ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਹੁਸ਼ਿਆਰਪੁਰ / ਮੁਕੇਰੀਆਂ

ਭਾਜਪਾ ਐਸ.ਸੀ. ਮੰਡਲ ਪ੍ਰਧਾਨ ਮਾਹਿਲਪੁਰ 'ਤੇ ਕਾਤਲਾਨਾ ਹਮਲਾ

ਮਾਹਿਲਪੁਰ, 25 ਜੁਲਾਈ (ਰਜਿੰਦਰ ਸਿੰਘ)- ਅੱਜ ਕਰੀਬ 5 ਕੁ ਵਜੇ ਕਰੀਬ ਪਿੰਡ ਪਾਲਦੀ ਵਿਖੇ ਐਸ.ਸੀ. ਮੰਡਲ ਪ੍ਰਧਾਨ ਭਾਜਪਾ ਮਾਹਿਲਪੁਰ 'ਤੇ ਉਸ ਦੇ ਹੀ ਦੋਸਤ ਸਮੇਤ 8 ਦੇ ਕਰੀਬ ਹੋਰ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ਇਲਾਜ ਡਾ. ਬਲਦੇਵ ਰਾਜ ਪੁੱਤਰ ਅਮਰੂ ਰਾਮ ਵਾਸੀ ਸਕਰੂਲੀ ਨੇ ਦੱਸਿਆ ਕਿ ਉਹ ਪਿੰਡ ਪਾਲਦੀ ਵਿਖੇ ਆਪਣਾ ਕਲੀਨਿਕ ਚਲਾਉਦਾ ਹੈ | ਉਸ ਦਾ 20-25 ਸਾਲ ਤੋ ਦੋਸਤ ਤੇ ਗਾਹਕ ਜੁਗਿੰਦਰ ਸਿੰਘ ਪੁੱਤਰ ਚੈਨ ਸਿੰਘ ਵਾਸੀ ਪਾਲਦੀ ਉਸ ਤੋਂ ਦਵਾਈ ਲੈਣ ਲਈ ਆਇਆ ਤਾਂ ਕਿਸੇ ਵਜ੍ਹਾ ਕਾਰਨ ਸਾਡੇ ਵਿਚ ਤਕਰਾਰ ਹੋ ਗਿਆ ਤੇ ਗੱਲ ਇੰਨੀ ਵਧ ਗਈ ਕਿ ਕਲੀਨਿਕ 'ਚ ਕੰਮ ਕਰਦੀ ਲੜਕੀ ਰਾਜਵਿੰਦਰ ਕੌਰ ਦੇ ਉਸ ਨੇ ਚਪੇੜ ਮਾਰ ਦਿੱਤੀ | ਮੇਰੇ ਵਲੋਂ ਰੋਕਣ 'ਤੇ ਜੁਗਿੰਦਰ ਸਿੰਘ ਨੇ 7-8 ਦੇ ਕਰੀਬ ਹੋਰ ਬੰਦੇ ਬੁਲਾ ਕਿ ਜਿਨ੍ਹਾਂ 'ਚੋ ਦੋ ਵਿਅਕਤੀਆਂ ਨੂੰ ਉਹ ਜਾਣਦਾ ਜਿਸ 'ਚ ਇਕ ਸਕਰੂਲੀ ਦਾ ਵਸਨੀਕ ਵੀ ਸੀ ਤੇ ਬਾਕੀਆਂ ਨੇ ਮੂੰਹ ਬੰਨ੍ਹੇ ਹੋਏ ਸਨ, ਨੇ ਮੈਨੂੰ ਦਾਤਰ ਤੇ ਰਾਡਾਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਜਾਤੀਸੂਚਕ ਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ | ਡਾ. ਬਲਦੇਵ ਰਾਜ ਨੇ ਦੱਸਿਆ ਕਿ 15 ਦਿਨ ਕੁ ਦਿਨ ਪਹਿਲਾਂ ਮੇਰੀ ਕਲੀਨਿਕ 'ਤੇ ਲੱਗਿਆ (ਪਾਰਟੀ) ਭਾਜਪਾ ਦਾ ਝੰਡਾ ਇਨੀ ਲਾਹ ਦਿੱਤਾ ਸੀ ਜਿਸ ਕਾਰਨ ਇਹੀ ਵਿਅਕਤੀ ਅੰਦਰੋ ਅੰਦਰੀ ਖਾਰ ਖਾਂਦਾ ਰਿਹਾ | ਦੂਸਰੇ ਪਾਸੇ ਸਿਵਲ ਹਸਪਤਾਲ ਮਾਹਿਲਪੁਰ 'ਚ ਹੀ ਦਾਖਲ ਜੁਗਿੰਦਰ ਸਿੰਘ ਨੇ ਦੱਸਿਆ ਕਿ ਉਸ 'ਤੇ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਹਨ | ਮੈਂ ਦਵਾਈ ਲੈਣ ਲਈ ਗਿਆ ਸੀ ਕਿਸੇ ਕਾਰਨ ਕਰਕੇ ਅਸੀ ਹੱਥੋਪਾਈ ਹੋ ਗਏ ਤੇ ਡਾ. ਬਲਦੇਵ ਰਾਜ ਨੇ ਮੇਰੇ ਸੱਟਾਂ ਮਾਰੀਆ | ਥਾਣਾ ਮੁਖੀ ਮਾਹਿਲਪੁਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਦੋਨਾਂ ਦੇ ਬਿਆਨ ਲਿਖ ਲਏ ਹਨ ਤੇ ਜਾਂਚ ਪੜਤਾਲ ਉਪਰੰਤ ਦੋਸ਼ੀ ਧਿਰ 'ਤੇ ਬਣਦੀ ਕਰਵਾਈ ਕੀਤੀ ਜਾਵੇਗੀ | ਮੌਕੇ 'ਤੇ ਪਹੁੰਚੇ ਤਰੂਣ ਅਰੋੜਾ ਮੰਡਲ ਪ੍ਰਧਾਨ ਕੋਟ ਫਤੂਹੀ ਭਾਜਪਾ ਤੇ ਅਮਰਜੀਤ ਸਿੰਘ ਭਿੰਦਾ ਨੇ ਭਾਜਪਾ ਲੀਡਰ ਡਾਕਟਰ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਅਸੀ ਪਾਰਟੀ ਇਹੋ ਜਿਹੀਆ ਹਰਕਤਾਂ ਬਰਦਾਸ਼ਤ ਨਹੀ ਕਰੇਗੀ ਤੇ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ |

ਕਾਰਗਿਲ ਦਿਵਸ 'ਤੇ ਵਿਸ਼ੇਸ਼

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

 'ਖੁਸ਼ਨਸੀਬ ਹੈਾ ਵੋ, ਜੋ ਵਤਨ ਪਰ ਮਿਟ ਜਾਤੇ ਹੈਾ, ਮਰ ਕਰ ਭੀ ਵੋ ਲੋਗ ਅਮਰ ਹੋ ਜਾਤੇ ਹੈਾ' 'ਜਿਸਕਾ ਖੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਗੜ੍ਹਸ਼ੰਕਰ ਸ਼ਹਿਰੀ ਦੇ ਅਹੁਦੇਦਾਰ ਦਾ ਐਲਾਨ

ਗੜ੍ਹਸ਼ੰਕਰ, 25 ਜੁਲਾਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਗੜ੍ਹਸ਼ੰਕਰ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਜਰਨੈਲ ਸਿੰਘ ਨਾਗਰਾ ਤੇ ਮੁਖ਼ਤਿਆਰ ਸਿੰਘ ਨੂੰ ਸਰਪ੍ਰਸਤ, ਡਾ. ਕ੍ਰਿਸ਼ਨ ਬਾਲ ਬੱਧਣ ਨੂੰ ਸ਼ਹਿਰੀ ਪ੍ਰਧਾਨ, ਰਵੀ ਰੱਲ੍ਹ ...

ਪੂਰੀ ਖ਼ਬਰ »

ਤੇਲ ਦਾ ਭਰਿਆ ਟੈਂਕਰ ਡਿਵਾਈਡਰ 'ਤੇ ਪਲਟਿਆ

ਐਮਾਂ ਮਾਂਗਟ, 25 ਜੁਲਾਈ (ਗੁਰਾਇਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਐਮਾਂ ਮਾਂਗਟ ਦੇ ਨਜ਼ਦੀਕ ਦਾਣਾ ਮੰਡੀ ਦੇ ਸਾਹਮਣੇ ਦੇਰ ਰਾਤ ਇਕ ਜਲਨਸ਼ੀਲ ਤੇਲ ਦੇ ਟੈਂਕਰ ਦੇ ਬੇਕਾਬੂ ਹੋ ਕੇ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਟੈਂਕਰ ਚਾਲਕ ...

ਪੂਰੀ ਖ਼ਬਰ »

ਲਖਵੀਰ ਸਿੰਘ ਦਲ ਖ਼ਾਲਸਾ ਦੇ ਜ਼ਿਲ੍ਹਾ ਪ੍ਰਧਾਨ ਬਣੇ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਸਿੱਖ ਜਥੇਬੰਦੀ ਦਲ ਖ਼ਾਲਸਾ ਦੀ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਹੁਸ਼ਿਆਰਪੁਰ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ | ਇਸ ਮੌਕੇ ਲਖਵੀਰ ਸਿੰਘ ਨੂੰ ਪ੍ਰਧਾਨ, ਤਰਲੋਚਨ ਸਿੰਘ ਨੂੰ ...

ਪੂਰੀ ਖ਼ਬਰ »

'ਆਪ' ਸਰਕਾਰ ਆਉਣ 'ਤੇ ਹਰ ਵਰਗ ਨੂੰ ਸਹੂਲਤਾਂ ਮਿਲਣਗੀਆਂ-ਜਸਵੀਰ ਰਾਜਾ

ਗੜ੍ਹਦੀਵਾਲਾ, 25 ਜੁਲਾਈ (ਚੱਗਰ)- ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਭਾਰੀ ਸਮਰਥਨ ਮਿਲਿਆ ਜਦੋਂ ਗੜ੍ਹਦੀਵਾਲਾ ਦੇ ਸਾਬਕਾ ਕੌਂਸਲਰ ਤੇ ਬੀ.ਜੇ.ਪੀ. ਦੇ ਸਾਬਕਾ ਸ਼ਹਿਰੀ ਪ੍ਰਧਾਨ ਰਾਜੂ ਗੁਪਤਾ 'ਆਪ' ਦੇ ਸੀਨੀਅਰ ਆਗੂ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੜ੍ਹਦੀਵਾਲਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ 25 ਸਾਲ ਪੁਰਾਣਾ ਇਤਿਹਾਸ ਦੁਹਰਾਏਗਾ-ਪੂਨਮ ਰੱਤੂ

ਮੁਕੇਰੀਆਂ, 25 ਜੁਲਾਈ ਰਾਮਗੜ੍ਹੀਆ)- ਆਗਾਮੀ ਚੋਣਾਂ 'ਚ ਅਕਾਲੀ-ਬਸਪਾ ਗੱਠਜੋੜ ਆਪਣੇ 25 ਸਾਲ ਪੁਰਾਣੇ ਇਤਿਹਾਸ ਨੂੰ ਦੁਹਰਾਏਗਾ | ਇਸ ਵਾਰ ਅਕਾਲੀ-ਬਸਪਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ 'ਚ ਦਾਖਲ ਹੋਣ ਜਾ ਰਹੀ ਹੈ, ਜਿਸ ਦੇ ਰਾਜਨੀਤਕ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ | ...

ਪੂਰੀ ਖ਼ਬਰ »

ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ, 3 ਨਾਮਜ਼ਦ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 3 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ੇਰਪੁਰ ਪੱਕਾ ਦੀ ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਪਿੰਡ ਭੂੰਗਰਨੀ ਨਜ਼ਦੀਕ ਇਕ ...

ਪੂਰੀ ਖ਼ਬਰ »

ਸਮਾਜ ਸੇਵੀ ਪੰਜਾਬ ਸਿੰਘ ਪਿੰਡ ਵਾਸੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਤਲਵਾੜਾ, 25 ਜੁਲਾਈ (ਅਜੀਤ ਪ੍ਰਤੀਨਿਧੀ, ਰਾਜੀਵ ਓਸ਼ੋ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ (ਬਹਿ ਜੋਗਨ) ਕਰਾੜੀ ਵਿਚ ਹੋਈ ਪਿੰਡ ਵਾਸੀਆਂ ਦੀ ਮੀਟਿੰਗ ਦੌਰਾਨ ਉੱਘੇ ਸਮਾਜ ਸੇਵੀ ਤੇ ਮੈਂਬਰ ਪੰਚਾਇਤ ਪੰਜਾਬ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਈਾ ਧਰਨੇ ਜਾਰੀ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 256ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ

ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

7 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਇਕ ਮੌਤ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28593 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 975 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ 2053 ...

ਪੂਰੀ ਖ਼ਬਰ »

ਬਾਬਾ ਭੂਰੀ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਕਾਰ ਸੇਵਾ ਦੇ ਲੈਂਟਰ ਦੀ ਸੰਪੂਰਨਤਾ

ਦਸੂਹਾ, 25 ਜੁਲਾਈ- (ਭੁੱਲਰ)- ਅੱਜ ਸੰਪ੍ਰਦਾਇ ਕਾਰ ਸੇਵਾ ਸੰਤ ਕਸ਼ਮੀਰ ਸਿੰਘ ਭੂਰੀਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਰਨਾ ਸਾਹਿਬ ਦੀ ...

ਪੂਰੀ ਖ਼ਬਰ »

ਕਾਂਗਰਸ ਸੱਤਾ ਹਾਸਲ ਕਰਨ ਲਈ ਕਰ ਰਹੀ ਡਰਾਮੇ-ਧੁੱਗਾ

ਜਲੰਧਰ, 25 ਜੁਲਾਈ (ਜਸਪਾਲ ਸਿੰਘ)- ਕਾਂਗਰਸ ਪਾਰਟੀ ਮੁੜ ਸੱਤਾ ਹਾਸਲ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰ ਰਹੀ ਹੈ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ | ਇਹ ਪ੍ਰਗਟਾਵਾ ਦੇਸ ਰਾਜ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਪੰਜਾਬ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਬੂਟੇ ਲਗਾਏ

ਟਾਂਡਾ ਉੜਮੁੜ, 25 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਕਲੱਬ ਅਹੀਆਪੁਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਬੂਟੇ ਲਗਾਏ ਗਏ | ਕਲੱਬ ਪ੍ਰਧਾਨ ਮਹਿੰਦਰ ਅਹੀਆਪੁਰੀ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਸੋਵਰਨ ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਸ਼ਾਨਦਾਰ

ਭੰਗਾਲਾ, 25 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਹਰਸਾ ਮਾਨਸਰ ਸਥਿਤ ਆਈ.ਸੀ.ਐਸ.ਈ ਐਫੀਲੀਏਟਿਡ ਦਾ ਸੋਵਰਨ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਆਰ.ਐਸ. ਰਤਨ ਨੇ ਦੱਸਿਆ ਕਿ 10ਵੀਂ ਜਮਾਤ ਦੀ ਪੱਲਵੀ ਠਾਕੁਰ ਨੇ 91 ਫ਼ੀਸਦੀ ਤੇ ਮੰਸ਼ਦੀਪ ਸਿੰਘ ਨੇ 90.4 ...

ਪੂਰੀ ਖ਼ਬਰ »

ਠਾਕੁਰਦਵਾਰਾ ਪੁਰਹੀਰਾਂ 'ਚ ਤੀਜ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਠਾਕੁਰਦਵਾਰਾ ਪੁਰਹੀਰਾਂ ਵਿਖੇ ਕਨੂੰ ਵਸ਼ਿਸ਼ਟ ਵਲੋਂ ਤੀਜ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਸਾਉਣ ਦੇ ਮਹੀਨੇ 'ਚ ਮਨਾਏ ਜਾਣ ਵਾਲੇ ਤੀਜ ਦੇ ਤਿਉਹਾਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਪ੍ਰਦਰਸ਼ਨ

ਗੜ੍ਹਦੀਵਾਲਾ, (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 291ਵੇਂ ਦਿਨ ਵੀ ਇਲਾਕੇ ਦੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ...

ਪੂਰੀ ਖ਼ਬਰ »

ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ-ਡੀ.ਈ.ਓ.

ਪੋਜੇਵਾਲ ਸਰਾਂ, 25 ਜੁਲਾਈ (ਨਵਾਂਗਰਾਈਾ)- ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅ ਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ...

ਪੂਰੀ ਖ਼ਬਰ »

ਸੰਤ ਸੁਤੇਹ ਪ੍ਰਕਾਸ਼ ਦੀ 48ਵੀਂ ਬਰਸੀ ਸਬੰਧੀ ਸਮਾਗਮ ਪਹਿਲੀ ਨੂੰ

ਖੁੱਡਾ, 25 ਜੁਲਾਈ (ਸਰਬਜੀਤ ਸਿੰਘ)- ਸੰਤ ਬਾਬਾ ਸੁਤੇਹ ਪ੍ਰਕਾਸ਼ ਦੀ 48ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਡੇਰਾ ਸੰਤ ਸੁਤੇਹ ਪ੍ਰਕਾਸ਼ ਪਿੰਡ ਖੁਣ-ਖੁਣ ਖ਼ੁਰਦ ਵਿਖੇ 1 ਅਗਸਤ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ | ਇਸ ਸਬੰਧੀ ਗੱਦੀ ਨਸ਼ੀਨ ਸੰਤ ਭੁਪਿੰਦਰ ...

ਪੂਰੀ ਖ਼ਬਰ »

ਪਿੰਡ ਤੱਗੜ ਕਲਾਂ ਵਿਖੇ ਇੰਦੂ ਬਾਲਾ ਨੇ 170 ਸਮਾਰਟ ਕਾਰਡ ਵੰਡੇ

ਐਮਾਂ ਮਾਂਗਟ, 25 ਜੁਲਾਈ (ਗੁਰਾਇਆ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਨਜ਼ਦੀਕੀ ਪਿੰਡ ਤੱਗੜ ਕਲਾਂ ਵਿਖੇ ਸਰਪੰਚ ਪ੍ਰਦੀਪ ਕੁਮਾਰ ਗੋਲਡੀ ਤੇ ਸੰਮਤੀ ਮੈਂਬਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੇ ਪੱਧਰ ਤੇ ਪਿੰਡ ਵਾਸੀ ਹਾਜ਼ਰ ਹੋਏ | ਇਸ ਸਮਾਰਟ ਕਾਰਡ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਵਲੋਂ ਸਰਪੰਚ ਜੋਗਿੰਦਰਪਾਲ ਬਲਾਕ ਪ੍ਰਧਾਨ ਐਸ. ਸੀ. ਮੋਰਚਾ ਨਿਯੁਕਤ

ਭੰਗਾਲਾ, 25 ਜੁਲਾਈ (ਬਲਵਿਦਰਜੀਤ ਸਿੰਘ ਸੈਣੀ)- ਪਿੰਡ ਪੁਰਾਣਾ ਭੰਗਾਲਾ ਵਿਖੇ ਵਿਧਾਇਕਾ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠਾਂ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਸਰਪੰਚ ਜੋਗਿੰਦਰਪਾਲ ਪੁਰਾਣਾ ਭੰਗਾਲਾ ਨੂੰ ਬਲਾਕ ਪ੍ਰਧਾਨ ਐਸ.ਸੀ. ਮੋਰਚਾ ਨਿਯੁਕਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਵਲੋਂ 100 ਦਿਨ ਕੰਮ ਨਾ ਮਿਲਣ 'ਤੇ ਭੱਤੇ ਦੀ ਮੰਗ

ਹੁਸ਼ਿਆਰਪੁਰ, 22 ਜੁਲਾਈ (ਨਰਿੰਦਰ ਸਿੰਘ ਬੱਡਲਾ)-ਨਰੇਗਾ ਤਹਿਤ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ 100 ਦਿਨ ਦਾ ਕੰਮ ਨਾ ਦੇਣ ਨੂੰ ਲੈ ਕੇ ਪਿੰਡ ਭੁੰਗਰਨੀ ਵਿਖੇ ਬੀਬੀ ਜਸਵਿੰਦਰ ਕੌਰ, ਲਖਵਿੰਦਰ ਕੌਰ, ਮਹਿੰਦਰ ਕੌਰ ਆਦਿ ਸਮੇਤ ਹੋਰਨਾਂ ਕਰਮਚਾਰੀਆਂ ਵਲੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਗੜ੍ਹਸ਼ੰਕਰ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੇ ਨਵੇਂ ਕੰਪਲੈਕਸ ਦਾ ਉਦਘਾਟਨ

ਗੜ੍ਹਸ਼ੰਕਰ, 25 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਗੰਦਾ ਨਾਲਾ ਨਜ਼ਦੀਕ ਬਣੇ ਨਵੇਂ ਕੰਪਲੈਕਸ ਦਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਡੀ.ਸੀ. ਅਪਨੀਤ ਰਿਆਤ ਨੇ ...

ਪੂਰੀ ਖ਼ਬਰ »

ਕੇ.ਐੱਮ.ਐਸ. ਕਾਲਜ ਦੀ ਵਿਦਿਆਰਥਣ ਦਾ ਦਾਖਲਾ ਪ੍ਰੀਖਿਆ 'ਚ 16ਵਾਂ ਸਥਾਨ

ਦਸੂਹਾ, 25 ਜੁਲਾਈ (ਭੁੱਲਰ)- ਕੇ.ਐੱਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦੀ ਵਿਦਿਆਰਥਣ ਕੋਮਲ ਨੇ ਆਪਣੀ ਬੀ.ਐਸ.ਸੀ. ਐਗਰੀਕਲਚਰ ਦੀ ਡਿਗਰੀ ਕੇ.ਐਮ.ਐਸ. ਕਾਲਜ ਤੋਂ ਪੂਰੀ ਕਰਨ ਤੋਂ ਬਾਅਦ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਐਮ.ਐਸ.ਸੀ. (ਪਲਾਂਟ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਅਪਲਾਈ ਕਰਨ ਦੀ ਮਿਤੀ 'ਚ ਵਾਧਾ-ਸੀਕਰੀ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਲਈ ਦਿੱਤੇ ਗਏ ਸੁਨਿਹਰੀ ਮੌਕੇ ਤਹਿਤ ਅਪਲਾਈ ਕਰਨ ਦੀ ਮਿਤੀ 'ਚ ਵਾਧਾ ਕੀਤਾ ਗਿਆ ਹੈ | ਪਹਿਲਾਂ ਵਿਦਿਆਰਥੀਆਂ ਵਲੋਂ ਅਪਲਾਈ ਕਰਨ ਦੀ ਆਖ਼ਰੀ 22 ਜੁਲਾਈ ਸੀ, ਜਦਕਿ ਸੰਚਾਲਕ ...

ਪੂਰੀ ਖ਼ਬਰ »

ਗੁਰੂ ਪੁੰਨਿਆ ਸ਼ਰਧਾ ਨਾਲ ਮਨਾਈ

ਨੰਗਲ ਬਿਹਾਲਾਂ, 25 ਜੁਲਾਈ (ਵਿਨੋਦ ਮਹਾਜਨ )-ਡੇਰਾ ਸਵਾਮੀ ਹੀਰਾ ਨੰਦ ਪੂਰੀ ਸਤਸੰਗ ਭਵਨ ਨੰਗਲ ਬਿਹਾਲਾਂ ਅਤੇ ਆਸ਼ਰਮ ਬਾਬਾ ਨੰਦ ਲਾਲ ਜੀ ਸਹੌੜਾ ਡਡਿਆਲ ਵਿਖੇ ਗੁਰੂ ਪੁੰਨਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮਹੰਤ ਲਾਲ ਸਿੰਘ ਸਪੋਰਟਸ ਕਲੱਬ ਕ੍ਰਿਕਟ ਟੂਰਨਾਮੈਂਟ ਸ਼ੁਰੂ

ਖੁੱਡਾ, 25 ਜੁਲਾਈ (ਸਰਬਜੀਤ ਸਿੰਘ)- ਮਹੰਤ ਲਾਲ ਸਿੰਘ ਸਪੋਰਟਸ ਕਲੱਬ ਖੁੱਡਾ ਵਲੋਂ 10ਵਾਂ ਸਲਾਨਾ ਕ੍ਰਿਕਟ ਟੂਰਨਾਮੈਂਟ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਦੀ ਗਰਾੳਾੂਡ ਵਿਚ ਸ਼ੁਰੂ ਕੀਤਾ ਗਿਆ | ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਤੇਜਾ ਸਿੰਘ ਦੀ ...

ਪੂਰੀ ਖ਼ਬਰ »

ਡਰੱਗ ਮਨੀ ਤੇ ਨਸ਼ੀਲੇ ਪਦਾਰਥ ਸਮੇਤ ਤਿੰਨ ਮੁਲਜ਼ਮ ਕਾਬੂ

ਟਾਂਡਾ ਉੜਮੁੜ, 25 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਅੱਜ ਵੱਖ-ਵੱਖ ਥਾਵਾਂ ਤੋਂ ਟਾਂਡਾ ਪੁਲਸ ਨੇ 3 ਮੁਲਜ਼ਮਾਂ ਨੂੰ ਡਰੱਗ ਮਨੀ ਤੇ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਜ਼ਟਿਡ ਤੇ ਨਾਨ-ਗਜ਼ਟਿਡ ਇੰਪਲਾਈਜ਼ ਫੈਡਰੇਸ਼ਨ ਨੇ ਪੇ-ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਸਾੜੀਆਂ

ਦਸੂਹਾ, 25 ਜੁਲਾਈ (ਕੌਸ਼ਲ)- ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਸੂਬਾ ਚੇਅਰਮੈਨ ਜਸਬੀਰ ਸਿੰਘ ਪਾਲ, ਵਾਈਸ ਚੇਅਰਮੈਨ ਬਲਰਾਜ ਕੁਮਾਰ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਅਤੇ ਜ਼ਿਲ੍ਹਾ ਪ੍ਰਧਾਨ ਡਾ. ਜਸਵੰਤ ...

ਪੂਰੀ ਖ਼ਬਰ »

ਫੁੱਟਬਾਲਰ ਮਨੀਸ਼ਾ ਤੇ ਅਥਲੀਟ ਹਰਮਿਲਨ ਬੈਂਸ ਦਾ ਸਨਮਾਨ ਕਰਨ ਸਬੰਧੀ ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਮੀਟਿੰਗ

ਮਾਹਿਲਪੁਰ, 25 ਜੁਲਾਈ (ਰਜਿੰਦਰ ਸਿੰਘ)- ਪ੍ਰਧਾਨ ਕੁਲਵੰਤ ਸਿੰਘ ਸੰਘਾ ਦੇ ਨਿਰਦੇਸ਼ ਹੇਠ ਚਲ ਰਹੇ ਪਿ੍ੰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਦੀ ਮੀਟਿੰਗ ਵਾਇਸ ਪ੍ਰਧਾਨ ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ ਦੀ ਅਗਵਾਈ 'ਚ ਹੋਈ ਜਿਸ ਵਿਚ ਇਲਾਕੇ ਦੀਆਂ ਲੜਕੀਆਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਤਰਸੇਮ ਸਿੰਘ ਪੱਪੂ ਅਮਰੀਕਾ ਦਾ ਸਨਮਾਨ

ਮਿਆਣੀ, 25 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਬਾਬਾ ਮੱਖਣ ਸ਼ਾਹ ਲੁਬਾਣਾ ਸੇਵਾ ਸੁਸਾਇਟੀ ( ਰਜਿ.) ਤੇ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਐਂਡ ਚੈਰੀਟੇਬਲ ਸੁਸਾਇਟੀ ਜਲਾਲਪੁਰ ਵਲੋਂ ਪ੍ਰਧਾਨ ਜਸਵੰਤ ਸਿੰਘ ਬਿੱਟੂ, ਪ੍ਰਧਾਨ ਲਖਵਿੰਦਰ ਸਿੰਘ ਸੇਠੀ ਦੀ ਅਗਵਾਈ ਵਿਚ ਹੋਏ ...

ਪੂਰੀ ਖ਼ਬਰ »

ਬਜਰੰਗ ਦਲ ਮਹਿਲਾ ਵਿੰਗ ਦੀ ਪ੍ਰਧਾਨ ਅਕਾਲੀ ਦਲ 'ਚ ਸ਼ਾਮਿਲ

ਗੜ੍ਹਦੀਵਾਲਾ, 25 ਜੁਲਾਈ (ਚੱਗਰ)-ਬਜਰੰਗ ਦਲ ਪੰਜਾਬ ਮਹਿਲਾ ਵਿੰਗ ਦੀ ਸਰਕਲ ਪ੍ਰਧਾਨ ਜਾਨਵੀ ਤਿ੍ਵੇਦੀ ਨੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਇੰਦਰਜੀਤ ਕੌਰ ਬੁੱਟਰ, ਅਕਾਲੀ ਦਲ ਦੇ ਜ਼ਿਲ੍ਹਾ ਕਿਸਾਨ ਵਿੰਗ ਪ੍ਰਧਾਨ ਇਕਬਾਲ ਸਿੰਘ ਜੌਹਲ, ਜ਼ਿਲ੍ਹਾ ਮੀਤ ਪ੍ਰਧਾਨ ਸ਼ੁਭਮ ...

ਪੂਰੀ ਖ਼ਬਰ »

ਬਗਵਾਈਾ ਵਿਖੇ ਬੂਟਾ ਲਾ ਕੇ ਵਣ ਮਹਾਂਉਤਸਵ ਮਨਾਇਆ

ਗੜ੍ਹਸ਼ੰਕਰ, 25 ਜੁਲਾਈ (ਧਾਲੀਵਾਲ)-ਪਿੰਡ ਬਗਵਾਈਾ ਵਿਖੇ ਬਾਬਾ ਮੇਘ ਦਾਸ ਸਪੋਰਟਸ ਕਲੱਬ ਬਗਵਾਈਾ ਵਲੋਂ ਯੋਗ ਚੇਤਨਾ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਪਿੰਡ 'ਚ 100 ਤੋਂ ਵਧੇਰੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਵਣ ਮਹਾਂਉਤਸਵ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਲੋਕਾਂ ਨੂੰ ਭਾਜਪਾ 'ਤੇ ਭਰੋਸਾ-ਰਮੇਸ਼ ਸ਼ਰਮਾ, ਸੰਜੀਵ ਮਿਨਹਾਸ

ਤਲਵਾੜਾ, 25 ਜੁਲਾਈ (ਅ.ਪ.)- ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਦਸੂਹਾ ਵਿਧਾਨ ਸਭਾ ਦੇ ਮੰਡਲ ਪ੍ਰਧਾਨ ਤੇ ਜਨਰਲ ਸਕੱਤਰਾਂ ਦੀ ਵਿਸ਼ੇਸ਼ ਮੀਟਿੰਗ ਤਲਵਾੜਾ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਵਿਪਨ ਮਹਾਜਨ ਤੇ ਹਲਕਾ ਇੰਚਾਰਜ ਰਮੇਸ਼ ...

ਪੂਰੀ ਖ਼ਬਰ »

ਐਡ. ਸਿੱਧੂ ਦਾ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਸਨਮਾਨ

ਤਲਵਾੜਾ, 25 ਜੁਲਾਈ (ਅ.ਪ.)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਲੋਂ ਕੌਮੀ ਜਨਰਲ ਸਕੱਤਰ ਬਣਨ 'ਤੇ ਬੀਤੇ ਦਿਨੀਂ ਤਲਵਾੜਾ ਦੇ ਪਿੰਡ ਢੁਲਾਲ ਵਿਖੇ ਪਾਰਟੀ ਆਗੂ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਉਨ੍ਹਾਂ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਨਗਰ ਨਿਗਮ ਵਲੋਂ ਸਾਈਕਲ ਰੈਲੀ ਕੱਢੀ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਨਗਰ ਨਿਗਮ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦੀ ਹੋਈ ਆਜ਼ਾਦੀ ਦੇ 75 ਸਾਲ ਪੂਰੇ ...

ਪੂਰੀ ਖ਼ਬਰ »

ਕਾਂਗਰਸ ਦੀ ਮਾੜੀ ਕਾਰਗੁਜ਼ਾਰੀ 'ਤੇ ਸਿੱਧੂ ਪਰਦਾ ਨਹੀਂ ਪਾ ਸਕਦੇ-ਭਾਰਜ

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਜਿਹੜੇ ਭਿ੍ਸ਼ਟਾਚਾਰ ਦੇ ਨਵੇਂ-ਨਵੇਂ ਰਿਕਾਰਡ ਬਣਾਏ, ਜਿਹੜੇ ਘੁਟਾਲੇ ਕਰਕੇ ਖਜਾਨੇ ਦਾ ਨੁਕਸਾਨ ਕੀਤਾ, ਉਨ੍ਹਾਂ ਸਾਰਿਆਂ ਦਾ ਹਿਸਾਬ ਪੰਜਾਬ ਦੇ ਲੋਕ ਇਨ੍ਹਾਂ ਕੋਲੋਂ ...

ਪੂਰੀ ਖ਼ਬਰ »

ਗੁ: ਬਾਬਾ ਅੱਘੜ ਸਿੰਘ ਸ਼ਹੀਦ ਟੂਟੋਮਜਾਰਾ ਵਿਖੇ ਗੁਰਮਤਿ ਤੇ ਸੰਤ ਸਮਾਗਮ ਅੱਜ

ਮਾਹਿਲਪੁਰ, 25 ਜੁਲਾਈ (ਰਜਿੰਦਰ ਸਿੰਘ)- ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋ ਮਜਾਰਾ ਵਿਖੇ ਸੰਤ ਰਾਮ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਨੂੰ ਜ਼ਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾਂ ਦੀ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਅਧਿਆਪਕਾਂ ਦੀ ਸਿਖਲਾਈ ਅੱਜ ਤੋਂ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਕੌਮੀ ਪ੍ਰਾਪਤੀ ਸਰਵੇਖਣ (ਨੈਸ) ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਮੰਤਵ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਸਾਥੀ ਉਂਕਾਰ ਸਿੰਘ ਪ੍ਰਧਾਨਗੀ ਹੇਠ ਦਫ਼ਤਰ ਬੈਂਕ ਕਲੋਨੀ ਵਿਖੇ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਬੰਧੀ ਪੇ ਕਮਿਸ਼ਨ ਦੀ ਰਿਪੋਰਟ ...

ਪੂਰੀ ਖ਼ਬਰ »

'ਇਕ ਰੁੱਖ ਸ਼ਹੀਦ ਦੇ ਨਾਂਅ' ਮੁਹਿੰਮ ਤਹਿਤ ਸਕੂਲਾਂ 'ਚ ਬੂਟੇ ਲਾਏ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਪ੍ਰੇਸ਼ਨ ਵਿਜੈ (ਕਾਰਗਿਲ) ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਸ਼ਹੀਦ ਹੋਏ ਯੋਧਿਆਂ ਨੂੰ ਯਾਦ ਕਰਦੇ ਹੋਏ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਇਨ੍ਹਾਂ ਸ਼ਹੀਦਾਂ ਦੇ ਨਾਂਅ 'ਤੇ ਬੂਟੇ ਲਗਾਏ ਗਏ | 'ਇਕ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਸਨਮਾਨਿਤ

ਗੜ੍ਹਦੀਵਾਲਾ, 25 ਜੁਲਾਈ (ਚੱਗਰ)- ਪਿੰਡ ਥੇਂਦਾ ਦੀ ਵਸਨੀਕ ਗੁਰਨੂਪ ਕੌਰ ਪੁੱਤਰੀ ਸ. ਮਨਦੀਪ ਸਿੰਘ ਉਰਫ਼ ਡੀ.ਸੀ. ਜਿਸ ਨੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਪਿੰਡ, ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਨੂੰ ਅਕਾਲੀ ਦਲ ਦੀ ਪੀ.ਏ.ਸੀ ਦੇ ...

ਪੂਰੀ ਖ਼ਬਰ »

ਪੰਡਤ ਜਗਤ ਰਾਮ ਦਾ ਬੁੱਤ ਲਗਾਉਣ ਲਈ ਡਾ. ਰਵਜੋਤ ਸਿੰਘ ਵਲੋਂ ਕਮੇਟੀ ਤੋਂ ਮੰਗੀ ਆਗਿਆ

ਹਰਿਆਣਾ, 25 ਜੁਲਾਈ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਅੰਦਰ ਆਜ਼ਾਦੀ ਘੁਲਾਟੀਏ ਪੰਡਿਤ ਜਗਤ ਰਾਮ ਦਾ ਬੱਤ ਲਗਾਉਣ ਦੀ ਆਗਿਆ ਲੈਣ ਸਬੰਧੀ ਕਸਬਾ ਹਰਿਆਣਾ ਤੇ ਆਸ-ਪਾਸ ਦੇ ਵਿਅਕਤੀਆਂ ਵਲੋਂ ਡਾ. ਰਵਜੋਤ ਸਿੰਘ ਇੰਚਾਰਜ ਹਲਕਾ ਸ਼ਾਮਚੁਰਾਸੀ ਆਮ ਆਦਮੀ ਪਾਰਟੀ ਦੀ ਅਗਵਾਈ ...

ਪੂਰੀ ਖ਼ਬਰ »

ਪੰਚਾਇਤ ਸਕੱਤਰ/ਬੀ.ਡੀ.ਓ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਸਰਕਾਰ ਨੂੰ ਚਿਤਾਵਨੀ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਚਾਇਤ ਸਕੱਤਰ/ਵੀ. ਡੀ. ਓ. ਯੂਨੀਅਨ ਵਲੋਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਇਕੱਤਰਤਾ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਰਾਜਿੰਦਰਜੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿ੍ੰਸੀਪਲਾਂ/ਇੰਚਾਰਜਾਂ, ਮੁੱਖ ਅਧਿਆਪਕਾਂ ਲਈ ਸਿਖਲਾਈ ਸੈਮੀਨਾਰ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਹਾਈ ਸਕੂਲਾਂ ਅਤੇ ਏਡਿਡ ਸਕੂਲਾਂ ਦੇ ਸਮੂਹ ...

ਪੂਰੀ ਖ਼ਬਰ »

ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੀ ਉੱਚੀ ਬੱਸੀ ਵਿਖੇ ਮੀਟਿੰਗ ਹੋਈ

ਗੁਰਜੀਤ ਸਿੰਘ ਪਿੰਡ ਸਦਰਪੁਰ ਬਲਾਕ ਦਸੂਹਾ ਦਾ ਮੀਤ ਪ੍ਰਧਾਨ ਨਿਯੁਕਤ ਐਮਾਂ ਮਾਂਗਟ, 25 ਜੁਲਾਈ (ਗੁਰਾਇਆ)-ਆਲ ਇੰਡੀਆ ਰਾਹੁਲ ਗਾਧੀ ਬਿਗ੍ਰੇਡ ਦੀ ਇਕ ਅਹਿਮ ਮੀਟਿੰਗ ਕਸਬਾ ਉੱਚੀ ਬੱਸੀ ਵਿਖੇ ਸਤਨਾਮ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸਤਨਾਮ ਸਿੰਘ ਚੀਮਾ ...

ਪੂਰੀ ਖ਼ਬਰ »

ਪੂਜਾ ਨੇ ਮੈਥੇਮੈਟਿਕਸ ਕਲਾਜ਼ ਮੇਕਿੰਗ ਮੁਕਾਬਲੇ 'ਚ ਦੂਸਰਾ ਸਥਾਨ ਹਾਸਲ ਕੀਤਾ

ਹਰਿਆਣਾ, 25 ਜੁਲਾਈ (ਖੱਖ)-ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਦੀ ਬੀ.ਕਾਮ ਸਮੈਸਟਰ ਚੌਥਾ ਦੀ ਵਿਦਿਆਰਥਣ ਪੂਜਾ ਨੇ ਆਈ.ਬੀ (ਪੀ.ਜੀ.) ਕਾਲਜ ਪਾਣੀਪਤ ਵਿਖੇ ਹੋਏ ਰਾਸ਼ਟਰੀ ਪੱਧਰ 'ਤੇ ''ਮੈਥੇਮੈਟਿਕਸ ਕਲਾਜ ਮੇਕਿੰਗ'' ਮੁਕਾਬਲੇ 'ਚ ਦੂਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਦੇ ...

ਪੂਰੀ ਖ਼ਬਰ »

ਨਾਰੂ ਨੰਗਲ ਸਕੂਲ 'ਚ ਸਮਾਜਿਕ ਵਿਗਿਆਨ ਵਿਸ਼ੇ 'ਤੇ ਆਨਲਾਈਨ ਸੈਮੀਨਾਰ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਮਾਜਿਕ ਵਿਗਿਆਨ ਵਿਸ਼ੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਾਰੂ ਨੰਗਲ ਵਿਖੇ ਆਨਲਾਈਨ ਸੈਮੀਨਾਰ ਲਗਾਇਆ ਗਿਆ | ਜਿਸ 'ਚ ਨਾਰੂ ਨੰਗਲ ਦੇ ਸਰਪੰਚ ਦੇਵ ਰਾਜ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਭਾਰਤੀ ਮਜ਼ਦੂਰ ਸੰਘ ਨੇ ਬੀ. ਐਮ. ਐੱਸ. ਸਥਾਪਨਾ ਦਿਵਸ ਮਨਾਇਆ

ਮੁਕੇਰੀਆਂ, 25 ਜੁਲਾਈ (ਰਾਮਗੜ੍ਹੀਆ)-ਜ਼ਿਲ੍ਹਾ ਭਾਰਤੀਯ ਮਜ਼ਦੂਰ ਸੰਘ ਵਲੋਂ ਬੀ.ਐਮ.ਐੱਸ. ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਪਾਸੋਂ ਪੇ ਕਮਿਸ਼ਨ ...

ਪੂਰੀ ਖ਼ਬਰ »

ਭਾਈ ਮਸੀਤੀ ਨੂੰ ਸਮਾਜ ਭਲਾਈ ਕੰਮਾਂ ਵਿਚ ਯੋਗਦਾਨ ਪਾਉਣ ਲਈ ਸਟੇਟ ਐਵਾਰਡ ਦਿੱਤਾ ਜਾਵੇ - ਡਾ. ਕੇਵਲ

ਖੁੱਡਾ, 25 ਜੁਲਾਈ (ਸਰਬਜੀਤ ਸਿੰਘ)-ਪਿਛਲੇ 20 ਕੁ ਸਾਲਾਂ ਤੋਂ ਸਾਈਕਲ 'ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਅਤੇ ਸਰੀਰ ਦਾਨ ਕਰਨ ਲਈ ਜਾਗਰੂਕ ਕਰਨ ਵਾਲੇ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਨੂੰ ਕੋਈ ਵਿਰਲਾ ਹੀ ਸਖ਼ਸ਼ ਹੋਵੇਗਾ, ਜੋ ...

ਪੂਰੀ ਖ਼ਬਰ »

ਮਾ: ਸਤਪਾਲ ਗੁਪਤਾ ਵਪਾਰ ਮੰਡਲ ਦੇ ਚੇਅਰਮੈਨ ਤੇ ਰਾਜਨ ਗੁਪਤਾ ਪ੍ਰਧਾਨ ਬਣੇ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਵਪਾਰ ਮੰਡਲ ਗਊਸ਼ਾਲਾ ਬਾਜ਼ਾਰ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨਾਲ ਸਬੰਧਿਤ ਮਾ: ਸਤਪਾਲ ਗੁਪਤਾ ਨੂੰ ਸਰਬਸੰਮਤੀ ਨਾਲ ਸੰਗਠਨ ਦਾ ਚੇਅਰਮੈਨ, ਰਾਜਨ ਗੁਪਤਾ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਠੰਡਲ ਦੀ ਅਗਵਾਈ 'ਚ ਅਨੇਕਾਂ ਨੌਜਵਾਨ ਅਕਾਲੀ ਦਲ 'ਚ ਸ਼ਾਮਿਲ

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾਂ)-ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੀ ਅਗਵਾਈ 'ਚ ਪਿੰਡ ਠੰਡਲ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੇ ਕਈ ਪਿੰਡਾਂ ਦੇ ਨੌਜਵਾਨ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਇਕ ਵਿਸ਼ੇਸ਼ ਬੈਠਕ

ਦਸੂਹਾ, 25 ਜੁਲਾਈ (ਕੌਸ਼ਲ)- ਵਪਾਰ ਮੰਡਲ ਦਸੂਹਾ ਦੀ ਬੈਠਕ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਬਾਬਾ ਸ਼ਾਂਤੀ ਗਿਰੀ ਲੰਗਰ ਹਾਲ ਵਿਖੇ ਹੋਈ ਜਿਸ ਵਿਚ ਕਰਿਆਣਾ ਅਤੇ ਮਿਠਾਈ ਵਿਕੇ੍ਰਤਾਵਾਂ ਤੋਂ ਇਲਾਵਾ ਹੋਰ ਟਰੇਡ ਯੂਨੀਅਨਾਂ ਦੇ ਆਗੂਆਂ ਸਮੇਤ ਵੱਡੀ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਤੇ ਰਸੂਲਪੁਰ ਵਲੋਂ ਹਲਕਾ ਉੜਮੁੜ ਦੇ ਅਹੁਦੇਦਾਰਾਂ ਦਾ ਐਲਾਨ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਹਲਕਾ ਉੜਮੁੜ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਉੜਮੁੜ ਦੇ ...

ਪੂਰੀ ਖ਼ਬਰ »

ਸਨਮ ਸਿੰਘ 'ਲਿਪ' ਸਰਕਲ ਚੱਬੇਵਾਲ ਦੇ ਇੰਚਾਰਜ ਨਿਯੁਕਤ

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਹਲਕਾ ਚੱਬੇਵਾਲ ਦੀ ਮੀਟਿੰਗ ਸਰਪੰਚ ਸੋਢੀ ਰਾਮ ਬਡਿਆਲ ਹਲਕਾ ਇੰਚਾਰਜ ਦੀ ਅਗਵਾਈ 'ਚ ਮੋਤੀਆਂ ਵਿਖੇ ਹੋਈ | ਇਸ ਮੌਕੇ ਹਲਕਾ ਚੱਬੇਵਾਲ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਦਿਆਂ ਪਾਰਟੀ ਆਗੂਆਂ ਵਲੋਂ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ ਗੇਟ ਰੈਲੀ

ਦਸੂਹਾ, 25 ਜੁਲਾਈ (ਭੁੱਲਰ)- ਭਾਰਤੀ ਜੀਵਨ ਬੀਮਾ ਨਿਗਮ ਦੇ ਅਹੁਦੇਦਾਰਾਂ ਵਲੋਂ ਮੰਗਾਂ ਦੇ ਸਬੰਧ ਵਿਚ ਗੇਟ ਰੈਲੀ ਕੀਤੀ ਗਈ | ਇਸ ਮੌਕੇ ਭਾਰਤੀ ਜੀਵਨ ਬੀਮਾ ਨਿਗਮ ਦੇ ਪ੍ਰਧਾਨ ਖੋਸਲਾ ਅਤੇ ਐੱਚ. ਪੀ. ਸਿੰਘ ਨੇ ਗੇਟ ਰੈਲੀ ਨੂੰ ਸੰਬੋਧਨ ਕੀਤਾ ਅਤੇ ਮੰਗ ਕੀਤੀ ਕਿ ਉਨ੍ਹਾਂ ...

ਪੂਰੀ ਖ਼ਬਰ »

ਆਰ.ਪੀ. ਸੋਨੀ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਧਾਨ ਬਣੇ

ਗੜ੍ਹਸ਼ੰਕਰ, 25 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਗੜ੍ਹਸ਼ੰਕਰ ਦੇ ਡਾਇਰੈਕਟਰਾਂ ਦੀ ਬੀਤੇ ਦਿਨੀਂ ਬਿਨਾਂ ਮੁਕਾਬਲਾ ਚੋਣ ਹੋਣ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਰਾਜਿੰਦਰ ਪ੍ਰਸਾਦ ਸੋਨੀ ਨੂੰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਕੋਟਫ਼ਤੂਹੀ, 25 ਜੁਲਾਈ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਦੇ ਅਸਥਾਨ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 25 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐਸ. ਸੀ. (ਮੈਥੇਮੈਟਿਕਸ) ਸਮੈਸਟਰ ਤੀਜਾ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਵਾਸਦੇਵ ਸਿੰਘ ਮਰੂਲਾ ਵਲੋਂ ਹਲਕਾ ਚੱਬੇਵਾਲ 'ਚ ਸਰਗਰਮੀਆਂ ਤੇਜ਼

ਚੱਬੇਵਾਲ, 25 ਜੁਲਾਈ (ਥਿਆੜਾ)- ਸ਼੍ਰੋਮਣੀ ਅਕਾਲੀ ਦਲ ਦੇ ਦੋਆਬਾ ਜ਼ੋਨ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਵਾਸਦੇਵ ਸਿੰਘ ਮਰੂਲਾ ਵਲੋਂ ਹਲਕਾ ਚੱਬੇਵਾਲ ਵਿਚ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ, ਜਿਸ ਦੌਰਾਨ ਉਨ੍ਹਾਂ ਵਲੋਂ ਹਲਕਾ ਚੱਬੇਵਾਲ ਦੇ ਵੱਖ-ਵੱਖ ...

ਪੂਰੀ ਖ਼ਬਰ »

ਮਾਨਸਰ-ਸਲੋਵਾਲ ਲਿੰਕ ਸੜਕ ਦੀ ਹਾਲਤ ਬੇਹੱਦ ਖ਼ਸਤਾ

ਭੰਗਾਲਾ, 25 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਕਸਬਾ ਮਾਨਸਰ ਤੋਂ ਸਲੋਵਾਲ ਨੂੰ ਜਾਂਦੀ ਲਿੰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਦੇ ਕਰਨ ਰਾਹਗੀਰਾਂ ਨੂੰ ਚੱਲਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ਸੜਕ ਟੁੱਟੀ ਹੋਣ ਕਰਕੇ ਪਿੰਡ ਵਾਸੀ ਅਤੇ ਲੋਕਾਂ ...

ਪੂਰੀ ਖ਼ਬਰ »

ਪਿੰਗਲਵਾੜਾ ਸੁਸਾਇਟੀ ਅੰਮਿ੍ਤਸਰ ਨੇ ਆਸ਼ਾ ਕਿਰਨ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਉਪਕਰਨ ਵੰਡੇ

ਹੁਸ਼ਿਆਰਪੁਰ, 25 ਜੁਲਾਈ (ਹਰਪ੍ਰੀਤ ਕੌਰ)- ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਆਸ਼ਾਦੀਪ ਵੈਲਫ਼ੇਅਰ ਸੁਸਾਇਟੀ ਵਲੋਂ ਪਿੰਗਲਵਾੜਾ ਸੁਸਾਇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੱਚਿਆਂ ਨੂੰ ਕੇ.ਐਫ਼.ਓ, ਗਰਦਨ ਦੀ ਬੈਲਟ, ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਪੁਸਤਕ 'ਕਿੱਕਰਾਂ ਦੇ ਫ਼ੁੱਲ' ਜਾਰੀ

ਪੱਸੀ ਕੰਢੀ, 25 ਜੁਲਾਈ (ਜਗਤਾਰ ਸਿੰਘ ਰਜਪਾਲਮਾ)- ਕਹਾਣੀਕਾਰੀ ਅਮਨਜੀਤ ਕੌਰ ਦੁਆਰਾ ਲਿਖੀ ਕਹਾਣੀਆਂ ਦੀ ਪੁਸਤਕ 'ਕਿੱਕਰਾਂ ਦੇ ਫੁੱਲ' ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਵਲੋਂ ਪਿੰਡ ਮਾਨਗੜ੍ਹ ਵਿਖੇ ਆਯੋਜਿਤ ਸਾਹਿੱਤਿਕ ਸਮਾਗਮ ਦੌਰਾਨ ਲੋਕ ਅਰਪਿਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਐਸ. ਡੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹਰਿਆਣਾ, 25 ਜੁਲਾਈ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਦੇ ਬੀ.ਵਾਕ ਬੈਂਕਿੰਗ ਅਤੇ ਫਾਇਨੈਂਸ਼ਲ ਸਰਵਿਸਿਜ਼ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਰਾਜੀਵ ਕੁਮਾਰ ਨੇ ਦੱਸਿਆ ਕਿ ਤਰਗੁਣ ਕੌਰ ਨੇ ...

ਪੂਰੀ ਖ਼ਬਰ »

ਰਾਮ ਭਜਨ ਚੌਧਰੀ ਨੇ ਬਤੌਰ ਹੈੱਡਮਾਸਟਰ ਕਮਾਨ ਸੰਭਾਲੀ

ਰਾਮਗੜ੍ਹ ਸੀਕਰੀ, 25 ਜੁਲਾਈ (ਕਟੋਚ)-ਸਿੱਖਿਆ ਵਿਭਾਗ ਵਲੋਂ ਨਵਨਿਯੁਕਤ ਹੈੱਡ ਮਾਸਟਰ ਸ੍ਰੀ ਰਾਮ ਭਜਨ ਚੌਧਰੀ ਨੇ ਸਰਕਾਰੀ ਹਾਈ ਸਕੂਲ ਅਮਰੋਹ ਵਿਖੇ ਨਵੀਂ ਜ਼ਿੰਮੇਵਾਰੀ ਦੀ ਕਮਾਨ ਸੰਭਾਲ ਲਈ ਹੈ | ਬੀਤੇ ਦਿਨ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਸਟਾਫ਼ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਹੇਮ ਰਾਜ ਟੱਬਾ ਸਰਬਸੰਮਤੀ ਨਾਲ ਲੈਂਡ ਮਾਰਗੇਜ ਬੈਂਕ ਦੇ ਡਾਇਰੈਕਟਰ ਚੁਣੇ

ਬੀਣੇਵਾਲ, 25 ਜੁਲਾਈ (ਬੈਜ ਚੌਧਰੀ)- ਗੜ੍ਹਸ਼ੰਕਰ ਪ੍ਰਾਇਮਰੀ ਸਹਿਕਾਰੀ ਖੇਤੀ ਵਿਕਾਸ ਬੈਂਕ ਲਿਮ. ਗੜ੍ਹਸ਼ੰਕਰ ਦੇ ਬੋਰਡ ਆਫ਼ ਡਾਇਰੈਕਟਰ ਦੀ ਹੋਈ ਚੋਣ ਵਿਚ ਬੀਤ ਜ਼ੋਨ-3 ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਹੇਮ ਰਾਜ ਟੱਬਾ ਸਰਬਸੰਮਤੀ ਨਾਲ ਡਾਇਰੈਕਟਰ ਚੁਣੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਮਰਨਾਈਆਂ ਕਲਾਂ ਦੇ ਨੌਜਵਾਨਾਂ ਨੂੰ ਜਿੰਮ ਮਸ਼ੀਨ ਭੇਟ

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈਲਫੇਅਰ ਸੁਸਾਇਟੀ ਅੱਤੋਵਾਲ ਵਲੋਂ ਪਿੰਡ ਮਰਨਾਈਆ ਕਲਾਂ ਦੇ ਨੌਜਵਾਨਾਂ ਨੂੰ ਜਿੰਮ ਮਸ਼ੀਨ ਭੇਟ ਕੀਤੀ ਗਈ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਚੰਦਨ ਕਮਲ ਨੇ ਕਿਹਾ ਕਿ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ 'ਤੇ ਮਾਮਲਾ ਦਰਜ

ਮਾਹਿਲਪੁਰ, 25 ਜੁਲਾਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਵਰਗ਼ਲਾ ਕੇ ਲਿਜਾਣ ਵਾਲੇ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਸਨਮਾਨਿਤ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਕੋਵਿਡ-19 ਦੌਰਾਨ ਰਿਆਤ ਬਾਹਰਾ ਨਰਸਿੰਗ ਕਾਲਜ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਵਲੋਂ ਨਿਭਾਈਆਂ ਸੇਵਾਵਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਜਨਮ ਦਿਨ ਮੌਕੇ ਜਾਗਰੂਕਤਾ ਮਾਰਚ ਕੱਢਿਆ

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸ੍ਰੀ ਭਗਵਾਨ ਪਰਸ਼ੂਰਾਮ ਸੈਨਾ ਅਤੇ ਅਖਿਲ ਭਾਰਤੀ ਬ੍ਰਾਹਮਣ ਏਕਤਾ ਪ੍ਰੀਸ਼ਦ ਵਲੋਂ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੇ ਜਨਮ ਦਿਨ ਮੌਕੇ ਸੂਬਾ ਇੰਚਾਰਜ ਆਸ਼ੂਤੋਸ਼ ਸ਼ਰਮਾ ਦੀ ਅਗਵਾਈ 'ਚ ਸ੍ਰੀ ਭਗਵਾਨ ਪਰਸ਼ੂਰਾਮ ਚੌਕ 'ਚ ...

ਪੂਰੀ ਖ਼ਬਰ »

ਪਿੰਡ ਨੰਗਲ ਖੁੰਗਾ ਦੇ ਸੈਂਕੜੇ ਪਰਿਵਾਰਾਂ ਵਲੋਂ ਔਲਖ ਨੂੰ ਸਮਰਥਨ

ਟਾਂਡਾ ਉੜਮੁੜ, 25 ਜੁਲਾਈ (ਕੁਲਬੀਰ ਸਿੰਘ ਗੁਰਾਇਆ)-ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰਕੇ ਲੋਕਾਂ ਨੂੰ ਆਪਣੇ ਨਾਲ ਜੋੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸੇ ਹੀ ਕੜੀ ਤਹਿਤ ਅੱਜ ਆਪ ਆਗੂ ਹਰਮੀਤ ਸਿੰਘ ਔਲਖ ...

ਪੂਰੀ ਖ਼ਬਰ »

ਪਿੰਡ ਕੋਟਲਾ ਨੌਧ ਸਿੰਘ 'ਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਮਾਪਤ

ਹੁਸ਼ਿਆਰਪੁਰ, 25 ਜੁਲਾਈ (ਹਰਪ੍ਰੀਤ ਕੌਰ)- ਪਿੰਡ ਕੋਟਲਾ ਨੌਧ ਸਿੰਘ ਵਿਖੇ ਨੌਜਵਾਨ ਸਭਾ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 10ਵਾਂ ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹੇ ਭਰ ਤੋਂ 30 ਟੀਮਾਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX