ਤਾਜਾ ਖ਼ਬਰਾਂ


ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  34 minutes ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 minute ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  about 2 hours ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  about 2 hours ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 3 hours ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 3 hours ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 5 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 5 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 6 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 6 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 7 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 7 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 7 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 8 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 8 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 8 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 8 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 8 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 9 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 9 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਤਰਨਤਾਰਨ

10, 11 ਅਤੇ 12ਵੀਂ ਜਮਾਤ ਦੇ ਸਕੂਲਾਂ ਨੂੰ ਸੋਮਵਾਰ ਤੋਂ ਖੋਲ੍ਹਣ ਦੀ ਆਗਿਆ ਹੋਵੇਗੀ-ਜ਼ਿਲ੍ਹਾ ਮੈਜਿਸਟ੍ਰੇਟ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)-ਕੋਵਿਡ-19 ਦੇ ਪ੍ਰਭਾਵ ਦੇ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਤਰਨ ਤਾਰਨ ਵਲੋਂ 20 ਜੁਲਾਈ ਤੱਕ ਲਾਗੂ ਹੋਣ ਵਾਲੀਆਂ ਪਾਬੰਦੀਆਂ/ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ | ਹੁਣ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ 31 ਜੁਲਾਈ ਤੱਕ ਲਾਗੂ ਰਹਿਣ ਵਾਲੀਆਂ ਪਾਬੰਦੀਆਂ/ ਹਦਾਇਤਾਂ ਸਬੰਧੀ ਸੇਧ ਾਂ ਪ੍ਰਾਪਤ ਹੋਈਆਂ ਹਨ | ਇਸ ਸਬੰਧ ਵਿਚ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਵਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਅਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ, 2005 ਵਿਚ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਪਾਬੰਦੀਆਂ/ਹਦਾਇਤਾਂ 31 ਜੁਲਾਈ ਤੱਕ ਸਖ਼ਤੀ ਅਤੇ ਸਾਵਧਾਨੀ ਨਾਲ ਲਾਗੂ ਹੋਣਗੀਆਂ, ਜਿਸ ਵਿਚ 150 ਤੋਂ ਵੱਧ ਲੋਕਾਂ ਦਾ ਇਕੱਠ ਅੰਦਰ ਅਤੇ 300 ਤੋਂ ਵੱਧ ਲੋਕਾਂ ਦਾ ਇਕੱਠ ਬਾਹਰ ਕਰਨ ਦੀ ਮਨਾਂਹੀ ਹੋਵੇਗੀ ਪਰ ਇਕੱਠ ਕਰਨ ਵਾਲੀ ਜਗ੍ਹਾਂ ਦੀ ਸਮੱਰਥਾ ਦੀ ਉਪਰਲੀ ਹੱਦ 50 ਫ਼ੀਸਦੀ ਤੱਕ ਰੱਖਣ ਦੀ ਸ਼ਰਤ ਤਹਿਤ ਹੋਵੇਗੀ | ਸਾਰੇ ਖੇਤਰਾਂ ਵਿਚ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਤਹਿਤ ਕਲਾਕਾਰਾਂ/ ਸੰਗੀਤਕਾਰਾਂ ਨੂੰ ਸਮਾਗਮਾਂ/ਜਸ਼ਨਾਂ ਲਈ ਆਗਿਆ ਹੋਵੇਗੀ | ਸਾਰੇ ਬਾਰ, ਸਿਨਿਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ, ਜਿੰਮ, ਮਾਲ, ਅਜਾਇਬ ਘਰ, ਚਿੜੀਆਘਰ ਆਦਿ ਨੂੰ 50 ਫ਼ੀਸਦੀ ਦੀ ਸਮੱਰਥਾ ਨਾਲ ਖੋਲਣ ਦੀ ਆਗਿਆ ਹੋਵੇਗੀ ਪਰ ਸ਼ਰਤ ਹੋਵੇਗੀ ਕਿ ਹਾਜ਼ਰ ਸਟਾਫ ਵਲੋਂ ਸੰਪੂਰਨ ਕੋਵਿਡ-19 ਟੀਕਾਕਰਣ ਕਰਵਾਇਆ ਗਿਆ ਹੋਵੇ | ਸਵੀਮਿੰਗ, ਖੇਡਾਂ ਅਤੇ ਜਿੰਮ ਦੀਆਂ ਸਹੂਲਤਾਂ ਦੇ ਸਾਰੇ ਉਪਭੋਗਤਾ 18 ਸਾਲ ਤੋਂ ਉਪਰ ਦੇ ਵਿਅਕਤੀ ਹੋਣੇ ਚਾਹੀਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇਕ ਡੋਜ਼ ਵੈਕਸੀਨ ਲਈ ਹੋਵੇ | ਇਨ੍ਹਾਂ ਕਾਰਜਾਂ ਲਈ ਕੋਵਿਡ-19 ਦੇ ਨਿਯਮ ਸਖ਼ਤੀ ਨਾਲ ਲਾਗੂ ਹੋਣਗੇ | ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉੱਚ ਸਿਖਲਾਈ ਦੀਆਂ ਹੋਰ ਸਾਰੀਆਂ ਸੰਸਥਾਵਾਂ ਨੂੰ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸ ਸਰਟੀਫਿਕੇਟ ਜਮ੍ਹਾਂ ਕਰਵਾਉਣ 'ਤੇ ਖੋਲ੍ਹਣ ਦੀ ਇਜ਼ਾਜਤ ਹੋਵੇਗੀ ਕਿ ਸਿਰਫ਼ ਸੰਪੂਰਨ ਕੋਵਿਡ-19 ਟੀਕਾਕਰਣ ਕਰਵਾਉਣ ਵਾਲੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੂੰ ਆਗਿਆ ਹੋਵੇਗੀ | 10, 11 ਅਤੇ 12 ਵੀਂ ਜਮਾਤ ਦੇ ਸਕੂਲਾਂ ਨੂੰ ਸੋਮਵਾਰ 26 ਜੁਲਾਈ ਤੋਂ ਖੋਲ੍ਹਣ ਦੀ ਆਗਿਆ ਹੋਵੇਗੀ ਪਰ ਕੇਵਲ ਉਹ ਅਧਿਆਪਕ ਅਤੇ ਸਟਾਫ਼ ਨੂੰ ਸਰੀਰਕ ਤੌਰ 'ਤੇ ਹਾਜ਼ਰ ਰਹਿਣ ਦੀ ਇਜ਼ਾਜਤ ਹੋਵੇਗੀ, ਜਿਨ੍ਹਾਂ ਵਲੋਂ ਸੰਪੂਰਨ ਕੋਵਿਡ-19 ਟੀਕਾਕਰਨ ਕਰਵਾਇਆ ਗਿਆ ਹੋਵੇ | ਵਿਦਿਆਰਥੀਆਂ ਦੀ ਸਰੀਰਕ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ਦੇ ਅਧੀਨ ਹੋਵੇਗੀ ਅਤੇ ਵਰਚੁਅਲ (ਆਨਲਾਈਨ) ਕਲਾਸਾਂ ਦਾ ਵਿਕਲਪ ਜਾਰੀ ਰੱਖਿਆ ਜਾਵੇਗਾ | ਇਸ ਸਬੰਧ ਵਿਚ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇਗੀ | ਜੇਕਰ ਸਥਿਤੀ ਨਿਯੰਤਰਣ ਅਧੀਨ ਰਹਿੰਦੀ ਹੈ ਤਾਂ ਬਾਕੀ ਕਲਾਸਾਂ ਨੂੰ 2 ਅਗਸਤ ਤੋਂ ਖੋਲ੍ਹਣ ਦੀ ਆਗਿਆ ਹੋਵੇਗੀ | ਕੋਵਿਡ-19 ਉਚਿਤ ਵਿਵਹਾਰ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਨਿਯਮ ਲਾਗੂ ਕੀਤੇ ਜਾਣਗੇ | ਸਿੱਖਿਆ ਵਿਭਾਗ ਇਸ ਸਬੰਧੀ ਹਦਾਇਤਾਂ ਜਾਰੀ ਕਰੇਗਾ | ਸਾਰੇ ਸਬੰਧਿਤ ਅਧਿਕਾਰੀ ਜ਼ਿਲ੍ਹੇ ਵਿਚ ਭਾਰਤ ਸਰਕਾਰ/ਰਾਜ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਜਿਵੇਂ ਕਿ ਘੱਟੋ ਘੱਟ 6 ਫੁੱਟ ਦੀ ਸਮਾਜਿਕ/ਸਰੀਰਕ ਦੂਰੀ ਦੇ ਨਿਯਮ (ਦੋ ਗਜ ਦੀ ਦੂਰੀ), ਮਾਸਕ ਪਹਿਨਣਾ ਅਤੇ ਜਨਤਕ ਥਾਵਾਂ 'ਤੇ ਨਾ ਥੁੱਕਣਾ ਆਦਿ ਨੂੰ ਲਾਗੂ ਕਰਵਾਉਣ ਦੇ ਪਾਬੰਦ ਹੋਣਗੇ | ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਆਪਦਾ ਪ੍ਰਬੰਧਨ ਕਾਨੂੰਨ 2005 ਦੀ ਧਾਰਾ 51 ਤੋਂ 60 ਦੇ ਅਨੁਸਾਰ ਅਤੇ ਆਈ.ਪੀ.ਸੀ.ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪੇਕੇ ਘਰ ਆਈ ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ

ਗੋਇੰਦਵਾਲ ਸਾਹਿਬ, 21 ਜੁਲਾਈ (ਸਕੱਤਰ ਸਿੰਘ ਅਟਵਾਲ)¸ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਾਸੀ ਕੁਲਬੀਰ ਕੌਰ ਜਿਸ ਦਾ ਵਿਆਹ ਤਕਰੀਬਨ ਛੇ ਮਹੀਨੇ ਪਹਿਲਾਂ ਅੰਮਿ੍ਤਸਰ ਵਿਖੇ ਹੋਇਆ ਸੀ | ਕੁਲਬੀਰ ਕੌਰ ਦੀ ਬੀਤੀ ਰਾਤ ਆਪਣੇ ਪੇਕੇ ਘਰ ਭੇਦ ਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਕੋਵਿਡ-19 ਦੀ ਜਾਂਚ ਲਈ ਅੱਜ ਲਏ 767 ਨਮੂਨੇ- ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)¸ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਬੁੱਧਵਾਰ ਨੂੰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 767 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਸੈਂਟਰਲ ਖ਼ਾਲਸਾ (ਵਿਦਿਆਲਾ) ਹਸਪਤਾਲ ਵਿਖੇ ਡਾ. ਨਿਰਮਲ ਸਿੰਘ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸੈਂਟਰਲ ਖਾਲਸਾ (ਵਿਦਿਆਲਾ) ਹਸਪਤਾਲ ਜੰਡਿਆਲਾ ਰੋਡ ਤਰਨ ਤਾਰਨ ਵਿਖੇ ਡਾ. ਨਿਰਮਲ ਸਿੰਘ ਜਨਰਲ ਸਰਜਨ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਜਿਕਰਯੋਗ ...

ਪੂਰੀ ਖ਼ਬਰ »

ਖਾਲੜਾ ਮਿਸ਼ਨ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪਾਸਪੋਰਟ ਲੈਣੇ ਸ਼ੁਰੂ

ਝਬਾਲ, 21 ਜੁਲਾਈ (ਸਰਬਜੀਤ ਸਿੰਘ)-ਖਾਲੜਾ ਮਿਸ਼ਨ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਦੇ ਸਬੰਧ ਵਿਚ ਸ਼ਰਧਾਲੂਆ ਦੇ ਪਾਸਪੋਰਟ ਲੈਣੇ ਸ਼ੁਰੂ ਕਰ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦੇਂਦਿਆ ਖਾਲੜਾ ਮਿਸ਼ਨ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਵਲਟੋਹਾ ਵਿਖੇ ਈਦ ਉਲ–ਅਜ਼ਹਾ (ਬਕਰੀਦ) ਦੀ ਨਮਾਜ਼ ਅਦਾ

ਅਮਰਕੋਟ, 21 ਜੁਲਾਈ (ਭੱਟੀ)-ਮੁਸਲਿਮ ਭਰਾਵਾਂ ਨੂੰ ਪਿੰਡ ਵਲਟੋਹਾ ਮੱਤੇ ਕੀ ਪੱਤੀ ਸਥਿਤ ਹਜ਼ਰਤ ਬਿਲਾਲ ਮਸਜਿਦ ਵਿਚ ਈਦ ਉਲ ਅਜ਼ਹਾ (ਬਕਰੀਦ) ਦੀ ਨਮਾਜ ਮੌਲਵੀ ਮੁਹੰਮਦ ਅਹਿਸਾਨ ਅਮਰਕੋਟ ਨੇ ਅਦਾ ਕਰਵਾਈ | ਇਸ ਮੌਕੇ ਮੁਸਲਿਮ ਭਰਾਵਾਂ ਨੇ ਪੂਰੇ ਦੇਸ਼ ਦੀ ਅਮਨ ਸ਼ਾਤੀ ਅਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 6 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਾਬਾਲਗ ਨਾਲ ਬਦਫੈਲੀ ਕਰ ਕੇ ਉਸ ਦੀ ਵੀਡੀਓ ਕੀਤੀ ਵਾਈਰਲ, 2 ਖਿਲਾਫ਼ ਕੇਸ ਦਰਜ

ਖਾਲੜਾ, 21 ਜੁਲਾਈ (ਜੱਜਪਾਲ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਨੇ ਇਕ ਲ਼ੜਕੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ 'ਤੇ ਵਾਈਰਲ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ...

ਪੂਰੀ ਖ਼ਬਰ »

ਦੋ ਵਿਅਕਤੀ 7 ਗ੍ਰਾਮ ਹੈਰੋਇਨ ਸਮੇਤ ਕਾਬੂ

ਸਰਾਏ ਅਮਾਨਤ ਖਾਂ, 21 ਜੁਲਾਈ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏ ਅਮਾਨਤ ਖਾਂ ਦੀਆਂ ਪੁਲਿਸ ਪਾਰਟੀਆਂ ਨੇ ਆਪਣੇ ਅਧੀਨ ਆਉਂਦੇ ਵੱਖ-ਵੱਖ ਨਾਕਿਆਂ ਦੌਰਾਨ 7 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ | ਇਸ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਦਾ ਕੇਸ ਦਰਜ

ਖਾਲੜਾ, 21 ਜੁਲਾਈ (ਜੱਜਪਾਲ ਸਿੰਘ)-ਥਾਣਾ ਖਾਲੜਾ ਦੀ ਪੁਲਿਸ ਨੇ ਇਕ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਖਾਲੜਾ ਵਿਖੇ ਦੀਆ ਪੁੱਤਰੀ ਕਾਹਨ ਸਿੰਘ ਵਾਸੀ ...

ਪੂਰੀ ਖ਼ਬਰ »

ਕੇਜਰੀਵਾਲ ਦੀ ਪਹਿਲੀ ਗਾਰੰਟੀ ਮਹਿੰਗੀ ਬਿਜਲੀ ਵਿਰੁੱਧ ਹੋਵੇਗੀ ਵੱਡੀ ਰਾਹਤ-ਡਾ. ਸੋਹਲ

ਤਰਨ ਤਾਰਨ, 21 ਜੁਲਾਈ (ਵਿਕਾਸ ਮਰਵਾਹਾ)¸ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਵਲੰਟੀਅਰਾਂ ਵਲੋਂ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਕਾਰਾਂ ਅਤੇ ਮੋਟਰਸਾਈਕਲਾਂ ਦੇ ਵੱਡੇ ਕਾਫਲੇ ਰਾਹੀਂ ਹਲਕੇ ਵਿਚ ਕੇਜਰੀਵਾਲ ਦੀ ਪਹਿਲੀ ਗਾਰੰਟੀ ਬਾਰੇ ਲੋਕਾਂ ਵਿਚ ਸੁਨੇਹਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਦੀ ਜਿੱਤ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਕਾਮਰੇਡ ਹਰਭਜਨ

ਝਬਾਲ, 21 ਜੁਲਾਈ (ਸੁਖਦੇਵ ਸਿੰਘ)-ਸੀ.ਪੀ.ਆਈ. ਵਲੋਂ ਸ਼ਹੀਦ ਕਾਮਰੇਡ ਸਵਰਨ ਸਿੰਘ ਸੋਹਲ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਮ ਸਿੰਘ ਹਿਸਟੋਰਿਅਨ ਲਾਇਬ੍ਰੇਰੀ ਝਬਾਲ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਕਾਂਗਰਸੀ ਆਗੂਆਂ ਵਲੋਂ ਹਾਈਕਮਾਨ ਦਾ ਧੰਨਵਾਦ

ਮੀਆਂਵਿੰਡ, 21 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ ਦੇ ...

ਪੂਰੀ ਖ਼ਬਰ »

ਬਾਹਰਲੇ ਇਲਾਕਿਆਂ ਤੋਂ ਆ ਕੇ ਰਹਿ ਰਹੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾਵੇ-ਐੱਸ. ਐੱਚ. ਓ. ਖਾਲੜਾ

ਖਾਲੜਾ, 21 ਜੁਲਾਈ (ਜੱਜਪਾਲ ਸਿੰਘ ਜੱਜ)¸ਦਿਨ-ਬ-ਦਿਨ ਵਧ ਰਹੇ ਜੁਰਮ ਨੂੰ ਰੋਕਣ ਲਈ ਬਾਹਰਲੇ ਇਲਾਕਿਆਂ ਤੋਂ ਆ ਕੇ ਥਾਣਾ ਖਾਲੜਾ ਅਧੀਨ ਆਉਂਦੇ ਏਰੀਏ ਅੰਦਰ ਰਹਿ ਰਹੇ ਲੋਕਾਂ ਬਾਰੇ ਥਾਣੇ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਵਧ ਰਹੀਆਂ ਚੋਰੀ ਆਦਿ ਦੀਆਂ ਵਾਰਦਾਤਾਂ ਨੂੰ ...

ਪੂਰੀ ਖ਼ਬਰ »

ਸ਼ਿਟੀਜਨ ਕੌ ਾਸਲ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਤਰਨ ਤਾਰਨ, 21 ਜੁਲਾਈ (ਵਿਕਾਸ ਮਰਵਾਹਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜਨ ਕੌਂਸਲ ਤਰਨ ਤਾਰਨ ਵਲੋਂ ਸੁਖਵੰਤ ਸਿੰਘ ਧਾਮੀ ਦੀ ਅਗਵਾਈ ਹੇਠ ਵਾਤਾਵਰਣ ਦੀ ਸੰਭਾਲ ਹਿੱਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ...

ਪੂਰੀ ਖ਼ਬਰ »

ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਨੂੰ ਦਿੱਤਾ ਮੁਫ਼ਤ ਰਾਸ਼ਨ

ਪੱਟੀ, 21 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ :ਪੱਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਸੇਵਾ ਕੀਤੀ ਗਈ | ਇਸ ਮੌਕੇ 'ਤੇ ਸੁਸਾਇਟੀ ਦੇ ...

ਪੂਰੀ ਖ਼ਬਰ »

ਸਿਹਤ ਅਧਿਕਾਰੀਆਂ ਵਲੋਂ ਪਿੰਡਾਂ ਦੇ ਛੱਪੜਾਂ 'ਚ ਮੱਛੀਆਂ ਛੱਡੀਆਂ

ਸਰਾਏ ਅਮਾਨਤ ਖਾਂ, 21 ਜੁਲਾਈ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ: ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਸ.ਸੀ. ਕਸੇਲ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਦੀ ਅਗਵਾਈ ਵਿਚ ਸੀ.ਐਸ.ਸੀ. ਕਸੇਲ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਕਦੇ ਨਹੀਂ ਬਚਾ ਸਕਦਾ-ਹਰਮੀਤ ਸਿੰਘ ਸੰਧੂ

ਗੋਇੰਦਵਾਲ ਸਾਹਿਬ, 21 ਜੁਲਾਈ ( ਸਕੱਤਰ ਸਿੰਘ ਅਟਵਾਲ)¸ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਉਸ ਦੇ ਉਲਟ ਵਧਦੀ ਹੋਈ ਮਹਿੰਗਾਈ ਨੂੰ ਰੋਕਣ ਦੇ ਵਿਚ ਵੀ ਅਸਮਰੱਥ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਤੇ ਇੰਚਾਰਜ ਸਿੱਖਿਆ ਸੁਧਾਰ ਵਲੋਂ ਦੌਰਾ

ਤਰਨ ਤਾਰਨ, 21 ਜੁਲਾਈ (ਵਿਕਾਸ ਮਰਵਾਹਾ)-ਸਰਕਾਰ ਵਲੋਂ ਕਿੱਤਾ ਮੁਖੀ ਸਿੱਖਿਆ ਨੂੰ ਪ੍ਰਫੂਲਿਤ ਕਰਨ ਲਈ ਤਿਆਰ ਕਰਵਾਈਆਂ ਜਾ ਰਹੀਆਂ ਐੱਨ.ਐੱਸ.ਕਿਉ. ਐੱਫ.ਲੈਬਾਂ ਦੀ ਚੈਕਿੰਗ ਦੀ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਵਿਧਾਇਕ ਭੁੱਲਰ ਦੇ ਪੀ. ਏ. ਨੂੰ ਦਿੱਤਾ ਮੰਗ–ਪੱਤਰ

ਅਮਰਕੋਟ, 21 ਜੁਲਾਈ (ਗੁਰਚਰਨ ਸਿੰਘ ਭੱਟੀ)-ਸ਼ਹੀਦ ਭਗਤ ਨੌਜਵਾਨ ਸਭਾ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸ਼ਹੀਦ ਭਗਤ ਨੌਜਵਾਨ ਸਭਾ ਤਹਿਸੀਲ ਭਿੱਖੀਵਿੰਡ ਵਲੋਂ ਚੋਣਾਂ ਦੁਆਰਾ ਕੀਤੇ ਵਾਅਦੇ ਪੂਰੇ ਕਰਨ ਸਬੰਧੀ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਲੀਡਰਸ਼ਿਪ 'ਚ ਖੁਸ਼ੀ ਦੀ ਲਹਿਰ-ਸੰਦੀਪ ਅਗਨੀਹੋਤਰੀ, ਸੁਬੇਗ ਧੁੰਨ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)-ਆਲ ਇੰਡੀਆ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆਂ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪਿੰ੍ਰਯਕਾ ਗਾਂਧੀ ਵਲੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਨਵਾਂ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਮਨਰੇਗਾ ਮਜ਼ਦੂਰ ਯੂਨੀਅਨ ਸਬੰਧਤ ਸੀ.ਟੀ.ਯੂ. ਦੀ ਮੀਟਿੰਗ ਗੁਰਸਾਬ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਪਹੂਵਿੰਡ ਵਿਖੇ ਹੋਈ | ਇਸ ਮੀਟਿੰਗ ਨੂੰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ ਰਾਜ ਸਿੰਘ ...

ਪੂਰੀ ਖ਼ਬਰ »

ਪਿੰਡ ਵਲਟੋਹਾ ਦੀ ਵੱਡੀ ਮਸੀਤ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਅਮਰਕੋਟ, 21 ਜੁਲਾਈ (ਭੱਟੀ)¸ਪਿੰਡ ਵਲਟੋਹਾ ਦੀ ਵੱਡੀ ਮਸੀਤ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਅਗਵਾਈ ਹੇਠ ਸਮੂੰਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰਾਤ ਨੂੰ ਸੂਫੀ ਕਵਾਲ ਨਰਗਸ, ਰਜਾ ਸਿਸਟਰ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਵਲੋਂ ਮੀਟਿੰਗ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)-ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਦੀ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਘੁਰਕਵਿੰਡ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਛੇਵੇਂ ਪੇਅ ਕਮਿਸ਼ਨ ਨੂੰ ਦਰਜਾਚਾਰ ...

ਪੂਰੀ ਖ਼ਬਰ »

ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਿਖ਼ਲਾਫ਼ ਡਾਕਟਰਾਂ ਦੀ ਹੜਤਾਲ ਜਾਰੀ

ਝਬਾਲ, 21 ਜੁਲਾਈ (ਸੁਖਦੇਵ ਸਿੰਘ)- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਖਿਲਾਫ਼ ਪੀ.ਸੀ.ਐੱਮ.ਐੱਸ ਦੇ ਸੱਦੇ 'ਤੇ ਕਮਿਊਨਿਸਟ ਹੈਲਥ ਸੈਂਟਰ ਝਬਾਲ ਵਿਖੇ ਡਾਕਟਰਾਂ ਨੇ ਸਿਹਤ ਕਰਮਚਾਰੀਆਂ ਨੇ ਓ.ਪੀ.ਡੀ. ਬੰਦ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਝਬਾਲ, 21 ਜੁਲਾਈ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੀ ਯੋਗ ਰਹਿਨਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀ:ਸੈਕੰ. ਪਬਲਿਕ ਸਕੂਲ ਝਬਾਲ ਵਿਖੇ ਆਨਲਾਈਨ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਗਾਏ ਗਏ ਕੈਂਪਾਂ ਦੌਰਾਨ 8136 ਲੋਕਾਂ ਨੂੰ ਲਗਾਈ ਕੋਵਿਡ ਸਬੰਧੀ ਵੈਕਸੀਨ

ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)¸ਕੋਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ | ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਸਾਰ ...

ਪੂਰੀ ਖ਼ਬਰ »

ਬਲਾਕ ਚੋਹਲਾ ਸਾਹਿਬ ਅਧੀਨ ਪਿੰਡਾਂ 'ਚ ਕੈਂਪ ਲਗਾ ਕੇ 786 ਟੀਕੇ ਲਗਾਏ-ਡਾ: ਗਿੱਲ

ਚੋਹਲਾ ਸਾਹਿਬ, 21 ਜੁਲਾਈ (ਬਲਵਿੰਦਰ ਸਿੰਘ)¸ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ, ਸਿਵਲ ਸਰਜਨ ਤਰਨ ਤਾਰਨ ਡਾ: ਰੋਹਿਤ ਮਹਿਤਾ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ: ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਔਲਖ ਵਲੋਂ ਖਡੂਰ ਸਾਹਿਬ ਵਿਖੇ ਰੋਡ ਸ਼ੋਅ ਕੱਢਿਆ

ਖਡੂਰ ਸਾਹਿਬ, 21 ਜੁਲਾਈ (ਰਸ਼ਪਾਲ ਸਿੰਘ ਕੁਲਾਰ)¸­ਆਮ ਆਦਮੀ ਪਾਰਟੀ ਦੀਆ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁਚਉਣ ਲਈ ਹਲਕਾ ਖਡੂਰ ਸਾਹਿਬ ਦੇ ਸੰਭਾਵੀ ਉਮੀਦਵਾਰ ਗੁਰਸੇਵਕ ਸਿੰਘ ਔਲਖ ਨੇ ਵਰ੍ਹਦੇ ਮੀਂਹ ਦੀ ਵੀ ਪਰਵਾਹ ਨਾ ਕਰਦੇ ਹੋਏ ਰੋਡ ਸ਼ੋਅ ਕੱਢਿਆ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਮੈਗਾ ਵੈਕਸੀਨੇਸ਼ਨ ਕੈਂਪ ਤਹਿਤ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ

ਫਤਿਆਬਾਦ, 21 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਸਿਵਲ ਸਰਜਨ ਰੋਹਿਤ ਮਹਿਤਾ ਵਲੋਂ ਜਾਰੀ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਸਬਾ ਫਤਿਆਬਾਦ ਦੇ ਇਤਿਹਾਸਕ ਗੁਰਦੁਆਰਾ ਨਾਨਕ ਪੜਾਓ ਵਿਖੇ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 21 ਜੁਲਾਈ (ਪਰਮਜੀਤ ਜੋਸ਼ੀ)¸700 ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦੀਆਂ ਸ਼ਹੀਦੀਆਂ ਤੋਂ ਬਾਅਦ ਦੇਸ਼ ਦੀਆਂ ਭਾਜਪਾ ਵਿਰੋਧੀ ਮੁੱਖ ਸਿਆਸੀ ਪਾਰਟੀਆਂ ਦੇ ਐੱਮ.ਪੀਜ਼ ਨੂੰ ਪਾਰਲੀਮੈਂਟ ਵਿਚ ਤਿੱਖਾ ਵਿਰੋਧ ਕਰਨ ਦਾ ਚੇਤਾ ਆਇਆ | 14 ਸਤੰਬਰ 2020 ਨੂੰ ਜੇਕਰ ਵਿਰੋਧੀ ...

ਪੂਰੀ ਖ਼ਬਰ »

ਧਾਰਮਿਕ ਇਮਤਿਹਾਨ 'ਚ ਤੀਜੇ ਸਥਾਨ 'ਤੇ ਰਹੀ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸਕੂਲ ਦੀ ਵਿਦਿਆਰਥਣ

ਖਡੂਰ ਸਾਹਿਬ, 21 ਜੁਲਾਈ (ਰਸ਼ਪਾਲ ਸਿੰਘ)-ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ਤਸਰ ਨਾਲ ਸਬੰਧਿਤ ਧਰਮ ਪ੍ਰਚਾਰ ਕਮੇਟੀ ਵਲੋਂ ਸੈਸ਼ਨ 2020-21 ਵਾਸਤੇ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਬਾਬਾ ਗੁਰਮੱੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ ਗਰੇਡ-2 ...

ਪੂਰੀ ਖ਼ਬਰ »

ਪਿੰਡ ਕੋਟਲੀ ਸਰੂਖਾਂ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦਾ ਗਠਨ

ਮੀਆਂਵਿੰਡ, 21 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)-ਨੇੜਲੇ ਪਿੰਡ ਕੋਟਲੀ ਸਰੂਖਾਂ ਦੇ ਗੁਰਦੁਆਰਾ ਸਾਹਿਬ ਵਿਖੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਸਰਪੰਚ ਬਲਦੇਵ ਸਿੰਘ ਸ਼ਾਹ, ਸੁਖਦੇਵ ...

ਪੂਰੀ ਖ਼ਬਰ »

ਕਾਂਗਰਸ ਦੇ ਪ੍ਰਧਾਨ ਬਣਾਏ ਗਏ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਮਜ਼ਬੂਤ ਹੋਵੇਗੀ-ਗੁਰਪਾਲ ਸਿੰਘ

ਝਬਾਲ, 21 ਜੁਲਾਈ (ਸਰਬਜੀਤ ਸਿੰਘ)-ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਝਬਾਲ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰਾ ਵਿਖੇ ਸਰਪੰਚ ਤੇ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਦੀ ਅਗਵਾਈ ਹੇਠ ਇਕੱਤਰ ...

ਪੂਰੀ ਖ਼ਬਰ »

ਸ਼ਹੀਦ ਕਾ. ਸਵਰਨ ਸਿੰਘ ਸੋਹਲ ਤੇ ਹੋਰ ਸ਼ਹੀਦਾਂ ਦੀ ਯਾਦ 'ਚ ਝਬਾਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਝਬਾਲ, 21 ਜੁਲਾਈ (ਸਰਬਜੀਤ ਸਿੰਘ)-ਮਜ਼ਦੂਰਾਂ ਕਿਸਾਨਾਂ 'ਤੇ ਹੋਰ ਕਿਰਤੀ ਲੋਕਾ ਨੂੰ ਆਪਣੇ ਹੱਕਾਂ ਖਾਤਰ ਸੰਘਰਸ਼ਾਂ ਦਾ ਮੈਦਾਨ ਮੱਲਣਾ ਹੀ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾ.ਹਰਭਜਨ ਸਿੰਘ ਨੇ ਸ਼ਹੀਦ ਕਾ.ਸਵਰਨ ਸਿੰਘ ਸੋਹਲ ਭਵਨ ਦਾ ਝਬਾਲ ਵਿਖੇ ਉਦਘਾਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX