ਤਾਜਾ ਖ਼ਬਰਾਂ


ਟੋਕੀਓ ਓਲੰਪਿਕ : ਇਟਲੀ ਦੇ ਜੈਕਬਸ ਨੇ 100 ਮੀਟਰ ਦੌੜ ਵਿਚ ਸੋਨ ਤਮਗਾ ਕੀਤਾ ਹਾਸਿਲ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਾਕੀ ਟੀਮ ਨੂੰ ਦਿਤੀ ਵਧਾਈ
. . .  about 2 hours ago
ਮਾਲ ਅਧਿਕਾਰੀਆਂ ਵਲੋਂ ਤਿੰਨ ਦਿਨ ਕੰਮਕਾਜ ਠੱਪ ਕਰਨ ਦਾ ਫ਼ੈਸਲਾ
. . .  about 3 hours ago
ਲੁਧਿਆਣਾ ,1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਮਾਲ ਅਧਿਕਾਰੀਆਂ ਵਲੋਂ ਵੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ...
ਕੈਪਟਨ ਵਲੋਂ ਜ਼ੀਰਕਪੁਰ ਦੀਆਂ ਨਾਜਾਇਜ਼ ਕਲੋਨੀਆਂ ਵੱਲ ਰੁਖ਼
. . .  about 3 hours ago
ਜ਼ੀਰਕਪੁਰ ,1 ਅਗਸਤ (ਹੈਪੀ ਪੰਡਵਾਲਾ ) - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਾਰਮ ਹਾਊਸ ਤੋਂ ਬਾਹਰ ਝਾਕਣਾ ਸ਼ੁਰੂ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਆਪਣੇ ਫ਼ਾਰਮ ...
ਇੰਗਲੈਂਡ ਨੂੰ ਹਰਾ ਕੇ ਭਾਰਤ ਹਾਕੀ ਦੇ ਸੈਮੀ-ਫਾਈਨਲ ਵਿਚ ਪੁੱਜਾ
. . .  about 3 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਇੰਗਲੈਂਡ ਦੀ ਟੀਮ ਨੂੰ 1 ਦੇ ਮੁਕਾਬਲੇ 3 ਗੋਲਾਂ ਦੇ ਨਾਲ ਹਰਾ ਕੇ ਸੈਮੀ-ਫਾਈਨਲ ਵਿਚ ਪ੍ਰਵੇਸ਼ ਕੀਤਾ ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 4 hours ago
ਅਕਾਲੀ ਦਲ-ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ ਕੱਲ੍ਹ ਦਾ ਪ੍ਰੋਗਰਾਮ ਮੁਲਤਵੀ
. . .  about 4 hours ago
ਗੜ੍ਹਸ਼ੰਕਰ, 1 ਅਗਸਤ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਕਿਸਾਨੀ ਨੂੰ ਸਮਰਪਿਤ 2 ਅਗਸਤ ਨੂੰ ਪਦਰਾਣਾ ਵਿਖੇ ਰੱਖਿਆ 'ਕਿਸਾਨੋ ਕੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਮੁਲਤਵੀ ਕਰ ਦਿੱਤਾ ...
ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਦਿਤੀ ਵਧਾਈ
. . .  about 4 hours ago
ਚੰਡੀਗੜ੍ਹ,1 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀ. ਵੀ. ਸਿੰਧੂ ਨੂੰ ਵਧਾਈ ਦਿੱਤੀ ਹੈ ।ਅੱਜ ਬੈਡਮਿੰਟਨ ਵਿਚ ਓਲੰਪਿਕ ਕਾਂਸੀ ਜਿੱਤ ਕੇ ਸਿੰਧੂ ਨੇ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਮਹਿਲਾ ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਜਿਤਿਆ ਕਾਂਸੀ ਤਗਮਾ
. . .  about 3 hours ago
ਟੋਕੀਓ , ਹਰਸ਼ਾ ਛੀਨਾ ,1 ਅਗਸਤ (ਪਰਮਿੰਦਰ ਸਿੰਘ ਕੜਿਆਲ )-ਟੋਕੀਓ ਓਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ ਰਚਦਿਆਂ ਚੀਨੀ ਖਿਡਾਰਨ ਨੂੰ ਮਾਤ ਦੇ ਕੇ ...
ਪ੍ਰੀ ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 5 hours ago
ਅਜਨਾਲਾ ,1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ...
ਨਵੀਂ ਦਿੱਲੀ : ਜੁਲਾਈ ਵਿਚ ਦੇਸ਼ ਵਿਚ 13 ਕਰੋੜ ਤੋਂ ਵੱਧ ਟੀਕੇ ਲਗਾਏ ਗਏ ਸਨ- ਮਨਸੁਖ ਮੰਡਾਵੀਆ
. . .  about 6 hours ago
ਬੇਬੇ ਮਾਨ ਕੌਰ ਦਾ ਕੀਤਾ ਗਿਆ ਅੰਤਿਮ ਸੰਸਕਾਰ
. . .  about 7 hours ago
ਚੰਡੀਗੜ੍ਹ, 1 ਅਗਸਤ (ਸੁਰਿੰਦਰਪਾਲ ਸਿੰਘ) - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਨਾ ਤਾਂ ਕੋਈ ਮੰਤਰੀ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸੀ...
ਬੇਬੇ ਮਾਨ ਕੌਰ ਨੂੰ ਦਲਜੀਤ ਸਿੰਘ ਚੀਮਾ ਨੇ ਦਿੱਤੀ ਸ਼ਰਧਾਂਜਲੀ
. . .  about 7 hours ago
ਚੰਡੀਗੜ੍ਹ, 1 ਅਗਸਤ - 105 ਸਾਲਾ ਬਜ਼ੁਰਗ ਅਥਲੀਟ ਬੇਬੇ ਮਾਨ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਉਨ੍ਹਾਂ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ
. . .  about 7 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ...
ਆਸਾਮ ਦੀ ਨਾਕਾਬੰਦੀ ਕਾਰਨ ਮੁਸ਼ਕਿਲ 'ਚ ਮਿਜ਼ੋਰਮ, ਜ਼ਰੂਰੀ ਵਸਤੂਆਂ ਦੀ ਹੋਣ ਲੱਗੀ ਕਿੱਲਤ
. . .  about 8 hours ago
ਆਈਜ਼ੌਲ, 1 ਅਗਸਤ - ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਕਾਰਨ ਮਿਜ਼ੋਰਮ ਵਿਚ ਜ਼ਰੂਰੀ ਸਾਮਾਨ ਦੀ ਕਮੀ ਪੈਣ ਲੱਗੀ ਹੈ। ਲੋਕਾਂ ਨੂੰ ਇਕ ਹੱਦ ਤੱਕ ਹੀ ਪੈਟਰੋਲ-ਡੀਜ਼ਲ ਦਿੱਤਾ ਜਾ ਰਿਹਾ ਹੈ। ਪਿਛਲੇ ਹਫ਼ਤੇ ਆਸਾਮ-ਮਿਜ਼ੋਰਮ ਵਿਚਕਾਰ ਹਿੰਸਕ ਝੜਪ ਹੋਈ ਸੀ...
ਨਕਸਲੀਆਂ ਦੇ ਹਮਲੇ 'ਚ ਇਕ ਆਮ ਨਾਗਰਿਕ ਦੀ ਮੌਤ
. . .  about 8 hours ago
ਰਾਏਪੁਰ, 1 ਅਗਸਤ - ਛੱਤੀਸਗੜ੍ਹ ਦੇ ਧਾਮਤਾਰੀ ਜ਼ਿਲ੍ਹੇ ਦੀ ਨਾਗਾਰੀ ਤਹਿਸੀਲ ਦੇ ਚੰਦਨ ਬਾਹਾਰਾ ਪਿੰਡ ਵਿਚ ਨਕਸਲੀਆਂ ਦੇ ਹਮਲੇ ਵਿਚ ਇਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ...
ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  about 8 hours ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  about 9 hours ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  about 9 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  about 9 hours ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 10 hours ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  about 10 hours ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 10 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 11 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 11 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਈਦ-ਉਲ-ਅਜ਼ਹਾ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)-ਕੁਰਬਾਨੀ ਦਾ ਪ੍ਰਤੀਕ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਬਾਵਜੂਦ ਵੀ ਨਮਾਜ਼ੀਆਂ ਵਿਚ ਨਮਾਜ਼ ਅਦਾ ਕਰਨ ਲਈ ਭਾਰੀ ਉਤਸ਼ਾਹ ਦੇਖਿਆ ਗਿਆ | ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਵਿਚ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕੀਤੀ ਗਈ ਤੇ ਮੁਸਲਿਮ ਭਰਾਵਾਂ ਨੇ ਇਕ ਦੂਜੇ ਦੇ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ | ਸਥਾਨਕ ਬੱਸ ਸਟੈਂਡ ਨੇੜਲੀ ਈਦਗਾਹ ਵਿਚ ਈਦਗਾਹ ਦੇ ਇਮਾਮ ਮੌਲਵੀ ਅਬਦੁਲ ਹਮੀਦ ਨੇ ਮੁਸਲਿਮ ਭਰਾਵਾਂ ਨੂੰ ਨਮਾਜ਼ ਅਦਾ ਕਰਵਾਈ | ਇਸ ਮੌਕੇ ਬੋਲਦਿਆਂ ਉਨ੍ਹਾਂ ਦੇਸ਼ ਦੀ ਅਮਨ ਸ਼ਾਂਤੀ ਤੇ ਤਰੱਕੀ ਲਈ ਦੁਆ ਕਰਵਾਈ | ਈਦ-ਉਲ-ਅਜ਼ਹਾ ਦੇ ਤਿਉਹਾਰ ਬਾਰੇ ਉਨ੍ਹਾਂ ਨਮਾਜ਼ੀਆਂ ਨੂੰ ਜਾਣੂ ਕਰਵਾਇਆ ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿਵਾਉਣ ਤਾਂ ਜੋ ਉਹ ਸਮਾਜ ਵਿਚ ਤਰੱਕੀ ਕਰ ਸਕਣ | ਉਨ੍ਹਾਂ ਕਿਹਾ ਕਿ ਕੁਰਬਾਨੀ ਨਾ ਸਿਰਫ਼ ਇਕ ਜਾਨਵਰ ਦੀ ਹੁੰਦੀ ਹੈ, ਬਲਕਿ ਕਿਸੇ ਗਰੀਬ ਅਪਾਹਜ ਦੀ ਮਦਦ ਕਰਨਾ ਵੀ ਕੁਰਬਾਨੀ ਹੈ | ਇਸ ਮੌਕੇ ਗੁੱਜਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਕਰਮਦੀਨ, ਅਬਦੁਲ ਗਫਾਰ, ਮੁਹੰਮਦ ਸਾਜਨ, ਅਬਦੁਲ ਰਸੂਲ, ਅਬਦੁਲ ਹਸਨ, ਸਲਮਾਨ, ਮੁਹੰਮਦ ਸਲੀਮ ਅਨਸਾਰੀ, ਅਬਦੁਲ ਗਨੀ ਬਿੱਲਾ ਕੋਠੀ, ਸਵਾਰਦੀਨ ਦਲਬੀਰ ਆਰੀਆਂਵਾਲ, ਮਕਸੂਦ ਅਲੀ, ਅਨਵਰ ਕਾਦੂਪੁਰ, ਸ਼ਕੀਲ, ਅਬਦੁਲ ਅਹਦ, ਅਬਦੁਲ ਗਨੀ,, ਮੁਹੰਮਦ ਨਜ਼ੀਰ, ਮੁਹੰਮਦ ਬਸ਼ੀਰ, ਮਨਸੂਰ ਅਲੀ, ਸਲਾਹਦੀਨ, ਸ਼ਮਸ਼ਾਦ ਅਲੀ ਕਢਾਈ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਮਾਜ਼ੀ ਹਾਜ਼ਰ ਸਨ | ਨਮਾਜ਼ ਦੀ ਸਮਾਪਤੀ ਉਪਰੰਤ ਮੁਸਲਿਮ ਭਰਾਵਾਂ ਨੇ ਇਕ ਦੂਜੇ ਦੇ ਘਰ ਜਾ ਕੇ ਈਦ ਦੀਆਂ ਵਧਾਈਆਂ ਦਿੱਤੀਆਂ |
ਬੀਬੀ ਪੀਰੋਂ ਵਾਲੀ ਮਸਜਿਦ ਵਿਚ ਈਦ ਮਨਾਈ ਗਈ
ਈਦ-ਉਲ-ਅਜ਼ਹਾ ਤਿਉਹਾਰ ਦੇ ਸਬੰਧ ਵਿਚ ਬੀਬੀ ਪੀਰੋਂਵਾਲੀ ਮਸਜਿਦ ਅੰਮਿ੍ਤਸਰ ਰੋਡ ਕਪੂਰਥਲਾ ਵਿਖੇ ਸਮਾਗਮ ਕਰਵਾਇਆ ਗਿਆ | ਮੌਲਾਨਾ ਮੁਹੰਮਦ ਇਰਸ਼ਾਦ ਨੇ ਈਦ ਦੀ ਨਮਾਜ਼ ਅਦਾ ਕਰਵਾਈ | ਉਪਰੰਤ ਉਨ੍ਹਾਂ ਮੁਲਕ ਦੀ ਤਰੱਕੀ, ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਦੁਆ ਕੀਤੀ | ਇਸ ਮੌਕੇ ਹਾਜੀ ਅਬਦੁਲ ਗਫਾਰ, ਮੁਹੰਮਦ ਇਬਰਾਰ ਅਹਿਮਦ ਸਲਮਾਨੀ, ਮੁਹੰਮਦ ਉਮਰ, ਇਸਰਾਰ, ਨੂਰ ਮੁਹੰਮਦ, ਮੁਹੰਮਦ ਕਾਸਿਮ, ਮੁਹੰਮਦ ਅਸ਼ਰਫ, ਸਾਕਿਬ, ਹਾਫਿਜ ਦਿਲਸ਼ਾਦ, ਮੁਹੰਮਦ ਸ਼ਮਸ਼ਾਦ, ਮੌਲਾਨਾ ਇਨਆਮ, ਮੁਹੰਮਦ ਸਾਜਿਦ, ਮੁਹੰਮਦ ਰਾਸ਼ਿਦ, ਅਬੂ ਬੱਕਰ, ਅਬਦੁਲ ਰਊਫ, ਠੇਕੇਦਾਰ ਪੁੰਨੂ ਨਵਾਬ, ਠੇਕੇਦਾਰ ਨਈਮ, ਠੇਕੇਦਾਰ ਇੰਤਜ਼ਾਰ, ਮੁਹੰਮਦ ਜਾਕਿਰ, ਮੁਮਤਾਜ਼, ਰੋਜਦੀਨ ਆਦਿ ਹਾਜ਼ਰ ਸਨ | ਮੁਸਲਿਮ ਭਰਾਵਾਂ ਨੇ ਨਮਾਜ਼ ਦੀ ਸਮਾਪਤੀ 'ਤੇ ਇਕ ਦੂਜੇ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ |

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 21 ਜੁਲਾਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ, ਜਦਕਿ 1659 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17720 ਹੈ, ਜਿਨ੍ਹਾਂ ਵਿਚੋਂ 29 ਐਕਟਿਵ ਮਾਮਲੇ ਹਨ ਤੇ 17140 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ...

ਪੂਰੀ ਖ਼ਬਰ »

ਦੁਕਾਨਦਾਰਾਂ ਨਾਲ ਠੱਗੀਆਂ ਮਾਰਨ ਵਾਲੀ ਔਰਤ ਕਾਬੂ

ਕਪੂਰਥਲਾ, 21 ਜੁਲਾਈ (ਬਜਾਜ, ਸਡਾਨਾ)-ਬੀਤੀ ਰਾਤ ਸਦਰ ਬਾਜ਼ਾਰ ਵਿਖੇ ਉਸ ਸਮੇਂ ਹੰਗਾਮੇ ਦਾ ਮਾਹੌਲ ਹੋ ਗਿਆ ਜਦੋਂ ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ 'ਤੇ ਠੱਗੀਆਂ ਮਾਰਨ ਤੇ ਚੋਰੀਆਂ ਕਰਨ ਵਾਲੀ ਮਹਿਲਾ ਨੂੰ ਮੌਕੇ 'ਤੇ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ | ਦੋ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਕਪੂਰਥਲਾ, 21 ਜੁਲਾਈ (ਸਡਾਨਾ)-ਸਦਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਖੋਹ ਦੀਆਂ 9 ਵਾਰਦਾਤਾਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਅਜੈ ਉਰਫ਼ ਫੁੱਲ ਵਾਸੀ ਲਕਸ਼ਮੀ ਨਗਰ ਤੇ ...

ਪੂਰੀ ਖ਼ਬਰ »

ਪਿੰਡ ਸਪਰੋੜ ਵਿਖੇ ਵੀ ਲੱਗੇ ਸਿਆਸੀ ਲੀਡਰਾਂ ਦੇ ਪਿੰਡ ਵਿਚ ਨਾ ਆਉਣ ਦੇ ਬੋਰਡ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦਾ ਸਮਾਂ ਜਿੳਾੁ-ਜਿਉਂ ਨੇੜੇ ਆਉਂਦਾ ਜਾ ਰਿਹਾ ਹੈ ਪੰਜਾਬ ਦੇ ਪਿੰਡਾਂ ਵਿਚ ਕਿਸਾਨ-ਮਜ਼ਦੂਰ ਏਕਤਾ ਦੇ ਬੋਰਡ ਲਗਾ ਕੇ 'ਰਾਜਨੀਤਕ ਲੀਡਰਾਂ ਦਾ ਪਿੰਡ ਵਿਚ ਆਉਣਾ ਮਨਾ ਹੈ' ਦੇ ਬੋਰਡ ਲੱਗ ਰਹੇ ਹਨ ...

ਪੂਰੀ ਖ਼ਬਰ »

ਖਲਵਾੜਾ ਕਲੋਨੀ ਤੇ ਬੀੜ ਪੁਆਦ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣ ਲੱਗੇ

ਖਲਵਾੜਾ, 21 ਜੁਲਾਈ (ਮਨਦੀਪ ਸਿੰਘ ਸੰਧੂ)-ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਹੁਰਾ ਪਿੰਡ ਖਲਵਾੜਾ ਕਲੋਨੀ ਵਿਖੇ ਸਥਿਤ ਪਾਣੀ ਵਾਲੀ ਟੈਂਕੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਜਲ ਸਪਲਾਈ, ਪਾਵਰਕਾਮ ਅਤੇ ਵਣ ਵਿਭਾਗ ਦੀ ਨਾਲਾਇਕੀ ਕਰਕੇ ਪਿਛਲੇ ਇਕ ਹਫ਼ਤੇ ਤੋਂ ...

ਪੂਰੀ ਖ਼ਬਰ »

ਮੈਣਵਾਂ, ਨੱਥੂ ਚਾਹਲ ਤੇ ਕਾਂਜਲੀ 'ਚ ਲੋਕਾਂ ਵਲੋਂ ਬਸਪਾ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਖਡੂਰ ਸਾਹਿਬ ਹਲਕੇ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਤੇ ਉਪ ਪ੍ਰਧਾਨ ਜਿੰਦਰ ਪਹਿਲਵਾਨ ਨੇ ਅੱਜ ਮੈਣਵਾਂ, ਨੱਥੂਚਾਹਲ, ਕਾਂਜਲੀ ਆਦਿ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀ ਕਾਬੂ

ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)-ਥਾਣਾ ਸੁਭਾਨਪੁਰ ਪੁਲਿਸ ਵਲੋਂ 6 ਗਾ੍ਰਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੱਡਾ ਥਾਣਾ ਮੁਖੀ, ਸਬ ਇੰਸਪੈਕਟਰ ਗੁਰਜਸਵੰਤ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਗਸ਼ਤ ਦੌਰਾਨ ਮੁਹੱਲਾ ਮਹਿਤਾਬਗੜ੍ਹ ਨੇੜੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ਼ ਦਇਆ ...

ਪੂਰੀ ਖ਼ਬਰ »

48 ਬੋਲਤਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 21 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਏ.ਐਸ.ਆਈ. ਜਰਨੈਲ ਸਿੰਘ ਦੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਗੋਪਾਲ ਸਿੰਘ ਉਰਫ਼ ਗੋਰਾ ਵਾਸੀ ...

ਪੂਰੀ ਖ਼ਬਰ »

ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਆਮ ਇਜਲਾਸ ਕੱਲ੍ਹ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਦੀ ਪੰਜਾਬ ਸਟੇਟ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਦਾ ਆਮ ਇਜਲਾਸ 23 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਰਤਨ ਰੈਸਟੋਰੈਂਟ ਕਾਂਜਲੀ ਰੋਡ ਕਪੂਰਥਲਾ ਵਿਖੇ ਹੋਵੇਗਾ | ਯੂਨੀਅਨ ਦੇ ਸੂਬਾਈ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਯਾਦਗਾਰੀ ਕਿ੍ਕਟ ਟੂਰਨਾਮੈਂਟ ਦੀ ਟਰਾਫ਼ੀ 'ਤੇ ਬੇਗੋਵਾਲ ਦਾ ਰਿਹਾ ਕਬਜ਼ਾ

ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਸੰਤ ਪੇ੍ਰਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ 'ਚ ਆਜ਼ਾਦ ਕਲੱਬ ਬੇਗੋਵਾਲ ਵਲੋਂ ਕਾਲਜ ਦੀ ਗਰਾਊਾਡ 'ਚ ਪ੍ਰਧਾਨ ਮਨਪ੍ਰੀਤ ਸਿੰਘ ਤੇ ਵਾਈਸ ਪ੍ਰਧਾਨ ਮਨੀ ਸੈਕਟਰੀ ਦੀ ਅਗਵਾਈ 'ਚ ਕਰਵਾਇਆ 4 ਰੋਜ਼ਾ ਸੰਤ ...

ਪੂਰੀ ਖ਼ਬਰ »

ਮਦੀਨਾ ਮਸਜਿਦ ਪਲਾਹੀ ਵਿਖੇ ਮਨਾਇਆ ਗਿਆ 'ਈਦ-ਉਲ-ਅਜ਼ਹਾ' ਦਾ ਪਵਿੱਤਰ ਤਿਉਹਾਰ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਪੂਰੇ ਦੇਸ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਪੂਰੇ ਮੁਸਲਿਮ ਭਾਈਚਾਰੇ ਵਲੋਂ ਵੱਖ-ਵੱਖ ਈਦਗਾਹਾਂ 'ਤੇ ਮਸਜਿਦਾਂ ਵਿਚ ਜਾ ਕੇ ਈਦ ਦੀ ਨਮਾਜ਼ ਅਦਾ ਕੀਤੀ | ਇਸੇ ਤਰ੍ਹਾਂ ਪਲਾਹੀ ਦੀ ਮਦੀਨਾ ...

ਪੂਰੀ ਖ਼ਬਰ »

ਪੀਰ ਬਾਬਾ ਸ਼ਾਹ ਹੁਸੈਨ ਦੇ ਦਰਬਾਰ 'ਤੇ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਬਾਬਾ ਸੁਖਜੀਤ ਸਿੰਘ ਜੋਗੀ ਬਲਾਕ ਪ੍ਰਧਾਨ ਵਿਸ਼ਵ ਸੂਫ਼ੀ ਸੰਤ ਸਮਾਜ ਸੁਲਤਾਨਪੁਰ ਲੋਧੀ (ਪੰਜਾਬ) ਵਲੋਂ ਨਵੇਂ ਬਣਾਏ ਪੀਰ ਬਾਬਾ ਸ਼ਾਹ ਹੁਸੈਨ ਜੀ ਦੇ ਦਰਬਾਰ 'ਤੇ ਅੱਜ ਸਮੂਹ ਸੰਗਤਾਂ ਤੇ ਐਨ.ਆਰ.ਆਈਜ਼ ਵੀਰਾਂ ਦੇ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆ ਨੂੰ ਮਿਲੇ ਕਾਂਗਰਸੀ ਆਗੂ ਦਲਜੀਤ ਰਾਜੂ

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆ ਨਾਲ ਮੁਲਾਕਾਤ ...

ਪੂਰੀ ਖ਼ਬਰ »

ਆੜ੍ਹਤੀ ਅਮਰੀਕ ਸਿੰਘ ਬਰਾੜ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਨਡਾਲਾ, 21 ਜੁਲਾਈ (ਮਾਨ)-ਪਿੰਡ ਲੱਖਣ ਕੇ ਪੱਡਾ ਵਾਸੀ ਕਿਸਾਨੀ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਤੇ ਆੜ੍ਹਤੀ ਅਮਰੀਕ ਸਿੰਘ ਬਰਾੜ ਦੇ ਇਕਲੌਤੇ ਸਪੁੱਤਰ ਜੋਬਨਪ੍ਰੀਤ ਸਿੰਘ ਬਰਾੜ ਦਾ ਅਚਾਨਕ ਦਿਹਾਂਤ ਹੋ ਗਿਆ ਹੈ | ...

ਪੂਰੀ ਖ਼ਬਰ »

ਬਾਬਾ ਸ਼ਾਹ ਹੁਸੈਨ ਜੀ ਦੇ ਜੋੜ ਮੇਲੇ 'ਤੇ ਅੱਜ ਲੱਗੇਗਾ ਮੁਫ਼ਤ ਮੈਡੀਕਲ ਕੈਂਪ

ਤਲਵੰਡੀ ਚੌਧਰੀਆਂ, 21 ਜੁਲਾਈ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਸਮਕਾਲੀ ਹਜ਼ਰਤ ਮੀਰਾਂ ਪਾਤਸ਼ਾਹ ਪੀਰ ਬਾਬਾ ਸ਼ਾਹ ਹੁਸੈਨ ਜੀ ਦਾ ਸਾਲਾਨਾ ਉਰਸ ਮੇਲਾ ਪ੍ਰਬੰਧਕ ਕਮੇਟੀ ਬਾਬਾ ਸ਼ਾਹ ਤਲਵੰਡੀ ਚੌਧਰੀਆਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼. ...

ਪੂਰੀ ਖ਼ਬਰ »

ਕਾਲੇਵਾਲ 'ਚ 88ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ

ਡਡਵਿੰਡੀ, 21 ਜੁਲਾਈ (ਦਿਲਬਾਗ ਸਿੰਘ ਝੰਡ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਮਿੰਨੀ ਜੰਗਲ ਲਗਾਉਣ ਦੀ ਪਦਮਸ੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਕਰਵਾਈ ਜਾ ਰਹੀ ਸੇਵਾ ਤਹਿਤ 88ਵਾਂ ਜੰਗਲ ਪਿੰਡ ਕਾਲੇਵਾਲ 'ਚ ਲਗਾਇਆ ...

ਪੂਰੀ ਖ਼ਬਰ »

'ਅਜੀਤ' ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ

ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)-'ਅਜੀਤ' ਜਲੰਧਰ ਦੇ ਸਰਕੁਲੇਸ਼ਨ ਮੈਨੇਜਰ ਨਰਿੰਦਰਪਾਲ ਸਿੰਘ ਤੇ ਫ਼ੋਟੋ ਆਰਟਿਸਟ ਰਾਜਵਿੰਦਰ ਸਿੰਘ ਦੇ ਵੱਡੇ ਭੈਣ ਜੀ ਬਲਵਿੰਦਰ ਕੌਰ (54) ਸੰਖੇਪ ਬਿਮਾਰੀ ਪਿੱਛੋਂ ਅੱਜ ਸਵੇਰੇ ਇੱਥੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ-ਜਥੇ: ਜੁਗਨੂੰ

ਕਪੂਰਥਲਾ, 21 ਜੁਲਾਈ (ਸਡਾਨਾ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਦੀ ਡੁੱਬਦੀ ਬੇੜੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਤੇ ਸਿੱਧੂ ਕਾਂਗਰਸ ਦੇ ਜਹਾਜ ਨੂੰ ਡੋਬ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਲਾਹਕਾਰ ਤੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕ੍ਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ...

ਪੂਰੀ ਖ਼ਬਰ »

2022 ਵਿਚ ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ-ਖੱਖ

ਨਡਾਲਾ, 21 ਜੁਲਾਈ (ਮਾਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਪਰਖ ਚੁੱਕੇ ਹਨ | ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਛੱਪੜ ਦੀ ਸਫ਼ਾਈ ਕਰਵਾਈ

ਢਿਲਵਾਂ, 21 ਜੁਲਾਈ (ਸੁਖੀਜਾ, ਪ੍ਰਵੀਨ)-ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਚੰਦਰ ਮੋਹਣ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਕਸਬੇ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਿਲ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਸਾਬਕਾ ਕਾਂਗਰਸੀ ਕੌਂਸਲਰ ਮਹਿੰਦਰ ਸਿੰਘ ਐਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਮਹਿੰਦਰ ਸਿੰਘ ਸੁਖਵੰਤ ਸਿੰਘ ਤੱਖਰ ਸ਼੍ਰੌਮਣੀ ਅਕਾਲੀ ਦਲ ਜ਼ੋਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ

ਭੁਲੱਥ, 21 ਜੁਲਾਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਅਹਿਮ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਅਹਿਮ ...

ਪੂਰੀ ਖ਼ਬਰ »

ਪਰਲਜ਼ ਵਫ਼ਦ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ

ਨਡਾਲਾ, 21 ਜੁਲਾਈ (ਮਾਨ) - ਇਨਸਾਫ਼ ਦੀ ਆਵਾਜ਼ ਪੰਜਾਬ ਪਰਲਜ਼ ਕੰਪਨੀ ਵਿਚ ਜਮ੍ਹਾ ਹੋਏ ਪੈਸੇ ਵਾਪਸ ਲੈਣ ਲਈ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਪੰਜਾਬ ਨੇ ਜੋ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਨ ਸਬੰਧੀ ਪਰਲਜ਼ ਕੰਪਨੀ ਵਿਚ ਕੰਮ ਕਰਨ ਵਾਲੇ ਇਕ ਵਫ਼ਦ ਨੇ ...

ਪੂਰੀ ਖ਼ਬਰ »

ਪੀੜਤ ਔਰਤ ਬਿਮਲਾ ਨੂੰ ਇਨਸਾਫ਼ ਨਾ ਮਿਲਿਆ ਤਾਂ ਥਾਣਾ ਸਿਟੀ ਦਾ ਘਿਰਾਓ ਕਰਾਂਗੇ-ਕਸ਼ਯਪ

ਕਪੂਰਥਲਾ, 21 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਅੰਮਿ੍ਤ ਲਾਲ ਕਸ਼ਯਪ ਨੇ ਕਿਹਾ ਕਿ ਜੇਕਰ ਥਾਣਾ ਸਿਟੀ ਪੁਲਿਸ ਨੇ ਸਥਾਨਕ ਅਜੀਤ ਨਗਰ ਦੀ ਪ੍ਰਵਾਸੀ ਔਰਤ ਬਿਮਲਾ ਦੀ ਮਾਰਕੁਟਾਈ ਕਰਨ ਵਾਲਿਆਂ ਵਿਰੁੱਧ ਬਣਦੀਆਂ ...

ਪੂਰੀ ਖ਼ਬਰ »

ਬਨਵਾਲੀਪੁਰ ਤੇ ਨਵਾਂ ਪਿੰਡ ਦੇ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਕਾਲਾ ਸੰਘਿਆਂ, 21 ਜੁਲਾਈ (ਸੰਘਾ) - ਪਿੰਡ ਬਨਵਾਲੀਪੁਰ ਅਤੇ ਨਵਾਂ ਪਿੰਡ ਦੇ ਦਸ ਪਰਿਵਾਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਰਾਣਾ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ | ਵਿਧਾਇਕ ...

ਪੂਰੀ ਖ਼ਬਰ »

ਅਧੂਰੀ ਇੱਬਣ ਮਾਈਨਰ ਨਹਿਰ 'ਚ ਪਾਣੀ ਛੱਡਣ ਕਾਰਨ ਫ਼ਸਲਾਂ ਦਾ ਨੁਕਸਾਨੀਆਂ

ਸਿੱਧਵਾਂ ਦੋਨਾ, 21 ਜੁਲਾਈ (ਅਵਿਨਾਸ਼ ਸ਼ਰਮਾ)-ਇੱਬਣ ਮਾਈਨਰ ਨਹਿਰ ਜੋ ਕਿ ਪਿੰਡ ਸਿੱਧਵਾਂ ਦੋਨਾ ਨੇੜਿਓ ਲੰਘਦੀ ਹੈ, ਵਿਚ ਵਿਭਾਗ ਵਲੋਂ ਅਚਨਚੇਤ ਦੂਸਰੀ ਵਾਰ ਵੱਡੀ ਮਾਤਰਾ ਵਿਚ ਪਾਣੀ ਛੱਡ ਦੇਣ ਕਾਰਨ ਨਹਿਰ ਦੇ ਆਸ ਪਾਸ ਦੇ ਕਿਸਾਨਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ | ...

ਪੂਰੀ ਖ਼ਬਰ »

ਗੁਰੂ ਨਾਨਕ ਭਾਈ ਲਾਲੋ ਕਾਲਜ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਦਾ ਆਗਾਜ਼

ਫਗਵਾੜਾ, 21 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਦੇ ਸਫਲ ਪ੍ਰਬੰਧ ਅਧੀਨ 1969 ਤੋਂ ਸਫਲਤਾ ਪੂਰਵਕ ਤੇ ਪ੍ਰਾਪਤੀਆਂ ਭਰਪੂਰ ਚੱਲ ਰਹੇ ਗੁਰੂ ਨਾਨਕ ਭਾਈ ਲਾਲੋ ਰਾਮਗੜ੍ਹੀਆ ਕਾਲਜ ਫ਼ਾਰ ਵੁਮੈਨ ਵਿਖੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ, ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਵਿਚ ਮੋਹਰੀ ਪਿੰਡ ਸੰਗੋਵਾਲ

ਗੋਬਿੰਦ ਸੁਖੀਜਾ 98786-05929 ਢਿਲਵਾਂ-ਕਸਬਾ ਢਿਲਵਾਂ ਤੋਂ ਪਿੰਡ ਲੱਖਣ ਕੇ ਪੱਡੇ-ਕਪੂਰਥਲਾ ਨੂੰ ਜਾਂਦਿਆਂ ਕਰੀਬ 2 ਕਿੱਲੋਮੀਟਰ ਦੀ ਦੂਰੀ 'ਤੇ ਪਿੰਡ ਸੰਗੋਵਾਲ ਵਸਿਆ ਹੋਇਆ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਦੇਸ਼ ਦੀ ਵੰਡ ਤੋਂ ਪਹਿਲਾਂ ਦਾ ਇਹ ਪਿੰਡ ਵਸਿਆ ਹੋਇਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX