ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  30 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਡਾਕਾ ਮਾਰਨ ਦੀ ਤਿਆਰੀ 'ਚ ਬੈਠੇ 11 ਵਿਅਕਤੀ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀਆਂ ਹਦਾਇਤਾਂ ਅਨੁਸਾਰ ਰਾਜਪਾਲ ਸਿੰਘ ਹੁੰਦਲ ਐੱਸ.ਪੀ. (ਡੀ), ਕੁਲਵੰਤ ਰਾਏ ਐੱਸ.ਪੀ. (ਪੀ.ਬੀ.ਆਈ) ਅਤੇ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. (ਮਲੋਟ) ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਇੰਸਪੈਕਟਰ ਮੋਹਨ ਲਾਲਾ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਡਾਕਾ ਮਾਰਨ ਦੀ ਤਿਆਰੀ 'ਚ ਬੈਠੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਨੇ ਦੱਸਿਆ ਕਿ ਬੀਤੇ ਕੱਲ੍ਹ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਸਮੇਤ ਪੁਲਿਸ ਪਾਰਟੀ ਬਠਿੰਡਾ ਚੌਂਕ ਵਿਚ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ, ਤਾਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਆਸ਼ੂ, ਬੂਟਾ ਰਾਮ, ਮਨੀਸ਼ ਰਾਮ, ਮਨਪ੍ਰੀਤ ਸਿੰਘ ਅਤੇ ਸੋਨੂੰ ਇਹ ਸਾਰੇ ਜਣੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਮਲੋਟ-ਬਠਿੰਡਾ ਤੋਂ ਪਿੰਡ ਸ਼ੇਖ਼ੂ ਨੂੰ ਜਾਂਦੀ ਲਿੰਕ ਰੋਡ 'ਤੇ ਇਕ ਬਲੈਰੋ ਗੱਡੀ ਕੋਲ ਖੜੇ੍ਹ ਹਨ, ਜਿਸ 'ਤੇ ਪੁਲਿਸ ਵਲੋਂ ਤੁਰੰਤ ਥਾਣਾ ਮਲੋਟ ਵਿਖੇ ਮੁਕੱਦਮਾ ਦਰਜ ਕਰਕੇ ਪਿੰਡ ਸ਼ੇਖ਼ੂ ਨੂੰ ਜਾਂਦੀ ਹੋਈ ਲਿੰਕ ਰੋਡ 'ਤੇ ਆਸ਼ੂ ਵਾਸੀ ਉੱਤਰ ਪ੍ਰਦੇਸ਼, ਬੂਟਾ ਰਾਮ ਵਾਸੀ ਨੌਗੇਜਾਮ ਜ਼ਿਲ੍ਹਾ ਜਲੰਧਰ, ਮਨੀਸ਼ ਰਾਮ ਵਾਸੀ ਕੋਟ ਰਾਮਦਾਸ ਜ਼ਿਲ੍ਹਾ ਜਲੰਧਰ, ਮਨਪ੍ਰੀਤ ਸਿੰਘ ਵਾਸੀ ਸੋਢੇਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੋਨੂੰ ਵਾਸੀ ਪੁਰਾਣੀ ਮੰਡੀ ਘੜਸਾਣਾ ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਨੂੰ ਕਾਬੂ ਕਰ ਲਿਆ ਅਤੇ ਇਨ੍ਹਾਂ ਪਾਸੋਂ ਇਕ ਦੇਸੀ ਪਿਸਤੌਲ 32 ਬੋਰ, ਇਕ ਦੇਸੀ ਪਿਸਤੌਲ 12 ਬੋਰ, 2 ਜਿੰਦਾ ਕਾਰਤੂਸ, 2 ਜਿੰਦਾ ਰੋਂਦ, 2 ਕਾਪੇ, ਇਕ ਕਿਰਚ ਅਤੇ ਇਕ ਗੱਡੀ ਬਲੈਰੋ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਕਈ ਹੋਰ ਅਹਿਮ ਖ਼ੁਲਾਸੇ ਹੋਣਗੇ |
ਇਸੇ ਤਰ੍ਹਾਂ ਕੁਲਵੰਤ ਰਾਏ ਐੱਸ.ਪੀ. (ਪੀ.ਬੀ.ਆਈ.) ਅਤੇ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. ਮਲੋਟ ਦੀ ਅਗਵਾਈ ਹੇਠ ਇੰਸਪੈਕਟਰ ਮੋਹਨ ਲਾਲ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਅਤੇ ਪੁਲਿਸ ਪਾਰਟੀ ਵਲੋਂ ਡਾਕਾ ਮਾਰਨ ਦੀ ਤਿਆਰੀ ਵਿਚ ਬੈਠੇ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ | ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਨੇ ਦੱਸਿਆ ਬੀਤੇ 17 ਜੂਨ ਨੂੰ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਸਮੇਤ ਪੁਲਿਸ ਪਾਰਟੀ ਦਾਨੇਵਾਲਾ ਚੌਂਕ ਮਲੋਟ ਵਿਖੇ ਗਸ਼ਤ ਕਰ ਰਹੇ ਸਨ, ਤਾਂ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਧਰਮਵੀਰ ਸਿੰਘ, ਗਗਨਦੀਪ ਸਿੰਘ, ਲਵਜੀਤ ਸਿੰਘ, ਹੈਪੀ ਅਤੇ ਹੈਰੀ ਡਾਕਾ ਮਾਰਨ ਦੀ ਨੀਅਤ ਨਾਲ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਫੋਕਲ ਪੁਆਇੰਟ ਦਾਨੇਵਾਲਾ ਵਿਚ ਬੈਠੇ ਹਨ, ਜਿਸ 'ਤੇ ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਫੋਕਲ ਪੁਆਇੰਟ 'ਤੇ ਪਹੁੰਚ ਕੇ ਡਾਕਾ ਮਾਰਨ ਦੀ ਨੀਅਤ ਵਿਚ ਬੈਠੇ ਧਰਮਵੀਰ ਸਿੰਘ ਵਾਸੀ ਸੀਰਵਾਲਾ, ਗਗਨਦੀਪ ਸਿੰਘ ਵਾਸੀ ਬੂੜਾ ਗੁੱਜਰ, ਲਵਜੀਤ ਸਿੰਘ ਵਾਸੀ ਤੰਬੂ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ, ਹੈਪੀ ਵਾਸੀ ਪੰਨੀਵਾਲਾ, ਹੈਰੀ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇਕ ਮੋਟਰਸਾਈਕਲ ਮਾਰਕਾ ਸਪਲੈਂਡਰ ਪਰੋ ਬਿਨਾਂ ਨੰਬਰੀ, ਦੋ ਕਿਰਚਾਂ, ਇਕ ਦੇਸੀ ਪਿਸਤੌਲ, 2 ਜਿੰਦਾ ਕਾਰਤੂਸ 12 ਬੋਰ, ਇਕ ਰਾਡ ਲੋਹਾ ਬਰਾਮਦ ਕੀਤੀ | ਦੌਰਾਨੇ ਤਫ਼ਤੀਸ਼ ਦੋਸ਼ੀਆਂ ਨੇ ਦੱਸਿਆ ਕਿ ਸਾਡੇ ਨਾਲ ਡਾਕਾ ਮਾਰਨ ਵਿਚ 2 ਵਿਅਕਤੀ ਜਗਸੀਰ ਸਿੰਘ ਵਾਸੀ ਪਿੰਡ ਕਿਸ਼ਨਗੜ੍ਹ ਸੇਧਾਂ ਜ਼ਿਲ੍ਹਾ ਮਾਨਸਾ ਅਤੇ ਵਿਕਰਾਂਤ ਵਾਸੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਵੀ ਹੈ, ਜਿਸ 'ਤੇ ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਵਿਕਰਾਂਤ ਨੂੰ ਕਾਬੂ ਕਰ ਲਿਆ, ਜਦਕਿ ਦੋਸ਼ੀ ਜਗਸੀਰ ਸਿੰਘ ਦੀ ਭਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਅਤੇ ਕਈ ਹੋਰ ਅਹਿਮ ਖ਼ੁਲਾਸੇ ਹੋਣਗੇ |

ਕੈਬਨਿਟ ਮੰਤਰੀ ਬਾਜਵਾ ਵਲੋਂ ਗੁ: ਟੁੱਟੀ ਗੰਢੀ ਸਾਹਿਬ ਦੇ ਸਰੋਵਰ ਦੀ ਨਵੀਂ ਪਾਈਪ ਲਾਈਨ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਰੋਵਰ ਨੂੰ ਨਵੀਂ ਪਾਈ ਪਾਈਪ ਲਾਇਨ ਦਾ ਉਦਘਾਟਨ ਕੀਤਾ | ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ...

ਪੂਰੀ ਖ਼ਬਰ »

ਪਾਵਰਕਾਮ ਖਿਲਾਫ਼ ਕਿਸਾਨਾਂ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ) - ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਤੇ ਸਰਾਏਨਾਗਾ ਦੇ ਨਜ਼ਦੀਕ ਕਿਸਾਨਾਂ ਨੇ ਧਰਨਾ ਲਾਇਆ ਅਤੇ ਪਾਵਰਕਾਮ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਗਟ ਕਰਦਿਆਂ ਪਾਵਰਕਾਮ ਅਤੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ) - ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਸਥਾਨਕ ਬਲਾਕ ਵਿਕਾਸ ਦਫ਼ਤਰ 'ਚ ਬਤੌਰ ਕੰਪਿਊਟਰ ਆਪ੍ਰੇਟਰ ਕੰਮ ਕਰਦੇ ਸ਼ਮਸ਼ੇਰ ਸਿੰਘ ਪੁੱਤਰ ਜੀਤ ਸਿੰਘ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਦੀ ਸਿਹਤਯਾਬੀ ਲਈ ਅਰਦਾਸ

ਐਡਮਿੰਟਨ, 24 ਜੂਨ (ਅਜੀਤ ਬਿਊਰੋ)-ਕੋਟਕਪੁਰਾ ਹਲਕਾ ਵਿਧਾਨ ਸਭਾ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ਪਿਛਲੇ ਦਿਨੀਂ ਕਾਰ ਹਾਦਸੇ ਵਿਚ ਗੰਭੀਰ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ ਇਲਾਜ ਲਈ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਨਵੇਂ ਕੋਰੋਨਾ ਮਾਮਲੇ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 5 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਮਲੋਟ ਦਾ 1, ਪਿੰਡ ਥਾਂਦੇਵਾਲਾ 1, ਭੁੱਲਰ 1, ਧੌਲਾ 1 ਅਤੇ ਪਿੰਡ ਫ਼ਤਿਹਪੁਰ ਮਨੀਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ.ਪੀ.ਈ. ਯੂਨੀਅਨ ਵਲੋਂ ਅਸਾਮੀਆਂ ਵਧਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - 873 ਬੇਰੁਜ਼ਗਾਰ ਡੀ.ਪੀ.ਈ. ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਸੰਗੂਧੌਣ ਨੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੋਂ ਡੀ.ਪੀ.ਈ. ਦੀਆਂ ਅਸਾਮੀਆਂ ਵਧਾਉਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਕੋਟਭਾਈ ਦੀ ਵਿਦਿਆਰਥਣ ਨੇ ਭਾਸ਼ਨ ਮੁਕਾਬਲੇ 'ਚੋਂ ਪਹਿਲਾ ਸਥਾਨ ਲਿਆ

ਗਿੱਦੜਬਾਹਾ, 24 ਜੂਨ (ਪਰਮਜੀਤ ਸਿੰਘ ਥੇੜ੍ਹੀ) - ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਨਲਾਈਨ ਵਿੱਦਿਆਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਦੀ ਲੜੀ ਦੌਰਾਨ ਭਾਸ਼ਣ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬਿਜਲੀ ਕੱਟ ਤੋਂ ਪੇ੍ਰਸ਼ਾਨ ਕਿਸਾਨ ਜਥੇਬੰਦੀਆਂ ਨੇ ਦਿੱਤਾ ਰੋਸ ਧਰਨਾ

ਲੰਬੀ, 24 ਜੂਨ (ਸ਼ਿਵਰਾਜ ਸਿੰਘ ਬਰਾੜ)-ਝੋਨੇ ਦੀ ਲਵਾਈ ਜ਼ੋਰਾਂ 'ਤੇ ਹੋਣ ਕਰਕੇ ਪਾਣੀ ਦੀ ਵਧ ਰਹੀ ਜਰੂਰਤ ਦੌਰਾਨ ਲੱਗ ਰਹੇ ਬਿਜਲੀ ਕੱਟ ਤੋਂ ਪ੍ਰੇਸ਼ਾਨ ਕਿਸਾਨ ਜਥੇਬੰਦੀਆਂ ਨੇ ਲੰਬੀ ਵਿਖੇ ਬਿਜਲੀ ਗਰਿੱਡ ਅੱਗੇ ਰੋਸ ਧਰਨਾ ਦਿੱਤਾ | ਜ਼ਿਕਰਯੋਗ ਹੈ ਕਿ ਝੋਨੇ ਦੀ ਲਵਾਈ ...

ਪੂਰੀ ਖ਼ਬਰ »

ਕੋਵੈਕਸੀਨ ਦੀ 28 ਅਤੇ ਕੋਵੀਸ਼ੀਲਡ ਦੀ 84 ਦਿਨਾਂ ਬਾਅਦ ਲਗਵਾਈ ਜਾ ਸਕਦੀ ਹੈ ਦੂਜੀ ਖ਼ੁਰਾਕ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ...

ਪੂਰੀ ਖ਼ਬਰ »

ਇਕੋ ਸਮੇਂ 9 ਥਾਵਾਂ 'ਤੇ ਲੱਗੇ ਵੈਕਸੀਨੇਸ਼ਨ ਕੈਂਪ 'ਚ ਲੋਕਾਂ ਨੇ ਭਾਰੀ ਉਤਸ਼ਾਹ ਵਿਖਾਇਆ

ਮਲੋਟ, 24 ਜੂਨ (ਰਣਜੀਤ ਸਿੰਘ ਪਾਟਿਲ) - ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਪ੍ਰਸ਼ਾਸਨ ਵਲੋਂ ਅੱਜ ਮਲੋਟ 'ਚ ਇਕੋ ਸਮੇਂ 9 ਥਾਵਾਂ 'ਤੇ ਵੱਡੇ ਪੱਧਰ 'ਤੇ ਲਾਏ ਗਏ ਕੋਰੋਨਾ ਵੈਕਸੀਨੇਸ਼ਨ ਕੈਂਪ 'ਚ ਲੋਕਾਂ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਕੱਢਣ ਦੇ ਦੋਸ਼ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਮਲੋਟ, 24 ਜੂਨ (ਅਜਮੇਰ ਸਿੰਘ ਬਰਾੜ) - ਥਾਣਾ ਸਦਰ ਮਲੋਟ ਪੁਲਿਸ ਨੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦੇ ਆਦਿ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਇਸ ਦੌਰਾਨ ਪੁਲਿਸ ਵਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਵੀ ਬਰਾਮਦ ...

ਪੂਰੀ ਖ਼ਬਰ »

ਨੌਜਵਾਨ ਮਨਸੀਰਤ ਗਿੱਲ ਨੂੰ ਵਧਾਈ ਦੇਣ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਉਨ੍ਹਾਂ ਦੇ ਗ੍ਰਹਿ ਪੁੱਜੇ

ਮਲੋਟ, 24 ਜੂਨ (ਅਜਮੇਰ ਸਿੰਘ ਬਰਾੜ) - ਪੰਜਾਬ ਮਹਿਲਾ ਕਮਿਸ਼ਨ ਦੇ ਸਾਬਕਾ ਮੈਂਬਰ ਬੀਬੀ ਵੀਰਪਾਲ ਕੌਰ ਤਰਮਾਲਾ ਤੇ ਸਤਿੰਦਰ ਸਿੰਘ ਗਿੱਲ ਦੇ ਹੋਣਹਾਰ ਪੁੱਤਰ ਮਨਸੀਰਤ ਸਿੰਘ ਗਿੱਲ ਜਿਸ ਦੀ ਪਲੇਠੀ ਕਵਿਤਾਵਾਂ ਦੀ ਕਿਤਾਬ ਨੇ ਇੰਡੀਆ ਬੁੱਕ ਆਫ ਰਿਕਾਰਡ ਵਿਚ ਨਾਂਅ ਦਰਜ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਟਾਲ-ਮਟੋਲ ਅਤੇ ਮਾਰੂ ਨੀਤੀਆਂ ਖ਼ਿਲਾਫ਼ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਕਾਮਿਆਂ ਨੂੰ ਆਪੋ-ਆਪਣੇ ਸਬੰਧਿਤ ਵਿਭਾਗਾਂ 'ਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਸੁਪਰਵਾਈਜ਼ਰੀ ਅਫ਼ਸਰਾਂ/ਨੋਡਲ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਬਲਾਕ ਚੱਕ ਸ਼ੇਰੇਵਾਲਾ ਅਧੀਨ ਆਉਂਦੇ ਸਮੂਹ ਸੀ.ਐਚ.ਸੀ. (ਸਬ ਸੈਂਟਰ) ਅਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਵੀ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ ਕੋਰੋਨਾ ਯੋਧੇ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - ਕਬੀਰ ਜੈਅੰਤੀ ਮੌਕੇ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਅੱਜ ਕੋਰੋਨਾ ਯੋਧੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਿਚ ਜੁਟੇ ਹੋਏ ਹਨ | ਸਿਹਤ ਮਹਿਕਮੇ ਦਾ ਸਟਾਫ਼ ਦਿਨ-ਰਾਤ, ਐਤਵਾਰ ਅਤੇ ਸਰਕਾਰੀ ਛੁੱਟੀ ਵਾਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ...

ਪੂਰੀ ਖ਼ਬਰ »

ਘਰ 'ਚ ਸੋਲਰ ਲਾਉਣ ਆਇਆ ਵਿਅਕਤੀ ਬੁਰੀ ਤਰ੍ਹਾਂ ਝੁਲਸਿਆ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਗੁਰੂ ਤੇਗ਼ ਬਹਾਦਰ ਨਗਰ ਗਲੀ ਨੰਬਰ 8 ਵਿਖੇ ਇਕ ਘਰ ਵਿਚ ਸੋਲਰ ਸਿਸਟਮ ਲਾਉਣ ਆਇਆ ਵਿਅਕਤੀ ਘਰ ਕੋਲ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਬੁਰੀ ...

ਪੂਰੀ ਖ਼ਬਰ »

ਐਸ.ਐਮ.ਓ. ਚਾਵਲਾ ਵਲੋਂ ਕ੍ਰਿਸ਼ਨਾ ਸੇਵਾ ਦਲ ਦਾ ਸਨਮਾਨ

ਮਲੋਟ, 24 ਜੂਨ (ਅਜਮੇਰ ਸਿੰਘ ਬਰਾੜ) - ਸਰਕਾਰੀ ਹਸਪਤਾਲ ਮਲੋਟ ਦੇ ਐਸ.ਐਮ.ਓ. ਡਾ.ਰਸ਼ਮੀ ਚਾਵਲਾ ਵਲੋਂ ਸ੍ਰੀ ਕਿ੍ਸ਼ਨਾ ਸੇਵਾ ਦਲ ਮਲੋਟ ਦੇ ਪ੍ਰਧਾਨ ਅਨਿਲ ਗੋਂਦਾਰਾ (ਰਾਮ), ਜਤਿੰਦਰ ਸਿਡਾਨਾ, ਪਵਨ ਫੁਟੇਲਾ, ਪੰਕਜ ਠਾਕੁਰ ਸਮੇਤ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਗਰਸ 'ਚ ਕੋਈ ਕਲੇਸ਼ ਨਹੀਂ, ਨਵਜੋਤ ਸਿੰਘ ਸਿੱਧੂ ਸਬੰਧੀ ਜਾਂ ਹੋਰ ਮਸਲੇ ਜਲਦੀ ਹੱਲ ਕਰ ਲਏ ਜਾਣਗੇ-ਬਾਜਵਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 'ਚ ਕੋਈ ਕਲੇਸ਼ ਨਹੀਂ ਹੈ, ਜਦਕਿ ਨਵਜੋਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਗੁ: ਟੁੱਟੀ ਗੰਢੀ ਸਾਹਿਬ ਦੇ ਸਰੋਵਰ ਦੀ ਨਵੀਂ ਪਾਈਪ ਲਾਈਨ ਦਾ ਉਦਘਾਟਨ

(ਸਫ਼ਾ 5 ਦੀ ਬਾਕੀ) ਹੈ ਅਤੇ ਇਸ ਨੂੰ 4 ਮਹੀਨਿਆਂ ਵਿਚ ਪਾ ਕੇ ਮੁਕੰਮਲ ਕੀਤਾ ਗਿਆ ਹੈ | ਇਹ ਪੂਰਾ ਕੰਮ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸੇਵਾ ਮੁਕਤ ਏ.ਡੀ.ਸੀ. ਹਰਿੰਦਰ ਸਿੰਘ ਸਰਾ ਦੀ ਦੇਖ-ਰੇਖ ਹੇਠ ਮੁਕੰਮਲ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਓਟ ਕਲੀਨਿਕ 'ਤੇ ਨਸ਼ਾ ਛੁਡਾਓ ਕੇਂਦਰ ਨਸ਼ਾ ਛੁਡਵਾਉਣ ਲਈ ਹੋ ਰਹੇ ਹਨ ਸਹਾਈ ਸਿੱਧ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੜ ਵਸੇਬਾ ਕੇਂਦਰ ਥੇਹੜੀ, ਦੋ ਨਸ਼ਾ ਛੁਡਾਓ ਕੇਂਦਰ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਅਤੇ ਸੱਤ ਓਟ ਕਲੀਨਿਕ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਬਾਦਲ, ਦੋਦਾ, ਚੱਕ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ) - ਪੈਸੇ ਦੁੱਗਣੇ ਕਰਕੇ ਦੇਣ ਦਾ ਝਾਂਸਾ ਦੇ ਕੇ 4,08,482 ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਵਰਕਰਾਂ ਨੇ ਫੂਕੀ ਸੂਬਾ ਸਰਕਾਰ ਦੀ ਅਰਥੀ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ) - ਪੰਜਾਬ ਰੋਡਵੇਜ਼ ਪਨਬੱਸ ਵਰਕਰਾਂ ਵਲੋਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਡੀਪੂ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਸੀਨੀਅਰ ਐਡਵੋਕੇਟ ਦਾ ਸੋਥਾ ਦੇ ਸੁਸਾਇਟੀ ਮੈਂਬਰ ਨੇ ਕੀਤਾ ਭਰਵਾਂ ਸਵਾਗਤ

ਰੁਪਾਣਾ, 24 ਜੂਨ (ਜਗਜੀਤ ਸਿੰਘ)- ਪਿੰਡ ਸੋਥਾ ਦੇ ਵਾਸੀ ਬਲਤੇਜ ਸਿੰਘ ਸਿੱਧੂ ਜੋ ਕਿ ਪਿਛਲੇ 35 ਸਾਲਾ ਤੋਂ ਚੰਡੀਗੜ੍ਹ ਵਿਖੇ ਹਾਈਕੋਰਟ ਐਡਵੋਕੇਟ ਦੀ ਸੇਵਾ ਨਿਭਾਅ ਰਹੇ ਹਨ, ਉਨ੍ਹਾਂ ਦੀਆ ਚੰਗੀਆਂ ਸੇਵਾਵਾਂ ਬਦਲੇ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਭਲਾਈਆਣਾ 'ਚ ਕਿਸਾਨਾਂ ਨੇ ਧਰਨੇ ਦੌਰਾਨ ਮੁੱਖ ਸੜਕ ਕੀਤੀ ਬੰਦ

ਦੋਦਾ, 24 ਜੂਨ (ਰਵੀਪਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ 'ਚ ਕਿਸਾਨਾਂ ਨੇ ਖੇਤੀ ਬਿਜਲੀ 8 ਘੰਟੇ ਨਾ ਮਿਲਣ ਦੇ ਰੋਸ ਵਜੋਂ ਪਿੰਡ ਭਲਾਈਆਣਾ 'ਚ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਸੜਕ 'ਤੇ ਧਰਨਾ ਲਗਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵਲੋਂ ਲਾਏ ਕੈਂਪ 'ਚ 53 ਲੋਕਾਂ ਨੇ ਲਵਾਈ ਕੋਰੋਨਾ ਵੈਕਸੀਨ

ਮਲੋਟ, 24 ਜੂਨ (ਅਜਮੇਰ ਸਿੰਘ ਬਰਾੜ)-ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ ਦੀ ਅਗਵਾਈ 'ਚ ਅੱਜ ਗੁਰੂ ਨਾਨਕ ਮਿਸ਼ਨ (ਰਜਿ.) ਮਲੋਟ ਵਲੋਂ ਸਿਵਲ ਹਸਪਤਾਲ ਮਲੋਟ ਦੇ ਸਹਿਯੋਗ ਨਾਲ ਕੋਰੋਨਾ ਰੋਕੂ ਟੀਕਾਕਰਨ ਕੈਂਪ ਗੁਰੂ ਰਵਿਦਾਸ ਧਰਮਸ਼ਾਲਾ ਏਕਤਾ ਨਗਰ ਮਲੋਟ ...

ਪੂਰੀ ਖ਼ਬਰ »

ਭਗਤ ਕਬੀਰ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਮਲੋਟ, 24 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ) - ਮਲੋਟ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਾਰਡ ਨੰ: 10 ਕਬੀਰ ਨਗਰ (ਮਹਾਂਵੀਰ ਨਗਰ) ਮਲੋਟ ਵਿਖੇ ਭਗਤ ਕਬੀਰ ਸਾਹਿਬ ਜੀ ਦਾ 623ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਜਗਤਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX