ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  8 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  14 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  31 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  30 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  58 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਰੂਪਨਗਰ

ਮੋਰਿੰਡਾ ਦੇ ਦੋ ਸ਼ੋਅਰੂਮਾਂ 'ਚ ਲੱਗੀ ਅੱਗ, ਲਗਪਗ 1 ਕਰੋੜ ਦਾ ਨੁਕਸਾਨ

ਮੋਰਿੰਡਾ, 24 ਜੂਨ (ਕੰਗ)-ਅੱਜ ਸਵੇਰੇ ਤੜਕੇ ਮੋਰਿੰਡਾ-ਲੁਧਿਆਣਾ ਰੋਡ 'ਤੇ ਪੈਂਦੇ ਪ੍ਰਦੀਪ ਫ਼ਰਨੀਚਰ ਤੇ ਰੌਇਲ ਮੋਟਰਜ਼ ਦੇ ਵੱਡੇ ਸ਼ੋਅਰੂਮਾਂ 'ਚ ਅੱਗ ਲੱਗ ਗਈ | ਜਿਸ 'ਚ ਰੌਇਲ ਮੋਟਰਜ਼ ਦੇ 4 ਨਵੇਂ ਫਾਰਮ ਟਰੈਕ ਕੰਪਨੀ ਦੇ ਟਰੈਕਟਰ ਸੜ ਕੇ ਸਵਾਹ ਹੋ ਗਏ ਜਦ ਕਿ 2 ਟਰੈਕਟਰਾਂ ਨੂੰ ਵੀ ਕਾਫ਼ੀ ਨੁਕਸਾਨ ਪੁੱਜਾ | ਇਸ ਸਬੰਧੀ ਰੌਇਲ ਮੋਟਰਜ਼ ਦੇ ਮਾਲਕ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲਗਪਗ 80 ਲੱਖ ਦਾ ਨੁਕਸਾਨ ਹੋ ਗਿਆ ਹੈ ਕਿਉਂਕਿ 6 ਟਰੈਕਟਰਾਂ ਤੋਂ ਇਲਾਵਾ ਢਾਈ ਲੱਖ ਕੈਸ਼, ਅੰਦਰ ਪਿਆ ਕੰਪਿਊਟਰ, ਸਪੇਅਰ ਪਾਰਟ ਸੜ ਕੇ ਸਵਾਹ ਹੋ ਗਿਆ | ਇਸ ਤੋਂ ਇਲਾਵਾ ਪ੍ਰਦੀਪ ਫ਼ਰਨੀਚਰ ਦੁਕਾਨ 'ਚ ਲਗਪਗ 11 ਲੱਖ ਦਾ ਫ਼ਰਨੀਚਰ ਬਿਲਕੁਲ ਸੜ ਕੇ ਸਵਾਹ ਹੋ ਗਿਆ | ਸ਼ੋਅਰੂਮ ਦੀ ਇਮਾਰਤ ਨੂੰ ਵੀ ਕਾਫ਼ੀ ਨੁਕਸਾਨ ਹੋਇਆ | ਪ੍ਰਦੀਪ ਫ਼ਰਨੀਚਰ ਦੇ ਮਾਲਕ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ੋਅਰੂਮ ਦੀ ਛੱਤ 'ਤੇ ਹੀ ਰਿਹਾਇਸ਼ ਹੈ | ਜਦੋਂ ਉਹ ਸਵੇਰੇ ਲਗਪਗ 7 ਵਜੇ ਦੇ ਕਰੀਬ ਹੇਠਾਂ ਦੁਕਾਨ ਵਿਚ ਆਏ ਤਾਂ ਉਨ੍ਹਾਂ ਵੇਖਿਆ ਕਿ ਉਨ੍ਹਾਂ ਦੇ ਸ਼ੋਅਰੂਮ ਤੇ ਨਾਲ ਦੀ ਟਰੈਕਟਰ ਏਜੰਸੀ 'ਚੋਂ ਧੂੰਆਂ ਨਿਕਲ ਰਿਹਾ ਹੈ | ਜਦੋਂ ਅੱਗ ਲੱਗਣ ਬਾਰੇ ਪਤਾ ਲੱਗਿਆ ਤਾਂ ਆਸੇ-ਪਾਸੇ ਦੇ ਲੋਕ ਇਕੱਠੇ ਹੋ ਗਏ ਜਿਸ 'ਚ ਅਮਨ ਸਿੰਘ ਸੱਖੋਮਾਜਰਾ ਤੇ ਸੱਲ ਜਨਰੇਟਰ ਵਲੋਂ ਪਾਣੀ ਦੇ ਟੈਂਕਰ ਭੇਜੇ ਗਏ | ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ ਵਲੋਂ ਵੀ ਅੱਗ ਬੁਝਾਉਣ ਲਈ ਕਾਫ਼ੀ ਉਪਰਾਲਾ ਕੀਤਾ | ਰਾਹਗੀਰਾਂ ਨੇ ਵੀ ਮਿਲਜੁਲ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਐਨੀ ਭਿਆਨਕ ਤੇ ਭੜਕ ਚੁੱਕੀ ਸੀ ਕਿ ਸਾਰਾ ਸਾਮਾਨ ਅੱਗ ਬੁਝਾਉਣ ਤੱਕ ਸੜ ਕੇ ਸਵਾਹ ਹੋ ਚੁੱਕਾ ਸੀ | ਦੋ ਫਾਇਰ ਬਿ੍ਗੇਡਾਂ ਲਗਪਗ ਡੇਢ ਘੰਟਾ ਲੇਟ ਆਈਆਂ, ਜਦੋਂ ਤੱਕ ਫਾਇਰ ਬਿ੍ਗੇਡਾਂ ਆਈਆਂ ਤਾਂ ਅੱਗ ਕਾਫ਼ੀ ਕੰਟਰੋਲ ਵਿਚ ਕਰ ਲਈ ਸੀ | ਮੌਕੇ 'ਤੇ ਮੌਜੂਦ ਲੋਕਾਂ ਨੇ ਕਿਹਾ ਕਿ ਸਾਡੇ ਹਲਕੇ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਰਿੰਡਾ 'ਚ ਫਾਇਰ ਬਿ੍ਗੇਡ ਦੇਣ ਦੀਆਂ ਕਈ ਵਾਰ ਗੱਲਾਂ ਕੀਤੀਆਂ ਹਨ ਪਰ ਐਡੇ ਵੱਡੇ ਸ਼ਹਿਰ ਨੂੰ ਫਾਇਰ ਬਿ੍ਗੇਡ ਦੀ ਸਹੂਲਤ ਨਹੀਂ ਮਿਲੀ | ਬਚਨ ਲਾਲ ਵਰਮਾ ਦਾ ਕਹਿਣਾ ਹੈ ਕਿ ਸ੍ਰੀ ਚਮਕੌਰ ਸਾਹਿਬ, ਮੋਰਿੰਡਾ ਨਾਲੋਂ ਕਾਫ਼ੀ ਛੋਟਾ ਇਲਾਕਾ ਹੈ ਫਿਰ ਵੀ ਉਥੇ ਫਾਇਰ ਬਿ੍ਗੇਡ ਦੀ ਸਹੂਲਤ ਹੈ | ਮੋਰਿੰਡਾ ਸ਼ਹਿਰ ਰੋਪੜ ਜ਼ਿਲੇ੍ਹ ਦਾ ਬਹੁਤ ਮਹੱਤਵਪੂਰਨ ਸ਼ਹਿਰ ਹੈ | ਇਸ ਸ਼ਹਿਰ 'ਚ ਬਹੁਤ ਵੱਡੇ-ਵੱਡੇ ਵਪਾਰਕ ਅਦਾਰੇ ਹਨ | ਇਸ ਸ਼ਹਿਰ ਦੀ ਆਬਾਦੀ ਵੀ ਬਹੁਤ ਜ਼ਿਆਦਾ ਹੋਣ ਕਾਰਨ ਇਥੇ ਫਾਇਰ ਬਿ੍ਗੇਡ ਦਾ ਹੋਣਾ ਬਹੁਤ ਹੀ ਲਾਜ਼ਮੀ ਹੈ | ਸ਼ਹਿਰ ਵਾਸੀ ਸਰਕਾਰ ਤੋਂ ਲਗਾਤਾਰ ਪਿਛਲੇ 10 ਸਾਲਾਂ ਤੋਂ ਫਾਇਰ ਬਿ੍ਗੇਡ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਮੋਰਿੰਡਾ 'ਚ ਇਸ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਹੋ ਚੁੱਕਾ ਹੈ | ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਮੋਰਿੰਡਾ 'ਚ ਘੱਟੋ ਘੱਟ ਇਕ ਫਾਇਰ ਬਿ੍ਗੇਡ ਪੱਕੇ ਤੌਰ 'ਤੇ ਦਿੱਤੀ ਜਾਵੇ |

ਪਨਬੱਸ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ, 29 ਨੂੰ ਲੱਗੇਗਾ ਪਟਿਆਲੇ ਧਰਨਾ

ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼/ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਵਿਭਾਗ ਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਡੀਪੂ ਰੂਪਨਗਰ ਵਿਖੇ ਗੇਟ ਰੈਲੀ ਕੀਤੀ ਗਈ | ਸੂਬਾ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਨੌਜਵਾਨ ਤੋਂ ਮੋਬਾਈਲ ਖੋਹ ਕੇ ਫ਼ਰਾਰ

ਨੰਗਲ, 24 ਜੂਨ (ਪ੍ਰੋ. ਅਵਤਾਰ ਸਿੰਘ)-ਬੁੱਧਵਾਰ ਸ਼ਾਮ ਦੇ ਸਮੇਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਇਕ ਪੈਦਲ ਜਾ ਰਹੇ ਲੜਕੇ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਪੀੜਤ ਨੌਜਵਾਨ ਵਲੋਂ ਉਕਤ ਘਟਨਾ ਦੀ ਜਾਣਕਾਰੀ ਨਵਾਂ ਨੰਗਲ ਚੌਕੀ 'ਚ ਦੇ ਦਿੱਤੀ ਗਈ ਹੈ | ਜਦੋਂ ਪੀੜਤ ...

ਪੂਰੀ ਖ਼ਬਰ »

ਰੂਪਨਗਰ ਸ਼ਹਿਰ 'ਚ ਨਗਰ ਕੌਂਸਲ ਦੀ ਮਿਲੀਭੁਗਤ ਨਾਲ ਬਿਨਾਂ ਨਕਸ਼ੇ ਗ਼ੈਰ ਕਾਨੂੰਨੀ ਉਸਾਰੀਆਂ ਕਰਨ ਦੇ ਦੋਸ਼

ਰੂਪਨਗਰ, 24 ਜੂਨ (ਸਟਾਫ਼ ਰਿਪੋਰਟਰ)-ਰੂਪਨਗਰ ਨਗਰ ਕੌਂਸਲ ਅਧੀਨ ਲਗਾਤਾਰ ਗੈਰ-ਕਾਨੂੰਨੀ ਉਸਾਰੀਆਂ ਹੋ ਰਹੀਆਂ ਨੇ ਪਰ ਇਨ੍ਹਾਂ ਗ਼ੈਰ-ਕਾਨੂੰਨੀ ਉਸਾਰੀ ਨੂੰ ਰੋਕਣ ਲਈ ਨਗਰ ਕੌਂਸਲ ਰੂਪਨਗਰ ਦੇ ਅਧਿਕਾਰੀ ਚੁੱਪੀ ਵੱਟੀਂ ਬੈਠੇ ਨੇ, ਜਿਸ ਕਰ ਕੇ ਰੂਪਨਗਰ 'ਚ ਲਗਾਤਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਜਾਅਲੀ ਫੇਸ ਬੁੱਕ ਆਈ. ਡੀ. ਬਣਾ ਕੇ ਮੰਗੇ ਪੈਸੇ

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਇਕ ਚਲਾਕ ਡਿਜੀਟਲ ਜਾਅਲਸਾਜ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜ ਕੁਮਾਰ ਖੋਸਲਾ ਦੀ ਫੇਸ ਬੁੱਕ 'ਤੇ ਜਾਅਲੀ ਆਈ. ਡੀ. ਬਣਾ ਕੇ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ | ਉਸ ਨੇ ਨੰਗਲ 'ਚ ਕਈ ਲੋਕਾਂ ਤੋਂ ਰਾਜ ਕੁਮਾਰ ਖੋਸਲਾ ਬਣ ...

ਪੂਰੀ ਖ਼ਬਰ »

ਲਾਸ਼ ਲੈਣ ਲਈ ਦਿੱਲੀ ਤੋਂ ਫ਼ੋਨ ਕਰਵਾਉਣਾ ਪਿਆ..

ਨੰਗਲ, 24 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਅੱਤ ਦੇ ਕਚਰਾ ਸਿਹਤ ਢਾਂਚੇ ਦਾ ਅਸਲ ਕੌੜਾ ਸੱਚ ਵੀ ਬਾਹਰ ਆ ਗਿਆ ਹੈ | ਇਲਾਕੇ ਦੀ ਇਕ ਪ੍ਰਸਿੱਧ ਹਸਤੀ ਦਾ ਉਸ ਸਮੇਂ ਤ੍ਰਾਹ ਨਿਕਲ ਗਿਆ ਜਦੋਂ ਪੀ. ਜੀ. ਆਈ. ਚੰਡੀਗੜ੍ਹ ਤੋਂ ਬਿਰਧ ਮਾਤਾ ਦੀ ਲਾਸ਼ ਲੈਣ ਲਈ ...

ਪੂਰੀ ਖ਼ਬਰ »

ਹੰਬੇਵਾਲ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਤੋਂ

ਨੰਗਲ, 24 ਜੂਨ (ਪ੍ਰੋ. ਅਵਤਾਰ ਸਿੰਘ)-ਮਾਤਾ ਜਾਲਫਾ ਦੇਵੀ ਕਿ੍ਕਟ ਟੀਮ ਵਲੋਂ ਪਿੰਡ ਹੰਬੇਵਾਲ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਨੌਜਵਾਨਾਂ ਨੇ ਕਿਹਾ ਕਿ ਪਿੰਕ ਸਿਕਸਰ ਦੀ ਬਾਲ ਨਾਲ ਸਾਡੇ ਵਲੋਂ ਮੈਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਸਹਿਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਏ. ਐੱਸ. ਆਈ. ਸੁਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਸ਼ੱਕੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਵਜੋਂ ਟੋਲ ਪਲਾਜ਼ਾ 'ਤੇ ਜਲ ਸਪਲਾਈ ਵਰਕਰਾਂ ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਰੋਪੜ ਦੀਆਂ ਬਰਾਂਚ ਕਮੇਟੀਆਂ ਰੂਪਨਗਰ ਤੇ ਮੋਰਿੰਡਾ ਸਮੇਤ ਜਲ ਸਪਲਾਈ ਐਂਡ ਸੀਵਰੇਜ ਬੋਰਡ ਮੋਰਿੰਡਾ ਦੁਆਰਾ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ...

ਪੂਰੀ ਖ਼ਬਰ »

ਬਿਟਕੋਇਨ ਤੇ ਈ-ਦਿਨਾਰ 'ਚ ਨਿਵੇਸ਼ ਦੇ ਨਾਤੇ ਧੋਖਾਧੜੀ ਦੇ ਦੋਸ਼ਾਂ ਹੇਠ ਗਰੋਹ ਦਾ ਪਰਦਾਫਾਸ਼

ਰੂਪਨਗਰ, 24 ਜੂਨ (ਸਤਨਾਮ ਸਿੰਘ ਸੱਤੀ)-ਡਾ. ਅਖਿਲ ਚੌਧਰੀ (ਆਈ. ਪੀ. ਐਸ.) ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਪੜ ਪੁਲਿਸ ਨੇ 'ਕਿ੍ਪਟੋਕਰੰਸੀ' 'ਚ ਨਿਵੇਸ਼ ਕਰਕੇ ਧੋਖਾਧੜੀ ਕਰਨ ਵਿਚ ਸ਼ਾਮਿਲ ਦੋ ਵਿਅਕਤੀਆਂ ਸਮੇਤ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਰਾਜਪਾਲ ਨੂੰ ਕੱਲ੍ਹ ਮੰਗ-ਪੱਤਰ ਸੌਂਪਿਆ ਜਾਵੇਗਾ

ਮੋਰਿੰਡਾ, 24 ਜੂਨ (ਕੰਗ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਸਭ ਰਾਜਾਂ ਦੇ ਰਾਜਪਾਲਾਂ ਨੂੰ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਮੰਗ-ਪੱਤਰ ਸੌਂਪਿਆ ਜਾਵੇਗਾ | ਜਿਸ ਤਹਿਤ ਮੋਰਚੇ ਦੇ ਮੋਰਿੰਡਾ ਇਕਾਈ ਦੇ ਮੈਂਬਰ 26 ਜੂਨ ਨੂੰ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ...

ਪੂਰੀ ਖ਼ਬਰ »

ਦਸਮੇਸ਼ ਨਗਰ ਪੰਚਾਇਤ ਤੇ ਮੌਜੂਦਾ ਪੰਚਾਇਤ ਮੈਂਬਰ ਆਪਣੇ ਸਾਥੀਆਂ ਸਮੇਤ ਹੋਏ ਆਹਮਣੇ ਸਾਹਮਣੇ

ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)-ਪਿਛਲੇ ਕੁੱਝ ਸਾਲ ਪਹਿਲਾ ਘਨੌਲੀ ਤੋਂ ਵੱਖ ਹੋ ਕੇ ਨਵੀਂ ਪਿੰਡ ਦਸਮੇਸ਼ ਨਗਰ ਦੀ ਪੰਚਾਇਤ ਮੈਂਬਰ ਤੇ ਇਕ ਮੌਜੂਦਾ ਪੰਚਾਇਤ ਮੈਂਬਰ ਆਪਣੇ ਸਾਥੀਆਂ ਸਮੇਤ ਆਹਮਣੇ ਸਾਹਮਣੇ ਹੋ ਗਏ | ਜ਼ਿਕਰਯੋਗ ਹੈ ਕਿ ਮੌਜੂਦਾ ਪੰਚਾਇਤ ਮੈਂਬਰ ...

ਪੂਰੀ ਖ਼ਬਰ »

ਐਂਟੀ ਡਰੱਗ ਕੰਪੇਨ ਤਹਿਤ ਪੁਲਿਸ ਨੇ ਵੱਖ-ਵੱਖ ਤਿੰਨ ਮਾਮਲੇ ਕੀਤੇ ਦਰਜ

ਨੰਗਲ, 24 ਜੂਨ (ਪ੍ਰੀਤਮ ਸਿੰਘ ਬਰਾਰੀ)-ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਤੇ ਮੁੱਖ ਥਾਣਾ ਅਫ਼ਸਰ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਨੂੰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ | ਇਸ ਸਬੰਧੀ ਪੁਲਿਸ ਥਾਣਾ ਨੰਗਲ ਵਲੋਂ ਐਂਟੀ ਡਰੱਗ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਨਾਨਗਰਾਂ ਦੇ ਵਿਦਿਆਰਥਆਂ ਨੇ ਕੀਤੇ ਅਹਿਮ ਸਥਾਨ ਹਾਸਲ

ਸੁਖਸਾਲ, 24 ਜੂਨ (ਧਰਮ ਪਾਲ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਵਿਸ਼ੇ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਰੂਪਨਗਰ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ, ਉਪ ...

ਪੂਰੀ ਖ਼ਬਰ »

ਪੈਰੋਲ ਉਪਰੰਤ ਭਗੌੜਾ ਹੋਇਆ ਦੋਸ਼ੀ ਪੁਲਿਸ ਨੇ ਮੁੜ ਕੀਤਾ ਕਾਬੂ

ਸ੍ਰੀ ਅਨੰਦਪੁਰ ਸਾਹਿਬ, 24 ਜੂਨ (ਕਰਨੈਲ ਸਿੰਘ)-ਜੇਲ੍ਹ ਤੋਂ ਪੈਰੋਲ ਮਿਲਣ ਉਪਰੰਤ ਤੇ ਪੈਰੋਲ ਖ਼ਤਮ ਹੋਣ 'ਤੇ ਵਾਪਸ ਜੇਲ੍ਹ ਜਾਣ ਦੀ ਬਜਾਏ ਫ਼ਰਾਰ ਹੋਏ ਕੈਦੀ ਨੂੰ ਸਥਾਨਕ ਸ਼ਹਿਰੀ ਪੁਲਿਸ ਕਾਬੂ ਕਰਨ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਚੌਕੀ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਲੋੜਵੰਦ ਬਜ਼ੁਰਗ ਨੂੰ ਦਵਾਈ ਮੁਹੱਈਆ ਕਰਵਾਈ

ਰੂਪਨਗਰ, 24 ਜੂਨ (ਸਟਾਫ਼ ਰਿਪੋਰਟਰ)-ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਅਜੈਵੀਰ ਸਿੰਘ ਲਾਲਪੁਰਾ ਤੇ ਉਨ੍ਹਾਂ ਦੀ ਸੰਸਥਾ ਪਹਿਲਾਂ ਇਨਸਾਨੀਅਤ ਦੀ ਟੀਮ ਮੈਂਬਰਾਂ ਦੁਆਰਾ ਰੋਪੜ ਵਿਖੇ ਇਕ ਲੋੜਵੰਦ ਪਰਿਵਾਰ ਦੇ ਬਜ਼ੁਰਗ ਨੂੰ ਦਵਾਈ ਮੁਹੱਈਆ ਕਰਵਾਈ ਗਈ | ਰੋਪੜ ਦੇ ...

ਪੂਰੀ ਖ਼ਬਰ »

ਮੋਟਰਾਂ ਲਈ ਬਿਜਲੀ 8 ਘੰਟੇ ਨਾ ਮਿਲਣ 'ਤੇ ਕਿਸਾਨਾਂ ਵਲੋਂ ਰੋਸ ਮੁਜ਼ਾਹਰਾ

ਮੋਰਿੰਡਾ, 24 ਜੂਨ (ਪਿ੍ਤਪਾਲ ਸਿੰਘ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਰੋਸ ਵਜੋਂ ਪਿੰਡ ਸਰਹਾਣਾ, ਦੁੱਮਣਾ ਅਤੇ ਸਮਾਣਾ ਖ਼ੁਰਦ ਦੇ ਕਿਸਾਨਾਂ ਵਲੋਂ ਪਿੰਡਾਂ ਦੇ ਸਰਪੰਚਾਂ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਕਜੋਲੀ ਗਰਿੱਡ ...

ਪੂਰੀ ਖ਼ਬਰ »

ਸੂਬੇ ਦੀਆਂ ਸਮੂਹ ਸਰਕਾਰੀ ਤੇ ਪ੍ਰਾਈਵੇਟ ਆਈ. ਟੀ. ਆਈਜ਼ 'ਚ ਆਨ-ਲਾਈਨ ਦਾਖ਼ਲਾ ਸ਼ੁਰੂ

ਨੰਗਲ, 24 ਜੂਨ (ਪ੍ਰੀਤਮ ਸਿੰਘ ਬਰਾਰੀ)-ਤਕਨੀਕੀ ਸਿੱਖਿਆਂ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਸਮੁੱਚੇ ਸੂਬੇ ਦੀਆਂ ਸਰਕਾਰੀ ਤੇ ਪ੍ਰਾਈਵੇਟ ਆਈ. ਟੀ. ਆਈਜ਼ 'ਚ ਆਨਲਾਈਨ ਦਾਖਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਤਕਨੀਕੀ ਸਿੱਖਿਆ ਤੇ ਉਦਯੋਗਿਕ ...

ਪੂਰੀ ਖ਼ਬਰ »

ਸਿੰਘ ਭਗਵੰਤਪੁਰ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਦੋ ਮਾਮਲੇ ਦਰਜ

ਰੂਪਨਗਰ, 24 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਥਾਣਾ ਸਿੰਘ ਭਗਵੰਤਪੁਰ ਪੁਲੀਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਦੋ ਮਾਮਲੇ ਦਰਜ ਕੀਤੇ ਗਏ ਹਨ | ਪਹਿਲਾ ਮਾਮਲਾ ਪੁਲਿਸ ਨੇ ਜ਼ਿਲ੍ਹਾ ਮੁਹਾਲੀ ਦੇ ਇਕ ਵਿਅਕਤੀ ਸੰਤੋਖ ਨਾਇਰ ਪੁੱਤਰ ਮੁਕੰਦਨ ਦੇ ਬਿਆਨਾਂ ਆਧਾਰ 'ਤੇ ਦਰਜ ਕੀਤਾ ...

ਪੂਰੀ ਖ਼ਬਰ »

ਬਿਜਲੀ ਦੀ ਮੰਗ ਨੂੰ ਦੇਖਦਿਆਂ ਹੋਇਆਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਸਾਰੇ ਯੂਨਿਟ ਚਾਲੂ

ਘਨੌਲੀ, 24 ਜੂਨ (ਜਸਵੀਰ ਸਿੰਘ ਸੈਣੀ)-ਬਿਜਲੀ ਦੀ ਮੰਗ ਨੂੰ ਦੇਖਦਿਆਂ ਹੋਇਆ ਪੰਜਾਬ 'ਚ ਝੋਨੇ ਦੀ ਲੁਆਈ ਨੂੰ ਲੈ ਕੇ ਪਹਿਲਾਂ ਹੀ ਥਰਮਲ ਪਲਾਂਟ ਚਾਲੂ ਕਰ ਦਿੱਤੇ ਗਏ ਸਨ | ਇਸ ਸਬੰਧੀ ਥਰਮਲ ਪਲਾਂਟ ਦੇ ਮੁੱਖ ਇੰਜੀਨੀਅਰ ਰਵੀ ਕੁਮਾਰ ਵਧਵਾ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੇ ...

ਪੂਰੀ ਖ਼ਬਰ »

ਭੱਲੜੀ ਵਿਖੇ ਸਵਾਂ ਨਦੀ 'ਤੇ ਬਣਾਇਆ ਆਰਜ਼ੀ ਪੁਲ ਚੁੱਕਿਆ

ਸੁਖਸਾਲ, 24 ਜੂਨ (ਧਰਮ ਪਾਲ)-ਪਿੰਡ ਭੱਲੜੀ ਵਿਖੇ ਸਵਾਂ ਨਦੀ 'ਤੇ ਹਰ ਸਾਲ ਬਣਾਇਆ ਜਾਂਦਾ ਆਰਜ਼ੀ ਪੁੱਲ ਬਰਸਾਤ ਦੇ ਮੌਸਮ ਨੂੰ ਵੇਖਦੇ ਹੋਏ ਚੁੱਕ ਲਿਆ ਗਿਆ | ਇਸ ਮੌਕੇ ਹਾਜ਼ਰ ਪਿੰਡਾਂ ਦੇ ਮੁਹਤਵਰਾਂ ਨੇ ਦੱਸਿਆ ਕਿ ਹਰ ਸਾਲ ਬਰਸਾਤ ਖ਼ਤਮ ਹੋਣ ਤੋਂ ਬਾਅਦ ਇਹ ਆਰਜ਼ੀ ਪੁੱਲ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸਵਾਮੀ ਚੇਤਨਾਨੰਦ ਭੂਰੀਵਾਲਿਆਂ ਨੇ ਕੀਤੀ ਸ਼ੁਰੂਆਤ

ਨੂਰਪੁਰ ਬੇਦੀ, 24 ਜੂਨ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪ੍ਰਦਾਇ) ਦੇ ਆਸ਼ਰਮ ਧਾਮ ਝਾਂਡੀਆਂ ਕਲਾਂ ਵਿਖੇ ਧਾਮ ਤੋਂ ਲੈ ਕੇ ਪਿੰਡ ਦੇ ਮੁੱਖ ਚੌਕ ਤੱਕ ਸੜਕ ਦੇ ਆਲੇ ਦੁਆਲੇ ਦੀ ਵਧੀਆਂ ਆਧੁਨਿਕ ਸੁੰਦਰ ਦਿੱਖ ਬਣਾਉਣ ...

ਪੂਰੀ ਖ਼ਬਰ »

ਬਿਜਲੀ ਸਪਲਾਈ ਸਹੀ ਨਾ ਮਿਲਣ ਕਰ ਕੇ ਕਿਸਾਨਾਂ ਦਾ ਪਾਵਰਕਾਮ ਸਬ ਡਵੀਜ਼ਨ ਬੇਲਾ ਵਿਖੇ ਰੋਸ ਧਰਨਾ

ਬੇਲਾ, 24 ਜੂਨ (ਮਨਜੀਤ ਸਿੰਘ ਸੈਣੀ)-ਪਾਵਰਕਾਮ ਅਧਿਕਾਰੀਆਂ ਵਲੋਂ ਪੰਜਾਬ 'ਚ ਝੋਨੇ ਦੀ ਲੁਆਈ ਲਈ 10 ਜੂਨ ਤੋਂ ਮੋਟਰਾਂ ਦੀ ਅੱਠ ਘੰਟੇ ਬਿਜਲੀ ਦੇਣ ਦੇ ਪ੍ਰਬੰਧ ਪੂਰੇ ਕਰ ਲਏ ਜਾਣ ਦੀ ਡੌਂਡੀ ਪੁੱਟੀ ਜਾ ਰਹੀ ਸੀ ਪਰ ਪੰਦਰਾਂ ਦਿਨ ਬੀਤ ਜਾਣ 'ਤੇ ਵੀ ਖੇਤਰ ਦੇ ਪਿੰਡਾ ਦੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਸ੍ਰੀ ਚਮਕੌਰ ਸਾਹਿਬ ਦੇ ਪੁਲ 'ਤੇ ਦਿੱਤਾ ਧਰਨਾ

ਸ੍ਰੀ ਚਮਕੌਰ ਸਾਹਿਬ, 24 ਜੂਨ (ਜਗਮੋਹਣ ਸਿੰਘ ਨਾਰੰਗ)-ਟਿਊਬਵੈੱਲਾਂ ਲਈ ਬਿਜਲੀ ਦੇ ਲਗਾਏ ਜਾ ਰਹੇ ਭਾਰੀ ਕੱਟਾਂ ਤੋਂ ਪ੍ਰੇਸ਼ਾਨ ਸ੍ਰੀ ਚਮਕੌਰ ਸਾਹਿਬ ਖੇਤਰ ਦੇ ਕਿਸਾਨਾਂ ਨੇ ਸਥਾਨਕ ਸਰਹਿੰਦ ਨਹਿਰ ਦੇ ਪੁਲ 'ਤੇ ਧਰਨਾ ਦਿੰਦਿਆਂ ਕਰੀਬ 4 ਘੰਟੇ ਆਵਾਜਾਈ ਠੱਪ ਰੱਖੀ ਤੇ ...

ਪੂਰੀ ਖ਼ਬਰ »

ਡਿੱਗਿਆ ਪਰਸ ਵਾਪਸ ਕਰਕੇ ਇਮਾਨਦਾਰੀ ਦਾ ਦਿੱਤਾ ਸਬੂਤ

ਮੋਰਿੰਡਾ, 24 ਜੂਨ (ਕੰਗ)-ਪਿੰਡ ਓਇੰਦ ਦੇ ਵਸਨੀਕ ਬਿੰਦਰ ਸਿੰਘ ਨੇ ਹਰਚੰਦ ਸਿੰਘ ਕੰਧੋਲਾ ਵਾਸੀ ਓਇੰਦ ਦਾ ਡਿੱਗਿਆ ਪਰਸ ਵਾਪਸ ਕਰ ਕੇ ਇਮਾਨਦਾਰੀ ਦਾ ਸਬੂਤ ਦਿੱਤਾ | ਇਸ ਸਬੰਧੀ ਸਰਪੰਚ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਹਰਚੰਦ ਸਿੰਘ ਕੰਧੋਲਾ ਦਾ ਪਰਸ ਉਸ ਦੇ ਪੋਤੇ ਕੋਲੋਂ ...

ਪੂਰੀ ਖ਼ਬਰ »

ਅਣਪਛਾਤੇ ਝਪਟਮਾਰ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇਕ ਅਣਪਛਾਤੇ ਝਪਟ ਮਾਰ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਨੀਤਾ ਪਤਨੀ ਲੇਟ ਪਰਵੀਨ ਕੁਮਾਰ ਪਿੰਡ ਬੈਂਸ ਨੇ ਦੱਸਿਆ ਕੀ ਉਹ ਆਪਣੀ ਲੜਕੀ ਕੋਮਲ ਤੇ ਸੱਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX