ਤਾਜਾ ਖ਼ਬਰਾਂ


ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਸਾਂਪਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਿਕ ਪਵੇ ਲਖਬੀਰ ਸਿੰਘ ਦਾ ਭੋਗ
. . .  1 day ago
ਨਵੀਂ ਦਿੱਲੀ , 18 ਅਕਤੂਬਰ-ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਸਿੰਘੂ ਬਾਰਡਰ 'ਤੇ ਕਿਸਾਨ ਸੰਗਠਨਾਂ ਦੇ ਅੰਦੋਲਨ ਵਾਲੀ ਥਾਂ 'ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ...
ਆਰ.ਬੀ.ਆਈ. ਨੇ ਭਾਰਤੀ ਸਟੇਟ ਬੈਂਕ 'ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਭਾਰਤੀ ਰਿਜ਼ਰਵ ਬੈਂਕ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ 'ਤੇ ਰੈਗੂਲੇਟਰੀ ਪਾਲਣਾ 'ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ...
ਲਖੀਮਪੁਰ ਹਿੰਸਾ: ਕ੍ਰਾਈਮ ਬ੍ਰਾਂਚ ਸਵਾਟ ਟੀਮ ਵਲੋਂ ਤਿੰਨ ਮੁਲਜ਼ਮ ਗ੍ਰਿਫਤਾਰ, ਰਿਵਾਲਵਰ ਅਤੇ ਗੋਲੀਆਂ ਜ਼ਬਤ
. . .  1 day ago
ਅਜੇ ਮਿਸ਼ਰਾ ਟੇਨੀ ਦੀ ਗ੍ਰਿਫਤਾਰੀ ਅਤੇ ਅਸਤੀਫੇ ਤੱਕ ਵਿਰੋਧ ਜਾਰੀ ਰਹੇਗਾ - ਰਾਕੇਸ਼ ਟਿਕੈਤ
. . .  1 day ago
ਚੰਡੀਗੜ੍ਹ, 18 ਅਕਤੂਬਰ - ਰਾਕੇਸ਼ ਟਿਕੈਤ ਨੇ ਘੋਸ਼ਣਾ ਕੀਤੀ ਕਿ ਜਦੋਂ ਤੱਕ ਅਜੇ ਮਿਸ਼ਰਾ ਟੇਨੀ ਅਸਤੀਫਾ ਨਹੀਂ ਦੇ ਦਿੰਦੇ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਵਿਰੋਧ ਜਾਰੀ ਰਹੇਗਾ। ਕੇਂਦਰ ਸਰਕਾਰ ਨੂੰ ਅਜੇ ਮਿਸ਼ਰਾ ...
ਟਰਾਂਸਪੋਰਟ ਵਿਭਾਗ ਵਲੋਂ ਨਿੱਜੀ ਕੰਪਨੀਆਂ ਦੀਆਂ 5 ਬੱਸਾਂ ਕੀਤੀਆਂ ਜ਼ਬਤ
. . .  1 day ago
ਫ਼ਿਰੋਜ਼ਪੁਰ ,18 ਅਕਤੂਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਟਰਾਂਸਪੋਰਟ ਵਿਭਾਗ ਵਲੋਂ ਅੱਜ ਫਿਰੋਜ਼ਪੁਰ ਜਿਲ੍ਹੇ ਵਿਚ ਬਿਨਾਂ ਟੈਕਸ ਤੋਂ ਚੱਲ ਰਹੀਆਂ ਵੱਖ ਵੱਖ ਕੰਪਨੀਆਂ ਦੀਆਂ ਪੰਜ ਹੋਰ ਬੱਸਾਂ ਜ਼ਬਤ- ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...
ਭਾਰਤੀ ਜਲ ਸੈਨਾ ਨੇ 11ਵੀਂ ਪੀ-8 ਆਈ. ਦੇ ਨਾਲ ਸਮੁੰਦਰੀ ਸਮਰੱਥਾ ਦਾ ਕੀਤਾ ਵਿਸਥਾਰ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸਾੜੇ ਬਿਜਲੀ ਦੇ ਬਿੱਲ
. . .  1 day ago
ਚੰਡੀਗੜ੍ਹ, 18 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, "ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ...
ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਕੋਲਿਨ ਪਾਵੇਲ ਦੀ ਕੋਰੋਨਾ ਨਾਲ ਮੌਤ
. . .  1 day ago
ਵਾਸ਼ਿੰਗਟਨ, 18 ਅਕਤੂਬਰ - ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਕੋਲਿਨ ਪਾਵੇਲ ਦੀ ਅੱਜ 84 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ...
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੋਰਾਹਾ ਵਿਚ ਰੋਕਿਆ ਰੇਲ ਟਰੈਕ
. . .  1 day ago
ਦੋਰਾਹਾ, 18 ਅਕਤੂਬਰ (ਜਸਵੀਰ ਝੱਜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਦੋਰਾਹਾ ਵਿਖੇ ਰੇਲ ਟਰੈਕ ਰੋਕ ਕੇ ਹਾਜ਼ਰੀਨ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ...
ਬਟਾਲਾ ਦੇ ਅਕਾਲ ਹਸਪਤਾਲ ਤੋਂ 3 ਦਿਨ ਦਾ ਬੱਚਾ ਅਗਵਾ
. . .  1 day ago
ਬਟਾਲਾ, 18 ਅਕਤੂਬਰ (ਕਾਹਲੋਂ)-ਬਟਾਲਾ ਦੇ ਗੁਰਦਾਸਪੁਰ ਰੋਡ ’ਤੇ ਸਥਿਤ ਅਕਾਲ ਹਸਪਤਾਲ ’ਚੋਂ 2 ਔਰਤਾਂ 3 ਦਿਨ ਦਾ ਬੱਚਾ ਚੁੱਕ ਕੇ ਸਕੂਟੀ ’ਤੇ ਫਰਾਰ ਹੋ ਗਈਆਂ। ਇਹ ਔਰਤਾਂ ਨਰਸ ਬਣ ਕੇ ਟੀਕਾਕਰਨ ਕਰਵਾਉਣ ...
ਉਤਰਾਖੰਡ : ਗੰਗੋਤਰੀ ਬਰਫ ਦੀ ਚਾਦਰ ਨਾਲ ਢਕੀ ,ਤਾਜ਼ਾ ਹੋਈ ਬਰਫ਼ਬਾਰੀ
. . .  1 day ago
ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਖੋਲ੍ਹੇਗੀ ਸਿੱਖ ਮਿਸ਼ਨ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੱਧ ਪ੍ਰਦੇਸ਼ ਵਿਖੇ ਸਿੱਖ ਧਰਮ ਦੇ ਪ੍ਰਚਾਰ ਲਈ ਪਹਿਲੇ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ...
ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਖੁਦਕਸ਼ੀ ਕੀਤੀ
. . .  1 day ago
ਕੌਹਰੀਆਂ, 18 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ , ਹਰਬੰਸ ਸਿੰਘ ਛਾਜਲੀ)-ਕਰਜ਼ੇ ਕਾਰਨ ਨੌਜਵਾਨ ਦਾ ਖੁਦਕਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨਸਾਰ ਹਲਕਾ ਦਿੜਬਾ ਪਿੰਡ ਰੋਗਲਾ ਦੇ ਨੌਜਵਾਨ ...
ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਚੰਡੀਗੜ੍ਹ ,18 ਅਕਤੂਬਰ {ਰਾਣਾ }-ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ...
ਰਾਮ ਰਹੀਮ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਐਮ.ਪੀ. ਤਿਵਾੜੀ ਨੇ ਮੁੱਖ ਮੰਤਰੀ ਚੰਨੀ ਨੂੰ ਲਿਖੀ ਚਿੱਠੀ, ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਏ ਜਾਣ ਦੀ ਕੀਤੀ ਮੰਗ
. . .  1 day ago
ਨੂਰਪੁਰਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ )-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਕ ਚਿੱਠੀ ਲਿਖ ਕੇ ਰੂਪਨਗਰ ...
ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ...
ਜਲੰਧਰ-ਫਗਵਾੜਾ ਹਾਈਵੇ 'ਤੇ ਆਵਾਜਾਈ ਮੁੜ ਹੋਈ ਸ਼ੁਰੂ
. . .  1 day ago
ਜਲੰਧਰ, 18 ਅਕਤੂਬਰ - ਜਲੰਧਰ-ਫਗਵਾੜਾ ਹਾਈਵੇ 'ਤੇ ਅੱਜ ਪੁਲਿਸ ਮੁਲਾਜ਼ਮ ਵਲੋਂ ਕਾਰ ਚੜ੍ਹਾ ਕੇ ਦਰੜੀਆਂ ਦੋ ਲੜਕੀਆਂ ਵਿਚੋਂ ਇਕ ਲੜਕੀ ਦੇ ਮਾਰੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕਾ ਵਾਸੀਆਂ ਵਲੋਂ ਹਾਈਵੇ 'ਤੇ ਧਰਨਾ ਲੱਗਾ ਦਿੱਤਾ ਗਿਆ ਸੀ ਤੇ ਹਾਈਵੇ 'ਤੇ ਆਵਾਜਾਈ ਠੱਪ ਕਰ ਦਿੱਤੀ...
ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼
. . .  1 day ago
ਚੰਡੀਗੜ੍ਹ, 18 ਅਕਤੂਬਰ (ਸੁਰਿੰਦਰਪਾਲ) - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ...
ਮੇਰੇ ਕਾਰਜਕਾਲ ਦੌਰਾਨ ਅੱਤਵਾਦੀ ਸ੍ਰੀਨਗਰ 'ਚ ਦਾਖਲ ਨਹੀਂ ਹੋ ਸਕਦੇ ਸਨ - ਸਤਿਆਪਾਲ ਮਾਲਿਕ ਸਾਬਕਾ ਰਾਜਪਾਲ ਜੰਮੂ-ਕਸ਼ਮੀਰ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਾਲਿਕ ਨੇ ਕਿਹਾ ਹੈ ਕਿ ਕਸ਼ਮੀਰ ਵਿਚ ਜੋ ਹਾਲਾਤ ਹਨ, ਉਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹੀਂ ਸਨ। ਮਲਿਕ ਇਸ ਵਕਤ ਮੇਘਾਲਿਆ ਦੇ ਰਾਜਪਾਲ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਾ ਤਾਂ ਪੱਥਰਬਾਜ਼ੀ...
ਹਾਦਸੇ ਦੌਰਾਨ ਬੱਬੂ ਮਾਨ ਦੇ ਦੋਸਤ ਦੀ ਮੌਤ
. . .  1 day ago
ਸੰਘੋਲ (ਫਤਹਿਗੜ੍ਹ ਸਾਹਿਬ) ,18 ਅਕਤੂਬਰ (ਗੁਰਨਾਮ ਸਿੰਘ ਚੀਨਾ) - ਸੰਸਾਰ ਪ੍ਰਸਿੱਧ ਲੋਕ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਸਾਥੀ ਪਿੰਡ ਖੰਟ ਵਾਸੀ ਜਿੰਦਰ ਖੰਟ ਦੀ ਇਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਿੰਦਰ ਖੰਟ ਆਪਣੇ ਸਾਥੀ ਨਾਲ ਸਕੂਟਰ ਤੇ ਸਵਾਰ ਹੋ ਕੇ ਪਿੰਡ ਖੰਟ ਤੋਂ ਮੋਰਿੰਡੇ...
ਉੱਤਰ ਪ੍ਰਦੇਸ਼ 'ਚ ਵਕੀਲ ਦੀ ਅਦਾਲਤ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਸ਼ਾਹਜਹਾਂ ਪੁਰ, 18 ਅਕਤੂਬਰ - ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿਚ ਇਕ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਕੀਲ ਦੀ ਲਾਸ਼ ਕੋਰਟ ਦੀ ਤੀਸਰੀ ਮੰਜ਼ਿਲ 'ਤੇ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਗਰੂਰ

ਘੱਗਰ ਦਰਿਆ ਦੀ ਸਾਫ਼-ਸਫ਼ਾਈ ਲਈ ਕੋਈ ਫ਼ੰਡ ਨਾ ਆਉਣ ਕਾਰਨ ਕਿਸਾਨਾਂ 'ਚ ਮਾਯੂਸੀ

ਮੂਣਕ,ਖਨੌਰੀ,ਮੰਡਵੀ, 21 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ, ਬਲਵਿੰਦਰ ਸਿੰਘ ਥਿੰਦ, ਪ੍ਰਵੀਨ ਮਦਾਨ)- ਕੁਝ ਦਿਨ ਪਹਿਲਾਂ ਜ਼ਬਰਦਸਤ ਸੋਕੇ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੇ ਬਰਸਾਤ ਪੈਣ ਨਾਲ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਪਹਾੜੀ ਅਤੇ ਉਪਰਲੇ ਇਲਾਕਿਆਂ ਜਿਵੇਂ ਚੰਡੀਗੜ੍ਹ, ਅੰਬਾਲਾ, ਪਟਿਆਲਾ ਵਿਖੇ ਪਈ ਜ਼ਬਰਦਸਤ ਬਾਰਿਸ਼ ਕਾਰਨ ਘੱਗਰ ਦਰਿਆ 'ਚ ਸੰਭਾਵੀ ਹੜ੍ਹਾਂ ਨੂੰ ਲੈ ਕੇ ਕਿਸਾਨਾਂ ਨੂੰ ਹੁਣ ਡੋਬੇ ਦਾ ਡਰ ਸਤਾਉਣ ਲੱਗ ਪਿਆ ਹੈ | ਘੱਗਰ ਦਰਿਆ ਪਿਛਲੇ ਤਿੰਨ ਦਹਾਕਿਆਂ ਤੋਂ ਇਲਾਕੇ ਦੇ ਕਿਸਾਨਾਂ ਲਈ ਸਰਾਪ ਬਣਿਆ ਹੋਇਆ ਹੈ | ਘੱਗਰ ਦਰਿਆ ਵਿਚ ਆਉਂਦੇ ਹੜ੍ਹਾਂ ਦਾ ਸਥਾਈ ਹੱਲ ਤਾਂ ਕੀ ਹੋਣਾ ਸੀ ਸਗੋਂ ਹੁਣ ਤੱਕ ਘੱਗਰ ਦਰਿਆ ਦੇ ਬੰਨ੍ਹਾਂ ਦੀ ਸਾਫ਼ ਸਫ਼ਾਈ ਲਈ ਸਰਕਾਰ ਵਲੋਂ ਕੋਈ ਫ਼ੰਡ ਨਾ ਆਉਣ ਕਾਰਨ ਘੱਗਰ ਪ੍ਰਭਾਵਿਤ ਕਿਸਾਨਾਂ ਨੂੰ ਇਸ ਵਾਰ ਫਿਰ ਕੁਦਰਤ ਦੇ ਆਸਰੇ ਛੱਡ ਦਿੱਤਾ ਹੈ | ਖਨੋਰੀ ਵਿਖੇ ਆਰ.ਡੀ. 460 'ਤੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ 'ਚ ਪਾਣੀ ਦਾ ਪੱਧਰ 741 ਫੁੱਟ ਚੱਲ ਰਿਹਾ ਤੇ ਤੇਜ਼ੀ ਨਾਲ ਹੋਰ ਪਾਣੀ ਵਧ ਰਿਹਾ ਹੈ | ਮੌਜੂਦਾ ਬਰਸਾਤ ਨੂੰ ਵੇਖਦੇ ਹੋਏ ਦਰਿਆ ਵਿਚ 745/46 ਫੁੱਟ ਪਾਣੀ ਦਾ ਪੱਧਰ ਹੋਣ ਦੀ ਸੰਭਾਵਨਾ ਹੈ ਜੋ ਕਿ ਕਿਸਾਨਾਂ ਲਈ ਖ਼ਤਰਾ ਸਿੱਧ ਹੋ ਸਕਦੀ ਹੈ | ਇਸ ਸਬੰਧੀ ਐਸ.ਡੀ.ਓ. ਡਰੇਨੇਜ਼ ਵਿਭਾਗ ਚੇਤਨ ਗੁਪਤਾ ਨੇ ਦੱਸਿਆ ਕਿ ਜੇਕਰ ਅੱਜ ਚੰਡੀਗੜ੍ਹ, ਅੰਬਾਲਾ, ਪਟਿਆਲਾ ਵਗ਼ੈਰਾ ਹੋਰ ਬਰਸਾਤ ਨਾ ਹੋਈ ਤਾਂ ਘੱਗਰ ਦਰਿਆ 'ਚ ਮੌਜੂਦ ਪਾਣੀ ਸਹੀ ਸਲਾਮਤ ਅੱਗੇ ਲੰਘ ਜਾਵੇਗਾ | ਉਨ੍ਹਾਂ ਦੱਸਿਆ ਕਿ ਦਰਿਆ ਦੀ ਮੁਰੰਮਤ ਸਬੰਧੀ ਤਿੰਨ ਐਸਟੀਮੇਟ ਬਣਾ ਕੇ ਭੇਜੇ ਹਨ ਜਿਨ੍ਹਾਂ ਦਾ ਹਾਲੇ ਤੱਕ ਕੋਈ ਫ਼ੰਡ ਨਹੀਂ ਆਇਆ | ਦੂਜੇ ਪਾਸੇ ਹੜ੍ਹ ਪ੍ਰਭਾਵਿਤ ਕਿਸਾਨਾਂ 'ਚ ਰੋਸ ਹੈ ਕਿ ਹੁਣ ਤੱਕ ਘੱਗਰ ਦਰਿਆ ਦੇ ਨਾਜ਼ੁਕ ਬੰਨ੍ਹਾਂ 'ਤੇ ਮੁਰੰਮਤ ਨਹੀਂ ਹੋਈ ਤੇ ਮੂਣਕ ਟੋਹਾਣਾ ਸੜਕ 'ਤੇ ਬਣੇ ਵੀਹ ਪੁਲ ਵਾਲੀ ਥਾਂ 'ਤੇ ਜਿੱਥੇ ਹੁਣ ਨਵਾਂ ਵੱਡਾ ਪੁਲ ਬਣ ਰਿਹਾ ਹੈ ਉੱਥੇ ਪਾਣੀ ਕਰੋਸਿੰਗ ਪੁਲੀਆਂ 'ਚ ਕੇਲੀ ਘਾਹ ਬੂਟੀ ਫਸਣ ਕਾਰਨ ਦਰਜਨ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਿਆ ਹੈ, ਬੂਟੀ ਨੂੰ ਕੱਢਣ ਲਈ ਸਬੰਧਤ ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ | ਮੂਣਕ ਦੇ ਕਿਸਾਨ ਜੰਟਾ ਸਿੰਘ ਨੰਬਰਦਾਰ, ਸੁਖਚੈਨ ਸਿੰਘ, ਨਰਿੰਦਰ ਸਿੰਘ ਸੇਖੋਂ, ਬੰਟੀ, ਜੀਤ ਸਿੰਘ ਸੁਰਜਣਭੈਣੀ ਆਦਿ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਨੇ ਐਤਕੀਂ ਫਿਰ ਘੱਗਰ ਪ੍ਰਭਾਵਿਤ ਕਿਸਾਨਾਂ ਤੋਂ ਪੈਸੇ ਇਕੱਠੇ ਕਰ ਕੇ ਘੱਗਰ ਦੇ ਨਾਜ਼ੁਕ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ |
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਲਗਭਗ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਲਈ ਵੋਟਾਂ ਦਾ ਅਹਿਮ ਮੁੱਦਾ ਬਣਿਆ ਇਹ ਘੱਗਰ ਦਰਿਆ ਇਸ ਇਲਾਕੇ ਦੇ ਲੋਕਾਂ ਲਈ ਪਿਛਲੇ ਕਈ ਦਹਾਕਿਆਂ ਤੋਂ ਇਕ 'ਦੈਂਤ' ਦਾ ਰੂਪ ਬਣਿਆ ਹੋਇਆ ਹੈ ਤੇ ਇਲਾਕੇ ਦੇ ਲੋਕਾਂ ਲਈ ਬੜੀ ਤਰਾਸਦੀ ਵਾਲੀ ਗੱਲ• ਹੈ ਕਿ ਬਰਸਾਤਾਂ ਦੇ ਦਿਨਾਂ ਦੌਰਾਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਪਲਾਂ ਵਿਚ ਤਬਾਹ ਕਰਨ ਵਾਲੇ ਇਸ ਘੱਗਰ ਦਰਿਆ ਦਾ ਕਿਸੇ ਵੀ ਸਰਕਾਰ ਨੇ ਮੁਕੰਮਲ ਹੱਲ ਕੱਢਣ ਵੱਲ ਧਿਆਨ ਨਹੀਂ ਦਿਤਾ | ਭਾਵੇਂ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਸਰਕਾਰ ਦੇ ਸਾਸ਼ਨ ਕਾਲ ਦੌਰਾਨ ਘੱਗਰ ਦਰਿਆ ਦੇ ਖਨੌਰੀ ਤੋਂ ਲੈ ਕੇ ਪਿੰਡ ਮਕੋਰੜ ਸਾਹਿਬ ਤੱਕ ਪਹਿਲੇ ਫੇਸ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਪਰ ਘੱਗਰ ਦਰਿਆ ਦੇ ਇਸ ਫੇਸ ਦੀ ਸਫ਼ਾਈ ਨਹੀਂ ਕਰਵਾਏ ਜਾਣ ਕਾਰਨ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਇਸ ਇਲਾਕੇ ਦੇ ਨਾਲ-ਨਾਲ ਖਨੌਰੀ ਤੋਂ ਪਿੱਛੇ ਸਥਿਤ ਪਟਿਆਲਾ ਜ਼ਿਲ•ੇ ਦੇ ਕਈ ਦਰਜਨ ਪਿੰਡਾਂ ਨੂੰ ਵੀ ਹੜ•ਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਦੁਆਰਾ ਭਾਵੇਂ ਦਿਖਾਵੇ ਲਈ ਹੀ ਸਹੀ ਪਰ ਖਨੌਰੀ ਸਥਿਤ ਆਰ.ਡੀ 460 (ਘੱਗਰ-ਭਾਖੜਾ) ਸਾਈਫ਼ਨ ਦੀ ਤਾਂ ਲਗਭਗ ਹਰ ਸਾਲ ਸਫ਼ਾਈ ਜਾਂਦੀ ਆ ਰਹੀ ਸੀ ਪਰ ਪ੍ਰਸ਼ਾਸਨ ਇਸ ਵਾਰ ਘੱਗਰ ਦਰਿਆ ਤੇ ਇਸ ਸਾਈਫ਼ਨ ਦੀ ਸਫ਼ਾਈ ਕਰਵਾਉਣਾ ਹੀ ਭੁੱਲ ਗਿਆ | ਇਸੇ ਤਰ•ਾਂ ਖਨੌਰੀ ਸਥਿਤ ਘੱਗਰ-ਭਾਖੜਾ ਸਾਈਫ਼ਨ ਵਿਚ ਬਰਸਾਤਾਂ ਦੇ ਪਾਣੀ ਨਾਲ ਆਈ ਜਲ ਬੂਟੀ ਬੁਰੀ ਤਰ•ਾਂ ਫਸ ਚੁੱਕੀ ਹੈ ਪਰ ਵਿਭਾਗ ਵਲੋਂ ਇਹ ਜਲ ਬੂਟੀ ਸਮੇਂ ਸਿਰ ਨਹੀਂ ਕਢਵਾਈ ਜਾ ਰਹੀ ਜਿਸ ਕਾਰਨ ਇਹ ਜਲ ਬੂਟੀ ਪਟਿਆਲਾ ਜ਼ਿਲ•ੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਈ ਪਿੰਡਾਂ ਦੇ ਲਈ ਖ਼ਤਰਾ ਬਣ ਜਾਂਦੀ ਹੈ | ਬਲਜੀਤ ਸਿੰਘ ਮੰਡਵੀ ਆਗੂ ਆਮ ਆਦਮੀ ਪਾਰਟੀ, ਲਵਜੀਤ ਸਿੰਘ ਬੱਬੀ ਸਰਪੰਚ ਪਿੰਡ ਹੋਤੀਪੁਰ, ਜਰਨੈਲ ਸਿੰਘ ਨੱਤ ਹੋਤੀਪੁਰ, ਭਗਵੰਤ ਸਿੰਘ ਮੰਡਵੀ, ਪਰਮਜੀਤ ਸਿੰਘ ਮੰਡਵੀ ਆਦਿ ਨੇ ਦੱਸਿਆ ਕਿ ਸਰਕਾਰ ਵਲੋਂ ਫ਼ੰਡ ਜਾਰੀ ਹੋਣ ਦੇ ਬਾਵਜੂਦ ਵੀ ਡਰੇਨਜ਼ ਵਿਭਾਗ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਘੱਗਰ ਦਰਿਆ ਤੇ ਹੋਰ ਨਾਲਿਆਂ ਦੀ ਸਫ਼ਾਈ ਨਹੀਂ ਕਰਵਾ ਸਕਿਆ ਜਿਸ ਦਾ ਦਾ ਖ਼ਮਿਆਜ਼ਾ ਇਲਾਕੇ ਦੇ ਲੋਕਾਂ ਨੂੰ ਭੁਗਤਣਾ ਪਵੇਗਾ | ਇਸ ਸਬੰਧੀ ਐਸ.ਡੀ.ਐਮ ਮੂਨਕ ਆਕਾਸ਼ ਬਾਂਸਲ ਨਾਲ ਸੰਪਰਕ ਕੀਤੇ ਜਾਣ 'ਤੇ ਉਨ•ਾਂ ਦੱਸਿਆ ਕਿ ਡਰੇਨਜ਼ ਵਿਭਾਗ ਵਲੋਂ ਘੱਗਰ ਦਰਿਆ ਦੀ ਬਰਸਾਤਾਂ ਤੋਂ ਪਹਿਲਾਂ ਸਫ਼ਾਈ ਕਰਵਾਈ ਗਈ ਸੀ |

ਅਕਾਲੀ ਦਲ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ | ਬੀਬੀ ਵਿਰਕ ਵਲੋਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ) - ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ (ਸੀਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਦੀ ਅਗਵਾਈ 'ਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਰੋਸ ਰੈਲੀ ਕਰਕੇ ਪੰਜਾਬ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਡੀ. ਐਸ. ਪੀ. ਦਫ਼ਤਰ ਮੂਹਰੇ ਧਰਨਾ

ਸੂਲਰ ਘਰਾਟ, 21 ਜੁਲਾਈ (ਜਸਵੀਰ ਸਿੰਘ ਔਜਲਾ) - ਪਿਛਲੀ ਦਿਨੀਂ ਪਿੰਡ ਧਰਮਗੜ•੍ਹ ਵਿਖੇ ਕੁਲਦੀਪ ਸਿੰਘ 'ਤੇ ਹੋਏ ਹਮਲੇ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਡੀ.ਐਸ.ਪੀ. ਦਿੜ•ਬਾ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ...

ਪੂਰੀ ਖ਼ਬਰ »

ਮੁਲਾਜ਼ਮ 29 ਨੂੰ ਪਟਿਆਲਾ ਵਿਖੇ ਲਗਾਉਣਗੇ ਧਰਨਾ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਪੀ.ਐਸ.ਈ.ਬੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਸੀਤਾ ਰਾਮ ...

ਪੂਰੀ ਖ਼ਬਰ »

ਅਨਸਾਰੀ ਬਸਪਾ ਮਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਬਣੇ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਦਰਸ਼ਨ ਸਿੰਘ ਝਲੂਰ ਸੂਬਾ ਸਕੱਤਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦੀ ...

ਪੂਰੀ ਖ਼ਬਰ »

ਮੌਨਸੂਨ ਸਿਰ 'ਤੇ ਹੋਣ ਦੇ ਬਾਵਜੂਦ ਨਿਕਾਸੀ ਨਾਲੇ ਦੀ ਨਹੀਂ ਹੋਈ ਸਫ਼ਾਈ

ਤਿੰਨ ਜ਼ਮੀਨ ਦੋਜ ਬੋਰਾਂ 'ਤੇ 15 ਲੱਖ ਰੁਪਈਆ ਖ਼ਰਚ ਕੀਤੇ ਜਾਣ ਦੇ ਬਾਵਜੂਦ ਜਲ ਮਗਨ ਹੋਇਆ ਧੂਰੀ ਗੇਟ ਬਾਜ਼ਾਰ ਤੇ ਰਣਬੀਰ ਕਲੱਬ ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ) - ਕੋਈ ਸਮਾਂ ਸੀ ਜਦ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਸ਼ਹਿਰ ਦੇ ਨਿਕਾਸੀ ਨਾਲੇ ਦੀ ਜੰਗੀ ਪੱਧਰੀ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਨੇਤਾਵਾਂ ਤੇ ਅਧਿਕਾਰੀਆਂ ਨੇ ਕੀਤਾ ਆਪਣਾ ਵਿਕਾਸ - ਬਾਂਸਲ

ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਬਾਂਸਲ ਦਾ ਕਹਿਣਾ ਕਿ ਕੋਈ ਸ਼ੱਕ ਨਹੀਂ ਕਿ ਸ਼ਹਿਰ ਵਿਚ ਵਿਕਾਸ ਦੇ ਨਾਂਅ 'ਤੇ ਕਰੋੜਾਂ ਰੁਪਏ ਖ਼ਰਚ ਹੋਏ ਹਨ ਪਰ ਹਕੀਕਤ ਇਹ ਹੈ ਕਿ ਇਸ ਨਾਲ ਸ਼ਹਿਰ ਦਾ ਵਿਕਾਸ ਨਹੀਂ ਹੋਇਆ ਬਲਕਿ ਸੱਤਾਧਾਰੀ ਪਾਰਟੀ ਦੇ ਕੁੱਝ ਨੇਤਾਵਾਂ ਤੇ ਕਈ ...

ਪੂਰੀ ਖ਼ਬਰ »

-ਮਾਮਲਾ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਬਣਾਉਣ ਦਾ-

ਕਿਸਾਨਾਂ ਨੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ ਤੋਂ ਧਰਨਾ ਚੁੱਕਿਆ

ਕੁੱਪ ਕਲਾਂ, 21 ਜੁਲਾਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨਾਂ ਤੋਂ ਕਾਫੀ ਕਸ਼ਮਕਸ਼ ਦੌਰਾਨ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਵਿਚ ਆ ਰਹੀ ਜ਼ਮੀਨ ਸੰਬੰਧੀ ਜ਼ਿਲ੍ਹਾ ਮਲੇਰਕੋਟਲਾ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਚੱਲ ਰਹੀ ਗੱਲਬਾਤ ਅੱਜ ਤੀਜੇ ਦਿਨ ਦੋਵਾਂ ...

ਪੂਰੀ ਖ਼ਬਰ »

15 ਲੱਖ ਰੁਪਏ ਖ਼ਰਚ ਕੇ ਕੀਤੇ ਜ਼ਮੀਨਦੋਜ਼ ਬੋਰ ਵੀ ਬਣੇ ਸਫੇਦ ਹਾਥੀ - ਢਿੱਲੋਂ

ਸੰਗਰੂਰ : ਸ਼ਹਿਰ ਦੀ ਪੈਦਾ ਹੋਈ ਨਿਕਾਸੀ ਦੀ ਸਥਿਤੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਦਾ ਕਹਿਣਾ ਕਿ ਦੋ ਤਿੰਨ ਮਹੀਨੇ ਪਹਿਲਾਂ 15 ਲੱਖ ਰੁਪਏ ਖ਼ਰਚ ਕੇ ਧੂਰੀ ਗੇਟ ਮੁਲਤਾਨੀ ਦੇ ਢਾਬੇ ਕੋਲ ਅਤੇ ਰਣਬੀਰ ਕਲੱਬ ਵਿਚ ਤਿੰਨ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਐਸ.ਐਮ.ਓ. ਨੂੰ ਮੰਗ ਪੱਤਰ

ਧੂਰੀ, 21 ਜੁਲਾਈ (ਸੁਖਵੰਤ ਸਿੰਘ ਭੁੱਲਰ) - 'ਆਪ' ਆਗੂ ਰਾਜਵੰਤ ਘੁੱਲੀ, ਡਾ. ਅਨਵਰ ਭਸੌੜ ਤੇ ਪੁੰਨੂ ਕਾਤਰੋਂ ਵਲੋਂ ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ. ਡਾ. ਰੇਸ਼ਮਾ ਭੋਰਾ ਨੂੰ ਮੰਗ ਪੱਤਰ ਸੌਂਪ ਕੇ ਸਿਵਲ ਹਸਪਤਾਲ ਧੂਰੀ ਨੂੰ ਕੋਰੋਨਾ ਮਹਾਂਮਾਰੀ ਸਮੇਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਅਗਲੀ ਸਰਕਾਰ ਸਿੱਧੂ ਦੀ ਅਗਵਾਈ 'ਚ ਬਣਾਵਾਂਗੇ-ਰਟੋਲ

ਕੁੱਪ ਕਲਾਂ, 21 ਜੁਲਾਈ (ਮਨਜਿੰਦਰ ਸਿੰਘ ਸਰੌਦ) - ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨੌਜਵਾਨ ਵਰਗ ਅੰਦਰ ਖ਼ੁਸ਼ੀ ਦਾ ਆਲਮ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਅੰਦਰ ਅਗਲੀ ਸਰਕਾਰ ਸਿੱਧੂ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਲਗਾਇਆ ਟੀਕਾਕਰਨ ਕੈਂਪ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਬੀਤੇ ਦਿਨ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਕੋਵਿਡ 19 ਤੋਂ ਬਚਾਅ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ ਹਦਾਇਤਾਂ ਅਨੁਸਾਰ 'ਟੀਕਾਕਰਨ ਕੈਂਪ' ਲਗਾਇਆ ਗਿਆ | ਕੈਂਪ ਵਿਚ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ...

ਪੂਰੀ ਖ਼ਬਰ »

29 ਨੂੰ ਪੰਜਾਬ ਸਰਕਾਰ ਖ਼ਿਲਾਫ਼ ਪਟਿਆਲਾ ਵਿਖੇ ਰੋਸ ਰੈਲੀ 'ਚ ਵੱਧ ਚੜ੍ਹ ਕੇ ਭਾਗ ਲਿਆ ਜਾਵੇਗਾ- ਛਾਜਲੀ, ਬੰਗਾ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ) - 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਅਤੇ ਜਨਰਲ ਸਕੱਤਰ ਜੀਤ ਸਿੰਘ ਬੰਗਾ ਨੇ ਕਿਹਾ ਕਿ ਤਨਖ਼ਾਹ ...

ਪੂਰੀ ਖ਼ਬਰ »

ਦਿੱਲੀ ਕਟੜਾ ਹਾਈਵੇ ਲਈ ਐਕਵਾਇਰ ਹੋ ਰਹੀ ਜ਼ਮੀਨ ਮਾਲਕਾਂ ਨਾਲ ਵੱਡਾ ਧੋਖਾ - ਝੂੰਦਾਂ

ਅਹਿਮਦਗੜ੍ਹ, 21 ਜੁਲਾਈ (ਪੁਰੀ) - ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਦਿੱਲੀ ਕਟੜਾ ਹਾਈਵੇ ਸਬੰਧੀ ਸਰਕਾਰ ਵਲੋਂ ਜ਼ਮੀਨ ਐਕਵਾਇਰ ਕੀਤੇ ਜਾਣ ਦੀ ਕਾਰਵਾਈ ਦੌਰਾਨ ਪ੍ਰਸ਼ਾਸਨ ਵਲੋਂ ਮਨਮਾਨੀਆਂ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ...

ਪੂਰੀ ਖ਼ਬਰ »

ਰਜਵਾਹੇ ਦਾ ਪਾਣੀ ਛੱਪੜ 'ਚ ਭਰਣ ਨਾਲ ਕਿਸਾਨਾਂ ਦੀ ਚਿੰਤਾ ਵਧੀ

ਮੂਣਕ, 21 ਜੁਲਾਈ (ਭਾਰਦਵਾਜ, ਸਿੰਗਲਾ) - ਬਾਲਦ ਕੋਠੀ ਤੋਂ ਆਉਣ ਵਾਲੇ ਰਜਵਾਹੇ ਦੀ ਟੇਲ ਮੂਣਕ ਸੀਵਰੇਜ ਟਰੀਟਮੈਂਟ ਪਲਾਂਟ ਵਾਰਡ ਨੰਬਰ 1 ਕੋਲ ਖੁੱਲ੍ਹੀ ਛੱਡੀ ਹੋਣ ਕਾਰਨ ਪਾਣੀ ਛੱਪੜ ਦੇ ਓਵਰ ਫਲੋ ਹੋਣ ਕਾਰਨ ਗੰਦਾ ਪਾਣੀ ਪਵਿੱਤਰ ਜੈਨ ਸਮਾਧੀਆਂ ਤੇ ਸ਼ਹਿਰ ਦੇ ਕੁੱਝ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ ਪਟਿਆਲਾ ਵਿਖੇ 29 ਨੂੰ

ਸੰਗਰੂਰ, 21 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀ ਵਿਰੁੱਧ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 29 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰ ਦੀ ਵਿਸ਼ਾਲ ...

ਪੂਰੀ ਖ਼ਬਰ »

ਮਿੰਕੂ ਜਵੰਧਾ ਨੇ ਪਿੰਡ ਕਪਿਆਲ 'ਚ ਖੋਲਿ੍ਹਆ ਸਿਲਾਈ ਸੈਂਟਰ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਭਾਈ ਗੁਰਦਾਸ ਕਾਲਜ ਦੇ ਚੇਅਰਮੈਨ ਅਤੇ ਆਪ ਆਗੂ ਡਾ: ਗੁਨਿੰਦਰਜ਼ੀਤ ਸਿੰਘ ਮਿੰਕੂ ਜਵੰਧਾ ਦੀ ਅਗਵਾਈ ਵਿਚ ਪਿੰਡ ਕਪਿਆਲ ਵਿਖੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਸ: ਜਵੰਧਾ ਦੇ ਨਿੱਜੀ ਸਕੱਤਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਤਿਆਰੀ ਲਈ 'ਅਲਫ਼ਾ ਸਟੱਡੀ ਸੈਂਟਰ ਸੁਨਾਮ' ਬਣਿਆ ਖਿੱਚ ਦਾ ਕੇਂਦਰ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ) - ਪਿਛਲੇ ਲੰਮੇ ਸਮੇਂ ਤੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾ ਰਿਹਾ 'ਅਲਫਾ ਸਟੱਡੀ ਸੈਂਟਰ ਸੁਨਾਮ' ਹੁਣ ਪੰਜਾਬ ਪੁਲਿਸ ਵਿਚ ਨਿਕਲੀਆਂ ਸਬ-ਇੰਸਪੈਕਟਰ, ਜੇਲ੍ਹ ਵਾਰਡਨ ਤੇ ਸਿਪਾਹੀਆਂ ਆਦਿ ਦੇ ਲਿਖਤੀ ...

ਪੂਰੀ ਖ਼ਬਰ »

ਵਿਰੋਧੀਆਂ ਵਲੋਂ ਬਿਜਲੀ ਮੁਆਫ਼ੀ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹੈ- ਕੁਦਨੀ

ਖਨੌਰੀ, 21 ਜੁਲਾਈ (ਬਲਵਿੰਦਰ ਸਿੰਘ ਥਿੰਦ) - ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਸੀਨੀਅਰ ਆਗੂ ਜਸਵੀਰ ਸਿੰਘ ਕੁਦਨੀ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ) ਦੇ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਵਿਰੋਧੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਸਬੰਧੀ ਲਗਾਏ ਬੋਰਡਾਂ ਉੱਪਰ ਬੀਬੀ ਭੱਠਲ ਦੀ ਤਸਵੀਰ ਗ਼ਾਇਬ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਕਾਂਗਰਸ ਹਾਈਕਮਾਨ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਖ਼ੁਦ ਸਿੱਧੂ ਨੂੰ ...

ਪੂਰੀ ਖ਼ਬਰ »

ਸਿੱਟ ਵਲੋਂ ਪੇਸ਼ ਕੀਤੇ ਚਲਾਨ 'ਚ ਡੇਰਾ ਮੁਖੀ ਦਾ ਜ਼ਿਕਰ ਨਾ ਹੋਣਾ ਹੈਰਾਨੀਜਨਕ - ਗਿਆਨੀ ਹਰਪ੍ਰੀਤ ਸਿੰਘ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ)- ਅੱਜ ਇਥੇ ਸੀਬਾ ਸਕੂਲ ਵਿਖੇ 'ਸ਼ਬਦ ਲੰਗਰ' ਪ੍ਰੋਗਰਾਮ ਦਾ ਆਗਾਜ਼ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ 'ਸ਼ਬਦ ਲੰਗਰ' ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ...

ਪੂਰੀ ਖ਼ਬਰ »

ਅੰਬੇਡਕਰ ਟਾਈਗਰ ਫੋਰਸ ਵਲੋਂ ਬੀਬੀ ਸਤਵਿੰਦਰ ਕੌਰ ਹੋਣਗੇ ਵਿਧਾਨ ਸਭਾ ਚੋਣ ਦੇ ਉਮੀਦਵਾਰ

ਅਮਰਗੜ•੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਅੰਬੇਡਕਰ ਟਾਈਗਰ ਫੋਰਸ ਵਲੋਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਰਗੜ•੍ਹ ਤੋਂ ਬੀਬੀ ਸਤਵਿੰਦਰ ਕੌਰ ਗੀਗਾ ਮਾਜਰਾ ਨੂੰ ਉਮੀਦਵਾਰ ਵਜੋਂ ਉਤਾਰਿਆ ਜਾਵੇਗਾ | ਸੰਸਥਾ ਦੇ ਕੌਮੀ ਪ੍ਰਧਾਨ ਰਾਕੇਸ਼ ਕੁਮਾਰ ਸ਼ੰਮੀ ਨੇ ਦੱਸਿਆ ...

ਪੂਰੀ ਖ਼ਬਰ »

ਆਦਰਸ਼ ਸਕੂਲ ਵਿਖੇ ਚੱਲ ਰਹੀ ਭੁੱਖ ਹੜਤਾਲ ਦੌਰਾਨ ਪਿ੍ੰਸੀਪਲ ਦੀ ਹਾਲਤ ਹੋਈ ਗੰਭੀਰ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਬਾਲਦ ਖ਼ੁਰਦ ਦੇ ਆਦਰਸ਼ ਸਕੂਲ ਵਿਖੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਅਧਿਆਪਕਾਂ ਦੀ ਚੱਲ ਰਹੀ ਭੁੱਖ ਹੜਤਾਲ ਦੌਰਾਨ ਪਿ੍ੰਸੀਪਲ ਵੇਦ ਵਰਤ ਪਲਾਹ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਮੰਦਰ 'ਚੋਂ ਗੋਲਕ ਚੋਰੀ, ਖਾਲੀ ਗੋਲਕ ਖੇਤਾਂ 'ਚੋਂ ਮਿਲੀ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ੍ਰੀ ਬਿਸ਼ਨ ਦਾਸ ਪ੍ਰਾਚੀਨ ਸ਼ਿਵ ਮੰਦਰ ਵਿਖੇ ਇਕ ਵਿਅਕਤੀ ਵਲੋਂ ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੰਦਰ ਵਿਚ ਲਗਾਈ ਸਟੀਲ ਦੀ ਗੋਲਕ ਨੂੰ ਚੋਰੀ ਕਰਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਮੰਦਿਰ ਕਮੇਟੀ ਦੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ 'ਤੇ ਈਦ ਦਾ ਦਿਹਾੜਾ ਮਨਾਇਆ

ਅਹਿਮਦਗੜ•, 21 ਜੁਲਾਈ (ਰਣਧੀਰ ਸਿੰਘ ਮਹੋਲੀ) -ਮੁਸਲਿਮ ਭਾਈਚਾਰੇ ਵਲੋਂ ਈਦ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਈਦਗਾਹ ਵਿਖੇ ਇਕੱਤਰ ਹੋਏ ਮੁਸਲਿਮ ਭਾਈਚਾਰੇ ਨੇ ਸਮੁੱਚੀ ਲੋਕਾਈ ਦੀ ਸਲਾਮਤੀ ਲਈ ਦੁਆ ਕੀਤੀ | ਇਸ ਸ਼ੁੱਭ ਦਿਹਾੜੇ 'ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਮੁੱਖ ਬਾਜ਼ਾਰਾਂ ਦੀਆਂ 5 ਦੁਕਾਨਾਂ 'ਚ ਚੋਰੀ • ਕਾਰ 'ਤੇ ਆਏ ਨੌਜਵਾਨ ਥਾਣੇ ਲਾਗਲੀ ਦੁਕਾਨ ਦਾ ਸ਼ਟਰ ਤੋੜ ਕੇ ਲੈ ਗਏ 90 ਹਜ਼ਾਰ

ਸੰਗਰੂਰ, 21 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੇ ਮੁੱਖ ਬਾਜ਼ਾਰ ਸੁਨਾਮੀ ਗੇਟ ਤੇ ਰੋਕਸੀ ਰੋਡ ਵਿਖੇ ਬੀਤੀ ਰਾਤ 5 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੁਨਾਮੀ ਗੇਟ ਬਾਜ਼ਾਰ 'ਚ ਥਾਣਾ ਸਿਟੀ ...

ਪੂਰੀ ਖ਼ਬਰ »

ਕਿਲ੍ਹਾ ਬਾਗੜੀਆਂ 'ਚ ਫ਼ਿਲਮਾਏ ਗੀਤਾਂ ਵਿਰੁੱਧ ਪੰਡਤ ਰਾਓ ਧਰੇਨਵਰ ਨੇ ਖੋਲਿ੍ਹਆ ਮੋਰਚਾ ਹਿੰਸਾ ਤੇ ਹਥਿਆਰਬਾਜ਼ੀ ਨੂੰ ਹਲਾਸ਼ੇਰੀ ਦਿੰਦੇ ਗਾਣੇ ਨਾ ਫ਼ਿਲਮਾਏ ਜਾਣ - ਰਾਓ

ਅਮਰਗੜ੍ਹ, 21 ਜੁਲਾਈ (ਜਤਿੰਦਰ ਸਿੰਘ ਮੰਨਵੀ, ਸੁਖਜਿੰਦਰ ਸਿੰਘ ਝੱਲ) - ਪੰਜਾਬੀ ਮਾਂ ਬੋਲੀ ਲਈ ਜੱਦੋ ਜਹਿਦ ਕਰਨ ਵਾਲੇ ਪੰਡਿਤ ਰਾਓ ਧਰੇਨਵਰ ਨੇ ਪੰਜਾਬੀ ਗਾਇਕ ਸ੍ਰੀ ਬਰਾੜ ਦੇ ਗੀਤ 'ਜਾਨ' ਤੇ ਸਿੱਧੂ ਮੂਸੇਵਾਲਾ ਦੇ ਗੀਤ 'ਬਾਈ-ਬਾਈ' ਦੀ ਕਿਲ੍ਹਾ ਬਾਗੜੀਆਂ ਵਿਚ ਹੋਈ ...

ਪੂਰੀ ਖ਼ਬਰ »

ਨੰਦਗੜ੍ਹ ਅਤੇ ਗੋਗੀ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਆਗੂਆਂ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਵਲੋਂ ਸਰਕਲ ਘਰਾਚੋਂ ਦੇ ਪ੍ਰਧਾਨ ਨਿਹਾਲ ਸਿੰਘ ਨੰਦਗੜ੍ਹ ਅਤੇ ਸਰਕਲ ਨਦਾਮਪੁਰ ਦੇ ਪ੍ਰਧਾਨ ਬਲਜਿੰਦਰ ਸਿੰਘ ਗੋਗੀ ਚੰਨੋਂ ਨੂੰ ...

ਪੂਰੀ ਖ਼ਬਰ »

ਲਖਮੀਰਵਾਲਾ ਬਣੇ ਸਰਕਲ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਾਰਟੀ ਦੇ ਸਰਗਰਮ ਆਗੂ ਮਨਿੰਦਰ ਸਿੰਘ ਲਖਮੀਰਵਾਲਾ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਰਕਲ ਸੁਨਾਮ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX