ਤਾਜਾ ਖ਼ਬਰਾਂ


ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹਾਦਸੇ ਦੌਰਾਨ ਬੱਬੂ ਮਾਨ ਦੇ ਦੋਸਤ ਦੀ ਮੌਤ
. . .  1 day ago
ਸੰਘੋਲ (ਫਤਹਿਗੜ੍ਹ ਸਾਹਿਬ) ,18 ਅਕਤੂਬਰ (ਗੁਰਨਾਮ ਸਿੰਘ ਚੀਨਾ) - ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਪਿੰਡ ਖੰਟ ਵਾਸੀ ਜਿੰਦਰ ਖੰਟ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਿੰਦਰ ਖੰਟ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਪਿੰਡ ਖੰਟ ਤੋਂ ਮੋਰਿੰਡੇ...
ਉੱਤਰ ਪ੍ਰਦੇਸ਼ 'ਚ ਵਕੀਲ ਦੀ ਅਦਾਲਤ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ਼ਾਹਜਹਾਂ ਪੁਰ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਕੀਲ ਦੀ ਲਾਸ਼ ਕੋਰਟ ਦੀ ਤੀਸਰੀ ਮੰਜ਼ਿਲ 'ਤੇ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਪਹਿਲਾ ਸਫ਼ਾ

ਵੱਡੀ ਗਿਣਤੀ 'ਚ ਵਿਧਾਇਕਾਂ ਅਤੇ ਮੰਤਰੀਆਂ ਸਮੇਤ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਿੱਧੂ

• ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਮੰਦਰ ਰਾਮਤੀਰਥ ਦੇ ਵੀ ਕੀਤੇ ਦਰਸ਼ਨ • ਜਲਿ੍ਹਆਂ ਵਾਲਾ ਬਾਗ ਦੀ ਧਰਤੀ ਨੂੰ ਵੀ ਕੀਤਾ ਸਿਜਦਾ
ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਆਪਣੇ ਸਮਰਥਕ ਕਾਂਗਰਸੀ ਮੰਤਰੀਆਂ, ਵਿਧਾਇਕਾਂ, ਨਵ-ਨਿਯੁਕਤ ਕਾਰਜਕਾਰੀ ਪ੍ਰਧਾਨਾਂ, ਹਲਕਾ ਇੰਚਾਰਜਾਂ ਤੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ | ਚਾਰ ਦਰਜਨ ਦੇ ਕਰੀਬ ਵਿਧਾਇਕਾਂ ਅਤੇ ਮੰਤਰੀਆਂ ਸਮੇਤ ਪੁੱਜੇ ਸਿੱਧੂ ਨਾਲ ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਅਤੇ ਨਵੇਂ ਨਿਯੁਕਤ ਚਾਰ ਕਾਰਜਕਾਰੀ ਪ੍ਰਧਾਨਾਂ ਸਮੇਤ ਵੱਡੀ ਗਿਣਤੀ 'ਚ ਹੋਰ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਸਨ | ਆਪਣੇ ਗ੍ਰਹਿ ਤੋਂ ਦੋ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ: ਸਿੱਧੂ ਤੇ ਸਾਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ 'ਤੇ ਪਰਿਕਰਮਾ 'ਚ 'ਬੋਲੇ ਸੋ ਨਿਹਾਲ' ਦੇ ਜੈਕਾਰੇ ਵੀ ਲਗਾਏ | ਉਨ੍ਹਾਂ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਉਪਰੰਤ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਦੀ ਅਰਦਾਸ ਕੀਤੀ ਤੇ ਕਰੀਬ ਇਕ ਘੰਟਾ ਗੁਰੂ ਘਰ ਦੀ ਹਜ਼ੂਰੀ ਵਿਚ ਬੈਠ ਕੇ ਸ਼ਬਦ ਕੀਰਤਨ ਵੀ ਸਰਵਣ ਕੀਤਾ | ਬਾਅਦ ਵਿਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ | ਸ: ਸਿੱਧੂ ਜਿਨ੍ਹਾਂ ਦੇ ਬੀਤੇ ਦਿਨੀ ਇਥੇ ਹੋਏ ਭਰਵੇਂ ਸਵਾਗਤ ਦੌਰਾਨ ਸੱਜੇ ਪੈਰ ਦੇ ਅੰਗੂਠੇ 'ਤੇ ਸੱਟ ਲੱਗ ਗਈ ਸੀ ਅਤੇ ਉਹ ਅੱਜ ਵੀ ਪੈਰ 'ਚ ਦਰਦ ਮਹਿਸੂਸ ਕਰ ਰਹੇ ਸਨ | ਇਥੇ ਦਰਸ਼ਨ ਕਰਨ ਦੌਰਾਨ ਪਰਿਕਰਮਾ 'ਚ ਵੀ ਉਹ ਹੌਲੀ-ਹੌਲੀ ਚੱਲਦੇ ਨਜ਼ਰ ਆਏ | ਇਥੋਂ ਤੱਕ ਕਿ ਦੋ ਵਿਧਾਇਕਾਂ ਵਲੋਂ ਉਨ੍ਹਾਂ ਨੂੰ ਦੋਵੇਂ ਪਾਸੇ ਤੋਂ ਹੱਥ ਫੜ ਕੇ ਸਹਾਰਾ ਦਿੱਤਾ ਜਾ ਰਿਹਾ ਸੀ |
ਸਿੱਧੂ ਤੋਂ ਮੁਆਫ਼ੀ ਮੰਗਵਾਉਣ ਦੀ ਮੰਗ ਹਾਈਕਮਾਨ ਤੋਂ ਮੁਆਫ਼ੀ ਮੰਗਵਾਉਣ ਦੇ ਸਮਾਨ-ਰੰਧਾਵਾ
ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਸਿੱਧੂ ਨੂੰ ਪਹਿਲਾਂ ਮੁਆਫ਼ੀ ਮੰਗਣ ਦੀ ਸ਼ਰਤ ਰੱਖੇ ਜਾਣ ਸਬੰਧੀ ਕਿਹਾ ਕਿ ਕਾਂਗਰਸ 'ਚ ਉਹੀ ਪ੍ਰਧਾਨ ਬਣੇਗਾ, ਜਿਸ ਨੂੰ ਹਾਈਕਮਾਨ ਚਾਹੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਮੁਆਫ਼ੀ ਮੰਗਣ ਲਈ ਕਹਿਣਾ ਹਾਈਕਮਾਨ ਨੂੰ ਮੁਆਫ਼ੀ ਮੰਗਣ ਲਈ ਕਹਿਣਾ ਅਤੇ ਪਾਰਟੀ ਹਾਈਕਮਾਨ ਦਾ ਆਦੇਸ਼ ਨਾ ਮੰਨਣ ਸਮਾਨ ਹੈ | ਉਨ੍ਹਾਂ ਕਿਹਾ ਕਿ ਦੋਵਾਂ ਨੂੰ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ | ਸਿੱਧੂ ਨਾਲ ਦਰਸ਼ਨ ਕਰਨ ਆਏ ਵਿਧਾਇਕਾਂ ਦੀ ਗਿਣਤੀ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਗੁਰੂ ਘਰ 'ਚ ਕਦੀ ਸ਼ਕਤੀ ਪ੍ਰਦਰਸ਼ਨ ਨਹੀਂ ਦਿਖਾਇਆ ਜਾਂਦਾ, ਜਿਹੜੇ ਅੱਜ ਸ: ਸਿੱਧੂ ਨਾਲ ਆਏ ਹਨ ਉਹ ਮੱਥਾ ਟੇਕਣ ਲਈ ਆਏ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਗਿਣਤੀ ਤਾਂ ਨਹੀਂ ਕੀਤੀ ਪਰ ਫਿਰ ਵੀ ਉਹ ਦਾਅਵਾ ਕਰਦੇ ਹਨ ਕਿ 55 ਦੇ ਕਰੀਬ ਵਿਧਾਇਕ ਅੱਜ ਨਵਜੋਤ ਸਿੰਘ ਸਿੱਧੂ ਨਾਲ ਦਰਸ਼ਨ ਕਰਨ ਆਏ ਹਨ |
ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਾਂ-ਜਾਖੜ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸੂਬਾਈ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਉਹ ਅੱਜ ਸ: ਸਿੱਧੂ ਨਾਲ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਨ ਤਾਂ ਜੋ ਸਾਰੇ ਰਲਮਿਲ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰੀਏ | ਉਨ੍ਹਾਂ ਕਿਹਾ ਕਿ ਇਥੇ ਗੁਰੂ ਘਰ ਕੋਈ ਮੰਤਰੀ ਜਾਂ ਵੱਡਾ ਛੋਟਾ ਨਹੀਂ, ਸਗੋਂ ਅਸੀਂ ਨਿਮਾਣੇ ਸ਼ਰਧਾਲੂਆਂ ਵਾਂਗ ਨਤਮਸਤਕ ਹੋਣ ਲਈ ਆਏ ਹਨ | ਉਨ੍ਹਾਂ ਕਿਹਾ ਕਿ ਉਹ ਇਹ ਨਹੀਂ ਕਹਿਣਗੇ ਕਿ ਇਥੇ ਕਿੰਨੇ ਮੰਤਰੀ ਜਾਂ ਵਿਧਾਇਕ ਸ਼ਾਮਿਲ ਹੋਏ ਹਨ, ਸਗੋਂ ਇਹ ਕਹਿਣਗੇ ਕਿ ਸਾਰੇ ਲੋਕ ਸੂਬੇ ਦੀ ਬਿਹਤਰੀ ਦੀ ਅਰਦਾਸ ਕਰਨ ਆਏ ਹਨ | ਉਨ੍ਹਾਂ ਕਿਹਾ ਕਿ ਗੁਰੂ ਘਰ 'ਚ ਹੰਕਾਰ ਦਾ ਕੋਈ ਥਾਂ ਨਹੀਂ ਤੇ ਇਥੇ ਰੈੱਡ ਕਾਰਪਟ ਵਿਛਾ ਕੇ ਮੱਥਾ ਟੇਕਣ ਆਉਂਦੇ ਆਗੂਆਂ ਦਾ ਹਾਲ ਲੋਕ ਦੇਖ ਚੁੱਕੇ ਹਨ |
ਸ਼ੁਕਰਾਨਾ ਕਰਨ ਆਏ ਹਾਂ-ਡੈਨੀ ਬੰਡਾਲਾ
ਇਸੇ ਦੌਰਾਨ ਗੱਲਬਾਤ ਕਰਦਿਆਂ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਪਾਰਟੀ ਨੇ ਜ਼ਿੰਮੇਵਾਰੀ ਸੌਂਪੀ ਹੈ, ਉਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੇ ਅਰਦਾਸ ਕਰਨ ਆਏ ਹਨ ਕਿ ਪ੍ਰਮਾਤਮਾ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਬਲ ਬੁੱਧੀ ਬਖਸ਼ੇ ਤੇ ਦੁਨੀਆ 'ਚੋਂ ਕੋਰੋਨਾ ਦਾ ਖਾਤਮਾ ਹੋਵੇ |
ਕੱਲ੍ਹ ਚੰਡੀਗੜ੍ਹ ਵਿਖੇ ਸੰਭਾਲਣਗੇ ਪ੍ਰਧਾਨਗੀ ਦਾ ਕਾਰਜਭਾਰ-ਨਾਗਰਾ
ਨਵਜੋਤ ਸਿੰਘ ਸਿੱਧੂ 23 ਜੁਲਾਈ ਨੂੰ ਸਵੇਰੇ 11 ਵਜੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ | ਇਹ ਖੁਲਾਸਾ ਅੱਜ ਇਥੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਸ: ਸਿੱਧੂ ਅਤੇ ਉਨ੍ਹਾਂ ਨਾਲ ਚਾਰ ਕਾਰਜਕਾਰੀ ਪ੍ਰਧਾਨ ਆਪਣਾ ਅਹੁਦਾ ਸੰਭਾਲਣਗੇ | ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੂੰ ਉਹ ਇਸ ਸਮਾਗਮ 'ਚ ਪੁੱਜਣ ਦਾ ਸੱਦਾ ਦਿੰਦੇ ਹਨ |
ਸਿੱਧੂ ਨੇ ਕੀਤਾ ਟਵੀਟ
ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ, ਜਿਸ ਵਿਚ ਉਨ੍ਹਾਂ ਲਿਖਿਆ ਕਿ 'ਬਦਲਾਅ ਦੀ ਹਵਾ ਲੋਕਾਂ ਲਈ ਅਤੇ ਲੋਕਾਂ ਵਲੋਂ' | ਜੋ ਕਿ ਸਿਆਸੀ ਹਲਕਿਆਂ 'ਚ ਚਰਚਾ ਦਾ ਵਿਸ਼ਾ ਰਿਹਾ |
ਕੌਣ-ਕੌਣ ਹੋਏ ਸ਼ਾਮਿਲ
ਇਸ ਮੌਕੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਪਵਨ ਗੋਇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਗਟ ਸਿੰਘ, ਗੁਰਕੀਰਤ ਸਿੰਘ ਕੋਟਲੀ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਡਾ: ਰਾਜਕੁਮਾਰ ਵੇਰਕਾ, ਸੁਨੀਲ ਦੱਤੀ, ਬਰਿੰਦਰਮੀਤ ਸਿੰਘ ਪਾਹੜਾ, ਹਰਮਿੰਦਰ ਸਿੰਘ ਗਿੱਲ, ਧਰਮਵੀਰ ਅਗਨੀਹੋਤਰੀ, ਸੁਖਪਾਲ ਸਿੰਘ ਭੁੱਲਰ, ਮਦਨ ਲਾਲ ਜਲਾਲਪੁਰ, ਤਰਸੇਮ ਸਿੰਘ ਡੀ. ਸੀ., ਇੰਦਰਬੀਰ ਸਿੰਘ, ਹਰਜੋਤ ਕੋਮਲ, ਪਿਰਮਲ ਸਿੰਘ ਭਦੌੜ, ਜੋਗਿੰਦਰਪਾਲ ਭੋਆ, ਮਲਕੀਤ ਸਿੰਘ ਦਾਖਾ, ਮਨਜੀਤ ਸਿੰਘ ਹੰਬੜਾਂ, ਸੁਸ਼ੀਲ ਕੁਮਾਰ, ਤਰਲੋਚਨ ਸਿੰਘ, ਜਗਦੇਵ ਸਿੰਘ ਕਮਾਲੂ, ਸੀਨੀ: ਡਿਪਟੀ ਮੇਅਰ ਰਮਨ ਬਖਸ਼ੀ, ਭਗਵੰਤਪਾਲ ਸਿੰਘ ਸੱਚਰ, ਜਤਿੰਦਰ ਸੋਨੀਆ, ਮਮਤਾ ਦੱਤਾ ਚੇਅਰਪਰਸਨ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਜਤਿੰਦਰ ਸਿੰਘ ਮੋਤੀ ਭਾਟੀਆ, ਗੁਰਦੇਵ ਸਿੰੰਘ ਝੀਤਾ ਆਦਿ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ | ਇਥੇ ਜ਼ਿਕਰਯੋਗ ਹੈ ਕਿ ਅੰਮਿ੍ਤਸਰ ਤੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਸ: ਸਿੱਧੂ ਨਾਲ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਵਿਧਾਇਕਾਂ ਤੇ ਮੰਤਰੀਆਂ ਦੇ ਕਾਫ਼ਲੇ 'ਚ ਸ਼ਾਮਿਲ ਨਹੀਂ ਹੋਏ ਅਤੇ ਇਨ੍ਹਾਂ ਸਮੇਤ ਕਈ ਆਗੂਆਂ ਨੇ ਸ: ਸਿੱਧੂ ਤੋਂ ਦੂਰੀ ਬਣਾਈ ਰੱਖੀ | ਇਸੇ ਦੌਰਾਨ ਅੰਮਿ੍ਤਸਰ ਤੋਂ ਗੁਰਜੀਤ ਸਿੰਘ ਔਜਲਾ ਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਕਾਂਗਰਸੀ ਲੋਕ ਸਭਾ ਮੈਂਬਰਾਂ ਦੀ ਗੈਰ ਹਾਜ਼ਰੀ ਵੀ ਰੜਕਦੀ ਰਹੀ | ਇਸ ਤੋਂ ਪਹਿਲਾਂ ਅੱਜ ਸਵੇਰੇ ਇਥੇ ਹੋਲੀ ਸਿਟੀ ਸਥਿਤ ਸ: ਸਿੱਧੂ ਦੇ ਘਰ ਵਿਖੇ ਵੀ ਕਾਂਗਰਸੀ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਦਾ ਤਾਂਤਾ ਲੱਗਾ ਰਿਹਾ ਤੇ ਇਸ ਮੌਕੇ ਸ: ਸਿੱਧੂ ਨੇ ਕਾਂਗਰਸੀ ਆਗੂਆਂ ਨਾਲ ਸਵੇਰ ਦੇ ਨਾਸ਼ਤੇ ਮੌਕੇ ਮੀਟਿੰਗ ਵੀ ਕੀਤੀ | ਕਈ ਆਗੂ ਤਾਂ ਇਥੋਂ ਹੀ ਹਾਜ਼ਰੀ ਲਗਵਾ ਕੇ ਪਰਤ ਗਏ |

ਅੱਜ ਤੋਂ ਜੰਤਰ-ਮੰਤਰ 'ਤੇ ਚੱਲੇਗੀ 'ਕਿਸਾਨ ਸੰਸਦ'-ਰੋਜ਼ 200 ਕਿਸਾਨ ਲੈਣਗੇ ਹਿੱਸਾ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਸੰਸਦ ਦੇ ਚੱਲ ਰਹੇ ਮੌਨਸੂਨ ਇਜਲਾਸ ਦੌਰਾਨ ਸੰਸਦ ਭਵਨ ਤੋਂ ਕੁਝ ਹੀ ਦੂਰੀ 'ਤੇ ਸਥਿਤ ਜੰਤਰ-ਮੰਤਰ ਜਿਸ ਨੂੰ ਪ੍ਰਦਰਸ਼ਨਕਾਰੀਆਂ ਦਾ ਠਿਕਾਣਾ ਵੀ ਕਿਹਾ ਜਾਂਦਾ ਹੈ ਤੇ ਕਿਸਾਨਾਂ ਦੀ ਸੰਸਦ ਲਾਈ ਜਾਵੇਗੀ | ਵੀਰਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਕਿਸਾਨ ਸੰਸਦ 9 ਅਗਸਤ ਤੱਕ ਚੱਲੇਗੀ, ਜਿੱਥੇ ਹਰ ਰੋਜ਼ 200 ਪ੍ਰਦਰਸ਼ਨਕਾਰੀ ਕਿਸਾਨ, ਪੁਲਿਸ ਦੀ ਨਿਗਰਾਨੀ 'ਚ ਪਹੁੰਚਣਗੇ ਤੇ ਸ਼ਾਮੀਂ 5 ਵਜੇ ਵਾਪਸ ਸਿੰਘੂ ਬਾਰਡਰ ਪਰਤ ਜਾਣਗੇ | 26 ਜਨਵਰੀ ਨੂੰ ਹੋਈ ਹਿੰਸਾ ਤੋਂ ਸਬਕ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਜਾਂ ਸਮਝੌਤਾ ਕਰਨ ਨੂੰ ਕੋਰੀ ਨਾਂਹ ਕਰ ਦਿੱਤੀ | ਕਿਸਾਨ ਆਗੂਆਂ ਮੁਤਾਬਿਕ ਪਿਛਲੀ ਵਾਰ ਦਾ ਤਜਰਬਾ ਸਹੀ ਨਾ ਰਹਿਣ ਕਰਕੇ ਉਹ ਪੁਲਿਸ ਨੂੰ ਮਨਾਉਣ ਲਈ ਕੋਈ ਜ਼ੋਰ ਜ਼ਬਰਦਸਤੀ ਨਹੀਂ ਕਰ ਰਹੇ | ਸੰਯੁਕਤ ਕਿਸਾਨ ਮੋਰਚੇ ਮੁਤਾਬਿਕ ਪੁਲਿਸ ਵਲੋਂ ਉਨ੍ਹਾਂ ਨੂੰ ਗਿਣਤੀ ਘਟਾਉਣ, 200 ਦੀ ਥਾਂ 30-40 ਕਰਨ ਦੀ ਪੇਸ਼ਕਸ਼ ਕੀਤੀ ਗਈ ਪਰ ਕਿਸਾਨਾਂ ਵਲੋਂ ਇਹ ਤਜਵੀਜ਼ ਰੱਦ ਕਰ ਦਿੱਤੀ ਗਈ | ਹੁਣ ਪੁਲਿਸ ਜਿੱਥੋਂ ਤੱਕ ਜਾਣ ਦੀ ਇਜਾਜ਼ਤ ਦੇਵੇਗੀ ਕਿਸਾਨ ਉੱਥੇ ਤੱਕ ਜਾਣਗੇ, ਜਿੱਥੇ ਰੋਕਣਗੇ ਜਾਂ ਗਿ੍ਫ਼ਤਾਰੀ ਕਰਨਗੇ ਉਹ ਗਿ੍ਫ਼ਤਾਰੀਆਂ ਦੇ ਦੇਣਗੇ | ਸੰਯੁਕਤ ਕਿਸਾਨ ਮੋਰਚੇ ਦਾ ਵਧੇਰੇ ਧਿਆਨ ਅੰਦੋਲਨ ਸ਼ਾਂਤਮਈ ਰੱਖਣ 'ਤੇ ਹੈ | ਕਿਸਾਨ ਅੰਦੋਲਨ 'ਚ ਸਾਰੀਆਂ ਜਥੇਬੰਦੀਆਂ ਦੀ ਬਰਾਬਰ ਦੀ ਸ਼ਮੂਲੀਅਤ ਦੇਣ ਲਈ ਮੋਰਚੇ ਵਲੋਂ ਲਏ ਫ਼ੈਸਲੇ ਮੁਤਾਬਿਕ ਹਰ ਰੋਜ਼ ਹਿੱਸਾ ਲੈਣ ਵਾਲੇ 200 ਕਿਸਾਨਾਂ 'ਚੋਂ 100 ਪੰਜਾਬ ਦੀਆਂ ਜਥੇਬੰਦੀਆਂ ਦੇ ਹੋਣਗੇ ਜਦਕਿ ਬਾਕੀ 100 ਦੂਜੇ ਰਾਜਾਂ ਦੀਆਂ ਜਥੇਬੰਦੀਆਂ ਤੋਂ ਹੋਣਗੇ | ਕਿਸਾਨ ਆਗੂ ਰਜਿੰਦਰ ਸਿੰਘ ਮੁਤਾਬਿਕ ਪਹਿਲਾਂ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 40 ਜਥੇਬੰਦੀਆਂ ਦੇ 5-5 ਕਿਸਾਨ ਸ਼ਾਮਿਲ ਕਰਨ ਦਾ ਸੱਦਾ ਦਿੱਤਾ ਗਿਆ ਸੀ ਪਰ ਬਾਕੀ ਰਾਜਾਂ ਤੋਂ ਪ੍ਰਦਰਸ਼ਨ ਦੀ ਸ਼ਮੂਲੀਅਤ ਕਰਨ ਦੀਆਂ ਅਪੀਲਾਂ ਨੂੰ ਵੇਖਦਿਆਂ ਪੰਜਾਬ ਦੀਆਂ 32 ਜਥੇਬੰਦੀਆਂ ਨੂੰ ਕਿਸਾਨਾਂ ਦੀ ਗਿਣਤੀ 3 ਤੱਕ ਸੀਮਤ ਕਰਨ ਨੂੰ ਕਿਹਾ ਗਿਆ, ਜਿਸ 'ਚ ਹਰ ਕਿਸਾਨ ਜਥੇਬੰਦੀ ਸੂਬਾ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਆਗੂਆਂ ਨੂੰ ਅੱਗੇ ਕਰੇਗੀ | ਮੋਰਚੇ ਮੁਤਾਬਿਕ ਸੰਸਦ ਮਾਰਚ 'ਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਨੂੰ ਆਪਣੇ ਗਲ 'ਚ ਪਛਾਣ ਪੱਤਰ ਪਾਉਣਾ ਹੋਵੇਗਾ, ਨਾਲ ਹੀ ਮਾਨਸਿਕ ਤੌਰ 'ਤੇ 6 ਮਹੀਨੇ ਤੱਕ ਦੀ ਜੇਲ੍ਹ ਦੀ ਸਜ਼ਾ ਲਈ ਵੀ ਤਿਆਰ ਹੋਣਾ ਪਵੇਗਾ ਕਿਉਂਕਿ ਧਾਰਾ 751 ਤਹਿਤ ਵੱਧ ਤੋਂ ਵੱਧ ਸਜ਼ਾ 6 ਮਹੀਨੇ ਦੀ ਹੋ ਸਕਦੀ ਹੈ | ਸੰਸਦ ਮਾਰਚ ਕਰਦਿਆਂ ਕਿਸਾਨ ਸੰਸਦ ਓਨੀ ਦੇਰ ਲਈ ਹੋਵੇਗੀ ਜਿੰਨੀ ਦੇਰ ਸੰਸਦ ਦਾ ਮੌਨਸੂਨ ਇਜਲਾਸ ਚੱਲਗਾ ਭਾਵ 13 ਅਗਸਤ ਤੱਕ | ਇਸ ਦੌਰਾਨ ਸਨਿਚਰਵਾਰ ਅਤੇ ਐਤਵਾਰ ਜਿਸ ਦਿਨ ਸੰਸਦ ਬੰਦ ਹੋਵੇਗੀ, ਕਿਸਾਨ ਸੰਸਦ ਚੱਲੇਗੀ | ਹਾਲਾਂਕਿ ਹਲਕਿਆਂ ਮੁਤਾਬਿਕ ਪ੍ਰਸ਼ਾਸਨ ਵਲੋਂ 9 ਅਗਸਤ ਤੱਕ ਲਈ ਇਜਾਜ਼ਤ ਦਿੱਤੀ ਗਈ ਹੈ | ਪ੍ਰਸ਼ਾਸਨ ਵਲੋਂ ਸਮਾਂਬੱਧ ਇਜਾਜ਼ਤ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਲਈ ਗਈ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ 13 ਅਗਸਤ ਤੱਕ ਆਪਣਾ ਮਾਰਚ ਜਾਰੀ ਰੱਖਣਗੇ |
ਚੁਣੇ ਜਾਣਗੇ ਸਪੀਕਰ ਤੇ ਡਿਪਟੀ ਸਪੀਕਰ
ਵੀਰਵਾਰ ਨੂੰ 200 ਮੈਂਬਰੀ ਪਹਿਲੇ ਕਿਸਾਨੀ ਜਥੇ 'ਚ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਯੋਗੇਂਦਰ ਯਾਦਵ, ਹਰਜੀਤ ਸਿੰਘ ਢੋਲੇਵਾਲ ਆਦਿ ਸ਼ਾਮਿਲ ਹੋਣਗੇ | ਉਲੀਕੇ ਗਏ ਪ੍ਰੋਗਰਾਮ ਤਹਿਤ ਕਿਸਾਨ ਸੰਸਦ 'ਚ ਇਕ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਉਸ 'ਚੋਂ ਇਕ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਵੇਗੀ | ਭਾਰਤੀ ਸੰਸਦ ਦੇ ਬਰਾਬਰ ਚੱਲਣ ਵਾਲੀ ਕਿਸਾਨ ਸੰਸਦ ਦੇ ਪਹਿਲੇ ਦੋ ਦਿਨ ਏ.ਪੀ.ਐੱਮ.ਸੀ. 'ਤੇ ਚਰਚਾ ਕੀਤੀ ਜਾਵੇਗੀ | ਸੰਸਦ ਦੀ ਕਾਰਵਾਈ ਖ਼ਤਮ ਹੋਣ ਮਗਰੋਂ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਜਾਵੇਗੀ |
ਸਰਕਾਰ ਕੋਲ ਕਿਸਾਨਾਂ ਦੀਆਂ ਮੌਤਾਂ ਦਾ ਅੰਕੜਾ ਨਾ ਹੋਣਾ ਸ਼ਰਮਨਾਕ-ਮੋਰਚਾ
ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਦੇ ਉਸ ਬਿਆਨ ਨੂੰ ਸ਼ਰਮਨਾਕ ਕਰਾਰ ਦਿੱਤਾ ਜਿਸ 'ਚ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸੰਘਰਸ਼ਸ਼ੀਲ ਕਿਸਾਨਾਂ ਬਾਰੇ ਕੋਈ ਅੰਕੜਾ ਨਹੀਂ, ਜਿਨ੍ਹਾਂ ਦੀ ਇਸ ਅੰਦੋਲਨ 'ਚ ਮੌਤ ਹੋ ਗਈ ਮੋਰਚੇ ਵਲੋਂ ਜਾਰੀ ਬਿਆਨ 'ਚ ਦਸੰਬਰ 2020 'ਚ ਹੋਈ ਉਸ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸਮੇਤ ਸਾਰੇ ਸਰਕਾਰੀ ਵਫ਼ਦ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਧਾਰਿਆ ਸੀ | ਮੋਰਚੇ ਨੇ ਬਿਆਨ 'ਚ ਉਸ ਬਲਾਗ ਦਾ ਲਿੰਕ ਵੀ ਸਾਂਝਾ ਕੀਤਾ ਜਿਸ 'ਚ ਕਿਸਾਨਾਂ ਵਲੋਂ ਮੌਤਾਂ ਦਾ ਅੰਕੜਾ ਜਨਤਕ ਕੀਤਾ ਗਿਆ ਹੈ | ਮੋਰਚੇ ਦੇ ਬਿਆਨ ਮੁਤਾਬਿਕ 10 ਜੁਲਾਈ, 2021 ਤੱਕ 537 ਕਿਸਾਨ ਜਾਨ ਗੁਆ ਬੈਠੇ ਹਨ | ਮੋਰਚੇ ਨੇ ਇਹ ਵੀ ਕਿਹਾ ਕਿ ਲੋਕ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਖੇਤੀਬਾੜੀ ਮੰਤਰੀ ਤੋਮਰ ਦਾ ਇਹ ਕਹਿਣਾ ਕਿ ਸਰਕਾਰ ਨੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਖ਼ਤਮ ਕਰਵਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਹਨ, ਇਹ ਸਰਕਾਰ ਦੀ ਕਿਸਾਨਾਂ ਪ੍ਰਤੀ ਮਾਨਸਿਕਤਾ ਦਰਸਾਉਂਦਾ ਹੈ |

ਸੰਸਦੀ ਕਮੇਟੀ 28 ਨੂੰ ਪੈਗਾਸਸ ਜਾਸੂਸੀ ਸਬੰਧੀ ਕਰੇਗੀ ਪੁੱਛਗਿੱਛ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਅਗਵਾਈ ਵਾਲੀ ਸੰਸਦ ਦੀ ਸਥਾਈ ਕਮੇਟੀ 28 ਜੁਲਾਈ ਨੂੰ ਪੈਗਾਸਸ ਸਪਾਈਵੇਅਰ ਜਾਸੂਸੀ ਕਾਂਡ ਦੇ ਮੁੱਦੇ 'ਤੇ ਚਰਚਾ ਕਰੇਗੀ | ਸੰਸਦ ਦੇ ਅੰਦਰ-ਬਾਹਰ ਗੂੰਜ ਰਹੇ ਇਸ ਜਾਸੂਸੀ ਕਾਂਡ 'ਚ ਕਈ ਸਿਆਸੀ ਆਗੂਆਂ ਅਤੇ ਪੱਤਰਕਾਰਾਂ ਦੇ ਫ਼ੋਨ ਟੈਪ ਕੀਤੇ ਜਾਣ ਦੀ ਰਿਪੋਰਟ ਹੈ | ਕਮੇਟੀ ਵਲੋਂ ਸੱਦੀ ਇਸ ਬੈਠਕ 'ਚ ਇਲੈੱਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਅਤੇ ਸੰਚਾਰ ਮੰਤਰਾਲੇ ਦੇ ਅਧਿਕਾਰੀਆਂ ਨੂੰ ਵੀ ਬੈਠਕ 'ਚ ਬੁਲਾਇਆ ਜਾਵੇਗਾ | ਸਟੈਂਡਿੰਗ ਕਮੇਟੀ ਵਲੋਂ ਇਸ ਮੀਟਿੰਗ 'ਚ ਨਾਗਰਿਕਾਂ ਦੇ ਡਾਟਾ ਦੀ ਸੁਰੱਖਿਆ ਅਤੇ ਨਿੱਜਤਾ ਦੇ ਮੁੱਦੇ 'ਤੇ ਚਰਚਾ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਸਾਲ 2019 'ਚ ਵੀ ਵੱਟਸਐਪ 'ਚ ਅਜਿਹੇ ਹੀ ਪੈਗਾਸਸ ਸਪਾਈਵੇਅਰ ਦਾ ਮਾਮਲਾ ਇਸ ਕਮੇਟੀ ਦੇ ਸਾਹਮਣੇ ਲਿਆਂਦਾ ਗਿਆ ਸੀ | ਹੁਣ ਸਾਹਮਣੇ ਆਈ ਰਿਪੋਰਟ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ, ਮਮਤਾ ਬੈਨਰਜੀ ਦੇ ਭਤੀਜੇ ਅਤੇ ਟੀ.ਐੱਮ.ਸੀ. ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਅਤੇ ਇੱਥੋਂ ਤੱਕ ਕਿ ਮੌਜੂਦਾ ਆਈ.ਟੀ. ਮੰਤਰੀ ਅਸ਼ਵਨੀ ਵੈਸ਼ਨਵ ਦਾ ਵੀ ਨਾਂਅ ਸ਼ਾਮਿਲ ਹੈ |

'ਆਕਸੀਜਨ ਦੀ ਕਮੀ ਕਾਰਨ ਕੋਈ ਮੌਤ ਨਹੀਂ' ਦੇ ਬਿਆਨ 'ਤੇ ਘਿਰੀ ਕੇਂਦਰ ਸਰਕਾਰ

ਨਵੀਂ ਦਿੱਲੀ, 21 ਜੁਲਾਈ (ਉਪਮਾ ਡਾਗਾ ਪਾਰਥ)-ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਕੁਮਾਰ ਵਲੋਂ ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਹੀਂ ਹੋਣ ਦਾ ਲਿਖਤੀ ਬਿਆਨ ਦੇਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਤਿੱਖੇ ਪ੍ਰਤੀਕਰਮ ਕਰਦਿਆਂ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ | ਦੂਜੇ ਪਾਸੇ ਦੋਸ਼ਾਂ 'ਚ ਘਿਰੀ ਸਰਕਾਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਿਹਤ ਰਾਜਾਂ ਦਾ ਵਿਸ਼ਾ ਹੈ | ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੇ ਇਸ ਬਿਆਨ ਦੀ ਖ਼ਬਰ ਨੂੰ ਟੈਗ ਕਰਦਿਆਂ ਕਿਹਾ ਕਿ ਸਿਰਫ਼ ਆਕਸੀਜਨ ਦੀ ਕਮੀ ਨਹੀਂ ਸੀ, ਸੰਵੇਦਨਸ਼ੀਲਤਾ ਅਤੇ ਸੱਚ ਦੀ ਭਾਰੀ ਕਮੀ ਉਦੋਂ ਵੀ ਸੀ, ਅੱਜ ਵੀ ਹੈ | ਰਾਜ ਸਭਾ ਸੰਸਦ ਮੈਂਬਰ ਕੇ. ਵੇਨੂਗੋਪਾਲ ਵਲੋਂ ਇਹ ਲਿਖਤੀ ਸਵਾਲ ਪੁੱਛਿਆ ਗਿਆ ਸੀ ਕਿ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਮੀ ਕਾਰਨ ਕਿੰਨੀਆਂ ਮੌਤਾਂ ਹੋਈਆਂ, ਜਿਸ 'ਤੇ ਸਿਹਤ ਰਾਜ ਮੰਤਰੀ ਨੇ ਕੋਈ ਵੀ ਮੌਤ ਨਾ ਹੋਣ ਦਾ ਜਵਾਬ ਦਿੱਤਾ ਸੀ, ਹਾਲਾਂਕਿ ਉਨ੍ਹਾਂ ਆਕਸੀਜਨ ਦੀ ਮੰਗ 'ਚ ਤਿੱਗਣੇ ਤੋਂ ਵੱਧ ਵਾਧਾ ਹੋਣ ਦੀ ਗੱਲ ਪ੍ਰਵਾਨ ਕੀਤੀ ਸੀ | ਵੇਨੂਗੋਪਾਲ ਨੇ ਕਿਹਾ ਕਿ ਮੰਤਰੀ ਨੇ ਸਦਨ ਨੂੰ ਗੁੰਮਰਾਹ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਮੰਤਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਮਤਾ ਪੇਸ਼ ਕਰਨਗੇ | ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਸ਼ਿਵ ਸੈਨਾ ਨੇ ਵੀ ਸਰਕਾਰ ਦੇ ਇਸ ਬਿਆਨ ਦੇ ਗੁੰਮਰਾਹਕੁੰਨ ਹੋਣ ਦਾ ਦਾਅਵਾ ਕੀਤਾ | ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਿਹਤ ਰਾਜ ਮੰਤਰੀ ਦੇ ਬਿਆਨ ਦੀ ਨਿਖੇਧੀ ਕੀਤੀ | ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਨੇ ਕੇਂਦਰ 'ਤੇ ਆਪਣੀ ਕਮੀ ਛੁਪਾਉਣ ਲਈ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਦੀ ਨੀਤੀ ਬਹੁਤ ਹੀ ਵਿਨਾਸ਼ਕਾਰੀ ਹੈ | ਸਤੇਂਦਰ ਜੈਨ ਨੇ ਤਨਜ਼ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਂ ਇਹ ਵੀ ਕਹਿ ਸਕਦੀ ਹੈ ਕਿ ਦੇਸ਼ 'ਚ ਕੋਈ ਮਹਾਂਮਾਰੀ ਆਈ ਹੀ ਨਹੀਂ | ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਉਤ ਨੇ ਸਰਕਾਰ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਅਜਿਹੇ ਝੂਠੇ ਬਿਆਨ ਦੇਣ 'ਤੇ ਸਰਕਾਰ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ | ਦੂਜੇ ਪਾਸੇ ਬਚਾਅ ਦੀ ਮੁਦਰਾ 'ਚ ਆਈ ਸਰਕਾਰ ਨੇ ਸਿਹਤ ਨੂੰ ਰਾਜਾਂ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਕਿਸੇ ਵੀ ਰਾਜ ਨੇ ਆਕਸੀਜਨ ਦੀ ਕਮੀ ਨੂੰ ਲੈ ਕੇ ਮੌਤ ਦਾ ਕੋਈ ਅੰਕੜਾ ਨਹੀਂ ਭੇਜਿਆ | ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਕਿਸੇ ਨੇ ਵੀ ਇਹ ਨਹੀਂ ਕਿਹਾ ਕਿ ਉਨ੍ਹਾਂ ਦੇ ਰਾਜ 'ਚ ਆਕਸੀਜਨ ਦੀ ਕਮੀ ਨੂੰ ਲੈ ਕੇ ਮੌਤ ਹੋਈ ਹੈ |

ਕਿਸਾਨਾਂ ਦੀ ਖੁਸ਼ਹਾਲੀ 'ਚ ਹੀ ਦੇਸ਼ ਦੀ ਤਰੱਕੀ-ਓਮ ਪ੍ਰਕਾਸ਼ ਚੌਟਾਲਾ

ਚੰਡੀਗੜ੍ਹ/ਬਹਾਦਰਗੜ੍ਹ, 21 ਜੁੁਲਾਈ (ਰਾਮ ਸਿੰਘ ਬਰਾੜ)-ਬੁੱਧਵਾਰ ਨੂੰ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਬਹਾਦਰਗੜ੍ਹ ਵਿਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਪੁੱਜੇ | ਇਸ ਮੌਕੇ ਕਿਸਾਨਾਂ ਨੇ ਜੋਸ਼ੀਲੇ ਨਾਅਰੇ ਲਗਾਉਂਦੇ ਹੋਏ ਚੌਟਾਲਾ ਦਾ ਸਵਾਗਤ ਕੀਤਾ | ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਚੌਟਾਲਾ ਨੇ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਅਤੇ ਪੂੰਜੀਪਤੀਆਂ ਦੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ 8 ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ | ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਨਹੀਂ ਸਗੋਂ ਪੂਰੇ ਦੇਸ਼ ਦੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦਾ ਮੁੱਖ ਕਿੱਤਾ ਖੇਤੀ ਹੈ ਅਤੇ ਖੇਤੀ, ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਇਸ ਲਈ ਜੇਕਰ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਦੇਸ਼ ਤਰੱਕੀ ਕਰੇਗਾ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਰਹੇ ਹਨ ਅਤੇ ਰਹਿਣਗੇ | ਇਸ ਮੌਕੇ ਨਫੇ ਸਿੰਘ ਰਾਠੀ, ਸੁਨੈਨਾ ਚੌਟਾਲਾ, ਕੈਪਟਨ ਇੰਦਰ ਸਿੰਘ, ਬਲਵੰਤ ਮਾਇਨਾ, ਰਾਮਕਵਾਰ ਸੈਣੀ, ਸ. ਗੁਰਦੇਵ ਸਿੰਘ ਆਦਿ ਹਾਜ਼ਰ ਸਨ |

ਸੂਬਾ ਸਰਕਾਰ ਵਲੋਂ ਦਰਮਿਆਨੀਆਂ ਸਨਅਤਾਂ ਨੂੰ 40 ਫ਼ੀਸਦੀ ਸਸਤੀ ਬਿਜਲੀ ਦੇਣ ਦੀ ਤਿਆਰੀ

ਚੰਡੀਗੜ੍ਹ, 21 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਰਾਜ ਦੀਆਂ ਦਰਮਿਆਨੀਆਂ ਸਨਅਤਾਂ ਦੇ ਬਿਜਲੀ ਬਿੱਲਾਂ 'ਚ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸ ਕਟੌਤੀ ਦੀ ਭਰਪਾਈ, ਰਾਜ ਦੀਆਂ ਵੱਡੀਆਂ ਸਨਅਤਾਂ ਦੇ ਬਿਜਲੀ ਬਿੱਲਾਂ 'ਚ ਵਾਧਾ ਕਰਕੇ ਕੀਤੀ ਜਾਵੇਗੀ | ਇਸ ਬਾਰੇ ਵਿੱਤ ਵਿਭਾਗ ਨੇ ਪੰਜਾਬ ਦੇ ਪਾਵਰਕਾਮ ਮਹਿਕਮੇ ਨੂੰ ਕਿਹਾ ਹੈ ਕਿ ਦਰਮਿਆਨੀਆਂ ਸਨਅਤਾਂ ਦੇ ਬਿਜਲੀ ਬਿੱਲ 40 ਫ਼ੀਸਦੀ ਘੱਟ ਕਰਨ (ਵੇਵਰ ਆਫ਼ ਆਨ ਫਿਕਸਡ ਚਾਰਜਸ) ਅਤੇ ਵੱਡੀਆਂ ਸਨਅਤਾਂ ਦੀ ਇਲੈਕਟ੍ਰੀਸਿਟੀ ਡਿਊਟੀ 2 ਫ਼ੀਸਦੀ ਵਧਾਉਣ ਸਬੰਧੀ ਸਮੁੱਚਾ ਜੋੜ-ਘਟਾਉ ਕਰਕੇ (ਕੈਲਕੁਲੇਸ਼ਨ) ਵਿੱਤ ਵਿਭਾਗ ਨੂੰ ਭੇਜਿਆ ਜਾਵੇ, ਜਿਸ ਤੋਂ ਬਾਅਦ ਪੰਜਾਬ ਕੈਬਨਿਟ 'ਚ ਇਸ 'ਤੇ ਅੰਤਿਮ ਮੋਹਰ ਲੱਗੇਗੀ | ਸਰਕਾਰ ਦਾ ਮੰਨਣਾ ਹੈ ਕਿ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਕਰਕੇ ਵਪਾਰ ਬੰਦ ਹੋ ਗਏ ਸਨ, ਜਿਸ ਕਾਰਨ ਸਨਅਤਾਂ ਦੀ ਹਾਲਤ ਮੰਦੀ ਹੋ ਗਈ ਹੈ | ਪ੍ਰਾਪਤ ਸਰਕਾਰੀ ਵੇਰਵਿਆਂ ਅਨੁਸਾਰ ਪੰਜਾਬ 'ਚ ਇਸ ਵੇਲੇ 9000 ਵੱਡੀਆਂ ਸਨਅਤੀ ਇਕਾਈਆਂ ਹਨ, ਜਿਨ੍ਹਾਂ ਨੂੰ ਸੂਬਾ ਸਰਕਾਰ ਵਲੋਂ ਲਗਪਗ 1600 ਕਰੋੜ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ | ਦਰਮਿਆਨੀਆਂ ਸਨਅਤਾਂ ਦੀ ਸੰਖਿਆ 31,492 ਹੈ, ਜੋ ਕਿ 165.51 ਕਰੋੜ ਰੁਪਏ ਸਬਸਿਡੀ ਲੈ ਰਹੀਆਂ ਹਨ | ਛੋਟੀਆਂ ਇਕਾਈਆਂ 98,479 ਹਨ, ਜਿਨ੍ਹਾਂ ਦੇ ਬਿਜਲੀ ਬਿੱਲਾਂ 'ਚ ਕੋਈ ਕਟੌਤੀ ਨਹੀਂ ਕੀਤੀ ਜਾ ਰਹੀ | ਛੋਟੀਆਂ ਸਨਅਤਾਂ ਨੂੰ 162.41 ਕਰੋੜ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ | ਦਰਅਸਲ, ਪਾਵਰਕਾਮ ਮਹਿਕਮੇ ਨੇ ਵਿੱਤ ਵਿਭਾਗ ਨੂੰ ਭੇਜੀ ਆਪਣੀ ਤਜਵੀਜ਼ 'ਚ ਕਿਹਾ ਸੀ ਕਿ ਜਦੋਂ ਦਰਮਿਆਨੀਆਂ ਸਨਅਤਾਂ ਦੇ ਬਿਜਲੀ ਬਿੱਲ 40 ਫ਼ੀਸਦੀ ਘੱਟ ਕੀਤੇ ਜਾਣਗੇ ਤਾਂ ਸਰਕਾਰੀ ਖ਼ਜ਼ਾਨੇ 'ਤੇ 103 ਕਰੋੜ ਰੁਪਏ ਦਾ ਬੋਝ ਪਵੇਗਾ | ਇਸ ਲਈ ਵੱਡੀਆਂ ਸਨਅਤਾਂ, ਜੋ ਕਿ ਸਨਅਤੀ ਸਬਸਿਡੀ ਦਾ ਵੱਡਾ ਹਿੱਸਾ ਲੈ ਰਹੀਆਂ ਹਨ, ਉਨ੍ਹਾਂ ਦੀ ਇਲੈਕਟ੍ਰੀਸਿਟੀ ਡਿਊਟੀ 2 ਫ਼ੀਸਦੀ ਵਧਾ ਕੇ 134 ਕਰੋੜ ਰੁਪਏ ਵੱਟ ਲਏ ਜਾਣ ਤਾਂ ਕਿ ਦਰਮਿਆਨੀਆਂ ਸਨਅਤਾਂ ਨੂੰ ਰਾਹਤ ਦਿੱਤੀ ਜਾ ਸਕੇ | ਪਾਵਰਕਾਮ ਮਹਿਕਮੇ ਦੀ ਤਜਵੀਜ਼ 'ਤੇ ਵਿੱਤ ਵਿਭਾਗ ਨੇ ਕਿਹਾ ਹੈ ਕਿ ਇਹ ਤਜਵੀਜ਼ ਪੰਜਾਬ ਮੰਤਰੀ ਮੰਡਲ ਦੀ ਬੈਠਕ 'ਚ ਭੇਜਣ ਤੋਂ ਪਹਿਲਾਂ ਬਿੱਲਾਂ ਦਾ ਸਮੁੱਚਾ ਜੋੜ ਘਟਾਓ ਭੇਜਿਆ ਜਾਵੇ ਤਾਂ ਕਿ ਅੰਤਿਮ ਫ਼ੈਸਲਾ ਲਿਆ ਜਾ ਸਕੇ |

ਜੰਮੂ ਹਵਾਈ ਸੈਨਾ ਅੱਡੇ ਨੇੜੇ ਮੁੜ ਉੱਡਦਾ ਦਿੱਸਿਆ ਡਰੋਨ

ਸ੍ਰੀਨਗਰ, 21 ਜੁਲਾਈ (ਮਨਜੀਤ ਸਿੰਘ)-ਜੰਮੂ ਖੇਤਰ 'ਚ ਸ਼ੱਕੀ ਡਰੋਨਾਂ ਦੀਆਂ ਉਡਾਣਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ, ਸੂਤਰਾਂ ਅਨੁਸਾਰ ਬੁੱਧਵਾਰ ਤੜਕੇ 4 ਤੋਂ 4.07 ਵਜੇ ਜੰਮੂ ਹਵਾਈ ਸੈਨਾ ਦੇ ਅੱਡੇ ਨੇੜੇ ਸਤਵਾਰੀ ਇਲਾਕੇ ਉਪਰ ਇਕ ਛੋਟਾ ਡਰੋਨ ਉੱਡਦਾ ਵੇਖਿਆ ਗਿਆ ਹੈ | ਇਹ ਘਟਨਾ ਬੀ.ਐਸ.ਐਫ ਵਲੋਂ ਅੰਤਰਰਾਸ਼ਟਰੀ ਸਰਹੱਦ ਦੇ ਅਰਨੀਆਂ ਸੈਕਟਰ 'ਚ ਪਾਕਿ ਤਰਫੋਂ ਆਏ ਡਰੋਨ ਨੂੰ ਵਾਪਸ ਭਜਾਏ ਜਾਣ ਦੇ 24 ਘੰਟਿਆਂ ਅੰਦਰ ਮੁੜ ਵਾਪਰੀ ਹੈ | ਪੁਲਿਸ ਨੇ ਦੱਸਿਆ ਕਿ ਹਵਾਈ ਸੈਨਾ ਦੇ ਅੱਡੇ ਨੇੜੇ ਚੱਠਾ ਇਲਾਕੇ 'ਚ 2 ਵਾਰ ਸ਼ੱਕੀ ਡਰੋਨ ਉਡਦਾ ਵੇਖਿਆ ਗਿਆ, ਅਲਰਟ ਦੇ ਚੱਲਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਪਰ ਉਨ੍ਹਾਂ ਹੱਥ ਕੁਝ ਨਾ ਲੱਗਾ ਅਤੇ ਡਰੋਨ ਗਾਇਬ ਹੋ ਗਿਆ |

ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਵਾਪਸ ਕਰਨ ਲਈ ਮਜਬੂਰ ਕਰਨਾ ਹੀ ਅਕਾਲੀ ਦਲ ਦਾ ਮੁੱਖ ਏਜੰਡਾ-ਸੁਖਬੀਰ

ਜਗਤਾਰ ਸਿੰਘ ਨਵੀਂ ਦਿੱਲੀ, 21 ਜੁਲਾਈ-ਸੰਸਦ 'ਚ ਸ਼੍ਰੋਮਣੀ ਅਕਾਲੀ ਦਲ ਦਾ ਇਕੋ-ਇਕ ਏਜੰਡਾ, ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਕੇ ਪ੍ਰਧਾਨ ਮੰਤਰੀ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਕਰਨ ਲਈ ਮਜਬੂਰ ਕਰਨਾ ਹੈ ਅਤੇ ਇਸ ਲਈ ਸੰਸਦ ਵਿਚ ਬਾਕੀ ਪਾਰਟੀਆਂ ਨੂੰ ਸਾਰਾ ਏਜੰਡਾ ...

ਪੂਰੀ ਖ਼ਬਰ »

ਮਹਾਰਾਸ਼ਟਰ ਵਲੋਂ ਅੰਕੜੇ ਸੋਧਣ ਨਾਲ ਇਕੋ ਦਿਨ 3,998 ਮੌਤਾਂ-42,015 ਨਵੇਂ ਕੋਰੋਨਾ ਕੇਸ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਦੇਸ਼ 'ਚ ਇਕ ਦਿਨ 'ਚ ਕੋਵਿਡ-19 ਨਾਲ 3,998 ਮੌਤਾਂ ਦੇ ਮਾਮਲੇ ਸਾਹਮਣੇ ਆਉਣ ਨਾਲ ਜਾਨਲੇਵਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦਾ ਕੁੱਲ ਅੰਕੜਾ 4,18,480 ਹੋ ਗਿਆ ਹੈ | ਮਹਾਰਾਸ਼ਟਰ ਵਲੋਂ 14ਵੀਂ ਵਾਰ ਕੋਰੋਨਾ ਮਾਮਲੇ ਸੋਧ ਕੇ ਪੇਸ਼ ਕਰਨ ਨਾਲ ਇਕ ਦਿਨ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਨਿਯੁਕਤ ਕਰਨ ਦਾ ਕਦੇ ਵਿਰੋਧ ਨਹੀਂ ਕੀਤਾ-ਕੈਪਟਨ

ਕਿਹਾ, ਜੇ ਉਹ ਮੁਆਫ਼ੀ ਮੰਗਦੇ ਹਨ ਤਾਂ ਅਹੁਦਾ ਸੰਭਾਲਣ ਮੌਕੇ ਸ਼ਾਮਿਲ ਹੋ ਸਕਦਾ ਹਾਂ ਚੰਡੀਗੜ੍ਹ, 21 ਜੁਲਾਈ (ਹਰਕਵਲਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਸ਼ਾਮ ਇਕ ...

ਪੂਰੀ ਖ਼ਬਰ »

ਪ੍ਰਾਈਵੇਟ ਵਿਦਿਆਰਥੀਆਂ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 16 ਤੋਂ-ਸੀ.ਬੀ.ਐਸ.ਈ.

ਨਵੀਂ ਦਿੱਲੀ, 21 ਜੁਲਾਈ (ਏਜੰਸੀ)- ਸੀ.ਬੀ.ਐਸ.ਈ. ਨੇ ਸਕੂਲਾਂ ਦੇ ਨਿਯਮਿਤ ਵਿਦਿਆਰਥੀਆਂ ਵਾਂਗ 10ਵੀਂ ਤੇ 12ਵੀਂ ਜਮਾਤ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਨਤੀਜੇ ਐਲਾਨਣ ਤੋਂ ਇਨਕਾਰ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦਾ ਨਿਯਮਿਤ ਵਿਦਿਆਰਥੀਆਂ ਵਾਂਗ ...

ਪੂਰੀ ਖ਼ਬਰ »

ਦੋ ਮਿਜ਼ਾਈਲਾਂ ਦਾ ਸਫ਼ਲ ਪ੍ਰੀਖਣ

ਦਿੱਲੀ, 21 ਜੁਲਾਈ (ਏਜੰਸੀ)-ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਵਲੋਂ ਦੇਸੀ ਰੂੁਪ ਨਾਲ ਵਿਕਸਤ ਘੱਟ ਵਜ਼ਨ ਵਾਲੀ 'ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ' (ਐਮ.ਪੀ.ਏ.ਟੀ.ਜੀ.ਐਮ.) ਮਿਜ਼ਾਈਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ | ਡੀ.ਆਰ.ਡੀ.ਓ. ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਤਿੰਨ ਹੋਰ ਰਾਫੇਲ ਭਾਰਤ ਪੁੱਜੇ

ਨਵੀਂ ਦਿੱਲੀ, 21 ਜੁਲਾਈ (ਏਜੰਸੀ)-ਬੁੱਧਵਾਰ ਨੂੰ ਰਾਫੇਲ ਜਹਾਜ਼ਾਂ ਦੇ ਸੱਤਵੇਂ ਬੈਚ ਦੇ ਤਿੰਨ ਹੋਰ ਰਾਫੇਲ ਭਾਰਤ ਪੁੱਜ ਗਏ | ਜਾਣਕਾਰੀ ਅਨੁਸਾਰ ਇਨ੍ਹਾਂ ਰਾਫੇਲ ਜਹਾਜ਼ ਾਂ ਨੇ ਫਰਾਂਸ ਦੇ ਇਸਟ੍ਰੇਸ ਹਵਾਈ ਅੱਡੇ ਤੋਂ ਉਡਾਣ ਭਰੀ ਸੀ ਅਤੇ ਯੂ.ਏ.ਈ. ਵਿਖੇ ਹਵਾ 'ਚ ਹੀ ...

ਪੂਰੀ ਖ਼ਬਰ »

ਦਿੱਲੀ 'ਚ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫ਼ੀ ਮੰਗਣ ਕੇਜਰੀਵਾਲ-ਅਕਾਲੀ ਦਲ

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਖਣੀ ਦਿੱਲੀ 'ਚ ਇਸਾਈਆਂ ਦਾ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫ਼ੀ ਮੰਗਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਇਸ ਥਾਂ 'ਤੇ ਚਰਚ ...

ਪੂਰੀ ਖ਼ਬਰ »

ਈਦ ਮੌਕੇ ਮਠਿਆਈਆਂ ਦਾ ਆਦਾਨ-ਪ੍ਰਦਾਨ

ਸ੍ਰੀਨਗਰ/ਦਿੱਲੀ, 21 ਜੁਲਾਈ (ਮਨਜੀਤ ਸਿੰਘ/ਏਜੰਸੀ)-ਅੱਜ ਈਦ-ਉਲ-ਅਜ਼ਹਾ ਮੌਕੇ ਬੀ.ਐਸ.ਐਫ. ਅਤੇ ਪਾਕਿ ਰੇਂਜਰਾਂ ਨੇ ਸਰਹੱਦ ਦੀਆਂ ਕਈ ਥਾਵਾਂ 'ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ | 2019 ਤੋਂ ਬਾਅਦ ਪਹਿਲੀ ਵਾਰ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ਨੇ ਆਪਸ 'ਚ ਮਠਿਆਈਆਂ ...

ਪੂਰੀ ਖ਼ਬਰ »

ਸਿੱਧੂ ਸਮਰਥਕ ਵਿਧਾਇਕਾਂ ਵਲੋਂ ਕੈਪਟਨ ਨੂੰ ਸੱਦਾ ਪੱਤਰ

ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਉਪਰੰਤ ਉਨ੍ਹਾਂ ਦੀ 23 ਜੁਲਾਈ ਨੂੰ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਹੋ ਰਹੀ ਤਾਜ਼ਪੋਸ਼ੀ ਲਈ ਬਕਾਇਦਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੂੰ ਵੀ ਲਿਖਤ ਸੱਦਾ ਪੱਤਰ ਭੇਜਿਆ ਜਾ ਰਿਹਾ ਹੈ, ਜਿਸ ਦੀ ਇਬਾਰਤ ਤਿਆਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX