ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 minute ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  15 minutes ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  31 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  51 minutes ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 1 hour ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 1 hour ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 1 hour ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 1 hour ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 2 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 2 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 2 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 1 hour ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 3 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 4 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 4 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 4 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਮੋਗਾ

ਸਾਉਣ ਦੇ ਪਹਿਲੇ ਮੀਂਹ ਨੇ ਲੋਕ ਕੀਤੇ ਬਾਗੋ ਬਾਗ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਵੇਰ ਤੋਂ ਹੀ ਅਸਮਾਨ 'ਚ ਛਾਏ ਕਾਲੇ ਬੱਦਲਾਂ ਅਤੇ ਹੋ ਰਹੀ ਕਿਣ ਮਿਣ ਤੋਂ ਬਾਅਦ ਪਏ ਸਾਉਣ ਦੇ ਪਹਿਲੇ ਭਾਰੀ ਮੀਂਹ ਨੇ ਜਿੱਥੇ ਮੌਸਮ ਠੰਢਾ ਕਰ ਦਿੱਤਾ, ਉੱਥੇ ਪੈ ਰਹੀ ਅੱਤ ਦੀ ਗਰਮੀ ਅਤੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦੇ ਸਤਾਏ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ | ਅੱਜ ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਜਲ ਥਲ ਹੋ ਗਈਆਂ ਅਤੇ ਦੋ ਪਹੀਆਂ ਵਾਹਨਾਂ ਨੂੰ ਸੜਕਾਂ ਤੋਂ ਲੰਘਣ 'ਚ ਜਿੱਥੇ ਵੱਡੀ ਮੁਸ਼ਕਲ ਆਈ ਉੱਥੇ ਇਸ ਮੀਂਹ ਨੇ ਨਗਰ ਨਿਗਮ ਅਤੇ ਸੱਤਾਧਾਰੀ ਲੀਡਰਾਂ ਦੇ ਕੀਤੇ ਵਿਕਾਸੀ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਕਿਉਂਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਮੁਹੱਲਿਆਂ ਦੀਆਂ ਨੀਵੀਂਆਂ ਸੜਕਾਂ 'ਤੇ ਵੱਡੀ ਪੱਧਰ 'ਤੇ ਪਾਣੀ ਭਰ ਗਿਆ ਜਿਸ ਨਾਲ ਦੋ ਪਹੀਆ ਵਾਹਨ ਫਸ ਕੇ ਰਹਿ ਗਏ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ, ਬਹੁਤੇ ਥਾਈ ਸ਼ਹਿਰ 'ਚ ਸੀਵਰੇਜ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਫਿਰਦਾ ਰਿਹਾ | ਸ਼ਹਿਰ ਦੀਆਂ ਵੱਖ ਵੱਖ ਗਲੀਆਂ ਜਿਵੇਂ ਟੈਂਕੀ ਵਾਲੀ ਗਲੀ, ਜੇਲ੍ਹ ਵਾਲੀ ਗਲੀ, ਡਿਸਕੋ ਗਲੀ, ਇੰਦਰ ਸਿੰਘ ਗਿੱਲ ਨਗਰ, ਸ਼ਹਿਰ ਦੀਆਂ ਹੋਰ ਗਲੀਆਂ ਅਤੇ ਬੱਸ ਅੱਡੇ ਨੂੰ ਜਾਣ ਵਾਲਾ ਰਸਤਾ ਜਿੱਥੋਂ ਬੱਸਾਂ ਅੱਡੇ ਅੰਦਰ ਜਾਂਦੀ ਹਨ ਬੇਤਹਾਸ਼ਾ ਪਾਣੀ ਭਰ ਗਿਆ ਜਿਸ ਨਾਲ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਪਰ ਦੂਸਰੇ ਪਾਸੇ ਇਹ ਬਾਰਸ਼ ਸਮੇਂ ਦੀ ਮੁੱਖ ਲੋੜ ਸੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਦਿਹਾਤੀ ਖੇਤਰਾਂ ਵਿਚ ਬਿਜਲੀ ਦੇ ਲੰਮੇ ਕੱਟ ਲੱਗਣ ਅਤੇ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਕਿਸਾਨਾਂ ਦੀਆਂ ਮੋਟਰਾਂ ਅਕਸਰ ਹੀ ਬੰਦ ਹੋਣ ਕਾਰਨ ਸਾਉਣੀ ਦੀ ਫ਼ਸਲ ਝੋਨੇ ਦੇ ਖੇਤਾਂ ਨੂੰ ਪਾਣੀ ਪੂਰਾ ਨਾ ਮਿਲਣ ਕਾਰਨ ਝੋਨੇ ਦੇ ਖੇਤ ਸੁੱਕ ਗਏ ਸਨ ਅਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਸਿੰਚਾਈ ਕਰਨ ਲਈ ਮਜਬੂਰ ਸਨ, ਉੱਥੇ ਅੱਤ ਦੀ ਗਰਮੀ ਕਾਰਨ ਸਬਜ਼ੀਆਂ ਅਤੇ ਹਰੇ ਚਾਰੇ ਦੇ ਖੇਤ ਵੀ ਝੁਲਸ ਗਏ ਸਨ ਅਤੇ ਅੱਜ ਪਏ ਭਾਰੀ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਂਦੀ ਹੈ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਖੇਤੀ ਮਾਹਿਰਾਂ ਅਤੇ ਕਿਸਾਨਾਂ ਨੇ ਕਿਹਾ ਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਸੋਨੇ 'ਤੇ ਸੁਹਾਗਾ ਹੈ ਜੋ ਫ਼ਸਲਾਂ ਲਈ ਲਾਹੇਵੰਦ ਦੱਸਿਆ ਹੈ | ਮੀਂਹ ਦੌਰਾਨ ਅੱਜ ਸ਼ਹਿਰ ਦੀਆਂ ਗਲੀਆਂ ਵਿਚ ਨੰਨੇ ਮੁੰਨੇ ਬੱਚੇ ਮੀਂਹ 'ਚ ਨਹਾਉਂਦੇ ਹੋਏ ਠੰਢਕ ਅਤੇ ਖ਼ੁਸ਼ੀ ਮਹਿਸੂਸ ਕਰਦੇ ਦੇਖੇ ਗਏ | ਸ਼ਹਿਰ ਨਿਵਾਸੀਆਂ
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਵੇਰ ਤੋਂ ਹੀ ਅਸਮਾਨ 'ਚ ਛਾਏ ਕਾਲੇ ਬੱਦਲਾਂ ਅਤੇ ਹੋ ਰਹੀ ਕਿਣ ਮਿਣ ਤੋਂ ਬਾਅਦ ਪਏ ਸਾਉਣ ਦੇ ਪਹਿਲੇ ਭਾਰੀ ਮੀਂਹ ਨੇ ਜਿੱਥੇ ਮੌਸਮ ਠੰਢਾ ਕਰ ਦਿੱਤਾ, ਉੱਥੇ ਪੈ ਰਹੀ ਅੱਤ ਦੀ ਗਰਮੀ ਅਤੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਦੇ ਸਤਾਏ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ | ਅੱਜ ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਜਲ ਥਲ ਹੋ ਗਈਆਂ ਅਤੇ ਦੋ ਪਹੀਆਂ ਵਾਹਨਾਂ ਨੂੰ ਸੜਕਾਂ ਤੋਂ ਲੰਘਣ 'ਚ ਜਿੱਥੇ ਵੱਡੀ ਮੁਸ਼ਕਲ ਆਈ ਉੱਥੇ ਇਸ ਮੀਂਹ ਨੇ ਨਗਰ ਨਿਗਮ ਅਤੇ ਸੱਤਾਧਾਰੀ ਲੀਡਰਾਂ ਦੇ ਕੀਤੇ ਵਿਕਾਸੀ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਕਿਉਂਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਮੁਹੱਲਿਆਂ ਦੀਆਂ ਨੀਵੀਂਆਂ ਸੜਕਾਂ 'ਤੇ ਵੱਡੀ ਪੱਧਰ 'ਤੇ ਪਾਣੀ ਭਰ ਗਿਆ ਜਿਸ ਨਾਲ ਦੋ ਪਹੀਆ ਵਾਹਨ ਫਸ ਕੇ ਰਹਿ ਗਏ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ, ਬਹੁਤੇ ਥਾਈ ਸ਼ਹਿਰ 'ਚ ਸੀਵਰੇਜ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ 'ਤੇ ਫਿਰਦਾ ਰਿਹਾ | ਸ਼ਹਿਰ ਦੀਆਂ ਵੱਖ ਵੱਖ ਗਲੀਆਂ ਜਿਵੇਂ ਟੈਂਕੀ ਵਾਲੀ ਗਲੀ, ਜੇਲ੍ਹ ਵਾਲੀ ਗਲੀ, ਡਿਸਕੋ ਗਲੀ, ਇੰਦਰ ਸਿੰਘ ਗਿੱਲ ਨਗਰ, ਸ਼ਹਿਰ ਦੀਆਂ ਹੋਰ ਗਲੀਆਂ ਅਤੇ ਬੱਸ ਅੱਡੇ ਨੂੰ ਜਾਣ ਵਾਲਾ ਰਸਤਾ ਜਿੱਥੋਂ ਬੱਸਾਂ ਅੱਡੇ ਅੰਦਰ ਜਾਂਦੀ ਹਨ ਬੇਤਹਾਸ਼ਾ ਪਾਣੀ ਭਰ ਗਿਆ ਜਿਸ ਨਾਲ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਪਰ ਦੂਸਰੇ ਪਾਸੇ ਇਹ ਬਾਰਸ਼ ਸਮੇਂ ਦੀ ਮੁੱਖ ਲੋੜ ਸੀ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਦਿਹਾਤੀ ਖੇਤਰਾਂ ਵਿਚ ਬਿਜਲੀ ਦੇ ਲੰਮੇ ਕੱਟ ਲੱਗਣ ਅਤੇ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਕਿਸਾਨਾਂ ਦੀਆਂ ਮੋਟਰਾਂ ਅਕਸਰ ਹੀ ਬੰਦ ਹੋਣ ਕਾਰਨ ਸਾਉਣੀ ਦੀ ਫ਼ਸਲ ਝੋਨੇ ਦੇ ਖੇਤਾਂ ਨੂੰ ਪਾਣੀ ਪੂਰਾ ਨਾ ਮਿਲਣ ਕਾਰਨ ਝੋਨੇ ਦੇ ਖੇਤ ਸੁੱਕ ਗਏ ਸਨ ਅਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਸਿੰਚਾਈ ਕਰਨ ਲਈ ਮਜਬੂਰ ਸਨ, ਉੱਥੇ ਅੱਤ ਦੀ ਗਰਮੀ ਕਾਰਨ ਸਬਜ਼ੀਆਂ ਅਤੇ ਹਰੇ ਚਾਰੇ ਦੇ ਖੇਤ ਵੀ ਝੁਲਸ ਗਏ ਸਨ ਅਤੇ ਅੱਜ ਪਏ ਭਾਰੀ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਂਦੀ ਹੈ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਖੇਤੀ ਮਾਹਿਰਾਂ ਅਤੇ ਕਿਸਾਨਾਂ ਨੇ ਕਿਹਾ ਕਿ ਇਹ ਮੀਂਹ ਝੋਨੇ ਦੀ 
ਫ਼ਸਲ ਲਈ ਸੋਨੇ 'ਤੇ ਸੁਹਾਗਾ ਹੈ ਜੋ ਫ਼ਸਲਾਂ ਲਈ ਲਾਹੇਵੰਦ ਦੱਸਿਆ ਹੈ | ਮੀਂਹ ਦੌਰਾਨ ਅੱਜ ਸ਼ਹਿਰ ਦੀਆਂ ਗਲੀਆਂ ਵਿਚ ਨੰਨੇ ਮੁੰਨੇ ਬੱਚੇ ਮੀਂਹ 'ਚ ਨਹਾਉਂਦੇ ਹੋਏ ਠੰਢਕ ਅਤੇ ਖ਼ੁਸ਼ੀ ਮਹਿਸੂਸ ਕਰਦੇ ਦੇਖੇ ਗਏ | ਸ਼ਹਿਰ ਨਿਵਾਸੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਨੂੰ ਸੀਵਰੇਜ ਦੀ ਸਫ਼ਾਈ ਕਰਵਾਉਣੀ ਚਾਹੀਦੀ ਸੀ ਜੋ ਨਹੀ ਹੋ ਸਕੀ ਜਿਸ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਉਹ ਹਾਊਸ ਟੈਕਸ, ਪਾਣੀ ਤੇ ਸੀਵਰੇਜ ਦੇ ਭਾਰੀ ਬਿੱਲ ਅਦਾ ਕਰਦੇ ਹਨ ਪਰ ਨਗਰ ਨਿਗਮ ਮੋਗਾ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਨਹੀ ਦੇ ਰਿਹਾ ਜੋ ਨਗਰ ਨਿਗਮ ਨੂੰ ਦੇਣੀਆਂ ਚਾਹੀਦੀਆਂ ਹਨ |
ਵਰਖਾ ਦੇ ਪਾਣੀ ਨੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ
ਬਾਘਾ ਪੁਰਾਣਾ, (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਪਈ ਮੋਹਲੇਧਾਰ ਵਰਖਾ ਨਾਲ ਜਿੱਥੇ ਲੋਕਾਂ ਨੂੰ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਮਿਲੀ ਅਤੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆਈ ਉੱਥੇ ਮੀਂਹ ਦੇ ਪਾਣੀ ਨੇ ਨਗਰ ਕੌਂਸਲ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਕਿਉਂਕਿ ਸਥਾਨਕ ਸ਼ਹਿਰ ਦੀਆਂ ਨੀਵੀਂਆਂ ਬਸਤੀਆਂ, ਮੋਗਾ ਜੀ.ਟੀ. ਰੋਡ, ਨਹਿਰੂ ਮੰਡੀ, ਬੇਆਬਾਦ ਪਈਆਂ ਖ਼ਾਲੀ ਥਾਵਾਂ ਵਰਖਾ ਦਾ ਪਾਣੀ ਭਰਨ ਨਾਲ ਛੱਪੜਾਂ ਦਾ ਰੂਪ ਧਾਰਨ ਕਰ ਗਈਆਂ, ਜਿਸ ਕਰਕੇ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਕਈ ਮੁਹੱਲਿਆਂ ਵਿਚ ਲੋਕ ਘਰਾਂ ਅਤੇ ਦੁਕਾਨਾਂ ਵਿਚੋਂ ਮੀਂਹ ਦਾ ਪਾਣੀ ਬਾਲਟੀਆਂ ਆਦਿ ਨਾਲ ਕੱਢਦੇ ਨਜ਼ਰੀ ਪਏ | ਵੱਖ-ਵੱਖ ਪਤਵੰਤਿਆਂ ਨੇ ਡਿਪਟੀ ਕਮਿਸ਼ਨਰ ਮੋਗਾ, ਐਸ.ਡੀ.ਐਮ. ਬਾਘਾ ਪੁਰਾਣਾ ਅਤੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਨਾਲੀਆਂ, ਨਾਲੇ ਅਤੇ ਘਾਹ-ਬੂਟੀ ਨਾਲ ਜਾਮ ਹੋ ਚੁੱਕੇ ਸੇਮ ਨਾਲੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ |
ਸਾਵਣ ਮਹੀਨੇ ਦੀ ਪਹਿਲੀ ਬਾਰਸ਼ ਨੇ ਨਗਰ ਪੰਚਾਇਤ ਦੇ ਪ੍ਰਬੰਧਾਂ ਦੀ ਪੋਲ ਖੋਲ੍ਹੀ
ਫ਼ਤਿਹਗੜ੍ਹ ਪੰਜਤੂਰ, (ਜਸਵਿੰਦਰ ਸਿੰਘ ਪੋਪਲੀ)-ਅਤਿ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਲੋਕਾਂ ਨੂੰ ਬੇਹਾਲ ਹੋਣਾ ਪੈ ਰਿਹਾ ਸੀ ਉੱਥੇ ਹੀ ਅੱਜ ਸਾਵਣ ਮਹੀਨੇ ਦੀ ਪਹਿਲੀ ਬਰਸਾਤ ਨੇ ਲੋਕਾਂ ਨੂੰ ਗਰਮੀ ਅਤੇ ਹੰੁਮ੍ਹਸ ਤੋਂ ਨਿਜਾਤ ਦਿਵਾਈ ਹੈ ਪਰ ਇਸ ਦੇ ਨਾਲ ਹੀ ਕਸਬੇ ਦੀ ਨਗਰ ਪੰਚਾਇਤ ਦੇ ਪਾਣੀ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਜਾਣਕਾਰੀ ਅਨੁਸਾਰ ਅੱਜ ਦੀ ਹੋਈ ਬਾਰਸ਼ ਦਾ ਪਾਣੀ ਦੁਕਾਨਾਂ ਅਤੇ ਘਰਾਂ ਵਿਚ ਵੜ ਗਿਆ ਕਿਉਂਕਿ ਗਲੀਆਂ ਅੰਦਰ ਬਣੀਆਂ ਨਾਲੀਆਂ ਦਾ ਲੈਵਲ ਨਾ ਹੋਣ ਕਰਕੇ ਅਤੇ ਸਫ਼ਾਈ ਨਾ ਹੋਣ ਕਰਕੇ ਬਾਰਸ਼ ਦਾ ਪਾਣੀ ਨਾਲੀਆਂ ਝੱਲ ਨਾ ਸਕੀਆਂ ਤਾਂ ਪਾਣੀ ਗਲੀਆਂ ਵਿਚ ਦੋ ਦੋ ਫੁੱਟ ਦੇ ਕਰੀਬ ਭਰ ਗਿਆ | ਜਿਸ ਦੌਰਾਨ ਰਾਹਗੀਰਾਂ ਅਤੇ ਨਗਰ ਨਿਵਾਸੀਆਂ ਨੂੰ ਆਪਣੇ ਘਰੇਲੂ ਕੰਮਾਂ ਲਈ ਆਉਣ ਜਾਣ ਲਈ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ

 

'ਆਪ' ਵਲੋਂ 300 ਯੂਨਿਟ ਮੁਫ਼ਤ ਬਿਜਲੀ ਰਜਿਸਟਰੇਸ਼ਨ ਦੀ ਸ਼ੁਰੂਆਤ

ਮੋਗਾ, 20 ਜੁਲਾਈ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸੰਘਾ ਦੀ ਅਗਵਾਈ ਵਿਚ ਮਾਲਵਾ ਜ਼ੋਨ ਵਿਚ ਮੋਗਾ ਵਿਖੇ 300 ਯੂਨਿਟ ਮੁਫ਼ਤ ਬਿਜਲੀ ਰਜਿਸਟਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਵਿਚ ਰਜਿਸਟਰੇਸ਼ਨ ਕਰਾਉਣ ਲਈ ਲੋਕਾਂ 'ਚ ਭਾਰੀ ...

ਪੂਰੀ ਖ਼ਬਰ »

ਸਵਾਮੀ ਸ਼ੰਕਰਾ ਪੁਰੀ ਆਸ਼ਰਮ ਵਲੋਂ 24 ਨੂੰ ਹੋਣ ਵਾਲੀ ਬਿਆਸ ਪੂਜਾ ਸਬੰਧੀ ਕਾਰਡ ਜਾਰੀ

ਮੋਗਾ, 20 ਜੁਲਾਈ (ਅਸ਼ੋਕ ਬਾਂਸਲ)-ਗੋਪਾਲ ਗਊਸ਼ਾਲਾ ਵਿਖੇ ਸਵਾਮੀ ਕਮਲ ਪੁਰੀ ਮਹਾਰਾਜ ਵਲੋਂ 24 ਜੁਲਾਈ ਨੂੰ ਸੰਕਰਾ ਪੁਰੀ ਆਸ਼ਰਮ ਜ਼ੀਰਾ ਵਿਖੇ ਬਿਆਸ ਪੂਜਾ ਸਬੰਧੀ ਕਾਰਡ ਜਾਰੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਤਿੰਨ ਰੋਜ਼ਾ ਪ੍ਰੋਗਰਾਮ 22 ਜੁਲਾਈ ਤੋਂ 24 ਜੁਲਾਈ ਤੱਕ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਰਸਾਤ ਨੇ ਹੀ ਵਿਧਾਇਕ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹੇ ਕੀਤਾ-ਬਲਕਰਨ ਮੋਗਾ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਏ ਗਏ ਹਾਊਸ ਟੈਕਸ ਦੇ ਬੋਝ ਤੋਂ ਬਾਅਦ ਹੁਣ ਨਗਰ ਨਿਗਮ ਮੋਗਾ ਨੇ ਸ਼ਹਿਰੀ ਲੋਕਾਂ ਤੇ ਪਾਣੀ ਅਤੇ ਸੀਵਰੇਜ ਦੇ ਬਿੱਲਾ ਦਾ ਭਾਰੀ ਬੋਝ ਪਾ ਦਿੱਤਾ ਹੈ | ਇੰਨਾ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ 'ਚ ਸਾਹ ਪ੍ਰਣਾਲੀ ਸਬੰਧੀ ਗਤੀਵਿਧੀ ਕਰਵਾਈ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਸਕੂਲ ਵਿਚ ਅੱਜ ਸਾਹ ਪ੍ਰਣਾਲੀ ਸਬੰਧੀ ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ ਵਿਚ ਨੌਵੀਂ ਕਲਾਸ ਤੋਂ ...

ਪੂਰੀ ਖ਼ਬਰ »

ਕੈਪਟਨ ਬਹਾਦਰ ਸਿੰਘ ਸਿੱਧੂ ਸੁਖਾਨੰਦ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸਮਾਲਸਰ/ਠੱਠੀ ਭਾਈ, 20 ਜੁਲਾਈ (ਕਿਰਨਦੀਪ ਸਿੰਘ ਬੰਬੀਹਾ/ਜਗਰੂਪ ਸਿੰਘ ਮਠਾੜੂ)-ਸੁਖਦੇਵ ਸਿੰਘ ਸਿੱਧੂ ਆਈ. ਪੀ. ਐਸ. ਰਿਟਾ: ਇੰਟੈਲੀਜੈਂਸ ਵਿਭਾਗ, ਨਿਸ਼ਾਨ ਸਿੰਘ ਸਿੱਧੂ ਸਾਬਕਾ ਸਰਪੰਚ ਸੁਖਾਨੰਦ ਦੇ ਭਰਾਤਾ, ਆੜ੍ਹਤੀ ਬਿਕਰਮਜੀਤ ਸਿੰਘ ਵਿੱਕੀ, ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਵਿਚ ਯੋਗ ਵਿਅਕਤੀਆਂ ਨੂੰ ਲੈ ਕੇ ਬਣੇ ਐਡਹਾਕ ਕਮੇਟੀ-ਅਜੇ ਗੋਰਾ ਸੂਦ

ਮੋਗਾ, 20 ਜੁਲਾਈ (ਗੁਰਤੇਜ ਸਿੰਘ)-ਸ਼ਹਿਰਾਂ ਵਿਚ ਬਣੀਆਂ ਨਗਰ ਨਿਗਮ ਕਾਰਪੋਰੇਸ਼ਨਾਂ ਇਕ ਮਿੰਨੀ ਪਾਰਲੀਮੈਂਟ ਵਜੋਂ ਮੰਨੀਆਂ ਜਾਂਦੀਆਂ ਹਨ ਅਤੇ ਹਰੇ ਸ਼ਹਿਰ ਦਾ ਵਿਕਾਸ ਵੀ ਨਗਰ ਨਿਗਮਾਂ 'ਤੇ ਹੀ ਨਿਰਭਰ ਹੁੰਦਾ ਹੈ | ਜੇਕਰ ਨਗਰ ਨਿਗਮ ਮੋਗਾ ਦੀ ਗੱਲ ਕੀਤੀ ਜਾਵੇ ਤਾਂ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਮੁੱਢਲਾ ਸਿਹਤ ਕੇਂਦਰ ਠੱਠੀ ਭਾਈ ਦਾ ਕੀਤਾ ਦੌਰਾ

ਠੱਠੀ ਭਾਈ, 20 ਜੁਲਾਈ (ਜਗਰੂਪ ਸਿੰਘ ਮਠਾੜੂ)-ਨੌਜਵਾਨ ਭਾਰਤ ਸਭਾ ਇਲਾਕਾ ਕਮੇਟੀ ਵਲੋਂ ਮੁੱਢਲਾ ਸਿਹਤ ਕੇਂਦਰ ਸੇਖਾ ਠੱਠੀ ਭਾਈ ਦੌਰਾ ਕੀਤਾ ਗਿਆ | ਇਸ ਮੌਕੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਪ੍ਰਧਾਨ ਰਾਜਿੰਦਰ ਰਾਜੇਆਣਾ ਅਤੇ ਬਿ੍ਜ ਲਾਲ ਰਾਜੇਆਣਾ ਨੇ ਕਿਹਾ ਕਿ ਜਦੋਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਮਨਾਇਆ

ਕਿਸ਼ਨਪੁਰਾ ਕਲਾਂ, 20 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਗਲੇ ਨਗਰ ਪੱਤੀ ਮੁਲਤਾਨੀ ਵਿਖੇ ਨਿਹੰਗ ਸਿੰਘਾਂ ਦੇ ਗੁਰਦੁਆਰਾ ਸਾਹਿਬ ਵਿਖੇ ਜਥੇਦਾਰ ਬਾਬਾ ਸ਼ਿੰਦਾ ਸਿੰਘ ਤਰਨਾ ਦਲ ਦੀ ਦੇਖ-ਰੇਖ ਹੇਠ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ, ਦੋਸ਼ੀ ਕਾਬੂ

ਮੋਗਾ, 20 ਜੁਲਾਈ (ਗੁਰਤੇਜ ਸਿੰਘ)-14 ਸਾਲਾਂ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਕਥਿਤ ਦੋਸ਼ੀ ਨੂੰ ਥਾਣਾ ਸਿਟੀ ਸਾਊਥ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਐਸ.ਆਈ. ਵੀਰਪਾਲ ਕੌਰ ਨੇ ਦੱਸਿਆ ਕਿ ਥਾਣਾ ਸਿਟੀ ਸਾਊਥ ਅਧੀਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਨੂੰ ਕੀਤਾ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ 1000 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ¢ ਡੀ. ਐਸ. ਪੀ. ਪਰਸਨ ਸਿੰਘ ਅਤੇ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਜਗਜੀਤ ਸਿੰਘ ਦੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਦੇ ਵਿਦਿਆਰਥੀ ਨੇ ਹਾਸਲ ਕੀਤੇ 8 ਬੈਂਡ

ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਹੈ, ਦੇ ਵਿਦਿਆਰਥੀ ਲਗਾਤਾਰ ਆਈਲਟਸ ਵਿਚ ਮੱਲਾਂ ਮਾਰ ਕੇ ਆਪਣਾ ਵਿਦੇਸ਼ਾਂ ਵਿਚ ਪੜਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ...

ਪੂਰੀ ਖ਼ਬਰ »

ਆਨਲਾਈਨ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਆਕਸਫੋਰਡ ਸਕੂਲ ਮੋਗਾ ਵਿਖੇ ਪ੍ਰਬੰਧਕ ਕਮੇਟੀ ਐਡਵੋਕੇਟ ਗੁਰਪ੍ਰੀਤ ਸਿੰਘ ਤੇ ਸਕੂਲ ਪਿ੍ੰਸੀਪਲ ਦੀ ਅਗਵਾਈ ਹੇਠ ਆਨਲਾਈਨ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਆਕਸਫੋਰਡ ਸਕੂਲ ਅਜਿਹਾ ਵਿੱਦਿਅਕ ਅਦਾਰਾ ...

ਪੂਰੀ ਖ਼ਬਰ »

ਇੰਦਰ ਦੇਵਤਾ ਦੀ ਖ਼ੁਸ਼ੀ ਦਾ ਪ੍ਰਤੀਕ ਪਿੰਡ-ਇੰਦਰਗੜ੍ਹ

ਪਰਮਿੰਦਰ ਸਿੰਘ ਗਿੱਲ 98764-45966 ਪਿਛੋਕੜ- ਪਿੰਡ ਇੰਦਰਗੜ੍ਹ ਧਰਮਕੋਟ ਸਿੱਧਵਾਂ ਬੇਟ ਸੜਕ 'ਤੇ ਵਸਿਆ ਹੋਇਆ ਹੈ | ਇਸ ਪਿੰਡ ਦੀਆਂ ਚਾਰ ਪੱਤੀਆਂ ਹਨ | 1947 ਦੀ ਵੰਡ ਤੋਂ ਪਹਿਲਾ ਪਿੰਡ ਇੰਦਰਗੜ੍ਹ ਤੇ ਆਸ-ਪਾਸ ਇਲਾਕੇ ਵਿਚ ਮੁਸਲਮਾਨ ਆਬਾਦੀ ਜ਼ਿਆਦਾ ਸੀ | ਦੇਸ਼ ਦੀ ਵੰਡ ਤੋਂ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਐਮ.ਡੀ. ਭਗਵੰਤ ਰਾਜ ਸ਼ਰਮਾ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ, 20 ਜੁਲਾਈ (ਸੰਜੀਵ ਕੋਛੜ)-ਉੱਘੇ ਸਮਾਜ ਸੇਵੀ ਅਤੇ ਕਪਿਲ ਆਸ਼ਰਮ ਰਾਉੂਕੇ ਕਲਾਂ ਦੇ ਸੰਚਾਲਕ ਅਮਨਦੀਪ ਸ਼ਰਮਾ ਅਤੇ ਪ੍ਰਵਾਸੀ ਭਾਰਤੀ ਰਮਨਦੀਪ ਸ਼ਰਮਾ ਦੇ ਸਤਿਕਾਰਯੋਗ ਪਿਤਾ ਅਤੇ ਗਰੇਅ ਮੈਟਰਜ਼ ਬੱਧਨੀ ਕਲਾਂ, ਬਰਨਾਲਾ ਅਤੇ ਮਾਨਸਾ ਦੇ ਐਮ.ਡੀ. ਭਗਵੰਤ ਰਾਜ ...

ਪੂਰੀ ਖ਼ਬਰ »

ਮੁਫ਼ਤ ਬਿਜਲੀ ਗਰੰਟੀ ਯੋਜਨਾ ਨੂੰ ਘਰ ਘਰ ਪਹੁੰਚਾਉਣਗੇ 'ਆਪ' ਵਰਕਰ-ਡਾਲਾ

ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਵਿਚ ਬਲਾਕ ਪ੍ਰਧਾਨ ਇਕੱਤਰ ਸਿੰਘ ਮਾਣੂੰਕੇ ਦੀ ਅਗਵਾਈ ਹੇਠ ਤਰਸੇਮ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੇ ਮਾਣੂੰਕੇ ਸਰਕਲ ਦੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਵਿਰੋਧੀਆਂ ਦੀਆਂ ਨੀਂਦਾਂ ਹੋਈਆਂ ਹਰਾਮ-ਕਾਂਗਰਸੀ ਆਗੂ

ਕੋਟ ਈਸੇ ਖਾਂ, 20 ਜੁਲਾਈ (ਨਿਰਮਲ ਸਿੰਘ ਕਾਲੜਾ)- ਜਿਸ ਦਿਨ ਤੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ ਉਸ ਦਿਨ ਤੋਂ ਹੀ ਵਿਰੋਧੀ ਪਾਰਟੀ ਦੀਆਂ ਨੀਂਦਾਂ ਹਰਾਮ ਹੋ ਗਈਆਂ ਹਨ | ਵਿਰੋਧੀ ਇਸ ਗੱਲ ਤੋਂ ਚੰਗੀ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 20 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਜਥੇਦਾਰ ਮਾਹਲਾ, ਜ਼ੈਲਦਾਰ ਵਾਂਦਰ ਅਤੇ ਸਰਕਲ ਪ੍ਰਧਾਨਾਂ ਨੇ ਸਾਂਝੇ ਰੂਪ 'ਚ ਜਾਰੀ ਕੀਤੀ ਆਈ.ਟੀ. ਵਿੰਗ ਸਰਕਲ ਸੁਖਾਨੰਦ ਦੇ ਅਹੁਦੇਦਾਰਾਂ ਦੀ ਸੂਚੀ

ਠੱਠੀ ਭਾਈ, 20 ਜੁਲਾਈ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣਾ ਘੇਰਾ ਮਜ਼ਬੂਤ ਕਰਦਿਆਂ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਅਧੀਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਭਲੂਰ ਵਾਸੀਆਂ ਨੇ ਮਸਜਿਦ ਦਾ ਨਿਰਮਾਣ ਕਰਕੇ ਪੂਰੀ ਦੁਨੀਆ 'ਚ ਵੱਖਰਾ ਮੁਹੱਬਤੀ ਪੈਗ਼ਾਮ ਦਿੱਤਾ-ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ

ਨੱਥੂਵਾਲਾ ਗਰਬੀ, 20 ਜੁਲਾਈ (ਸਾਧੂ ਰਾਮ ਲੰਗੇਆਣਾ)-ਦੁਨੀਆ ਵਿਚ ਨਫ਼ਰਤ ਅਤੇ ਕੋਰੋਨਾ ਕਾਲ ਦੇ ਚੱਲ ਰਹੇ ਬੁਰੇ ਦੌਰ ਵਿਚ ਪਿੰਡ ਭਲੂਰ ਦੇ ਵਸਨੀਕਾਂ ਵਲੋਂ ਮੁਸਲਿਮ ਭਰਾਵਾਂ ਵਾਸਤੇ ਰੂਹਾਨੀ ਮਸਜਿਦ ਦਾ ਨਿਰਮਾਣ ਕਰਨਾ ਪੂਰੀ ਦੁਨੀਆ ਵਿਚ ਵੱਖਰਾ ਪੈਗ਼ਾਮ ਦੇ ਗਿਆ ਹੈ | ਇਹ ...

ਪੂਰੀ ਖ਼ਬਰ »

ਇਸ ਸਾਲ ਵੀ ਬਕਰੀਦ ਸਾਦਗੀ ਨਾਲ ਮਨਾਈ ਜਾਵੇਗੀ-ਚੇਅਰਮੈਨ ਹਾਜੀ ਸਲੀਮ

ਮੋਗਾ, 20 ਜੁਲਾਈ (ਅਸ਼ੋਕ ਬਾਂਸਲ)-ਉੱਲ ਅਦਾ ਯਾਨੀ ਬਕਰੀਦ ਦੀ ਆਮਦ 'ਤੇ ਮੁਸਲਿਮ ਭਾਈਚਾਰੇ ਵਲੋਂ ਚੇਅਰਮੈਨ ਹਾਜੀ ਸਲੀਮ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਬਕਰੀਦ ਦੀ ਆਮਦ 'ਤੇ ਜਿੱਥੇ ਸਭ ਨੂੰ ਵਧਾਈ ਦਿੱਤੀ ਉੱਥੇ ਹੀ ਇਸ ਦੁਨੀਆ ਤੋਂ ਫ਼ਾਨੀ ਹੋਏ ਹਾਜੀ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਦਰਜਨਾਂ ਪਿੰਡ ਪਟਵਾਰੀਆਂ ਤੋਂ ਸੱਖਣੇ-ਜਥੇਦਾਰ ਮਾਹਲਾ, ਡਾਇਰੈਕਟਰ ਥਰਾਜ

ਬਾਘਾ ਪੁਰਾਣਾ, 20 ਜੁਲਾਈ (ਕਿ੍ਸ਼ਨ ਸਿੰਗਲਾ)-ਵਿੱਤ ਮੰਤਰੀ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਪ੍ਰਤੀ ਅੜੀਅਲ ਰਵੱਈਏ ਦੇ ਕਾਰਨ ਵਿੱਤ ਮੰਤਰੀ ਤੇ ਮਾਲ ਮੰਤਰੀ ਦੇ ਆਪਣੇ ਜ਼ਿਲੇ੍ਹ ਬਠਿੰਡਾ ਵਿਚ 7 ਜੂਨ ਤੋਂ ਸਮੁੱਚੇ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਬਿਨਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਜਥੇਦਾਰ ਮਾਹਲਾ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਬਾਘਾ ਪੁਰਾਣਾ, 20 ਜੁਲਾਈ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਸਰਕਲ ਘੋਲੀਆ ਕਲਾਂ ਦੇ ਪ੍ਰਧਾਨ ਬਚਿੱਤਰ ਸਿੰਘ ਕਾਲੇਕੇ ਦੀ ਅਗਵਾਈ ਹੇਠ ਸਵ: ਗਿਆਨੀ ਸ਼ੇਰ ਸਿੰਘ ਦੇ ਗ੍ਰਹਿ ਘੋਲੀਆ ਕਲਾਂ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਰਮਾਂ ਤੋਂ ਸੱਖਣੀ ਕੀਤੀ ਸੜਕ 'ਤੇ ਅਨੇਕਾਂ ਹਾਦਸੇ ਵਾਪਰਨ ਤੋਂ ਬਾਅਦ ਵੀ ਨਹੀਂ ਜਾਗਿਆ ਸੜਕ ਵਿਭਾਗ

ਠੱਠੀ ਭਾਈ, 20 ਜੁਲਾਈ (ਜਗਰੂਪ ਸਿੰਘ ਮਠਾੜੂ)-ਸੜਕਾਂ ਦੀਆਂ ਬਰਮਾ 'ਤੇ ਲੱਗੇ ਰੁੱਖ ਜਿੱਥੇ ਸਾਨੂੰ ਆਕਸੀਜਨ ਦੇ ਕੇ ਮਨੁੱਖਤਾ ਨੂੰ ਜੀਵਨ ਦਾਨ ਦਿੰਦੇ ਹਨ ਉੱਥੇ ਰੁੱਖਾਂ ਦੇ ਲੱਗੇ ਹੋਣ ਕਾਰਨ ਸੜਕਾਂ ਦੀਆਂ ਬਰਮਾ ਵੀ ਪੂਰੀਆਂ ਰਹਿੰਦੀਆਂ ਹਨ | ਪਰ ਇਸ ਤੋਂ ਉਲਟ ਠੱਠੀ ਭਾਈ ...

ਪੂਰੀ ਖ਼ਬਰ »

ਦੀਨਾ ਸਾਹਿਬ ਵਿਚ ਪਸ਼ੂਆਂ ਦੀ ਭਿਆਨਕ ਬਿਮਾਰੀ ਨੇ ਪੈਰ ਪਸਾਰੇ

ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਨੇੜਲੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਵਿਖੇ ਪਸ਼ੂਆਂ ਦੀ ਭਿਆਨਕ ਬਿਮਾਰੀ ਫੈਲਣ ਨਾਲ ਵੱਡੀ ਗਿਣਤੀ ਵਿਚ ਪਸ਼ੂ ਬਿਮਾਰ ਹੋ ਗਏ ਹਨ | ਜਿਨ੍ਹਾਂ ਵਿਚੋਂ ਦੋ ਦਰਜਨ ਤੋਂ ਵੱਧ ਪਸ਼ੂਆਂ ਦੇ ਮਰ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਕਾਂਗਰਸੀ ਆਗੂ

ਫ਼ਤਿਹਗੜ੍ਹ ਪੰਜਤੂਰ, 20 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਕਾਂਗਰਸ ਦੇ ਵਿਕਾਰੀ ਪ੍ਰਧਾਨਗੀ ਅਹੁਦੇ 'ਤੇ ਨਿਯੁਕਤ ਕੀਤੇ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ 'ਤੇ ਹਲਕਾ ਧਰਮਕੋਟ ਦੇ ਬਲਾਕ ਫਤਿਹਗੜ੍ਹ ਪੰਜਤੂਰ ਦੇ ਕਾਂਗਰਸੀ ਆਗੂ ਜਿਨ੍ਹਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX