ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  23 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  58 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਤਰਨਤਾਰਨ

ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਛਾਪੇਮਾਰੀ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਤਰਨਤਾਰਨ ਐਕਸਾਈਜ਼ ਵਿਭਾਗ ਅਤੇ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਲਈ ਬਦਨਾਮ ਪਿੰਡਾਂ ਵਿਚ ਇਕ ਸਾਂਝੇ ਸਰਚ ਆਪ੍ਰੇਸ਼ਨ ਤਹਿਤ ਵੱਡੀ ਕਾਰਵਾਈ ਕੀਤੀ ਗਈ | ਦਿਨ ਚੜ੍ਹਦਿਆਂ ਹੀ ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ ਪਿੰਡ ਚੀਮਾ ਕਲਾਂ, ਸ਼ੱਕਰੀ, ਢੰਡ, ਕੋਟ ਧਰਮ ਚੰਦ, ਸਰਹਾਲੀ ਮੰਡ, ਬ੍ਰਹਮਪੁਰਾ ਪਿੰਡਾਂ ਵਿਚ ਛਾਪਾਮਾਰੀ ਕੀਤੀ | ਇਸ ਛਾਪਾਮਾਰੀ ਦੌਰਾਨ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ 6 ਵਿਅਕਤੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਇਹ ਛਾਪਾਮਾਰੀ ਈ.ਓ. ਨਵਜੋਤ ਭਾਰਤੀ, ਡੀ.ਐਸ.ਪੀ. ਆਪ੍ਰੇਸ਼ਨ ਇਕਬਾਲ ਸਿੰਘ, ਈ.ਟੀ.ਆਈ. ਜਤਿੰਦਰ ਸਿੰਘ, ਈ.ਟੀ.ਆਈ. ਅਮਰੀਕ ਸਿੰਘ, ਈ.ਟੀ.ਆਈ. ਪ੍ਰਸ਼ੋਤਮ ਪਠਾਣੀਆ ਦੀ ਅਗਵਾਈ ਵਿਚ ਐਕਸਾਈਜ਼ ਅਤੇ ਪੰਜਾਬ ਪੁਲਿਸ ਦੇ 70 ਤੋਂ ਮੁਲਾਜ਼ਮਾਂ ਨੇ ਹਿੱਸਾ ਲਿਆ | ਜਾਣਕਾਰੀ ਦਿੰਦਿਆਂ ਐੱਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਅਤੇ ਈ.ਓ. ਨਵਜੋਤ ਭਾਰਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵੱਡੇ ਪੱਧਰ 'ਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ, ਜਿਸ 'ਤੇ ਦੋ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਪਿੰਡਾਂ ਵਿਚ ਛਾਪਾਮਾਰੀ ਕੀਤੀ ਗਈ | ਪਿੰਡ ਚੀਮਾ ਕਲਾਂ ਵਿਚ ਸਾਹਿਬ ਸਿੰਘ ਦੇ ਘਰੋਂ 600 ਕਿੱਲੋ ਲਾਹਣ, 42 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ, ਮੁਖਤਿਆਰ ਸਿੰਘ ਦੇ ਘਰੋਂ 180 ਕਿੱਲੋ ਲਾਹਣ, 5200 ਮਿ.ਲੀ. ਨਾਜਾਇਜ਼ ਸ਼ਰਾਬ, ਬਲਵਿੰਦਰ ਸਿੰਘ ਦੇ ਘਰੋਂ 450 ਕਿੱਲੋ ਲਾਹਣ ਬਰਾਮਦ ਕੀਤੀ ਗਈ | ਇਹ ਵਿਅਕਤੀ ਫ਼ਰਾਰ ਹਨ | ਇਸ ਤੋਂ ਇਲਾਵਾ ਪਿੰਡ ਸ਼ੱਕਰੀ ਵਿਖੇ ਛਾਪਾਮਾਰੀ ਦੌਰਾਨ ਹਰਭਿੰਦਰ ਸਿੰਘ ਦੇ ਘਰੋਂ 360 ਕਿੱਲੋ ਲਾਹਣ, 15 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ, ਸੇਵਾ ਸਿੰਘ ਦੇ ਘਰੋਂ 120 ਕਿਲੋ ਲਾਹਣ ਅਤੇ ਗੁਰਜੀਤ ਸਿੰਘ ਦੇ ਘਰੋਂ 80 ਕਿੱਲੋ ਲਾਹਣ ਬਰਾਮਦ ਕੀਤੀ ਗਈ | ਇਹ ਤਿੰਨੇ ਵਿਅਕਤੀ ਫ਼ਰਾਰ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਦੇ ਛੱਪੜਾਂ ਵਿਚੋਂ ਸਰਚ ਦੌਰਾਨ 9500 ਕਿੱਲੋ ਲਾਹਣ, 48500 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ | ਇਸ ਤੋਂ ਇਲਾਵਾ ਪਿੰਡ ਢੰਡ ਵਿਖੇ ਜਸਪਾਲ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ 37500 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਕੋਟ ਧਰਮ ਚੰਦ ਵਿਖੇ ਗੁਰਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 50 ਕਿੱਲੋ ਲਾਹਣ ਅਤੇ 12 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਕੋਟ ਧਰਮ ਚੰਦ ਦੇ ਛੱਪੜਾਂ ਵਿਚ ਕੀਤੀ ਗਈ ਸਰਚ ਦੌਰਾਨ ਤਿੰਨ ਤਰਪਾਲਾਂ ਅਤੇ 35 ਕੰਟੇਨਰਾਂ ਵਿਚੋਂ 8300 ਕਿੱਲੋ ਲਾਹਣ ਬਰਾਮਦ ਕਰਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ | ਇਸੇ ਤਰ੍ਹਾਂ ਸਰਹਾਲੀ ਮੰਡ ਪਿੰਡ ਵਿਚੋਂ ਗੁਰਪ੍ਰੀਤ ਸਿੰਘ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 75 ਸੌ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਬ੍ਰਹਮਪੁਰਾ ਦੇ ਛੱਪੜ ਵਿਚੋਂ ਐਕਸਾਈਜ਼ ਵਿਭਾਗ ਅਤੇ ਪੁਲਿਸ ਪਾਰਟੀ ਨੇ 600 ਕਿੱਲੋ ਲਾਹਣ ਬਰਾਮਦ ਕੀਤੀ ਗਈ, ਜਿਸ ਦਾ ਕੋਈ ਵਾਰਸ ਨਾ ਹੋਣ 'ਤੇ ਇਸ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ |

6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ 'ਚ ਤਰੁੱਟੀਆਂ ਨੂੰ ਲੈ ਕੇ ਦਿੱਤਾ ਧਰਨਾ

ਪੱਟੀ 23 ਜੁਲਾਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਬਲਾਕ ਪੱਟੀ ਦੇ ਸਮੂਹ ਕਰਮਚਾਰੀਆਂ ਨੇ ਗੁਰਮੀਤ ਸਿੰਘ ਪੰਜਵੜ ਪ੍ਰਧਾਨ ਪੰਚਾਇਤ ਸਕੱਤਰ ਵੀ.ਡੀ.ਓ., ਮਨਿਸਟਰੀਅਲ ਸਟਾਫ਼ ਯੂਨੀਅਨ ਪੱਟੀ ਦੀ ਪ੍ਰਧਾਨਗੀ ਹੇਠ 6ਵੇਂ ਪੇਅ ਕਮਿਸ਼ਨ ਦੀ ਰਿਪੋਟ ਵਿਚ ਪਾਈਆਂ ਗਈਆਂ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਘਰ 'ਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ

ਗੋਇੰਦਵਾਲ ਸਾਹਿਬ, 23 ਜੁਲਾਈ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ | ਇਲਾਕੇ ਅੰਦਰ ਦਿਨ ਦਿਹਾੜੇ ਹੋ ਰਹੀਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਪੁਲਿਸ ...

ਪੂਰੀ ਖ਼ਬਰ »

ਟੀਮ ਗਲੋਬਲ ਦੇ ਡਾਇਰੈਕਟਰ ਸੈਮ ਗਿੱਲ ਨੇ ਬਲਰਾਜ ਸਿੰਘ ਨੂੰ ਯੂਰੋਪੀ ਵੀਜ਼ਾ ਸੌਂਪਿਆ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜਾ ਮਾਹਿਰ ਸੈਮ ਗਿੱਲ ਨੇ ਬਲਰਾਜ ਸਿੰਘ ਵਾਸੀ ਅਲਾਦੀਨਪੁਰ ਨੂੰ ਉਸਦਾ ਯੂਰੋਪੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ਕਿ ਯੂ. ਕੇ. ਅਤੇ ਯੂਰੋਪੀ ਦੇਸ਼ਾਂ ਦੇ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਲਈ ਨਵਾਂ ਸੰਕਟ ਪੈਦਾ ਕਰ ਦਿੱਤੈ-ਪਾਸਲਾ

ਤਰਨ ਤਾਰਨ, 23 ਜੁਲਾਈ (ਪਰਮਜੀਤ ਜੋਸ਼ੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਜਾਸੂਸੀ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਸੁਰੱਖਿਆ ਲਈ ਨਵਾਂ ਸੰਕਟ ਖੜ੍ਹਾ ਕਰ ਦਿੱਤਾ ਹੈ | ਇਸ 'ਚ ...

ਪੂਰੀ ਖ਼ਬਰ »

ਲਾਲਜੀਤ ਭੁੱਲਰ ਦੀ ਅਗਵਾਈ 'ਚ ਪਿੰਡ ਕੋਟ ਬੁੱਢਾ ਤੋਂ ਕਈ ਪਰਿਵਾਰ 'ਆਪ' ਵਿਚ ਸ਼ਾਮਿਲ

ਪੱਟੀ, 23 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਆਮ ਆਦਮੀ ਪਾਰਟੀ ਦਾ ਪਰਿਵਾਰ ਵੱਧਦਾ ਜਾ ਰਿਹਾ ਹੈ | ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੋਟ ਦਾਤਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਦੁਕਾਨ 'ਚ ਦਾਖ਼ਲ ਹੋ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਰੰਜਿਸ਼ ਤਹਿਤ ਦੁਕਾਨ 'ਚ ਦਾਖਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਕਰਨ ਅਤੇ ਕੈਮਰੇ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਬੈਂਕ ਨਾਲ ਮਾਰੀ 20 ਲੱਖ ਦੀ ਠੱਗੀ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜਾਅਲੀ ਦਸਤਾਵੇਜ ਤਿਆਰ ਕਰਕੇ ਬੈਂਕ ਤੋਂ 20 ਲੱਖ ਰੁਪਏ ਲੈ ਕੇ ਠੱਗੀ ਮਾਰਨ ਵਾਲੇ 5 ਵਿਅਕਤੀਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 23 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ਵਾਲੇ ਚਾਰ ਹੋਰ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਵਲੋਂ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਤਰਨ ਤਾਰਨ, 23 ਜੁਲਾਈ (ਵਿਕਾਸ ਮਰਵਾਹਾ)- ਭਾਰਤ ਦੀਆਂ ਅੱਠ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਦੇਸ਼ ਦੀਆਂ 41 ਡਿਫੈਂਸ ਕੰਪਨੀਆਂ ਵਿਚ ਨਿੱਜੀਭਾਈਵਾਲੀ ਅਤੇ ਕਾਰਖਾਨੇ 'ਚ ਕੰਮ ਕਰਦੇ ਕਿਰਤੀਆਂ ਨੂੰ ਯੂਨੀਅਨ ਬਣਾਉਣ ਅਤੇ ਹੜਤਾਲ ਕਰਨ ਦੇ ਪਾਬੰਦੀ ਦੇ ਵਿਰੋਧ 'ਚ ਦਿੱਤੇ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 1078 ਨਮੂਨੇ ਇਕੱਤਰ- ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)¸ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਸ਼ੁੱਕਰਵਾਰ ਨੂੰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 1079 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ 'ਤੇ ਇਨਸਾਫ਼ ਦੇਣ ਬਦਲੇ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼

ਪੱਟੀ, 23 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)¸ਪਿੰਡ ਚੀਮਾ ਅੰਦਰ ਬੀਤੇ ਮਈ ਮਹੀਨੇ ਦੌਰਾਨ ਹੋਏ ਜ਼ਮੀਨੀ ਝਗੜੇ ਦੌਰਾਨ ਦਰਜ਼ ਹੋਏ ਇਰਾਦਾ ਕਤਲ ਦੇ ਮੁਕੱਦਮੇਂ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਛੱਡਣ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਬਦਲੇ ਪੁਲਿਸ ...

ਪੂਰੀ ਖ਼ਬਰ »

ਸ਼ਾਮਲਾਤ ਜਗ੍ਹਾ ਉਪਰ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ-ਮੱਲਮੋਹਰੀ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)- ਅੱਜ ਦੇ ਪਦਾਰਥਵਾਦੀ ਯੁੱਗ ਵਿਚ ਸਭ ਕੁਝ ਬਦਲ ਗਿਆ ਹੈ | ਹਰ ਕੋਈ ਮਨੁੱਖ ਆਪਣੇ ਬਾਰੇ ਸੋਚਣ ਤੱਕ ਹੀ ਰਹਿ ਗਿਆ ਹੈ ਅਤੇ ਉਹ ਕੁਦਰਤੀ ਸਾਧਨਾਂ ਨਾਲ ਖਿਲਵਾੜ ਕਰ ਰਿਹਾ ਹੈ | ਆਪਣੇ ਫਾਇਦੇ ਲਈ ਉਹ ਦਰੱਖਤ ਵੱਢੀ ਜਾ ਰਹੀ ਹੈ, ਸ਼ਾਮਲਾਟ ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਕਸੀਜਨ ਗੈਸ ਪਲਾਂਟ ਦਾ ਦੌਰਾ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਪਗ 1 ਕਰੋੜ ਰੁਪਏ ਦੀ ਲਾਗਤ ਨਾਲ ਲੱਗ ਰਿਹਾ ਆਕਸੀਜਨ ਗੈਸ ਪਲਾਂਟ ਅੰਤਿਮ ਛੋਹਾਂ 'ਤੇ ਹੈ | ਇਸ ਗੈਸ ਪਲਾਂਟ ਨੂੰ ਟਰਾਇਲ ਵਜੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸ਼ੁਰੂ ਕਰਨ ਦੀ ਰਸਮੀ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਵਿਖੇ ਛੇਵੀਂ ਕਲਾਸ ਦੀ ਪ੍ਰਵੇਸ਼ ਪ੍ਰੀਖਿਆ 11 ਨੂੰ

ਤਰਨ ਤਾਰਨ, 23 ਜੁਲਾਈ (ਪਰਮਜੀਤ ਜੋਸ਼ੀ)-ਜਵਾਹਰ ਨਵੋਦਿਆ ਵਿਦਿਆਲਾ ਦੀ ਛੇਵੀਂ ਕਲਾਸ ਦੀ ਪ੍ਰਵੇਸ਼ ਪ੍ਰੀਖਿਆ 11 ਅਗਸਤ ਨੂੰ ਹੋ ਰਹੀ ਹੈ, ਜਿਸ ਲਈ ਜਵਾਹਰ ਨਵੋਦਿਆ ਵਿਦਿਆਲਾ ਵਲੋਂ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ ਜਿਸ ਨੂੰ ਵਿਦਿਆਰਥੀ ਵਿਦਿਆਲਾ ਦੀ ਵੈਬਸਾਈਡ ਤੋਂ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਵਲੋਂ 2 ਕਿਲੋ ਅਫੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਪੁਲਿਸ ਨੇ 2 ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਥਾਣਾ ਹਰੀਕੇ ਵਿਖੇ ਫੜੇ ਗਏ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਵੀ. ਡੀ. ਓਜ਼ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 23 ਜੁਲਾਈ (ਪਰਮਜੀਤ ਜੋਸ਼ੀ)- ਬਲਾਕ ਤਰਨ ਤਾਰਨ ਦੇ ਸਮੂਹ ਪੰਚਾਇਤ ਸਕੱਤਰ ਅਤੇ ਵੀ.ਡੀ.ਓਜ. ਵਲੋਂ ਜਸਵਿੰਦਰ ਸਿੰਘ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਤਰਨ ਤਾਰਨ ਵਿਖੇ ਕਲਮਛੋੜ ਹੜਤਾਲ ਕਰ ਕੇ ਧਰਨਾ ਦਿੱਤਾ ਗਿਆ | ਮੁਲਾਜ਼ਮਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਵਾਰੀਆਂ ਦੀ ਭਰਤੀ ਜ਼ਰੂਰੀ-ਪ੍ਰਧਾਨ ਦਿਉਲ

ਭਿੱਖੀਵਿੰਡ, 23 ਜੁਲਾਈ (ਬੌਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਦੇਸ਼ ਅਨੁਸਾਰ ਪਟਵਾਰੀਆਂ ਤੇ ਕਾਨੂੰਗੋਆ ਦੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਸਬ ਡਵੀਜ਼ਨ ਭਿੱਖੀਵਿੰਡ ਦੇ ਪ੍ਰਧਾਨ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਕਿਸਾਨ ਸੰਸਦ 'ਚ ਕਾਲੇ ਕਾਨੂੰਨਾਂ ਉੱਪਰ ਹੋਈ ਚਰਚਾ-ਪੰਨੂੰ

ਤਰਨ ਤਾਰਨ, 23 ਜੁਲਾਈ (ਪਰਮਜੀਤ ਜੋਸ਼ੀ)¸ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ ਨੇ ਦੱਸਿਆ ਕਿ ਦੂਸਰੇ ਦਿਨ ਵੀ ਜੰਤਰ-ਮੰਤਰ ਰੋਡ ਉੱਪਰ ਕਿਸਾਨਾਂ ਦੀ ਸੰਸਦ ਲੱਗੀ | ਦੂਸਰੇ ਪਾਸੇ ਰਾਜ ਸਭਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਰ ਸਿੰਘ, 23 ਜੁਲਾਈ (ਧਰਮਜੀਤ ਸਿੰਘ)-ਸਥਾਨਕ ਅਸਥਾਨ ਸ਼ਿਮਲਾ ਸਾਹਿਬ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕਾ ਨਿਵਾਸੀ ਸੰਗਤਾਂ ਵਲੋਂ ਪੁਰਾਤਨ ਮਰਿਆਦਾ ਅਨੁਸਾਰ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ਮੁਖੀ, ਬਾਬਾ ...

ਪੂਰੀ ਖ਼ਬਰ »

ਪਿੰਡ ਬ੍ਰਹਮਪੁਰਾ ਤੇ ਰਾਣੀਵਲਾਹ ਵਿਖੇ ਔਲਖ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂੰ

ਚੋਹਲਾ ਸਾਹਿਬ, 23 ਜੁਲਾਈ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਤੋਂ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ ਪਿੰਡ-ਪਿੰਡ ਜਾ ਕੇ ਬ੍ਰਹਮਪੁਰਾ ਤੇ ਰਾਣੀਵਲਾਹ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਜਾਣੂ ਕਰਵਾਇਆ ...

ਪੂਰੀ ਖ਼ਬਰ »

ਡਰਾਈ ਡੇਅ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਹਰੀਕੇ ਪੱਤਣ, 23 ਜੁਲਾਈ (ਸੰਜੀਵ ਕੁੰਦਰਾ)-ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ.ਸੁਧੀਰ ਅਰੋੜਾ ਅਤੇ ਡਾ. ਨੀਤੂ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਘਰਿਆਲਾ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ. ਹਰੀਕੇ ਵਿਖੇ ਡਰਾਈ ...

ਪੂਰੀ ਖ਼ਬਰ »

ਪਿੰਡ ਮਾਲਚੱਕ 'ਚ ਨੌਜਵਾਨ ਸੰਘਰਸ਼ ਕਮੇਟੀ ਸਥਾਪਤ

ਖਡੂਰ ਸਾਹਿਬ, 23 ਜੁਲਾਈ (ਰਸ਼ਪਾਲ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਦੇ ਪਿੰਡ ਮਾਲਚੱਕ 'ਚ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾ, ਹਰਬਿੰਦਰਜੀਤ ਸਿੰਘ ਕੰਗ ਤੇ ਇਕਬਾਲ ਸਿੰਘ ਵੜਿੰਗ ਦੀ ਹਾਜ਼ਰੀ 'ਚ ਨੌਜਵਾਨ ...

ਪੂਰੀ ਖ਼ਬਰ »

ਨਵਜੋਤ ਸਿੱਧੂ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬਚਾ ਨਹੀਂ ਸਕਦੇ-ਸਾਬਕਾ ਚੇਅਰਮੈਨ ਸ਼ੇਖ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਕਾਂਗਰਸ ਵਲੋਂ ਪੰਜਾਬ ਦੇ ਨਵੇਂ ਬਣਾਏ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬਚਾ ਨਹੀਂ ਸਕਦੇ ਕਿਉਂਕਿ ਕਾਂਗਰਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਸਿੱਧੂ ਵਰਗੇ ...

ਪੂਰੀ ਖ਼ਬਰ »

ਗੰਡੀਵਿੰਡ ਤੋਂ 28 ਨੂੰ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਲਈ ਹੋਵੇਗਾ ਰਵਾਨਾ

ਸਰਾਏ ਅਮਾਨਤ ਖਾਂ, 23 ਜੁਲਾਈ (ਨਰਿੰਦਰ ਸਿੰਘ ਦੋਦੇ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਬਾਬਾ ਪੂਰਨ ਦਾਸ ਗੰਡੀਵਿੰਡ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨਾਂ ਨੂੰ ਸੰਬਧੋਨ ਕਰਦੇ ਜ਼ੋਨ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਜੀ ਦਾ ਪ੍ਰਕਾਸ਼ ਦਿਹਾੜਾ 2 ਨੂੰ ਮਨਾਇਆ ਜਾਵੇਗਾ

ਫਤਿਆਬਾਦ, 23 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼ਾਮ ਦੀ ਸੁੱਖ ਆਸਨ ਦੀ ਸੇਵਾ ਨਿਭਾਅ ਰਹੀ ਸੱੁਖ ਆਸਣ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਕਾਲੂ ਨੇ ਸਾਥੀਆਂ ਸੁਰਜੀਤ ਸਿੰਘ ਨੰਡਾ, ਗੁਰਚਰਨ ਸਿੰਘ ਕਰਿਆਨੇ ਵਾਲੇ, ਜਸਵੰਤ ਸਿੰਘ ...

ਪੂਰੀ ਖ਼ਬਰ »

ਪਿੰਡ ਮੱਤੇਵਾਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 23 ਜੁਲਾਈ (ਹਰਿੰਦਰ ਸਿੰਘ)-ਪਿੰਡ ਮੱਤੇਵਾਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਰਣਜੀਤ ਸਿੰਘ ਠਰੂ, ਹਰਜਿੰਦਰ ਸਿੰਘ ਵਿੱਕੀ ਠਰੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਲੋਕਾਂ ਨਾ ਭਾਗ ਲਿਆ | ਇਸ ਮੌਕੇ ਅਕਾਲੀ ਅਤੇ ਕਾਂਗਰਸ ...

ਪੂਰੀ ਖ਼ਬਰ »

ਬੀ. ਐੱਡ ਕਾਲਜ ਵਲੋਂ ਲੜਕੀਆਂ ਦੀ ਪੁਲਿਸ ਭਰਤੀ ਲਈ ਤਿਆਰੀ ਕੋਰਸ ਸ਼ੁਰੂ

ਖਡੂਰ ਸਾਹਿਬ, 23 ਜੁਲਾਈ (ਰਸ਼ਪਾਲ ਸਿੰਘ ਕੁਲਾਰ)¸ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਸੁਰੱਖਿਆ ਬਲਾਂ ਸਮੇਤ ਵੱਖ-ਵੱਖ ਵਿਭਾਗਾਂ ਵਿਚ ਲੜਕੀਆਂ ਦੀ ਪੁਲਿਸ ਭਰਤੀ ਲਈ ਇਕ ਤਿਆਰੀ ਕੋਰਸ ਦੀ ਸ਼ੁਰੂਆਤ ਸੰਬੰਧੀ ਇਕ ਸਮਾਗਮ ਕੀਤਾ ਗਿਆ | ਇਸ ਦੌਰਾਨ ਸਭ ਤੋਂ ...

ਪੂਰੀ ਖ਼ਬਰ »

ਹਾਕਮ ਜਮਾਤਾਂ ਦੇ ਭਿ੍ਸ਼ਟਚਾਰ ਤੋਂ ਦੁਖੀ ਰਾਜ ਵਾਸੀ ਸਿਸਟਮ ਬਦਲਣਾ ਚਾਹੁੰਦੇ-ਚੀਮਾ ਕਈ ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ

ਪੱਟੀ, 23 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਪਿੰਡ ਸਖੀਰਾ ਦੇ ਸੈਂਕੜੇ ਪਰਿਵਾਰਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਮਾਝਾ ਜ਼ੋਨ ਦੇ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰਦਾਸਪੁਰ ਪਹਿਲੇ ਤੇ ਅੰਮਿ੍ਤਸਰ ਦੂਜੇ ਸਥਾਨ 'ਤੇ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਜ਼ੋਨ ਦੇ ਬੱਚਿਆਂ ਦੇ ਕਰਵਾਏ ਦੋ ਦਿਨਾ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰਦਾਸਪੁਰ ਤੇ ਅੰਮਿ੍ਤਸਰ ਜ਼ਿਲੇ੍ਹ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਬਚਨ ਸਿੰਘ ਦੇ ਪਰਿਵਾਰ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

ਪੱਟੀ, 23 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)¸ਆਜ਼ਾਦੀ ਘੁਲਾਟੀਏ ਬਚਨ ਸਿੰਘ ਪੁੱਤਰ ਚੱਕਤ ਸਿੰਘ ਦਾ ਪਰਿਵਾਰ ਸਰਕਾਰ ਪਾਸੋਂ ਸਹੂਲਤਾਂ ਨਾ ਮਿਲਣ ਕਾਰਨ ਇਕ ਛੋਟੇ ਜਿਹੇ ਕਮਰੇ ਵਿਚ ਪਿੰਡ ਠੱਕਰਪੁਰਾ ਦੇ ਬੱਸ ਅੱਡੇ ਨਜਦੀਕ ਜਿੰਦਗੀ ਦੇ ਦਿਨ ਬਤੀਤ ਕਰ ਰਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX