ਤਾਜਾ ਖ਼ਬਰਾਂ


'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 minute ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  7 minutes ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  14 minutes ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  26 minutes ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  33 minutes ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  39 minutes ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  49 minutes ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 1 hour ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  31 minutes ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  25 minutes ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 1 hour ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਸਿਮਰਨਜੀਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ ਕੀਤੀ ਹੈ। ...
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਸ਼੍ਰੋਮਣੀ ਅਕਾਲੀ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ | ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਵਿਰੋਧ ਮਾਰਚ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ ...
ਦਿੱਲੀ ਪੁਲਿਸ ਵਲੋਂ ਫੜੇ ਗਏ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਸਨ ਰੇਲਵੇ ਟਰੈਕ ਅਤੇ ਪੁਲ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਹਾਲ ਹੀ ਵਿਚ ਫੜੇ ਗਏ ਪਾਕਿਸਤਾਨ ਦੁਆਰਾ ਸੰਗਠਿਤ...
ਮੋਟਰਸਾਈਕਲ ਨਹਿਰ ਵਿਚ ਡਿੱਗਿਆ, 2 ਨੌਜਵਾਨਾਂ ਦੀ ਮੌਤ
. . .  about 2 hours ago
ਜ਼ੀਰਾ,16 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੀ ਰਾਤ ਜ਼ੀਰਾ ਸ਼ਹਿਰ ਰੋਡ 'ਤੇ ਲੰਘਦੀ ਨਹਿਰ ਵਿਚ ਦੋ ਨੌਜਵਾਨਾਂ ਦੇ ਡੁੱਬਣ ਦੀ ਖ਼ਬਰ ਸਾਹਮਣੇ ਆਈ ਹੈ ...
ਰੋਸ ਮਾਰਚ ਵਿਚ ਹਿੱਸਾ ਲੈਣ ਲਈ ਜਥੇ ਦਿੱਲੀ ਲਈ ਰਵਾਨਾ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ ) ਵਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ...
ਜਲਾਲਾਬਾਦ ਮੋਟਰਸਾਈਕਲ ਧਮਾਕੇ 'ਚ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਕੀਤਾ ਮਾਮਲਾ ਦਰਜ, ਏਰੀਆ ਸੀਲ
. . .  about 3 hours ago
ਜਲਾਲਾਬਾਦ,16 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਵਿਚ ਜਾਰੀ ਹੋਏ ਹਾਈ ਅਲਰਟ ਤੋਂ ਬਾਅਦ ਜਲਾਲਾਬਾਦ ਵਿਚ ਬੀਤੀ ਦੇਰ ਸ਼ਾਮ ਨੂੰ ਮੋਟਰਸਾਈਕਲ ਵਿਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਉਸ...
ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਰਾਜੇਂਦਰ ਤ੍ਰਿਵੇਦੀ ਦਾ ਅਸਤੀਫ਼ਾ
. . .  about 3 hours ago
ਗਾੰਧੀਨਗਰ ,(ਗੁਜਰਾਤ) 16 ਸਤੰਬਰ - ਰਾਜੇਂਦਰ ਤ੍ਰਿਵੇਦੀ ਨੇ ਗੁਜਰਾਤ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਕੀਤੀ ਲਾਂਚ, ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 3 hours ago
ਨਵੀਂ ਦਿੱਲੀ, 16 ਸਤੰਬਰ - ਦਿੱਲੀ ਵਿਚ ਨਵੇਂ ਰੱਖਿਆ ਦਫ਼ਤਰ ਕੰਪਲੈਕਸਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਸੈਂਟਰਲ ਵਿਸਟਾ' ਵੈੱਬਸਾਈਟ ਲਾਂਚ ਕੀਤੀ ...
ਬੰਦੂਕ ਦੀ ਨੋਕ 'ਤੇ 17 ਸਾਲਾ ਲੜਕੀ ਨਾਲ ਜਬਰ ਜਨਾਹ
. . .  about 4 hours ago
ਮੁਜ਼ੱਫ਼ਰਨਗਰ,16 ਸਤੰਬਰ - ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ 17 ਸਾਲਾ ਲੜਕੀ ਨਾਲ ਦੋ ਲੋਕਾਂ ਨੇ ਕਥਿਤ ਤੌਰ 'ਤੇ ਬੰਦੂਕ ਦੀ ਨੋਕ 'ਤੇ ਜਬਰ ਜਨਾਹ ਕੀਤਾ...
ਛੱਪੜ ਵਿਚ ਨਹਾਉਂਦੇ ਸਮੇਂ ਦੋ ਨਾਬਾਲਗ ਡੁੱਬੇ
. . .  about 4 hours ago
ਬਲਿਆ (ਉੱਤਰ ਪ੍ਰਦੇਸ਼), 16 ਸਤੰਬਰ - ਉੱਤਰ ਪ੍ਰਦੇਸ਼ ਦੇ ਚੇਤਨ ਕਿਸ਼ੋਰ ਪਿੰਡ ਵਿਚ 12 ਅਤੇ 14 ਸਾਲ ਦੇ ਦੋ ਲੜਕੇ ਇਕ ਛੱਪੜ ਵਿਚ ਨਹਾਉਂਦੇ ਸਮੇਂ ਡੁੱਬ ...
ਮਿਆਂਮਾਰ ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਮਿਆਂਮਾਰ ਵਿਚ ਅੱਜ ਸਵੇਰੇ 10.19 ਵਜੇ 4.3 ਦੀ ਤੀਬਰਤਾ ਦਾ ਭੂਚਾਲ ...
ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
. . .  about 4 hours ago
ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੱਖਿਆ ਦਫ਼ਤਰ ਕੰਪਲੈਕਸਾਂ ਦਾ ਉਦਘਾਟਨ ਕਰਨਗੇ। ਇਹ ਦੋਵੇਂ ਰੱਖਿਆ ਦਫ਼ਤਰ ਦਿੱਲੀ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸੰਪਾਦਕੀ

ਸੰਸਦ ਦੇ ਹੰਗਾਮੇ

ਜਿਸ ਤਰ੍ਹਾਂ ਕਿ ਉਮੀਦ ਹੀ ਕੀਤੀ ਜਾ ਰਹੀ ਸੀ ਕਿ ਸੰਸਦ ਦਾ ਮੌਨਸੂਨ ਇਜਲਾਸ ਕਾਫੀ ਹੰਗਾਮਿਆਂ ਭਰਪੂਰ ਹੋਵੇਗਾ, ਉਸੇ ਤਰ੍ਹਾਂ ਹੋ ਵੀ ਰਿਹਾ ਹੈ। ਪੈਗਾਸਸ ਸਪਾਈਵੇਅਰ ਮਾਮਲੇ ਨੇ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਨੂੰ ਪ੍ਰਭਾਵਿਤ ਕੀਤਾ ਹੈ। ਦੇਸ਼ ਸਾਹਮਣੇ ਕਈ ਅਜਿਹੇ ਮਸਲੇ ਹਨ, ਜਿਨ੍ਹਾਂ ਨੂੰ ਵਿਸਤਾਰਤ ਰੂਪ ਵਿਚ ਇਸ ਸੈਸ਼ਨ ਦੌਰਾਨ ਵਿਚਾਰਿਆ ਜਾਣਾ ਹੈ। ਸੰਸਦ ਅਜਿਹੇ ਲੋਕਤੰਤਰੀ ਅਮਲ ਲਈ ਮਾਧਿਅਮ ਬਣਦੀ ਹੈ। ਇਸ ਵਾਰ ਇਸ ਸਦਨ ਵਿਚ ਸਰਕਾਰ ਵਲੋਂ 31 ਦੇ ਲਗਭਗ ਬਿੱਲ ਪਾਸ ਕਰਵਾਏ ਜਾਣੇ ਹਨ। ਇਨ੍ਹਾਂ 'ਚੋਂ 23 ਨਵੇਂ ਬਿੱਲ ਅਤੇ 6 ਆਰਡੀਨੈਂਸ ਸ਼ਾਮਿਲ ਹਨ। ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਵਲੋਂ ਜਾਰੀ ਕੀਤੇ ਗਏ ਆਰਡੀਨੈਂਸਾਂ ਨੂੰ 42 ਦਿਨਾਂ ਵਿਚ ਜਾਂ 6 ਹਫ਼ਤਿਆਂ ਵਿਚ ਪਾਸ ਕਰਵਾਇਆ ਜਾਣਾ ਜ਼ਰੂਰੀ ਹੁੰਦਾ ਹੈ। ਨਹੀਂ ਤਾਂ ਉਨ੍ਹਾਂ ਦਾ ਕੋਈ ਅਰਥ ਨਹੀਂ ਰਹਿੰਦਾ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਬੇਰੁਜ਼ਗਾਰੀ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਆਪਣੀਆਂ ਬਹਿਸਾਂ ਵਿਚ ਵਧੇਰੇ ਉਜਾਗਰ ਕਰਨ ਦੀ ਯੋਜਨਾ ਬਣਾਈ ਹੋਈ ਹੈ।
ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਅਤੇ ਤਾਮਿਲਨਾਡੂ ਵਿਚ ਡੀ.ਐਮ.ਕੇ. ਦੀ ਜਿੱਤ ਨੇ ਵੀ ਸੰਸਦ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਹੋਰ ਤਿੱਖਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਕੋਰੋਨਾ ਦੀ ਦੂਸਰੀ ਲਹਿਰ ਨਾਲ ਨਿਪਟ ਸਕਣ ਵਿਚ ਰਹਿ ਗਈਆਂ ਊਣਤਾਈਆਂ ਬਾਰੇ ਵੀ ਸਰਕਾਰ ਨੂੰ ਵੱਡੀ ਆਲੋਚਨਾ ਸਹਿਣੀ ਪਵੇਗੀ। ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਵੀ ਬਹੁਤੀਆਂ ਵਿਰੋਧੀ ਪਾਰਟੀਆਂ ਸਰਕਾਰ ਦੇ ਖਿਲਾਫ਼ ਇਕਸੁਰ ਹੋਈਆਂ ਦਿਖਾਈ ਦੇ ਰਹੀਆਂ ਹਨ। ਰਾਜਾਂ ਦੀ ਆਰਥਿਕਤਾ ਦਾ ਕਮਜ਼ੋਰ ਹੋਣਾ ਵੀ ਸੰਸਦ ਵਿਚ ਬਹਿਸ ਦਾ ਵਿਸ਼ਾ ਬਣ ਸਕਦਾ ਹੈ। ਕੌਮਾਂਤਰੀ ਪੱਧਰ 'ਤੇ ਚੀਨ ਅਤੇ ਪਾਕਿਸਤਾਨ ਨਾਲ ਨਿਪਟਣ ਵਿਚ ਸਰਕਾਰ ਦੀ ਕਾਰਗੁਜ਼ਾਰੀ ਦੀ ਵੀ ਪੁਣਛਾਣ ਕੀਤੀ ਜਾਏਗੀ। ਪਰ ਹੁਣ ਇਨ੍ਹਾਂ ਚੁੱਕੇ ਜਾਣ ਵਾਲੇ ਮਸਲਿਆਂ ਵਿਚ ਪੈਗਾਸਸ ਸਪਾਈਵੇਅਰ ਸਬੰਧੀ ਅਖ਼ਬਾਰਾਂ ਵਿਚ ਛਪੀ ਜਾਣਕਾਰੀ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨੇ 'ਤੇ ਲਿਆਂਦਾ ਜਾ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਵਿਰੋਧੀ ਪਾਰਟੀਆਂ ਨੇ ਦੋਵਾਂ ਸਦਨਾਂ ਵਿਚ ਹੰਗਾਮੇ ਕਰਕੇ ਇਨ੍ਹਾਂ ਨੂੰ ਚੱਲਣ ਨਹੀਂ ਦਿੱਤਾ। ਇਥੋਂ ਤੱਕ ਕਿ ਪ੍ਰਧਾਨ ਮੰਤਰੀ ਵਜ਼ਾਰਤ ਵਿਚ ਨਵੇਂ ਸ਼ਾਮਿਲ ਕੀਤੇ ਗਏ ਮੰਤਰੀਆਂ ਦੀ ਜਾਣ-ਪਛਾਣ ਵੀ ਨਹੀਂ ਕਰਵਾ ਸਕੇ। ਜਿਥੋਂ ਤੱਕ ਪੈਗਾਸਸ ਸਪਾਈਵੇਅਰ ਦਾ ਸਬੰਧ ਹੈ, ਇਹ ਇਜ਼ਰਾਈਲ ਵਲੋਂ ਬਣਾਇਆ ਗਿਆ ਅਜਿਹਾ ਸਾਫਟਵੇਅਰ ਹੈ ਜਿਸ ਨੂੰ ਫੋਨ 'ਤੇ ਮਿਸ ਕਾਲ ਮਾਰ ਕੇ ਕਿਸੇ ਦੇ ਵੀ ਫੋਨ ਵਿਚ ਦਾਖ਼ਲ ਕੀਤਾ ਜਾ ਸਕਦਾ ਹੈ, ਜਦੋਂ ਕਿ ਫੋਨ ਵਰਤਣ ਵਾਲੇ ਨੂੰ ਇਸ ਦੀ ਕੋਈ ਜਾਣਕਾਰੀ ਹੀ ਨਹੀਂ ਹੁੰਦੀ। ਜਿਸ ਰਾਹੀਂ ਹਰ ਤਰ੍ਹਾਂ ਦੀ ਫੋਨ ਤੋਂ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਕੰਪਿਊਟਰਾਂ ਵਿਚ ਵੀ ਵਰਤੋਂਕਾਰਾਂ ਦੀ ਜਾਣਕਾਰੀ ਤੋਂ ਬਿਨਾਂ ਇਸ ਨੂੰ ਦਾਖ਼ਲ ਕੀਤਾ ਜਾ ਸਕਦਾ ਹੈ। ਅੱਜ ਦੁਨੀਆ ਦੇ ਲਗਭਗ 50 ਦੇਸ਼ਾਂ ਦੀਆਂ ਸਰਕਾਰਾਂ ਇਸ ਦੀ ਵਰਤੋਂ ਕਰ ਰਹੀਆਂ ਹਨ। ਇਜ਼ਰਾਈਲ ਦੀ ਕੰਪਨੀ ਇਹ ਜਾਸੂਸੀ ਸਾਫਟਵੇਅਰ ਸਿਰਫ ਸਰਕਾਰਾਂ ਨੂੰ ਹੀ ਵੇਚਦੀ ਹੈ। ਇਸ ਦੀ ਵਰਤੋਂ ਅੱਤਵਾਦੀਆਂ ਦੇ ਸੰਗਠਨਾਂ ਦੀ ਪੂਰੀ ਸੂਹ ਪ੍ਰਾਪਤ ਕਰਨ ਲਈ ਕੀਤੀ ਜਾਂਦੀ ਹੈ ਪਰ ਇਸ ਦੇ ਨਾਲ ਹੀ ਅੱਜ ਬਹੁਤੀਆਂ ਸਰਕਾਰਾਂ ਇਸ ਨੂੰ ਆਪਣੇ ਦੇਸ਼ਾਂ ਵਿਚ ਆਪਣੇ ਸਿਆਸੀ ਵਿਰੋਧੀਆਂ ਅਤੇ ਪੱਤਰਕਾਰਾਂ ਦੀ ਹਰ ਤਰ੍ਹਾਂ ਦੀ ਜਾਸੂਸੀ ਕਰਨ ਲਈ ਵੀ ਵਰਤਣ ਲੱਗੀਆਂ ਹਨ। ਇਸ ਨੂੰ ਸਾਈਬਰ ਹਥਿਆਰ ਵਜੋਂ ਵੇਖਿਆ ਜਾਂਦਾ ਹੈ। ਬਹੁਤ ਸਾਰੇ ਲੋਕਤੰਤਰੀ ਦੇਸ਼ਾਂ ਵਿਚ ਇਸ ਸਬੰਧੀ ਮੁਕੱਦਮੇ ਵੀ ਚੱਲ ਰਹੇ ਹਨ। ਕੁਝ ਸਾਲ ਪਹਿਲਾਂ ਭਾਰਤ ਵਿਚ ਸਰਕਾਰ ਵਲੋਂ ਦੇਸ਼ ਹਿਤ ਵਿਚ ਜਾਣਕਾਰੀ ਹਾਸਲ ਕਰਨ ਦੇ ਢੰਗ-ਤਰੀਕਿਆਂ ਸਬੰਧੀ ਇਕ ਕਾਨੂੰਨ ਬਣਾਉਣ ਲਈ ਵਿਚਾਰਾਂ ਹੁੰਦੀਆਂ ਰਹੀਆਂ ਹਨ ਪਰ ਹਾਲੇ ਤੱਕ ਇਹ ਕਿਸੇ ਸਿਰੇ ਨਹੀਂ ਚੜ੍ਹ ਸਕੀਆਂ। ਹੁਣ ਮੀਡੀਆ ਦੇ ਇਕ ਗਰੁੱਪ ਵਲੋਂ ਵਿਸਥਾਰ ਵਿਚ ਇਹ ਖੁਲਾਸੇ ਕੀਤੇ ਗਏ ਹਨ ਕਿ ਜਿਨ੍ਹਾਂ ਫੋਨਾਂ ਵਿਚ ਇਹ ਸਾਫਟਵੇਅਰ ਦਾਖ਼ਲ ਕੀਤਾ ਗਿਆ, ਉਨ੍ਹਾਂ ਵਿਚ 300 ਭਾਰਤੀ ਫੋਨ ਨੰਬਰ ਵੀ ਸ਼ਾਮਿਲ ਹਨ, ਜਿਨ੍ਹਾਂ ਵਿਚ ਭਾਰਤ ਦੇ ਰਾਹੁਲ ਗਾਂਧੀ ਸਮੇਤ ਕੁਝ ਵੱਡੇ ਸਿਆਸਤਦਾਨ, ਅਖ਼ਬਾਰ ਨਵੀਸ, ਸਮਾਜਿਕ ਕਾਰਕੁੰਨ ਅਤੇ ਬੁੱਧੀਜੀਵੀਆਂ ਦੇ ਨਾਂਅ ਸ਼ਾਮਿਲ ਹਨ।
ਇਸ ਕਾਰਨ ਸ਼ੁਰੂ ਹੋਏ ਸੈਸ਼ਨ ਵਿਚ ਵੱਡੇ ਹੰਗਾਮੇ ਹੋਣੇ ਸ਼ੁਰੂ ਹੋ ਗਏ ਹਨ। ਵਿਰੋਧੀ ਪਾਰਟੀਆਂ ਇਸ ਜਾਸੂਸੀ ਲਈ ਸਰਕਾਰ 'ਤੇ ਦੋਸ਼ ਲਗਾ ਰਹੀਆਂ ਹਨ ਅਤੇ ਇਸ ਨੂੰ ਭਾਰਤ ਦੇ ਲੋਕਤੰਤਰ 'ਤੇ ਮਾਰੀ ਜਾ ਰਹੀ ਵੱਡੀ ਸੱਟ ਦੱਸ ਰਹੀਆਂ ਹਨ ਜਦੋਂ ਕਿ ਸਰਕਾਰ ਇਸ ਗੱਲ ਤੋਂ ਇਨਕਾਰੀ ਹੈ। ਅਸੀਂ ਸਮਝਦੇ ਹਾਂ ਕਿ ਭਾਰਤ ਜਿਹੇ ਲੋਕਤੰਤਰੀ ਦੇਸ਼ ਵਿਚ ਸਰਕਾਰ ਵਲੋਂ ਅਪਣਾਏ ਗਏ ਅਜਿਹੇ ਢੰਗ-ਤਰੀਕੇ ਬੇਹੱਦ ਇਤਰਾਜ਼ਯੋਗ ਹਨ ਅਤੇ ਸਰਕਾਰ ਦੀ ਇਸ ਸਬੰਧੀ ਜਵਾਬਦੇਹੀ ਬਣਦੀ ਹੈ। ਆਉਂਦੇ ਦਿਨਾਂ ਵਿਚ ਵੀ ਇਸ ਵਿਵਾਦ ਦੇ ਹੋਰ ਭਖਣ ਦੀ ਸੰਭਾਵਨਾ ਹੈ। ਇਸ ਲਈ ਵੱਡੀ ਪੱਧਰ 'ਤੇ ਨਿਰਪੱਖ ਜਾਂਚ ਕਰਾਏ ਜਾਣ ਦੀ ਜ਼ਰੂਰਤ ਹੈ। ਅਜਿਹੀ ਜਾਂਚ ਤੋਂ ਬਗੈਰ ਸਰਕਾਰ ਵੱਡੀ ਆਲੋਚਨਾ ਅਤੇ ਸ਼ੱਕ ਦੇ ਘੇਰੇ ਵਿਚ ਘਿਰੀ ਰਹੇਗੀ। ਇਸ ਲਈ ਉਸ ਨੂੰ ਆਪਣਾ ਪੱਖ ਸਪੱਸ਼ਟ ਰੂਪ ਵਿਚ ਲੋਕ ਕਚਹਿਰੀ ਵਿਚ ਰੱਖਣਾ ਪਵੇਗਾ।

-ਬਰਜਿੰਦਰ ਸਿੰਘ ਹਮਦਰਦ

ਰਾਜ ਪ੍ਰਬੰਧ ਤੇ ਸਰਕਾਰਾਂ ਦੋਵਾਂ ਲਈ ਨੁਕਸਾਨਦੇਹ ਹਨ ਮੁਫ਼ਤ ਦੀਆਂ ਸਹੂਲਤਾਂ

ਅੱਜ ਇਕ ਹੋਰ ਅਛੂਤੇ ਵਿਸ਼ੇ ਨੂੰ ਛੋਹਣ ਦਾ ਦਿਲ ਕੀਤਾ। ਅਜਿਹਾ ਵੀ ਨਹੀਂ ਕਿ ਇਸ ਵਿਸ਼ੇ 'ਤੇ ਪਹਿਲਾਂ ਲਿਖਿਆ ਨਹੀਂ ਗਿਆ ਪਰ ਹਥਲੇ ਲੇਖ ਵਿਚ ਅਸੀਂ ਇਕ ਸਵਾਲ ਨੂੰ ਉਭਾਰਨ ਦਾ ਯਤਨ ਕਰਾਂਗੇ ਕਿ, ਕੀ ਹੁਣ ਉਹ ਸਮਾਂ ਸੱਚਮੁੱਚ ਆ ਗਿਆ ਹੈ ਕਿ ਆਮ ਆਦਮੀ ਨੂੰ ਜੇਕਰ ਕੋਈ ਘੋੜੀ ਦੇ ...

ਪੂਰੀ ਖ਼ਬਰ »

ਸਮੇਂ ਦੀ ਬਦਲੀ ਕਰਵਟ ਨੇ ਵਿਦਿਆਰਥੀ ਕੀਤੇ ਅਨਪੜ੍ਹ

ਕੋਰੋਨਾ ਮਹਾਂਮਾਰੀ ਕਾਰਨ ਸਾਡੇ ਦੇਸ਼ ਵਿਚ ਇਹ ਕਿਵੇਂ ਦਾ ਸਮਾਂ ਆ ਗਿਆ ਹੈ, ਸਾਡੇ ਬੱਚਿਆਂ ਖ਼ਾਸ ਕਰਕੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਪੜ੍ਹਨਾ ਬੇਹੱਦ ਔਖਾ ਹੋ ਗਿਆ ਹੈ। ਕਿਉਂਕਿ ਆਨਲਾਈਨ ਸਿੱਖਿਆ ਲਈ ਉਨ੍ਹਾਂ ਕੋਲ ਸਮਾਰਟ ਫੋਨ ਅਤੇ ਹੋਰ ਮਹਿੰਗੇ ਬਿਜਲਈ ਉਪਕਰਨ ...

ਪੂਰੀ ਖ਼ਬਰ »

ਕੁਰਬਾਨੀ ਤੇ ਤਿਆਗ ਦਾ ਪ੍ਰਤੀਕ ਹੈ ਈਦ-ਉਲ-ਅਜ਼ਹਾ

ਅੱਜ ਲਈ ਵਿਸ਼ੇਸ਼ਵਿਸ਼ਵ ਅੰਦਰ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ। ਇਸਲਾਮ ਧਰਮ ਵਿਚ ਸਿਰਫ਼ ਦੋ ਤਿਉਹਾਰ ਹਨ ਈਦ-ਉਲ-ਫ਼ਿਤਰ ਅਤੇ ਈਦ-ਉਲ-ਅਜ਼ਹਾ। ਈਦ-ਉਲ-ਅਜ਼ਹਾ ਨੂੰ ਆਮ ਕਰਕੇ (ਬਕਰੀਦ) ਵੀ ਕਿਹਾ ਜਾਂਦਾ ਹੈ। ਈਦ ਅਰਬੀ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ਖ਼ੁਸ਼ੀ ਹੈ ਅਤੇ ਕੁਰਬਾਨੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX