ਤਾਜਾ ਖ਼ਬਰਾਂ


ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  0 minutes ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  4 minutes ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  19 minutes ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  26 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  33 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  45 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  52 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  58 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 1 hour ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  50 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  44 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 2 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 3 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਪਟਿਆਲਾ

ਡੀ.ਸੀ. ਨੇ ਲਿਆ ਬਹਾਦਰਗੜ੍ਹ ਨੇੜਲੇ ਇਲਾਕੇ ਵਿਚ ਬਰਸਾਤੀ ਪਾਣੀ ਦੇ ਵਹਾਅ ਦਾ ਜਾਇਜ਼ਾ

ਪਟਿਆਲਾ, 20 ਜੁਲਾਈ(ਕੁਲਵੀਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਬਹਾਦਰਗੜ੍ਹ ਨੇੜਲੇ ਇਲਾਕਿਆਂ ਦੌਣ ਕਲਾਂ, ਧਰੇੜੀ ਜੱਟਾਂ ਤੇ ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਰਾਜਪੁਰਾ ਵਾਲੇ ਪਾਸੇ ਤੋਂ ਬਰਸਾਤੀ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜਲ ਨਿਕਾਸ ਵਿਭਾਗ ਬਰਸਾਤੀ ਪਾਣੀ ਦੇ ਸਮੇਂ ਸਿਰ ਨਿਕਾਸ ਦੇ ਪ੍ਰਬੰਧਾਂ 'ਚ ਕੋਈ ਕਮੀ ਨਹੀਂ ਆਉਣ ਦੇਵੇਗਾ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਐੱਸ.ਡੀ.ਐੱਮ. ਚਰਨਜੀਤ ਸਿੰਘ, ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਮੰਡੀ ਬੋਰਡ ਦੇ ਐੱਸ.ਡੀ.ਓ. ਧਰਵਿੰਦਰ ਸਿੰਗਲਾ ਤੇ ਹੋਰ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਰਸਾਤੀ ਪਾਣੀ ਨਾਲ ਪਟਿਆਲਾ ਜ਼ਿਲ੍ਹੇ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਪਰੰਤੂ ਫਿਰ ਵੀ ਪਿਛਲੇ 24 ਘੰਟਿਆਂ ਦੌਰਾਨ ਹੋਈ ਬਰਸਾਤ ਦੇ ਪਾਣੀ ਜੋ ਕਿ ਪਟਿਆਲਾ ਜ਼ਿਲ੍ਹੇ 'ਚੋਂ ਘੱਗਰ ਤੇ ਹੋਰ ਡਰੇਨਾਂ ਵਿਚੋਂ ਲੰਘਦਾ ਹੈ, ਦੀ ਨਿਕਾਸੀ ਤੇ ਵਹਾਅ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਜਲ ਨਿਕਾਸ ਤੇ ਹੋਰ ਸਬੰਧਿਤ ਵਿਭਾਗਾਂ ਨੂੰ ਚੌਕਸ ਰਹਿਣ ਸਬੰਧੀ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਨੇ ਜਲ ਨਿਕਾਸ ਵਿਭਾਗ ਤੇ ਮੰਡੀ ਬੋਰਡ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਨਿਕਾਸੀ ਲਈ ਪ੍ਰਬੰਧਾਂ 'ਚ ਕੋਈ ਢਿੱਲ ਨਹੀਂ ਆਉਣੀ ਚਾਹੀਦੀ, ਪਾਣੀ ਦੇ ਵਹਾਅ 'ਚ ਕਿਸੇ ਕਿਸਮ ਦੀ ਪੈਦਾ ਹੁੰਦੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ ਤੇ ਜੇਕਰ ਕੋਈ ਇਸ 'ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰੇ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕੁਮਾਰ ਅਮਿੱਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰਲੀਆਂ ਨਦੀਆਂ-ਨਾਲਿਆਂ 'ਚ ਪਾਣੀ ਦਾ ਵਹਾਅ ਆਪਣੀ ਸਮਰਥਾ ਮੁਤਾਬਿਕ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਅੱਜ ਪਟਿਆਲਾ ਵੱਡੀ ਨਦੀ 'ਚ ਪਾਣੀ ਦਾ ਪੱਧਰ 6.2 ਫੁੱਟ 'ਤੇ ਸੀ ਤੇ ਇੱਥੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। ਜਦੋਂਕਿ ਸਰਹਿੰਦ ਚੋਅ ਦਾ ਪਾਣੀ ਭੋਡੇ ਸਾਈਫ਼ਨ 'ਤੇ 1.5 ਫੁੱਟ 'ਤੇ ਹੈ ਤੇ ਇੱਥੇ ਖ਼ਤਰੇ ਦਾ ਨਿਸ਼ਾਨ 10 ਫੁੱਟ 'ਤੇ ਹੈ। ਦਰਿਆ ਟਾਂਗਰੀ 'ਚ ਪਾਣੀ 6 ਫੁੱਟ 'ਤੇ ਹੈ ਇੱਥੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ ਹੈ। ਜਦੋਂਕਿ ਮਾਰਕੰਡਾ ਦਰਿਆ ਵਿਚ ਪਾਣੀ 6.5 ਫੁੱਟ 'ਤੇ ਵਗ ਰਿਹਾ ਹੈ, ਇੱਥੇ ਪਾਣੀ 20 ਫੁੱਟ ਤੱਕ ਜਾ ਸਕਦਾ ਹੈ। ਇਸੇ ਤਰ੍ਹਾਂ ਘੱਗਰ ਦੇ ਸਰਾਲਾ ਹੈੱਡ 'ਤੇ ਪਾਣੀ ਦੀ ਗੇਜ 4.5 ਫੁੱਟ 'ਤੇ ਸੀ ਤੇ ਇੱਥੇ ਪਾਣੀ 16 ਫੁੱਟ 'ਤੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਕਿਸੇ ਵੀ ਖ਼ਤਰੇ ਵਾਲੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਹੜ੍ਹਾਂ ਵਰਗੀ ਸਥਿਤੀ ਤੋਂ ਡਰਨ ਦੀ ਲੋੜ ਨਹੀਂ ਪਰੰਤੂ ਫਿਰ ਵੀ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 'ਤੇ ਪਾਣੀ ਆਉਣ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਐੱਸ.ਡੀ.ਓ. ਨਿਸ਼ਾਂਤ ਗਰਗ, ਜੇ.ਈ. ਕਵਲਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

122 ਦਿਨਾਂ ਤੋਂ ਟਾਵਰ 'ਤੇ ਬੈਠੇ ਬੇਰੁਜ਼ਗਾਰ ਦੀ ਨਹੀਂ ਲੈ ਰਿਹਾ ਕੋਈ ਸਾਰ

ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ 122 ਦਿਨਾਂ ਤੋਂ ਟਾਵਰ 'ਤੇ ਬੈਠਾ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਲਗਾਤਾਰ ਦੂਜੇ ਦਿਨ ਵੀ ਮੀਂਹ ਹਨੇਰੀ ਦਾ ਸਾਹਮਣਾ ਕਰਦੇ ਹੋਏ ਟਾਵਰ ਉੱਪਰ ਬੈਠਾ ਰਿਹਾ | ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਗੈਰ ਜ਼ਿੰਮੇਵਾਰ ਰਵੱਈਆ ਸੱਤਾਧਾਰੀਆਂ ਦੀ ਨਮੋਸ਼ੀ ਦਾ ਬਣ ਰਿਹਾ ਹੈ ਕਾਰਨ

ਪਟਿਆਲਾ, 20 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਲਗਾਤਾਰ ਪੈ ਰਹੀ ਬਰਸਾਤ ਨੇ ਮੁੱਖ ਮੰਤਰੀ ਤੇ ਸਥਾਨਕ ਸਰਕਾਰਾਂ ਮੰਤਰੀ ਲਈ ਉਨ੍ਹਾਂ ਦੇ ਵਿਧਾਨ ਸਭਾਈ ਹਲਕਿਆਂ ਦੇ ਉਹ ਅਧਿਕਾਰੀ ਫਜੀਹਤ ਦਾ ਕਾਰਨ ਬਣ ਗਏ। ਜਿਨ੍ਹਾਂ 'ਤੇ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ...

ਪੂਰੀ ਖ਼ਬਰ »

ਦਿੱਲੀ ਚਲੋ ਮੁਹਿੰਮ ਪ੍ਰਚਾਰ ਲਈ ਭੁਨਰਹੇੜੀ 'ਚ ਨੌਜਵਾਨ ਪੀੜ੍ਹੀ ਦੇ ਉਪਰਾਲੇ

ਭੁਨਰਹੇੜੀ, 20 ਜੁਲਾਈ (ਧਨਵੰਤ ਸਿੰਘ)-ਸੰਯੁਕਤ ਕਿਸਾਨ ਅੰਦੋਲਨ ਨੂੰ ਸਹਿਯੋਗ ਦੇਣ ਲਈ ਭੁਨਰਹੇੜੀ ਇਲਾਕੇ ਤੋਂ ਦਿੱਲੀ ਜਾਣ ਲਈ ਜਾਗਰੂਕ ਕਰਨ ਦੀ ਮੁਹਿੰਮ ਤੀਸਰੇ ਦਿਨ ਵੀ ਉਪਰਾਲੇ ਜਾਰੀ ਰਹੇ | ਨੌਜਵਾਨ ਨੇ ਕਿਸਾਨੀ ਨੂੰ ਸਮਰਪਿਤ ਬੈਨਰ ਹੱਥਾਂ 'ਚ ਲੈ ਕੇ ਅੱਜ ਵੀ ...

ਪੂਰੀ ਖ਼ਬਰ »

ਹੜ੍ਹ ਨਾਲ ਪਿੰਡ ਸਧਾਰਨਪੁਰ ਦੇ ਕਿਸਾਨਾਂ ਦਾ 150 ਏਕੜ ਫ਼ਸਲ ਡੁੱਬੀ

ਪਾਤੜਾਂ, 20 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਬਾਦਸ਼ਾਹਪੁਰ ਇਲਾਕੇ 'ਚੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਈ ਗਈ ਡਰੇਨ 'ਚ ਆਏ ਹੜ੍ਹ ਨਾਲ ਪਿੰਡ ਸਧਾਰਨਪੁਰ ਦਾ 150 ਏਕੜ ਦੇ ਕਰੀਬ ਝੋਨਾ ਅਤੇ ਹੋਰ ਫ਼ਸਲਾਂ ਪਾਣੀ 'ਚ ਡੁੱਬ ਗਈਆਂ ਹਨ | ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ, ਵਿਖੇ ਤੀਆਂ ਨੂੰ ਸਮਰਪਿਤ ਸਭਿਆਚਾਰਕ ਸਮਾਗਮ

ਪਟਿਆਲਾ, 20 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪ੍ਰੋ. ਬਲਦੇਵ ਸਿੰਘ ਬੱਲੂਆਣਾ ਚੇਅਰਮੈਨ ਭਾਈ ਗੁਰਦਾਸ ਨਰਸਿੰਗ ਕਾਲਜ, ਦੀ ਸਰਪ੍ਰਸਤੀ ਹੇਠ ਕਾਲਜ ਵਿਖੇ ਸਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਡਾ. ਸੌਰਵ ਜੈਨ ਐਮ.ਡੀ. ਵਰਧਮਾਨ ਮਹਾਂਵੀਰ ਹਸਪਤਾਲ, ਮੁੱਖ-ਮਹਿਮਾਨ ...

ਪੂਰੀ ਖ਼ਬਰ »

ਸਮਾਣਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਸਮਾਣਾ, 20 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਚੋਰੀ ਹੋਏ ਮੋਟਰਸਾਈਕਲ ਨੂੰ 24 ਘੰਟਿਆਂ ਦੇ ਅੰਦਰ ਬਰਾਮਦ ਕਰਕੇ ਕਥਿਤ ਚੋਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਸਾਹਿਬ ਸਿੰਘ ਨੇ ...

ਪੂਰੀ ਖ਼ਬਰ »

ਬਰਸਾਤ ਦੇ ਪਾਣੀ ਨਾਲ ਅੱਧੀ ਦਰਜਨ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਿਸਾਨ ਕਦੇ ਸੋਕੇ ਤੇ ਕਦੇ ਡੋਬੇ ਦੀਆਂ ਮਾਰਾਂ ਸਮੇਤ ਸਮੇਂ ਦੀਆਂ ਸਰਕਾਰਾਂ ਦੀ ਵੱਡੀ ਮਾਰ ਨਾਲ ਲਿਤਾੜਿਆ ਹੋਇਆ ਹੈ ਪਰ ਉਸ ਨੂੰ ਸਭ ਤੋਂ ਵੱਡੀ ਕੁਦਰਤ ਦੀ ਮਾਰ ਵੀ ਪੈ ਜਾਂਦੀ ਹੈ | ਅਜਿਹਾ ਹੀ ਹਾਲ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਬਹਾਦਰਗੜ੍ਹ ਨਜ਼ਦੀਕ ਕਈ ਏਕੜ ਫ਼ਸਲ ਪਾਣੀ 'ਚ ਡੁੱਬੀ

ਬਹਾਦਰਗੜ੍ਹ, 20 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਬਹਾਦਰਗੜ੍ਹ ਨੇੜਲੇ ਇਲਾਕਿਆਂ ਜਿਵੇਂ ਪਿੰਡ ਕੌਲੀ, ਦੌਣ ਕਲਾਂ, ਮਿੱਠੂ ਮਾਜਰਾ ਆਦਿ ਕਈ ਏਕੜ ਫ਼ਸਲ ਪਾਣੀ ਨਾਲ ਡੁੱਬ ਗਈ ਹੈ | ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦਾ ...

ਪੂਰੀ ਖ਼ਬਰ »

ਸਨੌਰ ਇਲਾਕੇ 'ਚ ਭਾਰੀ ਮੀਂਹ

ਸਨੌਰ, 20 ਜੁਲਾਈ (ਸੋਖਲ)-ਸਨੌਰ ਇਲਾਕਾ 'ਚ ਹੋਈ ਬਰਸਾਤ ਕਾਰਨ ਜਿੱਥੇ ਕਿਸਾਨ ਨੰੂ ਰਾਹਤ ਮਿਲੀ ਹੈ | ਉੱਥੇ ਨੀਵੇਂ ਇਲਾਕਿਆਂ ਦੇ ਕਿਸਾਨ ਨੰੂ ਵੱਡਾ ਨੁਕਸਾਨ ਪਾਣੀ ਦੇ ਰੁਕ ਜਾਣ ਕਾਰਨ ਹੋ ਰਿਹਾ ਹੈ | ਸਨੌਰ ਨੇੜੇ ਪਿੰਡ ਬਲਾ,ਬਲਮਗੜ, ਰਾਠੀਆ, ਬੋਲੜ, ਆਦਿ ਪਿੰਡਾਂ 'ਚ ਖੇਤਾਂ 'ਚ ...

ਪੂਰੀ ਖ਼ਬਰ »

ਪਾਤੜਾਂ ਦੀ ਔਰਤ ਨੂੰ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ 3 ਖ਼ਿਲਾਫ਼ ਕੇਸ ਦਰਜ

ਪਾਤੜਾਂ, 20 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਵਿਅਕਤੀ ਨੇ ਆਪਣੇ ਰਿਸ਼ਤੇਦਾਰਾਂ 'ਤੇ ਦੋਸ਼ ਲਾਏ ਹਨ ਕਿ ਉਸ ਦੀ ਪਤਨੀ ਨੂੰ ਆਪਣਾ ਅਪ੍ਰੇਸ਼ਨ ਕਰਵਾਏ ਜਾਣ ਦਾ ਕਹਿਕੇ ਦੇਖ ਬਾਲ ਲਈ ਬੁਲਾਕੇ ਵਾਪਿਸ ਨਹੀਂ ਭੇਜਿਆ ਤੇ ਉਸ ਨੂੰ ਕਿਸੇ ਜਗ੍ਹਾ 'ਤੇ ਆਪਣੀ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਵਿਅਕਤੀਆਂ ਦਾ ਚੰਦੂਮਾਜਰਾ ਵਲੋਂ ਸਨਮਾਨ

ਦੇਵੀਗੜ੍ਹ, 20 ਜੁਲਾਈ (ਰਾਜਿੰਦਰ ਸਿੰਘ ਮੌਜੀ)-ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਓਵੇਂ ਹੀ ਵੱਖ-ਵੱਖ ਪਾਰਟੀ ਦੇ ਲੀਡਰਾਂ ਦਾ ਵੀ ਪਾਰਟੀਆਂ ਛੱਡਕੇ ਦੂਜੀਆਂ ਪਾਰਟੀਆਂ 'ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ | ਇਸੇ ਤਰ੍ਹਾਂ ਹੀ ਪਿੰਡਾਂ ਦੇ ...

ਪੂਰੀ ਖ਼ਬਰ »

ਬਾਰਾਂਦਰੀ ਪਾਰਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 20 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਬਾਰਾਂਦਰੀ ਪਾਰਕ ਦੇ ਬਾਹਰ ਖੜ੍ਹਾ ਕੀਤਾ ਇਕ ਸਪਲੈਂਡਰ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਹ ਸ਼ਿਕਾਇਤ ਅਮਿਤ ਵਰਮਾ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਸੀ | ਜਿਸ ਆਧਾਰ 'ਤੇ ਪੁਲਿਸ ਨੇ ਇਕ ...

ਪੂਰੀ ਖ਼ਬਰ »

ਸਰੀਏ ਦੀ ਅਦਾਇਗੀ ਨਾ ਕਰਨ ਵਾਲੇ ਜਾਅਲੀ ਚੇਅਰਮੈਨ ਖ਼ਿਲਾਫ਼ ਕੇਸ ਦਰਜ

ਪਾਤੜਾਂ, 20 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਸੀਮਿੰਟ ਵਿਕਰੇਤਾ ਨਾਲ ਇਕ ਵਿਅਕਤੀ ਵਲੋਂ ਆਪਣੇ 'ਆਪ' ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਦੱਸ ਕੇ ਕੋਠੀ ਪਾਉਣ ਲਈ ਸਰੀਆ ਲਿਜਾ ਕੇ ਦੁਕਾਨਦਾਰ ਨੂੰ ਪੈਸੇ ਨਾ ਦੇ ਕੇ ਧੋਖਾਧੜੀ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਕਿਸਾਨ ਮੰਚ ਸ਼ਾਦੀਪੁਰ ਵਲੋਂ ਸੰਸਦ ਦਾ ਘਿਰਾਓ ਕਰਨ ਸਬੰਧੀ ਕਿਸਾਨਾਂ ਨਾਲ ਬੈਠਕਾਂ

ਸਮਾਣਾ, 20 ਜੁਲਾਈ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਭਾਰਤੀ ਕਿਸਾਨ ਮੰਚ ਸਾਦੀਪੁਰ ਵਲੋਂ 22 ਜੁਲਾਈ ਨੂੰ ਸੰਸਦ ਦਾ ਘਿਰਾਓ ਕਰਨ ਸਬੰਧੀ ਪ੍ਰਧਾਨ ਬੂਟਾ ਸਿੰਘ ਸਾਦੀਪੁਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਬੈਠਕਾਂ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦਾ ਸਤਿਕਾਰ ਕਰਨ ਵਾਲੀ ਪਾਰਟੀ-ਕਬੀਰ ਦਾਸ, ਬੱਬੂ

ਨਾਭਾ, 20 ਜੁਲਾਈ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪਾਰਟੀ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ...

ਪੂਰੀ ਖ਼ਬਰ »

ਪਿੰਡ ਜਾਤੀਵਾਲ ਵਾਸੀਆਂ ਨੇ ਸ਼ਾਮਲਾਤ ਜ਼ਮੀਨ ਦੀ ਮਿੱਟੀ ਵੇਚਣ ਦਾ ਲਗਾਇਆ ਦੋਸ਼

ਭਾਦਸੋਂ, 20 ਜੁਲਾਈ (ਪੱਤਰ ਪ੍ਰੇਰਕ)-ਪਿੰਡ ਜਾਤੀਵਾਲ ਵਿਖੇ ਪਿੰਡ ਵਾਸੀਆਂ ਨੇ ਸ਼ਾਮਲਾਤ ਜ਼ਮੀਨਾਂ 'ਚੋਂ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਨ ਦਾ ਦੋਸ਼ ਲਗਾਇਆ ਹੈ | ਪਿੰਡ ਜਾਤੀਵਾਲ ਦੇ ਬੂਟਾ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਸਾਬਕਾ ਪੰਚ, ਐਡਵੋਕੇਟ ਗੁਰਜੋਤ ਸਿੰਘ, ...

ਪੂਰੀ ਖ਼ਬਰ »

ਵਰ੍ਹਦੇ ਮੀਂਹ 'ਚ ਵੀ ਪੱਕੇ ਧਰਨੇ 'ਤੇ ਡਟੇ ਰਹੇ 2364 ਈ.ਟੀ.ਟੀ ਸਿਲ਼ੈਕਟਡ ਅਧਿਆਪਕ

ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸ਼ਾਹੀ ਸ਼ਹਿਰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਾਹਮਣੇ ਸਕਰੂਟਨੀ ਕਰਵਾ ਚੁੱਕੇ 2364 ਈ.ਟੀ.ਟੀ ਸਿਲੈੱਕਟਿਡ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਧਰਨਾ ਲਗਾਤਾਰ 13ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਸਿਰ ਮੱਥੇ, ਪਰਨਾਲਾ ਉੱਥੇ ਦਾ ਉੱਥੇ...

ਘਨੌਰ, 20 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਤੋਂ ਸੰਭੂ ਸੜਕ 'ਤੇ ਸਥਿਤ ਐਨ.ਵੀ. ਸ਼ਰਾਬ ਫ਼ੈਕਟਰੀ ਦੀ ਦੀਵਾਰ ਦੀ ਡਾਫ ਲੱਗਣ ਕਾਰਨ ਦਰਜਨਾਂ ਹੀ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਜਾਣ ਕਾਰਨ ਕਿਸਾਨ ਰੋਸ 'ਚ ਹਨ | ਪੀੜਤ ਕਿਸਾਨਾਂ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕਾ ਤੇ ਔਰਤ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਸਮਾਣਾ, 20 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਐੱਸ.ਟੀ.ਐੱਫ. ਦੀ ਟੀਮ ਨੇ ਮੋਟਰਸਾਈਕਲ ਸਵਾਰ ਨਾਬਾਲਗ ਲੜਕੇ ਤੇ ਇੱਕ ਔਰਤ ਨੂੰ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਸੰਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਕਿਸਾਨਾਂ ਨੇ ਡਰੇਨੇਜ਼ ਵਿਭਾਗ 'ਤੇ ਡਰੇਨ ਦੀ ਸਫ਼ਾਈ ਦੇ ਨਾਂਅ 'ਤੇ ਕੀਤੀ ਸਿਰਫ਼ ਖਾਨਾਪੂਰਤੀ ਦੇ ਲਾਏ ਦੋਸ਼

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਿਸਾਨ ਕਦੇ ਸੋਕੇ ਤੇ ਕਦੇ ਡੋਬੇ ਦੀਆਂ ਮਾਰਾਂ ਸਮੇਤ ਸਮੇਂ ਦੀਆਂ ਸਰਕਾਰਾਂ ਦੀ ਵੱਡੀ ਮਾਰ ਨਾਲ ਲਿਤਾੜਿਆ ਹੋਇਆ ਹੈ ਪਰ ਉਸ ਨੂੰ ਸਭ ਤੋਂ ਵੱਡੀ ਕੁਦਰਤ ਦੀ ਮਾਰ ਵੀ ਪੈ ਜਾਂਦੀ ਹੈ | ਅਜਿਹਾ ਹੀ ਹਾਲ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਬਨੂੜ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਨੇ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਨੂੜ, 20 ਜੁਲਾਈ (ਭੁਪਿੰਦਰ ਸਿੰਘ)-ਸਰਕਾਰੀ ਹਸਪਤਾਲ ਬਨੂੜ ਦੇ ਡਾਕਟਰਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਛੇਵੇਂ ਤਨਖ਼ਾਹ ਕਮਿਸ਼ਨ ਵਲੋਂ ਡਾਕਟਰਾਂ ਦਾ ਐਨ.ਪੀ.ਏ 25 ਫ਼ੀਸਦੀ ਤੋਂ ਵੀਹ ਫ਼ੀਸਦੀ ਕਰਨ ਅਤੇ ਇਸ ਨੂੰ ਬੇਸਿਕ ...

ਪੂਰੀ ਖ਼ਬਰ »

ਬਰਸਾਤ ਦੇ ਪਾਣੀ ਨਾਲ ਅੱਧੀ ਦਰਜਨ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕਿਸਾਨ ਕਦੇ ਸੋਕੇ ਤੇ ਕਦੇ ਡੋਬੇ ਦੀਆਂ ਮਾਰਾਂ ਸਮੇਤ ਸਮੇਂ ਦੀਆਂ ਸਰਕਾਰਾਂ ਦੀ ਵੱਡੀ ਮਾਰ ਨਾਲ ਲਿਤਾੜਿਆ ਹੋਇਆ ਹੈ ਪਰ ਉਸ ਨੂੰ ਸਭ ਤੋਂ ਵੱਡੀ ਕੁਦਰਤ ਦੀ ਮਾਰ ਵੀ ਪੈ ਜਾਂਦੀ ਹੈ | ਅਜਿਹਾ ਹੀ ਹਾਲ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਹੈਰੀਮਾਨ ਦੇ ਯਤਨਾਂ ਸਦਕਾ ਪੁਲੀਆਂ ਬਣਨ ਨਾਲ ਬਾਰਸ਼ਾਂ 'ਚ ਹੁੰਦੇ ਨੁਕਸਾਨ ਤੋਂ ਲੋਕਾਂ ਨੂੰ ਮਿਲੀ ਵੱਡੀ ਰਾਹਤ-ਬਰਾਹਮਪੁਰ

ਦੇਵੀਗੜ੍ਹ, 20 ਜੁਲਾਈ (ਰਾਜਿੰਦਰ ਸਿੰਘ ਮੌਜੀ)-ਜ਼ੁਲਕਾਂ ਤੋਂ ਬਿੰਜਲ ਨੂੰ ਜਾਂਦੀ ਸੜਕ ਉੱਪਰ ਪੁਲੀਆਂ ਬਣਨ ਨਾਲ ਟਾਂਗਰੀ ਨਦੀ ਦੇ ਆਸ-ਪਾਸ ਵੱਸਦੇ ਲੋਕਾਂ ਨੂੰ ਬਰਸਾਤਾਂ ਵਿਚ ਹੁੰਦੇ ਨੁਕਸਾਨ ਤੋਂ ਵੱਡੀ ਰਾਹਤ ਮਿਲੀ ਹੈ | ਇਹ ਪ੍ਰਗਟਾਵਾ ਅੱਜ ਇੱਥੇ ਸਾਬਕਾ ਮੈਂਬਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਲੜਕੇ ਦੀ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਮੰਗਾ ਸਿੰਘ ਵਾਸੀ ਕਸਬਾ ਸ਼ੁਤਰਾਣਾ ਜੋ ਕਿ ਪੰਜਾਬ ਪੁਲਿਸ 'ਚ ਹੌਲਦਾਰ ਤੈਨਾਤ ਹੈ, ਨੇ ਦੱਸਿਆ ਕਿ ਉਸ ਦਾ ਪੁੱਤਰ ...

ਪੂਰੀ ਖ਼ਬਰ »

ਸਮੈਕ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਰਾਜਪੁਰਾ, 20 ਜੁਲਾਈ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਦੋ ਮੋਟਰ ਸਾਈਕਲ ਸਵਾਰ ਵਿਅਕੀਆਂ ਨੂੰ ਸਮੈਕ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ...

ਪੂਰੀ ਖ਼ਬਰ »

36 ਬੋਤਲਾਂ ਹਰਿਆਣਾ ਦੀ ਅੰਗਰੇਜ਼ੀ ਸ਼ਰਾਬ ਬਰਾਮਦ

ਸਮਾਣਾ, 20 ਜੁਲਾਈ (ਸਾਹਿਬ ਸਿੰਘ)-ਆਬਕਾਰੀ ਵਿਭਾਗ ਸਰਕਲ ਸਮਾਣਾ ਵਿਖੇ ਤਾਇਨਾਤ ਹਵਾਲਦਾਰ ਬਲਜੀਤ ਸਿੰਘ ਨੇ ਇਕ ਕਾਰ 'ਚੋਂ 36 ਬੋਤਲਾਂ ਹਰਿਆਣਾ ਦੀ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨਰਿੰਦਰ ਸਿੰਘ ਪੁੱਤਰ ਕਿ੍ਪਾਲ ਸਿੰਘ ਵਾਸੀ ਅਨੰਦ ਨਗਰ ਬੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX