ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  20 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  55 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਅੰਮ੍ਰਿਤਸਰ

ਕੋਰੋਨਾ ਦਾ ਪ੍ਰਕੋਪ ਘਟਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਧੀ ਸੰਗਤਾਂ ਦੀ ਆਮਦ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਕੁੱਝ ਘਟਣ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਹੁਣ ਫੇਰ ਤੋਂ ਕਾਫ਼ੀ ਵਧ ਗਈ ਹੈ | ਕੁੱਝ ਰੇਲ ਗੱਡੀਆਂ ਦੇ ਮੁੜ ਸ਼ੁਰੂ ਹੋਣ ਤੇ ਵਿਦਿਅਕ ਅਦਾਰਿਆਂ 'ਚ ਚੱਲ ਰਹੀਆਂ ਛੁੱਟੀਆਂ ਕਾਰਨ ਇਨੀਂ ਦਿਨੀਂ ਦੂਰੋਂ ਨੇੜਿਉਂ ਸ਼ਰਧਾਲੂ ਗਰਮੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਵੱਡੀ ਗਿਣਤੀ ਦਰਸ਼ਨ ਕਰਨ ਪੁੱਜ ਰਹੇ ਹਨ | ਵਿਰਾਸਤੀ ਮਾਰਗ ਵਿਖੇ ਵੀ ਹੁਣ ਸੰਗਤਾਂ ਦੀ ਚਹਿਲ ਪਹਿਲ ਸ਼ੁਰੂ ਹੋ ਗਈ ਹੈ ਤੇ ਦਰਸ਼ਨ ਕਰਨ ਸਮੇਂ ਵੀ ਸ਼ਰਧਾਲੂਆਂ ਨੂੰ ਕਤਾਰਾਂ 'ਚ ਖੜੇ੍ਹ ਹੋ ਕੇ ਪਹਿਲਾਂ ਦੀ ਤਰ੍ਹਾਂ ਹੀ ਇੰਤਜਾਰ ਕਰਨਾ ਪੈ ਰਿਹਾ ਹੈ | ਇਸੇ ਸਬੰਧ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਮੇਤ, ਵਧੀਕ ਮੈਨੇਜਰਾਂ ਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੀ ਡਿਊਟੀ ਈਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤਾਂ ਕਿ ਇੱਥੇ ਦਰਸ਼ਨ ਕਰਨ ਆਏ ਸ਼ਰਧਾਲੂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਣ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਗੁਰੂ ਘਰ ਵਿਖੇ ਸੰਗਤ ਦੀ ਆਮਦ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਸੰਗਤ ਲਈ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਰਹਿਣੀ ਚਾਹੀਦੀ | ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਹੋਵੇਗਾ ਤੇ ਕਿਸੇ ਵੀ ਕਿਸਮ ਦੀ ਪ੍ਰਬੰਧਕੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਵੀ ਮੈਨੇਜਰਾਂ ਤੇ ਹੋਰ ਪ੍ਰਬੰਧਕਾਂ ਨੂੰ ਸੰਗਤਾਂ ਦੀ ਸੇਵਾ ਤੇ ਸਹੂਲਤ ਲਈ ਤੱਤਪਰ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਨੇ ਵੀ ਵਿਚਾਰ ਪ੍ਰਗਟ ਕੀਤੇ | ਇਕੱਤਰਤਾ 'ਚ ਮੁੱਖ ਸਕੱਤਰ, ਵਧੀਕ ਸਕੱਤਰ ਤੇ ਮੈਨੇਜਰ ਤੋਂ ਇਲਾਵਾ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸਤਨਾਮ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਜਗਤਾਰ ਸਿੰਘ, ਨਿਸ਼ਾਨ ਸਿੰਘ, ਮੈਨੇਜਰ ਸਰਾਵਾਂ ਗੁਰਾ ਸਿੰਘ, ਜਸਪਾਲ ਸਿੰਘ ਢੱਡੇ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ ਆਦਿ ਮੌਜੂਦ ਸਨ |

ਕੈਪਟਨ ਦੇ ਝੂਠੇ ਲਾਰਿਆਂ ਦਾ 2022 ਦੀਆਂ ਚੋਣਾਂ 'ਚ ਹਿਸਾਬ ਲੈਣਗੇ ਲੋਕ-ਡਾ: ਵੇਰਕਾ

ਛੇਹਰਟਾ, 24 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਪੈਂਦੀ ਵਾਰਡ ਨੰ 84 ਦੇ ਇਲਾਕਾ ਗੁਰੂ ਅਮਰਦਾਸ ਕਾਲੋਨੀ ਵਿਖੇ ਬੀਬੀ ਸੁਰਜੀਤ ਕੌਰ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਪੱਛਮੀ ਦੇ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਭਾਰੀ ਮਾਤਰਾ 'ਚ ਲਾਹਣ ਬਰਾਮਦ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਵਲੋਂ ਕਾਰਵਾਈ ਦੌਰਾਨ ਸੱਕੀ ਨਾਲੇ ਦੇ ਕੰਢੇ ਤੋਂ ਭਾਰੀ ਮਾਤਰਾ 'ਚ ਲਾਹਣ ਬਰਾਮਦ ਕਰਨ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਆਬਕਾਰੀ ਅੰਮਿ੍ਤਸਰ-2 ਦੇ ਅਜਨਾਲਾ ਸਰਕਲ ਦੇ ਇੰਚਾਰਜ ਇੰਸਪੈਕਟਰ ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਸਿੱਖ ਜਥੇਬੰਦੀਆ ਵਲੋਂ ਭਾਈ ਰਣਜੀਤ ਸਿੰਘ ਸਨਮਾਨਿਤ

ਸੁਲਤਾਨਵਿੰਡ, 24 ਜੂਨ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਸਥਿਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁ. ਅਟਾਰੀ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਖਾਲਸਈ ਜੈਕਾਰਿਆਂ ਦੀ ਭਰਵੀਂ ਗੂੰਜ 'ਚ ਪੂਰੇ ਖ਼ਾਲਸਾਈ ਜਾਹੋ ...

ਪੂਰੀ ਖ਼ਬਰ »

ਅਸਟੇਟ ਵਿਭਾਗ ਨੇ ਚਾਟੀਵਿੰਡ ਨੇੜੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਅੱਜ ਆਵਾਜਾਈ ਦੀ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਚਾਟੀਵਿੰਡ ਨੇੜੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਗਈ | ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਇਸ ਵਿਭਾਗ ਦੀ ਟੀਮ ਨੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਹੁਣ ਐਤਵਾਰ ਵੀ ਖੱੁਲ੍ਹਣਗੀਆਂ ਦੁਕਾਨਾਂ- ਡੀ. ਸੀ.

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਜ਼ਿਲ੍ਹੇ 'ਚ ਕੋਵਿਡ ਦੇ ਕੇਸਾਂ ਦੀ ਸਮੀਖਿਆ ਕਰਨ ਉਪਰੰਤ ਹੁਣ ਸਰਕਾਰ ਹੋਰ ਢਿੱਲ ਦੇਣ ਜਾ ਰਹੀ ਹੈ ਜਿਸ ਤਹਿਤ ਹੁਣ ਅੰਮਿ੍ਤਸਰ 'ਚ ਐਤਵਾਰ ਵੀ ਦੁਕਾਨਾਂ ਖੋਲੀਆਂ ਜਾ ਸਕਣਗੀਆਂ | ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਨੂੰ ਪਰਲ ਫਾਊੁਾਡੇਸ਼ਨ ਵਲੋਂ ਮਿਲਿਆ 'ਸਰਬਉੱਚ ਸਿੱਖਿਆ ਅਦਾਰਾ' ਦਾ ਪੁਰਸਕਾਰ

ਅੰਮਿ੍ਤਸਰ, 24 ਜੂਨ (ਜੱਸ)-ਸਰਹੱਦੀ ਖੇਤਰ ਤੋਂ ਇਲਾਵਾ ਦਿਹਾਤੀ ਤੇ ਸ਼ਹਿਰੀ ਇਲਾਕਿਆਂ 'ਚ ਆਪਣੀ ਮਜ਼ਬੂਤ ਸਾਖ਼ ਬਣਾਉਣ 'ਚ ਕਾਮਯਾਬ ਹੋਏ ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ, ਨੂੰ 'ਸਾਲ 2020 ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ 9 ਮੋਟਰਸਾਇਕਲ ਬਰਾਮਦ- 1 ਗਿ੍ਫਤਾਰ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-2 ਪਹੀਆ ਵਾਹਨ ਚੋਰੀ ਦੇ ਮਾਮਲਿਆਂ 'ਚ ਹੋ ਰਹੇ ਵਾਧੇ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਹੈ ਜਦੋਂ ਪੁਲਿਸ ਵਲੋਂ 1 ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 9 ਮੋਟਰਸਾਇਕਲ ...

ਪੂਰੀ ਖ਼ਬਰ »

ਭਿਖਾਰੀਆਂ ਦੇ ਚੌਕਾਂ 'ਚ ਜੁੜ ਰਹੇ ਨੇ ਵੱਡੇ ਹਜੂਮ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਬੈਗਰ ਐਕਟ, 1971 ਤੇ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ, 2015 ਅਧੀਨ ਭੀਖ ਮੰਗਣ ਵਾਲੇ ਤੇ ਭੀਖ ਮੰਗਣ ਲਈ ਸ਼ਹਿ ਦੇਣ ਵਾਲਿਆਂ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 47 ਨਵੇਂ ਮਾਮਲੇ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)- ਕੋਰੋਨਾ ਦੇ ਅੱਜ 47 ਨਵੇਂ ਮਾਮਲੇ ਮਿਲੇ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਵਾਲਿਆਂ ਦੀ ਗਿਣਤੀ 126 ਹੈ | ਇਸ ਦੇ ਨਾਲ ਹੀ ਚੰਗੀ ਖ਼ਬਰ ਹੈ ਕਿ ਅੱਜ ਕੋਰੋਨਾ ਗ੍ਰਸਤ ਕਿਸੇ ਮਰੀਜ਼ ਦੀ ਮੌਤ ਹੋਣ ਦੀ ਵੀ ਕੋਈ ਸੂਚਨਾ ਨਹੀਂ ਹੈ | ਅੱਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹੁਣ ਆਮ ਲੋਕਾਂ ਦੀ ਪਾਰਟੀ ਨਹੀਂ ਰਹੀ- ਸ਼ਰਮਾ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਹੁਣ ਆਮ ਲੋਕਾਂ ਦੀ ਪਾਰਟੀ ਨਹੀਂ ਰਹੀ¢ ਇਸ ਪਾਰਟੀ 'ਚ ਹੁਣ ਬਹੁਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਅਧਿਕਾਰੀ ਘੁਸਪੈਠ ਕਰਕੇ ਟਿਕਟਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਨ | ਇਹ ਗੱਲ ਸਮਾਜ ਸੇਵਕ ਅਤੇ ਨਸ਼ਾ ...

ਪੂਰੀ ਖ਼ਬਰ »

ਪਾਕਿਸਤਾਨ ਸਰਕਾਰ ਸਿੱਖ ਗੁਰਧਾਮਾਂ ਤੇ ਯਾਦਗਾਰਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਵੇ-ਜਥੇ: ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 24 ਜੂਨ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਵਿਚਲੇ ਗੁਰਧਾਮਾਂ ਤੇ ਸਿੱਖ ਯਾਦਗਾਰਾਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਨਾ ਹੋਣ 'ਤੇ ...

ਪੂਰੀ ਖ਼ਬਰ »

ਅਨਵਰ ਮਸੀਹ ਨੂੰ ਐੱਸ.ਟੀ.ਐੱਫ. ਨੇ ਹੈਰੋਇਨ ਦੇ ਝੂਠੇ ਮਾਮਲੇ 'ਚ ਫਸਾਇਆ-ਕ੍ਰਿਸਚੀਅਨ ਪੀਸ ਕੌਂਸਲ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਐੱਸ.ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਅਨਵਰ ਮਸੀਹ ਨੂੰ ਐੱਸ.ਟੀ.ਐੱਫ. ਦੇ ਏ.ਆਈ.ਜੀ. ਵਲੋਂ ਆਪਣੀ ਬੇਇਜ਼ਤੀ ਦਾ ਬਦਲਾ ਲੈਣ ਲਈ ਹੈਰੋਇਨ ਦੇ ਝੂਠੇ ਮਾਮਲੇ 'ਚ ਫਸਾਇਆ ਗਿਆ ਸੀ ਜਿਸ ਕਾਰਨ ਉਨ੍ਹਾਂ ਦੇ ਸਿਆਸੀ ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦਾ ਸੂਬਾਈ ਮੀਤ ਪ੍ਰਧਾਨ ਬਣਨ 'ਤੇ ਜੱਗੀ ਬਸ਼ੰਬਰਪੁਰਾ ਦਾ ਸਨਮਾਨ

ਮਾਨਾਂਵਾਲਾ, 24 ਜੂਨ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਨੌਜਵਾਨ ਸਰਗਰਮ ਤੇ ਅਗਾਂਹਵਧੂ ਯੂਥ ਅਕਾਲੀ ਆਗੂ ਜਗਬੀਰ ਸਿੰਘ ਜੱਗੀ, ਜਿਨ੍ਹਾਂ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਦਾ ਸੂਬਾਈ ਮੀਤ ਪ੍ਰਧਾਨ ਥਾਪਿਆ ਗਿਆ ਹੈ, ਨੇ ਸਾਥੀਆਂ ਸਮੇਤ ਪਿੰਡ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪਤੀ ਤੇ ਸਹੁਰਾ ਪਰਿਵਾਰ ਨਾਮਜ਼ਦ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਜਨਵਰੀ ਮਹੀਨੇ 'ਚ ਇਕ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਮਿ੍ਤਕਾ ਦੇ ਪਤੀ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਥੇ ਥਾਣਾ ਮੋਹਕਮਪਰਾ ਖੇਤਰ ਦੀ ਰਹਿਣ ਵਾਲੀ ਔਰਤ ...

ਪੂਰੀ ਖ਼ਬਰ »

ਸ੍ਰੀ ਰਾਮ ਆਸ਼ਰਮ ਸਕੂਲ ਦੇ ਵਿਦਿਆਰਥੀ ਨੇ ਐਨ. ਟੀ. ਐਸ. ਈ. ਪ੍ਰੀਖਿਆ 'ਚ ਤੀਜਾ ਸਥਾਨ ਕੀਤਾ ਹਾਸਲ

ਅੰਮਿ੍ਤਸਰ, 24 ਜੂਨ (ਗਗਨਦੀਪ ਸ਼ਰਮਾ)-ਸ੍ਰੀ ਰਾਮ ਆਸ਼ਰਮ ਸਕੂਲ ਦੇ ਵਿਦਿਆਰਥੀ ਪੁਨੀਤ ਸਿੰਘ ਨੇ ਐਨ. ਟੀ. ਐਸ. ਈ. (ਨੈਸ਼ਨਲ ਟੈਲੰਟ ਸਰਚ ਐਗਜ਼ਾਮੀਨੇਸ਼ਨ) ਦੀ ਪ੍ਰੀਖਿਆ 'ਚ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਧਾਨ ਬਲਬੀਰ ...

ਪੂਰੀ ਖ਼ਬਰ »

ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ ਲਈ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਦੀ ਚੋਣ

ਅੰਮਿ੍ਤਸਰ, 24 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਦੇ ਲਈ ਇਹ ਇਕ ਸੁਨਹਿਰੀ ਮੌਕਾ ਸੀ ਜਦੋਂ ਦੱਸਵੀਂ ਜਮਾਤ ਦੇ ਵਿਦਿਆਰਥੀ ਸ਼੍ਰੀਸ਼ ਸਵਲਾਨੀ ਦੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ 2020-21 ਦੇ ਦੂਜੇ ਪੱਧਰ ਦੇ ਲਈ ਚੋਣ ਹੋਈ ਜੋ ...

ਪੂਰੀ ਖ਼ਬਰ »

ਵਿਵਾਦਿਤ ਜ਼ਮੀਨ 'ਤੇ ਬਿਨਾਂ ਐਨ.ਓ.ਸੀ. ਹੋਈ ਉਸਾਰੀ 'ਤੇ ਜਤਾਇਆ ਇਤਰਾਜ਼

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਰਿਆਲਟੋ ਚੌਕ ਨਜ਼ਦੀਕ ਇੱਕ ਵਿਵਾਦਤ ਜ਼ਮੀਨ 'ਤੇ ਉਸਾਰੀ ਕੀਤੇ ਜਾਣ 'ਤੇ ਇਤਰਾਜ਼ ਪ੍ਰਗਟ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ ਕੀਤੀ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ 'ਤੇ ਇੱਕ ਵਿਅਕਤੀ ਵਲੋਂ ਰੋਸ ਜ਼ਾਹਿਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੇ ਮੋਢੀਆਂ ਨੇ ਕੀਤੀ ਸੀ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ- ਨਿਰਮਲ ਸਿੰਘ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਕਾਂ ਨੇ ਦੀਵਾਨ ਦੇ ਮੋਢੀਆਂ ਭਾਈ ਸਾਹਿਬ ਭਾਈ ਵੀਰ ਸਿੰਘ, ਸ. ਸੁੰਦਰ ਸਿੰਘ ਮਜੀਠੀਆ ਤੇ ਸ: ਤਰਲੋਚਨ ਸਿੰਘ ਵਲੋਂ 24 ਜੂਨ 1908 ਵਿਚ ਸ਼ੁਰੂ ਕੀਤੇ ਗਏ ਪੰਜਾਬ ਐਂਡ ਸਿੰਧ ਬੈਂਕ ਦੇ ਸਥਾਪਨਾ ਦਿਵਸ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮਿਲੇ ਚਾਰ ਹੋਰ ਮੋਬਾਈਲ ਫ਼ੋਨ-ਦੋ ਕੈਦੀਆਂ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਜੇਲ੍ਹ 'ਚੋਂ ਮੋਬਾਈਲ ਫ਼ੋਨ ਦੀਆਂ ਦੁਰਵਰਤੋਂ ਹੋਣ ਦੀ ਸੂਚਨਾ ਉਪਰੰਤ ਜੇਲ੍ਹ ਪੁਲਿਸ ਵਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ 4 ਹੋਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਇਸ ਉਪਰੰਤ ਪੁਲਿਸ ਵਲੋਂ ਦੋ ਕੈਦੀਆਂ ਖ਼ਿਲਾਫ਼ ਪਰਚਾ ਦਰਜ ਕਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅਰਥੀ ਫੂਕ ਮੁਜ਼ਾਹਰੇ ਭਲਕੇ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਲਗਾਤਾਰ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 26 ਜੂਨ ਨੂੰ ...

ਪੂਰੀ ਖ਼ਬਰ »

ਹੁਣ ਕੋਰੋਨਾ ਯੋਧਿਆਂ ਵਲੋਂ ਵੀ ਪਿੰਡ ਦਾਖ਼ਲ ਹੋਣ 'ਤੇ ਮੰਤਰੀਆਂ ਦੇ ਘਿਰਾਓ ਦਾ ਐਲਾਨ- ਪ੍ਰਭਜੋਤ ਸਿੰਘ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)-ਕੋਰੋਨਾ 19 ਪੈਰਾ ਮੈਡੀਕਲ ਸਮੂਹ ਸਟਾਫ਼ ਵਲੰਟੀਅਰ ਕਮੇਟੀ ਪੰਜਾਬ ਦੇ ਸੂਬਾ ਆਗੂ ਪ੍ਰਭਜੋਤ ਸਿੰਘ ਅੰਮਿ੍ਤਸਰ ਨੇ ਕਿਹਾ ਕਿ ਹੁਣ ਕੋਰੋਨਾ ਯੋਧੇ ਪਿੰਡਾਂ 'ਚ ਦਾਖ਼ਲ ਹੋਣ ਵਾਲੇ ਸੱਤਾਧਾਰੀ ਆਗੂਆਂ ਤੇ ਮੰਤਰੀਆਂ ਦਾ ਘਿਰਾਓ ਕਰਨਗੇ | ...

ਪੂਰੀ ਖ਼ਬਰ »

ਇੱਕ ਕਿਲੋ 200 ਗ੍ਰਾਮ ਹੈਰੋਇਨ ਬਰਾਮਦ

ਅਟਾਰੀ, 24 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਦਾਉਕੇ ਕੋਲ ਤਾਰਾਂ ਤੋਂ ਪਾਰ ਪਾਕਿਸਤਾਨ ਵਾਲੀ ਸਾਇਡ 'ਤੇ ਅੱਜ ਬੀ.ਐਸ.ਐਫ ਦੀ 71 ਬਟਾਲੀਅਨ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਾਂਝਾ ਸਰਚ ਉਪਰੇਸ਼ਨ ਕੀਤਾ ਗਿਆ, ਜਿਸ 'ਚ ਜਵਾਨਾਂ ...

ਪੂਰੀ ਖ਼ਬਰ »

ਗੁਮਟਾਲਾ ਬਾਈਪਾਸ ਤੋਂ ਕਰੀਬ 6 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਹੈ ਪਿੰਡ ਲੁਹਾਰਕਾ ਖੁਰਦ

ਹਰਦੀਪ ਸਿੰਘ ਖੀਵਾ 9780153353 ਰਾਜਾਸਾਂਸੀ : ਅੰਮਿ੍ਤਸਰ ਦੇ ਬਾਈਪਾਸ ਗੁਮਟਾਲਾ ਤੋਂ ਕਰੀਬ 6 ਕਿਲੋਮੀਟਰ ਦੀ ਦੂਰੀ 'ਤੇ ਵੱਸਿਆ ਹੈ ਪਿੰਡ ਲੁਹਾਰਕਾ ਖੁਰਦ | ਇਸ ਪਿੰਡ ਦੇ ਲੋਕ ਖੁਸ਼ੀ ਗਮੀ ਸਮੇਂ ਇੱਕ ਦੂਜੇ ਪ੍ਰਤੀ ਦੁੱਖ ਸੁੱਖ ਦੇ ਭਾਈਵਾਲ ਹੁੰਦੇ ਹਨ | ਆਜ਼ਾਦੀ ਤੋਂ ਪਹਿਲਾਂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਬਾਰਡਰ ਜ਼ੋਨ ਦੀ ਚੋਣ

ਵੇਰਕਾ, 24 ਜੂਨ (ਪਰਮਜੀਤ ਸਿੰਘ ਬੱਗਾ)-ਪਾਵਰਕਾਮ ਨਾਲ ਸਬੰਧਿਤ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਬਾਰਡਰ ਜ਼ੋਨ ਕਮੇਟੀ ਦੀ ਚੋਣ ਸਬੰਧੀ ਇਕੱਤਰਤਾ ਸੂਬਾ ਕਮੇਟੀ ਆਗੂ ਰਜਿੰਦਰ ਸਿੰਘ ਕੁਹਾਲੀ, ਅਮਰੀਕ ਸਿੰਘ ਕੰਗ, ਮਨੋਜ਼ ਕੁਮਾਰ ਮਹਾਜ਼ਨ, ਜੇ.ਈ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਤਨਖ਼ਾਹ ਕਮਿਸ਼ਨ ਤੇ ਵਿੱਤ ਵਿਭਾਗ ਨੇ ਮਿਲ ਕੇ ਮੁਲਾਜ਼ਮ ਹਿਤਾਂ ਦਾ ਕੀਤਾ ਘਾਣ-ਡੀ. ਐਮ. ਐਫ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਤੇ ਪੰਜਾਬ ਵਿੱਤ ਵਿਭਾਗ ਦੀਆਂ ਮੁਲਾਜ਼ਮ ਮਾਰੂ ਸਿਫਾਰਸ਼ਾਂ ਰਾਹੀਂ ਤਨਖ਼ਾਹ ਤੇ ਭੱਤੇ ਵਧਾਉਣ ਦੀ ਥਾਂ, ਸਾਲ 2011 'ਚ ਪੰਜਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਤੇ ਕੈਬਨਿਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX