ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  26 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 minute ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਮੋਗਾ

ਬਿਜਲੀ ਕੱਟਾਂ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਵਧਿਆ, ਥਾਂ-ਥਾਂ ਲੱਗੇ ਧਰਨੇ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਗੱਲ ਆਖੀ ਗਈ ਸੀ ਪਰ ਦੂਜੇ ਪਾਸੇ ਮੋਟਰਾਂ ਦੀ ਬਿਜਲੀ ਦੇ ਲੱਗ ਰਹੇ ਕੱਟਾਂ ਕਰਕੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਲਈ ਪੂਰਾ ਪਾਣੀ ਨਹੀਂ ਮਿਲ ਰਿਹਾ, ਜਿਸ ਕਰਕੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਪਾਵਰਕਾਮ ਅਧਿਕਾਰੀਆਂ ਅਤੇ ਕੈਪਟਨ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ | ਇਸੇ ਦੇ ਚੱਲਦਿਆਂ ਜਨੇਰ ਬਿਜਲੀ ਘਰ ਦੇ ਅੱਗੇ ਮੋਗਾ-ਕੋਟ ਈਸੇ ਖਾਂ ਮੁੱਖ ਮਾਰਗ ਜਾਮ ਕਰ ਕੇ ਜਨੇਰ, ਔਗੜ, ਵਰ੍ਹੇ, ਲੁਹਾਰਾ, ਖੋਸਾ ਸਮੇਤ ਕਈ ਪਿੰਡਾਂ ਦੇ ਕਿਸਾਨਾਂ ਨੇ ਸਰਕਾਰ ਵਿਰੁੱਧ ਜੰਮ ਕੇ ਭੜਾਸ ਕੱਢਦਿਆਂ ਕਿਹਾ ਕਿ 8 ਘੰਟੇ ਲਗਾਤਾਰ ਬਿਜਲੀ ਕੱਟਾਂ ਸਬੰਧੀ ਮੁਲਾਜ਼ਮ ਫ਼ੋਨ ਤੱਕ ਨਹੀਂ ਚੁੱਕਦੇ ਤੇ ਜਦੋਂ ਕਿਸਾਨ ਖ਼ੁਦ ਬਿਜਲੀ ਘਰ ਪੁੱਜ ਕੇ ਕਾਰਨ ਪੁੱਛਦੇ ਹਨ ਤਾਂ ਕਿਸਾਨਾਂ ਨੂੰ ਸੰਤੁਸ਼ਟ ਕਰਨ ਦੀ ਬਜਾਏ ਮੁਲਾਜ਼ਮ ਗੋਲ ਮੋਲ ਜਵਾਬ ਦੇ ਕੇ ਬੁੱਤਾ ਸਾਰ ਦਿੰਦੇ ਹਨ | ਮੁੱਖ ਮਾਰਗ 'ਤੇ ਦਿੱਤੇ ਧਰਨੇ ਕਾਰਨ ਆਵਾਜਾਈ ਬੇਹੱਦ ਪ੍ਰਭਾਵਿਤ ਹੋਈ | ਕਿਸਾਨਾਂ ਨਾਲ ਗੱਲਬਾਤ ਕਰਨ ਪੁੱਜੇ ਪਾਵਰਕਾਮ ਦੇ ਐਸ. ਡੀ.ਓ. ਤੇ ਹੋਰ ਮੁਲਾਜ਼ਮ ਵੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਸੰਤੁਸ਼ਟ ਨਾ ਕਰ ਸਕੇ | ਕਰੀਬ 5 ਘੰਟੇ ਧਰਨਾ ਚੱਲਣ ਉਪਰੰਤ ਉੱਥੇ ਪੁੱਜੇ ਨਾਇਬ ਤਹਿਸੀਲਦਾਰ ਮਨਿੰਦਰ ਸਿੰਘ, ਡੀ. ਐਸ. ਪੀ. ਗਮਦੂਰ ਸਿੰਘ, ਡੀ.ਐਸ.ਪੀ. ਸੁਬੇਗ ਸਿੰਘ ਦੇ ਸਮਝਾਉਣ ਅਤੇ ਐਸ. ਡੀ. ਓ. ਦੇ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਇਕ ਵਾਰ ਤਾਂ ਧਰਨਾ ਚੁੱਕ ਲਿਆ ਪਰ ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਨਿਰਵਿਘਨ ਬਿਜਲੀ ਸਪਲਾਈ ਜਲਦ ਚਾਲੂ ਨਾ ਹੋਈ ਤਾਂ ਅਸੀਂ ਹੋਰ ਵੱਡੇ ਪੱਧਰ 'ਤੇ ਧਰਨਾ ਦੇਵਾਂਗੇ |
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਨੇ ਕੋਟ ਮੁਹੰਮਦ ਖਾਂ ਦੇ ਗਰਿੱਡ 'ਤੇ ਲਗਾਇਆ ਧਰਨਾ
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਲਈ ਨਿਰਵਿਘਨ ਅੱਠ ਘੰਟੇ ਟਿਊਬਵੈੱਲ ਲਈ ਬਿਜਲੀ ਦੇਣ ਦਾ ਐਲਾਨ ਕੀਤਾ ਹੋਇਆ ਜਿਸ ਦੇ ਚੱਲਦਿਆਂ 10 ਜੂਨ ਤੋਂ ਕਿਸਾਨਾਂ ਨੇ ਜੰਗੀ ਪੱਧਰ 'ਤੇ ਝੋਨੇ ਦੀ ਲਵਾਈ (ਬਿਜਾਈ) ਚੱਲ ਰਹੀ ਹੈ ਪਰ ਮੋਟਰਾਂ ਲਈ 4,6 ਘੰਟੇ ਹੀ ਸਪਲਾਈ ਦਿੱਤੀ ਜਾਂਦੀ ਹੈ ਪਰ 6 ਘੰਟੇ ਬਿਜਲੀ ਸਪਲਾਈ ਨਾਲ ਫ਼ਸਲਾਂ ਲਈ ਲੋੜੀਂਦੀ ਮਾਤਰਾ 'ਚ ਪਾਣੀ ਪੂਰਾ ਨਹੀਂ ਹੁੰਦਾ | ਇਸ ਤਹਿਤ ਪਿੰਡ ਚੱਕ ਤਾਰੇ ਵਾਲਾ ਦੇ ਸਾਬਕਾ ਸਰਪੰਚ ਪ੍ਰਭਜੀਤ ਸਿੰਘ ਗਿੱਲ, ਗੁਰਤੇਜ ਸਿੰਘ ਗਿੱਲ ਆਦਿ ਪਿੰਡ ਵਾਸੀਆਂ ਸਮੇਤ ਪਿੰਡ ਕੋਟ ਮੁਹੰਮਦ ਖਾਂ ਦੇ ਬਿਜਲੀ ਗਰਿੱਡ 'ਤੇ ਬਿਜਲੀ ਸਪਲਾਈ ਪੂਰੀ ਨਾ ਦੇਣ 'ਤੇ ਉਨ੍ਹਾਂ ਦੇ ਪਿੰਡ 'ਚ ਲੱਗਦੀ ਬਿਜਲੀ ਸਪਲਾਈ ਤੇ ਹੋਰ ਵੀਹ ਟਰਾਂਸਫ਼ਾਰਮਰਾਂ ਦਾ ਲੋਡ ਪਾ ਦਿੱਤਾ ਗਿਆ, ਜਿਸ 'ਤੇ ਚੱਲਦਿਆਂ ਧਰਨਾ ਲਗਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਤੇ ਮਹਿਕਮਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਦਾ ਪਤਾ ਚੱਲਦਿਆਂ ਐਸ.ਡੀ.ਓ. ਰਾਜਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚਦਿਆਂ ਜਾਇਜ਼ਾ ਲਿਆ ਤੇ ਕਿਸਾਨਾਂ ਦੀ ਮੰਗ ਨੂੰ ਇਕ ਹਫ਼ਤੇ 'ਚ ਪੂਰਾ ਕਰਨ ਦਾ ਭਰੋਸਾ ਦਿਵਾਇਆ ਤੇ ਧਰਨਾ ਸਮਾਪਤ ਕਰਵਾਇਆ ਗਿਆ | ਇਸ ਮੌਕੇ ਗੁਰਤਾਰ ਸਿੰਘ, ਗੁਰਭੇਜ ਸਿੰਘ, ਦਵਿੰਦਰ ਸਿੰਘ ਭੋਲਾ, ਰੇਸ਼ਮ ਸਿੰਘ, ਲਖਵੀਰ ਸਿੰਘ, ਹਰਜਿੰਦਰ ਸਿੰਘ, ਸਾਧੂ ਸਿੰਘ, ਦਲਜੀਤ ਸਿੰਘ, ਨਛੱਤਰ ਸਿੰਘ, ਬੋਹੜ ਸਿੰਘ, ਮੰਗਾ ਘਾਲੀ ਆਦਿ ਪਿੰਡ ਵਾਸੀ ਹਾਜ਼ਰ ਸਨ |
ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ ਕਾਰਨ ਕਿਸਾਨ ਜਥੇਬੰਦੀਆਂ ਨੇ ਘੇਰਿਆ ਬਿਜਲੀ ਬੋਰਡ ਦਾ ਦਫ਼ਤਰ
ਐਸ.ਡੀ.ਓ. ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਖਰਾਬ-ਕਿਸਾਨ ਆਗੂ
ਬੱਧਨੀ ਕਲਾਂ, 24 ਜੂਨ (ਸੰਜੀਵ ਕੋਛੜ) - ਸੂਬਾ ਸਰਕਾਰ ਵਲੋਂ 24 ਘੰਟੇ ਸ਼ਹਿਰੀ ਅਤੇ 8 ਘੰਟੇ ਖੇਤਾਂ ਨੂੰ ਨਿਰੰਤਰ ਬਿਜਲੀ ਦੇਣ ਦੇ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲੀ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਬੱਧਨੀ ਕਲਾਂ, ਬੱਧਨੀ ਖ਼ੁਰਦ, ਲੋਪੋ ਅਤੇ ਮੀਨੀਆਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਸਬ ਡਵੀਜ਼ਨ ਦਫ਼ਤਰ ਬੱਧਨੀ ਕਲਾਂ ਦਾ ਘਿਰਾਓ ਕਰ ਕੇ ਐਸ. ਡੀ. ਓ. ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਇਕੱਤਰ ਹੋਏ ਕਿਸਾਨਾਂ ਨੂੰ ਬਲਾਕ ਆਗੂ ਕੇਵਲ ਕ੍ਰਿਸ਼ਨ ਸ਼ਰਮਾ, ਕੁਲਵੰਤ ਸਿੰਘ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਹੋਣ ਕਾਰਨ ਝੋਨੇ ਦੀ ਲੁਆਈ ਨੇ ਪੂਰਾ ਜ਼ੋਰ ਫੜਿਆ ਹੋਇਆ ਹੈ (ਬਾਕੀ ਸਫ਼ਾ 7 'ਤੇ)

ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ 'ਚ ਪੂਰਨ ਫ਼ੇਲ੍ਹ ਕੈਪਟਨ ਸਰਕਾਰ-ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ) - ਝੋਨੇ ਦੀ ਫ਼ਸਲ ਦੇ ਚੱਲਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਮੁਤਾਬਿਕ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ 'ਚ ਸੂਬੇ ਦੀ ਕੈਪਟਨ ਸਰਕਾਰ ਪੂਰਨ ਫ਼ੇਲ੍ਹ ਸਾਬਤ ਹੋਈ ਹੈ, ਜਦ ਕਿ ਫ਼ਸਲ ਦੀ ਬਿਜਾਈ ...

ਪੂਰੀ ਖ਼ਬਰ »

ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰ ਕੇ ਕਿਸਾਨਾਂ ਵਲੋਂ ਕੋਟਕਪੂਰਾ-ਮੋਗਾ ਸੜਕ 'ਤੇ ਧਰਨਾ

ਸਮਾਲਸਰ, 24 ਜੂਨ (ਕਿਰਨਦੀਪ ਸਿੰਘ ਬੰਬੀਹਾ) - ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤਾਂ ਨੂੰ ਬਿਜਲੀ ਪੂਰੀ ਨਾ ਆਉਣ ਕਰ ਕੇ ਗੁਰੂ ਨਾਨਕ ਕਾਲਜ ਰੋਡੇ ਕੋਲ ਮੋਗਾ-ਕੋਟਕਪੂਰਾ ਮੁੱਖ ਮਾਰਗ 'ਤੇ ਜਾਮ ਲਾਇਆ ਗਿਆ ਜਿਸ ਕਰ ਕੇ ਤਿੰਨ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੀ ਛੱਤ 'ਤੇ ਬਣੀਆਂ ਪਾਣੀ ਵਾਲੀਆਂ ਟੈਂਕੀਆਂ 'ਚ ਮਰੇ ਜਾਨਵਰ ਮਿਲੇ

ਨਿਹਾਲ ਸਿੰਘ ਵਾਲਾ, 24 ਜੂਨ (ਪਲਵਿੰਦਰ ਸਿੰਘ ਟਿਵਾਣਾ) - ਭਾਰਤ ਸਰਕਾਰ ਦਾ ਸਵੱਛ ਭਾਰਤ ਅਭਿਆਨ ਐਸ.ਡੀ.ਐਮ. ਕੰਪਲੈਕਸ ਨਿਹਾਲ ਸਿੰਘ ਵਾਲਾ ਦੀ ਬਿਲਡਿੰਗ ਚਕਨਾਚੂਰ ਹੋ ਗਿਆ¢ ਬਿਲਡਿੰਗ 'ਤੇ ਬਣੀਆਂ ਪਾਣੀ ਵਾਲੀਆਂ ਟੈਂਕੀਆਂ ਵਿਚ ਮਰੇ ਹੋਏ ਜਾਨਵਰ ਪਏ ਸਨ ਜਿਸ ਦਾ ...

ਪੂਰੀ ਖ਼ਬਰ »

ਦੋ ਥਾਣਿਆਂ ਦੀ ਭਾਰੀ ਪੁਲਿਸ ਫੋਰਸ ਦੇ ਪਹੁੰਚਣ ਕਾਰਨ ਦੋ ਪਿੰਡਾਂ ਦੇ ਕਿਸਾਨਾਂ ਦਾ ਆਪਸੀ ਟਕਰਾਅ ਟਲਿਆ

ਠੱਠੀ ਭਾਈ, 24 ਜੂਨ (ਜਗਰੂਪ ਸਿੰਘ ਮਠਾੜੂ) - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਖੇਤੀ ਬਿਜਲੀ ਦੇਣ ਦੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਖੇਤੀ ਪਾਲਣ ਲਈ ਦਿੱਤੀ ਜਾ ਰਹੀ ਘੱਟ ਬਿਜਲੀ ਕਾਰਨ ਥਾਣਾ ਸਮਾਲਸਰ ਹੇਠਲੇ ...

ਪੂਰੀ ਖ਼ਬਰ »

ਕੋਟ ਈਸੇ ਖਾਂ ਪੁਲਿਸ ਵਲੋਂ ਮੋਰਚਰੀ 'ਚ ਰਖਵਾਈ ਲਾਸ਼ ਦੀ ਹੋਈ ਪਹਿਚਾਣ

ਮੋਗਾ, 24 ਜੂਨ (ਗੁਰਤੇਜ ਸਿੰਘ) - ਬੀਤੀ 19 ਜੂਨ ਨੂੰ ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਪਿੰਡ ਰਾਜਾਵਾਲਾ ਕੋਲ ਵਗ ਰਹੇ ਨਹਿਰ ਸੂਏ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਸੀ ਤੇ ਉਸ ਦੀ ਪਹਿਚਾਣ ਲਈ 72 ਘੰਟੇ ਵਾਸਤੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਦੇ ਮੁਰਦਾ ਘਰ ਵਿਚ ...

ਪੂਰੀ ਖ਼ਬਰ »

ਕੋਲਡ ਸਟੋਰ 'ਚੋਂ ਦੋ ਮੋਬਾਈਲ ਫ਼ੋਨ, ਇਕ ਲੈਪਟਾਪ ਅਤੇ 9900 ਦੀ ਨਕਦੀ ਚੋਰੀ

ਮੋਗਾ, 24 ਜੂਨ (ਗੁਰਤੇਜ ਸਿੰਘ) - ਪਿੰਡ ਝੰਡੇਆਣਾ 'ਚ ਸਥਿਤ ਚਾਵਲਾ ਕੋਲਡ ਸਟੋਰ 'ਚੋਂ ਰਾਤ ਨੂੰ ਚੋਰ ਦੋ ਮੋਬਾਈਲ ਫ਼ੋਨ, ਇਕ ਲੈਪਟਾਪ ਅਤੇ 9900 ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਿਆ | ਇਸ ਸਬੰਧੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਨੈਸਲੇ ਫ਼ੈਕਟਰੀ ਮੋਗਾ ਵਲੋਂ ਡਿਪਟੀ ਕਮਿਸ਼ਨਰ ਨੂੰ 2500 ਆਕਸੀਮੀਟਰ ਸੌਂਪੇ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੂੰ ਨੈਸਲੇ ਫ਼ੈਕਟਰੀ ਦੇ ਮੈਨੇਜਰ ਸ੍ਰੀ ਸਟੇਨਲੀ ਓਮੀਨ ਨੇ ਨੈਸਲੇ ਦੇ ਸੀ. ਐਸ. ਆਰ. ਪ੍ਰੋਗਰਾਮ ਤਹਿਤ 2,500 ਆਕਸੀਮੀਟਰ ਸੌਂਪੇ | ਇਸ ਮੌਕੇ ਉਨ੍ਹਾਂ ਨਾਲ ਨੈਸਲੇ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 24 ਜੂਨ (ਜਸਪਾਲ ਸਿੰਘ ਬੱਬੀ)- ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਏ. ਹਿੰਦੀ ਦੀ ਪ੍ਰੀਖਿਆ ਦੇ ਤੀਜੇ ਸਮੈਸਟਰ ਦੇ ਨਤੀਜੇ ਵਿਚ ਅਲੀਸ਼ਾ ਨੇ 84.5 ਪ੍ਰਤੀਸ਼ਤ ਅੰਕ ਪ੍ਰਾਪਤ ...

ਪੂਰੀ ਖ਼ਬਰ »

ਸੜਕ ਮੁਰੰਮਤ ਨੂੰ ਲੈ ਕੇ 'ਆਪ' ਆਗੂਆਂ ਨੇ ਲਾਏ ਅਣਗਹਿਲੀ ਦੇ ਦੋਸ਼

ਕੋਟ ਈਸੇ ਖਾਂ, 24 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ) - ਸਥਾਨਕ ਸ਼ਹਿਰ ਤੋਂ ਜ਼ੀਰਾ ਮੁੱਖ ਮਾਰਗ 'ਤੇ ਸ੍ਰੀ ਹੇਮਕੁੰਟ ਸਕੂਲ ਤੋਂ ਲੈ ਕੇ ਸ਼ਹਿਰ ਦੀ ਹੱਦ ਤੱਕ ਨਵੀਨੀਕਰਨ ਦੇ ਚੱਲ ਰਹੇ ਕੰਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਸੰਜੀਵ ...

ਪੂਰੀ ਖ਼ਬਰ »

ਮੋਗਾ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 24 ਜੂਨ (ਅ.ਬ) - ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ 'ਤੇ ਘੱਟ ਮੁੱਲ ਦੀਆਂ ਮਸ਼ੀਨਾਂ 26 ਜੂਨ ਦਿਨ ਸਨਿਚਰਵਾਰ ਹੋਟਲ ...

ਪੂਰੀ ਖ਼ਬਰ »

ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਕਿਸਾਨਾਂ ਨੇ ਗਰਿੱਡ ਮੂਹਰੇ ਲਾਇਆ ਧਰਨਾ

ਸਮਾਲਸਰ, 24 ਜੂਨ (ਕਿਰਨਦੀਪ ਸਿੰਘ ਬੰਬੀਹਾ) - ਪਿੰਡ ਮੱਲ ਕੇ ਦੇ ਕਿਸਾਨਾਂ ਛਿੰਦਰ ਸਿੰਘ ਮੈਂਬਰ, ਬਲਜੀਤ ਸਿੰਘ ਪ੍ਰਧਾਨ, ਮਲਕੀਤ ਸਿੰਘ ਮੀਤ ਪ੍ਰਧਾਨ, ਗੀਟਨ ਸਿੰਘ ਮੈਂਬਰ ਸਹਿਕਾਰੀ ਸਭਾ, ਸੇਵਕ ਸਿੰਘ ਪਿੰਦਾ ਸਿੰਘ, ਲਖਵਿੰਦਰ ਸਿੰਘ ਆਦਿ ਨੇ ਹੋਰ ਕਿਸਾਨਾਂ ਨੂੰ ਨਾਲ ਲੈ ...

ਪੂਰੀ ਖ਼ਬਰ »

ਵਿਕਟਾ ਐਸੋਸੀਏਸ਼ਨ ਵਲੋਂ ਆਈਲਟਸ ਸੈਂਟਰ ਖੋਲ੍ਹਣ ਲਈ ਕੀਤੀ ਸਰਕਾਰ ਨੂੰ ਅਪੀਲ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਵਿਚ ਵਿਕਟਾਂ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਖੋਸਾ ਦੀ ਅਗਵਾਈ 'ਚ ਹੋਈ ਜਿਸ ਵਿਚ ਸੰਸਥਾ ਨੇ ਆਈਲਟਸ ਸੰਸਥਾਵਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਡੀ.ਸੀ. ਮੋਗਾ ਅਤੇ ...

ਪੂਰੀ ਖ਼ਬਰ »

ਰਾਜਾਵਾਲਾ ਦੀ ਬਸਤੀ ਬਾਜ਼ੀਗਰ ਅਤੇ ਕਾਲੋਨੀ ਵਾਸੀ ਵਿਕਾਸ ਕਾਰਜਾਂ ਨੂੰ ਤਰਸੇ

ਫ਼ਤਿਹਗੜ੍ਹ ਪੰਜਤੂਰ, 24 ਜੂਨ (ਜਸਵਿੰਦਰ ਸਿੰਘ ਪੋਪਲੀ) - ਕੈਪਟਨ ਸਰਕਾਰ ਵਲੋਂ ਪਿੰਡਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਅਤੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਹਲਕੇ ਅੰਦਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਵਰਗ ਦੇ ਲੋਕਾਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀ ਤਰ੍ਹਾਂ ਗੈਰ-ਸੰਗਠਿਤ ਕਿਰਤੀਆਂ ਨੂੰ ਵੀ ਕੀਤਾ ਜਾਵੇ ਰਜਿਸਟਰਡ-ਐਨ.ਜੀ.ਓਜ਼.

ਮੋਗਾ, 24 ਜੂਨ (ਅਸ਼ੋਕ ਬਾਂਸਲ) - ਮੋਗਾ ਸ਼ਹਿਰ ਦੀਆਂ ਵੱਖ-ਵੱਖ ਐਨ.ਜੀ.ਓਜ. ਦੀ ਇਕ ਹੰਗਾਮੀ ਮੀਟਿੰਗ ਗੋਪਾਲ ਗਊਸ਼ਾਲਾ ਗਾਂਧੀ ਰੋਡ ਵਿਖੇ ਹੋਈ ਜਿਸ 'ਚ ਚਮਨ ਲਾਲ ਗੋਇਲ ਪ੍ਰਧਾਨ ਗੋਪਾਲ ਗਊਸ਼ਾਲਾ, ਐਸ. ਕੇ. ਬਾਂਸਲ ਐਨ.ਜੀ.ਓ., ਚੇਅਰਮੈਨ ਹੈਲਪ ਇੰਡੀਆ, ਪਿ੍ਆਵਰਤ ਗੁਪਤਾ ...

ਪੂਰੀ ਖ਼ਬਰ »

ਦਰਬਾਰ ਸੰਪਰਦਾਇ ਲੋਪੋ ਵਿਖੇ ਭਗਤ ਕਬੀਰ ਜੀ ਦਾ ਮਨਾਇਆ ਜਨਮ ਦਿਹਾੜਾ

ਨਿਹਾਲ ਸਿੰਘ ਵਾਲਾ, 24 ਜੂਨ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਦਰਬਾਰਾ ਸਿੰਘ ਮਹਾਰਾਜ ਲੋਪੋ ਵਾਲਿਆਂ ਦੀ ਚਲਾਈ ਹੋਈ ਮਰਯਾਦਾ ਅਨੁਸਾਰ ਸੁਆਮੀ ਸੰਤ ਜੋਰਾ ਸਿੰਘ ਲੋਪੋ ਵਾਲਿਆਂ ਦੇ ਹੁਕਮ ਅਨੁਸਾਰ ਸੰਪਰਦਾਇ ਦੇ ਮੌਜੂਦਾ ਮੁਖੀ ਸੁਆਮੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਵੀ ਨਿਰੰਤਰ ਸੇਵਾਵਾਂ ਦਿੰਦੇ ਰਹੇ ਜ਼ਿਲ੍ਹੇ ਦੇ ਓਟ ਸੈਂਟਰ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਭਾਵੇਂ ਕਿ ਕੋਈ ਵੀ ਵਿਅਕਤੀ ਜਾਂ ਕੰਮ ਕਾਰ ਪ੍ਰਭਾਵਿਤ ਹੋਣ ਤੋਂ ਬਚ ਨਹੀਂ ਸਕਿਆ ਹੈ, ਪਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ...

ਪੂਰੀ ਖ਼ਬਰ »

ਪ੍ਰਾਣੀ ਨੂੰ ਪਰਮਾਤਮਾ ਦਾ ਸਿਮਰਨ ਕਰਦਿਆਂ ਸਾਦਾ ਜੀਵਨ ਬਤੀਤ ਕਰਨਾ ਚਾਹੀਦੈ- ਸੰਤ ਮਹਿੰਦਰ ਦਾਸ

ਬਾਘਾ ਪੁਰਾਣਾ, 24 ਜੂਨ (ਕਿ੍ਸ਼ਨ ਸਿੰਗਲਾ)- ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੀ ਯਾਦਗਾਰ ਅਤੇ ਜਨਮ ਅਸਥਾਨ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਦਾਸ ਜੀ ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਦਸਵੀਂ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਸਜੇ ਦੀਵਾਨ

ਬਾਘਾ ਪੁਰਾਣਾ, 24 ਜੂਨ (ਕਿ੍ਸ਼ਨ ਸਿੰਗਲਾ) - ਮਾਲਵੇ ਦੇ ਇਤਿਹਾਸਕ ਅਸਥਾਨ ਵਜੋਂ ਜਾਣਿਆ ਜਾਂਦਾ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਹਰ ਮਹੀਨੇ ਦੀ ਤਰ੍ਹਾਂ ਪੂਰਨਮਾਸ਼ੀ ਦਾ ਦਿਹਾੜਾ ਛੇਵੇਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੋਟ ਈਸੇ ਖਾਂ ਜ਼ੀਰਾ ਰੋਡ ਨੂੰ ਦੋ ਥਾੲੀਂ ਜਾਮ ਕਰਕੇ ਲਗਾਏ ਧਰਨੇ

ਕੋਟ ਈਸੇ ਖਾਂ, 24 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ) - ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਝੋਨਾ ਉਤਪਾਦਕ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਥਰੀ ਫੇਸ ਬਿਜਲੀ ਉਹ ਵੀ ਲਗਾਤਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਜਦ ਹੁਣ ਝੋਨੇ ਦੀ ਲਵਾਈ, ਗਰਮੀ ਦੀ ਰੁੱਤ ਪੂਰੇ ...

ਪੂਰੀ ਖ਼ਬਰ »

ਮੋਟਰਾਂ ਲਈ ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਘੇਰਿਆ ਕਿਸ਼ਨਪੁਰਾ ਕਲਾਂ ਦਾ ਪਾਵਰ ਕਾਮ ਗਰਿੱਡ

ਕਿਸ਼ਨਪੁਰਾ ਕਲਾਂ, 24 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਝੋਨੇ ਦੇ ਚੱਲ ਰਹੇ ਸੀਜ਼ਨ 'ਚ ਪਾਵਰ ਕਾਮ ਮਹਿਕਮਾ ਕਿਸਾਨਾਂ ਨੂੰ ਮੋਟਰਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ 'ਚ ਨਾਕਾਮ ਸਿੱਧ ਹੋ ਰਿਹਾ ਹੈ ਜਿਸ ਕਾਰਨ ਕਿਸ਼ਨਪੁਰਾ, ਦਾਇਆ, ਭਿੰਡਰਾਂ ਆਦਿ ਪਿੰਡਾਂ ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੂੰ ਲੈ ਕੇ ਕੈਪਟਨ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਵਧਿਆ, ਥਾਂ-ਥਾਂ ਲੱਗੇ ਧਰਨੇ

(ਸਫ਼ਾ 5 ਦੀ ਬਾਕੀ) ਅਤੇ ਸਰਕਾਰ ਵਲੋਂ ਖੇਤਾਂ ਨੂੰ ਭਾਵੇਂ 8 ਘੰਟੇ ਬਿਜਲੀ ਦੇਣ ਲਈ ਆਖਿਆ ਗਿਆ ਹੈ ਪਰ ਐਸ. ਡੀ. ਓ. ਬੱਧਨੀ ਕਲਾਂ ਅਤੇ ਮਹਿਕਮੇ ਵਲੋਂ ਪਾਵਰ ਕੱਟ ਦਾ ਬਹਾਨਾ ਲਗਾ ਕੇ ਕਿਸਾਨਾਂ ਨੂੰ ਜਾਣ ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਸਮੇਂ ਉਨ੍ਹਾਂ ਕਿਹਾ ਕਿ 8 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 24 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਵਾਰ-ਵਾਰ ਮੀਟਿੰਗ ਕਰਨ ਤੋਂ ਭੱਜਣ ਦੇ ਰੋਸ ਵਜੋਂ ਮੋਰਚੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX