ਤਾਜਾ ਖ਼ਬਰਾਂ


ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹਾਦਸੇ ਦੌਰਾਨ ਬੱਬੂ ਮਾਨ ਦੇ ਦੋਸਤ ਦੀ ਮੌਤ
. . .  1 day ago
ਸੰਘੋਲ (ਫਤਹਿਗੜ੍ਹ ਸਾਹਿਬ) ,18 ਅਕਤੂਬਰ (ਗੁਰਨਾਮ ਸਿੰਘ ਚੀਨਾ) - ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਪਿੰਡ ਖੰਟ ਵਾਸੀ ਜਿੰਦਰ ਖੰਟ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਿੰਦਰ ਖੰਟ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਪਿੰਡ ਖੰਟ ਤੋਂ ਮੋਰਿੰਡੇ...
ਉੱਤਰ ਪ੍ਰਦੇਸ਼ 'ਚ ਵਕੀਲ ਦੀ ਅਦਾਲਤ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ਼ਾਹਜਹਾਂ ਪੁਰ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਕੀਲ ਦੀ ਲਾਸ਼ ਕੋਰਟ ਦੀ ਤੀਸਰੀ ਮੰਜ਼ਿਲ 'ਤੇ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰੂਪਨਗਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਲਈ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੰਯੁੁਕਤ ਕਿਸਾਨ ਮੋਰਚਾ ਵਲੋਂ ਖੇਤੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਰੋਸ ਪ੍ਰਗਟਾਉਣ ਲਈ ਜਾਣ ਵਾਲੇ 200 ਕਿਸਾਨਾਂ ਦੇ ਪਹਿਲਾ ਜਥੇ ਦੇ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ 7 ਮੈਂਬਰੀ ਜਥੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਦਿੱਲੀ ਨੂੰ ਰਵਾਨਾ ਹੋ ਗਿਆ | ਜਥਾ ਰਵਾਨਾ ਕਰਨ ਤੋਂ ਪਹਿਲਾ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ ਨੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਉਪਰੰਤ ਜਥੇ ਵਿਚ ਸ਼ਾਮਿਲ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਗੁਰੂ ਘਰ ਦੀ ਬਖਸਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ | ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਅੰਨ੍ਹੀ ਅਤੇ ਬੌਲੀ ਸਰਕਾਰ ਪਾਪੀ ਕਾਰਪੋਰੇਟ ਘਰਾਨਿਆਂ ਦੇ ਘਰ ਭਰਨ ਲਈ ਕਿਸਾਨਾਂ, ਮਜ਼ਦੂਰਾਂ, ਗ਼ਰੀਬਾਂ ਤੋਂ ਜ਼ਮੀਨਾਂ ਖੋਹ ਰਹੀ ਹੈ | ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਕੁੱਲ ਹਿੰਦ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨ ਨਾਲ ਜਿੱਥੇ ਖੇਤੀ, ਕਿਸਾਨ ਅਤੇ ਮਜ਼ਦੂਰ ਖ਼ਤਮ ਹੋ ਜਾਣਗੇ ਉੱਥੇ ਹੀ ਇਹ ਸਾਰਾ ਕੁੱਝ ਕਾਰਪੋਰੇਟ ਘਰਾਨਿਆਂ ਦੇ ਹੱਥਾਂ 'ਚ ਚਲੇ ਜਾਣ ਕਾਰਨ ਆਮ ਲੋਕਾਂ ਦੇ ਰੁਜ਼ਗਾਰ ਵੀ ਖ਼ਤਮ ਹੋ ਜਾਣਗੇ | ਦੇਸ਼ 'ਚ ਭੁੱਖਮਰੀ ਦੇ ਹਲਾਤ ਪੈਦਾ ਹੋਣ ਨੂੰ ਜ਼ਿਆਦਾ ਸਮਾਂ ਨਹੀਂ ਲੱਗੇਗਾ | ਦਿੱਲੀ ਜਾਣ ਵਾਲੇ ਜਥੇ 'ਚ ਸੁਰਜੀਤ ਸਿੰਘ ਢੇਰ ਤੋਂ ਇਲਾਵਾ ਬਰਜਿੰਦਰ ਸਿੰਘ ਡੋਡ, ਇੰਦਰਜੀਤ ਸਿੰਘ ਫ਼ੌਜੀ, ਪਿਆਰਾ ਸਿੰਘ ਬੀਕਾਪੁੁਰ, ਬਿਕਰ ਸਿੰਘ ਗਿੱਲ ਮੋਠਾਪੁੁਰ, ਬਲਦੇਵ ਸਿੰਘ ਅਟਵਾਲ, ਤਜਿੰਦਰ ਸਿੰਘ ਪਿ੍ੰਸ ਸ਼ਾਮਿਲ ਹੋਏ | ਇਸ ਮੌਕੇ ਉਕਤ ਤੋਂ ਇਲਾਵਾ ਦਿਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮਲਕੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਸੰਦੀਪ ਸਿੰਘ ਕਲੋਤਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਰੂਪਨਗਰ, ਕਿਸਾਨ ਆਗੂ ਮਨਜਿੰਦਰ ਸਿੰਘ ਬਰਾੜ, ਤਰਲੋਚਨ ਸਿੰਘ ਚੱਠਾ, ਪਿ੍ਤਪਾਲ ਸਿੰਘ ਗੰਡਾ ਪ੍ਰਧਾਨ ਵਪਾਰ ਮੰਡਲ, ਮਾਸਟਰ ਬੰਤ ਸਿੰਘ, ਪਿ੍ੰਸੀਪਲ ਨਿਰੰਜਨ ਸਿੰਘ ਰਾਣਾ, ਜਸਵਿੰਦਰ ਸਿੰਘ ਜੋਗਾ, ਸਰਪੰਚ ਰਜਿੰਦਰ ਸਿੰਘ ਡੋਡ, ਕੁਲਵਿੰਦਰ ਸਿੰਘ ਭੰਗਲ, ਦਵਿੰਦਰ ਸਿੰਘ ਸੂਰੇਵਾਲ, ਤੇਜਪਾਲ ਸਿੰਘ ਪੱਪਾ, ਨਿਰਮਲ ਸਿੰਘ ਨਿੰਮਾ, ਧਰਮ ਸਿੰਘ ਨਿੱਕੂਵਾਲ, ਜਸਵਿੰਦਰ ਸਿੰਘ ਵਡਿਆਲ, ਦਵਿੰਦਰ ਨੰਗਲੀ, ਹਰੀ ਚੰਦ ਗੋਲਣੀ, ਜਸਵੀਰ ਸਿੰਘ ਗਿੱਲ, ਦਲਜੀਤ ਸਿੰਘ ਟਿੰਕਾ, ਕੁਲਦੀਪ ਸਿੰਘ ਟੱਪਰੀਆਂ, ਚਰਨ ਸਿੰਘ ਅਟਵਾਲ, ਹਰਜਾਪ ਸਿੰਘ, ਗੁਰਚਰਨ ਸਿੰਘ ਕੂਨਰ, ਬੀਰਇੰਦਰ ਕੌਰ ਪ੍ਰਧਾਨ ਮਹਿਲਾ ਮੰਡਲ, ਅਮਰੀਕ ਕੌਰ ਥਲੂਹ, ਰਣਜੀਤ ਕੌਰ ਪੰਚਾਇਤ ਮੈਂਬਰ, ਮੋਹਨ ਕੌਰ, ਸਵਰਨ ਕੌਰ ਡੋਡ, ਬਲਜੀਤ ਕੌਰ, ਗੁਰਜੀਤ ਕੌਰ ਆਦਿਕ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਆਗੂ ਹਾਜ਼ਰ ਸਨ |

ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ 14 ਅਗਸਤ ਨੂੰ ਪੰਜਾਬ ਭਰ 'ਚ ਰੈਲੀਆਂ ਦਾ ਐਲਾਨ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)- ਮਿਡ-ਡੇ-ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ ਵਿਚ ਅਮਰਜੀਤ ਕੌਰ ਸੂਬਾ ਸਕੱਤਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵਿਭਾਗੀ ਲਾਪ੍ਰਵਾਹੀ ਕਾਰਨ ਫਲਾਈ ਓਵਰ ਹੇਠਾਂ ਸੜਕ ਨੇ ਧਾਰਿਆ ਛੱਪੜੀ ਦਾ ਰੂਪ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਅਤੇ ਹਿਮਾਚਲ ਦੇ ਲੋਕਾਂ ਨੂੰ ਆਉਣ ਜਾਣ ਲਈ ਨੰਗਲ ਡੈਮ 'ਤੇ ਨਿੱਤ ਲੱਗਦੇ ਟ੍ਰੈਫਿਕ ਜਾਮ ਤੋਂ ਨਿਜਾਤ ਦੁਆਉਣ ਲਈ ਸਰਕਾਰ ਵਲੋਂ ਸਥਾਨਕ ਰਾਜੀਵ ਗਾਂਧੀ ਚੌਕ ਨਜ਼ਦੀਕ ਬਣਾਏ ਜਾ ਰਹੇ ਫਲਾਈ ਓਵਰ ਦਾ ਕੰਮ ਜਿੱਥੇ ਅੱਧ ...

ਪੂਰੀ ਖ਼ਬਰ »

1040 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਕਾਬੂ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਸ੍ਰੀ ਚਮਕੌਰ ਸਾਹਿਬ -ਬੇਲਾ ਮਾਰਗ 'ਤੇ ਪਿੰਡ ਜਟਾਣਾ ਦੀ ਪੁਲੀ ਨੇੜੇ ਇੱਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸਥਾਨਕ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬਕਰ-ਈਦ ਮੌਕੇ ਮਸਜਿਦਾਂ 'ਚ ਅਦਾ ਕੀਤੀ ਨਮਾਜ਼

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਬਕਰ-ਈਦ ਮੌਕੇ ਅੱਜ ਮਸਜਿਦਾਂ 'ਚ ਨਮਾਜ਼ ਅਦਾ ਕੀਤੀ ਗਈ | ਰੂਪਨਗਰ ਦੀ ਪ੍ਰਮੁੱਖ ਜਾਮਾ ਮਸਜਿਦ 'ਚ ਕੋਵਿਡ-ਨਿਯਮਾਂ ਦੀ ਪਾਲਣਾ ਅਨੁਸਾਰ ਮਸਜਿਦ ਦੇ ਇਮਾਮ ਮੌਲਾਨਾ ਸੱਯਦ ਅਜ਼ਹਰ ਹਸਨ ਨੇ ਨਮਾਜ਼ ਅਦਾ ਕਰਵਾਈ | ਮਸਜਿਦ ਇੰਤਜ਼ਾਮੀਆ ...

ਪੂਰੀ ਖ਼ਬਰ »

ਸਰੀਆ ਚੋਰੀ ਦੇ ਮਾਮਲੇ 'ਚ 2 ਖ਼ਿਲਾਫ਼ ਕੇਸ ਦਰਜ

ਰੂਪਨਗਰ, 21 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਥਾਣਾ ਸਿਟੀ ਪੁਲਿਸ ਨੇ ਸਰੀਆ ਚੋਰੀ ਕਰਨ ਦੇ ਇੱਕ ਮਾਮਲੇ ਵਿਚ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਰ 'ਤੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਬੱਸ ਅੱਡਾ ਮੋਰਿੰਡਾ ਦੀ ਹਾਲਤ ਖਸਤਾ ਮੀਂਹ ਪੈਣ ਨਾਲ ਥਾਂ-ਥਾਂ ਤੋਂ ਚੋਂਦੀ ਹੈ ਬੱਸ ਅੱਡੇ ਦੀ ਛੱਤ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਬੱਸ ਅੱਡਾ ਮੋਰਿੰਡਾ ਦੀ ਹੋਈ ਖਸਤਾ ਹਾਲਤ ਕਾਰਨ ਬਰਸਾਤ ਦੇ ਮੌਸਮ ਵਿਚ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਬੱਸ ਅੱਡਾ ਮੋਰਿੰਡਾ ਜਿੱਥੇ ਰੋਜ਼ਾਨਾ ਹੀ ਸੈਂਕੜੇ ਬੱਸਾਂ ਦੀ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆਂ ਦੇ ਪ੍ਰਧਾਨ ਨਾਲ ਖਟਾਸ ਨੂੰ ਲੈ ਕੇ ਜ਼ਿਲ੍ਹਾ ਮੋਹਾਲੀ ਤੇ ਰੂਪਨਗਰ ਦੇ ਅਹੁਦੇਦਾਰਾਂ ਵਲੋਂ ਅਸਤੀਫ਼ੇ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਰੂਪਨਗਰ ਅਤੇ ਮੋਹਾਲੀ ਜ਼ਿਲਿ੍ਹਆਂ ਦੇ ਕਈ ਪ੍ਰਮੁੱਖ ਅਹੁਦੇਦਾਰਾਂ ਨੇ ਇੱਕ ਇਕੱਤਰਤਾ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨਾਲ ਹੋਈ ਨਾਰਾਜ਼ਗੀ ਨੂੰ ਲੈ ਕੇ ਸਮੂਹਿਕ ਤੌਰ 'ਤੇ ...

ਪੂਰੀ ਖ਼ਬਰ »

ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਵਿਸ਼ੇ 'ਤੇ ਸਰਕਾਰੀ ਕਾਲਜ 'ਚ ਵੈਬੀਨਾਰ ਕਰਵਾਇਆ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਡਾਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਮੌਲਿਕ ਅਧਿਕਾਰਾਂ ਅਤੇ ਮੌਲਿਕ ਕਰਤੱਵਾਂ ਸਬੰਧੀ ਵੈਬੀਨਾਰ ਕਰਵਾਇਆ ਗਿਆ | ਚੇਤਨਾ ਨਸ਼ਾ ਵਿਰੋਧੀ ਲਹਿਰ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਪੁੱਜਣ 'ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਭਰਵਾਂ ਸਵਾਗਤ

ਮੋਰਿੰਡਾ, 21 ਜੁਲਾਈ (ਕੰਗ)-ਮੋਰਿੰਡਾ ਵਿਖੇ ਪੁੱਜਣ 'ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਭਰਵਾਂ ਸਵਾਗਤ ਕੀਤਾ ਗਿਆ | ਗੁਰਨਾਮ ਸਿੰਘ ਚੜੂਨੀ ਨੂੰ ਸਰਹਿੰਦ ਰੋਡ 'ਤੇ ਖੁੱਲ੍ਹੀ ਜੀਪ ਵਿਚ ਬਿਠਾ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਗੁਰਦੁਆਰਾ ਸ਼ਹੀਦਗੰਜ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਯੂਥ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ

ਨੰਗਲ, 21 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਯੂਥ ਕਾਂਗਰਸੀ ਵਰਕਰਾਂ ਵਲੋਂ ਲੱਡੂ ਵੰਡੇ ਅਤੇ ਢੋਲ ਵਜਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਉਦਮਪੁਰ 'ਚ ਜਨ ਜੋਤੀ ਕਲਿਆਣ ਸੰਮਤੀ ਨੇ ਲਗਾਇਆ ਜਾਗਰੂਕਤਾ ਕੈਂਪ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਜਨ ਜੋਤੀ ਕਲਿਆਣ ਸਮਿਤੀ ਅਬੋਹਰ ਫ਼ਾਜ਼ਿਲਕਾ ਵਲੋਂ ਪ੍ਰਾਜੈਕਟ ਅਧੀਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪਿੰਡ ਉਦਮਪੁਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਐਨ.ਸੀ.ਸੀ. ਦਾ 'ਸੀ' ਸਰਟੀਫਿਕੇਟ ਪਾਸ

ਬੇਲਾ, 21 ਜੁਲਾਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਵਿਦਿਆਰਥੀਆਂ ਨੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਦਾ 'ਸੀ' ਸਰਟੀਫਿਕੇਟ ਦਾ ਇਮਤਿਹਾਨ ਪਾਸ ਕਰ ਲਿਆ ਹੈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਐੱਸ. ਐੱਸ. ਪੀ. ਨੂੰ ਦਿੱਤਾ ਮੰਗ ਪੱਤਰ

ਨੂਰਪੁਰ ਬੇਦੀ, 21 ਜੁਲਾਈ (ਪ. ਪ. ਰਾਹੀਂ)-ਕਿਰਤੀ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਨਾਲ ਸਬੰਧਤ ਇੱਕ ਵਫ਼ਦ ਅੱਡਾ ਬੈਂਸ ਦੇ ਡਾ. ਕਮਲਜੀਤ ਸਿੰਘ 'ਤੇ ਬੀਤੇ ਦਿਨੀਂ ਹੋਏ ਹਮਲੇ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਐੱਸ. ਐੱਸ. ਪੀ. ਰੂਪਨਗਰ ਅਖਿਲ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਪੁਰਖਾਲੀ, 21 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਅਕਬਰਪੁਰ ਵਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰਡਾਂ ਦੀਆਂ ਔਰਤਾਂ ਨੂੰ ਵਿਸ਼ਵ ਆਬਾਦੀ ਸਬੰਧੀ ਦੱਸਿਆ ਗਿਆ | ਇਸ ਦੌਰਾਨ ਦੇਸ਼ 'ਚ ਵੱਧ ਰਹੀ ਆਬਾਦੀ 'ਤੇ ਵੀ ਚਿੰਤਾ ਪ੍ਰਗਟ ਕੀਤੀ ਗਈ ਤੇ ਵੱਧ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਘਨੌਲੀ, 21 ਜੁਲਾਈ (ਜਸਵੀਰ ਸਿੰਘ ਸੈਣੀ)-ਹੈਲਪਿੰਗ ਹੈਂਡ ਸੋਸਾਇਟੀ ਘਨੌਲੀ, ਗਰਾਮ ਪੰਚਾਇਤ ਘਨੌਲੀ ਤੇ ਧਰਮ ਪ੍ਰਚਾਰ ਟਰੱਸਟ ਦੇ ਉਪਰਾਲੇ ਸਦਕਾ ਸਿਹਤ ਵਿਭਾਗ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 22 ਜੁਲਾਈ ਨੂੰ ਸਵੇਰੇ 11 ਵਜੇ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ...

ਪੂਰੀ ਖ਼ਬਰ »

ਜ਼ਮੀਨ 'ਤੇ ਹੋ ਰਹੀ ਨਾਜਾਇਜ਼ ਉਸਾਰੀ ਰੋਕਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਜੇ. ਐਸ. ਨਿੱਕੂਵਾਲ)-ਉਸ ਦੀ ਜ਼ਮੀਨ 'ਤੇ ਕੁੱਝ ਲੋਕਾਂ ਵਲੋਂ ਨਾਜਾਇਜ਼ ਉਸਾਰੀ ਕੀਤੀ ਜਾ ਰਹੀ ਹੈ ਜਿਸ ਦੇ ਖ਼ਿਲਾਫ਼ ਉਨ੍ਹਾਂ ਵਲੋਂ ਪੁਲਿਸ, ਮਾਲ ਮਹਿਕਮਾ, ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਤੋਂ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਤੱਕ ...

ਪੂਰੀ ਖ਼ਬਰ »

ਰੂੜੇਵਾਲ ਵਿਖੇ ਠੇਕੇਦਾਰ ਹਰਮੇਸ਼ ਚੰਦ ਨੇ ਅਕਾਲੀ ਦਲ ਵਲੋਂ ਨਵ ਨਿਯੁਕਤ ਕੀਤੇ ਅਹੁਦੇਦਾਰਾਂ ਦਾ ਸਨਮਾਨ ਕੀਤਾ

ਨੂਰਪੁਰ ਬੇਦੀ, 21 ਜੁਲਾਈ (ਵਿੰਦਰ ਪਾਲ ਝਾਂਡੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਨਵ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਜਿਨ੍ਹਾਂ ਵਿਚ ਸੁਰਿੰਦਰ ਸਿੰਘ ਰੂੜੇਵਾਲ, ਭਜਨ ਲਾਲ ਕਾਂਗੜ, ਚਮਨ ਲਾਲ ਭਾਟੀਆ ਨੂੰ ਪਾਰਟੀ ਵਲੋਂ ਬਤੌਰ ਯੂਥ ਅਕਾਲੀ ...

ਪੂਰੀ ਖ਼ਬਰ »

ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਨੇ ਲਗਾਇਆ ਮੁਫ਼ਤ ਕੋਵਿਡ ਟੀਕਾਕਰਨ ਕੈਂਪ

ਰੂਪਨਗਰ, 21 ਜੁਲਾਈ (ਸਤਨਾਮ ਸਿੰਘ ਸੱਤੀ)-ਏਕਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਸੈਨ ਭਗਤ ਮੰਦਰ ਕਮੇਟੀ ਅਤੇ ਖੱਤਰੀ ਸਭਾ ਰੂਪਨਗਰ ਦੇ ਸਹਿਯੋਗ ਨਾਲ ਸੈਨ ਭਗਤ ਮੰਦਰ ਨੇੜੇ ਜੇ.ਐੱਸ. ਰਿਜ਼ਾਰਟ ਵਿਖੇ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰ ਯੂਨੀਅਨ ਬਲਾਕ ਨੂਰਪੁਰ ਬੇਦੀ ਦੀ ਨਵੀਂ ਚੋਣ

ਨੂਰਪੁਰ ਬੇਦੀ, 21 ਜੁਲਾਈ (ਵਿੰਦਰ ਪਾਲ ਝਾਂਡੀਆ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਮੁਤਾਬਿਕ ਬਲਾਕ ਨੂਰਪੁਰ ਬੇਦੀ ਦਾ ਇਕੱਠ ਸਥਾਨਿਕ ਪੰਚਾਇਤ ਸੰਮਤੀ ਰੈਸਟ ਹਾਊਸ ਵਿਖੇ ਹੋਇਆ | ਜਿਸ ਵਿਚ ਬਲਾਕ ਨੂਰਪੁਰ ਬੇਦੀ ਦੀ ਸਰਬਸੰਮਤੀ ਨਾਲ ਨਵੀਂ ਚੋਣ ਕਮਲੇਸ਼ ਕੌਰ ...

ਪੂਰੀ ਖ਼ਬਰ »

ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਨੇ ਕਰਵਾਇਆ 2 ਦਿਨਾ ਕਿ੍ਕਟ ਟੂਰਨਾਮੈਂਟ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਟੇਡੀਅਮ ਵਿਚ ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਪ੍ਰਬੰਧਕਾਂ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਪਹਿਲੇ ਦੋ ਦਿਨਾਂ ਕਿ੍ਕਟ ...

ਪੂਰੀ ਖ਼ਬਰ »

ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਨੇ ਕਰਵਾਇਆ 2 ਦਿਨਾ ਕਿ੍ਕਟ ਟੂਰਨਾਮੈਂਟ

ਸ੍ਰੀ ਚਮਕੌਰ ਸਾਹਿਬ, 21 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਟੇਡੀਅਮ ਵਿਚ ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਪ੍ਰਬੰਧਕਾਂ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਪਹਿਲੇ ਦੋ ਦਿਨਾਂ ਕਿ੍ਕਟ ...

ਪੂਰੀ ਖ਼ਬਰ »

ਲਾਲ ਲਕੀਰ ਖ਼ਤਮ ਕਰਵਾਉਣ ਲਈ ਲੋਕ ਜਨ ਸ਼ਕਤੀ ਪਾਰਟੀ ਮੁੜ ਸੰਘਰਸ਼ ਦੇ ਰਾਹ

ਮੋਰਿੰਡਾ, 21 ਜੁਲਾਈ (ਪਿ੍ਤਪਾਲ ਸਿੰਘ)-ਪੰਜਾਬ 'ਚੋਂ ਲਾਲ ਲਕੀਰ ਨੂੰ ਖ਼ਤਮ ਕਰਵਾਉਣ ਲਈ ਸੰਘਰਸ਼ ਕਰ ਰਹੀ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਵਲੋਂ ਸੰਘਰਸ਼ ਦੇ ਅਗਲੇ ਪੜਾਅ 'ਚ ਹਰ ਜ਼ਿਲੇ੍ਹ ਦੇ ਡੀ. ਸੀ. ਸਾਹਿਬਾਨ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਲੋਕਾਂ ਨੂੰ ਸਾਹਿਤ ਨਾਲ ਜੋੜਨ ਦੀ ਕੀਤੀ ਵਿਲੱਖਣ ਲਾਇਬ੍ਰੇਰੀ ਲੰਗਰ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ (ਕਰਨੈਲ ਸਿੰਘ)-ਸਿੱਖਿਆ ਸਕੱਤਰ ਪੰਜਾਬ ਸਰਕਾਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਵਿਚ ਲਾਇਬਰੇਰੀ ਲੰਗਰ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਵਿਖੇ ਡਾਕਟਰਾਂ ਤੋਂ ਸਮਾਂ ਲੈਣ ਵਾਲੇ ਟੈਲੀਫ਼ੋਨਾਂ ਦੀ ਗਿਣਤੀ ਵਧਾਈ ਜਾਏ

ਸੰਤੋਖਗੜ੍ਹ, 21 ਜੁਲਾਈ (ਮਲਕੀਅਤ ਸਿੰਘ)-ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਨੂੰ ਚੈੱਕ ਕਰਵਾਉਣ ਲਈ ਡਾਕਟਰਾਂ ਤੋਂ ਸਮਾਂ ਲੈਣਾ ਅੱਜ ਕੱਲ੍ਹ ਇੱਕ ਬਹੁਤ ਵੱਡੀ ਸਿਰਦਰਦੀ ਬਣਿਆ ਹੋਇਆ ਹੈ ਕਿਉਂਕਿ ਪੀ. ਜੀ. ਆਈ. ਵਿਖੇ ਮਰੀਜ਼ ਨੂੰ ਚੈੱਕ ਕਰਾਉਣ ਲਈ ਜਾਣ ਤੋਂ ਪਹਿਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX