ਤਾਜਾ ਖ਼ਬਰਾਂ


ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  1 minute ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  5 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  7 minutes ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  9 minutes ago
ਚੰਡੀਗੜ੍ਹ - ਮੁੱਲਾਂਪੁਰ ਬਾਰਡਰ ਬੰਦ
. . .  15 minutes ago
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ - ਮੁੱਲਾਂਪੁਰ ਬਾਰਡਰ ...
ਬੰਦ ਦਾ ਪੂਰਾ ਅਸਰ, ਸਾਰਾ ਇਲਾਕਾ ਪੂਰੀ ਤਰ੍ਹਾਂ ਬੰਦ
. . .  18 minutes ago
ਭਿੱਖੀਵਿੰਡ,ਹਰਿਆਣਾ,ਮਹਿਲ ਕਲਾਂ - 27 ਸਤੰਬਰ (ਬੌਬੀ, ਹਰਮੇਲ ਸਿੰਘ ਖੱਖ,ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਿੱਖੀਵਿੰਡ ਵਿਖੇ ਪੂਰਾ ਹੁੰਗਾਰਾ ਮਿਲਿਆ ਹੈ ਅਤੇ ਭਿੱਖੀਵਿੰਡ ਇਲਾਕੇ ਵਿਚ ਸਾਰੇ ਵਿੱਦਿਅਕ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਹਨ | ਦੂਜੇ ਪਾਸੇ ਕਸਬਾ ਹਰਿਆਣਾ ਵਿਖੇ ਲੱਗੇ ਧਰਨੇ ਵਿਚ ਇਲਾਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਕਿਸਾਨ ਯੂਨੀਅਨ ਦੇ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ
. . .  25 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ ...
ਭਾਰਤ ਬੰਦ ਦੀ ਕਾਲ ਦਾ ਮਿਲ ਰਿਹਾ ਭਰਵਾਂ ਹੁੰਗਾਰਾ
. . .  27 minutes ago
ਲੋਪੋਕੇ,ਲਾਧੂਕਾ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ,ਮਨਪ੍ਰੀਤ ਸਿੰਘ ਸੈਣੀ ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਕਸਬਾ ਲੋਪੋਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਸੁਨਾਮ 'ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
. . .  33 minutes ago
ਸੁਨਾਮ ਊਧਮ ਸਿੰਘ ਵਾਲਾ,27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਤੇ ਗਏ ਭਾਰਤ ਬੰਦ ਨੂੰ ਅੱਜ ਸੁਨਾਮ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ। ...
ਜਲੰਧਰ ਵਿਚ ਬਜ਼ੁਰਗ ਔਰਤ ਦਾ ਕਤਲ
. . .  39 minutes ago
ਜਲੰਧਰ,27 ਸਤੰਬਰ - ਸੰਤ ਵਿਹਾਰ ਕਲੋਨੀ ਵਿਚ ਇਕ ਬਜ਼ੁਰਗ ਔਰਤ ਦਾ ਕਤਲ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ...
ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ, ਬੰਦ ਦਾ ਪੂਰੇ ਪੰਜਾਬ ਵਿਚ ਅਸਰ
. . .  42 minutes ago
ਲੱਖੋਕੇ ਬਹਿਰਾਮ,ਢਿਲਵਾਂ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖੀਜਾ ਪ੍ਰਵੀਨ ) - ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਤਹਿਤ ਕਿਸਾਨਾਂ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ ਕੀਤਾ ਗਿਆ...
ਗੁਰੂ ਹਰ ਸਹਾਏ : ਵਕੀਲ ਭਾਈਚਾਰੇ ਨੇ ਦਿੱਤਾ ਬੰਦ ਨੂੰ ਸਮਰਥਨ
. . .  49 minutes ago
ਗੁਰੂ ਹਰ ਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ ) - ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਸਮੂਹ ਵਕੀਲ ਭਾਈਚਾਰੇ ਨੇ ਕਿਸਾਨੀ ਝੰਢਾ ਲਹਿਰਾਇਆ ਅਤੇ ਭਾਰਤ ਬੰਦ...
ਖੋਸਾ ਦਲ ਸਿੰਘ ਵਿਖੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  52 minutes ago
ਖੋਸਾ ਦਲ ਸਿੰਘ , 27 ਸਤੰਬਰ(ਮਨਪ੍ਰੀਤ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਦਿੱਤੀ ਭਾਰਤ ਬੰਦ ਦੀ ਕਾਲ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ...
ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ
. . .  55 minutes ago
ਟੱਲੇਵਾਲ, ਸਹਿਣਾ - 27 ਸਤੰਬਰ (ਸੋਨੀ ਚੀਮਾ ,ਸੁਰੇਸ਼ ਗੋਗੀ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂ ਤੇ ਔਰਤਾਂ ਵਲੋਂ ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ ਹੈ ...
ਗੜ੍ਹਸ਼ੰਕਰ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅਬੋਹਰ ਵਿਚ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
. . .  about 1 hour ago
ਅਬੋਹਰ, 27 ਸਤੰਬਰ (ਕੁਲਦੀਪ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਅੱਜ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਥਾਨਕ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ । ਕਿਸਾਨ ਜਥੇਬੰਦੀਆਂ ਵਲੋਂ ਅਬੋਹਰ -ਮਲੋਟ ਮੁੱਖ ਮਾਰਗ 'ਤੇ...
ਹੁਸ਼ਿਆਰਪੁਰ ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ
. . .  about 1 hour ago
ਬੱਚੀਵਿੰਡ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ
. . .  about 1 hour ago
ਭਾਰਤ ਬੰਦ ਨੂੰ ਸਰਹੱਦੀ ਖੇਤਰ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਇਲਾਕਿਆਂ ਵਿਚ ਰਿਹਾ ਮੁਕੰਮਲ ਬੰਦ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ ਐੱਸ ਨਿੱਕੂਵਾਲ ਕਰਨੈਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ...
ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ 'ਤੇ ਆਵਾਜਾਈ ਠੱਪ
. . .  about 1 hour ago
ਸਠਿਆਲਾ, 27 ਸਤੰਬਰ (ਸਫਰੀ) - ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਅਤੇ ਸਠਿਆਲਾ ਦੇ ਬਾਜ਼ਾਰ...
ਚੋਗਾਵਾਂ ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਰੋਸ ਮੁਜ਼ਾਹਰਾ
. . .  about 1 hour ago
ਚਮਕੌਰ ਸਾਹਿਬ ਖੇਤਰ ਮੁਕੰਮਲ ਬੰਦ
. . .  about 1 hour ago
ਸ੍ਰੀ ਚਮਕੌਰ ਸਾਹਿਬ, 27 ਸਤੰਬਰ(ਜਗਮੋਹਨ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਅੱਜ ਮੁਕੰਮਲ ਬੰਦ ਹੈ। ਬੈਂਕ ਤੇ ਪੈਟਰੋਲ ਪੰਪ ਖੁੱਲ੍ਹੇ ਸਨ, ਪਰ ਕਿਸਾਨਾਂ ਵਲੋਂ...
ਜੈਸ਼ੰਕਰ ਵਲੋਂ ਸਿੰਗਾਪੁਰ ਦੇ ਵਿਦੇਸ਼ ਮੰਤਰੀ ਨਾਲ ਅਮਰੀਕਾ ਵਿਖੇ ਮੁਲਾਕਾਤ
. . .  about 1 hour ago
ਨਿਊਯਾਰਕ, 27 ਸਤੰਬਰ - ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਵਲੋਂ ਅਮਰੀਕਾ ਵਿਖੇ ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਨਨ ਨਾਲ ਇੰਡੋ-ਪੈਸੇਫਿਕ ਤੇ ਕੋਵਿਡ-19 ਦੇ ਸਬੰਧ ਵਿਚ ਵਿਚਾਰ ਚਰਚੇ ਕੀਤੇ ਗਏ...
ਭਾਰਤ ਬੰਦ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਸਹਿਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਸਨਅਤ ਤੇ ਵਪਾਰ

ਆਈ.ਆਈ.ਟੀ. ਰੋਪੜ ਵਲੋਂ ਆਪਣੀ ਕਿਸਮ ਦਾ ਨਿਵੇਕਲਾ ਯੰਤਰ 'ਆਕਸੀਜਨ ਰੈਸਨਿੰਗ ਡਿਵਾਈਸ' ਇਜਾਦ

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਤਕਨੀਕੀ ਸੰਸਥਾਨ (ਆਈ. ਆਈ. ਟੀ.) ਰੋਪੜ ਦੇ ਵਿਗਿਆਨੀਆਂ ਨੇ ਆਕਸੀਜਨ ਰਾਸਨਿੰਗ ਯੰਤਰ 'ਐਮਲੈਕ' ਈਜਾਦ ਕੀਤਾ ਹੈ, ਜੋ ਆਕਸੀਜਨ ਸਿਲੰਡਰ ਦੀ ਉਮਰ ਨੂੰ ਤਿੰਨ ਗੁਣਾ ਤੱਕ ਵਧਾ ਦਿੰਦਾ ਹੈ | ਇਹ ਉਪਕਰਨ ਸਾਹ ਲੈਣ ਸਮੇਂ ਮਰੀਜ਼ ਨੂੰ ਆਕਸੀਜਨ ਦੀ ਲੋੜੀਂਦੀ ਮਾਤਰਾ ਤੇ ਸਪਲਾਈ ਪ੍ਰਦਾਨ ਕਰਦਾ ਹੈ, ਸਾਹ ਲੈਣ ਸਮੇਂ ਜਦੋਂ ਮਰੀਜ਼ ਕਾਰਬਨ ਡਾਇਕਸਾਈਡ ਗੈਸ ਨੂੰ ਬਾਹਰ ਕੱਢਦਾ ਹੈ ਤਾਂ ਉਸ ਸਮੇਂ ਆਕਸੀਜਨ ਦੇ ਪ੍ਰਵਾਹ ਨੂੰ ਬਚਾਇਆ ਜਾਂਦਾ ਹੈ, ਜਿਸ ਨਾਲ ਆਕਸੀਜਨ ਕਾਫ਼ੀ ਮਾਤਰਾ ਵਿਚ ਬਚਾਈ ਜਾ ਸਕਦੀ ਹੈ | ਆਈ. ਆਈ. ਟੀ. ਰੋਪੜ ਦੇ ਬਾਇਓ ਮੈਡੀਕਲ ਇੰਜੀਨੀਅਰਿੰਗ ਵਿਭਾਗ 'ਚ ਤਾਇਨਾਤ ਡਾ. ਅਸ਼ੀਸ਼ ਸਾਹਨੀ ਨੇ ਦੱਸਿਆ ਕਿ ਇਹ ਪ੍ਰਣਾਲੀ ਆਕਸੀਜਨ ਦੇ ਪ੍ਰਵਾਹ ਨੂੰ ਰੋਗੀ ਦੇ ਸਾਹ ਲੈਣ ਅਤੇ ਸਾਹ ਛੱਡਣ ਦੇ ਨਾਲ ਮੇਲ ਕਰਕੇ ਕੰਮ ਕਰਦੀ ਹੈ | ਟੀਮ ਵਿਚ ਪੀ. ਐੱਚ. ਡੀ. ਸਕਾਲਰ ਅਮਨਪ੍ਰੀਤ ਨੇ ਵੀ ਕੰਮ ਕੀਤਾ ਹੈ | ਡਾਇਰੈਕਟਰ ਪ੍ਰੋਫੈਸਰ ਰਾਜੀਵ ਅਹੂਜਾ ਨੇ ਕਿਹਾ ਕਿ ਇਹ ਖੋਜ ਤੇਜ਼ੀ ਨਾਲ ਤਕਨੀਕੀ ਪ੍ਰਵਾਹ ਦੇ ਸਬੰਧ ਵਿਚ ਜ਼ਿਆਦਾ ਸੋਚਣ ਦੀ ਚੁਨੌਤੀ ਨੂੰ ਸਵੀਕਾਰ ਕਰਨ ਦੀ ਦਿਸ਼ਾ ਵਿਚ ਇਕ ਨਿਵੇਕਲਾ ਕਦਮ ਹੈ | ਇਸ ਯੰਤਰ ਨੂੰ ਡਾ. ਅਸ਼ੀਸ਼ ਸਾਹਨੀ ਦੀ ਅਗਵਾਈ ਹੇਠ ਬਾਇਓ ਮੈਡੀਕਲ ਇੰਜ. ਵਿਭਾਗ ਦੇ ਪੀ. ਐੱਚ. ਡੀ. ਵਿਦਿਆਰਥੀ ਮੋਹਿਤ ਕੁਮਾਰ, ਰਵਿੰਦਰ ਕੁਮਾਰ ਅਤੇ ਅਮਨਪ੍ਰੀਤ ਚੰਦਰ ਨੇ ਈਜਾਦ ਕੀਤਾ ਹੈ |

ਡੀ.ਏ., ਡੀ.ਆਰ. ਵਾਧੇ ਬਾਰੇ ਕੈਬਨਿਟ ਦੇ ਫ਼ੈਸਲੇ ਨੂੰ ਲਾਗੂ ਕਰਨ ਦਾ ਆਦੇਸ਼

ਨਵੀਂ ਦਿੱਲੀ, 20 ਜੁਲਾਈ (ਏਜੰਸੀ)-ਵਿੱਤ ਮੰਤਰਾਲੇ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ (ਡੀ.ਏ.) ਨੂੰ ਵਧਾ ਕੇ 28 ਫ਼ੀਸਦੀ ਕਰਨ ਦੇ ਕੇਂਦਰੀ ਮੰਤਰੀ ਮੰਡਲ ਦੇ ਫੈਸਲੇ ਨੂੰ ਲਾਗੂ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ | ਕੇਂਦਰੀ ਮੰਤਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX