ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  16 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 1 hour ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 2 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਹਾੜ ਸੰਮਤ 553
ਿਵਚਾਰ ਪ੍ਰਵਾਹ: ਸੱਚ ਅਤੇ ਇਨਸਾਫ਼ ਦੇ ਮਾਮਲਿਆਂ ਵਿਚ ਮੁੱਦੇ ਛੋਟੇ-ਵੱਡੇ ਨਹੀਂ ਹੁੰਦੇ, ਸਗੋਂ ਇਨਸਾਫ਼ ਨਾਲ ਜੁੜਿਆ ਹਰ ਮਸਲਾ ਅਹਿਮ ਹੁੰਦਾ ਹੈ। -ਆਈਨਸਟਾਈਨ

ਮਾਨਸਾ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਧਰਨੇ 268ਵੇਂ ਦਿਨ 'ਚ ਸ਼ਾਮਿਲ

ਮਾਨਸਾ, 24 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਦੇ ਰੋਸ ਧਰਨੇ 268ਵੇਂ ਦਿਨ 'ਚ ਸ਼ਾਮਿਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਥੱਲੇ ਹੈ | ਇਸੇ ਕਰ ਕੇ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਇਕਬਾਲ ਸਿੰਘ ਮਾਨਸਾ, ਬਾਵਾ ਸਿੰਘ ਨੰਬਰਦਾਰ, ਤੇਜ ਸਿੰਘ ਚਕੇਰੀਆਂ, ਰਤਨ ਕੁਮਾਰ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸਬੰਧੀ ਕਾਲੇ ਕਾਨੂੰਨਾਂ ਦੇ ਵਾਪਸ ਹੋਣ ਤੱਕ ਰਾਜ ਭਰ 'ਚ ਕੇਂਦਰ ਦੇ ਭਾਈਵਾਲ ਅੰਬਾਨੀਆਂ-ਅਡਾਨੀਆਂ ਦੇ ਕਾਰੋਬਾਰਾਂ ਦਾ ਘਿਰਾਓ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਮੌਕੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸੱਤਪਾਲ ਸਿੰਘ, ਦਰਸ਼ਨ ਸਿੰਘ, ਸਵਰਨ ਸਿੰਘ ਬੋੜਾਵਾਲ, ਜਵਾਲਾ ਸਿੰਘ ਗੁਰਨੇ ਖੁਰਦ, ਕਰਨੈਲ ਸਿੰਘ ਅਹਿਮਦਪੁਰ, ਅਮਰਜੀਤ ਸਿੰਘ, ਜਸਵੰਤ ਸਿੰਘ ਬੀਰੋਕੇ, ਜਸਪ੍ਰੀਤ ਸਿੰਘ, ਭੁਪਿੰਦਰ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |
ਤਿੰਨ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਥਾਨਕ ਰੇਲਵੇ ਪਾਰਕਿੰਗ ਵਿਚ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਅਣਗੌਲਿਆ ਕਰ ਕੇ ਕਿਸਾਨਾਂ ਨੂੰ ਪਿਛਲੇ ਲਗਪਗ 9 ਮਹੀਨਿਆਂ ਤੋਂ ਸੜਕਾਂ 'ਤੇ ਰੋਲ ਰਹੀ ਹੈ, ਜਿਸ ਦਾ ਸਮਾਂ ਆਉਣ 'ਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ | ਇਸ ਮੌਕੇ ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਚੱਕ ਅਲੀਸ਼ੇਰ, ਜਗਰੂਪ ਸਿੰਘ ਮੰਘਾਣੀਆਂ, ਅਮਰੀਕ ਸਿੰਘ ਬਰੇਟਾ, ਵਸਾਵਾ ਸਿੰਘ ਧਰਮਪੁਰਾ, ਛੱਜੂ ਸਿੰਘ ਬਰੇਟਾ, ਸੌਣ ਸਿੰਘ ਦਿਆਲਪੁਰਾ, ਦਰਸ਼ਨ ਸਿੰਘ ਮੰਘਾਣੀਆਂ, ਗੁਰਦੀਪ ਸਿੰਘ ਮੰਡੇਰ, ਪਰਮਜੀਤ ਕੌਰ, ਸੁਰਜੀਤ ਕੌਰ ਕਿਸ਼ਨਗੜ੍ਹ, ਚਰਨਜੀਤ ਕੌਰ ਧਰਮਪੁਰਾ, ਅਮਰਜੀਤ ਕੌਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਬਰੇਟਾ ਨੇੜੇ ਧਰਨਾ ਜਾਰੀ ਰੱਖਿਆ ਹੋਇਆ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਅਤੇ ਕਿਰਤੀ ਵਰਗ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਪਰ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੇਜਰ ਸਿੰਘ ਗੋਬਿੰਦਪੁਰਾ, ਸੁਖਦੇਵ ਸਿੰਘ ਖੁਡਾਲ, ਭੋਲਾ ਸਿੰਘ ਕਾਹਨਗੜ੍ਹ, ਪ੍ਰੇਮ ਸਿੰਘ ਸੰਘਰੇੜੀ, ਸਰੋਜ ਕੌਰ ਦਿਆਲਪੁਰਾ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਮੁਲਾਜ਼ਮਾਂ ਨਾਲ ਵੱਡਾ ਧੋਖਾ- ਕੇਵਲ ਸਿੰਘ

ਮਾਨਸਾ, 24 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮਾਨਸਾ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮਾਂ ਨਾਲ ਵੱਡਾ ਧੋਖਾ ਕਰਾਰ ਦਿੰਦਿਆਂ ਰਿਪੋਰਟ ਰੱਦ ਕੀਤੀ ਹੈ | ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 211 ਨਸ਼ਾ ਰੋਕੂ ਨਿਗਰਾਨ ਕਮੇਟੀਆਂ ਕਾਰਜਸ਼ੀਲ- ਡੀ.ਸੀ.

ਮਾਨਸਾ, 24 ਜੂਨ (ਸ. ਰਿ.)- ਜ਼ਿਲ੍ਹਾ ਮਾਨਸਾ ਵਿਚੋਂ ਨਸ਼ਿਆਂ ਦੇ ਮੁਕੰਮਲ ਸਫ਼ਾਏ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ 211 ਨਸ਼ਾ ਰੋਕੂ ਨਿਗਰਾਨ ਕਮੇਟੀਆਂ ਕਾਰਜਸ਼ੀਲ ਹਨ, ਜੋ ਕਿ ਪਿੰਡਾਂ ਵਿਚ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਹੀਰੋਂ ਕਲਾਂ ਗਰਿੱਡ ਮੂਹਰੇ ਧਰਨਾ ਦਿੱਤਾ

ਭੀਖੀ, 24 ਜੂਨ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਹੀਰੋਂ ਕਲਾਂ ਵਿਖੇ ਖੇਤੀ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪੰਜਾਬ ਕਿਸਾਨ ਯੂਨੀਅਨ (ਮਾਨਸਾ) ਦੀ ਅਗਵਾਈ ਹੇਠ ਪਿੰਡ ਦੇ ਕਿਸਾਨਾਂ ਨੇ ਗਰਿੱਡ ਵਿਖੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਬਿਜਲੀ ਸਹਾਇਕ ਲਾਈਨਮੈਨਾਂ ਵਲੋਂ ਪਾਵਰਕਾਮ ਪ੍ਰਬੰਧਕਾਂ ਖ਼ਿਲਾਫ਼ ਰੈਲੀ

ਬੋਹਾ, 24 ਜੂਨ (ਰਮੇਸ਼ ਤਾਂਗੜੀ)- ਸਬ ਡਵੀਜ਼ਨ ਬੋਹਾ ਦੇ 2 ਦਰਜਨ ਦੇ ਕਰੀਬ ਨਵੇਂ ਭਰਤੀ ਹੋਏ ਬਿਜਲੀ ਸਹਾਇਕ ਲਾਈਨਮੈਨਾਂ ਨੇ ਪਾਵਰਕਾਮ ਪ੍ਰਬੰਧਕਾਂ ਖ਼ਿਲਾਫ਼ ਰੈਲੀ ਕੀਤੀ, ਜਿਸ 'ਚ ਪ੍ਰਬੰਧਕਾਂ ਵਲੋਂ ਜਾਰੀ ਕੀਤੇ ਗਏ ਤਾਨਾਸ਼ਾਹੀ ਫ਼ਰਮਾਨ ਦਾ ਸਖ਼ਤ ਵਿਰੋਧ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਾਨਸਾ, 24 ਜੂਨ (ਵਿ.ਪ੍ਰਤੀ.)- ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਵਲੋਂ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ | ਵੱਖ ਵੱਖ ਪਰਿਵਾਰਾਂ ਨੂੰ 5 ਹਜ਼ਾਰ ਕਿਲੋਗ੍ਰਾਮ ਤੋਂ ਵੱਧ ਰਾਸ਼ਨ ਦਿੱਤਾ ਗਿਆ | ਪਲਾਂਟ ਦੇ ਕਾਰਜ ਸਾਧਕ ਅਫ਼ਸਰ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪ ਲਗਾਇਆ

ਭੀਖੀ, 24 ਜੂਨ (ਨਿ. ਪ. ਪ.)- ਸਿਹਤ ਵਿਭਾਗ ਵਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਸਥਾਨਕ ਵਾਰਡ ਨੰਬਰ 8 'ਚ ਸ੍ਰੀ ਰਾਮਦੇਵ ਮੰਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਕਾਰਜ ਸਾਧਕ ਅਫ਼ਸਰ ਰਵੀ ਕੁਮਾਰ ਜਿੰਦਲ ਨੇ ਦੱਸਿਆ ਕਿ ਕੈਂਪ ਦੌਰਾਨ 65 ਵਿਅਕਤੀਆਂ ਨੂੰ ਵੈਕਸੀਨ ...

ਪੂਰੀ ਖ਼ਬਰ »

ਸ਼ਹਿਰ 'ਚ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਬਰੇਟਾ, 24 ਜੂਨ (ਪਾਲ ਸਿੰਘ ਮੰਡੇਰ)- ਪੰਜਾਬ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ ਪਰ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ ਤੋਂ ਟਾਲ਼ਾ ਵੱਟ ਰਹੀ ਹੈ ਅਤੇ ਕਰਮਚਾਰੀ ਆਪਣੀਆਂ ਮੰਗਾਂ ਲਈ ਬਜ਼ਿਦ ਹਨ, ਜਿਸ ਕਾਰਨ ਸਥਾਨਕ ਸ਼ਹਿਰ ਵਿਚ ਕੂੜੇ ਦੇ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ 44ਵੇਂ ਦਿਨ ਵੀ ਕੰਮ ਠੱਪ

ਮਾਨਸਾ, 24 ਜੂਨ (ਫੱਤੇਵਾਲੀਆ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ 44ਵੇਂ ਦਿਨ ਵੀ ਹੜਤਾਲ ਜਾਰੀ ਰੱਖ ਕੰਮ ਠੱਪ ਰੱਖਿਆ ਗਿਆ | ਪ੍ਰਧਾਨ ਪ੍ਰਵੀਨ ਕੁਮਾਰ ਵਿਡਲਾਨ, ਪਵਨ ਕੁਮਾਰ ਟਾਂਕ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਵਲੋਂ ਧਰਨਾ ਅੱਜ

ਝੁਨੀਰ, 24 ਜੂਨ (ਨਿ.ਪ.ਪ.)- ਕਿਸਾਨਾਂ ਨੂੰ ਖੇਤੀ ਮੋਟਰਾਂ ਦੀ ਬਿਜਲੀ ਸਬੰਧੀ ਆ ਰਹੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਕਸਬਾ ਝੁਨੀਰ ਦੇ ਬਿਜਲੀ ਗਰਿੱਡ ਮੂਹਰੇ ਧਰਨਾ 25 ਜੂਨ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਬਲਾਕ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਗਰਮੀ ਦੇ ਮੌਸਮ 'ਚ ਖ਼ਰਾਬ ਹੋਏ ਆਰ.ਓ. ਦੀ ਮੁਰੰਮਤ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ

ਬਰੇਟਾ, 24 ਜੂਨ (ਜੀਵਨ ਸ਼ਰਮਾ)- ਪਿੰਡ ਧਰਮਪੁਰਾ ਦੇ ਆਰ.ਓ. ਸਿਸਟਮ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਤਕਨੀਕੀ ਨੁਕਸ ਕਾਰਨ ਪਾਣੀ ਵਿਚ ਖ਼ਰਾਬੀ ਆ ਜਾਣ ਕਰ ਕੇ ਜਾਣ ਕਰ ਕੇ ਤੇ ਅਤੇ ਉਸ ਦੀ ਮੁਰੰਮਤ ਨਾ ਹੋਣ ਨੂੰ ਲੈ ਕੇ ਪਿੰਡ ਵਾਸੀਆਂ ਦਾ ਇਕੱਠ ਹੋਇਆ | ਕਿਸਾਨ ਆਗੂ ...

ਪੂਰੀ ਖ਼ਬਰ »

ਡੋਰ-ਟੂ-ਡੋਰ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਲਗਾਈ

ਮਾਨਸਾ, 24 ਜੂਨ (ਸ.ਰਿ.)- ਡਾ. ਸੁਖਵਿੰਦਰ ਸਿੰਘ ਸਿਵਲ ਸਰਜਨ ਮਾਨਸਾ ਦੀ ਰਹਿਨੁਮਾਈ ਹੇਠ ਕਰਿਆਨਾ ਯੂਨੀਅਨ ਮਾਨਸਾ ਦੇ ਸਹਿਯੋਗ ਨਾਲ ਡਾ. ਹਰਚੰਦ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਡੋਰ-ਟੂ-ਡੋਰ ਵੈਕਸੀਨ ਲਗਾਈ ਗਈ | ਇਹ ਮੁਹਿੰਮ ਗੁਰਦੁਆਰਾ ਚੌਂਕ ਮਾਨਸਾ ਤੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ

ਸਰਦੂਲਗੜ੍ਹ, 24 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਥਾਣੇ ਦੀ ਪੁਲਿਸ ਨੇ ਇਕ ਪੁਰਸ਼ ਤੇ ਇਸਤਰੀ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੀੜਤ ਮਹਿਲਾ ਵਲੋਂ ਦਿੱਤੇ ਬਿਆਨ ਮੁਤਾਬਿਕ ਉਹ ਸਰਦੂਲਗੜ੍ਹ ਵਿਖੇ ਆਪਣੀ ਸਹੇਲੀ ਚਰਨਜੀਤ ਕੌਰ ਦੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਮੋਦੀ ਸਰਕਾਰ ਦਾ ਸਾਥ ਦੇਣ ਦੀ ਬਜਾਏ, ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਅਠ ਘੰਟੇ ਬਿਜਲੀ ਦੇਵੇ-ਵਿਧਾਇਕਾ ਬਲਜਿੰਦਰ ਕੌਰ

ਰਾਮਾਂ ਮੰਡੀ, 24 ਜੂਨ (ਅਮਰਜੀਤ ਸਿੰਘ ਲਹਿਰੀ)-ਆਮ ਆਦਮੀ ਪਾਰਟੀ ਦੇ ਕੌਂਸਲ ਮੈਂਬਰ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਖੇਤੀ ਵਿਰੋਧੀ ...

ਪੂਰੀ ਖ਼ਬਰ »

ਬਿਜਲੀ ਦੀ ਸਮੱਸਿਆ ਕਾਰਨ ਕਿਸਾਨਾਂ ਵਲੋਂ ਗਰਿੱਡਾਂ ਅੱਗੇ ਧਰਨੇ ਸ਼ੁਰੂ

ਨਥਾਣਾ, 24 ਜੂਨ (ਗੁਰਦਰਸ਼ਨ ਲੁੱਧੜ)- ਬਿਜਲੀ ਦੀ ਸਪਲਾਈ ਵਿਚ ਕਮੀ ਪੈਣ ਉਪਰੰਤ ਇਲਾਕੇ ਦੇ ਬਿਜਲੀ ਘਰਾਂ ਅੱਗੇ ਕਿਸਾਨਾਂ ਵਲੋਂ ਧਰਨੇ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਖੇਤੀ ਲਈ ਬਿਜਲੀ ਦੀ ਸਮੇਂ ਸਿਰ ਸਪਲਾਈ ਨਾ ਮਿਲਣ ਦੇ ਰੋਸ ਵਜੋਂ 66 ਕੇ.ਵੀ. ਗਰਿੱਡ ...

ਪੂਰੀ ਖ਼ਬਰ »

ਸੂਬੇ ਦੇ ਨਿਰਾਸ਼ ਨੌਜਵਾਨ 2022 'ਚ ਕਾਂਗਰਸ ਨੂੰ ਦੇਣਗੇ ਜਵਾਬ- ਮਲੂਕਾ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬਾ ਸਰਕਾਰ ਵਲੋਂ ਕਰੋੜਪਤੀ ਵਿਧਾਇਕਾ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦਾ ਸ਼ੋ੍ਰਮਣੀ ਅਕਾਲੀ ਦਲ ਨੇ ਸਖ਼ਤ ਵਿਰੋਧ ਕੀਤਾ ਹੈ | ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਫੂਲ ਦੇ ...

ਪੂਰੀ ਖ਼ਬਰ »

ਫਿਰ ਮਿਲੇ 9 ਵਿਅਕਤੀ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)- ਕੋਰੋਨਾ ਨੂੰ ਮੁੱਕ ਚੁੱਕਿਆ ਸਮਝ ਫਿਰ ਕੋਰੋਨਾ ਨਿਯਮਾਂ ਨੂੰ ਤਾਕ 'ਤੇ ਰੱਖਣ ਵਾਲੇ ਲੋਕਾਂ ਲਈ ਇਹ ਸੁਚੇਤ ਕਰਨ ਵਾਲੀ ਖ਼ਬਰ ਹੈ ਕਿ ਪਿਛਲੇ ਕਰੀਬ ਪੰਦਰਾਂ ਦਿਨ ਦੇ ਅੰਤਰਾਲ ਉਪਰੰਤ ਚਾਰ ਦਿਨ ਪਹਿਲਾਂ ਇਲਾਕੇ ਅੰਦਰ 9 ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸੜਕ ਦਾ ਕੰਮ ਮੁਕੰਮਲ ਹੋਣ 'ਤੇ ਵਿਧਾਇਕ ਮਾਨਸ਼ਾਹੀਆ ਦੀ ਸ਼ਲਾਘਾ

ਜੋਗਾ, 24 ਜੂਨ (ਮਨਜੀਤ ਸਿੰਘ ਘੜੈਲੀ)- ਨੇੜਲੇ ਪਿੰਡ ਰੜ੍ਹ ਵਿਖੇ ਪਿਛਲੇ ਕਾਫ਼ੀ ਅਰਸੇ ਤੋਂ ਪਿੰਡ ਦੀ ਫਿਰਨੀ ਨੂੰ ਜਾਂਦੀ ਸੜਕ ਨਾ ਬਣਨ ਕਰ ਕੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ, ਜਿਸ ਕਰ ਕੇ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰੀ ...

ਪੂਰੀ ਖ਼ਬਰ »

ਰੋਡਵੇਜ਼ ਕਾਮਿਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬੁਢਲਾਡਾ, 24 ਜੂਨ (ਰਾਹੀ)- ਪਨਬਸ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਆਧਾਰਿਤ ਕਾਮਿਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਥਾਨਕ ਪੀ.ਆਰ.ਟੀ.ਸੀ. ਡੀਪੂ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ | ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਪ੍ਰਦਰਸ਼ਨ ਜਾਰੀ

ਸਰਦੂਲਗੜ੍ਹ, 24 ਜੂਨ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਟਰੱਕ ਆਪ੍ਰੇਟਰਾਂ ਅਤੇ ਕੈਂਟਰ ਯੂਨੀਅਨ ਵਲੋਂ ਤੇਲ ਕੀਮਤਾਂ ਦੇ ਵਾਧੇ ਖ਼ਿਲਾਫ਼ ਤੀਜੇ ਦਿਨ ਵੀ ਪ੍ਰਦਰਸ਼ਨ ਕੀਤਾ | ਇੱਥੇ ਸਿਰਸਾ-ਕੈਂਚੀਆਂ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਟਰੱਕ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਹੁਲਾਰਾ, ਆਹਲੂਪੁਰ ਵਿਖੇ ਦਰਜਨਾਂ ਨੌਜਵਾਨ ਪਾਰਟੀ 'ਚ ਹੋਏ ਸ਼ਾਮਿਲ

ਸਰਦੂਲਗੜ੍ਹ, 24 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)- ਆਮ ਆਦਮੀ ਪਾਰਟੀ ਨੂੰ ਇਲਾਕੇ ਦੇ ਪਿੰਡ ਆਹਲੂਪੁਰ ਪਿੰਡ ਵਿਖੇ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਾਰਟੀ ਦੇ ਬੁਲਾਰੇ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਪ੍ਰੇਰਨਾ ਸਦਕਾ ਹੋਰਨਾਂ ਪਾਰਟੀਆਂ ਦਾ ਸਾਥ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX