ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  15 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  50 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਲੁਧਿਆਣਾ

ਪ੍ਰੇਮ ਨਗਰ 'ਚ ਦੋ ਗੁੱਟਾਂ ਵਿਚਾਲੇ ਲੜਾਈ ਦੌਰਾਨ ਭਾਰੀ ਪਥਰਾਅ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੇਮ ਨਗਰ ਵਿਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਭਾਰੀ ਪਥਰਾਅ ਹੋਇਆ | ਇਸ ਲੜਾਈ ਦੌਰਾਨ ਕਈ ਵਾਹਨਾਂ ਦੀ ਭੰਨਤੋੜ ਵੀ ਕੀਤੀ ਗਈ | ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਪ੍ਰੇਮ ਨਗਰ ਦੇ ਰਹਿਣ ਵਾਲੇ ਅੰਮਿ੍ਤਪਾਲ ਸਿੰਘ ਦਾ ਵਿਆਹ ਫੀਲਡਗੰਜ ਦੇ ਕੂਚਾ ਨੰਬਰ 15 ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ | ਇਹ ਦੋਵਾਂ ਦਾ ਪ੍ਰੇਮ ਵਿਆਹ ਸੀ | ਬੀਤੇ ਦਿਨ ਇਨ੍ਹਾਂ ਦੋਵਾਂ ਪਤੀ-ਪਤਨੀ ਦਾ ਆਪਸ ਵਿਚ ਤਕਰਾਰ ਹੋ ਗਿਆ, ਜਿਸ 'ਤੇ ਅੰਮਿ੍ਤਪਾਲ ਸਿੰਘ ਦੀ ਪਤਨੀ ਰੁੱਸ ਕੇ ਆਪਣੇ ਪੇਕੇ ਘਰ ਚਲੀ ਗਈ | ਅੰਮਿ੍ਤਪਾਲ ਸਿੰਘ ਦੇ ਪਿਤਾ ਨੇ ਦੋਸ਼ ਲਗਾਇਆ ਕਿ ਅੱਜ ਸਵੇਰੇ ਉਸ ਦੀ ਨੂੰਹ ਦੇ ਰਿਸ਼ਤੇਦਾਰ ਉਸ ਦੇ ਘਰ ਆਏ ਤੇ ਆਉਂਦਿਆਂ ਹੀ ਉਨ੍ਹਾਂ ਨੇ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵਲੋਂ ਉਸਦੇ ਲੜਕੇ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਘਰ ਦੀ ਵੀ ਭੰਨਤੋੜ ਕੀਤੀ ਗਈ | ਲੜਾਈ ਦੌਰਾਨ ਦੋਵੇਂ ਪਾਸਿਓਾ ਭਾਰੀ ਪਥਰਾਅ ਹੋਇਆ, ਜਿਸ ਕਾਰਨ ਸੜਕ 'ਤੇ ਖੜ੍ਹੇ ਕਈ ਵਾਹਨਾਂ ਦੇ ਸ਼ੀਸ਼ੇ ਵੀ ਟੁੱਟ ਗਏ | ਸੂਚਨਾ ਮਿਲਦਿਆਂ ਏ.ਸੀ.ਪੀ. ਵਰਿਆਮ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਏ.ਸੀ.ਪੀ. ਨੇ ਦੱਸਿਆ ਕਿ ਲੜਾਈ ਵਿਚ ਦੋਵਾਂ ਧਿਰਾਂ ਦੇ ਕੁਝ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦੀ ਕਿ ਡਾਕਟਰੀ ਜਾਂਚ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਵਲੋਂ ਇਹਤਿਆਤ ਦੇ ਤੌਰ 'ਤੇ ਇਲਾਕੇ ਵਿਚ ਫੋਰਸ ਤਾਇਨਾਤ ਕਰ ਦਿੱਤੀ ਹੈ | ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ | ਲੜਾਈ ਦੌਰਾਨ ਅੰਮਿ੍ਤਪਾਲ ਸਿੰਘ ਦੀ ਪਤਨੀ ਦੇਵੀ ਸੱਟ ਲੱਗੀ ਹੈ | ਇਸ ਲੜਾਈ ਦੀ ਵੀਡੀਓ ਸ਼ਹਿਰ ਵਿਚ ਵਾਇਰਲ ਹੋ ਗਈ, ਜਿਸ ਵਿਚ ਕੁਝ ਨੌਜਵਾਨ ਸ਼ਰ੍ਹੇਆਮ ਪਥਰਾਅ ਕਰਦੇ ਦਿਖਾਈ ਦੇ ਰਹੇ ਹਨ | ਇਨ੍ਹਾਂ ਨੌਜਵਾਨਾਂ ਦੇ ਹੱਥ ਵਿਚ ਸੋਡੇ ਦੀਆਂ ਬੋਤਲਾਂ ਅਤੇ ਪੱਥਰ ਫੜੇ ਹੋਏ ਹਨ | ਦੂਜੇ ਪਾਸੇ ਅੰਮਿ੍ਤਪਾਲ ਸਿੰਘ ਦੇ ਪਿਤਾ ਨੇ ਦੋਸ਼ ਲਗਾਇਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਦੀ ਦਸਤਾਰ ਲਾਹ ਦਿੱਤੀ ਅਤੇ ਉਸ ਦੀ ਦਾੜ੍ਹੀ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ | ਦੇਰ ਸ਼ਾਮ ਤੱਕ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਜਾ ਰਿਹਾ ਸੀ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ |

ਕੱਚੇ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਪੱਕੇ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਮੋਰਚਾ

ਲੁਧਿਆਣਾ, 24 ਜੂਨ (ਸਲੇਮਪੁਰੀ)- ਪੰਜਾਬ ਰੋਡਵੇਜ਼/ ਪਨਬਸ/ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਸਮੂਹ ਬੱਸ ਸਟੈਂਡਾਂ 'ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ, ਜਦਕਿ ਇਸੇ ਤਰ੍ਹਾਂ ਹੀ ਅੱਜ ਲੁਧਿਆਣਾ ਸਥਿਤ ਬੱਸ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਦੇਰ ਸ਼ਾਮ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਜਸਪਾਲ ਸਿੰਘ ਵਜੋਂ ਕੀਤੀ ਗਈ ਹੈ ਤੇ ਉਸ ...

ਪੂਰੀ ਖ਼ਬਰ »

ਲੜਕੀ ਨਾਲ ਛੇੜਖਾਨੀ ਤੋਂ ਰੋਕਣ 'ਤੇ ਹਮਲਾਵਰਾਂ ਵਲੋਂ ਹਮਲਾ, 4 ਜ਼ਖ਼ਮੀ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪਿੰਡ ਕਾਸਾਬਾਦ ਵਿਚ ਲੜਕੀ ਨਾਲ ਛੇੜਖਾਨੀ ਤੋਂ ਰੋਕਣ 'ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਪੁਲਿਸ ਵਲੋਂ ਇਸ ਮਾਮਲੇ ਵਿਚ ਗੁਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਵੱਖ-ਵੱਖ ਘਟਨਾਵਾਂ 'ਚ ਲੜਕੀ ਤੇ ਲੜਕੇ ਵਲੋਂ ਖ਼ੁਦਕੁਸ਼ੀ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਦੋ ਵੱਖ ਵੱਖ ਘਟਨਾਵਾਂ ਵਿਚ ਲੜਕੀ ਅਤੇ ਲੜਕੇ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ ਵਿਚ ਸਥਾਨਕ ਭਾਮੀਆਂ ਕਲਾਂ ਦੀ ਰਹਿਣ ਵਾਲੀ ਨੌਜਵਾਨ ਲੜਕੀ ਆਸ਼ੂ ਗੌਤਮ (25) ਵਲੋਂ ਨਹਿਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਕਸ਼ਮੀਰ ਲਾਲ ਵਲੋਂ ਇਸ ਮਾਮਲੇ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ

ਲੁਧਿਆਣਾ, 24 ਜੂਨ (ਪੁਨੀਤ ਬਾਵਾ)- ਸਿੱਖ ਪੰਥ ਦੀ ਮਹਾਨ ਸ਼ਖਸ਼ੀਅਤ ਪੰਥ ਰਤਨ ਮਾਸਟਰ ਤਾਰਾ ਸਿੰਘ ਦੇ 137ਵੇਂ ਜਨਮ ਦਿਨ ਮੌਕੇ ਅੱਜ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੋਗਾ ਦੇ ਮਰੀਜ਼ ਦੀ ਮੌਤ

ਲੁਧਿਆਣਾ, 24 ਜੂਨ (ਸਲੇਮਪੁਰੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ 'ਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 1 ਮਰੀਜ਼ ਦੀ ਮੌਤ ਹੋ ਗਈ ਹੈ, ਜੋ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਸੀ | ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ...

ਪੂਰੀ ਖ਼ਬਰ »

ਐੱਚ. ਡੀ. ਐੱਫ. ਸੀ. ਮਿਊਚਲ ਫੰਡ ਵਲੋਂ ਐੱਚ. ਡੀ. ਐੱਫ. ਸੀ. ਬੈਂਕਿੰਗ ਤੇ ਫਾਈਨਾਂਸ਼ੀਅਲ ਸਰਵਿਸਿਜ਼ ਫੰਡ ਲਾਂਚ

ਲੁਧਿਆਣਾ, 24 ਜੂਨ (ਅ.ਬ.)- ਦੇਸ਼ ਦੇ ਮੁੱਖ ਮੁਚੂਅਲ ਫੰਡ ਹਾਊਸ 'ਚੋਂ ਇਕ ਐੱਚ.ਡੀ.ਐੱਫ.ਸੀ. ਐਸੇਟ ਮੈਨੇਜਮੈਂਟ ਕੰਪਨੀ ਨੇ ਪ੍ਰਚੂਨ ਨਿਵੇਸ਼ਕਾਂ ਲਈ ਇਕ ਨਵਾਂ ਫੰਡ ਆਫਰ (ਐਨ.ਐੱਫ.ਓ.) ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਇਹ ਫੰਡ ਐੱਚ.ਡੀ.ਐੱਫ.ਸੀ. ਬੈਂਕਿੰਗ ਤੇ ਫਾਈਨਾਂਸ਼ਿਅਲ ...

ਪੂਰੀ ਖ਼ਬਰ »

ਵਿਸ਼ਵ ਬਾਲ ਮਜ਼ਦੂਰ ਦਿਵਸ ਸਮਰਪਿਤ ਰਾਜ ਪੱਧਰੀ ਪੇਂਟਿੰਗ ਮੁਕਾਬਲਿਆਂ ਦੇ ਨਤੀਜੇ ਐਲਾਨੇ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰ ਅਤੇ ਸਮਾਜਿਕ ਬੁਰਾਈਆਂ ਖਿਲਾਫ ਯਤਨ ਕੀਤੇ ਜਾ ਰਹੇ ਹਨ | ਸ. ਸੇਖੋਂ ਅਤੇ ਚੇਅਰਮੈਨ ਪਰਮਜੀਤ ...

ਪੂਰੀ ਖ਼ਬਰ »

ਅਕਾਲ ਮਾਰਕੀਟ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਬੰਟੀ ਪ੍ਰਧਾਨ ਤੇ ਹੈਪੀ ਚੇਅਰਮੈਨ ਬਣੇ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)- ਅਕਾਲ ਮਾਰਕੀਟ ਹੋਲਸੇਲ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੀ ਹੋਈ ਮੀਟਿੰਗ ਦੌਰਾਨ ਮਨਪ੍ਰੀਤ ਸਿੰਘ ਬੰਟੀ ਨੂੰ ਪ੍ਰਧਾਨ ਅਤੇ ਹਰਦੀਪ ਸਿੰਘ ਹੈਪੀ ਨੂੰ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ | ਸ. ਬੰਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਨੂੰ ਸੁੰਦਰ ਤੇ ਹਰਾ-ਭਰਾ ਬਣਾਉਣ 'ਚ ਸਹਿਯੋਗ ਦੇਣਾ ਸਾਡਾ ਫਰਜ਼-ਟੋਨੀ

ਲੁਧਿਆਣਾ, 24 ਜੂਨ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਆਪਣੇ ਚੌਗਿਰਦੇ ਨੂੰ ਹਰਾ ਭਰਾ ਅਤੇ ਸੁੰਦਰ ਬਣਾਉਣ ਵਿਚ ...

ਪੂਰੀ ਖ਼ਬਰ »

ਜੀ.ਐਨ.ਈ. ਕਾਲਜ ਨੇ ਡਿਜੀਟਲ ਟੌਏਕਾਥੌਨ ਗ੍ਰੈਂਡ ਫਾਈਨਲ ਦੀ ਕੀਤੀ ਮੇਜ਼ਬਾਨੀ

ਆਲਮਗੀਰ, 24 ਜੂਨ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੂੰ ਐਮ. ਆਈ. ਸੀ. ਏ. ਆਈ. ਸੀ. ਟੀ. ਵੀ. ਵਲੋਂ ਟੌਏਕਾਥੌਨ ਗ੍ਰੈਂਡ ਫਾਈਨਲ ਦੀ ਮੇਜ਼ਬਾਨੀ ਕਰਨ ਲਈ ਚੁਣਿਆ ਗਿਆ | ਟੌਏਕਾਥੌਨ 22 ਜੂਨ ਤੋਂ ਸਿੱਖਿਆ ਮੰਤਰਾਲੇ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ...

ਪੂਰੀ ਖ਼ਬਰ »

ਪੀ.ਵਾਈ.ਡੀ.ਬੀ. ਵਲੋਂ ਹੈਪੀਨੈੱਸ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਤਣਾਅ ਨੂੰ ਦੂਰ ਕਰਨ ਵਿਚ ਸਹਿਯੋਗ ਲਈ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ...

ਪੂਰੀ ਖ਼ਬਰ »

ਸੈਨਟਰੀ ਇੰਸਪੈਕਟਰ ਨੇ ਕੂੜੇ ਵਾਲੇ ਟਰੱਕ ਦਾ ਕੱਟਿਆ ਚਾਲਾਨ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਸੈਕਟਰ 32ਏ ਚੰਡੀਗੜ੍ਹ ਰੋਡ ਵਿਚ ਬੀਤੀ ਦੇਰ ਸ਼ਾਮ ਸਥਿਤੀ ਉਦੋਂ ਕੁਝ ਸਮੇਂ ਲਈ ਤਣਾਅਪੂਰਨ ਹੋ ਗਈ ਜਦ ਇਕ ਟਰੱਕ ਡਰਾਈਵਰ ਨੇ ਸੈਕਟਰ 32ਏ ਦੇ ਸੈਕੰਡਰੀ ਪੁਆਇੰਟ ਵਿਚ ਕੂੜਾ ਸੁੱਟਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਹੈਰੋਇਨ ਸ਼ਰਾਬ ਤੇ ਗਾਂਜਾ ਬਰਾਮਦ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਖਾਸ ਮੁਹਿੰਮ ਤਹਿਤ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਕਰ ਕੇ ਨਾਜਾਇਜ਼ ਸ਼ਰਾਬ ਹੈਰੋਇਨ ਅਤੇ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੀ ਪੁਲਿਸ ...

ਪੂਰੀ ਖ਼ਬਰ »

ਭਾਰ ਢੋਹਣ ਵਾਲੀਆਂ ਗੱਡੀਆਂ 'ਤੇ ਲੋਕਾਂ ਨੂੰ ਲਿਜਾਣ 'ਤੇ ਪਾਬੰਦੀ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਭਾਰ ਢੋਣ ਵਾਲੀਆਂ ਗੱਡੀਆਂ 'ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ | ਪੁਲਿਸ ਕਮਿਸ਼ਨਰ ਸ੍ਰੀ ਅਗਰਵਾਲ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਹੈ ...

ਪੂਰੀ ਖ਼ਬਰ »

ਚਤਰ ਸਿੰਘ ਪਾਰਕ 'ਚ ਸਟੈਟਿਕ ਕੰਪੈਕਟਰ ਸਥਾਪਤ ਕੀਤੇ ਜਾਣ ਦਾ ਵਿਰੋਧ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਚਤਰ ਸਿੰਘ ਪਾਰਕ ਮਾਡਲ ਟਾਊਨ ਵਿਚ ਕੂੜੇ ਦੀ ਸੰਭਾਲ ਲਈ ਸਥਾਪਤ ਕੀਤੇ ਜਾ ਰਹੇ ਸਟੈਟਿਕ ਕੰਪੈਕਟਰ ਦਾ ਸਮਾਜ ਸੇਵੀਆਂ ਵਲੋਂ ਗੁਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਦੂਸਰੇ ਦਿਨ (ਵੀਰਵਾਰ) ਨੂੰ ਵੀ ...

ਪੂਰੀ ਖ਼ਬਰ »

ਸੁਆਮੀ ਸੰਤ ਦਾਸ ਦਰਬਾਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ, ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਜੀ ਦੀ ਅਗਵਾਈ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਖਮਨੀ ...

ਪੂਰੀ ਖ਼ਬਰ »

ਨਿੱਜੀ ਕੰਪਨੀ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਅਧਿਕਾਰੀਆਂ ਨੂੰ ਦਿਖਾਈ ਹਾਈਡ੍ਰਾਲਿਕ ਪੌੜੀ ਦੀ ਕਾਰਗੁਜ਼ਾਰੀ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸਮਾਰਟ ਸਿਟੀ ਯੋਜਨਾ ਤਹਿਤ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਬਿ੍ਗੇਡ ਵਿਭਾਗ ਨੂੰ ਅਪਗੇ੍ਰਡ ਕਰਨ ਲਈ ਆਰੰਭੀ ਕਾਰਵਾਈ ਤਹਿਤ 3 ਲਾਈਫ ਡਿਟੈਕਟਰ, ਚਾਰ ਮਿੰਨੀ ਫਾਇਰ ਟੈਂਡਰ ਅਤੇ ...

ਪੂਰੀ ਖ਼ਬਰ »

ਖ਼ਪਤਕਾਰਾਂ ਨੂੰ ਹੁਣ 2 ਕਿੱਲੋ ਵਾਲਾ ਰਸੋਈ ਗੈਸ ਸਿਲੰਡਰ ਮਿਲੇਗਾ

ਲੁਧਿਆਣਾ, 24 ਜੂਨ (ਜੁਗਿੰਦਰ ਸਿੰਘ ਅਰੋੜਾ)- ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ 2 ਕਿਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ ਤੌਰ 'ਤੇ ਛੋਟੇ ਪਰਿਵਾਰਾਂ ਅਤੇ ਪ੍ਰਵਾਸੀ ਲੋਕਾਂ ਵਾਸਤੇ ਤਾਂ ਇਹ ਹੋਰ ਵੀ ...

ਪੂਰੀ ਖ਼ਬਰ »

ਹਰਨਾਮਪੁਰਾ ਵਿਖੇ ਕੈਂਪ ਦੌਰਾਨ ਲੋਕਾਂ ਨੇ ਲਗਵਾਏ ਟੀਕੇ

ਆਲਮਗੀਰ, 24 ਜੂਨ (ਜਰਨੈਲ ਸਿੰਘ ਪੱਟੀ)- ਪਿੰਡ ਹਰਨਾਮਪੁਰਾ ਵਿਖੇ ਲਗਾਏ ਟੀਕਾਕਰਨ ਕੈਂਪ ਦੌਰਾਨ ਸਰਪੰਚ ਕੁਲਵਿੰਦਰ ਕੌਰ ਬੈਂਸ ਤੇ ਸਾਬਕਾ ਪੰਚ ਅਤੇ ਉੱਘੇ ਸਮਾਜ ਸੇਵੀ ਸੁਖਵਿੰਦਰ ਬੈਂਸ ਨੇ ਦੱਸਿਆ ਕਿ ਮਹਾਂਮਾਰੀ ਤੋਂ ਬਚਾਅ ਲਈ ਪਿੰਡ ਦੀ ਪੰਚਾਇਤ ਵਲੋਂ ਇਹ ਦੂਸਰਾ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸਮਾਗਮ

ਇਯਾਲੀ/ਥਰੀਕੇ, 24 ਜੂਨ (ਮਨਜੀਤ ਸਿੰਘ ਦੁੱਗਰੀ)- ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਹਰ ਮਹੀਨੇ ਮਨਾਇਆ ਜਾਣ ਵਾਲਾ ਪੂਰਨਮਾਸ਼ੀ ਦਾ ਦਿਹਾੜਾ ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਿਹਾ | ਸੰਤ ਰਾਮਪਾਲ ਸਿੰਘ ਅਤੇ ਭਾਈ ਸੁਖਦੇਵ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਮਹਿਰਾ ਸਮਾਜ ਦੀ ਮੀਟਿੰਗ

ਡਾਬਾ/ਲੁਹਾਰਾ, 24 ਜੂਨ (ਕੁਲਵੰਤ ਸਿੰਘ ਸੱਪਲ)- ਕਸ਼ਯਪ ਰਾਜਪੂਤ ਮਹਿਰਾ ਸਮਾਜ ਦੀ ਮੀਟਿੰਗ ਹਲਕਾ ਦੱਖਣੀ ਦੇ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਸਕੂਲ ਲੁਹਾਰਾ ਵਿਖੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਦੀ ਅਗਵਾਈ 'ਚ ਕੀਤੀ ਗਈ, ਜਿਸ ਵਿਚ ਨਿਰਮਲ ਸਿੰਘ ਐਸ.ਐਸ. ਨੂੰ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਕਰਨ 'ਤੇ ਕੇਸ ਦਰਜ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੀ ਪੁਲਿਸ ਨੇ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ ਸੱਸ ਅਤੇ ਸਹੁਰੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੁੱਟਮਾਰ ਦਾ ਸ਼ਿਕਾਰ ਲੜਕੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਕੱਲ੍ਹ ਮਨਾਉਣਗੀਆਂ 'ਖੇਤੀ ਬਚਾਓ, ਲੋਕ ਤੰਤਰ ਬਚਾਓ' ਦਿਵਸ

ਲੁਧਿਆਣਾ, 24 ਜੂਨ (ਸਲੇਮਪੁਰੀ)- ਵੱਖ-ਵੱਖ ਜਨਤਕ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ ਵੱਖ ਜਨਤਕ, ਮੁਲਾਜ਼ਮ-ਪੈਨਸ਼ਨਰਜ਼ ਅਤੇ ਕਿਸਾਨ-ਮਜ਼ਦੂਰ, ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਸਿੰਘ ਦੇ 'ਆਪ' 'ਚ ਸ਼ਾਮਿਲ ਹੋਣ ਦਾ ਸੂਬੇ ਦੀ ਰਾਜਨੀਤੀ 'ਤੇ ਕੋਈ ਅਸਰ ਨਹੀਂ-ਐਡਵੋਕੇਟ ਸਿੱਧੂ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)- ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਤੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਨਾਲ ਸੂਬੇ ਦੀ ਰਾਜਨੀਤੀ 'ਤੇ ਕੋਈ ਅਸਰ ਨਹੀਂ ਹੋਵੇਗਾ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX