ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  about 3 hours ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  about 3 hours ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  about 3 hours ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  about 4 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 4 hours ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  about 4 hours ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 4 hours ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  about 4 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 5 hours ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  about 6 hours ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  about 7 hours ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  1 minute ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 8 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  about 8 hours ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  about 8 hours ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  about 9 hours ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  about 9 hours ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  about 9 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  about 9 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 10 hours ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  about 10 hours ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 11 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 11 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 11 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮਾਨਸਾ

ਬੁਢਲਾਡਾ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਇੰਤਜ਼ਾਮ ਕਰਨ ਵੱਲ ਵੀ ਪਹਿਲਕਦਮੀ ਕਰਨ ਦੀ ਲੋੜ

ਸਵਰਨ ਸਿੰਘ ਰਾਹੀ
ਬੁਢਲਾਡਾ, 21 ਜੁਲਾਈ- ਸਥਾਨਕ ਸਿਵਲ ਪ੍ਰਸ਼ਾਸਨ ਵਲੋਂ ਕੁਝ ਸਮਾਂ ਪਹਿਲਾਂ ਬੁਢਲਾਡਾ ਸ਼ਹਿਰ ਦੀ ਸੁੰਦਰਤਾ ਅਤੇ ਸੜਕਾਂ ਬਣਾਉਣ ਦੇ ਆਰੰਭੇ ਕਾਰਜਾਂ ਦਰਮਿਆਨ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ, ਪਰ ਹੁਣ ਗੰਦੇ ਪਾਣੀ ਦੀ ਸਹੀ ਨਿਕਾਸੀ ਲਈ ਸੀਵਰੇਜ ਵਿਵਸਥਾ ਦੇ ਚਰਮਰਾ ਜਾਣ ਕਾਰਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ 'ਚੋਂ ਗੁਜ਼ਰਨਾ ਪੈ ਰਿਹਾ ਹੈ | ਇਸ ਸਮੱਸਿਆ ਤੋਂ ਸਭ ਤੋਂ ਵੱਧ ਪ੍ਰਭਾਵਿਤ ਵਾਰਡ ਨੰਬਰ-6 ਦੇ ਲੋਕ ਹਨ ਜਿੱਥੇ ਚਿਰਾਂ ਤੋਂ ਚੱਲੀ ਆ ਰਹੀ ਇਸ ਸਮੱਸਿਆ ਕਾਰਨ ਘਰਾਂ ਅੱਗੇ ਬਦਬੂ ਮਾਰਦਾ ਗੰਦਾ ਪਾਣੀ ਇਕੱਠਾ ਹੋਣ ਨਾਲ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਵੀ ਮੁਸ਼ਕਿਲ ਹੋ ਜਾਂਦਾ ਹੈ | ਬਹੁਗਿਣਤੀ ਦਲਿਤ ਆਬਾਦੀ ਵਾਲੇ ਇਸ ਵਾਰਡ ਦੇ ਇਕ ਪਾਸੇ ਸਮੱਸਿਆ ਹੱਲ ਹੁੰਦੀ ਹੈ ਤਾਂ ਦੂਜੇ ਪਾਸੇ ਦਾ ਸੀਵਰੇਜ ਬੰਦ ਹੋ ਜਾਂਦਾ ਹੈ | ਇਸੇ ਤਰ੍ਹਾਂ ਵਾਰਡ ਨੰਬਰ-8 ਦੇ ਹਸਪਤਾਲ ਦੇ ਨਜ਼ਦੀਕ ਲੱਗਦੀ ਮੁੱਖ ਗਲੀ ਅਤੇ ਚੌੜੀ ਗਲੀ ਤੋਂ ਇਲਾਵਾ ਤਕਰੀਬਨ ਹਰ ਵਾਰਡ 'ਚ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਸੜਕਾਂ 'ਤੇ ਆ ਜਾਂਦਾ ਹੈ | ਹੋਰ ਤਾਂ ਹੋਰ ਸਥਾਨਕ ਸ਼ਹਿਰੀ ਜਲ ਘਰ ਵਿਖੇ ਸਥਾਪਿਤ ਸਬੰਧਿਤ ਕੰਪਨੀ ਤੇ ਸੀਵਰੇਜ ਬੋਰਡ ਦੇ ਦਫ਼ਤਰ ਦੇ ਬਾਹਰ ਵੀ ਮੁੱਖ ਸੜਕ ਦੇ ਚੈਂਬਰ 'ਚੋਂ ਗੰਦਾ ਪਾਣੀ ਸਾਲਾ ਤੋਂ ਲਗਾਤਾਰ ਨਿੱਕਲ ਰਿਹਾ ਹੈ | ਲੋਕਾਂ ਵਲੋਂ ਪ੍ਰਸ਼ਾਸਨ ਪਾਸੋਂ ਦਖ਼ਲ ਦੀ ਮੰਗ ਕਰਦਿਆਂ ਸੀਵਰੇਜ ਵਿਵਸਥਾ ਦੀ ਦਰੁਸਤੀ ਵੱਲ ਵੀ ਧਿਆਨ ਦੇਣ ਦੀ ਮੰਗ ਕੀਤੀ ਹੈ |
ਸੜਕਾਂ 'ਤੇ ਫੈਲ ਰਿਹੈ ਸੀਵਰੇਜ ਦਾ ਦੂਸ਼ਿਤ ਪਾਣੀ
ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਵਿਧਾਨ ਸਭਾ 'ਚ ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਇਰਾਜਿੰਗ ਮੇਨ ਦੇ ਨਵੀਨੀਕਰਨ ਅਤੇ ਨਵੀਆਂ ਪਾਈਪਾਂ ਪਾਉਣ ਸਬੰਧੀ ਪ੍ਰਸ਼ਨ ਨੰਬਰ-764 ਲਗਾਇਆ, ਜਿਸ ਤੋਂ ਬਾਅਦ ਸਾਢੇ 3 ਕਿੱਲੋਮੀਟਰ ਨਵੀਂ ਪਾਈਪ ਪਾ ਦਿੱਤੀ ਗਈ ਸੀ, ਪਰ ਅੱਗੇ ਡਰੇਨ ਤੱਕ ਜਾਂਦੀ ਮੁੱਖ ਨਿਕਾਸੀ ਲਈ 1500 ਮੀਟਰ ਦੀ ਇਰਾਜਿੰਗ ਮੇਨ ਦਾ ਕੰਮ ਅਧਵਾਟੇ ਹੀ ਲਟਕ ਗਿਆ ਸੀ, ਜਿਸ ਸਬੰਧੀ ਉਨ੍ਹਾਂ ਪਿਛਲੇ ਦਿਨੀਂ ਸੀਵਰੇਜ ਬੋਰਡ ਪੰਜਾਬ ਦੇ ਸੀ. ਓ. ਅਜੋਏ ਸ਼ਰਮਾ ਆਈ.ਏ.ਐੱਸ. ਨੂੰ ਮਿਲ ਕੇ ਸਾਰੀ ਸਮੱਸਿਆ ਦੱਸੀ ਸੀ, ਜਿਸ ਸਦਕਾ ਉਹ ਰਹਿੰਦੀ 1500 ਮੀਟਰ ਦਾ ਇਰਾਜਿੰਗ ਮੇਨ ਟੈਂਡਰ ਲੱਗ ਚੁੱਕਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਬੰਧਿਤ ਕੰਪਨੀ ਨੂੰ ਇਹ ਜਨਤਕ ਮੁਸ਼ਕਿਲ ਦੱਸੀ ਜਾਂਦੀ ਹੈ ਤਾਂ ਉਨ੍ਹਾਂ ਵਲੋਂ ਦੱਸਿਆ ਜਾਂਦਾ ਹੈ ਕਿ ਸਾਡੇ ਕੋਲ ਸਿਰਫ਼ 6 ਮੁਲਾਜ਼ਮ ਹਨ ਤੇ ਇਸ ਤੋਂ ਜ਼ਿਆਦਾ ਸਫ਼ਾਈ ਮੁਲਾਜ਼ਮ ਅਸੀਂ ਨਹੀਂ ਰੱਖ ਸਕਦੇ | ਉਨ੍ਹਾਂ ਕਿਹਾ ਕਿ ਹਸਪਤਾਲ ਦੇ ਪਿਛਲੇ ਪਾਸੇ ਤੇ ਵਾਰਡ ਨੰਬਰ-6 ਦੇ ਪ੍ਰਾਇਮਰੀ ਸਕੂਲ ਅੱਗੇ ਖੜ੍ਹਾ ਗੰਦਾ ਪਾਣੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਰਸਾ ਰਿਹਾ ਹੈ |
ਸਮੱਸਿਆ ਦੇ ਹੱਲ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਜੇ. ਈ. ਦਵਿੰਦਰ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਪੋਲੀਥੀਨ ਤੇ ਪਲਾਸਟਿਕ ਦੀ ਵਰਤੋਂ ਸੰਕੋਚ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੋਲੀਥੀਨ ਤੇ ਪਲਾਸਟਿਕ ਦੀਆਂ ਬੋਤਲਾਂ ਆਦਿ ਦੀ ਵਰਤੋਂ ਤੋਂ ਬਾਅਦ ਉਨ੍ਹਾਂ ਨੂੰ ਨਾਲੀਆਂ 'ਚ ਸੁੱਟਿਆ ਜਾਣਾ ਵੀ ਇਸ ਸੀਵਰੇਜ ਸਮੱਸਿਆ ਦਾ ਇਕ ਵੱਡਾ ਕਾਰਨ ਹੈ | ਇਸ ਲਈ ਲੋਕਾਂ ਨੂੰ ਵੀ ਜ਼ਿੰਮੇਵਾਰ ਨਾਗਰਿਕ ਬਣ ਕੇ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪੁਆਇੰਟ ਤੋਂ ਅਹਿਮਦਪੁਰ ਚੋਅ ਡਰੇਨ ਤੱਕ ਸਾਲ 1995 ਤੋਂ ਪਾਈਆਂ ਜ਼ਮੀਨਦੋਜ਼ ਸੀਮਿੰਟ ਪਾਈਪਾਂ ਜੋ ਕਿ ਥਾਂ-ਥਾਂ ਤੋਂ ਲੀਕ ਹੋਣ ਕਾਰਨ ਲੋੜੀਂਦੀ ਪਾਣੀ ਸਪਲਾਈ ਕੱਢਣ ਤੋਂ ਅਸਮਰਥ ਸਨ, ਜਿਸ ਕਾਰਨ ਵੀ ਮੁਸ਼ਕਿਲ ਪੇਸ਼ ਆ ਰਹੀ ਸੀ ਹੁਣ ਵਿਭਾਗ ਵਲੋਂ ਇਨ੍ਹਾਂ ਪੁਰਾਣੀਆਂ ਜ਼ਮੀਨਦੋਜ਼ ਪਾਈਪਾਂ ਨੂੰ ਬਦਲ ਕੇ ਨਵੀਆਂ ਪਾਈਪਾਂ ਪਾਉਣ ਦਾ ਕੰਮ ਕਾਫ਼ੀ ਹੱਦ ਤੱਕ ਮੁਕੰਮਲ ਹੋ ਚੁੱਕਾ ਹੈ | ਪਾਈਪਾਂ ਦੀ ਥਾਂ 'ਤੇ ਲੋਹੇ ਦੀਆਂ ਮਜ਼ਬੂਤ ਪਾਈਪਾਂ ਪਾਈਆਂ ਗਈਆਂ ਹਨ ਜਦਕਿ ਸਿਰਫ਼ 15 ਕੁ ਸੌ ਮੀਟਰ ਪਾਈਪਾਂ ਪਾਉਣੀਆਂ ਬਾਕੀ ਸਨ, ਜਿਨ੍ਹਾਂ ਦਾ ਵੀ ਟੈਂਡਰ ਹੋ ਚੁੱਕਾ ਹੈ, ਜਿਸ ਨਾਲ ਆਉਂਦੇ ਕੁਝ ਮਹੀਨਿਆਂ 'ਚ ਸ਼ਹਿਰ ਦੀ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਮੁਸ਼ਕਿਲਾਂ ਹੱਲ ਹੋ ਜਾਵੇਗੀ |

143 ਬੋਤਲਾਂ ਸ਼ਰਾਬ, 1700 ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਬਰਾਮਦ, 9 ਗਿ੍ਫ਼ਤਾਰ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ, 21 ਜੁਲਾਈ (ਨਿ.ਪ.ਪ.)-ਪਿੰਡ ਖੈਰਾ ਕਲਾਂ ਤੋਂ ਝੰਡਾ ਕਲਾਂ ਨੂੰ ਜਾਣ ਵਾਲੇ ਕੱਚੇ ਰਸਤੇ ਤੇ ਨੇੜਲੇ ਪਿੰਡਾਂ ਦੇ ਲੋਕਾ ਨੇ ਸਰਕਾਰ ਤੋਂ ਸੜਕ ਬਣਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਖੈਰਾ ਕਲਾਂ ਦੇ ਸਰਪੰਚ ਸੁਰਿੰਦਰ ਕੁਮਾਰ ਤੇ ਖੈਰਾ ਖੁਰਦ ਦੇ ਸਰਪੰਚ ...

ਪੂਰੀ ਖ਼ਬਰ »

ਖੀਵਾ ਸਜਾਦੇ ਵਾਲਾ ਦੀ ਸਰਪੰਚ ਨੇ ਆਪਣੀ ਹੀ ਸਰਕਾਰ 'ਤੇ ਲਗਾਏ ਦੋਸ਼

ਭੀਖੀ, 21 ਜੁਲਾਈ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਸਜਾਦੇ ਵਾਲਾ ਦੀ ਸਰਪੰਚ ਕੁਲਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਕਾਂਗਰਸ ਆਗੂ ਬਲਜੀਤ ਸ਼ਰਮਾ ਨੇ ਆਪਣੀ ਹੀ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਚਾਇਤੀ ਵਿਭਾਗ ਦੇ ਮੁਲਾਜ਼ਮਾਂ ਨਾਲ ਚੋਣਾਂ ...

ਪੂਰੀ ਖ਼ਬਰ »

ਭਾਕਿਯੂ (ਡਕੌਂਦਾ) ਪਿੰਡ ਕਮੇਟੀ ਦੀ ਚੋਣ

ਮਾਨਸਾ, 21 ਜੁਲਾਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਕਰਮਗੜ੍ਹ ਔਤਾਂਵਾਲੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਨਾਇਬ ਸਿੰਘ ਪ੍ਰਧਾਨ, ਭੰਗਾ ਸਿੰਘ ਸੀਨੀਅਰ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਜਨਰਲ ਸਕੱਤਰ, ਸਹਾਇਕ ਸਕੱਤਰ ਅੰਗਰੇਜ਼ ਸਿੰਘ, ...

ਪੂਰੀ ਖ਼ਬਰ »

ਅਕਾਲੀ-ਕਾਂਗਰਸੀ ਰਲ ਕੇ ਰਾਜਨੀਤਿਕ ਪਾਰੀਆਂ ਖੇਡਦੇ ਹਨ- ਵਿਧਾਇਕ ਬੁੱਧ ਰਾਮ

ਬੁਢਲਾਡਾ, 21 ਜੁਲਾਈ (ਸਵਰਨ ਸਿੰਘ ਰਾਹੀ)-'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ 300 ਯੂਨਿਟ ਮੁਆਫ਼, 24 ਘੰਟੇ ਬਿਜਲੀ ਤੇ ਹੋਰ ਰਿਆਇਤਾਂ ਦੀ ਗਰੰਟੀ ਸਬੰਧੀ ਵਿਚਾਰ ਚਰਚਾ ਕਰਨ ਲਈ ਇੱਥੇ ਪਾਰਟੀ ਦੇ ਸਰਕਲ ਬਰ੍ਹੇ ਤੇ ਭੱਠਲਾਂ ਦੇ ...

ਪੂਰੀ ਖ਼ਬਰ »

ਨਿਕਾਸੀ ਨਾਲੇ ਬੰਦ ਕਰਨ ਦੀ ਮੰਗ

ਸਰਦੂਲਗੜ੍ਹ, 21 ਜੁਲਾਈ (ਨਿ.ਪ.ਪ.)-ਸਥਾਨਕ ਸ਼ਹਿਰ ਵਿਚ ਭਾਵੇਂ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸੀਵਰੇਜ ਪਾਇਆ ਗਿਆ ਹੈ ਪਰ ਫਿਰ ਵੀ ਅੱਜ ਤੱਕ ਨਗਰ ਪੰਚਾਇਤ ਵਲੋਂ ਘਰਾਂ ਦੇ ਪਾਣੀ ਲਈ ਬਣੇ ਨਿਕਾਸੀ ਨਾਲੇ ਬੰਦ ਨਹੀਂ ਕੀਤੇ ਗਏ, ਜਿਸ ਦੀ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਮੁਆਵਜ਼ਾ ਦਿਵਾਉਣ ਲਈ ਤੇਲ ਪੰਪ 'ਤੇ ਧਰਨਾ ਦੂਜੇ ਦਿਨ 'ਚ ਦਾਖ਼ਲ

ਮਾਨਸਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਦਿਨੀਂ ਸਥਾਨਕ ਸ਼ਹਿਰ ਦੇ ਤੇਲ ਪੰਪ 'ਤੇ ਸੀ. ਐੱਨ. ਜੀ. ਗੈਸ ਭਰਨ ਸਮੇਂ ਹੋਏ ਧਮਾਕੇ 'ਚ ਜਾਨ ਗਵਾਉਣ ਵਾਲੇ ਕਰਿੰਦੇ ਵਿਕਰਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ੇ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਦਾ ਧਰਨਾ ਦੂਜੇ ਦਿਨ ਵੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ-ਉੱਲ-ਅਜ਼ਹਾ (ਬਕਰੀਦ) ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮਾਨਸਾ, 21 ਜੁਲਾਈ (ਰਾਵਿੰਦਰ ਸਿੰਘ ਰਵੀ)-ਈਦ-ਉੱਲ-ਅਜਹਾ (ਬਕਰੀਦ) ਦਾ ਤਿਉਹਾਰ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਾਈਚਾਰੇ ਵਲੋਂ ਇਕ-ਦੂਜੇ ਨੂੰ ਮੁਬਾਰਕਬਾਦ ਦਿੱਤੀ ਤੇ ਅਮਨ ਸ਼ਾਂਤੀ, ਭਾਈਚਾਰਕ ਸਾਂਝ ਲਈ ਦੁਆ ਕੀਤੀ | ਸਥਾਨਕ ਮਸਜਿਦ ਕਬਰਸਤਾਨ ਵਾਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਵਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ

ਮਾਨਸਾ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਜੁੜੇ ਪਿ੍ੰਸੀਪਲਾਂ ਨੇ ਇਕੱਤਰਤਾ ਕਰ ਕੇ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰ ਕੇ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਸਥਾਨਕ ਮਿੰਨੀ ...

ਪੂਰੀ ਖ਼ਬਰ »

ਬੋਹਾ ਰਜਵਾਹੇ 'ਚ ਜਲਬੂਟੀ ਦੇ ਚੱਲਣ ਕਾਰਨ ਕਿਸਾਨ ਪ੍ਰੇਸ਼ਾਨ

ਬਰੇਟਾ, 21 ਜੁਲਾਈ (ਪ. ਪ.)-ਨੇੜਿਉਂ ਲੰਘਦੇ ਬੋਹਾ ਰਜਵਾਹੇ ਵਿਚ ਜਲਬੂਟੀ ਵੱਡੇ ਪੱਧਰ 'ਤੇ ਚੱਲਣ ਕਾਰਨ ਕਿਸਾਨਾਂ ਨੂੰ ਵਧੇਰੇ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਕਿਸਾਨ ਆਗੂ ਵਸਾਵਾ ਸਿੰਘ, ਜੀਵਨ ਸਿੰਘ ਨੇ ਦੱਸਿਆ ਕਿ ਇਸ ਰਜਵਾਹੇ ਵਿਚ ਜਲਬੂਟੀ ਦੇ ਆ ਜਾਣ ਕਾਰਨ ਫ਼ਸਲਾਂ ਨੂੰ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 21 ਜੁਲਾਈ (ਪ. ਪ.)-ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਐਲਾਨੇ ਬੀ. ਏ. ਐੱਮ. ਐੱਸ. ਭਾਗ-ਤੀਸਰਾ ਦੇ ਨਤੀਜੇ 'ਚ ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਤੇ ਹਸਪਤਾਲ ਭੀਖੀ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਅਮੀਸ਼ਾ ਰਾਣੀ ਨੇ 72 ...

ਪੂਰੀ ਖ਼ਬਰ »

ਬੁਢਲਾਡਾ ਇਲਾਕੇ ਦੇ ਪਿੰਡਾਂ 'ਚੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਬੁਢਲਾਡਾ, 21 ਜੁਲਾਈ (ਸੁਨੀਲ ਮਨਚੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਭਲਕੇ ਸੰਸਦ ਵੱਲ ਰੋਸ ਪ੍ਰਦਰਸ਼ਨ ਸਬੰਧੀ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਵੱਲ ਰਵਾਨਾ ਹੋਇਆ | ਕਿਸਾਨ ਆਗੂ ਮਲਕੀਤ ਸਿੰਘ ਮੰਦਰਾਂ, ਸਵਰਨਜੀਤ ਸਿੰਘ ਦਲਿਓ, ਰੂਪ ਸਿੰਘ ...

ਪੂਰੀ ਖ਼ਬਰ »

ਬੁਰਜ ਮਹਿਮਾ ਵਾਸੀਆਂ ਨੇ ਸਿਆਸੀ ਪਾਰਟੀਆਂ ਦਾ ਪਿੰਡ 'ਚ ਦਾਖ਼ਲਾ ਤੇ ਪੋਸਟਰ ਲਗਾਉਣ 'ਤੇ ਲਗਾਈ ਰੋਕ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਲਕਰਨ ਸਿੰਘ ਗੋਰਾ ਤੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤਾ ਨੇ ਪਿੰਡ ਵਿਚ ਇਕੱਠ ਕਰਕੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਤੋਂ ਮਾਸਿਕ ਟਿਕਟ ਚਾਲੂ ਕਰਨ ਤੇ ਕਿਸਾਨ ਐਕਸਪ੍ਰੈਸ ਰੇਲ ਗੱਡੀ ਦਾ ਸਮਾਂ ਬਦਲਣ ਦੀ ਮੰਗ

ਰਾਮਾਂ ਮੰਡੀ, 21 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਕਰੀਬ ਇਕ ਸਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਨੂੰ ਪੁਰਾਣੇ ਟਾਇਮ ਅਨੁਸਾਰ ਚਲਾਉਣ ਦੀ ਮੰਗ ਨੂੰ ਲੈ ਕੇ ਡੇਲੀ ਰੇਲਵੇ ਯਾਤਰੀਆਂ ਨੇ ਰੇਲਵੇ ਬੀਕਾਨੇਰ ਮੰਡਲ ਦੇ ਡੀ. ਆਰ. ਐੱਮ. ਨੂੰ ਮੰਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਗੋਨਿਆਣਾ ਚਿ ਵੰਡੇ ਲੱਡੂ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ 'ਤੇ ਅੱਜ ਗੋਨਿਆਣਾ ਮੰਡੀ ਵਿਚ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੋਲਾ ਢਿਪਾਲੀ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ. ਵਿੰਗ) ਬਠਿੰਡਾ ਵਲੋਂ ਲੰਘੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀ: ਅਕਾਲੀ ਆਗੂ ਗੁਰਮੇਲ ਸਿੰਘ ਭੋਲਾ ਢਿਪਾਲੀ ਨੂੰ ਜ਼ਿਲ੍ਹਾ ਜਨ: ਸਕੱਤਰ ਨਿਯੁਕਤ ਕਰਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਮਹਿਮਾ ਸਰਜਾ, 21 ਜੁਲਾਈ (ਰਾਮਜੀਤ ਸ਼ਰਮਾ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਆਕਲੀਆਂ ਕਲਾਂ, ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਮਹਿਰਾਜ ਹੋਇਆ ਜਲਥਲ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਲੰਮੇ ਇੰਤਜ਼ਾਰ ਤੋਂ ਬਾਅਦ ਹੋਈ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਂਵੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ, ਪਰ ਪਿੰਡ ਵਾਸੀਆਂ ਨੂੰ ਗਲੀਆਂ ਅਤੇ ਸੜਕਾਂ 'ਤੇ ਖੜੇ ਪਾਣੀ ਕਾਰਨ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਹੀ ਅਸਲ ਧਰਮ ਹੈ-ਖਾਲਸਾ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਅਜੋਕੇ ਸਮੇਂ 'ਚ ਸ਼ੋਸ਼ਲ ਮੀਡੀਆ ਜ਼ਿਆਦਾ ਫੈਲਣ ਕਾਰਨ ਜਿੱਥੇ ਕਈ ਬੱਚੇ ਇਸ ਮਾੜੀ ਕੁਰੀਤੀਆਂ ਦੇ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਹਰਦੀਪਕ ਸਿੰਘ ਖਾਲਸਾ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸ਼ਾਸ਼ਤਰ ਵਿੱਦਿਆ ਦਾ ਗਿਆਨ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਲੋਂ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX