ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  16 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  51 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਫਾਜ਼ਿਲਕਾ / ਅਬੋਹਰ

ਕਿਸਾਨਾਂ ਨੇ ਅਬੋਹਰ-ਮਲੋਟ ਮੁੱਖ ਮਾਰਗ 'ਤੇ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਕੀਤਾ ਜਾਮ

ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਕਿਸਾਨ ਜਥੇਬੰਦੀਆਂ ਵਲੋਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅਬੋਹਰ-ਡੱਬਵਾਲੀ ਰੋਡ 'ਤੇ ਬੀਤੇ ਇਕ ਹਫ਼ਤੇ ਤੋਂ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਨੂੰ ਹੋਰ ਸਰਗਰਮ ਕਰਦਿਆਂ ਅੱਜ ਅਬੋਹਰ-ਮਲੋਟ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੋਬਿੰਦਗੜ੍ਹ ਨੇੜੇ ਧਰਨਾ ਲਗਾ ਕੇ ਮੁੱਖ ਮਾਰਗ ਨੂੰ ਅਣਮਿਥੇ ਸਮੇਂ ਲਈ ਜਾਮ ਕਰ ਦਿੱਤਾ ਗਿਆ ਹੈ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਜਗਜੀਤ ਸਿੰਘ ਸੰਧੂ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ ਬਹਾਵਵਾਲਾ, ਮੋਰਚੇ ਦੇ ਕਨਵੀਨਰ ਮਨੋਜ ਗੋਦਾਰਾ ਆਦਿ ਬੁਲਾਰਿਆਂ ਨੇ ਕਿਹਾ ਕਿ ਬੀਤੇ ਵਰ੍ਹੇ ਜੁਲਾਈ-ਅਗਸਤ ਮਹੀਨਿਆਂ ਵਿਚ ਆਏ ਹੜ੍ਹਾਂ ਨਾਲ ਬੱਲੂਆਣਾ ਤੇ ਅਬੋਹਰ ਹਲਕੇ ਦੇ ਕਰੀਬ 40-50 ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਬਿਲਕੁਲ ਨੁਕਸਾਨੀਆਂ ਗਈਆਂ ਸਨ | ਇਸ ਤੋਂ ਇਲਾਵਾ ਕਿੰਨੂ-ਮਾਲਟੇ ਦੇ ਬਾਗ਼ ਵੀ ਤਬਾਹ ਹੋ ਗਏ ਸਨ | ਹੜ੍ਹਾਂ ਦੀ ਤਬਾਹੀ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸੁਖ ਸਰਕਾਰੀਆ ਤੇ ਹਲਕਾ ਵਿਧਾਇਕ ਨੱਥੂ ਰਾਮ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ | ਉਨ੍ਹਾਂ ਹਲਕਾ ਵਾਸੀਆਂ ਨੂੰ ਇਹ ਵੀ ਭਰੋਸਾ ਦਿੱਤਾ ਸੀ ਕਿ ਹਲਕੇ 'ਚ ਲੰਘਦੇ ਸੇਮ ਨਾਲਿਆਂ ਨੂੰ ਵੀ ਦੁਬਾਰਾ ਦਸ਼ਾ ਸੁਧਾਰ ਕੇ ਠੀਕ ਕਰਵਾਇਆ ਜਾਵੇਗਾ ਪਰ ਇਨ੍ਹਾਂ ਲੀਡਰਾਂ ਦੇ ਵਾਅਦਿਆਂ ਨੂੰ ਕਰੀਬ 9-10 ਮਹੀਨੇ ਬੀਤ ਗਏ ਹਨ ਹਾਲੇ ਤੱਕ ਨਾ ਤਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੜ੍ਹਾਂ ਤੇ ਮੀਹਾਂ ਨਾਲ ਬਿਲਕੁਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਮਿਲਿਆ ਹੈ ਤੇ ਨਾ ਹੀ ਸੇਮ ਨਾਲਿਆਂ ਦੀ ਦਸ਼ਾ ਸੁਧਾਰੀ ਗਈ ਹੈ | ਇਸੇ ਕਰ ਕੇ ਹੀ ਕਿਸਾਨ ਯੂਨੀਅਨਾਂ ਤੇ ਕਿਸਾਨਾਂ ਨੂੰ ਮਜਬੂਰਨ ਇਹ ਸੰਘਰਸ਼ ਵਿੱਢਣਾ ਪਿਆ | ਬੁਲਾਰਿਆਂ ਨੇ ਕਿਹਾ ਕਿ ਹਾਲੇ ਤਾਂ ਦੋ ਮੱਖ ਮਾਰਗ ਜਾਮ ਕੀਤੇ ਗਏ ਹਨ | ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਹਾਲੇ ਵੀ ਜਲਦੀ ਅਮਲ ਨਾ ਕੀਤਾ ਤਾਂ ਹੋਰ ਮਾਰਗਾਂ ਨੂੰ ਵੀ ਜਾਮ ਕੀਤਾ ਜਾ ਸਕਦਾ ਹੈ | ਦੂਜੇ ਪਾਸੇ ਅਬੋਹਰ-ਮਲੋਟ ਮੁੱਖ ਮਾਰਗ 'ਤੇ ਅੱਜ ਦਿਨ ਭਰ ਆਵਾਜਾਈ ਠੱਪ ਰਹੀ ਤੇ ਇਹ ਧਰਨਾ ਅਣਮਿਥੇ ਸਮੇਂ ਲਈ ਚੱਲੇਗਾ | ਇਸ ਮੌਕੇ ਕਿਸਾਨ ਆਗੂ ਲਾਲੀ ਸੰਧੂ, ਜਸਵਿੰਦਰ ਸਿੰਘ, ਸਾਹਿਬ ਸਿੰਘ ਦੋਦਾ, ਕਾਲਾ ਆਲਮਗੜ੍ਹ, ਹਰਦੀਪ ਸਿੰਘ ਮਲੂਕ ਪੁਰ, ਸਰਦੂਲ ਸਿੰਘ, ਰਾਮ ਦੱਤ ਸਿੰਘ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਮੰਡੀ ਲਾਧੂਕਾ, 24 ਜੂਨ (ਰਾਕੇਸ਼ ਛਾਬੜਾ)-ਮੰਡੀ ਦੀ ਧਾਨਕ ਸਮਾਜ ਧਰਮਸ਼ਾਲਾ ਵਿਚ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜ੍ਹਾ ਸ਼ਰਧਾ ਨਾਲ ਮਨਾਇਆ ਗਿਆ | ਧਾਨਕ ਸਮਾਜ ਦੇ ਆਗੂ ਭਗਵਾਨ ਦਾਸ ਇਟਕਾਨ ਨੇ ਕਿਹਾ ਹੈ ਕਿ ਸਾਨੂੰ ਸਾਰਿਆਂ ਨੂੰ ਭਗਤ ਕਬੀਰ ਜੀ ਦੇ ਦਰਸਾਏ ਰਸਤੇ 'ਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਆਪ ਆਗੂ

ਬੱਲੂਆਣਾ, 24 ਜੂਨ (ਜਸਮੇਲ ਸਿੰਘ ਢਿੱਲੋਂ)- ਪਿਛਲੇ 7 ਦਿਨਾਂ ਤੋਂ ਹਲਕਾ ਬੱਲੂਆਣਾ ਦੇ 30 ਪਿੰਡਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਮੌਕੇ ਦੀ ਕਾਂਗਰਸ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਅਤੇ ਕਿਸਾਨਾਂ ਲਈ ਖ਼ਤਰਾ ਬਣੀ ਡਰੇਨ ਨੂੰ ਜਲਦੀ ਪੱਕਾ ਕਰਵਾਇਆ ਜਾਵੇ | ਇਨ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ ਦੇ 2 ਹੋਰ ਡੈਲੀਗੇਟ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ): ਪਿੰਡ ਮੁੰਬੇ ਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ 2 ਡੈਲੀਗੇਟਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਡੈਲੀਗੇਟ ਦਰਸ਼ਨ ...

ਪੂਰੀ ਖ਼ਬਰ »

ਸ਼ਹਿਰ ਦੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ

ਜਲਾਲਾਬਾਦ,24ਜੂਨ(ਜਤਿੰਦਰ ਪਾਲ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਿੱਖ ਸੰਗਤਾਂ ਦੇ ਨਾਲ ਨਾਲ ਸ਼ਹਿਰ ਦੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਵੀ ਸ਼ਾਮਿਲ ਹੋਈਆ | ਮੀਟਿੰਗ ਵਿਚ ...

ਪੂਰੀ ਖ਼ਬਰ »

ਬਲਦੇਵ ਸਿੰਘ ਨੇ ਘੱਲੂ, ਗੱਦਾ ਡੋਬ, ਸਰਦਾਰ ਪੁਰਾ 'ਚ ਮੀਟਿੰਗਾਂ

ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਜੀਨੀਅਰ ਬਲਦੇਵ ਸਿੰਘ ਤੇ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਘੱਲੂ, ਗੱਦਾ ਡੋਬ, ਸਰਦਾਰ ਪੁਰਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਸ ਦੌਰਾਨ ਮੀਟਿੰਗਾਂ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਗਰੇਵਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਬਣੇ

ਫ਼ਾਜ਼ਿਲਕਾ, 24 ਜੂਨ(ਦਵਿੰਦਰ ਪਾਲ ਸਿੰਘ)- ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਨੂੰ ਸੰਯੁਕਤ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਕਮਾਲ ਵਾਲਾ ਦੀ ਅਰਮਾਨ ਦੀਪ ਨੇ ਨਾਂਅ ਕੀਤਾ ਰੌਸ਼ਨ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਸਿੱਖਿਆ ਵਿਭਾਗ ਵਲੋਂ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇ ਗੰਢ ਮੌਕੇ ਤਿੰਨ ਵਰਗਾਂ ਵਿਚ ਮੁਕਾਬਲੇ ਕਰਵਾਏ ਗਏ | ਇਨ੍ਹਾਂ ਵਿਚੋਂ ਪ੍ਰਾਇਮਰੀ ਪੱਧਰ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਕਮਾਲ ਵਾਲਾ ਦੇ ਤੀਜੀ ਜਮਾਤ ਦੇ ਵਿਦਿਆਰਥੀ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਵਿਨੋਦ ਮੇਘ ਨੇ ਪਿੰਡ-ਪਿੰਡ ਵਿਖੇ ਚਲਾਇਆ ਜਨ ਸੰਪਰਕ ਅਭਿਆਨ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਸੀਨੀਅਰ ਅਕਾਲੀ ਆਗੂ ਵਿਨੋਦ ਮੇਘ ਤੇ ਪੰਜਾਬ ਪ੍ਰਧਾਨ ਰਾਸ਼ਟਰੀ ਸਰਵ ਮੇਘ ਵੰਸ਼ ਮਹਾਂ ਸਭਾ (ਭਾਰਤ) ਨੇ ਵੱਖ-ਵੱਖ ਪਿੰਡਾਂ ਅਮਰਪੁਰਾ ਤੇ ਕੰਧ ਵਾਲਾ ਅਮਰਕੋਟ ਵਿਖੇ ਵਰਕਰਾਂ ਨਾਲ ਜਨ ਸੰਪਰਕ ਅਭਿਆਨ ਚਲਾਇਆ ਹੈ | ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਖੂਈਆਂ ਸਰਵਰ, 24 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਾਜਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਇਕ ਵਿਅਕਤੀ ਰਾਜਸਥਾਨ ਤੋਂ ਚੂਰਾ ਪੋਸਤ ਲਿਆ ਕੇ ਇੱਥੇ ...

ਪੂਰੀ ਖ਼ਬਰ »

50 ਲੀਟਰ ਲਾਹਣ ਸਮੇਤ 1 ਗਿ੍ਫ਼ਤਾਰ

ਮੰਡੀ ਘੁਬਾਇਆ, 24 ਜੂਨ (ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਿਸ ਪਾਰਟੀ ਨੇ ਖ਼ਾਸ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰ ਕੇ 50 ਲੀਟਰ ਲਾਹਣ ਸਮੇਤ 1 ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਦੇਵ ਰਾਜ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਬਾਹਰ ਖੜ੍ਹਾ ਮੋਟਰ ਸਾਈਕਲ ਚੋਰੀ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ): ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਖੜ੍ਹਾ ਇਕ ਮੋਟਰ ਸਾਈਕਲ ਚੋਰੀ ਹੋ ਗਿਆ ਹੈ | ਪੀੜਤ ਨੇ ਇਸ ਬਾਰੇ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੂੰ ਦਰਖਾਸਤ ਦੇ ਦਿੱਤੀ ਹੈ | ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪੈਸੇ ਦੀ ਹੋ ਰਹੀ ਹੈ ਦੁਰਵਰਤੋਂ

ਬੱਲੂਆਣਾ, 24 ਜੂਨ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਬਹੁਤੇ ਪਿੰਡਾਂ ਵਿਚ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਪਿਛਲੇ ਇਕ ਹਫ਼ਤੇ ਤੋਂ ਵੱਖ-ਵੱਖ ਪਿੰਡਾਂ ਵਿਚੋਂ ਸ਼ਿਕਾਇਤ ਮਿਲ ਰਹੀ ਸੀ ਕਿ ਪੰਚਾਇਤਾਂ ਵਲੋਂ 33 ਪ੍ਰਤੀਸ਼ਤ ਨਰੇਗਾ ਮਜ਼ਦੂਰਾਂ ...

ਪੂਰੀ ਖ਼ਬਰ »

ਸਰਹੱਦ ਨੇੜੇ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਪਹੰੁਚਾਉਣ 'ਚ ਵਿਭਾਗ ਰਿਹਾ ਨਾਕਾਮ-ਢਾਕਾ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਸਰਹੱਦ ਨੇੜੇ ਟੇਲਾਂ ਤੇ ਵਸੇ ਦਰਜਨਾਂ ਪਿੰਡਾਂ ਵਿਚ ਸਿੰਚਾਈ ਲਈ ਪਾਣੀ ਪਹੁੰਚਾਉਣ ਵਿਚ ਸਿੰਚਾਈ ਵਿਭਾਗ ਨਾਕਾਮ ਰਿਹਾ ਹੈ | ਇਸ ਦੋਸ਼ ਸਰਹੱਦੀ ਪਿੰਡ ਖ਼ਾਨਪੁਰ ਦੇ ਸਰਪੰਚ ਅਤੇ ਅਕਾਲੀ ਦੇ ਸਰਕਲ ਪ੍ਰਧਾਨ ਹਰਦੀਪ ਢਾਕਾ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਕੁੱਟਮਾਰ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿ੍ਸ਼ਨ ਲਾਲ ਪੁੱਤਰ ਗੰਗਾ ਰਾਮ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਫ਼ਾਜ਼ਿਲਕਾ, 24 ਜੂਨ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਢਾਣੀ ਸਦਾ ਸਿੰਘ ਦੇ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਢਾਣੀ ਸਦਾ ਸਿੰਘ ਨਿਵਾਸੀ ਕਿਸਾਨ ਸੁਬੇਗ ਸਿੰਘ, ਜੋ ਕਿ ਆਪਣੇ ਖੇਤ ਵਿਚ ਕੰਮ ਕਰਨ ਲਈ ਗਿਆ ਸੀ, ਇਸ ...

ਪੂਰੀ ਖ਼ਬਰ »

30 ਜੂਨ ਨੂੰ ਬੀ.ਪੀ.ਈ.ਓ.-2 ਦੇ ਘਿਰਾਓ ਕਰਨਗੇ ਅਧਿਆਪਕ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਅਧਿਆਪਕ ਏਕਤਾ ਮੰਚ ਬਲਾਕ-2 ਦੇ ਅਧਿਆਪਕਾਂ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਹੋਈ ਜਿਸ ਵਿਚ ਅਧਿਆਪਕਾਂ ਦੇ ਏ.ਸੀ.ਪੀ. ਦੇ ਬਕਾਏ, ਪੈਂਡਿੰਗ ਮੈਡੀਕਲ ਬਿੱਲਾਂ, ਟੈਕਸ ਰਿਟਰਨਾਂ, ਅਧੂਰੀਆਂ ਪਈਆਂ ਸਰਵਿਸ ਬੁੱਕਾਂ ਅਤੇ ...

ਪੂਰੀ ਖ਼ਬਰ »

ਅਰੋੜ ਵੰਸ਼ ਸਭਾ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਰੂਪ ਦੀਪ, ਪਿ੍ਆ ਖੇੜਾ ਅਤੇ ਪ੍ਰਾਚੀ ਬਜਾਜ ਦਾ ਸਨਮਾਨ

ਜਲਾਲਾਬਾਦ, 24 ਜੂਨ (ਕਰਨ ਚੁਚਰਾ)- ਅਰੋੜਵੰਸ਼ ਸਭਾ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਜਲਾਲਾਬਾਦ ਵਲੋਂ ਸ਼ਿਵਾਲਿਕ ਸਕੂਲ ਵਿਖੇ ਰੂਪ ਦੀਪ ਕੌਰ, ਪ੍ਰਾਚੀ ਬਜਾਜ, ਪਿ੍ਆ ਖੇੜਾ ਵਲੋਂ ਪੀ.ਸੀ.ਐੱਸ. ਦਾ ਇਮਤਿਹਾਨ ਪਾਸ ਕਰਨ 'ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਮੁਸਕਾਨ ਕੌਰ ਨੇ ਬੀ.ਐਫ.ਏ. 'ਚ ਦੂਜਾ ਸਥਾਨ ਹਾਸਲ ਕਰਕੇ ਚਮਕਾਇਆ ਨਾਂਅ

ਗੁਰੂਹਰਸਹਾਏ/ਗੋਲੂ ਕਾ ਮੋੜ, 24 ਜੂਨ (ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਬੀ.ਐਫ.ਏ. ਸਮੈਸਟਰ ਪੰਜਵਾਂ ਦੀ ਵਿਦਿਆਰਥਣ ਮੁਸਕਾਨ ਕੌਰ ਭੰਡਾਰੀ ਸਪੁੱਤਰੀ ਰਵਿੰਦਰ ਸਿੰਘ ਭੰਡਾਰੀ ਵਾਸੀ ਪਿੰਡ ਲੈਪੋ (ਗੁਰੂਹਰਸਹਾਏ) ਨੇ ਐੱਚ.ਐਮ.ਵੀ. ਕਾਲਜ ਜਲੰਧਰ ਵਿਚੋਂ ...

ਪੂਰੀ ਖ਼ਬਰ »

ਵਾਰਡ ਨੰਬਰ 49 ਦੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਸਥਾਨਕ ਵਾਰਡ ਨੰਬਰ 49 ਕਈ ਪਰਿਵਾਰ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਬੇਅੰਤ ਸਿੰਘ, ਗੁਰਨਾਮ ਸਿੰਘ, ਨਿਸ਼ਾਨ ਸਿੰਘ, ਬਲਜਿੰਦਰ ਸਿੰਘ, ਦਲਜੀਤ ਸਿੰਘ, ਰਾਜਿੰਦਰ ਸਿੰਘ, ਮੇਵਾ ਸਿੰਘ, ...

ਪੂਰੀ ਖ਼ਬਰ »

ਐਮ.ਐੱਸ. ਅਕੈਡਮੀ ਦੇ ਸੱਤਵੇਂ ਬੈਚ ਦੀ ਹੋਈ ਸ਼ੁਰੂਆਤ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)- ਸੈਂਕੜੇ ਨੌਜਵਾਨਾਂ ਨੂੰ ਪੁਲਿਸ, ਆਰਮੀ ਅਤੇ ਬੀ.ਐੱਸ.ਐਫ. ਵਿਚ ਭਰਤੀ ਹੋਣ ਦੀ ਮੁਫ਼ਤ ਕੋਚਿੰਗ ਦੇ ਚੁੱਕੀ ਐਮ.ਐੱਸ. ਅਕੈਡਮੀ ਦੇ ਸੱਤਵੇਂ ਬੈਚ ਦੀ ਸ਼ੁਰੂਆਤ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਨੌਜਵਾਨਾਂ ਦੀ ਦੌੜ ਨੂੰ ਹਰੀ ...

ਪੂਰੀ ਖ਼ਬਰ »

19058 ਲੋਕਾਂ ਨੇ ਜਿੱਤੀ ਕੋਵਿਡ ਖ਼ਿਲਾਫ਼ ਜੰਗ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਹੁਣ ਤੱਕ 19058 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਟੱਕਰ ਮਾਰਨ ਦੇ ਦੋਸ਼ 'ਚ ਐਂਬੂਲੈਂਸ ਚਾਲਕ ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 24 ਜੂਨ (ਕਰਨ ਚੁਚਰਾ)- ਥਾਣਾ ਵੈਰੋਕਾ ਪੁਲਿਸ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਦੇ ਦੋਸ਼ 'ਚ ਐਂਬੂਲੈਂਸ ਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਹਿੰਦਰੋ ਬਾਈ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ ਫਲੀਆਂ ਵਾਲਾ ...

ਪੂਰੀ ਖ਼ਬਰ »

ਦਵਿੰਦਰ ਕੁੱਕੜ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਜ਼ੋਨ ਚੇਅਰਪਰਸਨ ਨਿਯੁਕਤ

ਜਲਾਲਾਬਾਦ, 24 ਜੂਨ (ਕਰਨ ਚੁਚਰਾ)- ਸਮਾਜ ਸੇਵੀ ਦਵਿੰਦਰ ਕੁੱਕੜ ਨੂੰ ਲਾਇਨਜ਼ ਕਲੱਬ ਇੰਟਰਨੈਸ਼ਨਲ ਦਾ ਜ਼ੋਨ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਸਮਰਥਕਾਂ ਨੇ ਵਧਾਈ ਦਿੱਤੀ ਹੈ | ਇੱਥੇ ਦੱਸਣਯੋਗ ਹੈ ਕਿ ਦਵਿੰਦਰ ਕੁੱਕੜ ਲਾਇਨਜ਼ ...

ਪੂਰੀ ਖ਼ਬਰ »

ਅਮਰਨਾਥ ਸੇਵਾ ਸੰਘ ਅਤੇ ਹੋਰ ਹਿੰਦੂ ਸੰਗਠਨਾਂ ਵਲੋਂ ਅਮਰਨਾਥ ਯਾਤਰਾ ਦੀ ਬਹਾਲੀ ਨੂੰ ਲੈ ਕੇ ਰੋਸ ਮਾਰਚ

ਜਲਾਲਾਬਾਦ, 24 ਜੂਨ (ਜਤਿੰਦਰ ਪਾਲ ਸਿੰਘ)- ਸ਼੍ਰੀ ਅਮਰਨਾਥ ਯਾਤਰਾ ਇਸ ਸਾਲ ਵੀ ਕੇਂਦਰ ਸਰਕਾਰ ਅਤੇ ਸ਼ਰਾਈਨ ਬੋਰਡ ਵਲ਼ੋਂ ਰੱਦ ਕਰਨ ਤੇ ਜਲਾਲਾਬਾਦ ਸ਼ਹਿਰ ਵਿਚ ਅਮਰਨਾਥ ਸੇਵਾ ਸੰਘ ਅਤੇ ਹੋਰ ਹਿੰਦੂ ਸੰਗਠਨਾਂ ਵਲ਼ੋਂ ਸਥਾਨਕ ਦੇਵੀ ਦਵਾਰਾ ਮੰਦਰ ਵਿਖੇ ਮੀਟਿੰਗ ਕੀਤੀ ...

ਪੂਰੀ ਖ਼ਬਰ »

28 ਦੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਪ੍ਰਦਰਸ਼ਨ 28 ਜੂਨ ਦਿਨ ਸੋਮਵਾਰ ਨੂੰ ਚੰਡੀਗੜ੍ਹ ...

ਪੂਰੀ ਖ਼ਬਰ »

ਮੋਡੀਖੇੜਾ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ 'ਆਪ' ਸ਼ਾਮਿਲ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਪਿੰਡ ਮੋਡੀਖੇੜਾ ਤੋਂ ਸਾਬਕਾ ਸਰਪੰਚ ਕਾਲਾ ਸਿੰਘ ਅਤੇ ਸੁਖਦੇਵ ਸਿੰਘ ਆਪਣੀ ਪੂਰੀ ਟੀਮ ਦੇ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮੁਸਾਫ਼ਰ ਦੀ ਅਗਵਾਈ ਵਿਚ ਸ਼ਾਮਿਲ ਹੋ ਗਏ | ਆਮ ਆਦਮੀ ...

ਪੂਰੀ ਖ਼ਬਰ »

26 ਨੂੰ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਕਿਸਾਨ ਰੋਸ ਮਾਰਚ 'ਚ ਸ਼ਾਮਿਲ ਹੋਣਗੇ- ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ

ਜਲਾਲਾਬਾਦ, 24 ਜੂਨ (ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਨੇ ...

ਪੂਰੀ ਖ਼ਬਰ »

ਅਰੋੜਾ-ਖੱਤਰੀ ਵੈੱਲਫੇਅਰ ਬੋਰਡ ਦੀ ਕਾਰਜਕਾਰਨੀ ਦਾ ਗਠਨ ਜਲਦੀ ਕਰੇ ਸਰਕਾਰ-ਭਗਵੰਤ ਭਠੇਜਾ

ਅਬੋਹਰ, 24 ਜੂਨ (ਕੁਲਦੀਪ ਸਿੰਘ ਸੰਧੂ)-ਅਰੋੜਾ-ਖੱਤਰੀ ਵੈੱਲਫੇਅਰ ਬੋਰਡ ਦੀ ਕਾਰਜਕਾਰਨੀ ਦੇ ਗਠਨ ਦੀ ਮੰਗ ਨੂੰ ਲੈ ਕੇ ਅੱਜ ਅਰੋੜਾ-ਖੱਤਰੀ ਬਿਰਾਦਰੀ ਭਾਈਚਾਰੇ ਦੇ ਲੋਕਾਂ ਦੀ ਮੀਟਿੰਗ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ ਦੋ ਮਹੀਨੇ ਪਹਿਲਾਂ ਐਲਾਨ ਕੀਤੇ ਗਏ ਅਰੋੜਾ ...

ਪੂਰੀ ਖ਼ਬਰ »

ਬਲਾਕ ਕਾਂਗਰਸ ਪ੍ਰਧਾਨ ਨੇ ਲਗਵਾਇਆ ਕੋਵਿਡ ਟੀਕਾਕਰਨ ਕੈਂਪ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਾਰਡ ਨੰਬਰ 4 ਵਿਚ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ | ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਬਰ-2 ਵਿਚ ਲਗਾਏ ਇਸ ਕੈਂਪ ਦੀ ਅਗਵਾਈ ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ ਨੇ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

19058 ਲੋਕਾਂ ਨੇ ਜਿੱਤੀ ਕੋਵਿਡ ਖ਼ਿਲਾਫ਼ ਜੰਗ- ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਹੁਣ ਤੱਕ 19058 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਖੇਤੀਬਾੜੀ ਮਹਿਕਮੇ ਵਲੋਂ ਖਾਦ-ਦਵਾਈਆਂ ਦੀਆਂ ਦੁਕਾਨਾਂ 'ਤੇ ਚੈਕਿੰਗ

ਜਲਾਲਾਬਾਦ, 24 ਜੂਨ (ਕਰਨ ਚੁਚਰਾ)- ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਖਾਦ ਅਤੇ ਕੀਟਨਾਸ਼ਕ ਦਵਾਈ ਵਿਕ੍ਰੇਤਾਵਾਂ ਦੀਆਂ ਦੁਕਾਨਾਂ 'ਤੇ ਜਾ ਕੇ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਲਗਭਗ 8 ਦੁਕਾਨਾਂ 'ਤੇ ਜਾ ਕੇ ...

ਪੂਰੀ ਖ਼ਬਰ »

150 ਲੀਟਰ ਲਾਹਣ ਸਹਿਤ ਦੋ ਵਿਅਕਤੀ ਗਿ੍ਫ਼ਤਾਰ

ਜਲਾਲਾਬਾਦ, 24 ਜੂਨ (ਕਰਨ ਚੁਚਰਾ)- ਥਾਣਾ ਵੈਰੋਕਾ ਤੇ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ 150 ਲੀਟਰ ਲਾਹਣ ਸਹਿਤ ਕਾਬੂ ਕੀਤਾ ਹੈ | ਥਾਣਾ ਵੈਰੋਕਾ ਪੁਲਿਸ ਨੇ ਬਲਵੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਨੂੰ 150 ਲੀਟਰ ਲਾਹਣ ਸਹਿਤ ਕਾਬੂ ਕੀਤਾ | ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਮੀਟਿੰਗਾਂ 25, 26 ਨੂੰ

ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੀ ਰਣਨੀਤੀ ਬਣਾਉਣ ਲਈ ਸੂਬਾ ਪੱਧਰੀ ਮੀਟਿੰਗਾਂ 25 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX