ਤਾਜਾ ਖ਼ਬਰਾਂ


ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 1 hour ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 2 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 6 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਪੰਜਾਬ / ਜਨਰਲ

ਪੰਜਾਬ ਪੈਰਾ ਓਲੰਪਿਕ ਖਿਡਾਰੀਆਂ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਪੈਰਾ ਓਲੰਪਿਕ ਬੇਰੁਜ਼ਗਾਰ ਖਿਡਾਰੀਆਂ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਆਪਣੇ ਪੁਰਸਕਾਰ ਹੱਥਾਂ ਵਿਚ ਫੜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਆਮ ਆਦਮੀ ਪਾਰਟੀ ਵਲੋਂ ਪੈਰਾ ਓਲੰਪਿਕ ਬੇਰੁਜ਼ਗਾਰ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਸਮਰਥਨ ਦਿੱਤਾ ਗਿਆ | ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਮੀਤ ਹੇਅਰ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ | ਖਿਡਾਰੀਆਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਸਾਨੂੰ ਨੌਕਰੀ ਨਹੀਂ ਦੇ ਸਕਦੀ ਤਾਂ ਸਾਡੇ ਪੁਰਸਕਾਰ ਵਾਪਸ ਲੈ ਲਵੇ | ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਨੇ ਕਿਹਾ ਕਿ ਪੈਰਾ ਓਲੰਪਿਕ ਖਿਡਾਰੀਆਂ ਲਈ ਨੌਕਰੀ ਵਾਸਤੇ ਕੋਈ ਨੀਤੀ ਨਹੀਂ ਬਣਾਈ ਗਈ | ਖਿਡਾਰੀਆਂ ਨੇ ਆਪਣੀ ਜ਼ਿੰਦਗੀ ਦੇ 15 ਸਾਲ ਗੇਮ ਵਿਚ ਗੁਜ਼ਾਰ ਦਿੱਤੇ ਹਨ ਪਰ ਇਸ ਦੇ ਬਾਵਜੂਦ ਖਿਡਾਰੀ ਬੇਰੁਜ਼ਗਾਰ ਹਨ | ਉਨ੍ਹਾਂ ਕਿਹਾ ਜੇਕਰ ਸਰਕਾਰ ਨੌਕਰੀ ਨਹੀਂ ਦੇ ਸਕਦੀ ਤਾਂ ਸਾਡੇ ਪੁਰਸਕਾਰ ਵਾਪਸ ਲੈ ਲਵੇ | ਇਸ ਦੌਰਾਨ ਖਿਡਾਰੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ | ਇਸ ਤੋਂ ਬਾਅਦ ਪੁਲਿਸ ਨੇ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ | ਪੈਰਾ ਓਲੰਪਿਕ ਖਿਡਾਰੀਆਂ ਨੂੰ ਪੁਲਿਸ ਹਿਰਾਸਤ ਵਿਚ ਲੈ ਕੇ ਸੈਕਟਰ- 3 ਥਾਣੇ ਲੈ ਗਈ | ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਦੇ ਇਕ ਵਫ਼ਦ ਨੂੰ ਮਿਲਣ ਲਈ ਸੰਦੇਸ਼ ਭੇਜਿਆ | ਸੰਜੀਵ ਕੁਮਾਰ ਦੀ ਅਗਵਾਈ ਵਿਚ ਪੰਜ ਖਿਡਾਰੀਆਂ ਦਾ ਵਫ਼ਦ ਮੁੱਖ ਮੰਤਰੀ ਦੇ ਨਿਵਾਸ 'ਤੇ ਉਨ੍ਹਾਂ ਨੂੰ ਮੰਗ- ਪੱਤਰ ਸੌਂਪਣ ਗਿਆ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਪੈਰਾ ਓਲੰਪਿਕ ਖਿਡਾਰੀਆਂ ਨੂੰ ਨੌਕਰੀ ਦੇ ਮੁੱਦੇ ਦਾ ਹੱਲ ਕੀਤਾ ਜਾਏਗਾ | ਇਸ ਤੋਂ ਬਾਅਦ ਸਾਰੇ ਪੈਰਾ ਓਲੰਪਿਕ ਖਿਡਾਰੀਆਂ ਨੂੰ ਸੈਕਟਰ-3 ਥਾਣੇ ਤੋਂ ਰਿਹਾਅ ਕਰ ਦਿੱਤਾ ਗਿਆ | ਇਸ ਸਮੇਂ ਮੀਤ ਹੇਅਰ ਨੇ ਦੋਸ਼ ਲਾਇਆ ਕਿ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਖ਼ਿਡਾਰੀਆਂ ਦੀ ਕੋਈ ਸਾਰ ਨਹੀਂ ਲੈ ਰਹੀ, ਸਗੋਂ ਤਰਸ ਦੇ ਨਾਂਅ 'ਤੇ ਧਨਾੜ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਨੂੰ ਨੌਕਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ | ਉਨ੍ਹਾਂ ਸੂਬਾ ਸਰਕਾਰ ਨੂੰ ਉਲੰਪਿਕ ਮੈਡਲਾਂ ਦੀ ਝਾਕ ਰੱਖਣ ਤੋਂ ਪਹਿਲਾਂ ਖਿਡਾਰੀਆਂ ਲਈ ਨੌਕਰੀਆਂ ਅਤੇ ਸਹੂਲਤਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ |

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਥਾਪਤ ਹੋਵੇਗੀ ਭਗਤ ਕਬੀਰ ਚੇਅਰ

• ਮੁੱਖ ਮੰਤਰੀ ਵਲੋਂ ਜਲੰਧਰ ਦੇ ਭਗਤ ਕਬੀਰ ਭਵਨ ਲਈ 10 ਕਰੋੜ ਦਾ ਐਲਾਨ • ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਦੀ ਰਾਹਤ ਮੁਹੱਈਆ ਹੋਵੇਗੀ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ 'ਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ | ਭਗਤ ਕਬੀਰ ਜੀ ਦੀ ...

ਪੂਰੀ ਖ਼ਬਰ »

ਵਿਧਾਇਕਾਂ ਦੇ 'ਕਾਕਿਆਂ' ਨੂੰ ਨੌਕਰੀ ਦੇ ਮਾਮਲੇ 'ਚ ਕਾਂਗਰਸੀ ਆਹਮੋ-ਸਾਹਮਣ

• ਤਿ੍ਪਤ ਨੇ ਆਪਣੇ ਬੇਟੇ, ਸਰਕਾਰੀਆ ਤੇ ਜਾਖੜ ਨੇ ਆਪਣੇ ਭਤੀਜੇ ਨੂੰ ਦਿਵਾਈ ਚੇਅਰਮੈਨੀ-ਫਤਿਹਜੰਗ • ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਨਤਕ ਮੁਆਫ਼ੀ ਮੰਗੇ ਬਾਜਵਾ ਪਰਿਵਾਰ-ਜਾਖੜੇ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਵਿਧਾਇਕਾਂ ਦੇ ਕਾਕਿਆਂ ਨੂੰ ਸਰਕਾਰ ਵਲੋਂ ਅਫ਼ਸਰ ਲਾਉਣ ਦੇ ਮਾਮਲੇ 'ਚ ਕਾਂਗਰਸੀ ਆਗੂ ਖ਼ੁਦ ਹੀ ਆਪਸ 'ਚ ਉਲਝੇ ਨਜ਼ਰ ਆ ਰਹੇ ਹਨ | ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਵਿਧਾਇਕ ਫਤਿਹਜੰਗ ...

ਪੂਰੀ ਖ਼ਬਰ »

ਸਰਕਾਰੀ ਡਾਕਟਰਾਂ ਵਲੋਂ ਹੜਤਾਲ ਅੱਜ

ਲੁਧਿਆਣਾ, 24 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ 6ਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਰਿਪੋਰਟ ਨੂੰ ਲੈ ਕੇ ਸੂਬੇ ਦੇ ਹਰ ਵਿਭਾਗ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀ ਤਰ੍ਹਾਂ ਸਰਕਾਰੀ ਡਾਕਟਰਾਂ ਵਲੋਂ ਵੀ ਨਾ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੇ ਵਿਰੁੱਧ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

ਸੁਣਵਾਈ ਲਈ ਅਫ਼ਸਰਾਂ ਦੀ ਕਮੇਟੀ ਵੀ ਗਠਿਤ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਅੱਜ ਇਹ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨੌਂ ਦਿਨ ਪਹਿਲਾਂ ਵਿਆਹੀ ਲੜਕੀ ਵਲੋਂ ਪ੍ਰੇਮੀ ਸਮੇਤ ਖ਼ੁਦਕੁਸ਼ੀ

ਪੁਲਿਸ ਵਲੋਂ ਲਾਸ਼ਾਂ ਬਰਾਮਦ-ਪਤੀ ਨਾਲ ਪਹਿਲੀ ਵਾਰ ਪੇਕੇ ਆਈ ਹੋਈ ਸੀ

ਮੰਡੀ ਕਿੱਲਿਆਂਵਾਲੀ, 24 ਜੂਨ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਅੱਜ ਵਾਟਰ-ਵਰਕਸ ਦੀ ਡਿੱਗੀ 'ਚੋਂ 9 ਦਿਨ ਪਹਿਲਾਂ ਵਿਆਹੀ ਲੜਕੀ ਅਤੇ ਉਸ ਦੇ ਪ੍ਰੇਮੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਮਿ੍ਤਕਾ ਲੜਕੀ ਦੀ ਪਛਾਣ 19 ਸਾਲਾ ਅਨੂੰ ਅਤੇ ਲੜਕੇ ਦੀ ਪਛਾਣ 23 ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ 879 ਮੈਗਾਵਾਟ ਬਿਜਲੀ ਖ਼ਰੀਦ ਖਪਤਕਾਰਾਂ ਤੱਕ ਪਹੁੰਚਾਈ-ਵੇਨੂੰ ਪ੍ਰਸਾਦ

ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਖਪਤਕਾਰਾਂ ਲਈ 3.85 ਪ੍ਰਤੀ ਯੂਨਿਟ ਦੀ ਦਰ ਨਾਲ ਪਾਵਰ ਐਕਸਚੇਂਜ ਤੋਂ 879 ਮੈਗਾਵਾਟ ਬਿਜਲੀ ਦੀ ਖ਼ਰੀਦ ਕੀਤੀ ਹੈ | ਇਹ ਗਰਮੀ ਅਤੇ ਝੋਨੇ ਦੇ ਸੀਜ਼ਨ ਕਾਰਨ ਰਾਜ ਵਿਚ ਵੱਧ ਰਹੀ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-53)

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ

ਕੇਵਲ ਸਿੰਗਲਾ ਮੂਣਕ-ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ 'ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ 'ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ...

ਪੂਰੀ ਖ਼ਬਰ »

ਅਕਾਲੀ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਿਸ਼ 'ਚ ਕਾਂਗਰਸ ਤੇ 'ਆਪ' ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ-ਅਕਾਲੀ ਦਲ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੁਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੂੰ ਆਖਿਆ ਕਿ ਉਹ ਆਪਣਾ ਦਾਇਰਾ ਵਧਾਵੇ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਤੇ ਅਸਥਿਰ ਕਰਨ ਦੀ ਬੇਅਦਬੀ ਦੀ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਨਗੋਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਨਾਲ 8700 ਪਿੰਡਾਂ ਦਾ ਕੰਮ ਹੋ ਰਿਹਾ ਪ੍ਰਭਾਵਿਤ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ)-ਮਾਲ ਵਿਭਾਗ ਪੰਜਾਬ ਦੇ ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਨਾਲ ਸੂਬੇ ਦੇ ਕਰੀਬ 8700 ਪਿੰਡਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਜਿਸ ਦੇ ਚੱਲਦਿਆਂ ਲੋਕਾਂ ਨੰੂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਨਾਭਾ ਨੇੜਲੇ ਪਿੰਡ ਟੋਡਰਵਾਲ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਪੁਲਿਸ ਖ਼ਿਲਾਫ਼ ਧਰਨਾ

ਪਟਿਆਲਾ, 24 ਜੂਨ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨੀਂ ਨਾਭਾ ਨੇੜਲੇ ਪਿੰਡ ਟੋਡਰਵਾਲ ਦੇ ਮੁੱਦੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ 7 ਸੰਸਥਾਵਾਂ ਦੇ ਆਗੂਆਂ ਤੇ ਵਰਕਰਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ, ਜਿਸ ਤੋਂ ਰੋਹ 'ਚ ਆਇਆ ਨਰੇਗਾ ਵਰਕਰ ਫ਼ਰੰਟ ਅਤੇ ...

ਪੂਰੀ ਖ਼ਬਰ »

ਪੰਜਾਬ ਨੂੰ ਬਚਾਉਣ ਲਈ ਚੋਣਾਂ ਤੋਂ ਪਹਿਲਾਂ ਚੌਥੇ ਸਿਆਸੀ ਬਦਲ ਦੀ ਸੰਭਾਵਨਾ ਪੱਕੀ-ਢੀਂਡਸਾ

ਮਲੇਰਕੋਟਲਾ, 24 ਜੂਨ (ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਪੰਜਾਬ ਨੂੰ ਬਚਾਉਣ ਲਈ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ, ਬਾਦਲ ਦਲ ਅਤੇ ਭਾਜਪਾ ਤੋਂ ਬਗੈਰ ...

ਪੂਰੀ ਖ਼ਬਰ »

ਕੋਰੋਨਾ ਨੇ ਮੱਧ ਵਰਗੀ ਪਰਿਵਾਰਾਂ ਨੰੂ ਕੀਤਾ ਕੱਖੋਂ ਹੌਲੇ

ਮੂਣਕ, 24 ਜੂਨ (ਕੇਵਲ ਸਿੰਗਲਾ)-ਕੋਰੋਨਾ ਮਹਾਂਮਾਰੀ ਨੇ ਮੱਧ ਵਰਗੀ ਪਰਿਵਾਰਾਂ ਨੰੂ ਮਾਨਸਿਕ ਅਤੇ ਆਰਥਿਕ ਤੌਰ 'ਤੇ ਭਾਰੀ ਸੱਟ ਮਾਰੀ ਹੈ | ਇਨ੍ਹਾਂ ਪਰਿਵਾਰਾਂ 'ਤੇ ਕੋਰੋਨਾ ਮਹਾਂਮਾਰੀ ਦਾ ਇਨ੍ਹਾਂ ਡੂੰਘਾ ਅਸਰ ਪਿਆ ਹੈ ਕਿ ਇਹ ਵਰਗ ਘੁਣ ਲੱਗਣ ਵਾਂਗ ਹੋਲੀ-ਹੋਲੀ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਤੇ ਸਰੀਰਕ ਸਿੱਖਿਆ ਵਿਸ਼ੇ, ਵਿਭਾਗੀ ਵਿਸ਼ਾ ਵਾਰ 'ਰਾਜਨੀਤੀ' 'ਚ ਅੰਗਰੇਜ਼ੀ ਤੇ ਹਿੰਦੀ ਹੱਥੋਂ ਹਾਰੇ

ਅੰਗਰੇਜ਼ੀ, ਸਾਇੰਸ, ਗਣਿਤ ਤੇ ਹਿੰਦੀ ਵਿਸ਼ਿਆਂ ਦੇ ਅਧਿਆਪਕਾਂ ਨੂੰ ਤਰੱਕੀਆਂ

ਮੰਡੀ ਕਿੱਲਿਆਂਵਾਲੀ, 24 ਜੂਨ (ਇਕਬਾਲ ਸਿੰਘ ਸ਼ਾਂਤ)-ਮਾਂ ਬੋਲੀ ਪੰਜਾਬੀ, ਸਮਾਜਿਕ ਸਿੱਖਿਆ ਅਤੇ ਸਰੀਰਕ ਸਿੱਖਿਆ ਵਿਸ਼ੇ ਸਿੱਖਿਆ ਵਿਭਾਗ ਪੰਜਾਬ ਦੀ ਵਿਸ਼ਾ ਵਾਰ 'ਰਾਜਨੀਤੀ' ਵਿਚ ਅੰਗਰੇਜ਼ੀ, ਸਾਇੰਸ, ਗਣਿਤ ਅਤੇ ਹਿੰਦੀ ਵਿਸ਼ਿਆਂ ਹੱਥੋਂ ਚਾਰੋਂ ਖਾਨੇ ਚਿੱਤ ਹੋਏ | ...

ਪੂਰੀ ਖ਼ਬਰ »

ਜ਼ਮੀਨਾਂ ਪਿੱਛੇ ਹੋ ਰਹੇ ਕਤਲਾਂ ਨੇ 'ਪੰਜਾਬ ਦੀ 'ਫ਼ਿਜ਼ਾ' ਨੂੰ ਚਾੜਿ੍ਹਆ ਖ਼ੂਨੀ ਰੰਗ

ਕੁੱਪ ਕਲਾਂ, 24 ਜੂਨ (ਮਨਜਿੰਦਰ ਸਿੰਘ ਸਰੌਦ)-ਪਿਛਲੇ ਦਿਨਾਂ ਤੋਂ ਪੰਜਾਬ ਦੀ ਧਰਤੀ 'ਤੇ ਇੱਕੋ ਮਾਵਾਂ ਦੇ ਢਿੱਡੋਂ ਜੰਮਿਆਂ ਦੇ ਖ਼ੂਨੋ-ਖ਼ੂਨ ਹੋਣ ਦੀ ਦਰਦਨਾਕ ਦਾਸਤਾਨ ਨੂੰ ਵੇਖ ਕਿਸੇ ਵੀ ਭਲੇ ਇਨਸਾਨ ਦਾ ਕਲੇਜਾ ਮੂੰਹ ਨੂੰ ਆਉਂਦਾ ਹੈ | ਕਿੰਝ ਇੱਕੋ ਪਰਿਵਾਰ ਦੇ ਸਕੇ ...

ਪੂਰੀ ਖ਼ਬਰ »

ਭਗਤ ਕਬੀਰ ਇਨਕਲਾਬੀ ਵਿਚਾਰਧਾਰਾ ਦੇ ਮਹਾਨ ਮਾਰਗ ਦਰਸ਼ਕ-ਕਿਸਾਨ ਆਗੂ

ਟਿਕਰੀ ਸਰਹੱਦ 'ਤੇ ਕਬੀਰ ਜੈਅੰਤੀ ਮਨਾਈ

ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਦੇ ਟਿਕਰੀ ਸਰਹੱਦ 'ਤੇ ਭਗਤ ਕਬੀਰ ਦਾ 623ਵਾਂ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਮੁੱਖ ਬੁਲਾਰੇ ਤੇ ਕਿਸਾਨ ਆਗੂ ਸੁਖਦਰਸ਼ਨ ਸਿੰਘ ਨੱਤ ਮਾਨਸਾ ਨੇ ਕਬੀਰ ਜੀ ਨੂੰ ਮਹਾਨ ਇਨਕਲਾਬੀ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਮਾਨ ਅਤੇ ਮਾਝੇ ਦੇ ਆਗੂ ਕੰਵਰਜੀਤ ਸਿੰਘ ਮਝੈਲ ਹੋਏ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੇ ਵੱਡੇ ਤੇ ਸਾਂਝੇ ਪਰਿਵਾਰਾਂ ਵਿਚ ਸ਼ਾਮਿਲ ਸੰਗਤਪੁਰਾ (ਬਠਿੰਡਾ) ਦੇ ਨੌਜਵਾਨ ਇੰਦਰਜੀਤ ਸਿੰਘ ਮਾਨ ਅਤੇ ਤਰਨਤਾਰਨ ਤੋਂ ਕੰਵਰਜੀਤ ਸਿੰਘ ਮਝੈਲ ਆਪਣੇ ...

ਪੂਰੀ ਖ਼ਬਰ »

ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਕੋਵਿਡ ਵੈਕਸੀਨ ਲਾਉਣ ਦੇ ਹੁਕਮ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ...

ਪੂਰੀ ਖ਼ਬਰ »

ਜਲੰਧਰ ਦਾ ਪਾਸਪੋਰਟ ਦਫ਼ਤਰ ਬਿਹਤਰ ਸੇਵਾਵਾਂ ਲਈ ਦੇਸ਼ ਭਰ 'ਚੋਂ ਆਇਆ ਦੂਜੇ ਨੰਬਰ 'ਤੇ

ਪਾਸਪੋਰਟ ਦਫ਼ਤਰ ਤੇ ਕੇਂਦਰ ਦੀ ਮਿਹਨਤ ਕਰਕੇ ਹੀ ਹੋਇਆ ਮਾਣ ਹਾਸਲ-ਰਾਜ ਕੁਮਾਰ ਬਾਲੀ

ਜਲੰਧਰ, 24 ਜੂਨ (ਸ਼ਿਵ)-ਜਲੰਧਰ ਦੇ ਖੇਤਰੀ ਪਾਸਪੋਰਟ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਦੇਸ਼ ਭਰ ਦੇ ਪਾਸਪੋਰਟ ਦਫ਼ਤਰਾਂ 'ਚੋਂ ਦੂਜਾ ਸਥਾਨ ਮਿਲਿਆ ਹੈ | ਵਿਦੇਸ਼ ਮੰਤਰਾਲੇ ਵਲੋਂ ਦੂਜੇ ਸਥਾਨ 'ਤੇ ਆਉਣ 'ਤੇ ਦਫ਼ਤਰ ਨੂੰ ਪੁਰਸਕਾਰ ਦਿੱਤਾ ਗਿਆ ਹੈ | ਦੇਸ਼ ਭਰ ਵਿਚ ...

ਪੂਰੀ ਖ਼ਬਰ »

ਆਦਮਪੁਰ 'ਚ ਕੀੜੀ ਦੀ ਚਾਲ ਨਾਲ ਬਣ ਰਿਹਾ ਫਲਾਈਓਵਰ ਲੋਕਾਂ ਲਈ ਜੀਅ ਦਾ ਜੰਜਾਲ ਬਣਿਆ

ਮੀਂਹ ਨਾਲ ਚਾਰੇ ਪਾਸੇ ਹੋ ਜਾਂਦਾ ਹੈ ਚਿੱਕੜ ਹੀ ਚਿੱਕੜ

ਜਲੰਧਰ, 24 ਜੂਨ (ਜਸਪਾਲ ਸਿੰਘ)-ਆਦਮਪੁਰ 'ਚ ਕੀੜੀ ਦੀ ਚਾਲ ਨਾਲ ਬਣ ਰਿਹਾ ਫਲਾਈਓਵਰ ਲੋਕਾਂ ਦੇ ਜੀਅ ਜੰਜ਼ਾਲ ਬਣ ਕੇ ਰਹਿ ਗਿਆ ਹੈ | ਪਿਛਲੇ ਕਰੀਬ 5 ਸਾਲਾਂ ਤੋਂ ਲਟਕਿਆ ਆ ਰਿਹਾ ਇਹ ਪ੍ਰਾਜੈਕਟ ਲੋਕਾਂ ਲਈ ਇਸ ਕਦਰ ਸਿਰਦਰਦੀ ਬਣ ਗਿਆ ਹੈ ਕਿ ਲੋਕ ਇੱਥੋਂ ਲੰਘਣ ਤੋਂ ਹੀ ਡਰਨ ...

ਪੂਰੀ ਖ਼ਬਰ »

ਈ. ਡੀ. ਵਲੋਂ ਮੇਰੇ 'ਤੇ ਲਗਾਏ ਦੋਸ਼ ਮਨਘੜ੍ਹਤ-ਖਹਿਰਾ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਅੱਜ ਇੱਥੇ ਬਿਆਨ ਜਾਰੀ ਕਰਦੇ ਹੋਏ ਸਾਬਕਾ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਵਲੋਂ ਕੁਝ ਫੈਸ਼ਨ ਡਿਜ਼ਾਈਨਰਾਂ ਨੂੰ ਵੱਡੀ ਰਕਮ ਅਦਾ ਕੀਤੇ ਜਾਣ ਦੇ ਈ.ਡੀ. ਵਲੋਂ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਮੁੱਢ ਤੋਂ ...

ਪੂਰੀ ਖ਼ਬਰ »

ਪਿਛਲੇ 6 ਸਾਲਾਂ 'ਚ ਦੂਜੇ ਮੁਲਕਾਂ ਨੇ ਸਵਾ 6 ਲੱਖ ਪਾਕਿਸਤਾਨੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਪਿਛਲੇ 6 ਸਾਲਾਂ ਦੌਰਾਨ ਪਾਸਪੋਰਟ ਤੇ ਵੀਜ਼ਾ ਸਬੰਧੀ ਦਸਤਾਵੇਜ਼ਾਂ 'ਚ ਹੇਰਾ-ਫੇਰੀ ਕਰਕੇ ਜਾਂ ਗੈਰ-ਕਾਨੂੰਨੀ ਢੰਗ ਨਾਲ ਦੂਜੇ ਮੁਲਕਾਂ 'ਚ ਦਾਖਲ ਹੋਣ ਵਾਲੇ ਸਵਾ ਛੇ ਲੱਖ ਤੋਂ ਵੱਧ ਪਾਕਿਸਤਾਨੀ ਨੂੰ ਉੱਥੋਂ ਵਾਪਸ ਭੇਜਿਆ ਗਿਆ ਹੈ | ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵਲੋਂ ਲਗਵਾਏ ਰਾਮ ਬਾਗ਼ ਦਾ ਬਦਲਿਆ ਜਾਵੇਗਾ ਨਾਂਅ

ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ 'ਚੋਂ ਹਟਾਏ ਜਾਣਗੇ ਆਧੁਨਿਕ ਢਾਂਚੇ

ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ ਵਿਖੇ 84 ਏਕੜ 'ਚ ਲਗਾਏ ਗਏ ਰਾਮ ਬਾਗ਼ ਦਾ ਨਾਂਅ ਬਦਲ ਕੇ ਉਕਤ ਬਾਗ਼ ਅਤੇ ਉਸ ਵਿਚਲੇ ਸਭ ਸਮਾਰਕਾਂ ਨੂੰ 'ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ' ਦਾ ਨਾਂਅ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਣ ਸਿੰਘ ਨੇ ਆਪਣੀ ਕੋਠੀ ਦੀ ਵਸੀਅਤ ਸ੍ਰੀ ਦਰਬਾਰ ਸਾਹਿਬ ਦੇ ਨਾਂਅ ਕੀਤੀ

ਅੰਮਿ੍ਤਸਰ, 24 ਜੂਨ (ਜਸਵੰਤ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇੇ ਮੁੱਖ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਵਲੋਂ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟ ਕਰਦਿਆਂ ਆਪਣੀ ਰਿਹਾਇਸ਼ ਵਾਲੀ ਕੋਠੀ ਦੀ ਵਸੀਅਤ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ 'ਤੇ ਦੇਸ਼ ਦੇ ਵਰਤਮਾਨ ਦਾ ਨਾਟਕੀਅਤਾ ਨਾਲ ਧਿਆਨ ਭਟਕਾਉਣ ਦਾ ਦੋਸ਼

ਨਵੀਂ ਦਿੱਲੀ, 24 ਜੂਨ (ਏਜੰਸੀ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣੀ ਨਾਟਕੀਅਤਾ ਨਾਲ ਦੇਸ਼ ਦੇ ਵਰਤਮਾਨ ਦਾ ਧਿਆਨ ਭਟਕਾਉਣ ਤੇ ਭਵਿੱਖ ਨਾਲ ਖੇਡਣ ਦੇ ਦੋਸ਼ ਲਗਾਏ ਹਨ | ਰਾਹੁਲ ਗਾਂਧੀ ਦੀ ਇਹ ਪ੍ਰਤੀਕਿਰਿਆ ਮੋਦੀ ਦੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਸਮਰਥਿਤ ਪ੍ਰੋਗਰਾਮ ਵਲੋਂ ਕੋਵਿਡ-19 ਵੈਕਸੀਨ ਸਪਲਾਈ ਭਵਿੱਖਬਾਣੀ 'ਚ ਕਟੌਤੀ

ਜਨੇਵਾ, 24 ਜੂਨ (ਏਜੰਸੀ)-ਇਕ ਜਨਤਕ ਸਿਹਤ ਸਮੂਹ ਜੋ ਸੰਯੁਕਤ ਰਾਸ਼ਟਰ ਸਮਰਥਨ ਵਾਲੇ ਗਰੀਬ ਦੇਸ਼ਾਂ ਨੂੰ ਕੋਵਿਡ-19 ਟੀਕੇ ਭੇਜਣ ਦੇ ਪ੍ਰੋਗਰਾਮ ਦਾ ਪ੍ਰਬੰਧਨ ਕਰਦਾ ਹੈ, ਉਹ ਕੋਵਿਡ-19 ਵੈਕਸੀਨ ਸਪਲਾਈ ਕਰਨ ਸਬੰਧੀ ਆਪਣੀ ਪਹਿਲਾਂ ਕੀਤੀ ਭਵਿੱਖਬਾਣੀ (ਐਲਾਨ) 'ਚ 10 ਕਰੋੜ ਤੋਂ ...

ਪੂਰੀ ਖ਼ਬਰ »

ਜੀ.ਐਸ.ਟੀ. ਅਧਿਕਾਰੀ ਕੋਵਿਡ ਦਵਾਈਆਂ ਤੇ ਵਸਤੂਆਂ ਦੇ ਮੁੱਲ ਘੱਟ ਨਾ ਕਰਨ ਵਾਲੇ ਵਿਕ੍ਰੇਤਾਵਾਂ ਦੇ ਸਬੂਤ ਇਕੱਠੇ ਕਰਨ-ਐਨ.ਏ.ਏ.

ਨਵੀਂ ਦਿੱਲੀ, 24 ਜੂਨ (ਏਜੰਸੀ)- ਦਵਾਈਆਂ ਤੇ ਆਕਸੀਜਨ ਸਮੇਤ ਕੋਵਿਡ-19 ਨਾਲ ਸਬੰਧਿਤ ਜ਼ਰੂਰੀ ਵਸਤੂਆਂ 'ਤੇ ਜੀ.ਐਸ.ਟੀ. ਦਰਾਂ 'ਚ ਕਟੌਤੀ ਦੇ ਪੰਦਰਵਾੜੇ ਦੌਰਾਨ ਜੀ.ਐਸ.ਟੀ. ਵਿਰੋਧੀ ਮੁਨਾਫ਼ਾਖੋਰੀ ਅਥਾਰਿਟੀ ਨੇ ਟੈਕਸ ਇਕੱਠਾ ਕਰਨ ਵਾਲੇ ਫੀਲਡ ਅਧਿਕਾਰੀਆਂ ਨੂੰ ਕੀਮਤਾਂ ...

ਪੂਰੀ ਖ਼ਬਰ »

ਪੂਰਬੀ ਲੱਦਾਖ 'ਚ ਗਤੀਰੋਧ ਲਈ ਪਿਛਲੇ ਸਾਲ ਦੀ ਚੀਨੀ ਕਾਰਵਾਈ ਜ਼ਿੰਮੇਵਾਰ-ਭਾਰਤ

ਨਵੀਂ ਦਿੱਲੀ, 24 ਜੂਨ (ਏਜੰਸੀ)- ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਚੀਨ ਵਲੋਂ ਪਿਛਲੇ ਸਾਲ ਵੱਡੀ ਗਿਣਤੀ 'ਚ ਸੈਨਿਕਾਂ ਨੂੰ ਸਰਹੱਦ ਨੇੜੇ ਇਕੱਠੇ ਕਰਨ ਤੇ ਮੌਜੂਦਾ ਸਥਿਤੀ ਨੂੰ ਇਕਤਰਫਾ ਢੰਗ ਨਾਲ ਬਦਲਣ ਦੀਆਂ ਕੋਸ਼ਿਸ਼ਾਂ ਨੇ ਖੇਤਰ 'ਚ ਸ਼ਾਂਤੀ ਨੂੰ ਗੰਭੀਰ ਰੂਪ ਨਾਲ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਅੱਤਵਾਦੀ ਘਟਨਾਵਾਂ 'ਚ 50 ਫ਼ੀਸਦੀ ਦੀ ਕਮੀ ਆਈ-ਲੈਫ: ਜਨਰਲ ਪਾਂਡੇ

ਸ੍ਰੀਨਗਰ, 24 ਜੂਨ (ਮਨਜੀਤ ਸਿੰਘ)- ਸੈਨਾ ਦੀ 15 ਕੋਰ ਦੇ ਜੀ.ਓ.ਸੀ. ਲੈਫ: ਜਨਰਲ ਜੀ.ਪੀ. ਪਾਂਡੇ ਨੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ ਦੇ ਬਦਰਕੂਟ ਵਿਖੇ ਵੀਰਵਾਰ ਨੂੰ ਇਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ 'ਚ ...

ਪੂਰੀ ਖ਼ਬਰ »

ਭਾਰਤ ਦਾ ਟੀਚਾ 10-12 ਸਾਲਾਂ 'ਚ ਵਿਸ਼ਵ ਦੀ ਤੀਸਰੀ ਸਮੁੰਦਰੀ ਸ਼ਕਤੀ ਬਣਨ ਵੱਲ ਹੋਣਾ ਚਾਹੀਦਾ-ਰਾਜਨਾਥ ਸਿੰਘ

ਕਾਰਵਾਰ (ਕਰਨਾਟਕ), 24 ਜੂਨ (ਏਜੰਸੀ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਇਥੇ ਪ੍ਰਾਜੈਕਟ 'ਸੀਅ ਬਰਡ' ਤਹਿਤ ਵਿਕਸਿਤ ਕੀਤਾ ਜਾ ਰਿਹਾ ਸਮੁੰਦਰੀ ਬੇਸ ਏਸ਼ੀਆ ਦਾ ਸਭ ਤੋਂ ਵੱਡਾ ਹੋਣਾ ਚਾਹੀਦਾ ਹੈ ਤੇ ਲੋੜ ਪੈਣ 'ਤੇ ਉਹ ਇਸ ਲਈ ਬਜਟ ਵਧਾਉਣ ਲਈ ਵੀ ...

ਪੂਰੀ ਖ਼ਬਰ »

ਸੋਨੀਆ ਨੇ ਵੈਕਸੀਨ ਦੀ ਬਰਬਾਦੀ 'ਤੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 24 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਟੀਕਾਕਰਨ ਦੀ ਮੱਠੀ ਰਫ਼ਤਾਰ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਮਹਾਂ ਸਕੱਤਰਾਂ ਨੂੰ ਵੈਕਸੀਨ ਪ੍ਰਤੀ ਹਿਚਕ ਨੂੰ ਦੂਰ ਕਰਨ ਲਈ ਕੰਮ ਕਰਨ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX