ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸੰਪਾਦਕੀ

ਧਰਤੀ ਹੇਠਲੇ ਪਾਣੀ 'ਚ ਵਧਦਾ ਪ੍ਰਦੂਸ਼ਣ

ਕੌਮੀ ਗਰੀਨ ਟ੍ਰਿਬਿਊਨਲ ਨੇ ਦੇਸ਼ ਵਿਚ ਸਾਫ਼ ਪਾਣੀ ਉਪਲੱਬਧ ਕਰਵਾਉਣ ਨੂੰ ਨਾਗਰਿਕਾਂ ਦਾ ਮੌਲਿਕ ਅਧਿਕਾਰ ਕਰਾਰ ਦੇ ਕੇ ਇਕ ਪਾਸੇ ਤਾਂ ਦੇਸ਼ ਦੇ ਕਈ ਹਿੱਸਿਆਂ ਵਿਚ ਪੀਣ ਵਾਲੇ ਪਾਣੀ ਦੀ ਘਾਟ ਦੇ ਸੰਕਟ ਨੂੰ ਉਜਾਗਰ ਕੀਤਾ ਹੈ, ਉਥੇ ਹੀ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਤੇ ਗੰਭੀਰ ਯਤਨ ਕੀਤੇ ਜਾਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਅਤੇ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਸੰਕਟ ਬੀਤੇ ਕੁਝ ਦਹਾਕਿਆਂ ਤੋਂ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਨੂੰ ਲੈ ਕੇ ਦੇਸ਼ ਦੇ ਵਾਤਾਵਰਨ 'ਤੇ ਪਾਣੀ ਨਾਲ ਸਬੰਧਿਤ ਗ਼ੈਰ-ਸਰਕਾਰੀ ਸੰਗਠਨਾਂ, ਸੰਸਥਾਵਾਂ ਅਤੇ ਮਾਹਿਰਾਂ ਵਲੋਂ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਇਹ ਸਮੱਸਿਆ ਵੈਸੇ ਤਾਂ ਪੂਰੇ ਦੇਸ਼ ਦੀ ਸਮੱਸਿਆ ਹੈ, ਪ੍ਰੰਤੂ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ ਆਦਿ ਸੂਬਿਆਂ ਵਿਚ ਇਹ ਕਾਫ਼ੀ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਇਹ ਸਾਰੇ ਸੂਬੇ ਖੇਤੀਬਾੜੀ 'ਤੇ ਨਿਰਭਰ ਹਨ। ਇਸ ਕਾਰਨ ਇਨ੍ਹਾਂ ਸੂਬਿਆਂ ਵਿਚ ਸਿੰਚਾਈ ਲਈ ਧਰਤੀ ਹੇਠਲੇ ਪਾਣੀ ਦੀ ਬੜੀ ਜ਼ਰੂਰਤ ਪੈਂਦੀ ਹੈ ਅਤੇ ਅਫ਼ਸੋਸ ਵਾਲੀ ਗੱਲ ਇਹ ਵੀ ਹੈ ਕਿ ਕੁਝ ਗ਼ੈਰ-ਜ਼ਿੰਮੇਵਾਰ ਸਨਅਤਾਂ ਆਪਣਾ ਪ੍ਰਦੂਸ਼ਿਤ ਪਾਣੀ ਨਦੀਆਂ, ਨਾਲਿਆਂ ਵਿਚ ਵਹਾ ਦਿੰਦੀਆਂ ਹਨ ਜਾਂ ਬੋਰ ਕਰਕੇ ਜ਼ਮੀਨ ਦੇ ਹੇਠਾਂ ਸੁੱਟ ਦਿੰਦੀਆਂ ਹਨ। ਪੰਜਾਬ ਵਿਚ ਵੀ ਇਹ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ।। ਵਰਤਮਾਨ ਵਿਚ ਵੀ ਕੌਮੀ ਗਰੀਨ ਟ੍ਰਿਬਿਊਨਲ ਦੀ ਟਿੱਪਣੀ ਪੰਜਾਬ ਦੇ ਇਕ ਪੇਂਡੂ ਖੇਤਰ ਵਿਚ ਧਰਤੀ ਹੇਠਲੇ ਪਾਣੀ ਨੂੰ ਲੈ ਕੇ ਪੈਦਾ ਹੋਏ ਹਾਲਾਤ ਦੇ ਸੰਦਰਭ ਵਿਚ ਹੀ ਕੀਤੀ ਗਈ ਹੈ। ਟ੍ਰਿਬਿਊਨਲ ਨੇ ਇਸ ਮਾਮਲੇ ਨੂੰ ਲੈ ਕੇ ਇਕ ਤਿੰਨ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਹੈ, ਜੋ ਦੋ ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸੌਂਪੇਗੀ। ਇਸ ਕਮੇਟੀ ਦੀ ਬੈਠਕ ਦੋ ਹਫ਼ਤਿਆਂ ਅੰਦਰ ਜ਼ਰੂਰ ਕੀਤੇ ਜਾਣ ਦਾ ਨਿਰਦੇਸ਼ ਵੀ ਟ੍ਰਿਬਿਊਨਲ ਨੇ ਦਿੱਤਾ ਹੈ। ਟ੍ਰਿਬਿਊਨਲ ਨੇ ਇਸ ਸੰਕਟ ਨੂੰ ਲੈ ਕੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਤਹਿਤ ਸਾਫ਼ ਪਾਣੀ ਦੀ ਪੂਰਤੀ ਕੀਤੀ ਜਾਣੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪ੍ਰਸ਼ਾਸਨ ਨੂੰ ਇਸ ਸਬੰਧੀ ਪੂਰੇ ਯਤਨ ਕਰਨੇ ਚਾਹੀਦੇ ਹਨ।
ਟ੍ਰਿਬਿਊਨਲ ਨੇ ਤਰਕ ਦਿੱਤਾ ਹੈ ਕਿ ਪਾਣੀ ਮਨੁੱਖ ਦੇ ਜੀਵਨ ਲਈ ਇਕ ਬਹੁਤ ਜ਼ਰੂਰੀ ਪਦਾਰਥ ਹੈ ਅਤੇ ਇਹ ਪ੍ਰਦੂਸ਼ਤ ਹੋਣ ਦੀ ਸੂਰਤ 'ਚ ਮਨੁੱਖ ਦੀ ਸਿਹਤ ਦੇ ਨਾਲ-ਨਾਲ ਉਸ ਦੇ ਜੀਵਨ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਤੋਂ ਬਿਨਾਂ ਮਨੁੱਖ ਦੀ ਹੋਂਦ ਹੀ ਖ਼ਤਰੇ ਵਿਚ ਪੈ ਜਾਂਦੀ ਹੈ ਪਰ ਪਿਛਲੇ ਕੁਝ ਦਹਾਕਿਆਂ ਤੋਂ ਜਿਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੋ ਰਿਹਾ ਹੈ, ਉਥੇ ਪਾਣੀ ਪ੍ਰਦੂਸ਼ਿਤ ਵੀ ਹੁੰਦਾ ਜਾ ਰਿਹਾ ਹੈ। ਪੰਜਾਬ ਵਿਚ ਇਹ ਸਮੱਸਿਆ ਜ਼ਿਆਦਾ ਗੰਭੀਰ ਰੂਪ ਧਾਰਨ ਕਰਕੇ ਸਾਹਮਣੇ ਆਈ ਹੈ। ਪੰਜਾਬ ਦੇ ਮਾਲਵਾ ਖੇਤਰ ਵਿਚ ਖਾਸ ਕਰਕੇ ਜ਼ਿਲ੍ਹਾ ਸੰਗਰੂਰ ਦੇ ਕਈ ਪਿੰਡਾਂ ਵਿਚ ਟਿਊਬਵੈਲਾਂ ਰਾਹੀਂ ਧਰਤੀ ਹੇਠੋਂ ਗੰਦਾ ਪ੍ਰਦੂਸ਼ਿਤ ਅਤੇ ਭੂਰੇ ਰੰਗ ਦਾ ਪਾਣੀ ਨਿਕਲਣ ਲੱਗਾ ਹੈ। ਇਹ ਪਾਣੀ ਬਦਬੂਦਾਰ ਵੀ ਹੈ ਪਰ ਤ੍ਰਾਸਦੀ ਇਹ ਹੈ ਕਿ ਇਸ ਖੇਤਰ ਦੇ ਕਈ ਪਿੰਡਾਂ ਅਤੇ ਕਸਬਿਆਂ ਦੇ ਲੋਕਾਂ ਨੂੰ ਧਰਤੀ ਹੇਠਲੇ ਇਸੇ ਪਾਣੀ ਨੂੰ ਪੀਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਲਈ ਵੀ ਇਸੇ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਪਾਣੀ ਲੋਕਾਂ ਦੀ ਸਿਹਤ ਅਤੇ ਉਨ੍ਹਾਂ ਦੇ ਜੀਵਨ ਨਾਲ ਖਿਲਵਾੜ ਦਾ ਕਾਰਨ ਬਣ ਰਿਹਾ ਹੈ। ਖੇਤੀਬਾੜੀ ਯੂਨੀਵਰਸਿਟੀ ਦੀ ਇਕ ਰਿਪੋਰਟ ਅਨੁਸਾਰ ਬੇਸ਼ੱਕ ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਖੇਤੀ ਕੰਮਾਂ ਲਈ ਵਰਤਣਯੋਗ ਨਹੀਂ ਹੈ ਪਰ ਪੀਣ ਦੇ ਲਈ ਇਹ ਭੂਰਾ ਅਤੇ ਲਾਲ ਰੰਗ ਦਾ ਪਾਣੀ ਹੋਰ ਵਧੇਰੇ ਹਾਨੀਕਾਰਕ ਹੋ ਸਕਦਾ ਹੈ। ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਖੇਤਰ ਦੇ ਧਰਤੀ ਹੇਠਲੇ ਪਾਣੀ ਵਿਚ ਪ੍ਰਦੂਸ਼ਣ ਦਾ ਮੁੱਖ ਕਾਰਨ ਇਥੇ ਮੌਜੂਦ ਰਹੀ ਇਕ ਉਦਯੋਗਿਕ ਇਕਾਈ ਹੋ ਸਕਦੀ ਹੈ। ਬੇਸ਼ੱਕ ਇਹ ਉਦਯੋਗਿਕ ਇਕਾਈ ਹੁਣ ਬੰਦ ਹੋ ਚੁੱਕੀ ਹੈ ਪਰ ਇਸ ਇਕਾਈ ਦਾ ਦੂਸ਼ਿਤ ਪਾਣੀ ਬੋਰ ਰਾਹੀਂ ਧਰਤੀ ਹੇਠਾਂ ਨਿਕਾਸ ਕੀਤਾ ਜਾਂਦਾ ਸੀ, ਜਿਸ ਦੇ ਸਾਲਾਂ ਬਾਅਦ ਬੁਰੇ ਨਤੀਜੇ ਸਾਹਮਣੇ ਆ ਰਹੇ ਹਨ। ਬਿਨਾਂ ਸ਼ੱਕ ਇਸ ਗੰਦੇ ਅਤੇ ਦੂਸ਼ਿਤ ਪਾਣੀ ਦਾ ਅਸਰ ਖੇਤੀ ਪੈਦਾਵਾਰ ਅਤੇ ਮਾਲ ਡੰਗਰ 'ਤੇ ਪੈਣ ਦੀ ਭਾਰੀ ਸੰਭਾਵਨਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਕੌਮੀ ਗਰੀਨ ਟ੍ਰਿਬਿਊਨਲ ਨੇ ਪਿਛਲੇ ਸਮੇਂ ਵਿਚ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਨਦੀਆਂ ਦੇ ਪ੍ਰਦੂਸ਼ਿਤ ਪਾਣੀ ਨੂੰ ਲੈ ਕੇ ਵੀ ਝਾੜ ਪਾਈ ਸੀ ਪਰ ਹੁਣ ਤੱਕ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਅਜਿਹਾ ਪ੍ਰਤੀਤ ਨਹੀਂ ਹੁੰਦਾ ਕਿ ਉਨ੍ਹਾਂ ਦੇ ਕੰਨਾਂ 'ਤੇ ਕੋਈ ਜੂੰ ਵੀ ਸਰਕੀ ਹੋਵੇ। ਟ੍ਰਿਬਿਊਨਲ ਨੇ ਕਈ ਵਾਰ ਨਦੀਆਂ ਦੇ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਸੂਬਿਆਂ ਦੀਆਂ ਸਰਕਾਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਜੁਰਮਾਨੇ ਵੀ ਲਗਾਏ ਹਨ ਪਰ ਪਰਨਾਲਾ ਉਥੇ ਦਾ ਉਥੇ ਹੀ ਹੈ। ਨਦੀਆਂ ਦਾ ਇਹ ਪ੍ਰਦੂਸ਼ਣ ਧਰਤੀ ਹੇਠਲੇ ਪਾਣੀ ਅਤੇ ਇਸ ਪਾਣੀ ਨਾਲ ਸਿੰਚਾਈ ਰਾਹੀਂ ਖੇਤੀ ਫ਼ਸਲਾਂ 'ਤੇ ਵੀ ਮਾੜਾ ਪ੍ਰਭਾਵ ਪਿਆ ਹੈ।
ਅਸੀਂ ਸਮਝਦੇ ਹਾਂ ਕਿ ਜਿਸ ਗ਼ੈਰ-ਕਾਨੂੰਨੀ ਢੰਗ ਨਾਲ ਧਰਤੀ ਹੇਠਲੇ ਪਾਣੀ ਦਾ ਨਿਕਾਸ ਕੀਤਾ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਦਿੱਤਾ ਜਾ ਰਿਹਾ ਹੈ ਇਹ ਸੰਪੂਰਨ ਕਵਾਇਦ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਤਬਾਹ ਕਰ ਦੇਵੇਗੀ। ਇਸ ਸਥਿਤੀ ਨੂੰ ਹੋਰ ਮਾੜਾ ਹੋਣ ਤੋਂ ਰੋਕਣ ਲਈ ਜ਼ਰੂਰੀ ਹੈ ਕਿ ਸਮੱਸਿਆ ਨਾਲ ਸਬੰਧਿਤ ਸਾਰੇ ਪੱਖਾਂ, ਸਰਕਾਰਾਂ, ਪ੍ਰਸ਼ਾਸਨ, ਖੇਤੀ ਮਾਹਿਰਾਂ ਅਤੇ ਖਾਸ ਤੌਰ 'ਤੇ ਵਾਤਾਵਰਨ ਪ੍ਰੇਮੀ ਆਪਣੇ-ਆਪਣੇ ਧਰਾਤਲ 'ਤੇ ਇਸ ਮਕਸਦ ਲਈ ਜਾਗਰੂਕਤਾ ਪੈਦਾ ਕਰਨ। ਗੰਦਾ ਪਾਣੀ ਉਤਪੰਨ ਕਰਨ ਵਾਲੇ ਉਦਯੋਗਾਂ ਵਿਚ ਪਾਣੀ ਨੂੰ ਸਾਫ਼ ਕਰਨ ਵਾਲੇ ਉਪਕਰਨ ਲਗਾਏ ਜਾਣੇ ਚਾਹੀਦੇ ਹਨ। ਕੌਮੀ ਗਰੀਨ ਟ੍ਰਿਬਿਊਨਲ ਦੀ ਇਸ 'ਚ ਅਹਿਮ ਭੂਮਿਕਾ ਬਣਦੀ ਹੈ ਅਤੇ ਉਹ ਸਮੇਂ-ਸਮੇਂ 'ਤੇ ਇਸ ਲਈ ਕਾਰਵਾਈ ਵੀ ਕਰਦਾ ਰਹਿੰਦਾ ਹੈ। ਅਸੀਂ ਸਮਝਦੇ ਹਾਂ ਕਿ ਹੋਰ ਪੱਖਾਂ ਨੂੰ ਵੀ ਇਸ ਉਦੇਸ਼ ਦੀ ਪ੍ਰਾਪਤੀ ਲਈ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਿਭਾਉਣ ਲਈ ਸਦਾ ਤਤਪਰ ਰਹਿਣਾ ਚਾਹੀਦਾ ਹੈ। ਨਹੀਂ ਤਾਂ ਦੇਸ਼ ਅਤੇ ਸੂਬੇ ਦੀ ਇਸ ਤਬਾਹੀ ਲਈ ਅਸੀਂ ਸਾਰੇ ਜ਼ਿੰਮੇਵਾਰ ਸਾਬਤ ਹੋਵਾਂਗੇ।

ਦੇਸ਼ ਵਿਚ ਹੜ੍ਹਾਂ ਦਾ ਕਹਿਰ

ਨਦੀਆਂ ਨੂੰ ਗੁੱਸਾ ਕਿਉਂ ਆਉਂਦਾ ਹੈ?

ਹਾਲਾਂਕਿ ਅਜੇ ਦੇਸ਼ ਦੇ ਕੁਝ ਹਿੱਸਿਆਂ 'ਚ ਹੀ ਹੜ੍ਹਾਂ ਨੇ ਭਿਆਨਕ ਰੂਪ ਧਾਰ ਲਿਆ ਹੈ, ਪਰ ਜਿਸ ਤਰ੍ਹਾਂ ਬਾਰਿਸ਼ ਦਾ ਮਿਜ਼ਾਜ ਹੈ, ਉਸ ਤੋਂ ਲਗਦਾ ਹੈ ਕਿ ਆਉਣ ਵਾਲੇ 10-15 ਦਿਨ ਜੇਕਰ ਹੜ੍ਹ ਹੋਰ ਜ਼ਿਆਦਾ ਕਹਿਰ ਮਚਾਉਣ ਤਾਂ ਹੈਰਾਨੀ ਨਹੀਂ ਹੋਵੇਗੀ। ਦਰਅਸਲ ਹਿੰਦੁਸਤਾਨ 'ਚ ਹੜ੍ਹ ...

ਪੂਰੀ ਖ਼ਬਰ »

ਯੋਜਨਾਬੱਧ ਤਰੀਕੇ ਨਾਲ ਖੋਲ੍ਹੀਆਂ ਜਾਣ ਸਿੱਖਿਆ ਸੰਸਥਾਵਾਂ

ਦੇਸ਼ ਵਿਚ ਇਕ ਪਾਸੇ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖ਼ਤਰਾ ਦੱਸਿਆ ਜਾ ਰਿਹਾ ਹੈ ਦੂਜੇ ਪਾਸੇ ਸਿੱਖਿਆ ਸੰਸਥਾਵਾਂ ਨੂੰ ਖੋਲ੍ਹਣ ਦੀ ਤਿਆਰੀ ਚਰਚਾ ਵਿਚ ਹੈ। ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਦਿੱਲੀ ਸਮੇਤ ਹੋਰ ਕਈ ਸੂਬਿਆਂ ਦੀਆਂ ਸਰਕਾਰਾਂ ਨੇ ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ 'ਤੇ ਵਿਸ਼ੇਸ਼

ਕਾਰਗਿਲ ਜੰਗ ਵਿਚ ਸਿੱਖ ਯੋਧਿਆਂ ਦੀ ਬੇਮਿਸਾਲ ਬਹਾਦਰੀ

26 ਜੁਲਾਈ ਭਾਰਤ ਲਈ ਬੜਾ ਮਹੱਤਵਪੂਰਨ ਦਿਨ ਹੈ ਜਦ ਭਾਰਤੀ 22ਵਾਂ ਕਾਰਗਿਲ ਵਿਜੈ ਦਿਵਸ ਬੜੀ ਧੂਮਧਾਮ ਨਾਲ ਮਨਾ ਰਹੇ ਹਨ। ਇਸ ਦਿਨ ਭਾਰਤੀ ਸੈਨਾ ਨੇ ਪਾਕਿਸਤਾਨੀ ਸੈਨਾ ਵਲੋਂ ਅੱਤਵਾਦੀਆਂ ਦੇ ਰੂਪ ਵਿਚ ਸਰਹੱਦ ਨਾਲ ਲਗਦੀਆਂ ਪਹਾੜੀਆਂ ਉੱਪਰ ਕੀਤੀ ਘੁਸਪੈਠ ਨੂੰ ਬੁਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX