ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  15 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  50 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਬਰਨਾਲਾ

ਈ. ਜੀ. ਐਸ. ਅਧਿਆਪਕਾ ਨੇ ਝੋਨਾ ਲਾ ਕੇ ਕੀਤਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨਾਲ ਘਰ-ਘਰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਸਰਕਾਰ ਦੇ ਚਾਰ ਸਾਲ ਬੀਤ ਜਾਣ 'ਤੇ ਪੂਰੇ ਨਾ ਹੋਣ ਅਤੇ ਸਰਕਾਰੀ ਵਿਭਾਗਾਂ 'ਚ ਨੌਕਰੀ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਨਾ ਕੀਤੇ ਜਾਣ ਕਾਰਨ ਨੌਜਵਾਨ ਪੀੜ੍ਹੀ 'ਚ ਸੂਬਾ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ | ਅੱਜ ਪਿੰਡ ਹਮੀਦੀ (ਬਰਨਾਲਾ) ਵਿਖੇ ਝੋਨਾ ਲਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰ ਰਹੀ ਈ.ਜੀ.ਐਸ. ਅਧਿਆਪਕਾ ਸਰਬਜੀਤ ਕੌਰ ਨੇ ਦੱਸਿਆ ਕਿ ਸੰਨ 2003 'ਚ ਸਰਵ ਸਿੱਖਿਆ ਅਭਿਆਨ ਤਹਿਤ ਉਨ੍ਹਾਂ ਨੂੰ ਭਰਤੀ ਕੀਤਾ ਗਿਆ ਸੀ, ਲੰਮਾ ਸਮਾਂ ਉਨ੍ਹਾਂ ਨੇ 1000 ਪ੍ਰਤੀ ਮਹੀਨਾ 'ਤੇ ਕੰਮ ਕੀਤਾ ਅਤੇ ਹੁਣ 6 ਹਜ਼ਾਰ ਰੁਪਏ ਦੇ ਨਿਗੂਣੇ ਭੱਤੇ 'ਤੇ ਸੇਵਾਵਾਂ ਨਿਭਾਅ ਰਹੇ ਹਨ | ਕੁਝ ਸਮਾਂ ਪਹਿਲਾਂ ਬੇਰੁਜ਼ਗਾਰੀ ਦਾ ਸਤਾਇਆ ਉਸ ਦਾ ਪਤੀ ਖ਼ੁਦਕੁਸ਼ੀ ਕਰ ਗਿਆ, ਹੁਣ ਉਹ ਪਰਿਵਾਰ ਦੀ ਇਕੱਲੀ ਕਮਾਊ ਹੈ | 6 ਹਜ਼ਾਰ ਰੁਪਏ ਮਹੀਨਾ ਭੱਤੇ ਨਾਲ ਇਸ ਮਹਿੰਗਾਈ ਦੇ ਦੌਰ 'ਚ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਈ.ਜੀ.ਐਸ. ਵਲੰਟੀਅਰਾਂ ਨਾਲ ਸਰਕਾਰ ਬਣਨ ਤੋਂ ਬਾਅਦ ਪਹਿਲੀ ਹੀ ਮੀਟਿੰਗ 'ਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ 4 ਸਾਲ ਬੀਤਣ 'ਤੇ ਵੀ ਇਸ ਮਾਮਲੇ 'ਚ ਕੁਝ ਨਹੀਂ ਕੀਤਾ ਗਿਆ | ਉਲਟਾ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਉਨ੍ਹਾਂ ਦੇ ਸਾਥੀਆਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਜਾ ਰਿਹਾ ਹੈ | ਸਰਕਾਰ ਵਲੋਂ ਮੰਤਰੀਆਂ, ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ, ਜਦੋਂਕਿ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਬੇਰੁਜ਼ਗਾਰੀ ਮਾਰ ਹੇਠ ਹਨ | ਜੇਕਰ ਸਰਕਾਰ ਸਾਰੇ ਨਿਯਮਾਂ ਨੂੰ ਛਿੱਕੇ ਢੰਗ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਸਕਦੀ ਹੈ ਤਾਂ ਫਿਰ ਉਨ੍ਹਾਂ ਨੂੰ ਕਿਉਂ ਨਹੀਂ? ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਈ.ਟੀ.ਟੀ., ਐਨ.ਟੀ.ਟੀ. ਪਾਸ ਈ.ਜੀ.ਐਸ.ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਦੀਆਂ 8393 ਪੋਸਟਾਂ 'ਚ ਮਰਜ਼ ਕੀਤਾ ਜਾਵੇ | ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਾਂਗਰਸੀ ਲੀਡਰਾਂ ਨਾਲ ਬਿਲਕੁਲ ਉਸੇ ਤਰ੍ਹਾਂ ਦਾ ਵਿਵਹਾਰ ਕੀਤਾ ਜਾਵੇਗਾ, ਜਿਸ ਤਰ੍ਹਾਂ ਦਾ ਸਲੂਕ ਸਰਕਾਰ ਵਲੋਂ ਸੰਘਰਸ਼ ਕਰਦੇ ਈ.ਜੀ.ਐਸ. ਅਧਿਆਪਕਾਂ ਨਾਲ ਕੀਤਾ ਜਾ ਰਿਹਾ ਹੈ |

ਆਮ ਆਦਮੀ ਪਾਰਟੀ ਛੱਡ ਕੇ ਨੌਜਵਾਨ ਸ਼ੋ੍ਰਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਸ: ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਅਤੇ ਅਕਾਲੀ ਆਗੂ ਰਛਪਾਲ ਸਿੰਘ ਗੋਗੀ ਦੀ ਪ੍ਰੇਰਨਾ ਸਦਕਾ ਵਾਰਡ ਨੰ: 24 ਵਿਚੋਂ ਅੱਜ ਆਮ ਆਦਮੀ ਪਾਰਟੀ ਨੂੰ ਛੱਡ ਕੇ ਨੌਜਵਾਨ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਵਾਸੀਆਂ ਵਲੋਂ 28 ਨੂੰ ਮਾਰਕੀਟ ਕਮੇਟੀ ਤਪਾ ਅੱਗੇ ਧਰਨੇ ਦਾ ਐਲਾਨ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਾਸੀਆਂ ਵਲੋਂ ਦਾਣਾ ਮੰਡੀ ਦੇ ਸਬੰਧ ਵਿਚ 28 ਜੂਨ ਨੂੰ ਮਾਰਕੀਟ ਕਮੇਟੀ ਦਫ਼ਤਰ ਤਪਾ ਅੱਗੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਧਰਨਾ ਦੇਣ ਦਾ ਐਲਾਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ...

ਪੂਰੀ ਖ਼ਬਰ »

ਮਹੇਸ਼ ਨਗਰ ਨਾਲ ਜੋੜੀ ਜਾ ਰਹੀ ਮਹੇਸ਼ ਗ੍ਰੀਨ ਕਾਲੋਨੀ ਦਾ ਕੰਮ ਨਗਰ ਕੌਂਸਲ ਨੇ ਕਰਵਾਇਆ ਬੰਦ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸਥਾਨਕ ਹੰਡਿਆਇਆ ਰੋਡ 'ਤੇ ਪੁੱਡਾ ਅਪਰੂਵਡ ਮਹੇਸ਼ ਨਗਰ ਕਾਲੋਨੀ ਨਾਲ ਜੋੜੀ ਜਾ ਰਹੀ ਇੱਕ ਹੋਰ ਕਾਲੋਨੀ ਮਹੇਸ਼ ਗਰੀਨ ਦਾ ਕੰਮ ਅੱਜ ਨਗਰ ਕੌਂਸਲ ਬਰਨਾਲਾ ਵਲੋਂ ਬੰਦ ਕਰਵਾਇਆ ਗਿਆ ਹੈ | ਨਗਰ ਕੌਂਸਲ ਬਰਨਾਲਾ ਦੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਦਾ ਸਾਮਾਨ ਚੋਰੀ

ਰੂੜੇਕੇ ਕਲਾਂ, 24 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਸਫ਼ਾਰਮਰ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਣ ਦੀ ਖ਼ਬਰ ਹੈ | ਪੀੜ੍ਹਤ ਕਿਸਾਨ ਗੁਰਦੀਪ ਸਿੰਘ ਪੁੱਤਰ ਭਜਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ

ਮਹਿਲ ਕਲਾਂ­ 24 ਜੂਨ (ਅਵਤਾਰ ਸਿੰਘ ਅਣਖੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 3 ਨਵੇਂ ਕੇਸ, ਇਕ ਮੌਤ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 3 ਨਵੇਂ ਕੇਸ ਆਏ ਹਨ ਅਤੇ ਇੱਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 15 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਧਨੌਲਾ ਤੋਂ ਇੱਕ 62 ਸਾਲਾ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ

ਸ਼ੇਰਪੁਰ, 24 ਜੂਨ (ਦਰਸਨ ਸਿੰਘ ਖੇੜੀ) - ਅੱਜ ਜਦੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹਨ ਤਾਂ ਹੁਣ ਪੰਜਾਬ ਵਿਚ ਝੋਨੇ ਦੀ ਫ਼ਸਲ ਦੀ ਬਿਜਾਈ ਸਮੇਂ ਬਿਜਲੀ ਸਪਲਾਈ ਤੋਂ ...

ਪੂਰੀ ਖ਼ਬਰ »

26 ਦੇ ਮਾਰਚ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੀਟਿੰਗ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਟੱਲੇਵਾਲ ਦੀ ਵੱਡੀ ਸੱਥ ਵਿਖੇ ਇਕਾਈ ਪ੍ਰਧਾਨ ਜਰਨੈਲ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮਾ: ਰਣਜੀਤ ਸਿੰਘ ਟੱਲੇਵਾਲ ਨੇ ਕਿਹਾ ਕਿ ਦਿੱਲੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਿਆਂ 'ਚ ਨਵੀਂ ਵੋਟ ਬਣਵਾਉਣ, ਕਟਵਾਉਣ ਤੇ ਦਰੁਸਤੀ ਕਰਵਾਉਣ ਸਬੰਧੀ ਕੈਂਪ ਅੱਜ ਤੋਂ

ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਿਆਂ ਵਿਚ 25 ਜੂਨ ਤੋਂ 30 ਜੁਲਾਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ...

ਪੂਰੀ ਖ਼ਬਰ »

ਹੰਡਿਆਇਆ ਦੇ ਠਾਕੁਰ ਦੁਆਰਾ ਸ੍ਰੀ ਰਾਮ ਮੰਦਰ ਦੇ ਮਹੰਤ ਲਾਲ ਦਾਸ ਦਾ ਦਿਹਾਂਤ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੁੱਡੀ)-ਠਾਕੁਰ ਦੁਆਰਾ ਸ੍ਰੀ ਰਾਮ ਚੰਦਰ ਜੀ ਹੰਡਿਆਇਆ ਦੇ ਮਹੰਤ ਲਾਲ ਦਾਸ (102) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਇਸ ਮੌਕੇ ਮੁੱਖ ਸੇਵਾਦਾਰ ਮਹੰਤ ਸੁਖਦੇਵ ਦਾਸ, ਬਾਬਾ ਕੇਵਲ ਕ੍ਰਿਸ਼ਨ, ਬਲਦੇਵ ਕ੍ਰਿਸ਼ਨ, ਮਹੰਤ ਖ਼ੁਸ਼ੀ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਰੋਸ ਰੈਲੀ ਅੱਜ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ (ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ.) ਦੇ ਸੱਦੇ 'ਤੇ ਜੂਨੀਅਰ ਇੰਜੀਨੀਅਰਜ਼ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਖ਼ਿਲਾਫ਼ ਸੰਘਰਸ਼ ...

ਪੂਰੀ ਖ਼ਬਰ »

ਬਾਜੀਗਰ (ਵਣਜਾਰਾ) ਸੰਘਰਸ਼ ਕਮੇਟੀ ਪੰਜਾਬ ਦੀ ਚੋਣ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਬਾਜੀਗਰ ਵਣਜਾਰਾ ਸੰਘਰਸ਼ ਕਮੇਟੀ ਦੀ ਚੋਣ ਕੀਤੀ ਗਈ | ਇਹ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਭਗਤਪੁਰਾ ਸੂਬਾ ਮੱੁਖ ਸਲਾਹਕਾਰ ਨੇ ਦੱਸਿਆ ਕਿ ਮਾ: ਬਲਵਿੰਦਰ ਸਿੰਘ ਨੂੰ ਸੂਬਾ ਪ੍ਰਧਾਨ, ਵਕੀਲ ਸਿੰਘ ਮਛਾਲ ਸੂਬਾ ਸਕੱਤਰ, ਬਲਵੀਰ ਸਿੰਘ ...

ਪੂਰੀ ਖ਼ਬਰ »

ਐਸ. ਐਚ. ਓ. ਮਹਿਲ ਕਲਾਂ ਵਲੋਂ ਨਸ਼ਿਆਂ ਦੇ ਖਾਤਮੇ ਲਈ ਮੀਟਿੰਗ

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਥਾਣੇਦਾਰ ਅਮਰੀਕ ਸਿੰਘ ਵਲੋਂ ਪਿੰਡ ਰਾਏਸਰ ਪੰਜਾਬ ਅਤੇ ਪਟਿਆਲਾ ਦੇ ਪਤਵੰਤੇ ਸੱਜਣਾ ਨਾਲ ਮੀਟਿੰਗ ਕਰ ਕੇ ਨਸ਼ਿਆਂ ਨੂੰ ਜੜ ਤੋਂ ਖਤਮ ਲਈ ਸਹਿਯੋਗ ਦੀ ਮੰਗ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਕੀਤਾ ਗਰਿੱਡ ਦਾ ਘਿਰਾਓ

ਮਹਿਲ ਕਲਾਂ, 24 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਝੋਨੇ ਸੀਜ਼ਨ 'ਚ ਖੇਤੀ ਮੋਟਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਤੋਂ ਅੱਕੇ ਪਿੰਡ ਚੰਨਣਵਾਲ, ਰਾਏਸਰ, ਛੀਨੀਵਾਲ ਕਲਾਂ, ਕਲਾਲਾ ਦੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮਹਿੰਗਾਈ ਵਿਰੁੱਧ ਰੋਸ ਮਾਰਚ ਕਰ ਕੇ ਕੀਤਾ ਪ੍ਰਦਰਸ਼ਨ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 267ਵੇਂ ਦਿਨ ਵੀ ਪੂਰੇ ਜੋਸ਼ 'ਤੇ ਉਤਸ਼ਾਹ ਨਾਲ ਜਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਵਿਧਾਇਕ ਧੌਲਾ ਦੇ ਤਪਾ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਿਛਲੇ ਦਿਨੀਂ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ 'ਚ ਕੀਤੇ ਰਲੇਵੇਂ ਤੋਂ ਬਾਅਦ ਤਪਾ ਵਿਖੇ ਪਹਿਲੀ ਵਾਰ ਪਹੁੰਚੇ, ਜਿੱਥੇ ਸਮੂਹ ਕਾਂਗਰਸੀ ਆਗੂਆਂ, ...

ਪੂਰੀ ਖ਼ਬਰ »

ਜੇਕਰ ਖੇਤੀ ਮੋਟਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਤਾਂ 'ਆਪ' ਕਰੇਗੀ ਬਿਜਲੀ ਗਰਿੱਡਾਂ ਦਾ ਘਿਰਾਓ-ਵਿਧਾਇਕ ਪੰਡੋਰੀ

ਮਹਿਲ ਕਲਾਂ­ 24 ਜੂਨ (ਅਵਤਾਰ ਸਿੰਘ ਅਣਖੀ)-ਖੇਤੀ ਮੋਟਰਾਂ ਝੋਨੇ ਦੀ ਬਿਜਾਈ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਅੱਕੇ ਹੋਏ ਕਿਸਾਨਾਂ ਵਲੋਂ ਬਿਜਲੀ ਗਰਿੱਡਾਂ ਅੱਗੇ ਧਰਨੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਕੂਲ ਵਜੀਦਕੇ ਖ਼ੁਰਦ 'ਚ ਹਾਈਟੈੱਕ ਸਾਇੰਸ ਲੈਬ ਦੀ ਨੀਂਹ ਰੱਖੀ

ਮਹਿਲ ਕਲਾਂ, 24 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਹਾਈ ਸਕੂਲ ਵਜੀਦਕੇ ਖ਼ੁਰਦ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਹਾਈਟੈੱਕ ਸਾਇੰਸ ਲੈਬ ਦੀ ਨੀਂਹ ਜ਼ਿਲ੍ਹਾ ਸਿੱਖਿਆ ਬਰਨਾਲਾ ਸਰਬਜੀਤ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਹਾਰਮੋਨੀ ਹੋਮਜ਼ ਕਾਲੋਨੀ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਲਈ ਡਿਪਟੀ ਡਾਇਰੈਕਟਰ ਨੂੰ ਲਿਖਿਆ

-ਮਾਮਲਾ ਕਾਲੋਨੀ ਵਿਚ ਗ਼ੈਰਕਾਨੰੂਨੀ ਢੰਗ ਨਾਲ ਵਧਾਏ ਪਲਾਟਾਂ ਦਾ - ਬਰਨਾਲਾ, 24 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸਥਾਨਕ ਧਨੌਲਾ ਰੋਡ 'ਤੇ ਸਥਿਤ ਹਾਰਮੋਨੀ ਹੋਮਜ਼ ਕਾਲੋਨੀ ਵਿਚ ਗ਼ੈਰਕਾਨੰੂਨੀ ਢੰਗ ਨਾਲ ਵਧਾਏ ਗਏ ਪਲਾਟਾਂ ਦੇ ਮਾਮਲੇ ਵਿਚ ਨਗਰ ਕੌਂਸਲ ...

ਪੂਰੀ ਖ਼ਬਰ »

ਸੰਤ ਚਿਤਾਨੰਦ ਗਊਸ਼ਾਲਾ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਪਿਰਮਲ ਸਿੰਘ ਖਾਲਸਾ ਦਾ ਸਨਮਾਨ

ਤਪਾ ਮੰਡੀ,­ 24 ਜੂਨ (ਵਿਜੇ ਸ਼ਰਮਾ)-ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਵਿਧਾਇਕ ਪਿਰਮਲ ਸਿੰਘ ਖਾਲਸਾ ਆਪਣੇ ਸਾਥੀਆ ਸਮੇਤ ਨੇੜਲੇ ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾਨੰਦ ਗਊਸ਼ਾਲਾ ਵਿਖੇ ਸੰਤ ਚਿਤਾਨੰਦ ਦੇ ਅਸਥਾਨ 'ਤੇ ਨਤਮਸਤਕ ਹੋਏ | ਉਨ੍ਹਾਂ ਨਾਲ ...

ਪੂਰੀ ਖ਼ਬਰ »

ਡੀ. ਐਸ. ਪੀ. ਮਹਿਲ ਕਲਾਂ ਵਲੋਂ ਪਿੰਡ ਰਾਮਗੜ੍ਹ ਵਿਖੇ ਪੰਚਾਇਤ ਨਾਲ ਮੀਟਿੰਗ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਜੇਲ੍ਹ 'ਚ ਸੁੱਟਿਆ ਜਾਵੇਗਾ ਅਤੇ ਨਸ਼ਾ ਕਰਨ ਵਾਲਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਡੀ.ਐਸ.ਪੀ. ਮਹਿਲ ਕਲਾਂ ਨੇ ਪਿੰਡ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਵਿਖੇ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਪੰਜਾਬ ਐਂਡ ਸਿੰਧ ਬੈਂਕ ਬਰਾਂਚ ਤਪਾ ਵਿਖੇ 114ਵਾਂ ਸਥਾਪਨਾ ਦਿਵਸ ਬੈਂਕ ਮੈਨੇਜਰ ਸੁਨੀਲ ਗਹਿਲੋਤ ਦੀ ਦੇਖ-ਰੇਖ ਹੇਠ ਧੂਮਧਾਮ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਸੁਨੀਲ ਗਹਿਲੋਤ ਨੇ ਦੱਸਿਆ ਕਿ ਤਪਾ ਵਿਖੇ ਪੰਜਾਬ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਨੇ ਐਸ. ਈ. ਦਫ਼ਤਰ ਅੱਗੇ ਕੀਤੀ ਨਾਅਰੇਬਾਜ਼ੀ

ਬਰਨਾਲਾ, 24 ਜੂਨ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਵਲੋਂ ਬਲਵੰਤ ਸਿੰਘ ਉੱਪਲੀ ਅਤੇ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਨੇ ਐਸ.ਈ. ਦਫ਼ਤਰ ਬਰਨਾਲਾ ਅੱਗੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਆਗੂਆਂ ਵਲੋਂ 26 ਦੇ ਪ੍ਰਦਰਸ਼ਨ ਸਬੰਧੀ ਮੀਟਿੰਗਾਂ

ਟੱਲੇਵਾਲ, 24 ਜੂਨ (ਸੋਨੀ ਚੀਮਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਮੋਰਚੇ ਵਲੋਂ ਦਿੱਤੇ ਸੁਨੇਹੇ ਤਹਿਤ 26 ਜੂਨ ਨੂੰ ਰਾਜ ਭਵਨ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਪਿੰਡ ਉੱਗੋਕੇ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਕੀਤੀ ਮੀਟਿੰਗ

ਸ਼ਹਿਣਾ, 24 ਜੂਨ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ਼ਹਿਣਾ ਦੇ ਪ੍ਰਧਾਨ ਭਗਵਾਨ ਸਿੰਘ ਭਾਨਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ | ਇਸ ਸਮੇਂ ਜਥੇਦਾਰ ਭਗਵਾਨ ਸਿੰਘ ਭਾਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਤੇ ਆਗੂ ਪੂਰੇ ...

ਪੂਰੀ ਖ਼ਬਰ »

ਕੀਤੂ ਦੀ ਅਗਵਾਈ ਵਿਚ ਅਕਾਲੀ-ਬਸਪਾ ਦੇ ਵਰਕਰਾਂ ਦੀ ਮੀਟਿੰਗ

ਹੰਡਿਆਇਆ, 24 ਜੂਨ (ਗੁਰਜੀਤ ਸਿੰਘ ਖੁੱਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਸ: ਜਸਵੀਰ ਸਿੰਘ ਗੜੀ ਦੀ ਅਗਵਾਈ ਵਿਚ ਸੂਬੇ ਪੱਧਰ 'ਤੇ ਹੋਏ ਗੱਠਜੋੜ ਹੋਣ ਉਪਰੰਤ ਹੰਡਿਆਇਆ ਵਿਖੇ ਹਲਕਾ ਬਰਨਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਅੱਗੇ ਪ੍ਰਦਰਸ਼ਨ ਅੱਜ

ਸੰਗਰੂਰ, 24 ਜੂਨ (ਧੀਰਜ ਪਸ਼ੌਰੀਆ) - ਅਧਿਆਪਕ ਦਲ ਦੇ ਸੂਬਾ ਪ੍ਰਧਾਨ ਅਤੇ ਮੁਲਾਜ਼ਮ ਫ਼ਰੰਟ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਵਾਲੀਆਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪੇ-ਕਮਿਸ਼ਨ ਦੀ ਰਿਪੋਰਟ ਪੇਸ਼ ਕਰ ਕੇ ਪੌਣੇ ਛੇ ਲੱਖ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਜ ਨੈਸ਼ਨਲ ਹਾਈਵੇ ਜਾਮ ਦੀ ਚਿਤਾਵਨੀ

ਤਪਾ ਮੰਡੀ, 24 ਜੂਨ (ਪ੍ਰਵੀਨ ਗਰਗ)-ਕਿਸਾਨ ਜਥੇਬੰਦੀ ਦੀ ਇਕ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਹੋਈ, ਜਿਸ ਵਿਚ ਉਨ੍ਹਾਂ ਝੋਨੇ ਦੀ ਲਵਾਈ ਸਬੰਧੀ ਪਾਵਰਕਾਮ ਵਲੋਂ ਦਿੱਤੀ ਜਾ ਰਹੀ ਬਿਜਲੀ ਸਪਲਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX