ਤਾਜਾ ਖ਼ਬਰਾਂ


ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  2 minutes ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  12 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  13 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸੰਗਰੂਰ

-ਮਾਮਲਾ ਸ਼ੈਲਰ ਮਾਲਕ ਵਲੋਂ ਸੱਤ ਸਾਲ ਬੰਧੂਆ ਮਜ਼ਦੂਰ ਬਣਾ ਕੇ ਰੱਖਣ ਅਤੇ ਦੋ ਕਨਾਲਾਂ ਜ਼ਮੀਨ ਹੜੱਪਣ ਦਾ-

ਪੀੜਤ ਪਰਿਵਾਰ ਨੇ ਥਾਣੇ ਅੱਗੇ ਦਿੱਤਾ ਧਰਨਾ

ਲੌਂਗੋਵਾਲ, 25 ਜੁਲਾਈ (ਸ.ਸ.ਖੰਨਾ, ਵਿਨੋਦ)- ਇਥੋਂ ਨੇੜਲੇ ਪਿੰਡ ਸਾਹੋਕੇ ਵਿਖੇ ਮਜ਼ਦੂਰ ਗੁਰਮੇਲ ਸਿੰਘ ਤੋਂ ਸੱਤ ਸਾਲ ਕੰਮ ਕਰਵਾ ਕੇ ਪਿੰਡ ਸਾਹੋਕੇ ਦੇ ਕਿਸਾਨ ਸੁਖਵੰਤ ਸਿੰਘ ਵਲੋਂ ਉਸ ਦੇ ਬਣਦੇ ਪੈਸੇ ਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਦੀ ਪਤਨੀ ਰਣਜੀਤ ਕੌਰ ਸਾਹੋਕੇ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦਰਸਾਇਆ ਗਿਆ ਹੈ ਕਿ ਸੁਖਵੰਤ ਸਿੰਘ ਨੇ ਮੇਰੇ ਪਤੀ ਗੁਰਮੇਲ ਸਿੰਘ ਨੂੰ ਸੱਤ ਸਾਲ ਬੰਧੂਆ ਮਜ਼ਦੂਰ ਬਣਾ ਕੇ ਰੱਖਿਆ ਹੋਇਆ ਸੀ ਅਤੇ ਸੁਖਵੰਤ ਸਿੰਘ ਪਾਸ ਕਾਫ਼ੀ ਜ਼ਮੀਨ ਜਾਇਦਾਦ ਅਤੇ ਸ਼ੈਲਰ ਦਾ ਕਾਰੋਬਾਰ ਹੈ | ਮੇਰੇ ਪਤੀ ਨੂੰ ਜਬਰੀ ਬੰਧੂਆਂ ਮਜ਼ਦੂਰ ਬਣਾ ਕੇ ਕੰਮ ਕਰਵਾਉਂਦਾ ਰਿਹਾ ਹੈ | ਪੀੜਤ ਦਾ ਕਹਿਣਾ ਹੈ ਕਿ ਸ਼ੈਲਰ ਮਾਲਕ ਵਲੋਂ 1 ਲੱਖ ਰੁਪਏ ਪੇਸ਼ਗੀ ਦੀ ਰਕਮ ਦੇ ਕੇ ਪੂਰੇ ਸੱਤ ਸਾਲ ਮੇਰੇ ਤੋਂ ਕੰਮ ਕਰਵਾਉਂਦਾ ਰਿਹਾ ਹੈ ਅਤੇ ਹੁਣ ਮੇਰੀ ਨੌਕਰੀ ਦੀ ਬਣਦੀ ਰਕਮ 4 ਲੱਖ 33 ਹਜ਼ਾਰ ਰੁਪਏ ਹੜੱਪ ਕਰਨੀ ਚਾਹੁੰਦਾ ਹੈ | ਇਸ ਮੌਕੇ ਪੀੜਤ ਦੀ ਪਤਨੀ ਰਣਜੀਤ ਕੌਰ ਨੇ ਕਿਹਾ ਜਦੋਂ ਮੈਂ ਰਹਿੰਦੇ ਪੈਸੇ ਸੁਖਵੰਤ ਸਿੰਘ ਲੈਣ ਲਈ ਗਈ ਤਾਂ ਉਸ ਵਲੋਂ ਮੇਰੀ ਬੇਇੱਜ਼ਤੀ ਕੀਤੀ ਗਈ ਮੈਨੂੰ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਮੇਰੇ ਨਾਲ ਧੱਕੇਸ਼ਾਹੀ ਕਰ ਕੇ ਮੇਰੇ ਤੋਂ ਖ਼ਾਲੀ ਕਾਗ਼ਜ਼ਾਂ ਦੇ ਉੱਪਰ ਅੰਗੂਠੇ ਲਗਵਾ ਲਏ ਅਤੇ ਕਹਿਣ ਲੱਗਿਆ ਕਿ ਮੈਂ ਤੈਨੂੰ ਤੇਰੇ ਪਤੀ ਦੀ ਸਾਰੀ ਰਕਮ ਦੇਵਾਂਗਾ ਪਰ ਮੈਨੂੰ ਕੱੁਝ ਦਿਨ ਬਾਅਦ ਪਤਾ ਲੱਗਿਆ ਕਿ ਉਸ ਖ਼ਾਲੀ ਕਾਗ਼ਜ਼ 'ਤੇ ਅੰਗੂਠੇ ਲਗਵਾ ਕੇ ਮੇਰੀ 2 ਕਨਾਲ ਜ਼ਮੀਨ ਹੜੱਪਣਾ ਚਾਹੁੰਦਾ ਹੈ | 14 ਜੂਨ 2016 ਨੂੰ ਇਕ ਫ਼ਰਜ਼ੀ ਇਕਰਾਰਨਾਮਾ ਬੈਨਾਮਾ ਅਸ਼ਟਾਮ ਤਿਆਰ ਕਰ ਲਿਆ, ਜਦੋਂ ਕਿ ਮੈਂ ਕਦੇ ਵੀ ਕਿਸੇ ਵੀ ਪ੍ਰਕਾਰ ਦਾ ਇਕਰਾਰਨਾਮਾ ਸੁਖਵੰਤ ਸਿੰਘ ਦੇ ਹੱਕ ਵਿਚ ਨਹੀਂ ਲਿਖਵਾਇਆ, ਨਾ ਹੀ ਢਾਈ ਲੱਖ ਰੁਪਏ ਬਿਆਨੇ ਦੀ ਰਕਮ ਸੁਖਵੰਤ ਸਿੰਘ ਤੋਂ ਵਸੂਲ ਕੀਤੀ | ਮੈਂ ਆਪਣੀ 2 ਕਨਾਲ ਜ਼ਮੀਨ, ਮੁਬਲਿਗ 12 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਣ ਦਾ ਕਦੇ ਕੋਈ ਸੁਖਵੰਤ ਸਿੰਘ ਨਾਲ ਇਕਰਾਰ ਨਹੀਂ ਕੀਤਾ ਹੈ | ਇਸ ਜਾਅਲੀ ਇਕਰਾਰਨਾਮੇ ਸੰਬੰਧੀ ਸਾਰੀ ਕਾਰਵਾਈ ਗਵਾਹਾਂ ਦੀ ਮਿਲੀਭੁਗਤ ਕਰ ਕੇ ਕੀਤੀ ਗਈ ਹੈ | ਜਿਸ ਵਿਚ ਸੁਰਿੰਦਰ ਸਿੰਘ ਨੰਬਰਦਾਰ ਸਾਹੋਕੇ, ਗੁਰਮੀਤ ਸਿੰਘ ਪੱੁਤਰ ਅਨੋਖ ਸਿੰਘ ਵਾਸੀ ਸਾਹੋਕੇ ਗਵਾਹ ਬਣਾਏ ਹੋਏ ਹਨ | ਇਨ੍ਹਾਂ ਦੀ ਸੁਣਵਾਈ ਨਾ ਹੁੰਦੀ ਵੇਖ ਕੇ ਅੰਬੇਦਕਰ ਚੇਤਨਾ ਮੰਚ ਦੇ ਪ੍ਰਧਾਨ ਕਰਨੈਲ ਸਿੰਘ ਨੀਲੋਵਾਲ, ਅਵਤਾਰ ਸਿੰਘ ਤਾਰੀ ਪ੍ਰਧਾਨ ਵਿਸ਼ਵਕਰਮਾ ਅਤੇ ਇਮਾਰਤੀ ਪੇਂਟਰ ਯੂਨੀਅਨ ਦੇ ਪ੍ਰਧਾਨ ਅਤੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਪੀੜਤ ਪਰਿਵਾਰ ਅਤੇ ਕਰਨੈਲ ਸਿੰਘ ਨੀਲੋਵਾਲ ਦਾ ਕਹਿਣਾ ਹੈ ਕਿ ਸਾਡੇ ਵਲੋਂ ਇਸ ਕੇਸ ਨੂੰ ਸਹਾਇਕ ਲੇਬਰ ਕਮਿਸ਼ਨਰ ਸੰਗਰੂਰ ਵਿਖੇ ਲਗਾਇਆ ਗਿਆ ਸੀ | ਜਿਸ ਦੀ ਸੁਣਵਾਈ ਨਾ ਕਰਨ ਬਦਲੇ ਸੁਖਵੰਤ ਸਿੰਘ ਵਲੋਂ ਲੇਬਰ ਇੰਸਪੈਕਟਰ ਸੰਗਰੂਰ ਨੂੰ ਤੀਹ ਹਜ਼ਾਰ ਰੁਪਏ ਦਿੱਤੇ ਗਏ ਹਨ | ਜਿਸ ਕਰ ਕੇ ਸਾਡੀ ਲੇਬਰ ਇੰਸਪੈਕਟਰ ਵਲੋਂ ਸੁਣਵਾਈ ਨਹੀਂ ਕੀਤੀ ਗਈ ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਇਨਸਾਫ਼ ਦੀ ਮੰਗ ਕੀਤੀ ਗਈ | ਜਦੋਂ ਇਸ ਸੰਬੰਧੀ ਥਾਣਾ ਮੁਖੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਸ ਮਸਲੇ ਦੀ ਛਾਣਬੀਣ ਕਰਨ ਤੋਂ ਬਾਅਦ ਦੋਸ਼ੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਭਾਈ ਨਵਰੀਤ ਸਿੰਘ ਡਿਬਡਿਬਾ ਅਤੇ ਸ਼ਹੀਦਾਂ ਨੂੰ ਸਮਰਪਿਤ ਕਿਸਾਨ ਅੰਦੋਲਨ ਕਾਫ਼ਲਾ ਮਸਤੂਆਣਾ ਸਾਹਿਬ ਤੋਂ ਸਿੰਘੂ ਬਾਰਡਰ ਰਵਾਨਾ

ਮਸਤੂਆਣਾ ਸਾਹਿਬ, 25 ਜੁਲਾਈ (ਦਮਦਮੀ)- ਕਿਸਾਨੀ ਅੰਦੋਲਨ ਦੇ ਮਹਾਨ ਸ਼ਹੀਦ ਭਾਈ ਨਵਰੀਤ ਸਿੰਘ ਡਿਬਡਿਬਾ ਅਤੇ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਵਾਰਨ ਵਾਲੀਆਂ ਸਮੂਹ ਸ਼ਖ਼ਸੀਅਤਾਂ ਦੀ ਯਾਦ ਵਿਚ ਕਿਸਾਨ ਨੌਜਵਾਨ ਕਾਫ਼ਲਾ ਮਸਤੂਆਣਾ ਸਾਹਿਬ ਤੋਂ ਸਿੰਘੂ ਬਾਰਡਰ ਦਿੱਲੀ ...

ਪੂਰੀ ਖ਼ਬਰ »

ਪਿੰਡ ਮਟਰਾਂ 'ਚ ਡਾਇਰੀਆ ਦੇ ਇਕ ਦਰਜਨ ਹੋਰ ਮਰੀਜ਼ ਆਏ ਸਾਹਮਣੇ

ਭਵਾਨੀਗੜ੍ਹ, 25 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਮੱਟਰਾਂ ਵਿਖੇ ਪੀਣ ਵਾਲੇ ਪਾਣੀ ਵਾਲਾ ਪਾਇਪ ਟੁੱਟ ਕੇ ਨਿਕਾਸੀ ਨਾਲੇ ਵਾਲਾ ਪਾਣੀ ਨਾਲ ਮਿਲ ਜਾਣ ਕਾਰਨ ਅੱਜ ਇਕ ਦਰਜਨ ਬਿਮਾਰ ਮਰੀਜ਼ ਹੋਰ ਸਾਹਮਣੇ ਆਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਹੇਸ ਆਹੂਜਾ ਨੇ ...

ਪੂਰੀ ਖ਼ਬਰ »

ਪ੍ਰਦਰਸ਼ਨ ਕਰ ਕੇ ਚੁੱਕਿਆ ਪੱਤਰਕਾਰਾਂ ਦੀ ਜਾਸੂਸੀ ਤੇ ਪ੍ਰੈੱਸ ਦੀ ਆਜ਼ਾਦੀ ਦਾ ਮੁੱਦਾ

ਲਹਿਰਾਗਾਗਾ, 25 ਜੁਲਾਈ (ਗਰਗ, ਢੀਂਡਸਾ, ਖੋਖਰ) - ਲੋਕ ਚੇਤਨਾ ਮੰਚ ਲਹਿਰਾਗਾਗਾ ਵਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿਚ ਕੀਤੇ ਜਾਂਦੇ ਹਫ਼ਤਾਵਾਰੀ ਪ੍ਰਦਰਸ਼ਨਾਂ ਦੀ ਲੜੀ ਤਹਿਤ ਨੌਵੇਂ ਪ੍ਰਦਰਸ਼ਨ ਵਿਚ ਮੋਦੀ ਸਰਕਾਰ ਵਲੋਂ ਪੱਤਰਕਾਰਾਂ ਸਮੇਤ ਸਿਆਸੀ ਵਿਰੋਧੀਆਂ ਦੀ ...

ਪੂਰੀ ਖ਼ਬਰ »

ਸੰਯੁਕਤ ਮੁਲਾਜ਼ਮ ਫ਼ਰੰਟ ਵਲੋਂ ਕੱਚੇ ਮੁਲਾਜ਼ਮਾਂ ਦੀ ਹਮਾਇਤ

ਲੌਂਗੋਵਾਲ, 25 ਜੁਲਾਈ (ਵਿਨੋਦ, ਖੰਨਾ) - ਸੰਯੁਕਤ ਅਕਾਲੀ ਦਲ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁਲਾਜ਼ ਫ਼ਰੰਟ ਨੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਸੰਘਰਸ਼ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਚੋਰੀ, ਨਸ਼ੀਲੇ ਪਾਊਡਰ ਦੀਆਂ ਤਿੰਨ ਵੱਖੋ-ਵੱਖ ਘਟਨਾਵਾਂ 'ਚ ਸ਼ਾਮਿਲ ਤਿੰਨ ਵਿਅਕਤੀ ਕਾਬੂ

ਸੰਗਰੂਰ, 25 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਚੋਰੀ, ਚਿੱਟਾ ਵੇਚਣ ਦੀ ਤਿੰਨ ਘਟਨਾਵਾਂ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਬੇਨਕਾਬ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. (ਆਰ) ਸ੍ਰੀ ਸਤਪਾਲ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

20 ਗ੍ਰਾਮ ਚਿੱਟੇ ਸਮੇਤ ਇਕ ਕਾਬੂ

ਸੰਗਰੂਰ, 25 ਜੁਲਾਈ (ਅਮਨਦੀਪ ਸਿੰਘ ਬਿੱਟਾ)- ਨਾਰਕੋਟਿਕ ਸੈੱਲ ਸੰਗਰੂਰ ਦੀ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੰੂ 20 ਗ੍ਰਾਮ ਹੈਰੋਇਨ/ਚਿੱਟਾ ਜਿਸ ਦੀ ਮਾਰਕਿਟ ਕੀਮਤ 60 ਹਜ਼ਾਰ ਦੱਸੀ ਜਾ ਰਹੀ ਹੈ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਸਿਟੀ-1 ਜਿੱਥੇ ਇਸ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨੇ ਵਿੰਗੇ ਪੋਲ ਨੂੰ ਬਦਲਣ ਦਾ ਕੀਤਾ ਕੰਮ ਸ਼ੁਰੂ

ਲਹਿਰਾਗਾਗਾ, 25 ਜੁਲਾਈ (ਪ੍ਰਵੀਨ ਖੋਖਰ) - ਪੰਜਾਬ ਦੀ ਆਵਾਜ਼ ਰੋਜ਼ਾਨਾ ਅਜੀਤ ਦੇ 24 ਜੁਲਾਈ (ਸ਼ਨੀਵਾਰ) ਦੇ ਅੰਕ ਵਿਚ 'ਚਿਰਾਂ ਤੋਂ ਵਿੰਗੇ ਹੋਏ ਪੋਲ ਨੂੰ ਨਹੀਂ ਕੀਤਾ ਜਾ ਰਿਹੈ ਠੀਕ' ਹੈਡਲਾਇਨ ਤਹਿਤ ਲੱਗੀ ਖ਼ਬਰ ਦਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਸਥਾਨਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਘੱਗਰ ਫ਼ੰਡ ਜਾਰੀ ਕੀਤੇ ਹਨ ਤਾ ਕਿੱਥੇ ਖਰਚੇ-ਗਗਨਦੀਪ ਕੌਰ ਢੀਂਡਸਾ

ਮੂਣਕ, 25 ਜੁਲਾਈ (ਭਾਰਦਵਾਜ, ਸਿੰਗਲਾ)- ਕਾਂਗਰਸ ਸਰਕਾਰ ਘੱਗਰ ਲਈ ਜਾਰੀ ਕੀਤੇ ਗਏ ਫ਼ੰਡਾਂ ਬਾਰੇ ਝੂਠ ਬੋਲ ਰਹੀ ਹੈ ਕਿਉਂਕਿ ਘੱਗਰ ਨਦੀ ਦੇ ਖਸਤਾ ਹਾਲਾਤ ਕੰਢੇ ਆਪਣੀ ਮਾੜੀ ਦਾਸਤਾ ਖ਼ੁਦ ਬਿਆਨ ਕਰ ਰਹੇ ਹਨ ਸਰਕਾਰ ਦੱਸੇ ਕਿ ਜਾਰੀ ਕੀਤੀ ਗਈ ਰਕਮ ਕਿੱਥੇ ਖ਼ਰਚ ਕੀਤੀ ਗਈ | ...

ਪੂਰੀ ਖ਼ਬਰ »

ਨੌਜਵਾਨ ਕਿਸਾਨ ਦੀ ਸੱਪ ਲੜਨ ਨਾਲ ਮੌਤ

ਕੌਹਰੀਆਂ, 25 ਜੁਲਾਈ (ਮਾਲਵਿੰਦਰ ਸਿੰਘ ਸਿੱਧੂ) - ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਚ ਨੌਜਵਾਨ ਕਿਸਾਨ ਦੀ ਖੇਤਾਂ ਵਿਚ ਕੰਮ ਕਰਨ ਸਮੇਂ ਸੱਪ ਦੇ ਕੱਟਣ ਨਾਲ ਮੌਤ ਹੋ ਗਈ | ਸਰਪੰਚ ਗੁਰਪ੍ਰੀਤ ਸਿੰਘ ਕੌਹਰੀਆਂ ਨੇ ਦੱਸਿਆ ਕਿ ਵਿੱਕੀ ਸਿੰਘ (22) ਪੁੱਤਰ ਬਿਰਸੂ ਸਿੰਘ ...

ਪੂਰੀ ਖ਼ਬਰ »

ਅਜੋਕੇ ਯੁੱਗ 'ਚ ਬੱਚਿਆਂ ਦੀ ਖੇਡਾਂ 'ਚ ਰੁਚੀ ਦਾ ਹੋਣਾ ਬਹੁਤ ਜ਼ਰੂਰੀ- ਇੰਸਪੈਕਟਰ ਬਲਵਿੰਦਰ ਕੌਰ

ਮਲੇਰਕੋਟਲਾ, 25 ਜੁਲਾਈ (ਹਨੀਫ਼ ਥਿੰਦ)- ਫੁੱਟਬਾਲ ਦੀ ਪਨੀਰੀ ਤਿਆਰ ਕਰਨ ਵਾਲੀ ਨਾਮਵਰ ਅਲ-ਕੌਸਰ ਫੁੱਟਬਾਲ ਅਕੈਡਮੀ ਵਲੋਂ ਮਿੰਨੀ ਸਟੇਡੀਅਮ ਕਿਲ੍ਹਾ ਰਹਿਮਤਗੜ੍ਹ ਵਿਖੇ ਡਿਸਟਿ੍ਕਟ ਚੈਂਪੀਅਨਜ਼ ਫੁੱਟਬਾਲ ਲੀਗ 10 ਜੁਲਾਈ ਤੋਂ ਵੀਕੈਂਡ ਡੇਜ਼ ਸ਼ਨੀਵਾਰ ਅਤੇ ਐਤਵਾਰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸੁਪਰੀਮ ਲੀਡਰਸ਼ਿਪ ਨੇ ਸਮਾਗਮ 'ਚ ਸ਼ਮੂਲੀਅਤ ਕਰਦਿਆਂ ਰਿਪੁ ਢਿੱਲੋਂ ਦੀ ਪਿੱਠ ਥਾਪੜੀ

ਸੰਗਰੂਰ, 25 ਜੁਲਾਈ (ਅਮਨਦੀਪ ਸਿੰਘ ਬਿੱਟਾ)- ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਯੂਥ ਆਗੂ ਰਿਪੁਦਮਨ ਸਿੰਘ ਰਿਪੁੂ ਢਿੱਲੋਂ ਵਲੋਂ ਗੁਰਦੁਆਰਾ ਕਰਤਾਰਪੁਰਾ ਬਸਤੀ ਵਿਖੇ ਕਰਵਾਏ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਅਕਾਲੀ ਦਲ ਦੀ ਜ਼ਿਲ੍ਹੇ ਨਾਲ ਸੰਬੰਧਤ ਸੁਪਰੀਮ ...

ਪੂਰੀ ਖ਼ਬਰ »

ਹਿਤਾਚੀ ਕੰਪਨੀ ਨੇ ਅਕਾਲ ਗਰੁੱਪ ਆਫ਼ ਇੰਸਟੀਚਿਊਟ ਨੂੰ ਦਿੱਤੇ 20 ਲੈਪਟਾਪ

ਸੰਗਰੂਰ, 25 ਜੁਲਾਈ (ਦਮਨਜੀਤ ਸਿੰਘ) - ਅਕਾਲ ਗਰੁੱਪ ਆਫ਼ ਇੰਸਟੀਚਿਊਟ ਸੰਗਰੂਰ ਨੂੰ ਗਲੋਬਲ ਲੌਜਿਕ, ਹਿਤਾਚੀ ਕੰਪਨੀ ਸਮੂਹ ਨੋਇਡਾ (ਇੰਡੀਆ) ਦੇ ਐਮ.ਡੀ. ਸ਼੍ਰੀ ਸੁਮਿਤ ਸੂਦ ਨੇ 20 ਲੈਪਟਾਪ ਦਾਨ ਕੀਤੇ | ਇਸ ਸੰਬੰਧੀ ਅੱਜ ਕੰਪਨੀ ਦੇ ਨੁਮਾਇੰਦੇ ਸ੍ਰੀ ਚਾਣਕੀਆ ਦੀ ਅਗਵਾਈ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਕੁੱਪ ਕਲਾਂ, 25 ਜੁਲਾਈ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਚੋਣਾਂ ਦੀ ਆਹਟ ਸੁਣਾਈ ਦਿੰਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਪਾਰਟੀ ਤੋਂ ਨਾਖ਼ੁਸ਼ ਹੁੰਦਿਆਂ ਕਿਸੇ ...

ਪੂਰੀ ਖ਼ਬਰ »

ਸਿੱਧੂ ਪੰਜਾਬ ਦੇ ਸੰਜੀਦਾ ਮੱੁਦਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ - ਬਦੇਸ਼ਾ

ਕੁੱਪ ਕਲਾਂ, 25 ਜੁਲਾਈ (ਮਨਜਿੰਦਰ ਸਿੰਘ ਸਰੌਦ) - ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਹਰ ਵਰਗ ਅੰਦਰ ਬੇਸ਼ੱਕ ਖ਼ੁਸ਼ੀ ਦਾ ਆਲਮ ਜ਼ਰੂਰ ਹੈ ਪਰ ਫਿਰ ਵੀ ਸਿੱਧੂ ਨੂੰ ਪੰਜਾਬ ਦੇ ਸੰਜੀਦਾ ...

ਪੂਰੀ ਖ਼ਬਰ »

ਸਿੱਧੂ ਦੀ ਪ੍ਰਧਾਨਗੀ ਵਿਚ ਮੁੜ ਬਣੇਗੀ ਕਾਂਗਰਸ ਸਰਕਾਰ- ਦੁਰਲੱਭ ਸਿੱਧੂ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ)- ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਦੁਰਲੱਭ ਸਿੰਘ ਸਿੱਧੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਨਣ ਨਾਲ ਪਾਰਟੀ ਵਿਚ ਨਵੀਂ ਰੂਹ ...

ਪੂਰੀ ਖ਼ਬਰ »

ਰਾਮਦੀਆ ਧਾਲੀਵਾਲ ਟਰੱਕ ਮਾਰਕੀਟ ਖਨੌਰੀ ਦੇ ਪ੍ਰਧਾਨ ਨਿਯੁਕਤ

ਖਨੌਰੀ, 25 ਜੁਲਾਈ (ਬਲਵਿੰਦਰ ਸਿੰਘ ਥਿੰਦ, ਰਮੇਸ਼ ਕੁਮਾਰ)- ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਾਮਦੀਆ ਧਾਲੀਵਾਲ ਨੂੰ ਵਿਸ਼ਵਕਰਮਾ ਟਰੱਕ ਮਾਰਕੀਟ ਖਨੌਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਆਖ਼ਰ ਕਦੋਂ ਨਿਜਾਤ ਮਿਲੇਗੀ ਘੱਗਰ ਦਰਿਆ ਪ੍ਰਭਾਵਿਤ ਕਿਸਾਨਾਂ ਨੂੰ

ਮੂਣਕ, 25 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਨੂੰ ਕੁਝ ਰਾਹਤ ਜ਼ਰੂਰ ਮਹਿਸੂਸ ਹੋਈ ਹੈ ਪਰ ਇਹ ਸਿਲਸਿਲਾ ਲਗਾਤਾਰ ਅਗਸਤ ਤੇ ਸਤੰਬਰ ਮਹੀਨੇ ਤੱਕ ਇਸੇ ਤਰ੍ਹਾਂ ਚੱਲੇਗਾ ਪਰ ਇਹ ਬਰਸਾਤਾਂ ਦੇ ਮੌਸਮ 'ਤੇ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਿਚ ਭਰਿਆ ਨਵਾਂ ਜੋਸ਼

ਸੰਦੌੜ, 25 ਜੁਲਾਈ (ਜਸਵੀਰ ਸਿੰਘ ਜੱਸੀ) - ਕਾਂਗਰਸ ਪਾਰਟੀ ਹਾਈ ਕਮਾਨ ਵਲੋਂ ਮਿਹਨਤੀ ਇਮਾਨਦਾਰ ਆਗੂ ਵਜੋਂ ਜਾਣੇ ਜਾਂਦੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਸਮੁੱਚੀ ਪਾਰਟੀ ਵਿਚ ਨਵਾਂ ਜੋਸ਼ ਪੈਦਾ ਹੋਇਆ ਅਤੇ ਪਾਰਟੀ ...

ਪੂਰੀ ਖ਼ਬਰ »

ਲੋਕ ਮਸਲਿਆ ਬਾਰੇ ਕਰਵਾਇਆ ਸੈਮੀਨਾਰ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਪੰਜਾਬ ਅਤੇ ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਵਲੋਂ ਸੀਬਾ ਸਕੂਲ ਲਹਿਰਾਗਾਗਾ ਵਿਖੇ ਲੋਕ ਮਸਲਿਆਂ ਨੂੰ ਸਮਰਪਿਤ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਜਲਵਾਯੂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਮਰਗੜ੍ਹ, 25 ਜੁਲਾਈ (ਸੁਖਜਿੰਦਰ ਸਿੰਘ ਝੱਲ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਝੂੰਦਾਂ ਸੜਕ ਅਮਰਗੜ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਇਸ ਮੌਕੇ ਕੀਰਤਨੀ ਜਥੇ ਵਲੋਂ ...

ਪੂਰੀ ਖ਼ਬਰ »

ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਕ ਵਾਰ ਫਿਰ ਹੋਈ ਦੋਫਾੜ, ਦੂਜੀ ਧਿਰ ਨੇ ਮੋਹਨ ਸਿੰਗਲਾ ਨੂੰ ਬਣਾਇਆ ਪ੍ਰਧਾਨ

ਖਨੌਰੀ, 25 ਜੁਲਾਈ (ਬਲਵਿੰਦਰ ਸਿੰਘ ਥਿੰਦ)- ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਅੱਜ ਉਸ ਵੇਲੇ ਇਕ ਵਾਰ ਫਿਰ ਦੋਫਾੜ ਹੋ ਗਈ ਜਦੋਂ ਟਰੱਕ ਮਾਰਕੀਟ ਦੇ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਦੀ ਦੂਜੀ ਧਿਰ ਨੇ ਸ਼ੈਲਰ ਮਾਰਕੀਟ ਵਿਖੇ ਲਾਲਾਂ ਵਾਲਾ ਪੀਰ ਤੇ ਸ਼ਾਮ ਵੇਲੇ ਇਕ ...

ਪੂਰੀ ਖ਼ਬਰ »

ਮਲੇਰਕੋਟਲਾ ਤੋਂ ਮੁਹੰਮਦ ਓਵੈਸ ਹੀ ਹਲਕਾ ਇੰਚਾਰਜ, ਵਿਧਾਨ ਸਭਾ ਉਮੀਦਵਾਰ ਦਾ ਐਲਾਨ ਸਮਾਂ ਆਉਣ 'ਤੇ-ਝੂੰਦਾਂ

ਮਲੇਰਕੋਟਲਾ, 25 ਜੁਲਾਈ (ਪਰਮਜੀਤ ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਅੱਜ ਇੱਥੇ ਅਕਾਲੀ ਦਲ ਅਤੇ ਬਸਪਾ ਦੀ ਪਲੇਠੀ ਸਾਂਝੀ ਮੀਟਿੰਗ ਉਪਰੰਤ ਦੱਸਿਆ ਕਿ ਪਿਛਲੇ ਅੱਠ ਮਹੀਨਿਆਂ ...

ਪੂਰੀ ਖ਼ਬਰ »

ਵਿਚਾਰ ਚਰਚਾ ਦੌਰਾਨ ਮਾਹਿਰਾਂ ਨੇ ਕੋਰੋਨਾ ਦੇ ਮਾੜੇ ਪ੍ਰਭਾਵਾਂ ਤੋਂ ਬਚਨ ਦਾ ਦਿੱਤਾ ਸੱਦਾ

ਸੰਗਰੂਰ, 25 ਜੁਲਾਈ (ਅਮਨਦੀਪ ਸਿੰਘ ਬਿੱਟਾ)- ਤਰਕਸ਼ੀਲ ਸੁਸਾਇਟੀ ਦੀ ਸੰਗਰੂਰ ਇਕਾਈ ਵਲੋਂ ਅਫ਼ਸਰ ਕਲੋਨੀ ਵਿਖੇ ਕੋਵਿਡ-19 ਵਾਇਰਸ ਦੇ ਬਦਲਦੇ ਰੂਪਾ, ਸਾਵਧਾਨੀਆਂ ਅਤੇ ਬਚਾਅ ਦੇ ਵਿਸ਼ੇ ਉੱਤੇ ਇਕ ਵਿਚਾਰ ਚਰਚਾਂ ਦਾ ਆਯੋਜਨ ਕੀਤਾ ਗਿਆ | ਵਿਚਾਰ ਚਰਚਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਿੰਡ ਜਲਾਲਗੜ੍ਹ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਨੂੰ ਲੈ ਕੇ ਛਿੜਿਆ ਵਿਵਾਦ

ਅਮਰਗੜ੍ਹ, 25 ਜੁਲਾਈ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ)- ਪਿੰਡ ਜਲਾਲਗੜ੍ਹ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਸਬੰਧੀ ਸ਼ੁਰੂ ਹੋਇਆ ਵਿਵਾਦ ਖ਼ਤਮ ਹੋਣ ਦੀ ਬਜਾਏ ਗਰਮਾਉਂਦਾ ਜਾ ਰਿਹਾ ਹੈ, ਇਸ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਜਾਣਕਾਰੀ ...

ਪੂਰੀ ਖ਼ਬਰ »

ਮੋਦੀ ਦਾ ਮੰਤਰੀ ਮੰਡਲ ਧਰਤੀ ਪੁੱਤਰ ਕਿਸਾਨ ਦਾ ਸਨਮਾਨ ਕਰੇ – ਜੱਸੀ ਸੇਖੋਂ

ਧੂਰੀ, 25 ਜੁਲਾਈ (ਸੁਖਵੰਤ ਸਿੰਘ ਭੁੱਲਰ) - ਧੂਰੀ ਤੋਂ 'ਆਪ' ਦੇ ਸੀਨੀਅਰ ਆਗੂ ਸ: ਜਸਵੀਰ ਸਿੰਘ ਜੱਸੀ ਸੇਖੋਂ ਨੇ ਮੋਦੀ ਕੈਬਨਿਟ ਦੇ ਮੰਤਰੀ ਵਲੋਂ ਕਿਸਾਨਾਂ ਲਈ ਵਰਤੀ ਮਾੜੀ ਸ਼ਬਦਾਵਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਹੱਦਾਂ 'ਤੇ ਆਪਣੇ ਹੱਕਾਂ ਲਈ ਗਰਮੀ, ...

ਪੂਰੀ ਖ਼ਬਰ »

ਲਾਭ ਸਿੰਘ ਖੰਡੇਬਾਦ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ) – ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰ ਰਹੇ ਲਾਭ ਸਿੰਘ ਖੰਡੇਬਾਦ ਨੂੰ ਪਾਰਟੀ ਦੇ ਜ਼ਿਲ੍ਹਾ ਸਕੱਤਰ ਵਜੋਂ ਨਿਯੁਕਤੀ ਪੱਤਰ ਦਿੱਤਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਸਪੋਰਟਸ ਕਲੱਬ ਤੇ ਲੋੜਵੰਦ ਪਰਿਵਾਰਾਂ ਨੂੰ ਚੈੱਕ ਵੰਡੇ

ਮੂਣਕ, 25 ਜੁਲਾਈ (ਭਾਰਦਵਾਜ, ਸਿੰਗਲਾ)- ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਆਪਣੀ ਰਿਹਾਇਸ਼ ਮੂਣਕ ਵਿਖੇ ਅਮਾਨਤ ਫਾਉਂਡੇਸਨ ਵੈੱਲਫੇਅਰ ਸੁਸਾਇਟੀ ਵਲੋਂ ਸਪੋਰਟਸ ਕਲੱਬ ਅਤੇ ਕੁਝ ਲੋੜਵੰਦ ਪਰਿਵਾਰਾਂ ਨੂੰ ਚੈੱਕ ...

ਪੂਰੀ ਖ਼ਬਰ »

ਮੈਡੀਕਲ ਅਤੇ ਖ਼ੂਨਦਾਨ ਕੈਂਪ ਲਗਾਇਆ

ਸੰਗਰੂਰ, 25 ਜੁਲਾਈ (ਅਮਨਦੀਪ ਸਿੰਘ ਬਿੱਟਾ)- ਪ੍ਰਾਚੀਨ ਸ਼ਿਵ ਮੰਦਿਰ ਬਗੀਚੀ ਵਾਲਾ ਵਿਖੇ ਸਮਾਜ ਸੇਵੀ ਅਤੇ ਲੋਕ ਭਲਾਈ ਨੂੰ ਸਮਰਪਿਤ ਰੋਟਰੀ ਕਲੱਬ ਸੰਗਰੂਰ (ਰੋਆਇਲ) ਵਲੋਂ ਚੰਡੀਗੜ੍ਹ ਦੇ ਮਸ਼ਹੂਰ ਗ੍ਰੇਸ਼ੀਅਨ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਦਿਲ ਵਿਚ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਦੀ ਹੜਤਾਲ ਕਾਰਨ ਵਿਕਾਸ ਕਾਰਜ ਹੋਏ ਠੱਪ

ਲੌਂਗੋਵਾਲ, 25 ਜੁਲਾਈ (ਵਿਨੋਦ, ਖੰਨਾ) - ਪੰਚਾਇਤ ਸਕੱਤਰਾਂ ਅਤੇ ਮਨਰੇਗਾ ਸਕੱਤਰਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਕਾਰਨ ਪਿੰਡਾਂ ਦੇ ਵਿਕਾਸ ਦੇ ਕਾਰਜ ਠੱਪ ਹੋ ਕੇ ਰਹਿ ਗਏ ਹਨ ...

ਪੂਰੀ ਖ਼ਬਰ »

ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਸਮੈਸਟਰ-ਪੰਜਵਾਂ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ | ਉਪ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਸਾਰੇ ...

ਪੂਰੀ ਖ਼ਬਰ »

ਖ਼ੂਨ ਦਾਨ ਕੈਂਪ 'ਚ ਸਿਬੀਆ ਨੇ ਮੱੁਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸੰਗਰੂਰ, 25 ਜੁਲਾਈ (ਦਮਨਜੀਤ ਸਿੰਘ) - ਸ਼ਹਿਰ ਦੇ ਸਮਾਜ ਸੇਵੀਆਂ ਵਲੋਂ ਵਕੀਲ ਭਾਈਚਾਰੇ ਨਾਲ ਮਿਲ ਕੇ ਸਥਾਨਕ ਕਾਲੀ ਮਾਤਾ ਮੰਦਿਰ ਵਿਖੇ ਖ਼ੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ੋ੍ਰਮਣੀ ਅਕਾਲੀਂ ਦਲ ਦੇ ਸੀਨੀਅਰ ਯੂਥ ਆਗੂ ਅਤੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX