ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  42 minutes ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 3 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 4 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 4 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 5 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 5 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 5 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 6 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 6 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 6 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 6 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 6 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 7 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪੰਜਾਬ / ਜਨਰਲ

ਕਾਰ ਨਹਿਰ 'ਚ ਡਿਗਣ ਕਾਰਨ ਲੜਕੀ ਅਤੇ 2 ਨੌਜਵਾਨਾਂ ਦੀ ਮੌਤ

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਨੇੜੇ ਜਾਂਦੀ ਸਿੱਧਵਾਂ ਨਹਿਰ 'ਚ ਅੱਜ ਦੇਰ ਸ਼ਾਮ ਕਾਰ ਡਿੱਗਣ ਕਾਰਨ ਲੜਕੀ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ ਪਾਹੁਲ, ਪ੍ਰਭਜੋਤ ਤੇ ਲੜਕੀ ਤਿ੍ਸ਼ਾ ਸ਼ਾਮਿਲ ਹਨ, ਇਨ੍ਹਾਂ ਸਾਰਿਆਂ ਦੀ ਉਮਰ 18 ਤੋਂ 20 ਸਾਲ ਦੇ ਕਰੀਬ ਹੈ | ਪਾਹੁਲ, ਪ੍ਰਭਜੋਤ ਤੇ ਇਨ੍ਹਾਂ ਦਾ ਦੋਸਤ ਰਾਹੁਲ ਅੱਜ ਸਵਿਫਟ ਕਾਰ 'ਤੇ ਗੁਰਦਾਸਪੁਰ ਤੋਂ ਲੁਧਿਆਣਾ ਆਏ ਸਨ ਤੇ ਇਥੇ ਪੀ.ਜੀ. 'ਚ ਰਹਿੰਦੀ ਰਾਹੁਲ ਦੀ ਦੋਸਤ ਤਿ੍ਸ਼ਾ ਜੋ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ ਤੇ ਨੋਇਡਾ ਦੀ ਰਹਿਣ ਵਾਲੀ ਸੀ, ਨੂੰ ਲੈਣ ਆਏ ਸਨ | ਲੁਧਿਆਣਾ ਪਹੁੰਚਣ 'ਤੇ ਇਨ੍ਹਾਂ ਨੇ ਸਾਊਥ ਸਿਟੀ ਨੇੜੇ ਰਹਿੰਦੀ ਤਿ੍ਸ਼ਾ ਨੂੰ ਕਾਰ 'ਚ ਬਿਠਾਇਆ ਅਤੇ ਘੁੰਮਣ ਲਈ ਚਲੇ ਗਏ | ਦੇਰ ਸ਼ਾਮ ਨੂੰ ਇਹ ਤਿ੍ਸ਼ਾ ਨੂੰ ਛੱਡਣ ਲਈ ਉਸ ਦੇ ਘਰ ਜਾ ਰਹੇ ਸਨ ਤੇ ਜਦੋਂ ਕਾਰ ਸਾਊਥ ਸਿਟੀ ਨੇੜੇ ਪਹੁੰਚੀ ਤਾਂ ਪ੍ਰਭਜੋਤ ਅਚਾਨਕ ਕਾਰ ਦਾ ਸੰਤੁਲਨ ਗੁਆ ਬੈਠਾ ਅਤੇ ਕਾਰ ਨਹਿਰ 'ਚ ਜਾ ਡਿੱਗੀ | ਇਸ ਸਮੇਂ ਰਾਹੁਲ ਨੇ ਕਾਰ 'ਚੋਂ ਛਾਲ ਮਾਰ ਦਿੱਤੀ, ਜਦਕਿ ਉਕਤ ਤਿੰਨੋਂ ਨਹਿਰ 'ਚ ਡੁੱਬ ਗਏ | ਸੂਚਨਾ ਮਿਲਦਿਆਂ ਡੀ.ਸੀ.ਪੀ. ਦੀਪਕ ਪਾਰਿਕ, ਏ.ਸੀ.ਪੀ. ਗੁਰਪ੍ਰੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਅਧਿਕਾਰੀਆਂ ਨੂੰ ਰਾਹੁਲ ਨੇ ਦੱਸਿਆ ਕਿ ਤਿ੍ਸ਼ਾ ਉਸ ਦੀ ਦੋਸਤ ਸੀ ਤੇ ਉਹ ਆਪਣੇ ਦੋਸਤਾਂ ਨਾਲ ਤਿ੍ਸ਼ਾ ਨੂੰ ਮਿਲਣ ਲੁਧਿਆਣਾ ਆਇਆ ਸੀ, ਉਸ ਨੂੰ ਘਰ ਛੱਡਣ ਤੋਂ ਬਾਅਦ ਉਨ੍ਹਾਂ ਨੇ ਲਾਡੋਵਾਲ ਬਾਈਪਾਸ ਤੋਂ ਹੁੰਦਿਆਂ ਗੁਰਦਾਸਪੁਰ ਵਾਪਸ ਜਾਣਾ ਸੀ ਕਿ ਹਾਦਸਾ ਵਾਪਰ ਗਿਆ | ਰਾਹੁਲ ਨੇ ਦੱਸਿਆ ਕਿ ਉਨ੍ਹਾਂ ਦੀ ਕਾਰ ਅੱਗੇ ਇਕ ਆਈ ਟਵੰਟੀ ਕਾਰ ਜਾ ਰਹੀ ਸੀ, ਜਿਸ ਦੇ ਚਾਲਕ ਨੇ ਅਚਾਨਕ ਕਾਰ ਮੋੜ ਦਿੱਤੀ, ਜਿਸ ਕਾਰਨ ਪ੍ਰਭਜੋਤ ਸੰਤੁਲਨ ਗੁਆ ਬੈਠਾ ਤੇ ਕਾਰ ਨਹਿਰ 'ਚ ਡਿੱਗ ਗਈ | ਰਾਹੁਲ ਬੀ.ਏ. ਦੀ ਪੜ੍ਹਾਈ ਕਰ ਰਿਹਾ ਹੈ ਜਦਕਿ ਪ੍ਰਭਜੋਤ ਤੇ ਪਾਹੁਲ 12ਵੀਂ ਦੇ ਵਿਦਿਆਰਥੀ ਸਨ | ਪੁਲਿਸ ਵਲੋਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪੁਰਾਣੀ ਰੰਜਸ਼ ਤਹਿਤ ਗੋਲੀਆਂ ਮਾਰ ਕੇ ਕਿਸਾਨ ਦੀ ਹੱਤਿਆ

ਫ਼ਾਜ਼ਿਲਕਾ, 25 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਮਾਲ ਵਾਲਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਮਿ੍ਤਕ ਦੇ ਰਿਸ਼ਤੇਦਾਰ ਅਤੇ ਕਰੀਬੀਆਂ ਨੇ ਦੱਸਿਆ ਕਿ ਕਿਸਾਨ ਪੁਸ਼ਪਿੰਦਰ ਸਿੰਘ ...

ਪੂਰੀ ਖ਼ਬਰ »

ਭਾਜਪਾ ਸਰਕਾਰ ਬਣੀ ਤਾਂ ਬੇਅਦਬੀ ਦੇ ਦੋਸ਼ੀਆਂ ਨੂੰ 6 ਮਹੀਨੇ 'ਚ ਸਜ਼ਾ ਦੇਵਾਂਗੇ- ਅਸ਼ਵਨੀ ਸ਼ਰਮਾ

ਜਲੰਧਰ, 25 ਜੁਲਾਈ (ਸ਼ਿਵ)-ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ 'ਚ ਕੈਪਟਨ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪ੍ਰਦੇਸ਼ ਸਰਕਾਰ ਬੇਅਦਬੀ ਦੀਆਂ ਘਟਨਾਵਾਂ 'ਚ ਹੋਏ ਗੋਲੀਕਾਂਡ ਵਿਚ ਲੋਕਾਂ ਨੂੰ ਇਨਸਾਫ਼ ਨਹੀਂ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਬਣੀ ਲਾਫ਼ਟਰ ਸ਼ੋਅ- ਚੀਮਾ

ਸੰਗਰੂਰ, 25 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣ ਜਾਣ ਨਾਲ ਕਾਂਗਰਸ 'ਚ ਜੋ ਹਿਲਜੁਲ ਹੋਈ ਹੈ ਉਸ ਤੋਂ ਸਪੱਸ਼ਟ ...

ਪੂਰੀ ਖ਼ਬਰ »

ਚੰਨੀ ਵਲੋਂ ਪੁਲਿਸ 'ਤੇ ਸਿੱਧੂ ਨੂੰ ਸੁਰੱਖਿਆ ਨਾ ਦੇਣ ਦੇ ਦੋਸ਼

ਚੰਡੀਗੜ੍ਹ, 25 ਜੁਲਾਈ (ਹਰਕਵਲਜੀਤ ਸਿੰਘ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਦੋਸ਼ ਲਗਾਇਆ ਕਿ ਨਵਜੋਤ ਸਿੰਘ ਸਿੱਧੂ ਦੀ ਸ੍ਰੀ ਚਮਕੌਰ ਸਾਹਿਬ ਫੇਰੀ ਦੌਰਾਨ ਪੁਲਿਸ ਉਨ੍ਹਾਂ ਸ਼ੱਕੀ ਅਨਸਰਾਂ ਨੂੰ ਕਾਬੂ ਕਰਨ 'ਚ ਅਫ਼ਸਲ ਰਹੀ ਜਿਨ੍ਹਾਂ ਵਲੋਂ ਸਾਡੇ 'ਤੇ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਉਪ ਕੁਲਪਤੀ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ

ਲੁਧਿਆਣਾ, 25 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਉਪ ਕੁਲਪਤੀ ਦੀ ਅਸਾਮੀ ਲਈ 16 ਅਗਸਤ ਸ਼ਾਮ 5 ਵਜੇ ਤੱਕ ਦਰਖ਼ਾਸਤਾਂ ਲਈਆਂ ...

ਪੂਰੀ ਖ਼ਬਰ »

ਜੋੜਾ ਫਾਟਕ ਰੇਲ ਹਾਦਸੇ 'ਚ ਮਰਨ ਵਾਲਿਆਂ 'ਚੋਂ 34 ਵਿਅਕਤੀਆਂ ਦੇ ਵਾਰਸਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਰਸ ਦੇ ਆਧਾਰ 'ਤੇ ਨੌਕਰੀਆਂ

ਅੰਮਿ੍ਤਸਰ, 25 ਜੁਲਾਈ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਜੋੜਾ ਫਾਟਕ ਵਿਖੇ 19 ਅਕਤੂਬਰ 2018 ਨੂੰ ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ 'ਚ ਮਰਨ ਵਾਲੇ ਲੋਕਾਂ ਦੇ ਵਾਰਸਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਸਬੰਧ 'ਚ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਆਰ.ਬੀ.ਯੂ. ਦੇ ਵਾਈਸ ਚਾਂਸਲਰ ਫੈਡਰੇਸ਼ਨ ਫਾਰ ਐਜੂਕੇਸ਼ਨਲ ਲੀਡਰ ਐਂਡ ਐਡਮਿਨਿਸਟ੍ਰੇਟਰ ਦੇ ਪਹਿਲੇ ਸੀ.ਈ.ਓ. ਨਿਯੁਕਤ

ਐੱਸ.ਏ.ਐੱਸ. ਨਗਰ, 25 ਜੁਲਾਈ (ਕੇ.ਐੱਸ. ਰਾਣਾ)-ਐਡੂਬ੍ਰੇਨ ਦੁਆਰਾ ਉੱਚ ਸਿੱਖਿਆ ਦੇ ਖੇਤਰ ਵਿਚ ਚੁਣÏਤੀਆਂ, ਮੁੱਦਿਆਂ ਅਤੇ ਚਿੰਤਾਵਾਂ ਨੂੰ ਸਾਂਝਾ ਕਰਨ ਅਤੇ ਵਿਚਾਰ ਵਟਾਂਦਰੇ ਲਈ ਉੱਪ-ਕੁਲਪਤੀਆਂ, ਅਕਾਦਮਿਕ ਨੇਤਾਵਾਂ, ਨੀਤੀ ਨਿਰਮਾਤਾਵਾਂ ਅਤੇ ਪ੍ਰਬੰਧਕਾਂ ਦਾ ਇਕ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਵਾਜ਼ ਬੁਲੰਦ ਕਰਨ ਸਿੱਧੂ- ਪੀ.ਐਸ.ਜੀ.ਪੀ.ਸੀ.

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)- ਕਰਤਾਰਪੁਰ ਲਾਂਘਾ ਲਗਪਗ ਸਵਾ ਦੋ ਵਰ੍ਹੇ ਬੀਤ ਜਾਣ ਦੇ ਬਾਅਦ ਵੀ ਭਾਰਤੀ ਸੰਗਤ ਲਈ ਬੰਦ ਹੈ | ਇਸ ਨੂੰ ਲੈ ਕੇ ਅੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਇਕ ਵੀਡੀਓ ਜਾਰੀ ਕਰਕੇ ਲਾਂਘਾ ...

ਪੂਰੀ ਖ਼ਬਰ »

300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਦਾ ਤੋੜ ਲੱਭਣ ਲਈ ਹੋਣ ਲੱਗਾ ਮੰਥਨ

ਜਲੰਧਰ, 25 ਜੁਲਾਈ (ਸ਼ਿਵ ਸ਼ਰਮਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸੱਤਾ 'ਚ ਆਉਣ 'ਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਤੋਂ ਬਾਅਦ ਹੁਣ ਇਸ ਵਾਅਦੇ ਦਾ ਤੋੜ ਲੱਭਣ ਦੀਆਂ ਤਿਆਰੀਆਂ ਵੀ ਅੰਦਰਖਾਤੇ ਸ਼ੁਰੂ ਹੋ ਗਈਆਂ ਦੱਸੀਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਲੰਗਾਹ ਵਲੋਂ ਗੁਰੂ ਨਾਲ ਜੋੜਣ ਲਈ ਜਥੇਦਾਰ ਤੇ ਸਿੱਖ ਸੰਪ੍ਰਦਾਵਾਂ ਨੂੰ ਅਪੀਲ

ਅੰਮਿ੍ਤਸਰ, 25 ਜੁਲਾਈ (ਹਰਮਿੰਦਰ ਸਿੰਘ)-ਕਰੀਬ ਤਿੰਨ ਸਾਲ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥ 'ਚੋਂ ਖਾਰਜ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਪੰਥ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਧਾਰਮਿਕ ਸਿੱਖ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀ 2 ਰੋਜ਼ਾ ਸਿਖਲਾਈ ਕਮ ਵਰਕਸ਼ਾਪ ਅੱਜ ਤੋਂ

ਪੋਜੇਵਾਲ ਸਰਾਂ, 25 ਜੁਲਾਈ (ਨਵਾਂਗਰਾਈਾ) - ਪੰਜਾਬ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਦੋ ਰੋਜ਼ਾ ਸਿਖਲਾਈ ਕਮ ਵਰਕਸ਼ਾਪ ਅੱਜ ਤੋਂ ਲਗਾਈ ਜਾ ਰਹੀ ਹੈ | ਇਹ ਵਰਕਸ਼ਾਪ 26 ਜੁਲਾਈ ਤੋਂ ਸ਼ੁਰੂ ਹੋ ਕੇ 7 ਅਗਸਤ ਤੱਕ ਚੱਲੇਗੀ | ਇਸ 'ਚ ਪਹਿਲਾ ਗਰੁੱਪ 26 ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ 2 ਦੀ ਮੌਤ

ਮਕਸੂਦਾਂ, 25 ਜੁਲਾਈ (ਲਖਵਿੰਦਰ ਪਾਠਕ)-ਦੇਰ ਸ਼ਾਮ ਰਾਮ ਨਗਰ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕਾਂ ਕੋਲੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਪਛਾਣ ਨਹੀਂ ਹੋ ਸਕੀ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੀ.ਆਰ.ਪੀ. ਦੀ ...

ਪੂਰੀ ਖ਼ਬਰ »

ਉੱਤਰਾਖੰਡ ਦੇ ਮੁੱਖ ਮੰਤਰੀ ਦਾ ਗੁਰਦੁਆਰੇ 'ਚ ਸਵਾਗਤ ਮਰਿਆਦਾ ਤੋਂ ਉਲਟ ਕਰਨ ਦਾ ਜਥੇਦਾਰ ਨੇ ਲਿਆ ਨੋਟਿਸ

ਅੰਮਿ੍ਤਸਰ, 25 ਜੁਲਾਈ (ਹਰਮਿੰਦਰ ਸਿੰਘ)-ਗੁ: ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਪ੍ਰਬੰਧਕ ਕਮੇਟੀ ਵਲੋਂ ਉਥੋਂ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸਾਹਿਬ ਆਉਣ 'ਤੇ ਉਸ ਦਾ ਸਵਾਗਤ ਕਰਨ ਮੌਕੇ ਗੁਰ-ਮਰਿਆਦਾ ਦੀ ਉਲੰਘਣਾ ਕੀਤੇ ਜਾਣ ਦੀ ਪੜਤਾਲ ...

ਪੂਰੀ ਖ਼ਬਰ »

ਪਿਓ-ਪੁੱਤਰ ਦੀ ਹੱਤਿਆ ਕਰਨ ਮਗਰੋਂ ਲਾਸ਼ਾਂ ਖੂਹ 'ਚ ਸੁੱਟੀਆਂ

ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਦੋ ਪ੍ਰਵਾਸੀ ਮਜ਼ਦੂਰਾਂ ਪਿਓ-ਪੁੱਤ ਦੀ ਹੱਤਿਆ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਮਨੋਹਰ ਲਾਲ ਯਾਦਵ ਨੇ ...

ਪੂਰੀ ਖ਼ਬਰ »

ਕੋਰੋਨਾ ਦੀ ਤੀਸਰੀ ਲਹਿਰ ਦੀ ਸੰਭਾਵਨਾ ਨੰੂ ਵੇਖਦਿਆਂ ਭਾਜਪਾ ਕੌਮੀ ਪੱਧਰ 'ਤੇ ਸਿੱਖਿਅਤ ਆਗੂਆਂ ਦਾ ਗਰੁੱਪ ਕਰੇਗੀ ਤਿਆਰ

ਸੰਗਰੂਰ, 25 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਭਾਰਤੀ ਜਨਤਾ ਪਾਰਟੀ ਆਪਣੇ ਵੱਡੀ ਗਿਣਤੀ ਵਿਚ ਵਰਕਰਾਂ ਨੰੂ ਕੋਰੋਨਾ ਮਾਹੌਲ 'ਚ ਲੋਕਾਂ ਦੀ ਸਹਾਇਤਾ ਦੇਣ ਯੋਗ ਬਣਾਉਣ ਲਈ ਮੁਹਿੰਮ ਛੇੜ ਰਹੀ ਹੈ ਅਤੇ ਇਸ ਸਬੰਧੀ 28 ਜੁਲਾਈ ਨੰੂ ਉੱਤਰ ਭਾਰਤ ਦੇ 6 ਰਾਜਾਂ ਦੇ ਸੀਨੀਅਰ ...

ਪੂਰੀ ਖ਼ਬਰ »

ਸੂਬੇ 'ਚ 54 ਨਵੇਂ ਮਾਮਲੇ, 6 ਮੌਤਾਂ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 6 ਹੋਰ ਮੌਤਾਂ ਹੋ ਗਈਆਂ, ਉਥੇ 117 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 54 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਅੰਮਿ੍ਤਸਰ ਤੋਂ 2, ਫਤਹਿਗੜ੍ਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX