ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  21 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  56 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 minute ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 minute ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਚੋਰੀ, ਲੁੱਟਖੋਹ, ਡਕੈਤੀ ਦੀਆਂ ਵਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਪੰਚਾਇਤਾਂ ਵਲੋਂ ਹਾਈਵੇ ਜਾਮ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਦਿਨ-ਬ-ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ, ਵੱਧ ਰਹੀਆਂ ਚੋਰੀ, ਲੁੱਟ ਅਤੇ ਮਾਰਕੁਟਾਈ ਦੀਆਂ ਵਾਰਦਾਤਾਂ ਦੇ ਖ਼ਿਲਾਫ਼ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਨੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ਜਾਮ ਕਰ ਕੇ ਰੋਸ ਧਰਨਾ ਦਿੰਦਿਆਂ ਇਨਸਾਫ਼ ਦੀ ਗੁਹਾਰ ਲਗਾਈ | ਫ਼ਾਜ਼ਿਲਕਾ ਸ਼ਹਿਰ ਅੰਦਰ ਜਿੱਥੇ ਦੋਪਹੀਆ ਵਾਹਨ ਚੋਰੀ ਹੋਣ ਦੀਆਂ ਨਿੱਤ ਵਾਰਦਾਤਾਂ ਹੋ ਰਹੀਆਂ ਹਨ, ਸ਼ਹਿਰ ਵਿਚ ਔਰਤਾਂ ਦੇ ਗਹਿਣੇ ਲੁੱਟਣ, ਲੋਕਾਂ ਕੋਲ ਮੋਬਾਈਲ ਖੋਹਣ ਦੀਆਂ ਘਟਨਾਵਾਂ ਤੋਂ ਬਾਅਦ ਜਦੋਂ ਮਾੜੇ ਅਨਸਰਾਂ ਦੇ ਹੌਸਲੇ ਬੁਲੰਦ ਹੋ ਗਏ ਤਾਂ ਉਨ੍ਹਾਂ ਨੇ ਪਿੰਡਾਂ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ | ਬੀਤੀ ਰਾਤ 6 ਮੋਟਰਸਾਈਕਲਾਂ 'ਤੇ ਸਵਾਰ ਹਥਿਆਰਬੰਦ ਕਰੀਬ 12 ਨੌਜਵਾਨਾਂ ਨੇ ਪਿੰਡ ਜੋੜਕੀ ਅੰਧੇਵਾਲੀ ਅਤੇ ਓਝਾਂ ਵਾਲੀ ਦੇ ਵਿਚਕਾਰ ਪਿੰਡਾਂ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਲੁੱਟਣ ਲੱਗੇ | ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਖੇਤ ਵਿਚ ਪਾਣੀ ਲਗਾਉਣ ਜਾ ਰਹੇ ਕਿਸਾਨ ਨੂੰ ਰੋਕ ਲਿਆ ਅਤੇ ਉਸ ਉੱਪਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ | ਜਦੋਂ ਰੋਲਾ ਪੈ ਗਿਆ ਤਾਂ ਉੱਥੋਂ ਉਹ ਫ਼ਰਾਰ ਹੋ ਕੇ ਪਿੰਡ ਓਝਾਂ ਵਾਲੀ ਵਿਖੇ ਪੁੱਜ ਗਏ | ਉੱਥੇ ਵੀ ਇਕ ਕਿਸਾਨ ਨਾਲ ਵਾਰਦਾਤ ਨੂੰ ਅੰਜਾਮ ਦੇਣ ਲੱਗੇ ਤਾਂ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਵਿਚੋਂ ਇਕ ਨੌਜਵਾਨ ਅਤੇ ਮੋਟਰਸਾਈਕਲਾਂ ਨੂੰ ਪਿੰਡ ਵਾਲਿਆਂ ਨੇ ਕਾਬੂ ਕਰ ਲਿਆ | ਰਾਤ 11 ਵਜੇ ਦੇ ਕਰੀਬ ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਦੇ ਹਵਾਲੇ ਕਰ ਦਿੱਤਾ | ਜਦੋਂ ਅੱਜ ਸਵੇਰੇ ਇਸ ਵਾਰਦਾਤ ਸਬੰਧੀ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਗ਼ੁੱਸੇ ਵਿਚ ਆਏ ਵੱਖ-ਵੱਖ ਪਿੰਡਾਂ ਜੋੜਕੀ ਅੰਧੇ ਵਾਲੀ, ਚਿਮਨੇ ਵਾਲਾ, ਓਝਾਂ ਵਾਲੀ, ਖਿਓ ਵਾਲਾ ਬੋਦਲਾ, ਚੱਕ ਡੱਬਵਾਲਾ, ਚੱਕ ਬੰਨਵਾਲਾ ਆਦਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੇ ਫਲਾਈ ਓਵਰ 'ਤੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਇਸ ਮੌਕੇ ਵੱਖ-ਵੱਖ ਲੋਕਾਂ ਨੇ ਕਿਹਾ ਕਿ ਮੋਟਰਸਾਈਕਲਾਂ ਉੱਪਰ ਹਰਲ-ਹਰਲ ਕਰਦੇ ਨੌਜਵਾਨਾਂ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਪਰ ਪੁਲਿਸ ਮੂਕਦਰਸ਼ਕ ਬਣੀ ਬੈਠੀ ਹੈ | ਇਸ ਮੌਕੇ ਫ਼ਾਜ਼ਿਲਕਾ ਵਾਸੀ ਡਾ. ਪੁਰਸ਼ੋਤਮ ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਲਾਧੂਕਾ ਪੈ੍ਰਕਟਿਸ ਕਰਨ ਜਾਂਦਾ ਹੈ | ਕੁੱਝ ਦਿਨ ਪਹਿਲਾਂ ਸ਼ਾਮ ਨੂੰ ਘਰ ਆਉਂਦਿਆਂ ਰਸਤੇ ਵਿਚ ਜੀ.ਟੀ. ਰੋਡ 'ਤੇ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ, ਹਥਿਆਰਾਂ ਦੀ ਨੋਕ ਤੇ ਉਸ ਕੋਲੋਂ ਮੋਬਾਈਲ, ਨਗਦੀ ਆਦਿ ਖੋਹ ਕੇ ਫ਼ਰਾਰ ਹੋ ਗਏ | ਉਸ ਨੇ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਉਸ ਨੂੰ ਇਹ ਨਹੀਂ ਦੱਸਿਆ ਜਾ ਰਿਹਾ ਕਿ ਉਸ ਦੀ ਦਰਖ਼ਾਸਤ ਦਾ ਤਫ਼ਤੀਸ਼ੀ ਅਫ਼ਸਰ ਕਿਹੜਾ ਹੈ | ਇਸ ਤਰ੍ਹਾਂ ਫ਼ਾਜ਼ਿਲਕਾ ਸ਼ਹਿਰ ਵਿਚ ਗੁੰਡਾ ਅਨਸਰ ਇਕ-ਇਕ ਮੋਟਰਸਾਈਕਲ 'ਤੇ ਚਾਰ ਚਾਰ ਜਣੇ ਸਵਾਰ ਹੋ ਕੇ ਸ਼ਰੇਆਮ ਸੜਕਾਂ 'ਤੇ ਵਾਰਦਾਤਾਂ ਦੇ ਨਾਲ-ਨਾਲ ਧੀਆਂ ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕਰ ਰਹੇ ਹਨ, ਪਰ ਅੱਜ ਤੱਕ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਸਭ ਕੁੱਝ ਪੁਲਿਸ ਦੀ ਸ਼ਹਿ ਅਤੇ ਸਿਆਸੀ ਸਰਪ੍ਰਸਤੀ ਹੇਠ ਹੋ ਰਿਹਾ ਹੈ | ਇਸ ਮੌਕੇ ਗਿਆਨ ਚੰਦ, ਮਹਿਪਾਲ, ਹਰੀਸ਼ ਚੰਦਰ, ਸੋਮ ਪ੍ਰਕਾਸ਼, ਗੁਰਮੀਤ ਸਿੰਘ ਚਿਮਨੇਵਾਲਾ, ਜਸਮਿੰਦਰ ਸਿੰਘ, ਬਲਕਾਰ ਸਿੰਘ, ਮੋਹਰ ਸਿੰਘ, ਮਨਪ੍ਰੀਤ ਸਿੰਘ, ਪੁਰਸ਼ੋਤਮ ਸ਼ਰਮਾ, ਹਰਨੇਕ ਸਿੰਘ ਆਦਿ ਨੇ ਕਿਹਾ ਕਿ ਅਗਰ ਪੁਲਿਸ ਪ੍ਰਸ਼ਾਸਨ ਨਾ ਜਾਗਿਆ ਤਾਂ ਵੱਡੇ ਪੱਧਰ 'ਤੇ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੀਆਂ ਸੜਕਾਂ 'ਤੇ ਜਾਮ ਕਰਨਗੇ | ਧਰਨਾਕਾਰੀਆਂ ਨੇ ਡੀ.ਐਸ.ਪੀ. ਫ਼ਾਜ਼ਿਲਕਾ ਦੇ ਭਰੋਸੇ ਤੋਂ ਬਾਅਦ ਇਕ ਵਾਰ ਧਰਨਾ ਚੁੱਕ ਲਿਆ | ਜਿਸ ਨਾਲ ਰਾਜਸਥਾਨ ਤੋਂ ਲੈ ਕੇ ਸ੍ਰੀ ਅੰਮਿ੍ਤਸਰ ਸਾਹਿਬ, ਜੰਮੂ-ਕਸ਼ਮੀਰ ਹਾਈਵੇ ਦੀ ਆਵਾਜਾਈ ਬਹਾਲ ਹੋਈ |

ਬੈਂਕ ਵਲੋਂ ਕਿਸਾਨਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕੀਤਾ ਵਿਰੋਧ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਕਿਸਾਨ ਵਿਕਾਸ ਬੈਂਕ ਫ਼ਾਜ਼ਿਲਕਾ ਵਲੋਂ ਕਿਸਾਨਾਂ ਦੀ ਜ਼ਮੀਨ ਨਿਲਾਮ ਕਰਨ ਸਬੰਧੀ ਭੇਜੇ ਗਏ ਨੋਟਿਸਾਂ ਦੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਨਿੰਦਾ ਕੀਤੀ ਹੈ | ਇਸ ਸਬੰਧੀ ਯੂਨੀਅਨ ਨੇ ਇਕ ਮੀਟਿੰਗ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਅਫ਼ੀਮ ਸਮੇਤ 2 ਗਿ੍ਫ਼ਤਾਰ, ਇਕ ਫ਼ਰਾਰ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਵਿਚੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐਂਟੀ ਨਾਰਕੋਟਿਕ ਸੈੱਲ ਅਬੋਹਰ ਫ਼ਾਜ਼ਿਲਕਾ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਵੱਡੀ ਘਾਟ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਰਿਹਾ ਜਾਰੀ, ਕੀਤੀ ਭੁੱਖ ਹੜਤਾਲ

ਅਬੋਹਰ, 23 ਜੁਲਾਈ (ਕੁਲਦੀਪ ਸਿੰਘ ਸੰਧੂ)-ਨਹਿਰੀ ਪਾਣੀ ਦੀ ਵੱਡੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਪੰਜਾਵਾਂ ਦੀ ਅਗਵਾਈ ਹੇਠ ਪਿੰਡ ਦੀਵਾਨ ਖੇੜਾ, ਕੋਇਲ ਖੇੜਾ, ਸ਼ੇਰਗੜ੍ਹ, ਉਸਮਾਨ ਖੇੜਾ, ਢਾਣੀ ਅਹੀਰਾ ਵਾਲੀ, ...

ਪੂਰੀ ਖ਼ਬਰ »

ਰੈਵੀਨਿਊ ਪਟਵਾਰੀਆਂ ਨੇ 3 ਘੰਟੇ ਦਿੱਤਾ ਧਰਨਾ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਕਾਨੂੰਗੋ ਤਾਲਮੇਲ ਕਮੇਟੀ ਦੇ ਆਦੇਸ਼ ਮੁਤਾਬਿਕ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਕੁਮਾਰ ਬੰਟੀ ਦੀ ਪ੍ਰਧਾਨਗੀ ਹੇਠ ਅੱਜ 11 ਤੋਂ 2 ਵਜੇ ਤੱਕ ਪਟਵਾਰੀਆਂ ਅਤੇ ਕਾਨੂੰਗੋ ...

ਪੂਰੀ ਖ਼ਬਰ »

ਤਰੋਬੜੀ ਨਹਿਰ 'ਚੋਂ ਬਜ਼ੁਰਗ ਦੀ ਲਾਸ਼ ਮਿਲੀ

ਮੰਡੀ ਲਾਧੂਕਾ, 23 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਇਕ ਬਜ਼ੁਰਗ ਦੀ ਲਾਸ਼ ਤਰੋਬੜੀ ਨਹਿਰ 'ਚ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਲਾਧੂਕਾ ਦੇ ਚੌਕੀ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤਰੋਬੜੀ ਨਹਿਰ ...

ਪੂਰੀ ਖ਼ਬਰ »

ਕੈਂਟਰ ਅਤੇ ਟਰੈਕਟਰ ਟਰਾਲੀ ਵਿਚਕਾਰ ਟੱਕਰ, ਦੋ ਫੱਟੜ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਲਾਲੋ ਵਾਲੀ ਨੇੜੇ ਟਰੈਕਟਰ ਟਰਾਲੀ ਅਤੇ ਕੈਂਟਰ ਦੀ ਟੱਕਰ ਵਿਚ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦੇਰ ਸ਼ਾਮ ਨੂੰ ਇਕ ਕੈਂਟਰ ...

ਪੂਰੀ ਖ਼ਬਰ »

ਦੀ ਫ਼ਾਜ਼ਿਲਕਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਕ੍ਰਿਕਟ ਟਰਾਇਲ ਭਲਕੇ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਦੀ ਫ਼ਾਜ਼ਿਲਕਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ 25 ਜੁਲਾਈ ਨੂੰ ਜਯੋਤੀ ਬੀ.ਐਡ ਕਾਲਜ ਦੇ ਖੇਡ ਮੈਦਾਨ ਵਿਚ ਟਰਾਇਲ ਲਏ ਜਾਣਗੇ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਸੁਰਿੰਦਰ ਛਿੰਦੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਜੀ. ਟੀ. ਯੂ. ਬਲਾਕ ਫ਼ਾਜ਼ਿਲਕਾ-1 ਦੇ ਵਿਜੇ ਕੁਮਾਰ, ਬਲਾਕ 2 ਦੇ ਧੀਰਜ ਮਿਗਲਾਨੀ ਪ੍ਰਧਾਨ ਬਣੇ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਤਹਿਸੀਲ ਫ਼ਾਜ਼ਿਲਕਾ ਦੇ ਮੀਟਿੰਗ ਵਿਵੇਕਾਨੰਦ ਪਾਰਕ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਨਿਸ਼ਾਂਤ ਅਗਰਵਾਲ ...

ਪੂਰੀ ਖ਼ਬਰ »

ਸਵਨਾ ਵਲੋਂ ਪਿੰਡਾਂ 'ਚ ਕੇਜਰੀਵਾਲ ਦੀ ਪਹਿਲੀ ਗਾਰੰਟੀ ਬਾਰੇ ਪ੍ਰਚਾਰ ਮੁਹਿੰਮ ਸ਼ੁਰੂ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚੰਡੀਗੜ੍ਹ ਪ੍ਰੈੱਸ ਕਾਨਫ਼ਰੰਸ ਕਰ ਕੇ ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਮਹੀਨੇ ਹਰ ਪਰਿਵਾਰ ਨੂੰ 300 ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਦੀ ਇਕ ਰੋਜ਼ਾ ਟਰੇਨਿੰਗ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਐਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ...

ਪੂਰੀ ਖ਼ਬਰ »

ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ-ਡੀ. ਸੀ.

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਨੂੰ ਲੈ ਕੇ ਵੱਖ- ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ...

ਪੂਰੀ ਖ਼ਬਰ »

ਯੂਨਾਈਟਿਡ ਕਿ੍ਸਚਨ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਬਣੇ ਸੰਦੀਪ ਮਸੀਹ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਯੂਨਾਈਟਿਡ ਕਿ੍ਸਚਨ ਫ਼ਰੰਟ ਦੀ ਮੀਟਿੰਗ ਸ਼ਾਸਤਰੀ ਚੌਂਕ ਨੇੜੇ ਮੈਥੋਡਿਸਟ ਚਰਚ ਵਿਚ ਹੋਈ | ਜਿਸ ਵਿਚ ਰਾਜਸੀ ਪ੍ਰਧਾਨ ਕੰਵਲ ਬਖ਼ਸ਼ੀ ਵਲੋਂ ਸੰਦੀਪ ਮਸੀਹ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡੀ. ਸੀ. ਨੇ ਬੀਜ ਬਾਲਜ਼ ਦੀ ਵਰਤੋਂ ਦੇ ਤਰੀਕਿਆਂ ਨੂੰ ਦਰਸਾਉਂਦੇ ਇਸ਼ਤਿਹਾਰ ਕੀਤੇ ਜਾਰੀ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਬਾਗ਼ਬਾਨੀ ਵਿਭਾਗ ਵਲੋਂ ਖੇਤੀ ਵਿਚ ਨਵੇਂ ਉਪਰਾਲਿਆਂ ਕਰਦਿਆਂ ਵੱਖ-ਵੱਖ ਫਲਾਂ ਦੇ ਰੁੱਖਾਂ ਵਾਸਤੇ ਬੀਜ ਬਾਲਜ਼ ਤਿਆਰ ਕੀਤੀਆਂ ਗਈਆਂ ਹਨ, ਜਿਸ ਨੂੰ ਜ਼ਮੀਨ ਅੰਦਰ ਲਗਾਉਣ ਨਾਲ ਭਵਿੱਖ ਵਿਚ ਫਲਾਂ ਦੇ ਰੁੱਖ ਤਿਆਰ ਹੋ ...

ਪੂਰੀ ਖ਼ਬਰ »

ਐਮ. ਡੀ. ਕਾਲਜ 'ਚ ਵਣ ਮਹਾਂਉਤਸਵ ਮਨਾਇਆ

ਅਬੋਹਰ, 23 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਮਹਾਂਰਿਸ਼ੀ ਦਇਆਨੰਦ ਕਾਲਜ ਵਿਖੇ ਡਾਇਰੈਕਟਰ ਡਾ: ਆਰ.ਪੀ. ਅਸੀਜਾ ਤੇ ਪਿ੍ੰਸੀਪਲ ਡਾ: ਗੀਤਾ ਦੀ ਅਗਵਾਈ ਹੇਠ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਣ ਮੰਡਲ ...

ਪੂਰੀ ਖ਼ਬਰ »

ਪਿੰਡ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਮੰਡੀ ਲਾਧੂਕਾ, 23 ਜੁਲਾਈ (ਰਾਕੇਸ਼ ਛਾਬੜਾ)-ਪਿੰਡ ਲਾਧੂਕਾ ਵਿਚ ਘਰਾਂ ਦੇ ਪਾਣੀ ਦੇ ਨਿਕਾਸ ਲਈ ਵਿਛਾਈਆਂ ਗਈਆਂ ਪਾਈਪਾਂ ਦੇ ਕਾਰਨ ਗਲੀਆਂ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਦੇ ਮਾਸਟਰ ਕਿਸ਼ਨ ਲਾਲ, ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਡੇਂਗੂ ਜਾਗਰੂਕਤਾ ਬਾਰੇ ਕਰਵਾਇਆ ਜਾਣੂ

ਖੂਈਆਂ ਸਰਵਰ, 23 ਜੁਲਾਈ (ਵਿਵੇਕ ਹੂੜੀਆ)-ਸੀ.ਐਚ.ਸੀ. ਸੈਂਟਰ ਖੂਈਖੇੜਾ ਦੇ ਐੱਸ.ਐਮ.ਓ. ਡਾ: ਰੋਹਿਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਚ.ਓ. ਦਵਿੰਦਰ ਸਿੰਘ ਦੇ ਮਾਰਗ ਦਰਸ਼ਨ ਵਿਚ ਸਿਹਤ ਵਿਭਾਗ ਦੇ ਕਰਮਚਾਰੀ ਸੰਜੇ ਰਾਜਪੂਤ ਅਤੇ ਓਮ ਪ੍ਰਕਾਸ਼ ਵਲੋਂ ਅੱਜ ਪਿੰਡ ਜੰਡਵਾਲਾ ...

ਪੂਰੀ ਖ਼ਬਰ »

ਮਾਸਟਰ ਕੈਡਰ ਯੂਨੀਅਨ ਜ਼ਿਲ੍ਹਾ ਅਤੇ ਤਹਿਸੀਲ ਫ਼ਾਜ਼ਿਲਕਾ ਦੀ ਚੋਣ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਮਾਸਟਰ ਕੈਡਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਚੋਣ ਸਰਵ ਸੰਮਤੀ ਨਾਲ ਕੀਤੀ ਗਈ | ਜਿਸ ਵਿਚ ਧਰਮਿੰਦਰ ਗੁਪਤਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ | ਬਲਵਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਨੀਰਜ ਸ਼ਰਮਾ ਨੂੰ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਨੇ ਬੂਟੇ ਲਗਾ ਕੇ ਕੀਤੀ ਹਰਿਆਲੀ ਦੀ ਸ਼ੁਰੂਆਤ

ਜਲਾਲਾਬਾਦ, 23 ਜੁਲਾਈ (ਕਰਨ ਚੁਚਰਾ)-ਵਿਸ਼ਵ ਪ੍ਰਸਿੱਧ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਟ ਦੀ ਸਮਾਜ ਸੇਵੀ ਸੰਸਥਾ ਆਰਟ ਆਫ਼ ਲਿਵਿੰਗ ਦੀ ਪੰਜਾਬ ਇਕਾਈ ਵਲੋਂ ਵਾਤਾਵਰਨ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਲੀ ਉਤਸਵ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਬਾਰੇ ...

ਪੂਰੀ ਖ਼ਬਰ »

ਅਰਬਨ ਖੇਤਰ 'ਚ ਕੀਤੀਆਂ ਐਂਟੀ ਲਾਰਵਾ ਗਤੀਵਿਧੀਆਂ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜ਼ੀਜ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ.ਅਮਿੱਤ ...

ਪੂਰੀ ਖ਼ਬਰ »

ਸੀ. ਐਚ. ਸੀ. ਡੱਬਵਾਲਾ ਕਲਾ ਵਿਖੇ ਆਪ੍ਰੇਸ਼ਨ ਸ਼ੁਰੂ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਸੀ.ਐਚ.ਸੀ ਡੱਬਵਾਲਾ ਕਾਲਾ ਵਿਖੇ ਛੋਟੇ ਆਪ੍ਰੇਸ਼ਨ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਬੱਡੀ ਖਿਡਾਰਨਾਂ ਦਾ ਪਿੰਡ ਖੁੰਡ ਵਾਲਾ ਸੈਣੀਆਂ ਪਹੁੰਚਣ 'ਤੇ ਭਰਵਾਂ ਸਵਾਗਤ

ਮੰਡੀ ਲਾਧੂਕਾ, 23 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡ ਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾ ਸੈਣੀ ਵਲੋਂ ਲੈਂਡਮਾਰਕ ਕਲੱਬ ਪਿੰਡ ਮਹਿਣਾ (ਮੋਗਾ) ਦੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਖੁੰਡ ਵਾਲਾ ਸੈਣੀਆਂ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਤਾਲਮੇਲ ਸੰਘਰਸ਼ ਕਮੇਟੀ ਦੀ ਬੈਠਕ

ਅਬੋਹਰ, 23 ਜੁਲਾਈ (ਕੁਲਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਤਾਲਮੇਲ ਸੰਘਰਸ਼ ਕਮੇਟੀ ਦੀ ਇਕ ਬੈਠਕ ਅੱਜ ਬੱਸ ਅੱਡੇ ਦੇ ਸਾਹਮਣੇ ਬਣੇ ਦਫ਼ਤਰ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਪ੍ਰਧਾਨ ਨੋਪਾ ਰਾਮ ਵਲੋਂ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 29 ਜੁਲਾਈ ਨੂੰ ...

ਪੂਰੀ ਖ਼ਬਰ »

ਹਰਿਆਣੇ ਦੀ ਸ਼ਰਾਬ ਸਣੇ ਦੋ ਵਿਅਕਤੀ ਗਿ੍ਫ਼ਤਾਰ

ਅਬੋਹਰ, 23 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ ਹਰਿਆਣੇ ਦੀ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੁਪਤ ਸੂਚਨਾ ਮਿਲੀ ਸੀ ਕਿ ਦਾਣਾ ਮੰਡੀ ਬੱਲੂਆਣਾ ਵਿਚ ਦੋ ਜਣੇ ...

ਪੂਰੀ ਖ਼ਬਰ »

ਜੀ. ਟੀ. ਯੂ. ਦਾ ਵਫ਼ਦ ਬੀ. ਪੀ. ਈ. ਓ. ਨੂੰ ਮਿਲਿਆ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਫ਼ਾਜ਼ਿਲਕਾ-2 ਦਾ ਵਫ਼ਦ ਪ੍ਰਧਾਨ ਧੀਰਜ ਮਿਗਲਾਨੀ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ-2 ਨੂੰ ਮਿਲਿਆ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕੀਤੀ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX