ਤਾਜਾ ਖ਼ਬਰਾਂ


ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  1 minute ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  0 minutes ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  35 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  47 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  48 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  about 1 hour ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  about 1 hour ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  49 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੀ.ਪੀ.ਆਈ.ਐਮ. ਦੀ ਬੰਗਾ ਤਹਿਸੀਲ ਦੀ ਕਾਨਫਰੰਸ ਸਮਾਪਤ

ਬੰਗਾ, 25 ਜੁਲਾਈ (ਕਰਮ ਲਧਾਣਾ)- ਸੀ.ਪੀ.ਆਈ. ਐਮ ਤਹਿਸੀਲ ਬੰਗਾ ਦੀ 23ਵੀਂ ਕਾਨਫਰੰਸ ਕਾਮਰੇਡ ਜਰਨੈਲ ਰਾਮ ਦੇ ਝੰਡਾ ਲਹਿਰਾਉਣ ਉਪਰੰਤ ਕੁਲਵੰਤ ਰਾਏ ਚੱਕਗੁਰੂ ਹਾਲ ਵਿਚ ਸ਼ੁਰੂ ਹੋਈ | ਕਾਨਫਰੰਸ ਦੀ ਪ੍ਰਧਾਨਗੀ ਜੋਗਿੰਦਰ ਲੜੋਆ, ਦਲਜੀਤ ਸਿੰਘ ਗੁਣਾਚੌਰ ਤੇ ਪ੍ਰੇਮ ਮੰਢਾਲੀ ਨੇ ਕੀਤੀ | ਸਟੀਅਰਿੰਗ ਕਮੇਟੀ ਸੁਨੀਤਾ ਤਲਵੰਡੀ ਤੇ ਬਲਵਿੰਦਰ ਕੁਮਾਰ ਹੀਓ 'ਤੇ ਅਧਾਰਿਤ ਬਣੀ | ਪਹਿਲਾਂ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਬਾਅਦ ਵਿਚ ਸਵਾਗਤੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਬੰਗਾ ਨੇ ਸਵਾਗਤੀ ਭਾਸ਼ਣ ਪੜਿ੍ਹਆ | ਕਾਨਫਰੰਸ ਦਾ ਉਦਘਾਟਨ ਸੀ.ਪੀ.ਆਈ. ਐਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕੀਤਾ | ਆਪਣੇ ਭਾਸ਼ਣ 'ਚ ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਜਥੇਬੰਦਕ ਕਾਨਫਰੰਸਾਂ ਪਿਛਲੇ ਕੰਮਾਂ ਦਾ ਲੇਖਾ-ਜੋਖਾ ਕਰਕੇ ਜਥੇਬੰਦੀ ਨੂੰ ਇਨਕਲਾਬੀ ਸੇਧ ਦਿੰਦੀਆਂ ਹਨ | ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਬਲਵੀਰ ਸਿੰਘ ਜਾਡਲਾ ਨੇ ਕਿਹਾ ਕਿ ਬੰਗਾ ਤਹਿਸੀਲ ਅੰਦਰ ਪਾਰਟੀ ਬਹੁਤ ਪੁਰਾਣੀ ਹੈ ਤੇ ਇਸ ਦਾ ਇਤਿਹਾਸ ਬੜਾ ਸ਼ਾਨਾਮਤੀ ਹੈ | ਕਾਨਫਰੰਸ ਨੇ ਸਿਮਰ ਚੰਦ ਝਿੰਗੜਾਂ, ਚਰਨ ਦਾਸ ਗੋਬਿੰਦਪੁਰ, ਮਹਿੰਦਰ ਕੌਰ ਚਕਗੁਰੂ ਤੇ ਕੁਲਵੰਤ ਕੌਰ ਪਠਲਾਵਾ ਨੂੰ ਸਨਮਾਨਿਤ ਕੀਤਾ | ਕਾਨਫਰੰਸ ਵਿਚ 99 ਡੈਲੀਗੇਟ ਤੇ 10 ਦਰਸ਼ਕਾਂ ਨੇ ਹਿੱਸਾ ਲਿਆ | ਕਾਨਫਰੰਸ ਦੌਰਾਨ ਗੁਰਨੇਕ ਸਿੰਘ ਮਜਾਰੀ ਦੀ ਯਾਦ 'ਚ ਟੈਕਸੀ ਯੂਨੀਅਨ ਵਲੋਂ ਛਬੀਲ ਦੀ ਸੇਵਾ ਵੀ ਕੀਤੀ ਗਈ | ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਨਵੀਂ 19 ਮੈਂਬਰੀ ਕਮੇਟੀ ਦਾ ਪੈਨਲ ਪੇਸ਼ ਕੀਤਾ | ਜਿਸ ਵਿਚ ਕੁਲਦੀਪ ਝਿੰਗੜ, ਜੋਗਿੰਦਰ ਲੜੋਆ, ਸੁਨੀਤਾ ਤਲਵੰਡੀ, ਬਲਵਿੰਦਰ ਬੰਗਾ, ਪ੍ਰੇਮ ਸਿੰਘ ਮੰਢਾਲੀ, ਰੌਸ਼ਨ ਲਾਲੀ, ਦਲਜੀਤ ਸਿੰਘ ਗੁਣਾਚੌਰ, ਬਲਵਿੰਦਰ ਕੁਮਾਰ ਹੀਉਂ, ਪਾਲੀ ਗੁਣਾਚੌਰ, ਨਾਜਰ ਸਿੰਘ ਮੰਢਾਲੀ, ਹੁਸਨ ਮਾਂਗਟ, ਬਗਾ ਸਿੰਘ ਕੰਗਰੌੜ, ਬੀਬੀ ਅਮਰਜੀਤ ਕੌਰ, ਚਰਨਜੀਤ ਚੰਨੀ ਪੂੰਨੀਆਂ, ਕਮਲਜੀਤ ਰਕੜ, ਪਰਮਜੀਤ ਸਾਬਕਾ ਐੱਮ. ਸੀ, ਮਾਸਟਰ ਅਸ਼ੋਕ ਮੇਹਲੀ ਤੇ ਦੋ ਸੀਟਾਂ ਖਾਲੀ ਰਖੀਆਂ ਗਈਆਂ | ਗੁਰਦੀਪ ਗੁਲਾਟੀ ਤੇ ਚਮਨ ਲਾਲ ਲਖਪੁਰ ਇਨਵਾਇਟੀ ਮੈਂਬਰ ਲਏ ਗਏ | ਵੈਟਰਨ ਮੈਂਬਰ ਚਮਨ ਲਾਲ ਮਲਾ, ਨਿਰਮਲ ਦਾਸ ਨੂਰਪੁਰ ਤੇ ਮੋਹਣ ਲਾਲ ਗੋਬਿੰਦਪੁਰ ਲਏ ਗਏ | ਕਮੇਟੀ ਨੇ ਪਹਿਲੀ ਮੀਟਿੰਗ ਕਰਕੇ ਕੁਲਦੀਪ ਝਿੰਗੜ ਨੂੰ ਮੁੜ ਸਕੱਤਰ ਚੁਣ ਲਿਆ | ਇਸ ਮੌਕੇ 43 ਮੈਂਬਰੀ ਡੈਲੀਗੇਟਾਂ ਦੀ ਚੋਣ ਜ਼ਿਲ੍ਹਾ ਕਾਨਫਰੰਸ ਲਈ ਕੀਤੀ | ਕਾਨਫਰੰਸ 'ਚ 25 ਜੁਲਾਈ ਤੋਂ 8 ਅਗਸਤ ਤੱਕ ਪ੍ਰਚਾਰ ਮੁਹਿੰਮ ਦਾ ਆਗਾਜ਼ ਪਿੰਡ ਗੋਬਿੰਦਪੁਰ ਤੋਂ ਕੀਤਾ ਜਾਵੇਗਾ ਤੇ 9 ਅਗਸਤ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਨਵਾਂਸ਼ਹਿਰ ਵਿਖੇ ਕਰਨ ਦਾ ਫ਼ੈਸਲਾ ਲਿਆ |

ਮਿਡਲ ਸਕੂਲ ਭੰਗਲ ਖੁਰਦ ਦੇ ਵਿਕਾਸ ਲਈ ਰਾਸ਼ੀ ਭੇਟ

ਮੱਲਪੁਰ ਅੜਕਾਂ, 25 ਜੁਲਾਈ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਸਮਾਰਟ ਕਲਾਸ ਰੂਮ ਦੇ ...

ਪੂਰੀ ਖ਼ਬਰ »

ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ-ਡੀ.ਈ.ਓ.

ਪੋਜੇਵਾਲ ਸਰਾਂ, 25 ਜੁਲਾਈ (ਨਵਾਂਗਰਾਈਾ)- ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅ ਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ...

ਪੂਰੀ ਖ਼ਬਰ »

ਤੀਜੀ ਲਹਿਰ ਤੋਂ ਬੱਚਿਆਂ ਨੂੰ ਬਚਾਅ ਕੇ ਰੱਖਣ ਦੀ ਜ਼ਰੂਰਤ-ਡਾ: ਬਖਸ਼ੀਸ਼ ਸਿੰਘ

ਨਵਾਂਸ਼ਹਿਰ, 25 ਜੁਲਾਈ (ਹਰਵਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (295)-ਏ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਅਲਾਚੌਰ ਵਿਖੇ ਬਲਕਾਰ ਕਟਾਰੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਡਾ: ਬਖਸ਼ੀਸ਼ ਸਿੰਘ ਸਰਜੀਕਲ ਸਪੈਸ਼ਲਿਸਟ ...

ਪੂਰੀ ਖ਼ਬਰ »

ਕਾਰਗਿਲ ਦਿਵਸ 'ਤੇ ਵਿਸ਼ੇਸ਼

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

 'ਖੁਸ਼ਨਸੀਬ ਹੈਾ ਵੋ, ਜੋ ਵਤਨ ਪਰ ਮਿਟ ਜਾਤੇ ਹੈਾ, ਮਰ ਕਰ ਭੀ ਵੋ ਲੋਗ ਅਮਰ ਹੋ ਜਾਤੇ ਹੈਾ' 'ਜਿਸਕਾ ਖੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸਮਰਥਨ 'ਚ ਰੋਸ ਮਾਰਚ ਸਬੰਧੀ ਮੀਟਿੰਗਾਂ

ਜਾਡਲਾ/ਉਸਮਾਨਪੁਰ, 25 ਜੁਲਾਈ (ਬਲਦੇਵ ਸਿੰਘ ਬੱਲੀ, ਸੰਦੀਪ ਮਝੂਰ) - ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਜਾਫ਼ਰਪੁਰ ਤੇ ਵਿਧਾਨ ਸਭਾ ਪ੍ਰਧਾਨ ਰਸ਼ਪਾਲ ਮਹਾਲੋਂ ਨੇ 27 ਜੁਲਾਈ ਨੂੰ ਕਿਸਾਨ ਅੰਦੋਲਨ ਦੇ ਸਮਰਥਨ 'ਚ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 31 ਨੂੰ

ਔੜ/ਝਿੰਗੜਾਂ, 25 ਜੁਲਾਈ (ਕੁਲਦੀਪ ਸਿੰਘ ਝਿੰਗੜ)- ਸੰਤ ਬਾਬਾ ਪੂਰਨ ਦਾਸ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ 29 ਤੋਂ 31 ਜੁਲਾਈ ਨੂੰ ਉਨ੍ਹਾਂ ਦੇ ਧਾਰਮਿਕ ਸਥਾਨ ਡੇਰਾ ਸੰਤ ਬਾਬਾ ਪੂਰਨ ਦਾਸ ਕਾਲੇਵਾਲ ਭਗਤਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਾਨ ਦੇ ...

ਪੂਰੀ ਖ਼ਬਰ »

ਗੁ: ਪ੍ਰਭੂ ਨਿਵਾਸ ਵਿਖੇ ਸਾਵਣ ਪੁੰਨਿਆ ਨੂੰ ਸਮਰਪਿਤ ਸਮਾਗਮ

ਭੱਦੀ, 25 ਜੁਲਾਈ (ਨਰੇਸ਼ ਧੌਲ)- ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਿਖੇ ਸਾਵਣ ਦੀ ਪੁੰਨਿਆ ਨੂੰ ਸਮਰਪਿਤ ਸਮਾਗਮ ਸੰਤ ਬਾਬਾ ਪ੍ਰੇਮ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਅਮਰਜੀਤ ਸਿੰਘ ਧੌਲ, ...

ਪੂਰੀ ਖ਼ਬਰ »

ਕਾ. ਨੂਰਪੁਰੀ ਵਲੋਂ ਮੰਗਾਂ ਦੇ ਪ੍ਰਚਾਰ ਦੀ ਸਾਂਝੀ ਮੁਹਿੰਮ ਦਾ ਗੋਬਿੰਦਪੁਰ ਤੋਂ ਆਗਾਜ਼

ਬੰਗਾ, 25 ਜੁਲਾਈ (ਕਰਮ ਲਧਾਣਾ)- ਪਿੰਡ ਗੋਬਿੰਦਪੁਰ ਤੋਂ ਮੰਗਾਂ ਦੇ ਪ੍ਰਚਾਰ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਸੀਟੂ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝਾ ਇਕੱਠ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮੋਹਣ ਲਾਲ ਅਤੇ ਕਮਲਜੀਤ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਨਵਾਂ ਪਿੰਡ ਟੱਪਰੀਆਂ ਨੂੰ 2 ਲੱਖ ਦਾ ਚੈੱਕ

ਭੱਦੀ, 25 ਜੁਲਾਈ (ਨਰੇਸ਼ ਧੌਲ)- ਮੌਜੂਦਾ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਮੰਤਵ ਹਿੱਤ ਪਿੰਡਾਂ ਨੂੰ ਗ੍ਰਾਂਟਾਂ ਵੰਡਣ ਦੀ ਲੜੀ ਤਹਿਤ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਨਵਾਂ ਪਿੰਡ ਟੱਪਰੀਆਂ ਵਿਖੇ ਅਮਰ ਸ਼ਹੀਦ ਅਜੈ ਕੁਮਾਰ ਸਪੋਰਟਸ ...

ਪੂਰੀ ਖ਼ਬਰ »

ਗੜ੍ਹਸ਼ੰਕਰ ਹਲਕੇ ਦੇ ਕਿਸਾਨਾਂ ਵਲੋਂ ਚੱਕ ਗੁਰੂ ਵਿਖੇ ਮੀਟਿੰਗ

ਸਮੁੰਦੜਾ, 25 ਜੁਲਾਈ (ਤੀਰਥ ਸਿੰਘ ਰੱਕੜ) - ਪਿੰਡ ਚੱਕ ਗੁਰੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਹਲਕਾ ਗੜ੍ਹਸ਼ੰਕਰ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਇਲਾਕੇ ਦੀ ਕਿਸਾਨ ਜਥੇਬੰਦੀ ਦਾ ਗਠਨ ਕਰਨ, ਦਿੱਲੀ ਕਿਸਾਨ ਮੋਰਚੇ 'ਚ ...

ਪੂਰੀ ਖ਼ਬਰ »

ਲਵਪ੍ਰੀਤ ਨੂੰ ਸਮਰਪਿਤ ਮੋਮਬੱਤੀ ਮਾਰਚ ਕੱਢਿਆ

ਬਲਾਚੌਰ, 25 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਕਥਿਤ ਠੱਗ ਲਾੜੀ ਤੇ ਉਸ ਦੇ ਪਰਿਵਾਰ ਵਲੋਂ ਕੀਤੀ ਧੋਖਾਧੱੜੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਜੀਵਨ ਲੀਲਾ ਸਮਾਪਤ ਕਰਨ ਵਾਲੇ ਜ਼ਿਲ੍ਹਾ ਬਰਨਾਲਾ ਦੇ ਕਸਬਾ ਧਨੋਲਾ ਵਾਸੀ ਲਵਪ੍ਰੀਤ ਸਿੰਘ ਲਾਡੀ ਨਮਿਤ ਅੱਜ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ 'ਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ, 25 ਜੁਲਾਈ (ਹਰਵਿੰਦਰ ਸਿੰਘ)- ਨਵਾਂਸ਼ਹਿਰ ਦੇ ਥਾਣਾ ਸਿਟੀ ਦੀ ਪੁਲਿਸ ਵਲੋਂ ਆਵਾਜਾਈ ਵਿਚ ਵਿਘਨ ਪਾਉਣ 'ਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਾਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਬਾ ...

ਪੂਰੀ ਖ਼ਬਰ »

ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਕਰਚਮਾਰੀ ਸਘੰਰਸ਼ ਲਈ ਮਜਬੂਰ-ਬੀਬੀ ਕਟਾਰੀਆ

ਪੋਜੇਵਾਲ ਸਰਾਂ, 25 ਜੁਲਾਈ (ਰਮਨ ਭਾਟੀਆ) - ਸੂਬੇ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ ਤੇ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੀਆ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਅੱਜ ਹਰੇਕ ਸਰਕਾਰੀ ਵਿਭਾਗ ਦੇ ਕਰਮਚਾਰੀ ਕੰਮਕਾਰ ਛੱਡ ਕੇ ਮਜ਼ਬੂਰ ਹੋ ...

ਪੂਰੀ ਖ਼ਬਰ »

ਨਾਮ ਜਪਦਿਆਂ ਕਿਰਤ ਕਰਨੀ ਨੇਕ ਇਨਸਾਨ ਦੀ ਨਿਸ਼ਾਨੀ-ਸੰਤ ਸ਼ਾਮ ਦਾਸ

ਬੰਗਾ, 25 ਜੁਲਾਈ (ਕਰਮ ਲਧਾਣਾ)- ਸੰਤ ਮੰਗਲ ਦਾਸ ਉਦਾਸੀ ਡੇਰਾ ਮਾਹਿਲ ਗਹਿਲਾ ਦੇ ਮੁੱਖ ਸੇਵਾਦਾਰ ਸੰਤ ਸ਼ਾਮ ਦਾਸ ਨੇ ਕਿਹਾ ਕਿ ਚੰਗੇ ਇਨਸਾਨ ਹੋਣ ਦੀ ਨਿਸ਼ਾਨੀ ਇਹੋ ਹੈ ਕਿ ਨਾਮ ਜਪਦਿਆਂ ਹੱਥੀਂ ਸੱਚੀ-ਸੁੱਚੀ ਕਰਨੀ ਚਾਹੀਦੀ ਹੈ, ਇਹ ਰਾਹ ਪ੍ਰਮਾਤਮਾ ਨਾਲ ਜੋੜਦਾ ਹੈ | ਉਹ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨਵਾਂਸ਼ਹਿਰ, 25 ਜੁਲਾਈ (ਹਰਵਿੰਦਰ ਸਿੰਘ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਬਾ ਚੈਕਿੰਗ ...

ਪੂਰੀ ਖ਼ਬਰ »

ਮੋਦੀ ਸਰਕਾਰ ਹਾਰੇਗੀ ਤੇ ਕਿਸਾਨ ਜਿੱਤਣਗੇ-ਖਹਿਰਾ

ਮਜਾਰੀ/ਸਾਹਿਬਾ, 25 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਦੇਸ਼ ਦੇ ਕਿਸਾਨਾਂ ਕੋਲੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ਬਣਾਏ ਕਾਲੇ ਕਾਨੂੰਨਾਂ ਨੂੰ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ, ਸੰਘਰਸ਼ ਚਾਹੇ ਜਿੰਨਾ ਸਮਾਂ ਮਰਜ਼ੀ ਚੱਲੇ | ਇਹ ...

ਪੂਰੀ ਖ਼ਬਰ »

ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵਾਤਾਵਰਨ ਦੀ ਸ਼ੁੱਧਤਾ ਜਰੂਰੀ-ਡਾ. ਸੁੱਖੀ

ਮੇਹਲੀ, 25 ਜੁਲਾਈ (ਸੰਦੀਪ ਸਿੰਘ)- ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵਾਤਾਵਰਨ ਦੀ ਸ਼ੁਧਤਾ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵਲੋਂ ਪਿੰਡ ਮੇਹਲੀ ਵਿਖੇ ਐਸ.ਓ.ਆਈ. ਜ਼ਿਲ੍ਹਾ ਪ੍ਰਧਾਨ ਕਮਲਜੀਤ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਦੀ ਬਹਿਰਾਮ 'ਚ ਪਲੇਠੀ ਮੀਟਿੰਗ

ਬਹਿਰਾਮ, 25 ਜੁਲਾਈ (ਨਛੱਤਰ ਸਿੰਘ ਬਹਿਰਾਮ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਪੰਜਾਬ ਵਿਚ ਗਠਜੋੜ ਹੋਣਾ ਸੂਬੇ ਦੇ ਹਰ ਵਰਗ ਲਈ ਸ਼ੁੱਭ ਸੰਦੇਸ਼ ਹੈ | ਇਹ ਸ਼ਬਦ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਾਬਕਾ ਸਰਪੰਚ ਬੀਬੀ ਪਰਮਜੀਤ ਕੌਰ ਦੇ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ 'ਚ ਅਸਫ਼ਲ ਰਹੀ ਸੂਬਾ ਸਰਕਾਰ-ਅਕਾਲੀ ਆਗੂ

ਪੋਜੇਵਾਲ ਸਰਾਂ, 25 ਜੁਲਾਈ (ਨਵਾਂਗਰਾਈਾ) - ਪੰਜਾਬ ਦੇ ਨੌਜਵਾਨਾਂ ਨੂੰ ਵਾਅਦੇ ਅਨੁਸਾਰ ਘਰ-ਘਰ ਨੌਕਰੀਆਂ ਦੇਣ ਵਿਚ ਮੌਜੂਦਾ ਸਰਕਾਰ ਫ਼ੇਲ੍ਹ ਸਾਬਤ ਹੋਈ | ਇਹ ਵਿਚਾਰ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਬਿ੍ਗੇਡੀਅਰ ਰਾਜ ਕੁਮਾਰ, ਚੇਅਰਮੈਨ ਬਿਮਲ ਕੁਮਾਰ ਨੇ ਪਿੰਡ ...

ਪੂਰੀ ਖ਼ਬਰ »

ਉੜਾਪੜ ਤੋਂ ਕਿਸਾਨਾਂ ਦਾ ਜਥਾ ਲੰਗਰਾਂ ਲਈ ਰਸਦਾਂ ਲੈ ਕੇ ਹੋਇਆ ਰਵਾਨਾ

ਉੁੜਾਪੜ/ਲਸਾੜਾ, 25 ਜੁਲਾਈ (ਲਖਵੀਰ ਸਿੰਘ ਖੁਰਦ)- ਦਿੱਲੀ 'ਚ ਚੱਲ ਰਹੇ ਕਿਸਾਨ ਮੋਰਚੇ 'ਚ ਉੜਾਪੜ ਦੇ ਸਮੂਹ ਕਿਸਾਨਾਂ ਵਲੋਂ ਵੀ ਮੋਰਚੇ ਨੂੰ ਪੂਰੀ ਤਨਦੇਹੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ | ਜਿੱਥੇ ਇਸ ਵਾਰੀ ਵੀ ਕਿਸਾਨਾਂ ਦੇ ਵੱਡੇ ਜਥੇ ਇਸ ਨਗਰ ਤੋਂ ਆਪਣੀ ਹਾਜ਼ਰੀ ...

ਪੂਰੀ ਖ਼ਬਰ »

ਡਾ. ਸੁੱਖੀ ਵਲੋਂ ਗੜੁਪੱੜ ਵਿਖੇ ਮੀਟਿੰਗ

ਔੜ, 25 ਜੁਲਾਈ (ਜਰਨੈਲ ਸਿੰਘ ਖੁਰਦ)- ਸੂੁਬੇ ਦੀ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਆਪਣੇ ਕਾਰਜਕਾਲ ਦੇ ਦੌਰਾਨ ਚੋਣਾਂ ਵੇਲੇ ਕੀਤੇ ਵਾਆਦਿਆਂ 'ਚੋਂ ਇਕ ਵੀ ਪੂਰਾ ਨਹੀ ਕੀਤਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ...

ਪੂਰੀ ਖ਼ਬਰ »

ਏ.ਐੱਸ.ਆਈ. ਸੰਦੀਪ ਸ਼ਰਮਾ ਨੇ ਅਹੁਦਾ ਸੰਭਾਲਿਆ

ਮੇਹਲੀ, 25 ਜੁਲਾਈ (ਸੰਦੀਪ ਸਿੰਘ)- ਮੇਹਲੀ ਚੌਕੀ ਵਿਖੇ ਚੌਂਕੀ ਇੰਚਾਰਜ ਏ. ਐੱਸ. ਆਈ. ਸੰਦੀਪ ਸ਼ਰਮਾ ਨੇ ਏ.ਐਸ.ਆਈ. ਦੁਨੀ ਚੰਦ ਦੀ ਜਗ੍ਹਾ ਅਹੁੱਦਾ ਸੰਭਾਲਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਲਈ ਪੁਲਿਸ ਹਰ ਸਮੇਂ ਹਾਜ਼ਰ ਹੈ, ਪ੍ਰੰਤੂ ਉਹ ...

ਪੂਰੀ ਖ਼ਬਰ »

ਮਹੰਤ ਪਰਗਣ ਦਾਸ ਦੀ ਬਰਸੀ ਕੱਲ੍ਹ

ਬਹਿਰਾਮ, 26 ਜੁਲਾਈ (ਨਛੱਤਰ ਸਿੰਘ ਬਹਿਰਾਮ)- ਮਹਾਨ ਤਪੱਸਵੀ ਮਹੰਤ ਪਰਗਣ ਦਾਸ ਡੇਰਾ ਪ੍ਰੇਮਪੁਰਾ ਜਗਤਪੁਰ ਬਘੌਰਾ ਦੀ ਬਰਸੀ 27 ਜੁਲਾਈ ਨੂੰ ਡੇਰੇ ਵਿਚ ਮਨਾਈ ਜਾਵੇਗੀ | ਇਸ ਸਬੰਧੀ ਇੱਥੇ ਜਾਣਕਾਰੀ ਦਿੰਦਿਆ ਮਹੰਤ ਅਮਰੀਕ ਦਾਸ ਤੇ ਬਾਬਾ ਮੱਖਣ ਸਿੰਘ ਨੇ ਦੱਸਿਆ ਕਿ ਜਿਥੇ ...

ਪੂਰੀ ਖ਼ਬਰ »

ਗੁਰਪ੍ਰੀਤ ਹੀਰਾ ਦੀ ਮੌਤ 'ਤੇ ਸੰਧਵਾਂ ਸਕੂਲ 'ਚ ਸ਼ੋਕ ਸਭਾ

ਸੰਧਵਾਂ, 25 ਜੁਲਾਈ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ 'ਚ ਨੌਵੀਂ ਜਮਾਤ ਵਿਚ ਪੜ੍ਹਦੇ ਹੋਣਹਾਰ ਵਿਦਿਆਰਥੀ ਗੁਰਪ੍ਰੀਤ ਹੀਰਾ ਪੁੱਤਰ ਝਲਮਣ ਦਾਸ ਵਾਸੀ ਸੰਧਵਾਂ ਦੀ ਮੌਤ 'ਤੇ ਸਕੂਲ ਸਟਾਫ਼ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਕਾਲੇ ਕਾਨੂੰਨ ਵਾਪਸ ਤੇ ਐਮ.ਐਸ.ਪੀ. ਗਾਰੰਟੀ ਮਿਲਣ 'ਤੇ ਅੰਦੋਲਨ ਖ਼ਤਮ ਹੋਵੇਗਾ-ਖਹਿਰਾ

ਪੋਜੇਵਾਲ ਸਰਾਂ, 25 ਜੁਲਾਈ (ਨਵਾਂਗਰਾਈਾ)- ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਸਬੰਧੀ ਬਣਾਏ ਬਿੱਲ ਵਾਪਸ ਨਹੀਂ ਲੈਂਦੀ ਕਿਸਾਨ ਆਪਣਾ ਅੰਦੋਲਨ ਖ਼ਤਮ ਨਹੀਂ ਕਰਨਗੇ | ਇਹ ਪ੍ਰਗਟਾਵਾ ਹਰਮਿੰਦਰ ਸਿੰਘ ਖਹਿਰਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਤੇ ...

ਪੂਰੀ ਖ਼ਬਰ »

ਗੁਰੂ ਕਿ੍ਪਾ ਜ਼ਰੀਏ ਜੀਵ ਹਰ ਕੁਰੀਤੀ ਤੋਂ ਬਚ ਕੇ ਪ੍ਰਮਾਤਮਾ ਨਾਲ ਜੁੜ ਸਕਦੈ-ਭੂਰੀਵਾਲੇ

ਟੱਪਰੀਆਂ ਖੁਰਦ, 25 ਜੁਲਾਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੋਢੀ ਸ੍ਰੀ ਸਤਿਗੁਰੂ ਬ੍ਰਹਮਸਾਗਰ ਮਹਾਰਾਜ ਭੂਰੀਵਾਲਿਆਂ ਦੀ ਤਪੋ ਸਥਲੀ ਕੁਟੀਆ ਮਹਾਰਾਜ ਭੂਰੀਵਾਲੇ ਨੇੜੇ ਭਰਤ ਨਗਰ ਚੌਕ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਲਕਸ਼ਿਆ ਫਾਊਾਡੇਸ਼ਨ ਵਲੋਂ 'ਰਣਭੂਮੀ' ਵਾਲੀਬਾਲ ਲੀਗ

ਭੱਦੀ, 25 ਜੁਲਾਈ (ਨਰੇਸ਼ ਧੌਲ) - ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਹਿੱਤ ਲਕਸ਼ਿਆ ਫਾਉਂਡੇਸ਼ਨ ਵਲੋਂ ਇਲਾਕੇ ਦੇ ਪਿੰਡਾਂ ਅੰਦਰ ਵਾਲੀਬਾਲ ਲੀਗ ਮੈਚ ਕਰਵਾਏ ਜਾ ਰਹੇ ਹਨ, ਜਿਸ ਦੀ ਲੜੀ ਤਹਿਤ ਪਿੰਡ ਰੱਤੇਵਾਲ, ਪਿੰਡ ਰਾਜੂ ਮਜਾਰਾ ਆਦਿ ਵਿਖੇ ਮੈਚ ਕਰਵਾਉਣ ...

ਪੂਰੀ ਖ਼ਬਰ »

ਪਿੰਡ ਜੰਡਿਆਲਾ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਕਟਾਰੀਆਂ, 25 ਜੁਲਾਈ (ਨਵਜੋਤ ਸਿੰਘ ਜੱਖੂ)- ਪਿੰਡ ਜੰਡਿਆਲਾ ਵਿਖੇ ਕਿ੍ਕੇਟ ਟੂਰਨਾਮੈਂਟ ਲੱਖ ਦਾਤਾ ਸਪੋਰਟਸ ਕਲੱਬ ਜੰਡਿਆਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਖੇਡ ਕਲੱਬਾਂ ਤੇ ਪਿੰਡਾਂ ਨੂੰ ਚੈੱਕ ਤਕਸੀਮ

ਬਲਾਚੌਰ, 25 ਜੁਲਾਈ (ਸ਼ਾਮ ਸੁੰਦਰ ਮੀਲੂ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਅਤੇ ਪਿੰਡਾਂ ਨੂੰ 8.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ | ਇਸ ਦੌਰਾਨ ਉਨ੍ਹਾਂ ਸਤਲੁਜ ਸਪੋਰਟਸ ਐਂਡ ਵੈਲਫੇਅਰ ਕਲੱਬ ਨਾਨੋਵਾਲ ਮੰਡ ਨੂੰ ...

ਪੂਰੀ ਖ਼ਬਰ »

ਰਾਠਾਂ ਵਲੋਂ ਅਲੀਪੁਰ ਤੇ ਗੋਲੇਵਾਲ ਵਿਖੇ ਮੀਟਿੰਗਾਂ

ਸਮੁੰਦੜਾ, 25 ਜੁਲਾਈ (ਤੀਰਥ ਸਿੰਘ ਰੱਕੜ) - ਪਿੰਡ ਅਲੀਪੁਰ ਤੇ ਗੋਲੇਵਾਲ ਵਿਖੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸਾਬਕਾ ਵਿਧਾਇਕ ਹਲਕਾ ਗੜ੍ਹਸ਼ੰਕਰ ਵਲੋਂ ਪਾਰਟੀ ਵਰਕਰਾਂ ਨਾਲ 2 ਅਗਸਤ ਨੂੰ ਪਦਰਾਣਾ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਮਾੜੀ ਕਾਰਗੁਜ਼ਾਰੀ 'ਤੇ ਸਿੱਧੂ ਪਰਦਾ ਨਹੀਂ ਪਾ ਸਕਦੇ-ਭਾਰਜ

ਹੁਸ਼ਿਆਰਪੁਰ, 25 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਜਿਹੜੇ ਭਿ੍ਸ਼ਟਾਚਾਰ ਦੇ ਨਵੇਂ-ਨਵੇਂ ਰਿਕਾਰਡ ਬਣਾਏ, ਜਿਹੜੇ ਘੁਟਾਲੇ ਕਰਕੇ ਖਜਾਨੇ ਦਾ ਨੁਕਸਾਨ ਕੀਤਾ, ਉਨ੍ਹਾਂ ਸਾਰਿਆਂ ਦਾ ਹਿਸਾਬ ਪੰਜਾਬ ਦੇ ਲੋਕ ਇਨ੍ਹਾਂ ਕੋਲੋਂ ...

ਪੂਰੀ ਖ਼ਬਰ »

ਟੂਟੋਮਜਾਰਾ ਵਿਖੇ ਗੁਰਮਤਿ ਤੇ ਸੰਤ ਸਮਾਗਮ ਅੱਜ

ਮਾਹਿਲਪੁਰ, 25 ਜੁਲਾਈ (ਰਜਿੰਦਰ ਸਿੰਘ)- ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋ ਮਜਾਰਾ ਵਿਖੇ ਸੰਤ ਰਾਮ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ 26 ਜੁਲਾਈ ਨੂੰ ਜ਼ਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾਂ ਦੀ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਅਧਿਆਪਕਾਂ ਦੀ ਸਿਖਲਾਈ ਅੱਜ ਤੋਂ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)- ਕੌਮੀ ਪ੍ਰਾਪਤੀ ਸਰਵੇਖਣ (ਨੈਸ) ਸਬੰਧੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਧਿਆਪਕਾਂ ਦੀ ਵਿਸ਼ੇਸ਼ ਸਿਖਲਾਈ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਮੰਤਵ ...

ਪੂਰੀ ਖ਼ਬਰ »

ਡਰੱਗ ਮਨੀ ਤੇ ਨਸ਼ੀਲੇ ਪਦਾਰਥ ਸਮੇਤ ਤਿੰਨ ਮੁਲਜ਼ਮ ਕਾਬੂ

ਟਾਂਡਾ ਉੜਮੁੜ, 25 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਅੱਜ ਵੱਖ-ਵੱਖ ਥਾਵਾਂ ਤੋਂ ਟਾਂਡਾ ਪੁਲਸ ਨੇ 3 ਮੁਲਜ਼ਮਾਂ ਨੂੰ ਡਰੱਗ ਮਨੀ ਤੇ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਐਸ.ਸੀ. ਮੰਡਲ ਪ੍ਰਧਾਨ ਮਾਹਿਲਪੁਰ 'ਤੇ ਕਾਤਲਾਨਾ ਹਮਲਾ

ਮਾਹਿਲਪੁਰ, 25 ਜੁਲਾਈ (ਰਜਿੰਦਰ ਸਿੰਘ)- ਅੱਜ ਕਰੀਬ 5 ਕੁ ਵਜੇ ਕਰੀਬ ਪਿੰਡ ਪਾਲਦੀ ਵਿਖੇ ਐਸ.ਸੀ. ਮੰਡਲ ਪ੍ਰਧਾਨ ਭਾਜਪਾ ਮਾਹਿਲਪੁਰ 'ਤੇ ਉਸ ਦੇ ਹੀ ਦੋਸਤ ਸਮੇਤ 8 ਦੇ ਕਰੀਬ ਹੋਰ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਸਿਵਲ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਗੜ੍ਹਸ਼ੰਕਰ ਸ਼ਹਿਰੀ ਦੇ ਅਹੁਦੇਦਾਰ ਦਾ ਐਲਾਨ

ਗੜ੍ਹਸ਼ੰਕਰ, 25 ਜੁਲਾਈ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਗੜ੍ਹਸ਼ੰਕਰ ਸ਼ਹਿਰੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਵਿਚ ਜਰਨੈਲ ਸਿੰਘ ਨਾਗਰਾ ਤੇ ਮੁਖ਼ਤਿਆਰ ਸਿੰਘ ਨੂੰ ਸਰਪ੍ਰਸਤ, ਡਾ. ਕ੍ਰਿਸ਼ਨ ਬਾਲ ਬੱਧਣ ਨੂੰ ਸ਼ਹਿਰੀ ਪ੍ਰਧਾਨ, ਰਵੀ ਰੱਲ੍ਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 25 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਪਿੰਡ ਭੂੰਗਰਨੀ ਨਜ਼ਦੀਕ ਇਕ ...

ਪੂਰੀ ਖ਼ਬਰ »

ਸੂਰਾਪੁਰ ਵਿਖੇ ਐਂਟੀ ਡੇਂਗੂ ਦਿਵਸ ਮਨਾਇਆ

ਪੱਲੀ ਝਿੱਕੀ, 25 ਜੁਲਾਈ (ਕੁਲਦੀਪ ਸਿੰਘ ਪਾਬਲਾ) - ਡਾ. ਹਰਬੰਸ ਸਿੰਘ ਪੀ. ਐਚ. ਸੀ ਸੁੱਜੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਸੂਰਾਪੁਰ ਵਿਖੇ ਐਂਟੀ ਡੇਂਗੂ ਦਿਵਸ ਮਨਾਇਆ ਗਿਆ | ਜਿਸ ਵਿਚ ਲੋਕਾਂ ਨੂੰ ਦੱਸਿਆ ਕਿ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ...

ਪੂਰੀ ਖ਼ਬਰ »

ਇਕ ਰੁੱਖ 4 ਲੋਕਾਂ ਦੀ ਲੋੜ ਜਿੰਨੀ ਆਕਸੀਜਨ ਪੈਦਾ ਕਰਦੈ-ਤਰਸੇਮ ਲਾਲ

ਨਵਾਂਸ਼ਹਿਰ, 25 ਜੁਲਾਈ (ਗੁਰਬਖਸ਼ ਸਿੰਘ ਮਹੇ)- ਇਲਾਕੇ ਵਿਚ ਰੁੱਖਾਂ ਦੀ ਗਿਣਤੀ ਤੇਜ਼ੀ ਨਾਲ ਵਧਾਉਣ ਲਈ ਲੰਮੇ ਸਮੇਂ ਤੋਂ ਅਸਰਦਾਰ ਤਰੀਕੇ ਨਾਲ ਕੰਮ ਕਰ ਰਹੀ ਵਾਤਾਵਰਨ ਸੰਭਾਲ ਸੁਸਾਇਟੀ ਰਜਿਸਟਰਡ ਨਵਾਂਸ਼ਹਿਰ ਦੀ ਟੀਮ ਵਲੋਂ ਪ੍ਰਧਾਨ ਜਸਵੰਤ ਸਿੰਘ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਹਮਦਰਦ ਯਾਦਗਾਰੀ ਪਾਰਕ ਕਮੇਟੀ ਪੱਦੀ ਮੱਠਵਾਲੀ ਦਾ ਗਠਨ

ਬੰਗਾ, 25 ਜੁਲਾਈ (ਕਰਮ ਲਧਾਣਾ) - 'ਅਜੀਤ' ਦੇ ਬਾਨੀ ਸੰਪਾਦਕ ਸਵ. ਡਾ. ਸਾਧੂ ਸਿੰਘ ਹਮਦਰਦ ਜੀ ਦੇ ਜੱਦੀ ਪਿੰਡ ਪੱਦੀ ਪੱਠਵਾਲੀ ਵਿਖੇ ਉਨ੍ਹਾਂ ਦੀ ਯਾਦ 'ਚ ਬਣੇ ਹਮਦਰਦ ਯਾਦਗਾਰੀ ਆਧੁਨਿਕ ਪਾਰਕ ਦੀ ਪ੍ਰਬੰਧਕ ਕਮੇਟੀ ਦਾ ਗਠਨ ਹੋਇਆ | ਇਸ ਸਬੰਧੀ ਪਿੰਡ ਦੇ ਸਰਪੰਚ ਸੁਰਿੰਦਰ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਚੰਦਿਆਣੀ ਖੁਰਦ ਵਾਸੀਆਂ ਨਾਲ ਮੀਟਿੰਗ

ਪੋਜੇਵਾਲ ਸਰਾਂ, 25 ਜੁਲਾਈ (ਰਮਨ ਭਾਟੀਆ) - ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਚੰਦਿਆਣੀ ਖੁਰਦ ਵਿਖੇ ਵੱਖ-ਵੱਖ ਮੰਗਾਂ ਸਬੰਧੀ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਇਫਟੂ ਆਗੂ ਗੁਰਦਿਆਲ ਰੱਕੜ, ਪੇਂਡੂ ਮਜ਼ਦੂਰ ਯੂਨੀਅਨ ਆਗੂ ਅਸ਼ੋਕ ...

ਪੂਰੀ ਖ਼ਬਰ »

9 ਅਗਸਤ ਦੇ ਮੁਜ਼ਾਹਰੇ ਦੀ ਤਿਆਰੀ ਲਈ ਦੌਲਤਪੁਰ 'ਚ ਮੀਟਿੰਗ

ਜਾਡਲਾ, 25 ਜਲਾਈ (ਬੱਲੀ)- ਲਾਗਲੇ ਪਿੰਡ ਦੌਲਤਪੁਰ ਵਿਖੇ ਕੁੱਲ ਹਿੰਦ ਕਿਸਾਨ ਸਭਾ, ਸੀਟੂ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਆਦਿ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੁਰਿੰਦਰ ਸਿੰਘ ਫੌਜੀ ਦੀ ਪ੍ਰਧਾਨਗੀ ਹੇਠ ਹੋਈ | ਜਿਸਨੂੰ ਸੰਬੋਧਨ ਕਰਦਿਆਂ ਸੀਟੂ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX