ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  10 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  45 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਯੂ. ਟੀ. ਮੁਲਾਜ਼ਮ 28 ਨੂੰ ਗਵਰਨਰ ਹਾਊਸ ਵੱਲ ਕਰਨਗੇ ਰੋਸ ਮਾਰਚ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗਵਰਨਮੈਂਟ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ 'ਚ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਦੁਆਰਾ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਪੈਟਰਨ ਸ਼ਾਮ ਲਾਲ ਗਾਵਰੀ, ਸੀਨੀਅਰ ਮੀਤ ਪ੍ਰਧਾਨ ਸੁਰੇਸ਼ ਕੁਮਾਰ ਨੇ ਕਿਹਾ ਇਕ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਮੁਲਾਜ਼ਮਾਂ ਦੇ ਮਸਲਿਆਂ 'ਤੇ ਕੋਈ ਵੀ ਫ਼ੈਸਲਾ ਕਰਨ ਵਿਚ ਨਾਕਾਮ ਰਿਹਾ ਹੈ ਅਤੇ ਦੂਜੇ ਪਾਸੇ ਚੰਡੀਗੜ੍ਹ ਦੇ ਪ੍ਰਸ਼ਾਸਕ ਮੁਲਾਜ਼ਮਾਂ ਦੀਆਂ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ ਹਨ | ਮੁਲਾਜ਼ਮਾਂ ਨੇ ਯੂ. ਟੀ. ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਊਟ ਸੋਰਸਡ ਵਰਕਰਾਂ ਦਾ ਆਰਥਿਕ ਸ਼ੋਸ਼ਣ ਬੰਦ ਨਹੀਂ ਹੋ ਰਿਹਾ ਅਤੇ ਹੁਣ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਯੋਜਨਾਵਾਂ ਦੇ ਤਹਿਤ ਠੇਕੇਦਾਰਾਂ ਨੂੰ ਜੌਬ ਵਰਕ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਅਜਿਹੇ ਹਾਲਾਤਾਂ 'ਚ ਮੁਲਾਜ਼ਮਾਂ ਦੇ ਕੋਲ ਅੰਦੋਲਨ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਬਚਦਾ | ਇਸ ਲਈ 28 ਜੂਨ ਨੂੰ ਗਵਰਨਰ ਹਾਊਸ ਵੱਲ ਹੋਣ ਵਾਲੇ ਪ੍ਰਦਰਸ਼ਨ ਤੇ 29 ਜੂਨ ਨੂੰ ਨਗਰ ਨਿਗਮ ਦੇ ਘਿਰਾਓ ਦੀ ਪੂਰੀ ਜ਼ਿੰਮੇਵਾਰੀ ਉਨ੍ਹਾਂ ਅਧਿਕਾਰੀਆਂ ਦੀ ਹੋਵੇਗੀ ਜੋ ਕਿ ਕਰਮਚਾਰੀ ਵਿਰੋਧੀ ਫ਼ੈਸਲੇ ਕਰ ਰਹੇ ਹਨ |

ਜਿੰਮ ਚਲਾਉਣ ਵਾਲੀ ਕੰਪਨੀ ਨੂੰ ਫੋਰਮ ਨੇ ਮੁਆਵਜ਼ਾ ਭਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 24 ਜੂਨ (ਬਿ੍ਜੇਂਦਰ ਗੌੜ)-'ਦ ਕੋਡ ਫਿਨਟੇਨ' ਨਾਂਅ ਦੀ ਜਿੰਮ ਚਲਾਉਣ ਵਾਲੀ ਇਕ ਕੰਪਨੀ ਵਲੋਂ ਸੈਂਟਰ 'ਚ ਆਪਣੀਆਂ ਸੇਵਾਵਾਂ ਖ਼ਤਮ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਉਸ ਦਾ ਰਿਫੰਡ ਨਾ ਦੇਣ ਦੇ ਮਾਮਲੇ 'ਚ ਜ਼ਿਲ੍ਹਾ ਖਪਤਕਾਰ ਫੋਰਮ ਚੰਡੀਗੜ੍ਹ ਨੇ ਇਸ ਨੂੰ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 10 ਨਵੇਂ ਮਾਮਲੇ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 10 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 40208 ਕੁੱਲ ਮਰੀਜ਼ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਸੈਕਟਰ 56 'ਚ ਵਿਅਕਤੀ ਨਾਲ ਕੁੱਟਮਾਰ, 5 ਗਿ੍ਫ਼ਤਾਰ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 56 'ਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਤੇ ਉਸ ਦਾ ਸਾਮਾਨ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮਾਮਲੇ 'ਚ ਪੰਜ ਲੋਕਾਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੰਯੁਕਤ ਕਰਮਚਾਰੀ ਮੋਰਚਾ ਮੰਗਾਂ ਨੂੰ ਲੈ ਕੇ ਪਹਿਲੀ ਨੂੰ ਯੂ. ਟੀ. ਸਕੱਤਰੇਤ ਦੇ ਸਾਹਮਣੇ ਕਰੇਗਾ ਭੁੱਖ ਹੜਤਾਲ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਯੂ. ਟੀ. ਤੇ ਨਗਰ ਨਿਗਮ ਦੀਆਂ 6 ਮੁੱਖ ਕਰਮਚਾਰੀਆਂ ਦੀਆਂ ਫੈਡਰੇਸ਼ਨਾਂ ਤੇ ਸੰਸਥਾਵਾਂ ਨੇ ਮੰਗਾਂ ਨੂੰ ਲੈ ਕੇ 1 ਜੁਲਾਈ ਨੂੰ ਯੂ. ਟੀ. ਸਕੱਤਰੇਤ ਦੇ ਸਾਹਮਣੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਰੋਜ਼ਾ ਭੁੱਖ ਹੜਤਾਲ ...

ਪੂਰੀ ਖ਼ਬਰ »

ਸੰਗਰੂਰ ਦੇ ਪਰਿਵਾਰ ਨੇ ਸਿਆਸੀ ਆਗੂ 'ਤੇ ਅਗਵਾ ਕਰਨ ਤੇ ਧੋਖਾਧੜੀ ਦੇ ਲਗਾਏ ਦੋਸ਼

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਸੰਗਰੂਰ ਦੇ ਮਾਨਸ਼ਾਹੀਆ ਭਾਈ ਪਰਿਵਾਰ ਨੇ ਸੰਗਰੂਰ ਤੋਂ ਸਿਆਸੀ ਆਗੂ ਮਿੰਟੂ ਜਵੰਦਾ 'ਤੇ ਪ੍ਰੀਤ ਇੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਅਗਵਾ ਕਰਨ ਤੇ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਚੰਡੀਗੜ੍ਹ ਪ੍ਰੈੱਸ ਕਲੱਬ 'ਚ ਪ੍ਰੀਤ ਇੰਦਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 19 ਨਵੇਂ ਮਾਮਲੇ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 19 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ ਅੱਜ 42 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਜਿਸ ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ...

ਪੂਰੀ ਖ਼ਬਰ »

ਭਗੌੜਾ ਮੁਲਜ਼ਮ ਜੇਕਰ ਟਰਾਇਲ ਕੋਰਟ 'ਚ ਪੇਸ਼ ਹੋਣ ਲਈ ਇਮਾਨਦਾਰੀ ਨਾਲ ਇੱਛਾ ਦਿਖਾਉਂਦਾ ਹੈ ਤਾਂ ਉਸ ਨੂੰ ਗਿ੍ਫ਼ਤਾਰੀ ਤੋਂ ਬਚਾਉਣ ਦੀ ਲੋੜ-ਹਾਈਕੋਰਟ

ਚੰਡੀਗੜ੍ਹ, 24 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਕਰਦੇ ਹੋਏ ਸਾਫ਼ ਕੀਤਾ ਹੈ ਕਿ ਭਗੌੜਾ ਮੁਲਜ਼ਮ ਜੇਕਰ ਟਰਾਇਲ ਕੋਰਟ 'ਚ ਪੇਸ਼ ਹੋਣ ਲਈ ਇਮਾਨਦਾਰੀ ਨਾਲ ਇੱਛਾ ਦਿਖਾਉਂਦਾ ਹੈ, ਉਸ ਨੂੰ ਗਿ੍ਫ਼ਤਾਰੀ ਤੋਂ ਬਚਾਉਣ ਦੀ ਲੋੜ ਸੀ | ...

ਪੂਰੀ ਖ਼ਬਰ »

ਕੱਲ੍ਹ ਦੀ ਕਿਸਾਨ ਇਕੱਤਰਤਾ ਦੀ ਸਫ਼ਲਤਾ ਲਈ ਤਿਆਰੀਆਂ ਸ਼ੁਰੂ-ਪਲਹੇੜੀ

ਮੁੱਲਾਂਪੁਰ ਗਰੀਬਦਾਸ, 24 ਜੂਨ (ਖੈਰਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਕਿਸਾਨ ਆਗੂਆਂ ਤੇ ਕਿਸਾਨਾਂ ਵਲੋਂ 26 ਜੂਨ ਨੂੰ ਰਾਜਪਾਲ ਨੂੰ ਮੰਗ-ਪੱਤਰ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਗੁਰਪ੍ਰੀਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ 'ਚ ਬੁਲੰਦੀਆਂ ਛੂਹ ਰਿਹੈ ਸ਼ਹਿਰ ਮੁਹਾਲੀ-ਬਲਜੀਤ ਕੌਰ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਕੈਬਨਿਟ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਯੋਗ ਅਗਵਾਈ ਹੇਠ ਸ਼ਹਿਰ ਮੁਹਾਲੀ ਵਿਕਾਸ ਪੱਖੋਂ ਬੁਲੰਦੀਆਂ ਛੂਹ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਚਸ਼ਮੇ ਦੀ ਡੱਬੀ 'ਚ ਛੁਪਾ ਕੇ ਰੱਖੀ ਹੈਰੋਇਨ ਸਮੇਤ 1 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਮੁਹਾਲੀ ਖੇਤਰ 'ਚੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਮੁਲਜ਼ਮ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਅਮਰਾਲਾ ...

ਪੂਰੀ ਖ਼ਬਰ »

ਕਮਲਜੀਤ ਕੌਰ ਧਨੋਆ ਇੰਟਕ ਦੇ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਰਾਸ਼ਟਰੀ ਪ੍ਰਧਾਨ ਦਿਨੇਸ਼ ਸ਼ਰਮਾ ਸੁੰਦਰਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬਾ ਪ੍ਰਧਾਨ ਚੌਧਰੀ ਗੁਰਮੇਲ ਸਿੰਘ ਦੀ ਅਗਵਾਈ ਹੇਠ ਕਮਲਜੀਤ ਕੌਰ ਧਨੋਆ ਨੂੰ ...

ਪੂਰੀ ਖ਼ਬਰ »

ਫੇਜ਼ 11 ਦੀ ਵਿਦਿਆਰਥਣ ਚਰਨਪ੍ਰੀਤ ਕੌਰ ਨੇ ਭਾਸ਼ਨ ਮੁਕਾਬਲੇ 'ਚ ਬਲਾਕ ਤੇ ਤਹਿਸੀਲ ਪੱਧਰ 'ਤੇ ਅੱਵਲ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 75 ਸਾਲਾ ਆਜ਼ਾਦੀ ਸਮਾਗਮ ਦੌਰਾਨ ਸਰਕਾਰੀ ਸਕੂਲਾਂ 'ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੌਰਾਨ ਭਾਸ਼ਣ ਮੁਕਾਬਲੇ ਦੀ ਲੜੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 11 ...

ਪੂਰੀ ਖ਼ਬਰ »

ਜ਼ਮੀਨ 'ਚ ਵੱਟ ਪਾਉਣ ਲੈ ਕੇ ਹੋਏ ਝਗੜੇ ਦੌਰਾਨ ਇਕ ਜ਼ਖ਼ਮੀ

ਮਾਜਰੀ, 24 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਪੜੌਲ ਵਿਖੇ ਜ਼ਮੀਨ 'ਚ ਵੱਟ ਪਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਪੁਲਿਸ ਜਾਣਕਾਰੀ ਅਨੁਸਾਰ ਹਰਮੇਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪੜੌਲ ਨੇ ਪੁਲਿਸ ਥਾਣਾ ...

ਪੂਰੀ ਖ਼ਬਰ »

ਖੇਤੀ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਰੋਹ 'ਚ ਆਏ ਕਿਸਾਨਾਂ ਨੇ ਖਰੜ-ਲੁਧਿਆਣਾ ਹਾਈਵੇ ਕੀਤਾ ਜਾਮ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਖੇਤਰ ਦੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਰੋਹ 'ਚ ਆਏ ਕਿਸਾਨਾਂ ਵਲੋਂ ਕੈਪਟਨ ਚੌਕ ਖਾਨਪੁਰ ਵਿਖੇ ਰੋਸ ਧਰਨਾ ਦੇਣ ਉਪਰੰਤ ਖਰੜ-ਲੁਧਿਆਣਾ ਹਾਈਵੇਅ ਨੂੰ ਅੱਧੇ ਘੰਟੇ ਲਈ ਜਾਮ ਰੱਖਿਆ | ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਸੈਕਟਰ 67 ਸਥਿਤ ਜਲ ਘਰ ਦੀ ਰੈਨੋਵੇਸ਼ਨ ਤੇ ਅੱਪਗ੍ਰੇਡ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਸੈਕਟਰ 67 ਵਿਚ ਸਥਿਤ ਜਲ ਘਰ ਦੀ ਰੈਨੋਵੇਸ਼ਨ ਤੇ ਅੱਪਗ੍ਰੇਡ ਕਰਨ ਦੇ ਕੰਮ ਦਾ ਨੀਂਹ ਪੱਥਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ | ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਂਅ 'ਤੇ ਪੰਜਾਬ ਦੀਆਂ ਯੂਨੀਵਰਸਿਟੀਆਂ 'ਚ ਚੇਅਰ ਸਥਾਪਤ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਸ਼੍ਰੋਮਣੀ ਸ਼ਹੀਦ ਭਾਈ ਜੀਵਨ ਸਿੰਘ ਜੀ ਦੇ ਨਾਂਅ 'ਤੇ ਪੰਜਾਬ ਦੀਆਂ ਯੂਨੀਵਰਸਿਟੀਆਂ 'ਚ ਚੇਅਰ ਸਥਾਪਤ ਕਰਨ ਦੀ ਮੰਗ ਨੂੰ ਲੈ ਕੇ ਸ਼ਹੀਦ ਭਾਈ ਜੈਤਾ ਜੀ ਯਾਦਗਾਰੀ ਮਿਸ਼ਨ (ਖੋਜ) ਪੰਜਾਬ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਬਲਬੀਰ ...

ਪੂਰੀ ਖ਼ਬਰ »

ਰੈਡੀਮੇਡ ਕੱਪੜਿਆਂ ਦੀ ਦੁਕਾਨ 'ਚੋਂ ਲੱਖਾਂ ਦੇ ਕੱਪੜੇ ਚੋਰੀ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਪੁਰਾਣੀ ਮੋਰਿੰਡਾ ਸੜਕ 'ਤੇ ਲੇਬਰ ਚੌਕ ਨੇੜੇ ਬਣੀਆਂ ਦੁਕਾਨਾਂ 'ਚ ਮੌਜੂਦ ਇਕ ਰੈਡੀਮੇਡ ਕੱਪੜਿਆਂ ਵਾਲੀ ਦੁਕਾਨ 'ਚੋਂ ਲੱਖਾਂ ਰੁਪਏ ਦੇ ਕੱਪੜੇ ਚੋਰੀ ਹੋ ਗਏ | ਇਸ ਘਟਨਾ ਸਬੰਧੀ ਦੁਕਾਨ ਮਾਲਕ ਤਰਨਜੀਤ ਸਿੰਘ ਨੇ ਦੱਸਿਆ ਕਿ ਉਹ ਗੁਰੂ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਵੈਬੀਨਾਰ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਤੇ ਕਮਿਊਨੀਕੇਸ਼ਨ ਵਿਭਾਗ ਵਲੋਂ ਵਿਭਾਗ ਮੁਖੀ ਡਾ. ਮਨਦੀਪ ਕੌਰ ਸੰਧੂ ਦੀ ਅਗਵਾਈ ਹੇਠ 'ਜੀਵਨ ਟੀਚਾ ਨਿਰਧਾਰਤ ਕਰਨ ਤੇ ਇਸ ਦੀ ਪ੍ਰਾਪਤੀ' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਫੇਜ਼ 11 ਦੀ ਵਿਦਿਆਰਥਣ ਚਰਨਪ੍ਰੀਤ ਕੌਰ ਨੇ ਭਾਸ਼ਨ ਮੁਕਾਬਲੇ 'ਚ ਬਲਾਕ ਤੇ ਤਹਿਸੀਲ ਪੱਧਰ 'ਤੇ ਅੱਵਲ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 75 ਸਾਲਾ ਆਜ਼ਾਦੀ ਸਮਾਗਮ ਦੌਰਾਨ ਸਰਕਾਰੀ ਸਕੂਲਾਂ 'ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੌਰਾਨ ਭਾਸ਼ਣ ਮੁਕਾਬਲੇ ਦੀ ਲੜੀ 'ਚ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 11 ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 28 ਨਵੇਂ ਮਾਮਲੇ, 1 ਦੀ ਮੌਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁਲ ਕੇਸ 68138 ਮਿਲੇ ਹਨ ਜਿਨ੍ਹਾਂ 'ਚੋਂ 66734 ਮਰੀਜ਼ ਠੀਕ ਹੋ ਗਏ ਤੇ 360 ਕੇਸ ਐਕਟਿਵ ਹਨ ਜਦ ਕਿ 1044 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਤੇ ਉਸ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ 2 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਇਕ ਪਿੰਡ 'ਚ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਤੇ ਉਸ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ 'ਚ ਮੁਲਜ਼ਮ ਲਾਤੂਰੀ ਤੇ ਛੋਟੇ ਲਾਲ ਵਾਸੀ ਯੂ. ਪੀ. ਖ਼ਿਲਾਫ਼ ...

ਪੂਰੀ ਖ਼ਬਰ »

ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਪੇਅ ਕਮਿਸ਼ਨ ਦੀ ਰਿਪੋਰਟ ਕੀਤੀ ਰੱਦ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਪ੍ਰਧਾਨਗੀ ਅਧੀਨ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਬੜੀ ਨੇ ਕਿਹਾ ਕਿ ...

ਪੂਰੀ ਖ਼ਬਰ »

ਨਵ-ਚੇਤਨਾ ਵੈੱਲਫ਼ੇਅਰ ਟਰੱਸਟ ਵਲੋਂ ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਦਾ ਪਦਉੱਨਤ ਹੋਣ 'ਤੇ ਸਨਮਾਨ

ਖਰੜ, 24 ਜੂਨ (ਜੰਡਪੁਰੀ)-ਨਵ-ਚੇਤਨਾ ਵੈੱਲਫ਼ੇਅਰ ਟਰੱਸਟ ਵਲੋਂ ਐੱਸ. ਡੀ. ਐੱਮ. ਖਰੜ ਹਿਮਾਂਸ਼ੂ ਜੈਨ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ. ਰਘਬੀਰ ਸਿੰਘ ਬੰਗੜ ਨੇ ਕਿਹਾ ਕਿ ਜਦੋਂ ਤੋਂ ਹਿਮਾਂਸ਼ੂ ਜੈਨ ਨੇ ਖਰੜ ਦੇ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਖੇਤੀ ਭਵਨ ਤੇ ਕਿਸਾਨ ਸਿਖਲਾਈ ਵਿਭਾਗ ਨਾਲ ਸਬੰਧਿਤ ਕਰਮਚਾਰੀਆਂ ਵਲੋਂ ਰੋਸ ਰੈਲੀ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਖੇਤੀ ਭਵਨ ਤੇ ਕਿਸਾਨ ਸਿਖਲਾਈ ਵਿਭਾਗ ਨਾਲ ਸਬੰਧਿਤ ਕਰਮਚਾਰੀਆਂ ਵਲੋਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ 'ਚ ਟੀਕਾਕਰਨ ਮੁਹਿੰਮ ਨੂੰ ਕੀਤਾ ਪ੍ਰਭਾਵਿਤ -ਸਿੱਧੂ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਦੇਸ਼ ਵਿਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਸੰਭਵ ਯਤਨ ਕੀਤੇ ਜਾ ਰਹੇ ਹਨ, ਪਰ ਭਾਰਤ ਸਰਕਾਰ ਤੋਂ ਪੰਜਾਬ ਵਿਚ ਕੋਵਿਡ-19 ਟੀਕਿਆਂ ਦੀ ...

ਪੂਰੀ ਖ਼ਬਰ »

ਅਕਾਲੀ ਬਸਪਾ ਚੋਣ ਗੱਠਜੋੜ ਖੁਸ਼ਗਵਾਰ ਮਾਹੌਲ ਬਣਾ ਰਿਹੈ-ਗੜ੍ਹੀ

ਚੰਡੀਗੜ੍ਹ, 24 ਜੂਨ (ਐਨ. ਐਸ. ਪਰਵਾਨਾ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਬੀ. ਐਸ. ਪੀ. ਨਾਲ ਜੋ ਸਮਝੌਤਾ ਹੋਇਆ ਹੈ ਉਹ ਪੂਰੇ ਖੁਸ਼ਗਵਾਰ ਮਾਹੌਲ ...

ਪੂਰੀ ਖ਼ਬਰ »

ਬਲਬੀਰ ਸਿੱਧੂ ਨੇ ਫਾਰਮੇਸੀ ਅਧਿਕਾਰੀਆਂ ਤੇ ਦਰਜਾ-4 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ 10 ਫਾਰਮੇਸੀ ਅਧਿਕਾਰੀਆਂ ਤੇ 8 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ | ਸ. ਸਿੱਧੂ ਨੇ ਕਿਹਾ ਕਿ ਹਾਲ ਹੀ ਵਿਚ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਦਲਜੀਤ ਸਿੰਘ ਨੇ ਪ੍ਰਾਹੁਣਚਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਖੇਤੀਬਾੜੀ ਵਿਭਾਗ ਨਾਲ ਸਬੰਧਿਤ ਸੁਪਰਡੈਂਟ ਗ੍ਰੇਡ-2 ਦਲਜੀਤ ਸਿੰਘ ਨੇ ਤਰੱਕੀ ਮਿਲਣ ਤੋਂ ਬਾਅਦ ਪ੍ਰਾਹੁਣਚਾਰੀ ਵਿਭਾਗ ਸੈਕਟਰ-38 ਵਿਖੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ | ਦਲਜੀਤ ਸਿੰਘ ਵਲੋਂ ਪ੍ਰਾਹੁਣਚਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੋਨਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਖਰੜ, 24 ਜੂਨ (ਜੰਡਪੁਰੀ)-ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਵਲੋਂ ਸਥਾਨਕ ਵਾ. ਨੰ. 19 ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਸੋਨਾ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਭਾਜਪਾ ਦਾ ਓ. ਬੀ. ਸੀ. ਮੋਰਚਾ ਵਿਧਾਨ ਸਭਾ ਚੋਣਾਂ 'ਚ ਅਹਿਮ ਰੋਲ ਅਦਾ ਕਰੇਗਾ-ਬਿੱਟਾ

ਖਰੜ, 24 ਜੂਨ (ਗੁਰਮੁਖ ਸਿੰਘ ਮਾਨ)-ਭਾਜਪਾ ਮੰਡਲ ਖਰੜ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਪਵਨ ਮਨੋਚਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਰਾਜਿੰਦਰ ਬਿੱਟਾ ਨੇ ਕਿਹਾ ਕਿ ਅਗਲੇ ਸਾਲ ਹੋਣ ਜਾ ਰਹੀਆਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੂੰ ਬਣਦੇ ਬਕਾਏ ਦੇਵੇ ਪੰਜਾਬ ਸਰਕਾਰ-ਰਿਟਾ. ਐਸੋਸੀਏਸ਼ਨ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਿਟਾਇਰੀਜ਼ ਐਸੋਸੀਏਸ਼ਨ ਦੀ ਮੀਟਿੰਗ ਬੋਰਡ ਕੰਪਲੈਕਸ 'ਚ ਹੋਈ | ਐਸੋਸੀਏਸ਼ਨ ਆਗੂਆਂ ਅਮਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੌਜੋਵਾਲ ਤੇ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨਿਕੰਮੀ ਤੇ ਫ਼ੇਲ੍ਹ ਸਾਬਤ ਹੋਈ-ਸੰਧਵਾਂ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਬਾਰੇ ਜੋ ਉਨ੍ਹਾਂ ਦੀ ਪਾਰਟੀ ਲੰਮੇ ਸਮੇਂ ਤੋਂ ਕਹਿੰਦੀ ਆ ਰਹੀ ਕਿ ਕੈਪਟਨ ਅਮਰਿੰਦਰ ਸਿੰਘ ਇਕ ਫ਼ੇਲ੍ਹ ਮੁੱਖ ਮੰਤਰੀ ਹਨ ਤੇ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਪਰਸ ਝਪਟਿਆ

ਚੰਡੀਗੜ੍ਹ, 24 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਆਏ ਦਿਨ ਝਪਟਮਾਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਪਰ ਪੁਲਿਸ ਇਨ੍ਹਾਂ ਝਪਟਮਾਰਾਂ ਨੂੰ ਕਾਬੂ ਨਹੀਂ ਕਰ ਪਾ ਰਹੀ ਹੈ | ਝਪਟਮਾਰੀ ਦਾ ਅਜਿਹਾ ਹੀ ਇਕ ਮਾਮਲਾ ਮਲੋਆ 'ਚ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੋਸਟਮਾਰਟਮ ਕਰਨ ਵਾਲੇ ਵਰਕਰਾਂ ਨੂੰ ਪੱਕਾ ਕਰਨ ਦੀ ਮੰਗ

ਖਰੜ, 24 ਜੂਨ (ਜੰਡਪੁਰੀ)-ਸਿਵਲ ਹਸਪਤਾਲ ਖਰੜ 'ਚ ਪੋਸਟਮਾਰਟਮ ਕਰਨ ਵਾਲੇ ਵਰਕਰਾਂ ਨੂੰ ਪੱਕਾ ਕੀਤਾ ਜਾਵੇ | ਇਹ ਮੰਗ ਕਰਦਿਆਂ ਸਿਵਲ ਹਸਪਤਾਲ ਖਰੜ 'ਚ ਪੋਸਟਮਾਰਟਮ ਦਾ ਕੰਮ ਕਰਨ ਵਾਲੇ ਵਰਕਰਾਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਬਹੁਤ ਘੱਟ ਤਨਖ਼ਾਹਾਂ 'ਤੇ ਕੰਮ ਕਰਦੇ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਪਿੰਡਾਂ ਦਾ ਵਾਧੂ ਚਾਰਜ ਛੱਡਣ ਕਰਕੇ ਲੋਕ ਹੋ ਰਹੇ ਨੇ ਪ੍ਰਭਾਵਿਤ

ਖਰੜ, 24 ਜੂਨ (ਜੰਡਪੁਰੀ)-ਖਰੜ ਤਹਿਸੀਲ 'ਚ ਪਟਵਾਰੀਆਂ ਵਲੋਂ ਪਿੰਡਾਂ ਦਾ ਵਾਧੂ ਚਾਰਜ ਛੱਡਣ ਕਰਕੇ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਕੰਮਾਂਕਾਰਾਂ ਦੌਰਾਨ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ | ਇਸ ਸਬੰਧੀ ਅੱਜ ਤਹਿਸੀਲ ਦਫ਼ਤਰ ਵਿਖੇ ਮੌਜੂਦ ਕਈ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਚਕੂਲਾ, 24 ਜੂਨ (ਕਪਿਲ)-ਪੰਚਕੂਲਾ ਦੇ ਸੈਕਟਰ 2 ਸਥਿੱਤ ਭਾਜਪਾ ਦਫ਼ਤਰ ਵਿਚ ਅੱਜ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਿਆਣਾ ਭਾਜਪਾ ...

ਪੂਰੀ ਖ਼ਬਰ »

ਸਿਹਤ ਕੇਂਦਰਾਂ 'ਚ 18 ਸਾਲ ਤੋਂ ਉੱਪਰ ਦੇ ਵਿਅਕਤੀਆਂ ਲਈ ਟੀਕਾਕਰਨ ਸ਼ੁਰੂ-ਡਾ. ਜਸਕਿਰਨਦੀਪ ਕੌਰ

ਮਾਜਰੀ, 24 ਜੂਨ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਸਿਹਤ ਕੇਂਦਰਾਂ 'ਚ 18 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀਆਂ ਲਈ ਕੋਵਿਡ ਟੀਕਾਕਰਨ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

'ਕੂੜੇ ਦੀ ਮੈਨੇਜਮੈਂਟ 'ਚ ਸ਼ਹਿਰ ਵਾਸੀਆਂ ਦਾ ਯੋਗਦਾਨ' ਸਬੰਧੀ ਕੌਂਸਲ ਦਫ਼ਤਰ 'ਚ ਕਰਵਾਈ ਵਰਕਸ਼ਾਪ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਦਫ਼ਤਰ ਵਿਖੇ ਨਗਰ ਕੌਂਸਲ ਅਤੇ ਸਮਾਜ ਸੁਰੱਖਸ਼ਨ ਸਮਿਤੀ, ਐਨ. ਜੀ. ਓ. ਵਲੋਂ ਸਾਂਝੇ ਤੌਰ 'ਤੇ 'ਸ਼ਹਿਰ ਦੇ ਕੂੜੇ ਦੀ ਮੈਨੇਜਮੈਂਟ ਵਿਚ ਸ਼ਹਿਰ ਵਾਸੀਆਂ ਦਾ ਕੀ ਯੋਗਦਾਨ' ਸਬੰਧੀ ਨਿਵੇਕਲੀ ਪਹਿਲ ਕਰਦਿਆਂ ਵਰਕਸ਼ਾਪ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਸਪਤਾਹ ਤਹਿਤ ਰੇਹੜੀਆਂ 'ਤੇ ਲਗਾਏ ਗਏ ਰਿਫ਼ਲੈਕਟਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ. ਪੀ. (ਟ੍ਰੈਫ਼ਿਕ) ਗੁਰਜੋਤ ਸਿੰਘ ਕਲੇਰ ਅਤੇ ਡੀ. ਐਸ. ਪੀ. ਟ੍ਰੈਫ਼ਿਕ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਟ੍ਰੈਫ਼ਿਕ ਪੁਲਿਸ ਵਲੋਂ 21 ਜੂਨ ਤੋਂ ...

ਪੂਰੀ ਖ਼ਬਰ »

ਵੋਟਾਂ ਬਣਵਾਉਣ ਅਤੇ ਦਰੁਸਤੀ ਕਰਵਾਉਣ ਲਈ ਦੋ ਰੋਜ਼ਾ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਮੁੱਖ ਚੋਣ ਅਫ਼ਸਰ ਪੰਜਾਬ/ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ 'ਤੇ ਚੱਲ ਰਹੀ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੌਰਾਨ ਆਮ ਜਨਤਾ ਨੂੰ ਵੋਟਾਂ ਬਣਵਾਉਣ ਅਤੇ ਵੋਟਾਂ 'ਚ ਦਰੁਸਤੀ ਕਰਨ ਹਿੱਤ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਲੱਗੇ ਗੰਦਗੀ ਦੇ ਢੇਰਾਂ ਕਾਰਨ ਵਕੀਲਾਂ ਸਮੇਤ ਲੋਕ ਪ੍ਰੇਸ਼ਾਨ

ਡੇਰਾਬੱਸੀ, 24 ਜੂਨ (ਗੁਰਮੀਤ ਸਿੰਘ)-ਇੱਥੇ ਤਹਿਸੀਲ ਕੰਪਲੈਕਸ ਦੇ ਅੰਦਰ ਸਫ਼ਾਈ ਪ੍ਰਬੰਧਾਂ ਦੀ ਘਾਟ ਹੋਣ ਕਾਰਨ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ | ਇਨ੍ਹਾਂ ਢੇਰਾਂ ਕਾਰਨ ਜਿਥੇ ਵਕੀਲਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪੁੱਡਾ ਪਾਰਕ ਵਿਖੇ ਹੋਈ, ਜਿਸ ਵਿਚ ਪੰਜਾਬ ਭਰ ਤੋਂ ਨਰੇਗਾ ਮੁਲਾਜ਼ਮਾਂ ਨੇ ਭਾਗ ਲਿਆ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਪ੍ਰੀਤਮਹਿੰਦਰ ਸਿੰਘ ਬਿੱਟਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਕੁਰਾਲੀ, 24 ਜੂਨ (ਬਿੱਲਾ ਅਕਾਲਗੜ੍ਹੀਆ)-ਸ਼ਹਿਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨੌਜਵਾਨ ਆਗੂ ਪ੍ਰੀਤਮਹਿੰਦਰ ਸਿੰਘ ਬਿੱਟਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਕੁਰਾਲੀ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਸਾਬਕਾ ਆਈ. ਜੀ. ਦੇ ਸ਼ਾਮਿਲ ਹੋਣ ਨਾਲ ਸੂਬੇ ਅੰਦਰ 'ਆਪ' ਹੋਰ ਮਜ਼ਬੂਤ ਹੋਈ : ਨਵਜੋਤ ਸੈਣੀ

ਲਾਲੜੂ, 24 ਜੂਨ (ਰਾਜਬੀਰ ਸਿੰਘ)-'ਆਪ' ਆਗੂ ਨਵਜੋਤ ਸੈਣੀ ਨੇ ਕਿਹਾ ਕਿ ਪੰਜਾਬ ਵਿਚ ਜਿਥੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ ਉਥੇ ਹੀ ਆਮ ਆਦਮੀ ਪਾਰਟੀ ਵਿਚ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦੇ ਸ਼ਾਮਿਲ ਹੋਣ ਨਾਲ ਪੰਜਾਬ ਵਿਚ ...

ਪੂਰੀ ਖ਼ਬਰ »

ਪਿੰਡ ਬਡਾਲੀ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ: ਲੌਗੀਆਂ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੀ ਨਵੀਂ ਚੁਣੀ ਗਈ ਪ੍ਰਧਾਨ ਜਸਪ੍ਰੀਤ ਕੌਰ ਲੌਗੀਆਂ ਦਾ ਵਾਰਡ ਨੰ: 27 ਤੋਂ ਕੌਂਸਲਰ ਜਸਵੀਰ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ ਬਡਾਲੀ ਦੀ ਰਹਿਨੁਮਾਈ ਵਿਚ ਵਿਸ਼ੇਸ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡ ਕਿੱਟਾਂ ਸੌਂਪੀਆਂ

ਮਾਜਰੀ, 24 ਜੂਨ (ਧੀਮਾਨ)-ਪਿੰਡ ਮਾਣਕਪੁਰ ਸ਼ਰੀਫ ਵਿਖੇ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਚੇਅਰਮੈਨ ਬੰਨੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿੰਡਾਂ ਦੇ ਨੌਜਵਾਨਾਂ ਲਈ ...

ਪੂਰੀ ਖ਼ਬਰ »

ਪਿੰਡਾਂ 'ਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਵਾਇਆ ਜਾਵੇਗਾ : ਚੇਅਰਮੈਨ ਸ਼ਰਮਾ

ਮਾਜਰੀ, 24 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਪੜੌਲ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਖੇਤਰ ਦੇ ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸ਼ਰਮਾ ਨੇ ਕਿਹਾ ...

ਪੂਰੀ ਖ਼ਬਰ »

ਐਨ. ਕੇ. ਸ਼ਰਮਾ ਵਲੋਂ ਡੇਰਾਬੱਸੀ ਸ਼ਹਿਰੀ ਇਕਾਈ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ

ਡੇਰਾਬੱਸੀ, 24 ਜੂਨ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਡੇਰਾਬੱਸੀ ਸ਼ਹਿਰੀ ਇਕਾਈ ਦੀ ਇਕ ਮੀਟਿੰਗ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਪ੍ਰਧਾਨਗੀ ਹੇਠ ਡੇਰਾਬੱਸੀ ਵਿਖੇ ਹੋਈ, ਜਿਸ ਵਿਚ ਡੇਰਾਬੱਸੀ ਸ਼ਹਿਰੀ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ | ਇਸ ਮੌਕੇ ਐਨ. ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ-ਨੌਜਵਾਨ ਸਮੇਂ ਸਿਰ ਕੱਲ੍ਹ ਮੁਹਾਲੀ ਪਹੁੰਚਣ-ਤਿਰਪੜੀ

ਖਰੜ, 24 ਜੂਨ (ਮਾਨ)-ਦਿੱਲੀ ਵਿਖੇ ਦੇਸ਼ ਦੇ ਕਿਸਾਨਾਂ ਵਲੋਂ ਤਿੰਨ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਅਧੀਨ 26 ਜੂਨ ਨੂੰ ਦੇਸ਼ ਦੇ ਰਾਜਪਾਲਾਂ ਨੂੰ ਮੈਮੋਰੰਡਮ ਦਿੱਤੇ ਜਾ ਰਹੇ ਹਨ | ਕਿਸਾਨ ਆਗੂ ਕੁਲਵੰਤ ਸਿੰਘ ਤਿਰਪੜੀ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਪੰਜਾਬ ਐਂਡ ਸਿੰਧ ਬੈਂਕ ਦੀ ਸਥਾਨਕ ਬ੍ਰਾਂਚ ਵਲੋਂ ਅੱਜ ਬੈਂਕ ਦੇ 114ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕੋਵਿਡ ਦੇ ਨਿਯਮਾਂ ਨੂੰ ਧਿਆਨ 'ਚ ਰੱਖਦੇ ਹੋਏ ਬ੍ਰਾਂਚ ਮੈਨੇਜਰ ਯਾਦੂ ਨੰਦਨ ਗੁਪਤਾ ਦੀ ਅਗਵਾਈ ਹੇਠ ਸਾਦਾ ਸਮਾਗਮ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਜੰਗ 'ਚ ਡੈਪੋ ਮੁਹਿੰਮ ਦਾ ਅਹਿਮ ਯੋਗਦਾਨ-ਡੀ. ਸੀ.

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ 'ਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਗਈ ਡਰੱਗ ਐਬਿਊਜ਼ ਪ੍ਰੀਵੈਂਸ਼ਨ ਅਫ਼ਸਰ (ਡੈਪੋ) ਮੁਹਿੰਮ ਦੇ ਸਾਰਥਕ ਸਿੱਟੇ ਨਿਕਲ ਰਹੇ ਹਨ ਹਨ ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਦੀ ਮੀਟਿੰਗ 'ਚ ਕਿਸਾਨਾਂ ਦੇ ਹੱਕ 'ਚ ਡਟਣ ਦਾ ਐਲਾਨ

ਮੁੱਲਾਂਪੁਰ ਗਰੀਬਦਾਸ, 24 ਜੂਨ (ਦਿਲਬਰ ਸਿੰਘ ਖੈਰਪੁਰ)-ਚੰਡੀਗੜ੍ਹ ਪੈਰੀਫੇਰੀ ਮਿਲਕਮੈਨ ਯੂਨੀਅਨ ਦੀ ਮੀਟਿੰਗ ਸਰਪ੍ਰਸਤ ਹਾਕਮ ਸਿੰਘ ਮਨਾਣਾ, ਅਮਰਜੀਤ ਸਿੰਘ ਲਾਂਡਰਾਂ ਤੇ ਅਮਰੀਕ ਸਿੰਘ ਡੱਡੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਮਨਮੋਹਨ ਸਿੰਘ ਦਾਊੁਾ ਦੀ ਪੁਸਤਕ 'ਪੁਆਧ ਕੀਆਂ ਝਲਕਾਂ' ਲੋਕ-ਅਰਪਣ

ਕੁਰਾਲੀ, 24 ਜੂਨ (ਹਰਪ੍ਰੀਤ ਸਿੰਘ)-ਉੱਘੇ ਸਾਹਿਤਕਾਰ ਮਨਮੋਹਨ ਸਿੰਘ ਦਾਊੁਾ ਦੀ ਪੁਸਤਕ 'ਪੁਆਧ ਕੀਆਂ ਝਲਕਾਂ' ਪਰਾਗਾ (ਭਾਗ-3) ਨੇੜਲੇ ਪਿੰਡ ਸਿੰਘਪੁਰਾ ਵਿਖੇ ਲੋਕ-ਅਰਪਣ ਕੀਤੀ ਗਈ | ਇਸ ਮੌਕੇ ਮਨਮੋਹਨ ਸਿੰਘ ਦਾਊਾ ਵਲੋਂ ਉੱਘੇ ਸਮਾਜ ਸੇਵੀ ਅਰਵਿੰਦਰ ਸਿੰਘ ਪੈਂਟਾ ਨੂੰ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ 27 ਜੂਨ ਨੂੰ ਪਰਿਵਾਰਾਂ ਸਮੇਤ ਸਿੱਖਿਆ ਮੰਤਰੀ ਦੇ ਹਲਕੇ 'ਚ ਕਰਨਗੇ ਰੋਸ ਮਾਰਚ

ਐੱਸ. ਏ. ਐੱਸ. ਨਗਰ, 24 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਵਲੋਂ 27 ਜੂਨ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿਚ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਸਫਲ ਬਣਾਉਣ ਲਈ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਕੰਪਿਊਟਰ ਅਧਿਆਪਕਾਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਤਿਲਹਨੀ ਫ਼ਸਲਾਂ ਨੂੰ ਦੇ ਰਹੀ ਹੈ ਪੋ੍ਰਤਸਾਹਨ

ਚੰਡੀਗੜ੍ਹ, 24 ਜੂਨ (ਵਿ. ਪ੍ਰਤੀ.)-ਹਰਿਆਣਾ ਸਰਕਾਰ ਖਰੀਫ-2021 ਦੌਰਾਨ ਸੂਬੇ ਵਿਚ ਦਲਹਲੀ ਤੇ ਤਿਲਹਨੀ ਫ਼ਸਲਾਂ ਨੂੰ ਪੋ੍ਰਤਸਾਹਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਜ਼ਮੀਨ ਦੀ ਖਾਦ ਸ਼ਕਤੀ ਵੱਧਣ ਦੇ ਨਾਲ-ਨਾਲ ਰਾਜ ਵਿਚ ਖੁਰਾਕ ਤੇਲ ਦੀ ਉਪਲਬਧਤਾ ਯਕੀਨੀ ਹੋ ਸਕੇ | ਇਕ ...

ਪੂਰੀ ਖ਼ਬਰ »

ਨੰਬਰਦਾਰੀ ਖ਼ਤਮ ਨਹੀਂ ਕੀਤੀ ਜਾਏਗੀ, ਬਲਕਿ ਮਾਣਭੱਤਾ ਵਧਾਇਆ ਜਾਏਗਾ-ਦੁਸ਼ਯੰਤ ਚੌਟਾਲਾ

ਚੰਡੀਗੜ੍ਹ, 24 ਜੂਨ (ਪਰਵਾਨਾ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਰਾਜ ਵਿਚ ਨੰਬਰਦਾਰੀ ਸਿਸਟਮ ਖ਼ਤਮ ਨਹੀਂ ਕੀਤਾ ਜਾਏਗਾ ਬਲਕਿ ਇਸ ਅਹੁਦੇ ਦਾ ਸਨਮਾਨ ਤੇ ਸਤਿਕਾਰ ਵਧਾਇਆ ਜਾਏਗਾ | ਉਹ ਅੱਜ ਇੱਥੇ ਨੰਬਰਦਾਰਾਂ ਦੀ ਐਸੋਸੀਏਸ਼ਨ ...

ਪੂਰੀ ਖ਼ਬਰ »

ਕੋਵਿਡ ਮਹਾਂਮਾਰੀ ਦੌਰਾਨ ਫੋਰਟਿਸ ਹਸਪਤਾਲ ਮੁਹਾਲੀ 'ਚ ਹੋਇਆ 3500 ਤੋਂ ਜ਼ਿਆਦਾ ਹਾਰਟ ਦੇ ਮਰੀਜ਼ਾਂ ਦਾ ਇਲਾਜ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ ਦੌਰਾਨ ਫੋਰਟਿਸ ਹਸਪਤਾਲ ਮੁਹਾਲੀ ਵਿਖੇ 3,500 ਤੋਂ ਜ਼ਿਆਦਾ ਦਿਲ ਦੇ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ, ਜਿਨ੍ਹਾਂ 'ਚ ਕਈਆਂ ਨੂੰ ਪਹਿਲਾਂ ਤੋਂ ਹੀ ਦਿਲ ਦੀ ਬਿਮਾਰੀ ਸੀ ਜਾਂ ਉਨ੍ਹਾਂ ਨੂੰ ਕੋਵਿਡ ਤੋਂ ਠੀਕ ...

ਪੂਰੀ ਖ਼ਬਰ »

ਪੁਲਿਸ ਨੇ ਭੜੌਜੀਆਂ ਦੀ ਪ੍ਰਵਾਸੀ ਮਹਿਲਾ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਸਹੁਰੇ ਤੇ ਲੜਕੇ ਨੂੰ ਕੀਤਾ ਗਿ੍ਫ਼ਤਾਰ

ਮਾਜਰੀ, 24 ਜੂਨ (ਕੁਲਵੰਤ ਸਿੰਘ ਧੀਮਾਨ)-ਨਿਊ ਚੰਡੀਗੜ੍ਹ ਤਹਿਤ ਪੈਂਦੇ ਪਿੰਡ ਭੜੌਜੀਆਂ ਵਿਖੇ ਬੀਤੇ ਦਿਨੀਂ ਪ੍ਰਵਾਸੀ ਮਹਿਲਾ ਅੰਜੂ (31) ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਰਜਿੰਦਰ ਸਿੰਘ ਪੁੱਤਰ ਕਾਲੂ ਤੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 3 ਮੁਲਜ਼ਮ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ, ਅਦਾਲਤ ਨੇ ਭੇਜੇ 2 ਦਿਨਾਂ ਦੇ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਵਲੋਂ ਵਾਹਨ ਚੋਰੀ ਦੇ ਮਾਮਲੇ 'ਚ 3 ਮੁਲਜ਼ਮਾਂ ਨੂੰ ਸੰਗਰੂਰ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਸੁਖਵੀਰ ਸਿੰਘ ਉਰਫ਼ ਸੁੱਖਾ ਮੂਲ ਵਾਸੀ ਪਟਿਆਲਾ ਤੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਦੋਸ਼ੀ ਮਹਿਲਾ ਤੇ ਉਸ ਦਾ ਭਰਾ ਗਿ੍ਫ਼ਤਾਰ

ਲਾਲੜੂ, 24 ਜੂਨ (ਰਾਜਬੀਰ ਸਿੰਘ)-ਪਿੰਡ ਬਟੌਲੀ ਵਿਖੇ ਨਾਜਾਇਜ਼ ਸਬੰਧਾਂ ਦੇ ਕਥਿਤ ਦੋਸ਼ਾਂ ਤੋਂ ਤੰਗ ਆ ਕੇ ਇਕ 24 ਸਾਲਾ ਵਿਆਹੁਤਾ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ | ਇਸ ਸਬੰਧੀ ਮਿ੍ਤਕਾ ਦੇ ਪਤੀ ਦੇ ਬਿਆਨਾਂ 'ਤੇ ਪੁਲਿਸ ਨੇ ਗੁਆਂਢ 'ਚ ਰਹਿੰਦੀ ਮਹਿਲਾ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਵਿੰਗ ਦੀ ਕਲਰਕ ਦੀ ਲਾਸ਼ ਨੂੰ ਕੌਮੀ ਮਾਰਗ 'ਤੇ ਰੱਖ ਕੇ ਪਰਿਵਾਰ ਵਲੋਂ ਰੋਸ ਪ੍ਰਦਰਸ਼ਨ

ਲਾਲੜੂ, 24 ਜੂਨ (ਰਾਜਬੀਰ ਸਿੰਘ)-ਤਕਨੀਕੀ ਸਿੱਖਿਆ ਤੇ ਉਦਯੋਗਿਕ ਵਿੰਗ ਚੰਡੀਗੜ੍ਹ ਵਿਖੇ ਕੰਮ ਕਰਦੀ ਮਹਿਲਾ ਕਲਰਕ ਦੀ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਵੀ ਪਰਿਵਾਰ ਵਲੋਂ ਮਿ੍ਤਕ ਦੇਹ ਦਾ ਸਸਕਾਰ ਨਹੀਂ ਕੀਤਾ ਗਿਆ | ਔਰਤਾਂ ਸਮੇਤ ਪਰਿਵਾਰਕ ਮੈਂਬਰਾਂ ਨੇ ਕੁਲਦੀਪ ਕੌਰ ...

ਪੂਰੀ ਖ਼ਬਰ »

ਮਾਕਪਾ 41 ਸੀਟਾਂ 'ਤੇ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇਗੀ-ਕਾ. ਬਰਾੜ, ਸੇਖੋਂ

ਚੰਡੀਗੜ੍ਹ, 24 ਜੂਨ (ਪਰਵਾਨਾ)-ਭਾਰਤੀ ਕਮਿਊਨਿਸਟ ਪਾਰਟੀ ਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਸੈਕਟਰੀ ਕਾਮਰੇਡ ਤਰਤੀਬ ਅਨੁਸਾਰ ਬੰਤ ਸਿੰਘ ਬਰਾੜ ਅਤੇ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਉਨ੍ਹਾਂ ਦਾ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਪੰਜਾਬ ਆਯੁਰਵੈਦਿਕ ਮੈਡੀਕਲ ਆਫਿਸਰਜ਼ ਐਸੋਸੀਏਸ਼ਨ ਦੇ ਵਫਦ ਨੇ ਏ. ਡੀ. ਸੀ. ਮੁਹਾਲੀ ਨੂੰ ਸੌਂਪਿਆ ਮੰਗ-ਪੱਤਰ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)-ਪੰਜਾਬ ਆਯੁਰਵੈਦਿਕ ਮੈਡੀਕਲ ਆਫਿਸਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਡਾਕਟਰਾਂ ਨੂੰ ਮਿਲ ਰਿਹੇ 25 ਫੀਸਦੀ ਐਨ. ਪੀ. ਏ. ਨੂੰ ਤਨਖਾਹ ਦਾ ਹਿੱਸਾ ਜਾਰੀ ਰੱਖਣ ਦੀ ਮੰਗ ਕੀਤੀ ਹੈ | ਇਸ ਸਬੰਧ 'ਚ ਪੰਜਾਬ ਆਯੁਰਵੈਦਿਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX