ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  about 3 hours ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  about 4 hours ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  about 4 hours ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  about 4 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 5 hours ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  about 5 hours ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 5 hours ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  about 4 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 6 hours ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  about 7 hours ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  about 8 hours ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  about 8 hours ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 8 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  about 8 hours ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  about 9 hours ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  about 9 hours ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  about 9 hours ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  about 10 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  about 10 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 10 hours ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  about 11 hours ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 11 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 11 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 12 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਫ਼ਤਹਿਗੜ੍ਹ ਸਾਹਿਬ

ਜਨਰਲ ਵਰਗ ਵੈੱਲਫੇਅਰ ਫੈੱਡਰੇਸ਼ਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ 85ਵੀਂ ਸੰਵਿਧਾਨਿਕ ਸੋਧ ਲਾਗੂ ਕਰਨ ਦੇ ਸਬੰਧ 'ਚ ਸ਼ੁਰੂ ਕੀਤੀ ਪ੍ਰਕ੍ਰਿਆ ਦੇ ਵਿਰੋਧ 'ਚ ਜਨਰਲ ਵਰਗ ਵੈੱਲਫੇਅਰ ਫੈਡਰੇਸ਼ਨ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਟਿਵਾਣਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕੀਤੀ ਗਈ, ਜਿਸ 'ਚ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ 'ਚ 85 ਵੀਂ ਸੰਵਿਧਾਨਕ ਸੋਧ ਨੂੰ ਲਾਗੂ ਨਾ ਕੀਤੀ ਜਾਵੇ ਤਾਂ ਜੋ ਜਨਰਲ ਵਰਗ ਨਾਲ ਧੱਕਾ ਹੋਣੋਂ ਰੋਕਿਆ ਜਾ ਸਕੇ | ਇਸ ਮੌਕੇ ਮੁੱਖ ਸਰਪ੍ਰਸਤ ਸ਼ਿਆਮ ਲਾਲ ਸ਼ਰਮਾ, ਬਿਜਲੀ ਬੋਰਡ ਦੇ ਪ੍ਰਧਾਨ ਕੁਲਜੀਤ ਸਿੰਘ, ਸਕੱਤਰ ਜਰਨਲ ਸੁਖਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਜਨਰਲ ਅਤੇ ਬੀ.ਸੀ ਵਰਗ ਦੇ ਮੁਲਾਜ਼ਮਾਂ, ਕਿਸਾਨਾਂ, ਵਪਾਰੀਆਂ ਅਤੇ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਬੰਦ ਕੀਤਾ ਜਾਵੇ ਤੇ ਪ੍ਰਸੋਨਲ ਵਿਭਾਗ ਵਲੋਂ 21 ਜਨਵਰੀ ਨੂੰ ਜਾਰੀ ਕੀਤੇ ਪੱਤਰ ਰਾਹੀ ਪੰਜਾਬ 'ਚ 85ਵੀਂ ਸੋਧ ਲਾਗੂ ਕਰਨ ਸਬੰਧੀ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ | ਆਗੂਆਂ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਲਗਾਈਆਂ ਸ਼ਰਤਾਂ ਨੂੰ ਪੂਰਾ ਕੀਤੇ ਬਿਨਾਂ 85ਵੀਂ ਸੋਧ ਅਨੁਸਾਰ ਪ੍ਰਮੋਸ਼ਨ 'ਚ ਰਾਖਵਾਂਕਰਨ ਦੇ ਨਾਲ ਸੀਨੀਅਰਤਾ ਦਾ ਲਾਭ ਨਹੀਂ ਦਿੱਤਾ ਜਾ ਸਕਦਾ | ਜਿਸ ਸਬੰਧੀ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਹੋਰਨਾਂ ਮੰਤਰੀ ਸਹਿਬਾਨਾਂ ਨੂੰ ਮੰਗ ਪੱਤਰ ਵੀ ਸੌਂਪੇ ਗਏ ਹਨ | ਆਗੂਆਂ ਨੇ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਵਲੋਂ 85ਵੀਂ ਸੋਧ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਫੈਡਰੇਸ਼ਨ ਵਲੋਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਫੈਡਰੇਸ਼ਨ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਜਨਰਲ ਵਰਗ ਲਈ ਭਲਾਈ ਬੋਰਡ ਦਾ ਗਠਨ ਕਰੇ ਤਾਂ ਜੋ ਉਹ ਆਪਣੀਆਂ ਸਮੱਸਿਆਵਾਂ ਨੂੰ ਬੋਰਡ ਸਾਹਮਣੇ ਰੱਖ ਸਕਣ | ਇਸ ਮੌਕੇ ਜਸਪਾਲ ਸਿੰਘ ਢੀਂਡਸਾ, ਅਮਨਦੀਪ ਸਿੰਘ ਰੰਧਾਵਾ, ਸੁਖਪ੍ਰੀਤ ਸਿੰਘ ਟਿਵਾਣਾ, ਗੁਰਪ੍ਰੀਤ ਸਿੰਘ ਪਮੌਰ, ਹਰਦੀਪ ਸਿੰਘ ਰੁੜਕੀ, ਜਸਵਿੰਦਰ ਸਿੰਘ ਬਧੌਛੀ, ਐਡ. ਸਮਿਤ ਗੁਪਤਾ, ਪੰਡਤ ਨਰਿੰਦਰ ਸ਼ਰਮਾ, ਅਮਨਦੀਪ ਸਿੰਘ ਸਿਹਤ ਵਿਭਾਗ, ਕੁਲਵੀਰ ਸਿੰਘ ਗਿੱਲ, ਮਨਜੀਤ ਸਿੰਘ ਰੰਘੇੜਾ ਅਤੇ ਅਵਤਾਰ ਸਿੰਘ ਮੁੱਢੜੀਆ ਆਦਿ ਹਾਜ਼ਰ ਸਨ |

ਪੰਜਾਬ ਵਾਸੀ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਗਹਿਲੋਤ

ਅਮਲੋਹ, 21 ਜੁਲਾਈ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਮਹਿਲਾ ਵਿੰਗ ਪੰਜਾਬ ਦੀ ਜੁਆਇੰਟ ਸਕੱਤਰ ਬੀਬੀ ਸੁਖਵਿੰਦਰ ਕੌਰ ਗਹਿਲੋਤ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਆਮ ਆਦਮੀ ਪਾਰਟੀ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਕੇਜਰੀਵਾਲ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ ਈਦ ਦੀ ਸਮੁੱਚੀ ਮਨੁੱਖਤਾ ਨੂੰ ਮੁਬਾਰਕਬਾਦ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਈਦ-ਉਲ-ਅਜ਼ਹਾ ਦੇ ਪਵਿੱਤਰ ਤਿਉਹਾਰ ਮੌਕੇ ਸਮੁੱਚੇ ਸੰਸਾਰ ਵਿਚ ਵੱਸਦੀ ਮੁਸਲਿਮ ਕੌਮ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਲ੍ਹਾ, ਅਕਾਲ ਪੁਰਖ, ਖ਼ੁਦਾ ਸਭ ...

ਪੂਰੀ ਖ਼ਬਰ »

ਬਸਪਾ ਨੇ ਐਡ. ਕਲਿਆਣ ਨੂੰ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਗੱਠਜੋੜ ਦਾ ਉਮੀਦਵਾਰ ਐਲਾਨਿਆ

ਖਮਾਣੋਂ, 21 ਜੁਲਾਈ (ਮਨਮੋਹਣ ਸਿੰਘ ਕਲੇਰ)-ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੁਆਰਾ ਬਸਪਾ ਆਲਾ ਕਮਾਨ ਦੇ ਆਗੂਆਂ ਦੀ ਹਾਜ਼ਰੀ 'ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਅਕਾਲੀ ਦਲ-ਬਸਪਾ ਗੱਠਜੋੜ ਦੇ ਵਲੋਂ ਬਸਪਾ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ...

ਪੂਰੀ ਖ਼ਬਰ »

ਬੱਸ ਸਟੈਂਡ ਖਮਾਣੋਂ 'ਚ ਖੜ੍ਹਾ ਮੋਟਰਸਾਈਕਲ ਚੋਰੀ

ਖਮਾਣੋਂ, 21 ਜੁਲਾਈ (ਮਨਮੋਹਨ ਸਿੰਘ ਕਲੇਰ)-ਖਮਾਣੋਂ ਦੇ ਮੇਨ ਬੱਸ ਸਟੈਂਡ 'ਚ ਇਕ ਮੋਟਰਸਾਈਕਲ ਚੋਰੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਮਾਲਕ ਪਰਦੀਪ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੀਤੇ ਦਿਨੀਂ ਉਹ ਆਪਣਾ ਸਪਲੈਂਡਰ ਪਲੱਸ ਮੋਟਰਸਾਈਕਲ ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਕੱਚੇ ਮਕਾਨ ਦੀ ਛੱਤ ਡਿੱਗੀ, 2 ਔਰਤਾਂ ਜ਼ਖਮੀ

ਜਖਵਾਲੀ, 21 ਜੁਲਾਈ (ਨਿਰਭੈ ਸਿੰਘ)-ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਲਗਾਤਾਰ ਹੋ ਰਹੀ ਬਰਸਾਤ ਕਾਰਨ ਨੇੜਲੇ ਪਿੰਡ ਬੁੱਚੜੇ ਖ਼ੁਰਦ ਵਿਖੇ ਇਕ ਗਰੀਬ ਪਰਿਵਾਰ ਦੇ ਕੱਚੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਲੱਤ ਤੇ ਚੂਲ਼ਾ ਟੁੱਟ ਗਿਆ, ਜਦਕਿ ਉਸ ਦੀ ਬਜ਼ੁਰਗ ਸੱਸ ਵੀ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਸਮੇਤ 2 ਕਾਬੂ

ਅਮਲੋਹ, 21 ਜੁਲਾਈ (ਰਿਸ਼ੂ ਗੋਇਲ, ਕੇਵਲ)-ਥਾਣਾ ਅਮਲੋਹ ਦੀ ਪੁਲਿਸ ਪਾਰਟੀ ਵਲੋਂ 20 ਕਿੱਲੋ ਭੁੱਕੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਿਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਪੰਚ ਦਵਿੰਦਰ ਸਿੰਘ ਜੱਲ੍ਹਾ ਸਹਿਕਾਰੀ ਸਭਾ ਦੇ ਸਰਬਸੰਮਤੀ ਨਾਲ ਡਾਇਰੈਕਟਰ ਚੁਣੇ ਗਏ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਸਰਪੰਚ ਦਵਿੰਦਰ ਸਿੰਘ ਜੱਲ੍ਹਾ ਸਹਿਕਾਰੀ ਮਾਰਕੀਟਿੰਗ ਕਮ ਪ੍ਰੋਸੈਸਿੰਗ ਸਭਾ ਲਿਮਟਿਡ ਸਰਹਿੰਦ ਦੇ ਸਰਬ ਸੰਮਤੀ ਨਾਲ ਡਾਇਰੈਕਟਰ ਚੁਣੇ ਗਏ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਚ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜਸਪਾਲ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਖ਼ਾਲਸਾ ਬੁੰਗਾ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਗਿਆਨੀ ...

ਪੂਰੀ ਖ਼ਬਰ »

ਰੋਜ਼ਾ ਸ਼ਰੀਫ਼ ਵਿਖੇ ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ...

ਪੂਰੀ ਖ਼ਬਰ »

ਦਹੇਜ ਲਈ ਪਤਨੀ ਦੀ ਕੁੱਟਮਾਰ ਕਰਨ 'ਤੇ ਪਤੀ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 21 ਜੁਲਾਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਪਤੀ ਵਲੋਂ ਆਪਣੀ ਪਤਨੀ ਦੀ ਦਹੇਜ ਲਈ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਹਰਸਿਮਰਨਜੀਤ ਕੌਰ ਪਤਨੀ ਅੰਮਿ੍ਤਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਭਾਰਤ ਸਰਕਾਰ ਆਪਣੇ ਕੂਟਨੀਤਕ ਸਾਧਨਾਂ ਰਾਹੀਂ ਅਫ਼ਗ਼ਾਨਿਸਤਾਨ ਨਾਲ ਰਾਬਤਾ ਬਣਾ ਕੇ ਉੱਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਰਾਹੀਂ ਅਪੀਲ ਕੀਤੀ ਕਿ ਭਾਰਤ ਸਰਕਾਰ ਆਪਣੇ ਕੂਟਨੀਤਕ ...

ਪੂਰੀ ਖ਼ਬਰ »

ਨੌਜਵਾਨਾਂ ਨੇ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਸ਼ੁਰੂ ਕੀਤੀ ਮੁਹਿੰਮ

.ਅਮਲੋਹ, 21 ਜੁਲਾਈ (ਰਿਸ਼ੂ ਗੋਇਲ)-ਨੌਜਵਾਨ ਕਿਸੇ ਵੀ ਰਾਜਨੀਤਕ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਹਨ ਕਿਉਂਕਿ ਨੌਜਵਾਨਾਂ ਵਲੋਂ ਚੋਣਾਂ 'ਚ ਜਿਸ ਪਾਰਟੀ ਦਾ ਸਾਥ ਦਿੱਤਾ ਜਾਂਦਾ ਹੈ, ਉਸ ਪਾਰਟੀ ਨੂੰ ਸੱਤਾ 'ਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਐਡ. ਰਾਏ ਨੇ ਈਦ ਦੇ ਤਿਉਹਾਰ ਮੌਕੇ ਕੀਤੀ ਸ਼ਿਰਕਤ

ਤਹਿਗੜ੍ਹ ਸਾਹਿਬ/ਜਖਵਾਲੀ, 21 ਜੁਲਾਈ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡ. ਲਖਵੀਰ ਸਿੰਘ ਰਾਏ ਵਲੋਂ ਸਾਥੀਆਂ ਸਮੇਤ ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਅਤੇ ਪਿੰਡ ਮੂਲੇਪੁਰ ਵਿਖੇ ਪਹੁੰਚ ਮੁਸਲਮਾਨ ਭਾਈਚਾਰੇ ਨੂੰ ਈਦ ਉਲ ਜੂਹਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਮੁਸਲਿਮ ਭਾਈਚਾਰੇ ਨੇ ਈਦ ਉਲ ਅਜਹਾ ਦਾ ਪਵਿੱਤਰ ਦਿਹਾੜਾ ਮਨਾਇਆ

ਮੰਡੀ ਗੋਬਿੰਦਗੜ੍ਹ, 21 ਜੁਲਾਈ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੀ ਈਦਗਾਹ ਕਾਲੋਨੀ ਵਿਚ ਅੱਜ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਅਜਹਾ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸਿਹਤ ਵਿਭਾਗ ਵਲੋਂ ਕੋਰੋਨਾ ਦੀ ਰੋਕਥਾਮ ਲਈ ਜਾਰੀ ...

ਪੂਰੀ ਖ਼ਬਰ »

ਨਵਜੋਤ ਸਿੱਧੂ ਤੇ ਕੁਲਜੀਤ ਨਾਗਰਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਰਕਰਾਂ 'ਚ ਉਤਸ਼ਾਹ

ਬਸੀ ਪਠਾਣਾਂ, 21 ਜੁਲਾਈ (ਰਵਿੰਦਰ ਮੌਦਗਿਲ)-ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਅਤੇ ਕੁਲਜੀਤ ਸਿੰਘ ਨਾਗਰਾ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੇ ਹਲਕਾ ਬਸੀ ਪਠਾਣਾਂ ਦੇ ਵਰਕਰਾਂ ਵਿਚ ਉਤਸ਼ਾਹ ਤੇ ਜੋਸ਼ ਦੀ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਸੰਘੋਲ ਨੇ ਕੈਂਪ ਲਗਾਇਆ

ਸੰਘੋਲ, 21 ਜੁਲਾਈ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਸੁਹਾਵੀ ਵਿਖੇ ਪੰਜਾਬ ਗ੍ਰਾਮੀਣ ਬੈਂਕ ਸੰਘੋਲ ਵਲੋਂ ਗਾਹਕ ਮਿਲਣੀ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੈਂਕ ਮੈਨੇਜਰ ਕਿ੍ਸ਼ਨ ਸੋਫਤ ਤੇ ਅਰੁਣ ਕੁਮਾਰ ਦੁਆਰਾ ਬੈਂਕ ਦੁਆਰਾ ਦਿੱਤੀਆਂ ਜਾ ...

ਪੂਰੀ ਖ਼ਬਰ »

ਮੁਸਲਿਮ ਭਰਾਵਾਂ ਨੇ ਉਤਸ਼ਾਹ ਨਾਲ ਮਨਾਇਆ ਬਕਰੀਦ ਦਾ ਤਿਉਹਾਰ

ਖਮਾਣੋਂ, 21 ਜੁਲਾਈ (ਜੋਗਿੰਦਰ ਪਾਲ)-ਸਥਾਨਕ ਜਾਮਾ ਮਸਜਿਦ ਵਿਖੇ ਈਦ ਉਲ ਜੁਹਾ (ਬਕਰੀਦ) ਦਾ ਤਿਉਹਾਰ ਮੁਸਲਿਮ ਭਰਾਵਾਂ ਵਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਈ ਗਈ | ਮੌਲਵੀ ਅਕਬਰ ਅਲੀ ਵਲੋਂ ਨਮਾਜ਼ ਅਦਾ ਕਰਵਾਉਣ ਉਪਰੰਤ ਮੁਸਲਿਮ ਭਰਾਵਾਂ ਵਲੋਂ ਇਕ ਦੂਜੇ ਨੂੰ ਬਕਰੀਦ ਦੀ ...

ਪੂਰੀ ਖ਼ਬਰ »

ਦਿਵਿਆਂਗਾਂ ਲਈ ਕਿਸੇ ਪਾਰਟੀ ਵਲੋਂ ਕੋਈ ਐਲਾਨ ਨਾ ਕਰਨਾ ਮੰਦਭਾਗਾ-ਸੋਨੀ

ਨੰਦਪੁਰ ਕਲੌੜ, 21 ਜੁਲਾਈ (ਜਰਨੈਲ ਸਿੰਘ ਧੁੰਦਾ)-ਸਮਾਜ ਸੇਵਕ ਤੇ ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਨੇ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ 2022 ਦੀਆਂ ਚੋਣਾਂ ਨੂੰ ...

ਪੂਰੀ ਖ਼ਬਰ »

ਸ਼ੋ੍ਰ.ਅ.ਦਲ ਨੇ ਹਮੇਸ਼ਾ ਹੀ ਪਾਰਟੀ ਨੂੰ ਸਮਰਪਿਤ ਮਿਹਨਤੀ ਆਗੂਆਂ ਨੂੰ ਸਮੇਂ-ਸਮੇਂ 'ਤੇ ਮਾਣ ਦਿੱਤਾ ਹੈ-ਰਾਜੂ ਖੰਨਾ

ਅਮਲੋਹ, 21 ਜੁਲਾਈ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ, ਜਿਸ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੇਂ ਸਮੇਂ ਤੇ ਪਾਰਟੀ ਨੂੰ ਸਮਰਪਿਤ ਹੋਕੇ ਕੰਮ ਕਰਨ ਵਾਲੇ ਮਿਹਨਤੀ ਆਗੂਆਂ ਨੂੰ ਮਾਣ ਦਿੱਤੇ ਹਨ | ...

ਪੂਰੀ ਖ਼ਬਰ »

ਡਰਾਈਵਰ ਟੈਕਨੀਕਲ ਯੂਨੀਅਨ ਦੀ ਮੀਟਿੰਗ ਦੌਰਾਨ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਟੈਕਨੀਕਲ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਆਸ ਦੀ ਕਿਰਨ ਹੈ-ਗੈਰੀ ਬੜਿੰਗ

ਅਮਲੋਹ, 21 ਜੁਲਾਈ (ਕੇਵਲ ਸਿੰਘ, ਰਿਸ਼ੂ ਗੋਇਲ)-ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜਾਰੀ ਤੇ ਧੱਕਾ ਤੰਤਰ ਦਾ ਬੋਲ ਬਾਲਾ ਹੋਣ ਕਰਕੇ ਅੱਜ ਹਰ ਵਿਅਕਤੀ ਪ੍ਰੇਸ਼ਾਨ ਹੈ, ਪਰ ਕਾਂਗਰਸ ਪਾਰਟੀ ਲੋਕਾਂ ਦੀ ਮੁਸ਼ਕਿਲਾਂ ਵੱਲ ਧਿਆਨ ਨਾ ਦੇ ਕੇ ਪ੍ਰਧਾਨਗੀ ਅਤੇ ਆਪਣੇ ਅੰਦਰਲੇ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਬਸੀ ਪਠਾਣਾਂ, 21 ਜੁਲਾਈ (ਰਵਿੰਦਰ ਮੌਦਗਿਲ)-ਈਦ ਦਾ ਤਿਉਹਾਰ ਬਸੀ ਪਠਾਣਾਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਾਮਾ ਮਸਜਿਦ ਬਸੀ ਪਠਾਣਾਂ ਦੇ ਇਮਾਮ ਮਨਸੂਰ ਆਲਮ ਨੇ ਤਿਉਹਾਰ ਦੀ ਮੁਬਾਰਕਬਾਦ ਦਿੰਦੇ ਹੋਏ ਭਾਈਚਾਰੇ ਦੀ ਬਿਹਤਰੀ ਲਈ ਦੁਆ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ 'ਚ ਈਦ ਉਲ ਜੂਹਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਧਰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX