ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  1 day ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  1 day ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  1 day ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  1 day ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  1 day ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  1 day ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  1 day ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  1 day ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 day ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  1 day ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  1 day ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  1 day ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  1 day ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  1 day ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  1 day ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  1 day ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  1 day ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  1 day ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  1 day ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਠਿੰਡਾ

ਐੱਮ. ਆਰ. ਐੱਸ. ਪੀ. ਟੀ. ਯੂ. ਤੇ ਸੀ. ਯੂ. ਪੀ. ਦੇ ਪ੍ਰੋਫੈਸਰਾਂ ਵਲੋਂ ਆਕਸੀਜਨ ਦੀ ਸਪਲਾਈ ਨਾਲ ਨਜਿੱਠਣ ਲਈ ਮੈਟਲ-ਆਰਗੈਨਿਕ ਫਰੇਮਵਰਕ ਤਿਆਰ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਪ੍ਰੋਫੈਸਰਾਂ ਵਲੋਂ ਆਕਸੀਜਨ ਦੀ ਸਪਲਾਈ ਨਾਲ ਨਜਿੱਠਣ ਲਈ ਵਿਸ਼ੇਸ਼ ਖੋਜ ਕਾਰਜ ਰਾਹੀਂ ਮੈਟਲ-ਆਰਗੈਨਿਕ ਫਰੇਮਵਰਕ ਤਿਆਰ ਕੀਤਾ ਹੈ, ਜੋ ਕਿ ਕੋਵਿਡ-19 ਦੀ ਤੀਜੀ ਲਹਿਰ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਆਕਸੀਜਨ ਕਾਨਸੰਨਟਰੇਟਰਾਂ ਨੂੰ ਕਿਫ਼ਾਇਤੀ ਬਣਾਉਣ ਲਈ ਬੇਹੱਦ ਸੁਚੱਜਾ ਉਪਰਾਲਾ ਸਾਬਿਤ ਹੋਵੇਗਾ | ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ. ਆਰ.ਐੱਸ. ਪੀ. ਟੀ. ਯੂ.) ਦੇ ਕਾਨਫ਼ਰੰਸ ਰੂਮ ਵਿਚ ਉਪ ਕੁਲਪਤੀ ਪ੍ਰੋਫੈਸਰ ਬੂਟਾ ਸਿੰਘ ਸਿੱਧੂ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ (ਸੀ. ਯੂ. ਪੀ.) ਦੇ ਅਧਿਕਾਰੀਆਂ ਨੇ ਮੈਟਲ-ਆਰਗੈਨਿਕ ਫਰੇਮਵਰਕ (ਐੱਮ. ਓ. ਐੱਫ.) ਦੇ ਸਫ਼ਲ ਵਿਕਾਸ ਦਾ ਐਲਾਨ ਕਰਨ ਲਈ ਸਾਂਝੀ ਪੈੱ੍ਰਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ 'ਮੌਜੂਦਾ ਵਿਸ਼ਵ-ਵਿਆਪੀ ਕੋਵਿਡ ਮਹਾਂਮਾਰੀ ਦੌਰਾਨ ਪੇਂਡੂ ਭਾਰਤ ਵਿਚ ਆਕਸੀਜਨ ਦੀ ਸਪਲਾਈ ਦੀ ਕਮੀ ਅਤੇ ਬੇਹੱਦ ਮਹਿੰਗੇ ਭਾਅ ਕਾਰਨ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਣ ਕਾਰਨ ਇਕ ਬਹੁਤ ਵੱਡੀ ਚੁਣੌਤੀ ਖੜ੍ਹੀ ਕਰ ਦਿੱਤੀ ਸੀ, ਜਿਸ ਕਾਰਨ ਅਣਗਿਣਤ ਕੀਮਤੀ ਜਾਨਾਂ ਤੋਂ ਹੱਥ ਧੋਣੇ ਪਏ | ਪ੍ਰੋ. ਬੂਟਾ ਸਿੰਘ ਨੇ ਕਿਹਾ ਕਿ 'ਹਾਲਾਂਕਿ, ਆਕਸੀਜਨ ਦੀ ਸਪਲਾਈ ਅਜੇ ਵੀ ਪੇਂਡੂ ਖੇਤਰਾਂ ਵਿਚ ਇਕ ਵੱਡੀ ਸਮੱਸਿਆ ਹੋਵੇਗੀ, ਜੋ ਕਿ ਤੀਜੀ ਲਹਿਰ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਗੰਭੀਰ ਰੁਖ ਤਿਆਰ ਕਰ ਸਕਦੀ ਹੈ, ਕਿਉਂਕਿ ਇਹ ਭਵਿੱਖ ਬਾਣੀਆਂ ਹੋ ਰਹੀਆਂ ਹਨ ਕਿ ਇਸ ਲਹਿਰ ਦਾ ਬੱਚਿਆਂ ਤੇ ਵਧੇਰੇ ਅਸਰ ਹੋਵੇਗਾ | ਪ੍ਰੋ. ਸਿੱਧੂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਊਰਜਾ ਦੀ ਘਾਟ, ਸੜਕਾਂ ਦੇ ਨੈੱਟਵਰਕ ਦੀ ਕਮੀ ਅਤੇ ਸਾਡੇ ਵਰਗੇ ਵਿਕਾਸ ਸੀਲ ਦੇਸ ਦੀਆਂ ਵੱਖ-ਵੱਖ ਸਮੱਸਿਆਵਾਂ ਕਾਰਨ ਆਕਸੀਜਨ ਪਲਾਂਟ ਸਥਾਪਿਤ ਕਰਨ ਦਾ ਵਿਕੇਂਦਰੀਕਰਨ ਕਰਨਾ ਇਕ ਚੁਨੌਤੀ ਭਰਪੂਰ ਕਾਰਜ ਹੈ | ਤਕਨਾਲੋਜੀ ਦੀ ਵਿਸਥਾਰ ਵਿਚ ਵਿਆਖਿਆ ਕਰਦਿਆਂ, ਖੋਜ ਸਹਿਯੋਗੀ ਡਾ. ਜੇ. ਨਗੇਂਦਰ ਬਾਬੂ, ਸਹਾਇਕ ਪ੍ਰੋਫੈਸਰ (ਕੈਮਿਸਟਰੀ), ਕੇਂਦਰੀ ਯੂਨੀਵਰਸਿਟੀ ਪੰਜਾਬ ਜੋ ਕਿ ਤਾਮਿਲਨਾਡੂ ਸੂਬੇ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਦੀ ਪਤਨੀ ਡਾ. ਮੀਨੂੰ, ਐੱਮ.ਆਰ.ਐੱਸ.ਪੀ.ਟੀ.ਯੂ. ਵਿਖੇ ਕੈਮਿਸਟਰੀ ਦੇ ਸਹਾਇਕ ਪ੍ਰੋਫੈਸਰ ਨੇ ਕਿਹਾ, 'ਸਾਇੰਸ ਦੇ ਨਿਯਮਾਂ ਮੁਤਾਬਿਕ ਹਵਾ ਵਿਚ ਨਾਈਟ੍ਰੋਜਨ ਦਾ 78% ਤੇ ਆਕਸੀਜਨ 21% ਹੁੰਦੀ ਹੈ | ਵਰਤਮਾਨ ਸਮੇਂ ਵਪਾਰਕ ਤੌਰ ਤੇ ਉਪਲਬਧ ਜੀਓਲਾਇਟਸ ਜਾਂ ਅਣੂ ਸੈਲੀਜਾਂ ਨੂੰ ਨਾਈਟ੍ਰੋਜਨ ਤੋਂ ਆਕਸੀਜਨ ਦੇ ਚੋਣਵੇਂ ਗੁਣਾਂ ਨੂੰ ਵੱਖ ਕਰਨ ਲਈ ਵਰਤਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ, 'ਇਨ੍ਹਾਂ ਮੈਟਲ-ਆਰਗੈਨਿਕ ਫਰੇਮਵਰਕ ਨੂੰ ਮਹਿੰਗੇ ਜੀਓਲਾਇਟਸ ਤੇ ਅਣੂ ਦੇ ਕਣਾਂ ਲਈ ਬਦਲਵੀਂ ਸਮੱਗਰੀ ਦੇ ਤੌਰ ਤੇ ਵਰਤਿਆ ਜਾ ਸਕਦਾ ਹੈ ਜੋ ਕਿ ਵਪਾਰਕ ਤੌਰ 'ਤੇ ਵਰਤੇ ਜਾ ਰਹੇ ਮੈਟੀਰਿਅਲ ਨਾਲੋਂ ਬਹੁਤ ਜ਼ਿਆਦਾ ਕਿਫ਼ਾਇਤੀ ਹੋਣਗੇ | ਇਸ ਤਰੀਕੇ ਨਾਲ ਬਹੁਤ ਹੀ ਘੱਟ ਲਾਗਤ 'ਤੇ 300 ਬਿਸਤਰਿਆਂ ਤੱਕ ਦੇ ਹਸਪਤਾਲ ਵਿਚ ਬਹੁਤ ਹੀ ਕਿਫ਼ਾਇਤੀ ਤਰੀਕੇ ਨਾਲ ਆਕਸੀਜਨ ਮੁਹੱਈਆ ਕਰਵਾਈ ਜਾ ਸਕਦੀ ਹੈ | ਇਸ ਮੌਕੇ ਬੋਲਦਿਆਂ ਡਾ. ਵੀ. ਕੇ. ਗਰਗ, ਡੀਨ, ਸਟੂਡੈਂਟ ਵੈੱਲਫੇਅਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਨੇ ਕਿਹਾ, 'ਦੋਵੇਂ ਯੂਨੀਵਰਸਿਟੀਆਂ ਸਥਾਨਿਕ ਤੇ ਰਾਸ਼ਟਰੀ ਮੁੱਦਿਆਂ 'ਤੇ ਆਪਣੇ ਖੋਜ ਵਿਚ ਸਾਂਝੇਦਾਰੀ ਅਤੇ ਫ਼ਤਵੇ ਦੇ ਹਿੱਸੇ ਵਜੋਂ ਖੋਜਕਾਰਜ ਕਰਦੀਆਂ ਹਨ | ਡਾ. ਆਸੀਸ ਬਾਲਦੀ ਨੇ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਖੋਜ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕ ਯੂਨੀਵਰਸਿਟੀ, ਰਜਿਸਟਰਾਰ, ਡਾ. ਗੁਰਿੰਦਰਪਾਲ ਸਿੰਘ ਬਰਾੜ, ਡੀਨ, ਕੰਨਸਲਟੈਂਸੀ ਅਤੇ ਉਦਯੋਗ ਸੰਪਰਕ, ਡਾ. ਮਨਜੀਤ ਬਾਂਸਲ, ਡਾਇਰੈਕਟਰ ਲੋਕ ਸੰਪਰਕ, ਸ੍ਰੀ ਹਰਜਿੰਦਰ ਸਿੱਧੂ, ਸੈਂਟਰਲ ਯੂਨੀਵਰਸਿਟੀ ਤੋਂ ਡਾ. ਰੂਬਲ ਕਨੋਜੀਆ ਤੇ ਰੋਬਿਨ ਜਿੰਦਲ ਆਦਿ ਹਾਜ਼ਰ ਸਨ |

ਨਸ਼ਿਆਂ ਦੇ ਵਿਰੋਧ 'ਚ ਪਿੰਡ ਰਾਏਖਾਨਾ ਵਾਸੀਆਂ ਨੇ ਮਤੇ ਪਾਏ

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ)-ਪਿੰਡ ਰਾਏ ਖਾਨਾ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਲੋਕਾਂ ਨੇ ਗੁਰੂ ਘਰ ਵਿਚ ਸਾਂਝਾਂ ਇਕੱਠ ਰੱਖਿਆ, ਜਿਸ ਵਿਚ ਸਾਰੇ ਧਰਮਾਂ ਤੇ ਜਾਤਾਂ ਦੇ ਲੋਕਾਂ ਨੇ ਹਿੱਸਾ ਲਿਆ | ਪਿੰਡ ਦੀਆਂ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫ਼ਦ ਦੀਆਂ ਮੰਗਾਂ ਸਬੰਧੀ ਥਰਮਲ ਲਹਿਰਾ ਮੈਨੇਜਮੈਂਟ ਨਾਲ ਮੀਟਿੰਗ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਗਰਿੱਡ ਸਬ-ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ ਦੇ ਵਫ਼ਦ ਨੇ ਮੁੱਖ ਇੰਜੀਨੀਅਰ ਨੂੰ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ | ਇਸ ...

ਪੂਰੀ ਖ਼ਬਰ »

ਆਟੋਰਿਕਸ਼ਾ ਤੇ ਪਿੱਕਅੱਪ ਟਕਰਾਉਣ ਨਾਲ 2 ਜ਼ਖ਼ਮੀ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਸਥਾਨਕ ਬੀਬੀਵਾਲਾ ਰੋਡ 'ਤੇ ਆਟੋਰਿਕਸ਼ਾ ਅਚਾਨਕ ਫ਼ਿਸਲ ਜਾਣ 'ਤੇ ਪਿੱਕਅੱਪ ਨਾਲ ਟਕਰਾਉਣ ਤੇ ਆਟੋ ਚਾਲਕ ਤੇ ਇਕ ਸਵਾਰ ਸਮੇਤ 2 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਆਟੋ ਰਿਕਸ਼ਾ ...

ਪੂਰੀ ਖ਼ਬਰ »

ਕੇਂਦਰੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਵੱਡਾ ਝਟਕਾ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਕੇਂਦਰ ਸਰਕਾਰ ਨੇ ਬੀਤੇ ਦਿਨੀਂ ਸੰਸਦ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ | ਦੇਸ਼ ਭਰ ਵਿਚੋਂ 42 ਲੱਖ ਦੇ ਕਰੀਬ ਕਿਸਾਨਾਂ ਨੂੰ ਆਯੋਗ ਦੱਸ ਕੇ 3000 ਕਰੋੜ ਦੀ ਵਸੂਲੀ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਸਥਾਨਕ ਸੰਤਪੁਰਾ ਰੋਡ 'ਤੇ ਦੋ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਪੁਰਾ ਰੋਡ 'ਤੇ ਮੋਟਰਸਾਈਕਲ ਸਵਾਰ ਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ 2 ਵਿਅਕਤੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 54ਏ ਲਈ ਜ਼ਮੀਨ ਐਕਵਾਇਰ ਦੇ ਮਾਮਲੇ 'ਚ ਜਾਂਚ ਦੇ ਹੁਕਮ

ਬਠਿੰਡਾ, 21 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ-ਡੱਬਵਾਲੀ ਰੋਡ 'ਤੇ ਨੈਸ਼ਨਲ ਹਾਈਵੇਅ 54-ਏ ਨੂੰ ਚੌੜਾ ਕਰਨ ਲਈ ਐਕਵਾਇਰ ਹੋਈਆਂ ਜ਼ਮੀਨਾਂ ਦੇ ਗ਼ਲਤ ਐਵਾਰਡ ਪਾਸ ਹੋਣ ਸਬੰਧੀ ਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲਣ 'ਤੇ ਘਰਦਿਆਂ ਨੇ ਪ੍ਰਗਟਾਇਆ ਕਤਲ ਦਾ ਸ਼ੱਕ, ਥਾਣੇ ਅੱਗੇ ਲਗਾਇਆ ਧਰਨਾ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨਾਂ ਤੋਂ ਲਾਪਤਾ ਨੇੜਲੇ ਪਿੰਡ ਮਾਹੀਨੰਗਲ ਦੇ ਨੌਜਵਾਨ ਦੀ ਬੀਤੀ ਸ਼ਾਮ ਇਕ ਰਜਬਾਹੇ ਵਿਚੋਂ ਲਾਸ਼ ਮਿਲਣ ਉਪਰੰਤ ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਾਹਿਰ ਕਰਦਿਆਂ ਪੁਲਿਸ 'ਤੇ ...

ਪੂਰੀ ਖ਼ਬਰ »

ਬਕਰੀਦ (ਈਦ-ਉਲ-ਅਜ਼ਹਾ) ਨੂੰ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਮੁੱਖ ਦਰਗਾਹ ਵਿਚ ਬਕਰੀਦ (ਈਦ-ਉਲ-ਅਜਹਾ) ਮੁਬਾਰਕ ਨੂੰ ਮੁਸਲਿਮ ਭਾਈਚਾਰੇ ਨੇ ਬੜੇ ਧੂਮ-ਧਾਮ ਨਾਲ ਮਨਾਇਆ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਕਾਰਨ ਈਦ ਨਹੀਂ ਮਨਾਈ ਗਈ ਸੀ | ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਰਜਬਾਹੇ 'ਚ ਪਾੜ ਪੈਣ ਕਾਰਨ 40 ਏਕੜ ਝੋਨੇ ਦੀ ਫ਼ਸਲ 'ਚ ਭਰਿਆ ਪਾਣੀ

ਭੁੱਚੋ ਮੰਡੀ, 21 ਜੁਲਾਈ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ ਰਜਵਾਹਾ ਬੁਰਜ ਕਾਹਨ ਸਿੰਘ ਵਾਲਾ ਵਿਚ ਭੁੱਚੋ ਕਲਾਂ ਤੇ ਲਹਿਰਾ ਬੇਗਾ ਦੀ ਹੱਦ 'ਤੇ ਕਿਸਾਨ ਸਿਕੰਦਰ ਸਿੰਘ ਲਹਿਰਾ ਬੇਗਾ ਦੀ ਜ਼ਮੀਨ ਦੇ ਬਰਾਬਰ ਲਗਪਗ 20 ਫੁੱਟ ਚੌੜਾ ਪਾੜ ਪੈਣ ਕਾਰਨ ਕਿਸਾਨਾਂ ਦੀ 40 ਏਕੜ ਝੋਨੇ ...

ਪੂਰੀ ਖ਼ਬਰ »

ਜਲਘਰ ਦੇ ਕਰਮਚਾਰੀ ਵਲੋਂ ਪੰਚਾਇਤ ਨਾਲ ਦੁਰਵਿਹਾਰ ਕੀਤੇ ਜਾਣ ਕਾਰਨ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਵਿਖੇ ਜਲਘਰ ਵਿਚ ਤਾਇਨਾਤ ਬੋਹੜ ਸਿੰਘ ਪੰਪ ਓਪਰੇਟਰ ਵਲੋਂ ਪਿੰਡ ਵਿਚ ਪਾਣੀ ਦੀ ਸਪਲਾਈ ਨਾ ਛੱਡੇ ਜਾਣ ਤੇ ਪੰਚਾਇਤ ਵਲੋਂ ਕਾਰਨ ਪੁੱਛੇ ਜਾਣ 'ਤੇ ਪੰਚਾਇਤ ਨਾਲ ਦੁਰਵਿਵਹਾਰ ਕਰਨ ਤੋਂ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਮੀਂਹ ਨਾਲ ਨਵੀਂ ਬਣੀ ਸੜਕ ਧਸੀ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਦੇ ਨਿਵਾਸੀਆਂ ਸੰਜੀਵ ਗੋਇਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ 25 ਦਿਨ ਪਹਿਲਾਂ ਬਣੀ ਸੜਕ ਥੋੜੀ ਜਿਹੀ ਬਾਰਿਸ਼ ਕਾਰਨ ਜ਼ਮੀਨ ਵਿਚ ਧੁੱਸ ਗਈ ਹੈ, ਜਿਸ ਕਾਰਨ ਕਿਸੇ ਵੀ ਵਿਅਕਤੀ ਦਾ ...

ਪੂਰੀ ਖ਼ਬਰ »

ਬੁਰਜ ਮਹਿਮਾ ਵਾਸੀਆਂ ਨੇ ਸਿਆਸੀ ਪਾਰਟੀਆਂ ਦਾ ਪਿੰਡ 'ਚ ਦਾਖ਼ਲਾ ਤੇ ਪੋਸਟਰ ਲਗਾਉਣ 'ਤੇ ਲਗਾਈ ਰੋਕ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਲਕਰਨ ਸਿੰਘ ਗੋਰਾ ਤੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤਾ ਨੇ ਪਿੰਡ ਵਿਚ ਇਕੱਠ ਕਰਕੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਤੋਂ ਮਾਸਿਕ ਟਿਕਟ ਚਾਲੂ ਕਰਨ ਤੇ ਕਿਸਾਨ ਐਕਸਪ੍ਰੈਸ ਰੇਲ ਗੱਡੀ ਦਾ ਸਮਾਂ ਬਦਲਣ ਦੀ ਮੰਗ

ਰਾਮਾਂ ਮੰਡੀ, 21 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਕਰੀਬ ਇਕ ਸਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਨੂੰ ਪੁਰਾਣੇ ਟਾਇਮ ਅਨੁਸਾਰ ਚਲਾਉਣ ਦੀ ਮੰਗ ਨੂੰ ਲੈ ਕੇ ਡੇਲੀ ਰੇਲਵੇ ਯਾਤਰੀਆਂ ਨੇ ਰੇਲਵੇ ਬੀਕਾਨੇਰ ਮੰਡਲ ਦੇ ਡੀ. ਆਰ. ਐੱਮ. ਨੂੰ ਮੰਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਗੋਨਿਆਣਾ ਚਿ ਵੰਡੇ ਲੱਡੂ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ 'ਤੇ ਅੱਜ ਗੋਨਿਆਣਾ ਮੰਡੀ ਵਿਚ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੋਲਾ ਢਿਪਾਲੀ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ. ਵਿੰਗ) ਬਠਿੰਡਾ ਵਲੋਂ ਲੰਘੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀ: ਅਕਾਲੀ ਆਗੂ ਗੁਰਮੇਲ ਸਿੰਘ ਭੋਲਾ ਢਿਪਾਲੀ ਨੂੰ ਜ਼ਿਲ੍ਹਾ ਜਨ: ਸਕੱਤਰ ਨਿਯੁਕਤ ਕਰਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਨਵੇਂ ਉਤਸ਼ਾਹ ਦਾ ਸੰਚਾਰ ਹੋਇਆ- ਜੱਸੀ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਕਾਂਗਰਸ ਪਾਰਟੀ ਦੇ ਤੇਜ਼ ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਆਲਾਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਜਿੱਥੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਜਾ ...

ਪੂਰੀ ਖ਼ਬਰ »

ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਕਿਸਾਨਾਂ ਦੀ ਕੀਤੀ ਵਕਾਲਤ

ਸੀਂਗੋ ਮੰਡੀ 21 ਜੁਲਾਈ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਜੰਮਪਲ ਸਾਬਕਾ ਡੀ.ਜੀ.ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਪਿਛਲੇ ਛੇ-ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ 'ਤੇ ਬੈਠੇ ਕਿਸਾਨਾਂ ਦੇ ਪੱਖ ਵਿਚ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਮਹਿਮਾ ਸਰਜਾ, 21 ਜੁਲਾਈ (ਰਾਮਜੀਤ ਸ਼ਰਮਾ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਆਕਲੀਆਂ ਕਲਾਂ, ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਮਹਿਰਾਜ ਹੋਇਆ ਜਲਥਲ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਲੰਮੇ ਇੰਤਜ਼ਾਰ ਤੋਂ ਬਾਅਦ ਹੋਈ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਂਵੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ, ਪਰ ਪਿੰਡ ਵਾਸੀਆਂ ਨੂੰ ਗਲੀਆਂ ਅਤੇ ਸੜਕਾਂ 'ਤੇ ਖੜੇ ਪਾਣੀ ਕਾਰਨ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਹੀ ਅਸਲ ਧਰਮ ਹੈ-ਖਾਲਸਾ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਅਜੋਕੇ ਸਮੇਂ 'ਚ ਸ਼ੋਸ਼ਲ ਮੀਡੀਆ ਜ਼ਿਆਦਾ ਫੈਲਣ ਕਾਰਨ ਜਿੱਥੇ ਕਈ ਬੱਚੇ ਇਸ ਮਾੜੀ ਕੁਰੀਤੀਆਂ ਦੇ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਹਰਦੀਪਕ ਸਿੰਘ ਖਾਲਸਾ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸ਼ਾਸ਼ਤਰ ਵਿੱਦਿਆ ਦਾ ਗਿਆਨ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਲੋਂ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਦਸਵੀਂ, ਗਿਆਰਵੀਂ ਤੇ ਬਾਰਵੀਂ ਦੀਆਂ ਜਮਾਤਾਂ ਲਈ 26 ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਿਲ੍ਹਾ ਮੈਜਿਸਟ੍ਰੇਟ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੀ ਮਹਾਂਮਾਰੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ- ਚਾਨਣ ਸਿੰਘ

ਕੋਟਫੱਤਾ, 21 ਜੁਲਾਈ (ਰਣਜੀਤ ਸਿੰਘ ਬੁੱਟਰ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ ਕਿੳਾਕਿ ਸ: ਸਿੱਧੂ ਇਕ ਅਜਿਹੇ ਧੜੱਲੇਦਾਰ ਨੇਤਾ ਹਨ ਜੋ ਹਮੇਸ਼ਾ ਕਿਸਾਨ ਪੱਖੀ ਰਹੇ ਹਨ ਤੇ ਹੁਣ ਵੀ ਡੱਟਕੇ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਗਤੀਵਿਧੀਆਂ 'ਚ ਭਾਗ ਲਿਆ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਚੱਲਦਿਆਂ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਪਹਿਲੀ ਤੋਂ ਤੀਸਰੀ ਨੂੰ ਪੇਪਰ ਕਰਾਫਟ, ਚੌਥੀ ਤੇ ਪੰਜਵੀਂ ਨੂੰ ...

ਪੂਰੀ ਖ਼ਬਰ »

ਪੈਰਾਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਾਂ ਦਾ ਵਫ਼ਦ ਸਿਕੰਦਰ ਸਿੰਘ ਮਲੂਕਾ ਨੂੰ ਮਿਲਿਆ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਦੇ ਪੈਰਾ ਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਾਂ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਕੋਆਰਡੀਨੇਟਰ, ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਮੀਟਿੰਗ ਹੋਈ

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੇ ਪੰਜ ਬਲਾਕਾਂ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮਾਈਸਰਖਾਨਾ ਵਿਖੇ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬੇਲਰ ਮਾਲਕਾਂ ਵਲੋਂ ਭਾਅ ਨਾ ਮਿਲਣ ਦੇ ਰੋਸ ਵਜੋਂ ਝੋਨੇ ਦੀ ਵਾਢੀ ਸਮੇਂ ਬੇਲਰ ਨਾ ਚਲਾਉਣ ਦਾ ਫੈਸਲਾ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ-ਹਰਿਆਣਾ ਨਾਲ ਸਬੰਧਿਤ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਬੇਲਰ ਮਾਲਕਾਂ ਦਾ ਇਜਲਾਸ ਸਥਾਨਕ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਹੋਇਆ, ਜਿਸ ਵਿਚ ਸਮੂਹ ਬੇਲਰ ਮਾਲਕਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ...

ਪੂਰੀ ਖ਼ਬਰ »

ਧਾਮੀ ਭਾਕਿਯੂ (ਡਕੌ ਾਦਾ) ਇਕਾਈ ਸੰਧੂ ਖੁਰਦ ਦੇ ਪ੍ਰਧਾਨ ਬਣੇ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕ ਮੀਟਿੰਗ ਪਿੰਡ ਸੰਧੂ ਖੁਰਦ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ, ਨਹੀਂ ਮਿਲੀ ਲੋੜਵੰਦਾਂ ਨੂੰ ਕੋਈ ਰਾਹਤ- ਬਰਾੜ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਰ ਵਰਗ ਦਾ ਮਾਣ ਵਧਾਉਣ ਲਈ ਪਿਛਲੀ ਸਰਕਾਰ ਸਮੇਂ ਵੱਡੀਆਂ ਸਕੀਮਾਂ ਉਲੀਕੀਆਂ ਤੇ ਹਰ ਵਰਗ ਨੂੰ ਰਾਹਤ ਦਿੱਤੀ ਪਰ ਅੱਜ ਕੈਪਟਨ ਸਰਕਾਰ ਦੀਆਂ ਪੰਜਾਬ ...

ਪੂਰੀ ਖ਼ਬਰ »

ਮੁਫ਼ਤ ਵਿੱਦਿਆ ਯੋਜਨਾ ਤਹਿਤ ਕੌ ਾਸਲਿੰਗ 28 ਨੂੰ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ, ਰਣਜੋਧ ਸਿੰਘ ਰਾਹੀਂ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਧਰਮ ਪ੍ਰਚਾਰ ਕਮੇਟੀ ਵਲੋਂ ਕੀਤੇ ਗਏ ਵੱਡੇ ਉਪਰਾਲੇ ਸਦਕਾ ਮਾਤਾ ਸਾਹਿਬ ਕੌਰ ਗਰਲਜ਼ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਫ਼ਰੰਟ ਦੀ ਮੀਟਿੰਗ ਕੱਲ੍ਹ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਮੁਲਾਜਮ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਵਿਖੇ 23 ਤਾਰੀਕ ਨੂੰ ਹੋਵੇਗੀ | ਮੁਲਾਜ਼ਮ ਵਿੰਗ ਦੀ ਮੀਟਿੰਗ 2 ਵਜੇ ਅਤੇ ਉਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX