ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  26 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 minute ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 5 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਫਿਰੋਜ਼ਪੁਰ

ਦਫ਼ਤਰੀ ਕਰਮਚਾਰੀਆਂ ਵਲੋਂ ਖ਼ੁਦਕੁਸ਼ੀ ਮਾਮਲੇ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਡੀ.ਏ.ਸੀ. ਕੰਪਲੈਕਸ ਵਿਖੇ ਹੋਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸਹਿਕਾਰਤਾ ਵਿਭਾਗ ਦੇ ਕਰਮਚਾਰੀ ਗੁਰਿੰਦਰਜੀਤ ਸਿੰਘ ਵਲੋਂ ਆਪਣੇ ਅਧਿਕਾਰੀਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿੰਮੇਵਾਰ ਅਧਿਕਾਰੀ ਅਤੇ ਕਰਮਚਾਰੀ ਖ਼ਿਲਾਫ਼ ਕਾਰਵਾਈ ਕਰਨ ਦੇ ਢਿੱਲਮੱਠ ਵਾਲੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਜਥੇਬੰਦੀ ਵਲੋਂ ਚਿਤਾਵਨੀ ਦਿੱਤੀ ਗਈ ਕਿ ਸਹਿਕਾਰਤਾ ਵਿਭਾਗ ਦੀ ਉਕਤ ਮਾਮਲੇ ਸਬੰਧੀ ਜ਼ਿੰਮੇਵਾਰ ਅਧਿਕਾਰੀ ਦਾ ਸਥਾਨਕ ਦਫ਼ਤਰ ਆਉਣ 'ਤੇ ਘਿਰਾਓ ਕੀਤਾ ਜਾਵੇਗਾ | ਜਥੇਬੰਦੀ ਵਲੋਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ 6 ਅਗਸਤ ਤੱਕ ਮਿ੍ਤਕ ਕਰਮਚਾਰੀ ਦੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਅਧਿਕਾਰੀ, ਕਰਮਚਾਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ 10 ਅਗਸਤ ਨੂੰ ਐੱਸ.ਐੱਸ.ਪੀ. ਫ਼ਿਰੋਜ਼ਪੁਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਮੀਟਿੰਗ ਦੌਰਾਨ 29 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੇ ਮੁਲਾਜ਼ਮ ਰੈਲੀ 'ਚ ਵੱਧ ਤੋਂ ਵੱਧ ਮੁਲਾਜਮਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਅਤੇ ਮੁਲਾਜ਼ਮ ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸੈਂਕੜੇ ਮੁਲਾਜ਼ਮ ਇਸ ਰੈਲੀ 'ਚ ਸ਼ਾਮਿਲ ਹੋਣਗੇ | ਮੀਟਿੰਗ 'ਚ ਪ੍ਰਦੀਪ ਵਿਨਾਇਕ ਜ਼ਿਲ੍ਹਾ ਖ਼ਜ਼ਾਨਚੀ, ਅਸ਼ੋਕ ਕੁਮਾਰ ਪ੍ਰਧਾਨ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ, ਜਗਸੀਰ ਸਿੰਘ ਭਾਂਗਰ ਜਨਰਲ ਸਕੱਤਰ ਲੋਕ ਨਿਰਮਾਣ ਵਿਭਾਗ, ਅਮਨਦੀਪ ਸਿੰਘ ਪ੍ਰਧਾਨ ਖ਼ਜ਼ਾਨਾ ਦਫ਼ਤਰ, ਜਸਮੀਤ ਸਿੰਘ ਸੈਂਡੀ ਪ੍ਰਧਾਨ ਜਲ ਸਰੋਤ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਡਵੀਜ਼ਨਲ ਪ੍ਰਧਾਨ ਕਰ ਅਤੇ ਆਬਕਾਰੀ ਵਿਭਾਗ ਆਦਿ ਹਾਜ਼ਰ ਸਨ |

ਕਿਸਾਨ ਵਫ਼ਦ ਨੇ ਕੀਤੀ ਡਿਪਟੀ ਚੀਫ਼ ਪਾਵਰਕਾਮ ਫ਼ਿਰੋਜ਼ਪੁਰ ਨਾਲ ਵਿਸ਼ੇਸ਼ ਬੈਠਕ

ਫ਼ਿਰੋਜ਼ਪੁਰ, 23 ਜੁਲਾਈ (ਕੁਲਬੀਰ ਸਿੰਘ ਸੋਢੀ)- ਕਿਸਾਨ ਵਰਗ ਦੇ ਬਿਜਲੀ ਸਬੰਧੀ ਮਸਲਿਆਂ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨ ਵਫ਼ਦ ਵਲੋਂ ਬਿਜਲੀ ਵਿਭਾਗ ਦੇ ਡਿਪਟੀ ਚੀਫ਼ ਪਾਵਰਕਾਮ ਦਮਨਜੀਤ ਸਿੰਘ ਤੂਰ ਨਾਲ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਪਿਸਟਲ ਦੀ ਨੌਕ 'ਤੇ ਗੱਡੀ ਰੋਕ ਕੀਤੀ ਬਜ਼ੁਰਗ ਦੀ ਕੁੱਟਮਾਰ, ਖੋਹੀ ਚੇਨ

ਫ਼ਿਰੋਜ਼ਪੁਰ, 23 ਜੁਲਾਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਕਿੱਲੇ ਵਾਲਾ ਚੌਂਕ ਵਿਖੇ ਬੀਤੇ ਦਿਨ ਲੁੱਟ-ਖੋਹ ਦੀ ਨੀਅਤ ਨਾਲ ਸ਼ਰਾਰਤੀ ਅਨਸਰਾਂ ਨੇ ਬੇਸਬਾਲ ਮਾਰ ਕਾਰ ਦਾ ਸ਼ੀਸ਼ਾ ਤੋੜਦੇ ਹੋਏ ਪਿਸਟਲ ਦੀ ਨੌਕ 'ਤੇ ਗੱਡੀ ਰੋਕਣ ਉਪਰੰਤ ...

ਪੂਰੀ ਖ਼ਬਰ »

ਰੰਜਿਸ਼ ਦੇ ਚਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 23 ਜੁਲਾਈ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਪਿੰਡ ਕਾਮਲ ਵਾਲਾ ਵਿਖੇ ਜ਼ਮੀਨੀ ਰਸਤੇ ਦੇ ਝਗੜੇ ਦੇ ਚੱਲਦੇ ਇਕ ਵਿਅਕਤੀ ਦੀ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਦੇ ਮਹਿਲਾ ਸਹਾਇਕ ਥਾਣੇਦਾਰ ਪਰਮਜੀਤ ਕੌਰ ਪਾਸ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਫ਼ਿਰੋਜ਼ਪੁਰ, 23 ਜੁਲਾਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਮੋਟਰਸਾਈਕਲ ਸਵਾਰ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਤਰਸੇਮ ਸ਼ਰਮਾ ਸਮੇਤ ਪੁਲਿਸ ਪਾਰਟੀ ਗਸ਼ਤ ਵਾਂ ...

ਪੂਰੀ ਖ਼ਬਰ »

ਸੀ. ਜੇ. ਐਮ. ਏਕਤਾ ਉੱਪਲ ਨੇ ਜੇਲ੍ਹ ਦੌਰੇ ਦੌਰਾਨ ਸੁਣੀਆਂ ਮੁਸ਼ਕਿਲਾਂ

ਫ਼ਿਰੋਜ਼ਪੁਰ, 23 ਜੁਲਾਈ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਸਹਿਤ ਸਕੱਤਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਵਿਖੇ ਮੁਲਾਜ਼ਮਾਂ ਨੇ ਪੇ-ਕਮਿਸ਼ਨ ਨੂੰ ਲੈ ਕੇ ਦਿੱਤਾ ਧਰਨਾ

ਗੁਰੂਹਰਸਹਾਏ, 23 ਜੁਲਾਈ (ਕਪਿਲ ਕੰਧਾਰੀ)- ਬਲਾਕ ਗੁਰੂਹਰਸਹਾਏ ਦੇ ਸਮੂਹ ਕਰਮਚਾਰੀਆਂ ਵਲੋਂ ਗੁਰਮੀਤ ਸਿੰਘ ਪ੍ਰਧਾਨ ਪੰਚਾਇਤ ਸਕੱਤਰ ਅਤੇ ਵੀ.ਡੀ.ਓ. ਯੂਨੀਅਨ ਬਲਾਕ ਗੁਰੂਹਰਸਹਾਏ ਦੀ ਪ੍ਰਧਾਨਗੀ ਹੇਠ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਪਾਈਆਂ ਤਰੁੱਟੀਆਂ ਦੇ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 23 ਜੁਲਾਈ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਪਿੰਡ ਮੋਹਨ ਕੇ ਉਤਾੜ ਵਾਸੀ ਜਸਵੀਰ ਚੰਦ ਪੁੱਤਰ ਸੁੰਦਰ ਰਾਮ ਦੇ ਬਿਆਨਾਂ 'ਤੇ ਤਿੰਨ ਲੋਕਾਂ ਦੇ ਖ਼ਿਲਾਫ਼ ਧੋਖਾਧੜੀ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੀੜਤਾ ਦੇ ਬਿਆਨਾਂ 'ਤੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 23 ਜੁਲਾਈ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਪੀੜਤ ਨੂੰ ਮਾਰਨ ਦੀ ਧਮਕੀਆਂ ਦੇਣ ਅਤੇ ਜ਼ਮੀਨ 'ਤੇ ਲੱਗੀ ਫ਼ਸਲ ਬਰਬਾਦ ਕਰਨ ਦੇ ਦੋਸ਼ 'ਤੇ ਤਹਿਤ 6 ਲੋਕਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰੀ ਕਾਮਿਆਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਫੂਕੀ ਅਰਥੀ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)- ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਫ਼ਿਰੋਜ਼ਪੁਰ ਇਕਾਈ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਦਿੱਲੀ 'ਚ ਚਰਚ ਢਾਹੁਣ 'ਤੇ ਈਸਾਈ ਭਾਈਚਾਰੇ 'ਚ ਰੋਸ

ਮਖੂ, 23 ਜੁਲਾਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਬਲਾਕ ਦੇ ਪਿੰਡ ਨਿਜਾਮਦੀਨ ਵਿਖੇ ਈਸਾਈ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਮੌਕੇ ਈਸਾਈ ਭਾਈਚਾਰੇ ਦੇ ਆਗੂ ਬਲਵੀਰ ਲਹਿਰਾ ਨੇ ...

ਪੂਰੀ ਖ਼ਬਰ »

ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੌਮਾਂਤਰੀ ਸਰਹੱਦ 'ਤੇ ਐਨ. ਡੀ. ਆਰ. ਐਫ ਤੇ ਬੀ. ਐੱਸ. ਐਫ. ਦੇ ਜਵਾਨਾਂ ਵਲੋਂ ਸਾਂਝੀ ਮੌਕ ਡਰਿੱਲ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)- ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੌਮਾਂਤਰੀ ਸਰਹੱਦ ਹੁਸੈਨੀਵਾਲਾ ਬਾਰਡਰ ਵਿਖੇ 136 ਬਟਾਲੀਅਨ ਬੀ.ਐੱਸ.ਐਫ. ਅਤੇ ਐਨ.ਡੀ.ਆਰ. ਦੇ ਜਵਾਨਾਂ ਨੇ ਮੌਕ ਡਰਿੱਲ ਕੀਤੀ | ਮੌਕ ਡਰਿੱਲ ਦਾ ਮੁੱਖ ਉਦੇਸ਼ ਹਰ ਤਰ੍ਹਾਂ ਨਾਲ ...

ਪੂਰੀ ਖ਼ਬਰ »

ਖ਼ਾਲੀ ਝੋਲੀ ਪਤਾਸੇ ਵੰਡ ਰਹੀ ਹੈ ਕਾਂਗਰਸ ਸਰਕਾਰ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 23 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਸੂਬੇ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਉਣ ਵਾਲੀ ਕਾਂਗਰਸ ਸਰਕਾਰ ਨੇ ਕੁਰਸੀ 'ਤੇ ਬਹਿੰਦਿਆਂ ਹੀ ਲੋਕਾਂ ਨੂੰ ਵਿਸਾਰ ਕੇ ਸੱਤਾ ਦਾ ਸੁੱਖ ਮਾਣਨਾ ਆਰੰਭ ਕਰ ਦਿੱਤਾ ਅਤੇ ਹੁਣ ਜਦ ਚੋਣਾਂ ਨੇੜੇ ਆ ਢੁੱਕੀਆਂ ਹਨ ...

ਪੂਰੀ ਖ਼ਬਰ »

'ਆਪ' ਆਗੂ ਆਸ਼ੂ ਬੰਗੜ ਨੇ ਮਮਦੋਟ ਵਿਖੇ ਕੀਤੀ ਭਰਵੀਂ ਮੀਟਿੰਗ

ਮਮਦੋਟ, 23 ਜੁਲਾਈ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਦਿਹਾਤੀ ਦੇ ਸੀਨੀਅਰ ਆਗੂ ਅਮਰਦੀਪ ਸਿੰਘ (ਆਸ਼ੂ ਬੰਗੜ) ਤੇ ਬਲਾਕ ਪ੍ਰਧਾਨ ਮਮਦੋਟ ਬਲਵਿੰਦਰ ਸਿੰਘ ਰਾਊ ਕੇ ਦੀ ਅਗਵਾਈ ਵਿਚ ਬਿਜਲੀ ਅੰਦੋਲਨ ਦੇ ਗਾਰੰਟੀ ਪ੍ਰੋਗਰਾਮ ਤਹਿਤ ਇਕ ਵੱਡੀ ਮੀਟਿੰਗ ...

ਪੂਰੀ ਖ਼ਬਰ »

ਦਿੱਲੀ ਕਿਸਾਨ ਸੰਸਦ 'ਚ ਹਿੱਸਾ ਲੈਣ ਲਈ ਭਾਕਿਯੂ ਲੱਖੋਵਾਲ ਦੇ ਮੈਂਬਰ 4 ਨੂੰ ਜਾਣਗੇ

ਜ਼ੀਰਾ, 23 ਜੁਲਾਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜ਼ੀਰਾ, ਮਖੂ ਅਤੇ ਮੱਲਾਂਵਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਪੀਰ ਮੁਹੰਮਦ ਵਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਜ਼ੀਰਾ ਹਲਕੇ ਨਾਲ ਸਬੰਧਿਤ ਉਨ੍ਹਾਂ ਵਿੱਛੜੀਆਂ ਰੂਹਾਂ ਦੇ ਪਰਿਵਾਰਾਂ ਨਾਲ ਗਹਿਰੀ ਹਮਦਰਦੀ ਪ੍ਰਗਟਾਈ ਹੈ, ਜੋ ਅੱਜ ਇਕ ਭਿਆਨਕ ਸੜਕੀ ਹਾਦਸੇ ਦੌਰਾਨ ਸਦੀਵੀ ਵਿਛੋੜਾ ਦੇ ਗਏ | ਸ਼੍ਰੋਮਣੀ ...

ਪੂਰੀ ਖ਼ਬਰ »

ਵਰਦੇਵ ਸਿੰਘ ਮਾਨ ਨੇ ਨਵੇਂ ਥਾਪੇ ਅਹੁਦੇਦਾਰਾਂ ਨੂੰ ਸੌ ਾਪੀ ਜ਼ਿੰਮੇਵਾਰੀ

ਲੱਖੋਂ ਕੇ ਬਹਿਰਾਮ, 23 ਜੁਲਾਈ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਵਿੰਗ ਦੇ ਕੀਤੇ ਗਏ ਵਿਸਥਾਰ ਦੌਰਾਨ ਰਸਦੀਪ ਸਿੰਘ ਥੇਹ ਗੁੱਜਰ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਸਮਰਾ ਤਾਰੇ ਵਾਲਾ, ਮਨਜੀਤ ਸਿੰਘ ਗੋਲਾ ਸ਼ਾਮ ਸਿੰਘ ...

ਪੂਰੀ ਖ਼ਬਰ »

10 ਪਰਿਵਾਰ ਭਾਜਪਾ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਤਲਵੰਡੀ ਭਾਈ, 23 ਜੁਲਾਈ (ਰਵਿੰਦਰ ਸਿੰਘ ਬਜਾਜ)- ਜਿਵੇਂ-ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਸਿਆਸੀ ਪਾਰਟੀਆਂ ਵਿਚ ਉਥਲ-ਪੁਥਲ ਵੀ ਸ਼ੁਰੂ ਹੋਣ ਲੱਗ ਪੈਂਦੀ ਹੈ | ਇਸੇ ਕੜੀ ਤਹਿਤ ਅੱਜ ਭਾਜਪਾ ਦੀ ਤਲਵੰਡੀ ਇਕਾਈ ਨੂੰ ਉਸ ਸਮੇਂ ਭਾਰੀ ...

ਪੂਰੀ ਖ਼ਬਰ »

ਰਜਨੀਸ਼ ਦਹੀਯਾ ਦੀ ਹਾਜ਼ਰੀ 'ਚ 15 ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਮੁੱਦਕੀ, 23 ਜੁਲਾਈ (ਪ.ਪ)- ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕ ਪੰਜਾਬ ਵਿਚ ਬਦਲਾਅ ਦੇ ਸੰਕੇਤ ਦੇ ਰਹੇ ਹਨ ਅਤੇ ਰਿਵਾਇਤੀ ਪਾਰਟੀਆਂ ਤੋਂ ਵੱਧ ਆਮ ਆਦਮੀ ਪਾਰਟੀ ਨੂੰ ਮਾਣ-ਸਤਿਕਾਰ ਦੇ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਰਜਨੀਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿੰਡ ਮਲਸੀਆਂ ਕਲਾਂ ਦੇ 2 ਵਿਅਕਤੀਆਂ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ

ਜ਼ੀਰਾ, 23 ਜੁਲਾਈ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਇਲਾਕੇ 'ਚ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ, ਜਦ ਨੇੜਲੇ ਪਿੰਡ ਮਲਸੀਆਂ ਕਲਾਂ ਤੋਂ ਚੰਡੀਗੜ੍ਹ ਜਾਂਦੇ ਸਮੇਂ ਹੋਏ ਸੜਕ ਹਾਦਸੇ ਵਿਚ ਨੇੜਲੇ ਪਿੰਡ ਮਲਸੀਆਂ ਕਲਾਂ ਨਿਵਾਸੀ 2 ਵਿਅਕਤੀਆਂ ਦੀ ਮੌਤ ...

ਪੂਰੀ ਖ਼ਬਰ »

ਤਲਵਿੰਦਰ ਸਿੰਘ ਲੋਟੇ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਖ਼ਜ਼ਾਨਚੀ ਨਿਯੁਕਤ

ਫ਼ਿਰੋਜ਼ਪੁਰ, 23 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਦੇ ਖੇਤਰ 'ਚ ਵੱਡਾ ਯੋਗਦਾਨ ਪਾਉਣ ਵਾਲੇ ਉੱਦਮੀ ਨੌਜਵਾਨ ਤਲਵਿੰਦਰ ਸਿੰਘ ਲੋਟੇ ਨੂੰ ਸ: ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ ਹੈ | ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਿ੍ਤਕਾਂ ਦਾ ਗਮਗੀਨ ਮਾਹੌਲ 'ਚ ਇਕੱਠਿਆਂ ਕੀਤਾ ਅੰਤਿਮ ਸੰਸਕਾਰ

ਜ਼ੀਰਾ, 23 ਜੁਲਾਈ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮਲਸੀਆਂ ਕਲਾਂ ਦੇ ਸੜਕ ਹਾਦਸੇ 'ਚ ਮਾਰੇ ਗਏ 2 ਵਿਅਕਤੀਆਂ ਦਾ ਅੱਜ ਦੇਰ ਸ਼ਾਮ ਪਿੰਡ ਦੇ ਸ਼ਮਸ਼ਾਨਘਾਟ ਵਿਚ ਗਮਗੀਨ ਮਾਹੌਲ 'ਚ ਅੰਤਿਮ ਸੰਸਕਾਰ ਕੀਤਾ ਗਿਆ, ਜਿਸ ਦੌਰਾਨ ਪਿੰਡ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾਉਣ ਦੇ ਦੋਸ਼ ਤਹਿਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 23 ਜੁਲਾਈ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਲੜਕੀ ਨੂੰ ਵਰਗ਼ਲਾ ਕੇ ਅਗਵਾ ਕਰਨ ਦੇ ਦੋਸ਼ ਤਹਿਤ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਤਿੰਨ ਲੋਕਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਬੰਸ ਸਿੰਘ ਸੰਧੂ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਖੋਸਾ ਦਲ ਸਿੰਘ, 23 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਕੁੱਲਗੜ੍ਹੀ ਦੇ ਅਗਾਂਹਵਧੂ ਕਿਸਾਨ ਪੁਸ਼ਪਿੰਦਰ ਸਿੰਘ ਸੰਧੂ ਦੇ ਪਿਤਾ ਅਤੇ ਹਰਿੰਦਰ ਪਾਲ ਸਿੰਘ ਸੰਧੂ ਕੁੱਲਗੜ੍ਹੀ ਦੇ ਤਾਇਆ ਇਲਾਕੇ ਦੇ ਸਨਮਾਨਯੋਗ ਸ਼ਖ਼ਸੀਅਤ ਸਾਬਕਾ ਸਰਪੰਚ ਹਰਬੰਸ ਸਿੰਘ ਸੰਧੂ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਦਾ ਲਾਮਬੰਦ ਹੋਣਾ ਜ਼ਰੂਰੀ-ਸਾਈਆਂ ਵਾਲਾ

ਆਰਿਫ਼ ਕੇ, 23 ਜੁਲਾਈ (ਬਲਬੀਰ ਸਿੰਘ ਜੋਸਨ)- ਪੰਜਾਬ ਦੇ ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਬਹਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾਂ ਬਣਾਉਣੀ ਬਹੁਤ ਜ਼ਰੂਰੀ ਹੈ, ਉੱਥੇ ਇਸ ਸਰਕਾਰ ਨੂੰ ਬਣਾਉਣ ਲਈ ਪਾਰਟੀ ਦੀ ਹਰ ਨੀਤੀ ਨੂੰ ਘਰ-ਘਰ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ 29 ਦੇ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 23 ਜੁਲਾਈ (ਤਪਿੰਦਰ ਸਿੰਘ)-ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਹਕੂਮਤ ਰਾਏ ਦੀ ਪ੍ਰਧਾਨਗੀ ਹੇਠ ਸਰਕਲ ਫ਼ਿਰੋਜ਼ਪੁਰ ਦੇ ਮੀਟਿੰਗ ਹਾਲ 'ਚ ਹੋਈ, ਜਿਸ ਵਿਚ 29 ਜੁਲਾਈ ਨੂੰ ਪਟਿਆਲਾ ਧਰਨੇ ਅਤੇ ਮੋਤੀ ਮਹਿਲ ਵੱਲ ਮਾਰਚ ਕਰਨ ਲਈ ਡਵੀਜ਼ਨਾਂ ਨੂੰ ...

ਪੂਰੀ ਖ਼ਬਰ »

ਬਿੰਦਰ ਮਨੀਲਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੀ ਸੂਬਾ ਪੱਧਰੀ ਮੀਟਿੰਗ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਪੰਜਾਬ ਅਹੁਦੇਦਾਰਾਂ ਦੀ ਰਾਜ ਪੱਧਰੀ ਮੀਟਿੰਗ ਸਥਾਨਕ ਮੈਰੀਵਿਲਾ ਰਿਜ਼ੋਰਟਸ ਅੰਦਰ ਸੂਬਾ ਸਕੱਤਰ ਜਨਰਲ ਬਿੰਦਰ ਮਨੀਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਮੋਗਾ ਬੱਸ ਹਾਦਸੇ ਵਿਚ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 23 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਜ਼ੀਰਾ ਤੋਂ ਜਾ ਰਹੇ ਕਾਫ਼ਲੇ ਦੀ ਇਕ ਬੱਸ ਮੋਗਾ ਦੇ ਲੋਹਾਰਾ ਨੇੜੇ ਦੁਰਘਟਨਾਗ੍ਰਸਤ ਹੋ ਗਈ, ਜਿਸ ਵਿਚ 3 ਮੌਤਾਂ ਹੋ ਗਈਆਂ ਅਤੇ ਕਈ ਵਿਅਕਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX