ਤਾਜਾ ਖ਼ਬਰਾਂ


17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  3 minutes ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  17 minutes ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  21 minutes ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  36 minutes ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  43 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  50 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 1 hour ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 1 hour ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 1 hour ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 1 hour ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 minute ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 2 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  1 minute ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 3 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਰੂਪਨਗਰ

ਕਿਸ਼ਤੀਆਂ ਚਲਾਉਣ ਵਾਲੇ 'ਆਪ' ਵਿਧਾਇਕ ਦੀ 4 ਸਾਲਾਂ ਦੀ ਕਾਰਗੁਜ਼ਾਰੀ ਦੱਸਣ-ਸ਼੍ਰੋ: ਅ: ਦਲ

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਪਿਛਲੇ 2 ਦਿਨਾਂ ਵਿਚ ਪਏ ਥੋੜ੍ਹੇ ਜਿਹੇ ਮੀਂਹ ਨੇ ਨਗਰ ਕੌਂਸਲ ਅਤੇ ਰੂਪਨਗਰ ਵਿਧਾਇਕ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਕਾਰਜਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕੱਲ੍ਹ ਆਮ ਆਦਮੀ ਪਾਰਟੀ ਦੇ ਕੁੱਝ ਆਗੂਆਂ ਵਲੋਂ ਸ਼ਹਿਰ ਦੇ ਇੱਕ ਇਲਾਕੇ ਵਿਚ ਖੜ੍ਹੇ ਪਾਣੀ ਵਿਚ ਕਿਸ਼ਤੀਆਂ ਚਲਾਈਆਂ ਅਤੇ ਸ਼ਹਿਰ ਦੀ ਮਾੜੀ ਹਾਲਤ ਦਾ ਜ਼ਿਕਰ ਕੀਤਾ | ਜਿਸ ਲਈ ਉਨ੍ਹਾਂ ਨੇ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ | ਉਪਰੋਕਤ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਪਤਿਆਲਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਤੁਹਾਨੂੰ ਸ਼ਹਿਰ ਦੀ ਬੁਰੀ ਹਾਲਤ ਉੱਤੇ ਪੁਰਾਣੀ ਸਰਕਾਰ ਦਾ ਮਜ਼ਾਕ ਉਡਾਉਣ ਦੀ ਬਜਾਏ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ਕਿ ਤੁਸੀਂ ਸਾਢੇ 4 ਸਾਲ ਤੋਂ ਸੱਤਾ ਦਾ ਸੁੱਖ ਭੋਗ ਰਹੇ ਹੋ | ਤੁਹਾਡਾ ਐਮ.ਐਲ.ਏ ਤੁਹਾਡੀ ਪਾਰਟੀ ਛੱਡਕੇ ਇਹ ਕਹਿ ਕੇ ਕਾਂਗਰਸ 'ਚ ਚਲਾ ਗਿਆ ਕਿ ਉਹ ਹਲਕੇ ਦਾ ਸ਼ਹਿਰ ਦਾ ਵਿਕਾਸ ਕਰਵਾਏਗਾ ਪਰ ਸ਼ਹਿਰ ਦੀ ਹਾਲਤ ਤੁਹਾਡੇ ਸਾਹਮਣੇ ਹੈ | ਆਗੂਆਂ ਨੇ ਕਿਹਾ ਕਿ ਸਾਨੂੰ ਸਮਝ ਨਹੀਂ ਆਉਂਦੀ ਕਿ ਅੱਜ ਤੁਸੀਂ ਕਿਹੜਾ ਮੂੰਹ ਲੈ ਕੇ ਲੋਕਾਂ 'ਚ ਵਿਚਰ ਰਹੇ ਹੋ ਅਤੇ ਵਿਕਾਸ ਦੀਆਂ ਗੱਲਾਂ ਕਰ ਰਹੇ ਹੋ | ਜਦੋਂ ਕਿ ਸਭ ਤੋਂ ਪਹਿਲਾ ਤੁਹਾਨੂੰ ਆਪਣੇ ਵਿਧਾਇਕ ਦੀ ਪੰਜ ਸਾਲ ਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਰੱਖਣੀ ਚਾਹੀਦੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਮੁਖ ਸਿੰਘ ਸੈਣੀ, ਸ੍ਰੀਮਤੀ ਹਰਜੀਤ ਕੌਰ, ਚੌਧਰੀ ਵੇਦ ਪ੍ਰਕਾਸ਼, ਮਨਜਿੰਦਰ ਸਿੰਘ ਧਨੋਆ (ਸਾਰੇ ਸਾਬਕਾ ਕੌਂਸਲਰ) ਅਤੇ ਧਰਮ ਸਿੰਘ ਗਰੇਵਾਲ ਹਾਜ਼ਰ ਸਨ |

ਰੋਟਰੀ ਕਲੱਬ ਨੇ ਝਿੰਜੜੀ ਸਕੂਲ ਦੇ ਬੱਚਿਆਂ ਲਈ ਦਿੱਤੇ 40 ਸਕੂਲ ਡੈਸਕ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ ਸੈਣੀ, ਜੇ.ਐਸ.ਨਿੱਕੂਵਾਲ)-ਇੱਥੋਂ ਦੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਹਾਈ ਸਕੂਲ ਝਿੰਜੜੀ ਦੇ ਬੱਚਿਆਂ ਦੇ ਬੈਠਣ ਲਈ ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ 40 ਸਕੂਲ ਡੈੱਸਕ ਦਿੱਤੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਜ਼ਿਲ੍ਹਾ (ਡੀ. ਸੀ.) ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਇਕਾਈ ਵਲੋਂ 19 ਜੁਲਾਈ 2021 ਨੂੰ ਕੀਤੀ ਗਈ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਧਿਆਨ ਨਾ ਦੇਣ ਦੇ ਰੋਸ ...

ਪੂਰੀ ਖ਼ਬਰ »

ਨਸ਼ਾ ਤਸਕਰ ਨੇ ਨਾਕੇ ਦੌਰਾਨ ਹਿਮਾਚਲ ਪੁਲਿਸ 'ਤੇ ਚਾੜ੍ਹੀ ਗੱਡੀ

ਢੇਰ, 20 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੀ ਸਰਹੱਦ ਨਾਲ ਪੈਂਦੇ ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਪਿੰਡ ਮਜਾਰੀ ਜੋ ਕਿ ਨਸ਼ੇ ਦੇ ਕਾਰੋਬਾਰ ਲਈ ਵੀ ਜਾਣਿਆ ਜਾਂਦਾ ਹੈ | ਇਸ ਪਿੰਡ ਦੇ ਨਸ਼ਾ ਤਸਕਰਾਂ ਦੇ ਹੌਸਲੇ ਐਨੇ ਬੁਲੰਦ ਹੋ ਗਏ ਹਨ ਕਿ ਇਹ ਹਿਮਾਚਲ ਪੁਲਿਸ ਦੀ ਵੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਢੇਰ, 20 ਜੁਲਾਈ (ਸ਼ਿਵ ਕੁਮਾਰ ਕਾਲੀਆ)-ਕੱਲ੍ਹ ਰਾਤ ਨੰਗਲ-ਅਨੰਦਪੁਰ ਸਾਹਿਬ ਮੁੱਖ ਮਾਰਗ ਦੜੋਲੀ ਨਜ਼ਦੀਕ ਵਾਪਰੇ ਕਾਰ ਤੇ ਟਰੱਕ ਸੜਕ ਹਾਦਸੇ ਦੌਰਾਨ ਕਾਰ ਚਾਲਕ ਰਾਹੁਲ ਕੁਮਾਰ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਦੂਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਪੀ. ਜੀ. ਆਈ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਸਰਕਲ ਬੜਵਾ ਦੀ ਮੀਟਿੰਗ

ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਦੇ ਬੜਵਾ ਸਰਕਲ ਦੀ ਮੀਟਿੰਗ ਪਿੰਡ ਬੜਵਾ ਵਿਖੇ ਸਰਕਲ ਇੰਚਾਰਜ ਗੁਰਦੀਪ ਸਿੰਘ ਮਾਣਕ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ 'ਆਪ' ਆਗੂ ਵਕੀਲ ਦਿਨੇਸ਼ ਚੱਢਾ ਅਤੇ ਬਲਾਕ ਪ੍ਰਧਾਨ ਭਜਨ ਸਿੰਘ ਡੂਮੇਵਾਲ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਣਾਈ ਵੇਜ਼ ਫਾਰਮੂਲੇਸ਼ਨ ਕਮੇਟੀ 'ਚ ਮੁਲਾਜ਼ਮ ਜਥੇਬੰਦੀਆਂ ਨੂੰ ਨੁਮਾਇੰਦਗੀ ਨਾ ਦੇਣ ਦਾ ਇੰਪਲਾਈਜ਼ ਫੈੱਡਰੇਸ਼ਨ ਵਲੋਂ ਵਿਰੋਧ

ਘਨੌਲੀ, 20 ਜੁਲਾਈ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਦੀ ਜਨਰਲ ਕੌਂਸਲ ਮੀਟਿੰਗ ਜਥੇਬੰਦੀ ਦੇ ਸੂਬਾ ਸਰਪ੍ਰਸਤ ਹਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਨੂੰ ਹੋਂ ...

ਪੂਰੀ ਖ਼ਬਰ »

ਪੰਜਵੀਂ ਜਮਾਤ ਦੀ ਪ੍ਰੀਖਿਆ 'ਚ ਭਨੂਪਲੀ ਸੈਂਟਰ ਦੀ ਚੜ੍ਹਤ

ਢੇਰ, 20 ਜੁਲਾਈ (ਸ਼ਿਵ ਕੁਮਾਰ ਕਾਲੀਆ)-ਪੰਜਵੀਂ ਜਮਾਤ ਦੀ ਹੋਈ ਸਾਲਾਨਾ ਪ੍ਰੀਖਿਆ ਵਿਚ ਭਨੂਪਲੀ ਸੈਂਟਰ ਸਕੂਲ ਦੇ ਵਿਦਿਆਰਥੀਆਂ ਦੀ ਭਾਰੀ ਚੜ੍ਹਤ ਰਹੀ ਹੈ | ਇਸ ਸਬੰਧ ਵਿਚ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਮਾਵੀ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਵਿਚ 4 ਵਿਦਿਆਰਥੀਆਂ ...

ਪੂਰੀ ਖ਼ਬਰ »

ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ 'ਚ ਸੁਵਿਧਾ ਕੇਂਦਰ ਮੁੜ ਖੋਲ੍ਹਣ ਦੀ ਕਵਾਇਦ ਸ਼ੁਰੂ

ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅਕਾਲੀ ਭਾਜਪਾ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚ ਸੁਵਿਧਾ ਕੇਂਦਰ ਖੋਲ੍ਹੇ ਗਏ ਸਨ ਤਾਂ ਜੋ ਲੋਕਾਂ ਨੂੰ ਇੱਕੋ ਛੱਤ ਥੱਲੇ ਵੱਖ-ਵੱਖ ...

ਪੂਰੀ ਖ਼ਬਰ »

ਸੰਸਦ ਭਵਨ ਤੱਕ ਕਿਸਾਨਾਂ ਦੇ ਜਾਣ ਵਾਲੇ ਪਹਿਲੇ ਜਥੇ ਦੇ 5 ਮੈਂਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ਹੋਣਗੇ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਯੁਕਤ ਕਿਸਾਨ ਮੋਰਚੇ ਵਲੋਂ ਮੌਨਸੂਨ ਸੈਸ਼ਨ ਦੌਰਾਨ 22 ਜੁਲਾਈ ਤੋਂ ਸੰਸਦ ਭਵਨ 'ਤੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਖੇੜਾ ਕਲਮੋਟ ਸਕੂਲ ਵਿਖੇ ਲਗਾਇਆ ਲਾਇਬਰੇਰੀ ਲੰਗਰ

ਕਾਹਨਪੁਰ ਖੂਹੀ, 20 ਜੁਲਾਈ (ਗੁਰਬੀਰ ਸਿੰਘ ਵਾਲੀਆ)-ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਚਲਾਈ ਗਈ ਮੁਹਿੰਮ ਲਾਇਬ੍ਰੇਰੀ ਲੰਗਰ ਮੁਤਾਬਿਕ ਸਕੂਲ ਵਿਚ ਬੱਚਿਆਂ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਦੀ ਮੀਟਿੰਗ

ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਕਾਮਰੇਡ ਭਜਨ ਸਿੰਘ ਸੰਦੋਆ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਨੰਗਲ ਦੇ ਚੇਅਰਮੈਨ ਰਾਕੇਸ਼ ਨਈਅਰ ਨੇ ਕੀਤੀ ਪਲੇਠੀ ਬੈਠਕ

ਨੰਗਲ, 20 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਨਗਰ ਸੁਧਾਰ ਟਰੱਸਟ ਨੰਗਲ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਰਾਕੇਸ਼ ਨਈਅਰ ਨੇ ਟਰੱਸਟ ਦੇ ਹੋਰ ਮੈਂਬਰਾਂ ਅਨੀਤਾ ਸ਼ਰਮਾ, ਹਰਪਾਲ ਭਸੀਨ, ਡਾ. ਸੋਮਦੱਤ ਪਾਠਕ, ਰਮੇਸ਼ ਗੁਲਾਟੀ, ਸੁਰਿੰਦਰ ਪੰਮਾ, ਇੰਦੂ ਬਾਲਾ, ਆਦਿ ਨਾਲ ...

ਪੂਰੀ ਖ਼ਬਰ »

ਪਿੱਪਲਮਾਜਰਾ ਵਿਖੇ ਬਰਸਾਤ ਕਾਰਨ ਉੱਛਲੇ ਟੋਭੇ ਦੇ ਪਾਣੀ ਨਾਲ ਗਲੀਆਂ 'ਚ ਭਰਿਆ ਪਾਣੀ

ਸ੍ਰੀ ਚਮਕੌਰ ਸਾਹਿਬ, 20 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਪਿੱਪਲਮਾਜਰਾ ਦੇ ਉੱਛਲੇ ਟੋਭੇ ਦੇ ਪਾਣੀ ਨਾਲ ਗਲੀਆਂ 'ਚ ਵੜਿਆ ਪਾਣੀ ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀ ਪਰਮਵੀਰ ਸਿੰਘ ਜੋਨੀ, ਪਰਗਟ ਸਿੰਘ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ 'ਚ ਚੱਲ ਰਿਹਾ ਆਨਲਾਇਨ ਬੇਸਿਕ ਕੰਪਿਊਟਰ ਕੋਰਸ ਸਮਾਪਤ

ਸ੍ਰੀ ਚਮਕੌਰ ਸਾਹਿਬ, 20 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਇੱਕ ਮਹੀਨੇ ਦਾ ਮੁਫ਼ਤ ਆਨਲਾਇਨ ਕੰਪਿਊਟਰ ਕੋਰਸ ਸਫਲਤਾ ਪੂਰਵਕ ਸਮਾਪਤ ਹੋ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕਾਲਜ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਆਨਲਾਈਨ ਰੁਜ਼ਗਾਰ ਕੈਂਪ

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਆਨਲਾਈਨ ਰੁਜ਼ਗਾਰ ਕੈਂਪ ਲਗਾਇਆ ਗਿਆ ਜਿਸ ਵਿਚ 17 ਜਣਿਆਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਬਿਊਰੋ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਰੂੜੇਵਾਲ ਵਿਖੇ ਲੋਕਾਂ ਨਾਲ ਮੀਟਿੰਗ

ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਹਲਕੇ ਦੇ ਪਿੰਡ ਰੂੜ੍ਹੇਮਾਜਰਾ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਮੁੱਖ ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਬਿਜਲੀ ਇੰਜੀਨੀਅਰਾਂ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਰੋਸਮਈ ਇਕੱਤਰਤਾ

ਘਨੌਲੀ, 20 ਜੁਲਾਈ (ਜਸਵੀਰ ਸਿੰਘ ਸੈਣੀ)-ਪੀ. ਐ ਸ. ਬੀ. ਇੰਜੀਨੀਅਰ ਐਸੋਸੀਏਸ਼ਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਖੇਤਰ ਦੇ ਐਕਸਟੇਡਡ ਕਾਊਾਸਲ ਮੈਂਬਰ ਇੰਜੀਨੀਅਰਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਖੇਤਰ ਦੇ ਨਿੱਜੀਕਰਨ ਅਤੇ ਜਨਤਕ ਬੁਨਿਆਦੀ ਢਾਂਚੇ ...

ਪੂਰੀ ਖ਼ਬਰ »

ਸਾਹਿੱਤਿਕ ਮੀਟਿੰਗ 'ਚ ਕਵਿਤਾਵਾਂ ਅਤੇ ਕਿਸਾਨ ਅੰਦੋਲਨ ਬਾਰੇ ਚਰਚਾ

ਬੇਲਾ, 20 ਜੁਲਾਈ (ਮਨਜੀਤ ਸਿੰਘ ਸੈਣੀ)-ਸਾਹਿੱਤ ਸਭਾ ਬਹਿਰਾਮਪੁਰ ਬੇਟ ਦੀ ਮਾਸਿਕ ਇਕੱਤਰਤਾ ਹਰਨਾਮ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਕੰਪਲੈਕਸ ਵਿਖੇ ਹੋਈ | ਜਿਸ ਵਿਚ ਲੇਖ ਰਾਜ ਧੀਰ, ਮੋਹਣ ਲਾਲ ਰਾਹੀ, ਸੁਰਿੰਦਰ ਸਿੰਘ, ਚੰਦਰ ਸ਼ੇਖਰ, ਕੁਲਵਿੰਦਰ ਸਾਥੀ, ...

ਪੂਰੀ ਖ਼ਬਰ »

ਪਿੰਡ ਢੋਲਣਮਾਜਰਾ ਵਿਖੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕੈਂਪ ਸ਼ੁਰੂ

ਮੋਰਿੰਡਾ, 20 ਜੁਲਾਈ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਢੋਲਣਮਾਜਰਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਵਿਦੇਸ਼ੀ ਪੜ੍ਹਾਈ ਅਤੇ ਵਿਦੇਸ਼ੀ ਨੌਕਰੀ ਲਈ ਰਜਿਸਟ੍ਰੇਸ਼ਨ ਅਤੇ ...

ਪੂਰੀ ਖ਼ਬਰ »

ਹਾਫਿਜ਼ਾਬਾਦ ਸਕੂਲ 'ਚ ਲਗਾਇਆ ਕਿਤਾਬਾਂ ਦਾ ਲੰਗਰ

ਬੇਲਾ, 20 ਜੁਲਾਈ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਹਾਫਿਜ਼ਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਸਤਿੰਦਰ ਸਿੰਘ ਗਰਚਾ ਦੀ ਅਗਵਾਈ ਵਿਚ ਲਾਇਬਰੇਰੀ ਲੰਗਰ ਲਗਾਇਆ ਗਿਆ | ਇਸ ਸਬੰਧੀ ਸਕੂਲ ਅਧਿਆਪਕ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ...

ਪੂਰੀ ਖ਼ਬਰ »

ਸਪੀਕਰ ਰਾਣਾ ਨੇ ਵਰੁਣ ਦੇਵ ਮੰਦਰ ਵਿਖੇ ਅਦਾ ਕੀਤੀ ਖਵਾਜਾ ਪੀਰ ਦਾ ਬੇੜਾ ਛੱਡਣ ਦੀ ਰਸਮ

ਨੰਗਲ, 20 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਵਰੁਣ ਦੇਵਤਾ ਮੰਦਰ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੇ ਦੂਜੇ ਦਿਨ ਅੱਜ ਦੇਰ ਸ਼ਾਮ ਖਵਾਜਾ ਪੀਰ ਦਾ ਸੁੰਦਰ ਬੇੜਾ ਛੱਡਣ ਦੀ ਰਸਮ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵਲੋਂ ਅਦਾ ਕੀਤੀ ਗਈ | ਅੱਜ ਸਭ ਤੋਂ ...

ਪੂਰੀ ਖ਼ਬਰ »

ਹਸਪਤਾਲ 'ਚ ਦਾਖ਼ਲ 105 ਸਾਲਾ ਐਥਲੀਟ ਮਾਨ ਕੌਰ ਦੀ ਸਰਕਾਰ ਨੇ ਨਹੀਂ ਲਈ ਸਾਰ

ਡੇਰਾਬੱਸੀ, 20 ਜੁਲਾਈ (ਗੁਰਮੀਤ ਸਿੰਘ)-105 ਸਾਲਾ ਪ੍ਰਸਿੱਧ ਐਥਲੀਟ ਅਤੇ ਭਾਰਤ ਦੇ ਰਾਸ਼ਟਰਪਤੀ ਕੋਲੋਂ ਨਾਰੀ ਪੁਰਸਕਾਰ ਹਾਸਲ ਕਰਨ ਵਾਲੀ ਬੀਬੀ ਮਾਨ ਕੌਰ ਜੋ ਕਿ ਕੈਂਸਰ ਦੀ ਬਿਮਾਰੀ ਨਾਲ ਲੜ ਰਹੇ ਹਨ, ਦੀ ਸਾਰ ਲੈਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਸਮਾਂ ਨਹੀਂ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵਲੋਂ ਵੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਅੱਜ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸੰਯੁਕਤ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਸਿਖਲਾਈ

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਪੁਲਿਸ ਵਿਭਾਗ ਦੇ ਵੱਖ-ਵੱਖ ਕੈਡਰਾਂ ਵਿਚ ਸਬ-ਇੰਸਪੈਕਟਰ, ਇੰਟੇਲੀਜੇਂਸ ਅਫ਼ਸਰਾਂ ਦੀ ਭਰਤੀ ਕੀਤੀ ਜਾਣੀ ਹੈ | ਇਸ ਭਰਤੀ ਲਈ ਚਾਹਵਾਨ ਨੌਜਵਾਨ ਮਿਤੀ 27 ਜੁਲਾਈ 2021 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਇਸ ਸਬੰਧੀ ਅਰੁਣ ...

ਪੂਰੀ ਖ਼ਬਰ »

ਗੁੱਗਾ ਮੈੜੀ ਘਨੌਲੀ ਦੇ ਸਥਾਪਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਮੀਟਿੰਗ

ਘਨੌਲੀ, 20 ਜੁਲਾਈ (ਜਸਵੀਰ ਸਿੰਘ ਸੈਣੀ)-ਗੁੱਗਾ ਮੈੜੀ ਘਨੌਲੀ ਦੇ ਸਥਾਪਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਗੁੱਗਾ ਮੈੜੀ ਘਨੌਲ ਵਿਖੇ ਹੋਈ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਅਧਿਆਪਕ ਗੱਠਜੋੜ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬਲਜਿੰਦਰ ਸਿੰਘ ਸਾਂਤਪੁਰੀ, ਲੈਕਚਰਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਮੀਢਵਾਂ ਅੱਪਰ ਵਿਖੇ ਭਾਜਪਾ ਆਗੂ ਅਰਵਿੰਦ ਮਿੱਤਲ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ ਸੈਣੀ)-ਇੱਥੋਂ ਨੇੜਲੇ ਪਿੰਡ ਮੀਢਵਾਂ ਅੱਪਰ ਵਿਖੇ ਭਾਜਪਾ ਦੇ ਸੂਬਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਵਲੋਂ ਸਾਬਕਾ ਸਰਪੰਚ ਨੰਬਰਦਾਰ ਸਾਮ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮਿੱਤਲ ਨੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਰਤਨ ਨੂੰ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਜੇ. ਐਸ. ਨਿੱਕੂਵਾਲ)-ਗੈਰ ਖੇਤੀਬਾੜੀ ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰਤਨ ਨੂੰ ਉਨ੍ਹਾਂ ਦਾ ਅਹੁਦਾ ਛੱਡਣ ਤੋਂ ਬਾਅਦ ਮੌਜੂਦਾ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਦੀ ਅਗਵਾਈ ਹੇਠ ਵਿਦਾਇਗੀ ਪਾਰਟੀ ਦਿੱਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX