ ਮੌਕੇ ਉਨ੍ਹਾਂ ਬਿਜਲੀ ਬੋਰਡ ਦੇ ਬਿਜਲੀ ਦੀ ਮਾੜੀ ਸਪਲਾਈ ਖ਼ਿਲਾਫ਼ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਮੌਕੇ ਉੱਪਰ ਸੁਮਿਤ ਧਵਨ ਸੀਨੀਅਰ ਐਕਸੀਅਨ ਮਾਹਿਲਪੁਰ ਨੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਮੌਕੇ ਉੱਪਰ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਇਸ ਸਬੰਧੀ ਜਲਦੀ ਹੱਲ ਕਰਨ ਦਾ ਭਰੋਸਾ ਦਵਾਇਆ | ਮੌਕੇ ਉੱਪਰ ਕਿਸਾਨਾਂ ਵਲੋਂ ਉਨ੍ਹਾਂ ਨੂੰ ਮੈਮੋਰੰਡਮ ਵੀ ਦਿੱਤਾ ਗਿਆ | ਇਸ ਮੌਕੇ ਏ.ਐੱਸ.ਆਈ. ਬਿਕਰਮਜੀਤ ਸਿੰਘ, ਜਸਵੰਤ ਸਿੰਘ, ਹਰਪਿੰਦਰ ਜੀਤ ਸਿੰਘ, ਸੁਲੱਖਣ ਸਿੰਘ, ਗੁਰਮੇਲ ਸਿੰਘ, ਸੰਨ੍ਹੀ ਪਟਿਆਲਾ, ਨਵਜੀਤ ਸਿੰਘ ਕੋਟਲਾ, ਅਰਪਣ ਸਿੰਘ ਕੋਟਲਾ, ਸੁਖਦੇਵ ਸਿੰਘ, ਚੂਹੜ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ, ਬਲਵੀਰ ਸਿੰਘ, ਦਵਿੰਦਰ ਸਿੰਘ, ਮਨਿੰਦਰ ਸਿੰਘ, ਭਿੰਦਰ ਸਿੰਘ ਸਾਬੀ ਤੇ ਪਿੰਡ ਕੋਟਲਾ, ਬਹਿਬਲਪੁਰ, ਕੋਟਲਾ, ਕੰਗਰੋੜ, ਕਟਾਰੀਆ ਆਦਿ ਤੋਂ ਕਿਸਾਨ ਹਾਜ਼ਰ ਸਨ |

ਬਲਾਚੌਰ ਹਲਕੇ ਦੇ ਅਕਾਲੀ ਆਗੂਆਂ ਨੇ ਬਸਪਾ ਦੇ ਸੂਬਾ ਪ੍ਰਧਾਨ ਗੜ੍ਹੀ ਨਾਲ ਕੀਤੀ ਮੁਲਾਕਾਤ

ਬਲਾਚੌਰ, 24 ਜੂਨ (ਸ਼ਾਮ ਸੁੰਦਰ ਮੀਲੂ)- ਸ਼੍ਰੋਮਣੀ ਅਕਾਲੀ ਦਲ (ਬ ) ਹਲਕਾ ਬਲਾਚੌਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਦਾ ਇਕ ਵਫ਼ਦ ਬਸਪਾ ਅਕਾਲੀ ਗਠਜੋੜ ਹੋਣ 'ਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ ਉਨ੍ਹਾਂ ਦੇ ਗ੍ਰਹਿ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਡਾ: ਸ਼ੇਨਾ ਅਗਰਵਾਲ ਅੱਜ ਡਿਪਟੀ ਕਮਿਸ਼ਨਰਾਂ ਦੀ ਰਾਸ਼ਟਰ ਪੱਧਰੀ ਪੈਨਲ ਵਾਰਤਾ ਵਿਚ ਲੈਣਗੇ ਭਾਗ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਨਸ਼ਾ ਮੁਕਤ ਭਾਰਤ ਸੰਮੇਲਨ ਤਹਿਤ 25 ਜੂਨ ਨੂੰ ਹੋਣ ਜਾ ਰਹੀ ਡਿਪਟੀ ਕਮਿਸ਼ਨਰਾਂ ਦੀ ਪੈਨਲ ਵਾਰਤਾ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ...

ਪੂਰੀ ਖ਼ਬਰ »

ਅਚਾਨਕ ਜਨਰੇਟਰ ਤੋਂ ਕਰੰਟ ਪੈਣ ਕਾਰਨ ਇਕ ਵਿਅਕਤੀ ਦੀ ਮੌਤ

ਨਵਾਂਸ਼ਹਿਰ, 24 ਜੂਨ (ਹਰਵਿੰਦਰ ਸਿੰਘ)- ਨੇੜਲੇ ਪਿੰਡ ਪੁਨੂੰ ਮਜਾਰਾ ਵਿਖੇ ਅਚਾਨਕ ਜਨਰੇਟਰ ਤੋਂ ਕਰੰਟ ਪੈਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਲਖਵੀਰ ਰਾਮ ਨੇ ਦੱਸਿਆ ਕਿ ਬਿਜਲੀ ਸਪਲਾਈ ਨਾ ਹੋਣ ਕਾਰਨ ਉਹ ਝੋਨੇ ਦੇ ਖੇਤ ਨੂੰ ਪਾਣੀ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 678 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ

ਨਵਾਂਸ਼ਹਿਰ, 24 ਜੂਨ (ਹਰਵਿੰਦਰ ਸਿੰਘ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 4 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਸੁੱਜੋਂ 'ਚ 1, ਬਲਾਕ ਮੁਕੰਦਪੁਰ 'ਚ 1 ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਕੀਤਾ ਸਾਥੀ ਦਾ ਕਤਲ

ਬਲਾਚੌਰ, 24 ਜੂਨ (ਅਜੀਤ ਬਿਊਰੋ)-ਥਾਣਾ ਬਲਾਚੌਰ ਪੁਲਿਸ ਨੇ ਖੇਤਾਂ 'ਚ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਦੇ ਕਤਲ ਦੇ ਮਾਮਲੇ ਵਿਚ ਮਿ੍ਤਕ ਦੇ ਹੀ ਰਿਸ਼ਤੇਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਅਮਿਤਵੀਰ ਪੁੱਤਰ ਮੋਹਣ ਲਾਲ ਵਾਸੀ ਸੈਕਟਰ 40 ਚੰਡੀਗੜ੍ਹ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

1000 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਲਈ ਸਥਾਪਿਤ ਕੀਤੇ ਜਾਣਗੇ ਸਹਾਇਕ ਪੋਲਿੰਗ ਸਟੇਸ਼ਨ-ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰਖਦਿਆਂ ਜ਼ਿਲ੍ਹੇ ਵਿਚ ਬਣਾਏ ਜਾਣ ਵਾਲੇ ਸਹਾਇਕ ਪੋਲਿੰਗ ਸਟੇਸ਼ਨਾਂ ਅਤੇ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਨੇ ਘੇਰਿਆ ਮੁਕੰਦਪੁਰ ਬਿਜਲੀ ਦਫ਼ਤਰ

ਮੁਕੰਦਪੁਰ, 24 ਜੂਨ (ਦੇਸ ਰਾਜ ਬੰਗਾ)-ਪਾਵਰਕਾਮ ਦਫ਼ਤਰ ਮੁਕੰਦਪੁਰ ਤੋਂ ਚੱਲਦੇ ਕੁਝ ਫੀਡਰਾਂ ਤੇ ਖੇਤੀਬਾੜੀ ਅਤੇ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਅਤੇ ਅਣ-ਐਲਾਨੇ ਕੱਟਾਂ ਤੋਂ ਖਪਤਕਾਰ ਡਾਹਢੇ ਦੁਖੀ ਹਨ | ਅੱਜ ਪਿੰਡ ਜਗਤਪੁਰ, ਲਿੱਦੜਕਲਾਂ, ਲਿੱਦੜ ਖੁਰਦ, ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦਾ ਪ੍ਰਤੀਕ ਤੇ ਅਗਾਂਹਵਧੂ ਸੋਚ ਰੱਖਣ ਵਾਲਾ ਹੈ ਪਿੰਡ ਸੂਰਾਪੁਰ

ਆਰ.ਕੇ. ਸੂਰਾਪੁਰੀ 70098-42016 ਰੱਤੇਵਾਲ-ਰੋਪੜ-ਬਲਾਚੌਰ ਹਾਈਵੇ 'ਤੇ ਪੈਂਦੇ ਕਾਠਗੜ੍ਹ ਮੋੜ ਤੋਂ ਰੱਤੇਵਾਲ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਕਸਬਾ ਕਾਠਗੜ੍ਹ ਦੇ ਬਿਲਕੁਲ ਨਾਲ ਪੈਂਦਾ ਪਿੰਡ ਸੂਰਾਪੁਰ ਭਾਈਚਾਰਕ ਸਾਂਝ ਅਤੇ ਅਗਾਂਹਵਧੂ ਸੋਚ ਰੱਖਣ ਵਜੋਂ ਜਾਣਿਆ ਜਾਂਦਾ ਹੈ | ...

ਪੂਰੀ ਖ਼ਬਰ »

ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਤੋਂ ਬਾਹਰ-ਇੰਜੀ: ਮੋਹਨ ਸਿੰਘ

ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)-ਇੰਪਲਾਈਜ਼ ਫੈਡਰੇਸ਼ਨ (ਬਿਜਲੀ ਨਿਗਮ) ਦੀ ਮੰਡਲ ਕਮੇਟੀ ਦੀ ਹੰਗਾਮੀ ਮੀਟਿੰਗ ਇੰਜੀਨੀਅਰ ਮੋਹਨ ਸਿੰਘ ਲੰਗੜੋਆ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਾਂ ਪ੍ਰਤੀ ਮਤਰੇਈ ਮਾਂ ਵਾਲੇ ...

ਪੂਰੀ ਖ਼ਬਰ »

ਸੰੂਢ ਮਕਸੂਦਪੁਰ ਦੇ ਸਿਹਤ ਕੇਂਦਰ 'ਚ ਡਾਕਟਰ ਨਾ ਹੋਣ ਕਰਕੇ ਲੋਕਾਂ 'ਚ ਰੋਸ

ਸੰਧਵਾਂ, 24 ਜੂਨ (ਪ੍ਰੇਮੀ ਸੰਧਵਾਂ)- ਪੰਚਾਇਤੀ ਰਾਜ ਵਿਭਾਗ ਦੇ ਅਧੀਨ ਪੈਂਦੇ ਸੰੂਢ-ਮਕਸੂਦਪੁਰ ਦੇ ਸਿਹਤ ਕੇਂਦਰ ਵਿਚ ਪਿਛਲੇ ਕਈ ਸਾਲਾਂ ਤੋਂ ਡਾਕਟਰ ਨਾ ਹੋਣ ਕਰਕੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਅੰਦਰ ਸਰਕਾਰ ਤੇ ਸਿਹਤ ਵਿਭਾਗ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਾਇਆ

ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ, ਬਲਾਚੌਰ ਵਿਖੇ ਸਰਬੱਤ ਦੇ ਭਲੇ ਤੇ ਸਾਰਿਆਂ ਦੀ ਤੰਦਰੁਸਤੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐਨ.ਪੀ.ਏ. ਘੱਟ ਕਰਨ ਦੇ ਵਿਰੋਧ 'ਚ ਡਾਕਟਰਾਂ ਵਲੋਂ ਹੜਤਾਲ ਅੱਜ

ਮੁਕੰਦਪੁਰ, 24 ਜੂਨ (ਦੇਸ ਰਾਜ ਬੰਗਾ)- ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਐਸੋਸੀਏਸ਼ਨ ਵਲੋਂ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਸਿਫ਼ਾਰਸ਼ ਕੀਤੇ ਗਏ ਡਾਕਟਰਾਂ ਦੇ ਐਨ.ਪੀ.ਏ. ਭੱਤੇ ਨੂੰ ਪੱਚੀ ਫ਼ੀਸਦੀ ਤੋਂ ਘਟਾ ਕੇ ਵੀਹ ਫ਼ੀਸਦੀ ਕਰਨ ਵਾਲੇ ਫ਼ੈਸਲੇ ਦੇ ਵਿਰੋਧ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਕੀਤਾ ਲਾਠੀਚਾਰਜ ਨਿੰਦਣਯੋਗ-ਡੀ.ਟੀ.ਐਫ.

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਘਰ-ਘਰ ਰੁਜ਼ਗਾਰ ਦੇ ਜੁਮਲੇ ਸਹਾਰੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਰੁਜ਼ਗਾਰ ਮੰਗਣ ਵਾਲੇ ਬੇਰੁਜ਼ਗਾਰ ਅਧਿਆਪਕਾਂ 'ਤੇ ਇਕ ਵਾਰ ਫੇਰ ਲਾਠੀਚਾਰਜ ਕਰਕੇ, ਆਮ ਲੋਕਾਂ ਦੇ ਧੀਆਂ ਪੁੱਤਰਾਂ ...

ਪੂਰੀ ਖ਼ਬਰ »

ਮੀਂਹ ਨੇ ਦਵਾਈ ਗਰਮੀ ਤੋਂ ਰਾਹਤ, ਤੇਜ਼ ਹਨ੍ਹੇਰੀ ਨੇ ਕੀਤਾ ਨੁਕਸਾਨ

ਭੱਦੀ, 24 ਜੂਨ (ਨਰੇਸ਼ ਧੌਲ)- ਅੱਜ ਪਿੰਡ ਧੌਲ ਵਿਖੇ ਦੁਪਹਿਰ ਵੇਲੇ ਜਿੱਥੇ ਮੀਂਹ ਪੈਣ ਨਾਲ ਗਰਮੀ ਤੋਂ ਵੱਡੀ ਰਾਹਤ ਪ੍ਰਾਪਤ ਹੋਈ ਉੱਥੇ ਤੇਜ਼ ਹਨ੍ਹੇਰੀ ਨਾਲ ਤਰਸੇਮ ਸਿੰਘ ਪੁੱਤਰ ਦੁਰਗਾ ਸਿੰਘ ਦੇ ਬਰਾਂਡੇ ਦੀਆਂ ਟੀਨਾਂ ਵੀ ਪੁੱਟੀਆਂ ਗਈਆਂ ਜੋ ਭੱਦੀ ਬਲਾਚੌਰ ਮੁੱਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰ ਰਹੇ ਹਨ ਜ਼ਿਲ੍ਹੇ ਵਿਚ ਚੱਲ ਰਹੇ ਓਟ ਕਲੀਨਿਕ-ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 24 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿਥੇ ਡੈਪੋ ਅਤੇ ਬਡੀ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਸਾਹਿਬ ਦੀ ਜੈਅੰਤੀ ਸਬੰਧੀ ਖੁਰਾਲਗੜ੍ਹ 'ਚ ਸਮਾਗਮ

ਸੜੋਆ, 24 ਜੂਨ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਤਿਗੁਰੂ ਕਬੀਰ ਸਾਹਿਬ ਜੀ ਦੇ 623ਵੇਂ ਜਨਮ ਦਿਨ ਸਬੰਧੀ ਸਮਾਗਮ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਗੁਰੂ ...

ਪੂਰੀ ਖ਼ਬਰ »

ਸਰਕਾਰੀ ਬਹੁਤਕੀਨੀ ਕਾਲਜ ਬਹਿਰਾਮ ਵਿਖੇ ਆਨਲਾਈਨ ਮੁਕਾਬਲੇ ਕਰਾਏ

ਬਹਿਰਾਮ, 24 ਜੂਨ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਤੇ ਤਕਨੀਕੀ ਸਿੱਖਿਆ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ ਵਿਖੇ ਅਜ਼ਾਦੀ ਦੇ 75ਵੇਂ ਵਰੇ੍ਹ ਨੂੰ ਸਮਰਪਿਤ 'ਭਾਰਤ ਦੀ ਅਜ਼ਾਦੀ ਦਾ ਸੰਘਰਸ਼' ਵਿਸ਼ੇ 'ਤੇ ਕਵਿਤਾ ਉਚਾਰਨ, ਪੋਸਟਰ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਨੇ ਵਿਸ਼ਵ ਯੋਗਾ ਦਿਵਸ ਮਨਾਇਆ

ਭੱਦੀ 24 ਜੂਨ (ਨਰੇਸ਼ ਧੌਲ)- ਮਨਰੇਗਾ ਕਾਮਿਆਂ ਵਲੋਂ ਬਲਾਕ ਬਲਾਚੌਰ ਦੇ ਪਿੰਡ ਥੋਪੀਆ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਬੀ.ਡੀ.ਪੀ.ਓ. ਦਰਸ਼ਨ ਸਿੰਘ ਦੀ ਅਗਵਾਈ ਹੇਠ ਏ.ਪੀ.ਓ. ਬਹਾਦਰ ਸਿੰਘ, ਜੇ.ਈ. ਮਨੋਜ ਕੁਮਾਰ, ਜੇ.ਈ. ਵਿਜੈ ਕੁਮਾਰ ਅਤੇ ਸਰਪੰਚ ਰਚਨਾ ਰਾਣੀ ਦੀ ...

ਪੂਰੀ ਖ਼ਬਰ »

ਖੇਡਾਂ ਇਨਸਾਨ ਨੂੰ ਲੰਮੀ ਉਮਰ ਤੇ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ-ਲਾਲੀ ਗਦਾਣੀ

ਬਹਿਰਾਮ, 24 ਜੂਨ (ਨਛੱਤਰ ਸਿੰਘ ਬਹਿਰਾਮ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਨੋਖਰਵਾਲ ਵਲੋਂ ਤੀਸਰਾ ਕਿ੍ਕਟ ਟੂਰਨਾਮੈਂਟ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਆਰੰਭ ਹੋਇਆ | ਜਿਸਦਾ ਉਦਘਾਟਨ ਰਿਟਾ: ਪਿ੍ੰਸੀਪਲ ਮੋਹਣ ਲਾਲ ਤੇ ਸੰਮਤੀ ਮੈਂਬਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX