ਤਾਜਾ ਖ਼ਬਰਾਂ


ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  12 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  16 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  20 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  1 minute ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  59 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 5 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਲੰਧਰ

ਦਿਹਾਤੀ ਪੁਲਿਸ ਜਲੰਧਰ ਵਲੋਂ ਢਿਲਵਾਂ ਹੱਤਿਆਕਾਂਡ 'ਚ ਨਾਮਜ਼ਦ ਮੁੱਖ ਦੋਸ਼ੀ ਕਾਬੂ

ਜਲੰਧਰ, 25 ਜੂਲਾਈ (ਸ਼ੈਲੀ)-ਦਿਹਾਤੀ ਪੁਲਿਸ ਜਲੰਧਰ ਸੀ. ਆਈ. ਏ. ਸਟਾਫ਼-2 ਦੀ ਪੁਲਿਸ ਨੇ ਕਪੂਰਥਲਾ ਦੇ ਢਿਲਵਾਂ ਵਿਖੇ ਹੋਏ ਹੱਤਿਆਕਾਂਡ 'ਚ ਨਾਮਜ਼ਦ ਮੁੱਖ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਅਨੁਸਾਰ ਦੋਸ਼ੀ ਜਲੰਧਰ 'ਚ ਵੀ ਕਈ ਮਾਮਲਿਆਂ 'ਚ ਨਾਮਜ਼ਦ ਅਤੇ ਭਗੌੜਾ ਹੈ | ਦੋਸ਼ੀ ਦੀ ਪਹਿਚਾਣ ਗੁਰਦੀਪ ਸਿੰਘ ਉਰਫ ਸਨੀ ਉਰਫ ਸੈਣੀ ਪੁੱਤਰ ਮਾਨ ਸਿੰਘ ਨਿਵਾਸੀ ਬੁੱਟਰਾਂ ਥਾਣਾ ਭੋਗਪੁਰ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਦਿਹਾਤੀ ਨਵੀਨ ਸਿੰਗਲਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼-2 ਦੇ ਇਚੰਾਰਜ ਪੁਸ਼ਪ ਬਾਲੀ ਨੂੰ ਸੂਚਨਾ ਮਿਲੀ ਕਿ ਉਪਰੋਕਤ ਦੋਸ਼ੀ ਜਿਸ ਨੂੰ 11 ਮਈ 2018 ਨੂੰ ਜਲੰਧਰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ ਤੇ ਉਸ ਉੱਪਰ ਲੁੱਟ-ਖੋਹ ਅਤੇ ਲੜਾਈ ਝਗੜੇ ਦੇ ਕਈ ਮਾਮਲੇ ਦਰਜ ਹਨ ਤੇ ਉਹ ਅੱਜ ਅੱਡਾ ਭਟਨੂਰਾ ਵਿਖੇ ਆਪਣੀ ਕਾਰ 'ਚ ਬੈਠਾ ਹੈ | ਐੱਸ. ਐੱਸ. ਪੀ. ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਟੀਮ ਨੇ ਮੌਕੇ 'ਤੇ ਹੀ ਛਾਪੇਮਾਰੀ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਦੋਸ਼ੀ 'ਤੇ 15 ਜੁਲਾਈ 2016 ਨੂੰ ਥਾਣਾ ਕਰਤਾਰਪੁਰ ਵਿਖੇ ਇਕ ਮਾਮਲਾ ਦਰਜ ਸੀ, ਜਿਸ 'ਚ ਉਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਸੇ ਮਾਮਲੇ 'ਚ ਇਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ 'ਤੇ ਥਾਣਾ ਢਿਲਵਾਂ ਵਿਖੇ ਹੱਤਿਆ ਦਾ ਮਾਮਲਾ ਦਰਜ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਦੀ ਪਿੰਡ ਜਮਾਲ ਪੁਰ ਥਾਣਾ ਭੋਗਪੁਰ ਜਲੰਧਰ ਵਿਖੇ ਰਹਿੰਦੀ ਇਕ ਔਰਤ ਨਾਲ ਦੋਸਤੀ ਸੀ ਜੋ ਕਿ ਪਹਿਲਾਂ ਸ਼ਹੀਦ ਉਧਮ ਸਿੰਘ ਨਗਰ ਫਗਵਾੜਾ ਦੇ ਰਹਿਣ ਵਾਲੇ ਦੀਪਕ ਉਰਫ ਹੀਰਾ ਦੇ ਨਾਲ ਰਹਿੰਦੀ ਸੀ, ਜਿਸ ਕਾਰਨ ਗੁਰਦੀਪ ਸਿੰਘ ਉਰਫ ਸਨੀ ਉਰਫ ਸੈਣੀ ਅਤੇ ਦੀਪਕ ਹੀਰਾ ਦੀ ਆਪਸ ਵਿਚ ਰੰਜਿਸ਼ ਰਹਿੰਦੀ ਸੀ | ਉਨ੍ਹਾਂ ਦੱਸਿਆ ਕਿ ਸਾਲ 2016 'ਚ ਗੁਰਦੀਪ ਸਿੰਘ ਉਰਫ ਸਨੀ ਉਰਫ ਸੈਣੀ ਅਤੇ ਦੀਪਕ ਹੀਰਾ ਦੋਵੇਂ ਹੀ ਕਪੂਰਥਲਾ ਜੇਲ੍ਹ 'ਚ ਬੰਦ ਸਨ ਜਿੱਥੇ ਉਨ੍ਹਾਂ ਦਾ ਕਈ ਵਾਰ ਆਪਸ 'ਚ ਝਗੜਾ ਵੀ ਹੋਇਆ | ਪੁੱਛਗਿਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਜਦੋਂ ਉਹ ਜੇਲ੍ਹ 'ਚੋਂ ਬਾਹਰ ਆਇਆ ਤਾਂ ਦੀਪਕ ਉਸ ਨੂੰ ਜੇਲ੍ਹ ਵਿਚੋਂ ਹੀ ਧਮਕੀਆਂ ਦਿੰਦਾ ਸੀ | ਸਾਲ 2020 'ਚ ਦੀਪਕ ਹੀਰਾ ਜੇਲ੍ਹ 'ਚੋਂ ਛੁੱਟੀ ਆਇਆ | ਇਸ ਦੌਰਾਨ ਗੁਰਦੀਪ ਸਿੰਘ ਉਰਫ ਸਨੀ ਉਰਫ ਸੈਣੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੀਪਕ ਹੀਰਾ ਦੀ ਹੱਤਿਆ ਦੀ ਸਾਜਿਸ਼ ਰਚੀ | ਇਸੇ ਦੌਰਾਨ ਇਕ ਦਿਨ ਸਨੀ ਸੈਣੀ ਆਪਣੇ ਸਾਥੀਆਂ ਸ਼ੈਲੀ ਉਰਫ ਸ਼ਾਲੂ ਪੁੱਤਰ ਰੂੜਾ ਰਾਮ ਨਿਵਾਸੀ ਭਟਨੂਰਾਂ ਕਲਾਂ, ਲਾਡੀ ਪੁੱਤਰ ਪਲਵਿੰਦਰ, ਸਨੀ ਲਾਹੌਰੀਆ ਨਿਵਾਸੀ ਚੂਹੜਵਾਲ ਕਪੂਰਥਲਾ, ਧਿੰਦਰੀ ਉਰਫ ਧਰਮਿੰਦਰ ਨਿਵਾਸੀ ਲਖਨ ਕਲਾਂ ਕਪੂਰਥਲਾ ਨਾਲ ਪਿੰਡ ਮਾਂਗੀਕੇ ਦੇ ਅੱਡੇ 'ਤੇ ਸ਼ਰਾਬ ਪੀ ਰਹੇ ਸਨ ਕਿ ਦੀਪਕ ਹੀਰਾ ਉੱਥੇ ਆ ਗਿਆ, ਜਿਸ ਦੀ ਸਾਰਿਆਂ ਨੇ ਕੁੱਟਮਾਰ ਕੀਤੀ | ਇਸ ਤੋਂ ਬਾਅਦ ਉਹ ਉਸ ਨੂੰ ਕਾਰ 'ਚ ਸੁੱਟ ਕੇ ਆਪਣੇ ਇਕ ਸਾਥੀ ਚੰਨੀ ਨਿਵਾਸੀ ਗੋਰੇ ਕਪੂਰਥਲਾ ਦੇ ਘਰ ਲੈ ਗਏ ਅਤੇ ਉੱਥੋਂ ਰਾਤ ਨੂੰ ਹੀ ਉਸ ਨੂੰ ਕਾਰ 'ਚ ਢਿਲਵਾਂ ਬਿਆਸ ਦਰਿਆ 'ਤੇ ਲੈ ਗਏ, ਜਿੱਥੇ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ | ਦੋਸ਼ੀਆਂ ਨੇ ਦੀਪਕ ਹੀਰਾ ਉਰਫ ਮਨੀ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਲਈ ਉਸ ਦੇ ਚਿਹਰੇ ਅਤੇ ਸਰੀਰ 'ਤੇ ਪੈਟਰੋਲ ਸੁੱਟ ਕੇ ਅੱਗ ਲਗਾ ਦਿੱਤੀ ਅਤੇ ਉਸ ਦੇ ਹੱਥ ਪੈਰ ਬੰਨ੍ਹ ਕੇ ਦਰਿਆ 'ਚ ਸੁੱਟ ਦਿੱਤਾ | ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਸਬੰਧੀ ਦੋਸ਼ੀਆਂ 'ਤੇ ਥਾਣਾ ਢਿਲਵਾਂ ਵਿਖੇ ਮਾਮਲਾ ਦਰਜ ਹੈ ਪਰ ਅਜੇ ਦੋਸ਼ੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਜਲੰਧਰ ਤੇ ਕਪੂਰਥਲਾ ਪੁਲਿਸ ਨੂੰ ਲੋੜੀਂਦਾ ਸੀ ਜੋ ਕਿ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਰਹਿ ਰਿਹਾ ਸੀ | ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਉਰਫ ਸਨੀ ਉਰਫ ਸੈਣੀ 'ਤੇ ਵੱਖ-ਵੱਖ ਥਾਣਿਆਂ 'ਚ 10 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਇਸ ਨੇ ਆਪਣਾ ਇਕ ਸੈਣੀ ਨਾਂਅ ਦਾ ਗੈਂਗ ਬਣਾਇਆ ਹੋਇਆ ਹੈ, ਜਿਸ 'ਚ ਇਸ ਦੇ ਉਪਰੋਕਤ ਸਾਥੀ ਵੀ ਸ਼ਾਮਿਲ ਹਨ | ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀ ਦਾ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੂੰ ਕੌਣ-ਕੌਣ ਪਨਾਹ ਦਿੰਦਾ ਹੈ |

ਅੱਜ ਤੋਂ ਖੁੱਲ੍ਹਣਗੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਕੂਲ-ਜ਼ਿਲ੍ਹਾ ਸਿੱਖਿਆ ਅਫ਼ਸਰ

ਜਲੰਧਰ, 25 ਜੁਲਾਈ (ਰਣਜੀਤ ਸਿੰਘ ਸੋਢੀ)-ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ...

ਪੂਰੀ ਖ਼ਬਰ »

ਥੋੜ੍ਹੀ ਜਿਹੀ ਬਾਰਿਸ਼ ਨਾਲ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

ਜਲੰਧਰ, 25 ਜੁਲਾਈ (ਹਰਵਿੰਦਰ ਸਿੰਘ ਫੁੱਲ)-ਬਾਅਦ ਦੁਪਹਿਰ ਸ਼ਹਿਰ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ | ਐਤਵਾਰ ਛੁੱਟੀ ਦਾ ਦਿਨ ਹੋਣ ਕਰਕੇ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲ ਕੇ ਬਾਰਿਸ਼ ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਵਲੋਂ 9, 10, ਤੇ 11 ਅਗਸਤ ਨੂੰ ਹੋਵੇਗੀ ਹੜਤਾਲ -ਰੇਸ਼ਮ ਸਿੰਘ ਗਿੱਲ

ਜਲੰਧਰ, 25 ਜੁਲਾਈ (ਰਣਜੀਤ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਬੱਸ ਸਟੈਂਡ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ | ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਣੇ 2 ਕਾਬੂ

ਜਲੰਧਰ, 25 ਜੁਲਾਈ (ਸ਼ੈਲੀ)- ਥਾਣਾ ਬਾਰਾਦਰੀ ਦੀ ਪੁਲਿਸ ਨੇ ਚੋਰੀ ਦੇ ਸਮਾਣ ਸਣੇ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹ•ਾਂ ਦੀ ਪਹਿਚਾਣ ਕਰਨ ਕੁਮਾਰ ਉਰਫ ਕਰਨ ਪੁੱਤਰ ਅਨਿਲ ਕੁਮਾਰ ਨਿਵਾਸੀ ਮਕਾਨ ਨੰਬਰ-727, ਬਸ਼ੀਰਪੁਰਾ ਅਤੇ ਉਸ ਦੇ ਸਾਥੀ ਨਿਤਿਨ ਉਰਫ ਸੋਨੀ ਉਰਫ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਜਲੰਧਰ, 25 ਜੁਲਾਈ (ਸ਼ੈਲੀ)-ਥਾਣਾ ਪੰਜ 'ਚ ਪੈਂਦੇ ਬਸਤੀ ਗੁਜਾਂ ਦੇ ਨਾਲ ਹੀ ਪੈਂਦੇ ਗੋਵਿੰਦ ਨਗਰ ਇਲਾਕੇ 'ਚ ਇਕ ਕਿਰਾਏ 'ਤੇ ਰਹਿ ਰਹੇ ਇਕ ਪ੍ਰਵਾਸੀ ਵਿਅਕਤੀ ਨੇ ਆਪਣੇ ਭੇਦਭਰੇ ਹਾਲਾਤ 'ਚ ਕਮਰੇ 'ਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਰੋਹਿਤ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 25 ਜੁਲਾਈ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਇਕ ਹੋਰ ਵਿਅਕਤੀ ਕਾਬੂ

ਸ਼ਾਹਕੋਟ, 25 ਜੁਲਾਈ (ਸੁਖਦੀਪ ਸਿੰਘ)- ਡੀ. ਐੱਸ. ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੁਲਿਸ ਨੇ 11 ਕਿੱਲੋ 725 ਗ੍ਰਾਮ ਹੈਰੋਇਨ ਦੇ ਮੁਕੱਦਮੇ 'ਚ ਲੋੜੀਂਦੇ ਇਕ ਅਤੇ ਲੁੱਟ-ਖੋਹ ਕਰਨ ਵਾਲੇ ਇਕ ਹੋਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 29 ਨੂੰ

ਜੰਡਿਆਲਾ ਮੰਜਕੀ, 25 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪਿੰਡ ਧਾਲੀਵਾਲ 'ਚ ਬਾਬਾ ਹਰਬੰਸ ਸਿੰਘ ਦੇ ਬਰਸੀ ਸਮਾਗਮ 29 ਜੁਲਾਈ ਨੂੰ ਚਾਨੀਆਂ ਰੋਡ 'ਤੇ ਸਥਿਤ ਗੁਰੂ ਘਰ ਵਿਚ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਹੁਰਾਂ ਦੱਸਿਆ ਕਿ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਦੇ 3 ਨਵੇਂ ਮਾਮਲੇ ਮਿਲੇ

ਜਲੰਧਰ, 25 ਜੁਲਾਈ (ਸ਼ੈਲੀ)-ਐਤਵਾਰ ਜ਼ਿਲੇ੍ਹ 'ਚ ਕੋਰੋਨਾ ਪ੍ਰਭਾਵਿਤ ਸਿਰਫ 3 ਮਾਮਲੇ ਹੀ ਮਿਲੇ ਅਤੇ ਕਿਸੇ ਵੀ ਕੋਰੋਨਾ ਪ੍ਰਭਾਵਿਤ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ | ਇਸ ਤਰ੍ਹਾਂ 3 ਮਰੀਜ਼ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 63,059 ਹੋ ਗਈ ਹੈ | ਅੱਜ ਸਿਹਤ ਵਿਭਾਗ ...

ਪੂਰੀ ਖ਼ਬਰ »

ਮਾਡਲ ਟਾਊਨ ਇਲਾਕੇ ਕੋਲ ਟੂਟੀਆਂ 'ਚ ਆ ਰਿਹੈ ਗੰਦਾ ਪਾਣੀ

ਜਲੰਧਰ, 25 ਜੁਲਾਈ (ਸ਼ਿਵ)-ਮਾਡਲ ਟਾਊਨ ਕੋਲ ਲਾਲ ਬਾਜ਼ਾਰ ਇਲਾਕੇ 'ਚ ਗੰਦਾ ਪਾਣੀ ਆਉਣ ਨਾਲ ਲੋਕਾਂ 'ਚ ਕਾਫ਼ੀ ਰੋਸ ਹੈ | ਲੋਕਾਂ ਦਾ ਕਹਿਣਾ ਹੈ ਕਿ ਜਦੋਂ ਦੀਆਂ ਇਸ ਇਲਾਕੇ ਦੀਆਂ ਗਲੀਆਂ 'ਚ ਹੌਦੀਆਂ ਬਣਾਈਆਂ ਗਈਆਂ ਹਨ, ਉਸ ਤੋਂ ਬਾਅਦ ਹੀ ਗੰਦੇ ਪਾਣੀ ਦੇ ਆਉਣ ਦੀਆਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਮੱਲ੍ਹੀਆਂ ਕਲਾਂ, 25 ਜੁਲਾਈ (ਮਨਜੀਤ ਮਾਨ)-ਉੱਘੇ ਸਮਾਜ ਸੇਵਕ ਨਿਰਮਲ ਸਿੰਘ ਢਿੱਲੋਂ ਯੂ. ਐੱਸ. ਏ. ਦੇ ਪਰਿਵਾਰ ਵਲੋਂ ਪਿੰਡ ਈਦਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਾਸਤੇ ਠੰਢੇ ਪਾਣੀ ਵਾਸਤੇ ਇਕ ਵਾਟਰ ਕੂਲਰ ਸੀਨੀਅਰ ਕਾਗਰਸੀ ਆਗੂ ਹਰਜਿੰਦਰ ਸਿੰਘ ਈਦਾ ਤੇ ਸਕੂਲ ਮੁਖੀ ...

ਪੂਰੀ ਖ਼ਬਰ »

78 ਵਾਰਡ 'ਚ ਕੌਂਸਲਰ ਵਲੋਂ ਐਲ. ਈ. ਡੀ. ਲਾਈਟਾਂ ਦੇ ਕੰਮ ਦਾ ਉਦਘਾਟਨ

ਜਲੰਧਰ, 25 ਜੁਲਾਈ (ਸ਼ਿਵ)- ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਤੇ ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੀ ਹਦਾਇਤ 'ਤੇ ਵਾਰਡ ਨੰਬਰ 78 ਵਿਚ ਨਵੀਆਂ ਐਲ.ਈ.ਡੀ. ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੌਂਸਲਰ ਜਗਦੀਸ਼ ਸਮਰਾਏ ਨੇ ਸ੍ਰੀਮਤੀ ਆਸ਼ਾ ਰਾਣੀ ਸਮਰਾਏ ਤੇ ...

ਪੂਰੀ ਖ਼ਬਰ »

ਨਵਾਂ ਪਿੰਡ ਦੋਨੇਵਾਲ 'ਚ 4 ਘਰਾਂ 'ਚ ਚੋਰੀਆਂ

ਲੋਹੀਆਂ ਖਾਸ, 25 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਇਲਾਕੇ ਦਾ ਖੇਡ ਪ੍ਰੇਮੀ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਬੀਤੀ ਰਾਤ 4 ਘਰਾਂ 'ਚ ਚੋਰੀਆਂ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਨਵਾਂ ਪਿੰਡ ...

ਪੂਰੀ ਖ਼ਬਰ »

ਔਰਤ ਨੂੰ ਦਾਤਰ ਦਿਖਾ ਕੇ ਪਰਸ ਲੁੱਟਣ ਵਾਲਾ ਕਾਬੂ

ਸ਼ਾਹਕੋਟ, 25 ਜੁਲਾਈ (ਸੁਖਦੀਪ ਸਿੰਘ)- ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕੁਲਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਪਿੰਡ ਕੰਗ ਕਲਾਂ ਥਾਣਾ ਲੋਹੀਆਂ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ 7 ਦਸੰਬਰ 2020 ਨੂੰ ਉਹ ਆਪਣੀ ਭੈਣ ਨੂੰ ਮਿਲਣ ਆਪਣੀ ...

ਪੂਰੀ ਖ਼ਬਰ »

ਆਜ਼ਾਦ ਸਮਾਜ ਪਾਰਟੀ ਤੇ ਭੀਮ ਆਰਮੀ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਜੁਲਾਈ (ਨਰਿੰਦਰ ਲਾਗੂ)-ਆਜ਼ਾਦ ਸਮਾਜ ਪਾਰਟੀ ਪੰਜਾਬ ਅਤੇ ਭੀਮ ਆਰਮੀ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਇਕ ਬੈਠਕ ਰਾਮਾਮੰਡੀ ਵਿਖੇ ਕੀਤੀ ਗਈ | ਇਸ ਮੌਕੇ ਹਰਜੀਤ ਸਿੰਘ ਭੱਟੀ ਸਹਿ: ਇੰਚਾਰਜ ਪੰਜਾਬ ਨੇ ਆਖਿਆ ਕਿ ਆਉਂਦੀ 3 ਅਗਸਤ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ 'ਚ ਸੇਵਾ ਕੇਂਦਰ ਦੁਬਾਰਾ ਸ਼ੁਰੂ ਹੋਣ 'ਤੇ ਪ੍ਰਗਟਾਈ ਖ਼ੁਸ਼ੀ

ਜਮਸ਼ੇਰ ਖਾਸ, 25 ਜੁਲਾਈ (ਅਵਤਾਰ ਤਾਰੀ)-ਥਾਣਾ ਸਦਰ ਅਧੀਨ ਆਉਂਦੇ ਕਸਬਾ ਜਮਸ਼ੇਰ ਖਾਸ ਵਿਖੇ ਬਣਿਆ ਸੇਵਾ ਕੇਂਦਰ ਜੋ ਕਾਫ਼ੀ ਲੰਮੇ ਸਮੇਂ ਤੋਂ ਬੰਦ ਸੀ, ਜਿਸ ਨੂੰ ਦੁਬਾਰਾ ਚਾਲੂ ਕਰਨ ਦੀ ਕਸਬਾ ਜਮਸ਼ੇਰ ਖਾਸ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਮੰਗ ਕਰ ਰਹੇ ਸਨ | ਇਸ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਤੇ ਵਿਕਰਮਜੀਤ ਸਿੰਘ ਚੌਧਰੀ ਵਲੋਂ 2.14 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਫਿਲੌਰ, 25 ਜੁਲਾਈ (ਸਤਿੰਦਰ ਸ਼ਰਮਾ)-ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਵਿਧਾਨ ਸਭਾ ਹਲਕਾ ਫਿਲੌਰ ਦੇ ਇੰਚਾਰਜ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਇੱਥੇ ਪਿੰਡ ਗੰਨਾ ਪਿੰਡ, ਨੰਗਲ, ਫਿਲੌਰ ਸ਼ਹਿਰ, ਵਿਰਕ ਅਤੇ ਗੋਹਾਵਰ 'ਚ 2.14 ਕਰੋੜ ਰੁਪਏ ਦੇ ਵਿਕਾਸ ...

ਪੂਰੀ ਖ਼ਬਰ »

ਸਚਿਨ ਜੈਨ ਨੂੰ ਇਨਸਾਫ਼ ਦਿਵਾਉਣ ਲਈ ਮਥੁਰਾ ਵੈੱਲਫ਼ੇਅਰ ਸੁਸਾਇਟੀ ਨੇ ਕੱਢਿਆ ਮੋਮਬੱਤੀ ਮਾਰਚ

ਮਕਸੂਦਾਂ, 25 ਜੁਲਾਈ (ਲਖਵਿੰਦਰ ਪਾਠਕ)-ਬੀਤੇ ਦਿਨ ਕਤਲ ਕੀਤੇ ਗਏ ਦੁਕਾਨਦਾਰ ਸਚਿਨ ਜੈਨ ਦੀ ਆਤਮਾ ਦੀ ਸ਼ਾਂਤੀ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਲਵਾਉਣ ਦੀ ਮੰਗ ਨੂੰ ਲੈ ਕੇ ਮਥੁਰਾ ਵੈੱਲਫੇਅਰ ਸੁਸਾਇਟੀ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ | ਇਹ ਮਾਰਚ ਸੋਢਲ ਫਾਟਕ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਸਚਿਨ ਜੈਨ ਦੇ ਪਰਿਵਾਰ ਨਾਲ ਦੁੱਖ ਜਤਾਇਆ

ਜਲੰਧਰ, 25 ਜੁਲਾਈ (ਸ਼ਿਵ)-ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਕਾਰਜਕਾਰਨੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸੋਢਲ ਨਗਰ 'ਚ ਲੁਟੇਰਿਆਂ ਹੱਥੋਂ ਮਾਰੇ ਗਏ ਦੁਕਾਨਦਾਰ ਨੌਜਵਾਨ ਸਚਿਨ ਜੈਨ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਜ਼ਾਹਿਰ ...

ਪੂਰੀ ਖ਼ਬਰ »

ਜਨਰਲ ਵਰਗ ਦੀ ਭਲਾਈ ਲਈ ਕਮਿਸ਼ਨ ਸਥਾਪਿਤ ਕੀਤਾ ਜਾਵੇ-ਰਟੌਲ

ਜਲੰਧਰ 25 ਜੁਲਾਈ (ਸ਼ਿਵ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਦੇਸ਼ ਭਗਤ ਹਾਲ ਵਿਖੇ ਕੁਲਜੀਤ ਸਿੰਘ ਰਟੋਲ ਪ੍ਰਧਾਨ, ਪੀ. ਐੱਸ. ਪੀ. ਸੀ. ਐੱਲ./ਪੀ. ਐੱਸ. ਟੀ. ਸੀ. ਐੱਲ. ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਸਰਕਾਰ ਵਲੋਂ 85ਵੀਂ ਸੋਧ ਲਾਗੂ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਪੈਨਸ਼ਨਰਜ਼ ਫ਼ਰੰਟ ਪਟਿਆਲਾ ਦੀ ਹੱਲਾ-ਬੋਲ ਰੈਲੀ 'ਚ ਕਰੇਗਾ ਸ਼ਮੂਲੀਅਤ

ਜਲੰਧਰ, 25 ਜੁਲਾਈ (ਰਣਜੀਤ ਸਿੰਘ ਸੋਢੀ)-ਡੈਮੋਕ੍ਰੇਟਿਕ ਪੈਨਸ਼ਨਰਜ਼ ਫਰੰਟ ਪੰਜਾਬ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ ਹੱਲਾ ਬੋਲ ਰੈਲੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਇਹ ਐਲਾਨ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਬਲਵੀਰ ਸਿੰਘ ਖਾਨਪੁਰੀ ਸੇਵਾ-ਮੁਕਤ ਬਲਾਕ ...

ਪੂਰੀ ਖ਼ਬਰ »

ਪਹਿਲੇ ਪ੍ਰਾਜੈਕਟ ਪੂਰੇ ਨਹੀਂ ਹੋਏ ਤੇ ਹੁਣ ਵਰਕਸ਼ਾਪ ਚੌਕ ਕੋਲ ਸੜਕਾਂ ਤੋੜਨ ਨਾਲ ਲੋਕ ਹੋਣਗੇ ਪ੍ਰੇਸ਼ਾਨ

ਜਲੰਧਰ, 25 ਜੁਲਾਈ (ਸ਼ਿਵ)-ਸ਼ਹਿਰ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਪਹਿਲੇ ਸ਼ੁਰੂ ਕੀਤੇ ਗਏ ਪ੍ਰਾਜੈਕਟ ਤਾਂ ਸਮਾਰਟ ਸਿਟੀ ਕੰਪਨੀ ਵਲੋਂ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਸਗੋਂ ਹੁਣ ਵਰਕਸ਼ਾਪ ਚੌਕ ਦੇ ਕੋਲ ਸਮਾਰਟ ਰੋਡ ਬਣਾਉਣ ਤੋਂ ਇਲਾਵਾ ਨਹਿਰੀ ਪਾਣੀ ਪ੍ਰਾਜੈਕਟ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਜਲੰਧਰ, 25 ਜੁਲਾਈ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਇਕ ਮੀਟਿੰਗ ਗੁਰਦੁਆਰਾ ਸ੍ਰੀ ਹਰਿਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਵਿਖੇ ਹੋਈ, ਜਿਸ 'ਚ ਜਥੇ. ...

ਪੂਰੀ ਖ਼ਬਰ »

ਅਰੁਣਾ ਅਰੋੜਾ ਜਲੰਧਰ ਕੁਈਨ ਕੌ ਾਸਲਰ ਐਵਾਰਡ ਨਾਲ ਸਨਮਾਨਿਤ

ਜਲੰਧਰ, 25 ਜੁਲਾਈ (ਸ਼ਿਵ)-ਆਪਣੇ ਵਾਰਡ 'ਚ ਹਮੇਸ਼ਾ ਹੀ ਮੋਹਰੀ ਰਹਿ ਕੇ ਕੰਮ ਕਰਵਾਉਣ ਵਾਲੀ ਵਾਰਡ ਨੰਬਰ-27 ਦੀ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਦਾ ਯੂਨਾਈਟਿਡ ਕੁਈਨ ਕਲੱਬ ਵਲੋਂ ਕੁਈਨ ਕੌਂਸਲਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਅਰੁਣਾ ਅਰੋੜਾ ਦਾ ਸਨਮਾਨ ਕਰਦੇ ...

ਪੂਰੀ ਖ਼ਬਰ »

ਕਾਗਰਸ ਸੱਤਾ ਹਾਸਲ ਕਰਨ ਲਈ ਸਾਰੇ ਡਰਾਮੇ ਕਰ ਰਹੀ ਹੈ-ਧੁੱਗਾ

ਜਲੰਧਰ, 25 ਜੁਲਾਈ (ਜਸਪਾਲ ਸਿੰਘ)-ਕਾਂਗਰਸ ਪਾਰਟੀ ਮੁੜ ਸੱਤਾ ਹਾਸਲ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਡਰਾਮੇ ਕਰ ਰਹੀ ਹੈ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ | ਇਹ ਪ੍ਰਗਟਾਵਾ ਦੇਸ ਰਾਜ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਪੰਜਾਬ ...

ਪੂਰੀ ਖ਼ਬਰ »

ਸਹੁਰੇ ਨੇ ਜਵਾਈ 'ਤੇ ਲਗਾਏ ਕੁੱਟਮਾਰ ਦੇ ਦੋਸ਼

ਮਕਸੂਦਾਂ, 25 ਜੁਲਾਈ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਸੋਢਲ ਨਗਰ ਵਾਸੀ ਕੁਲਦੀਪ ਮਰਵਾਹਾ ਪੁੱਤਰ ਬਾਲ ਕਿਸ਼ਨ ਮਰਵਾਹਾ ਨੇ ਆਪਣੇ ਜਵਾਈ 'ਤੇ ਉਸ ਨਾਲ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ | ਪੀੜਤ ਨੇ ਦੱਸਿਆ ਕਿ ਉਸ ਦੀ ਬੇਟੀ ਦਾ ਆਪਣੇ ਪਤੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਅਗਾਪ ਨੇ ਵਿਰਸਾ ਵਿਹਾਰ ਵਿਖੇ ਲਗਾਏ ਬੂਟੇ

ਜਲੰਧਰ, 25 ਜੁਲਾਈ (ਹਰਵਿੰਦਰ ਸਿੰਘ ਫੁੱਲ)-ਡਾ. ਨਵਨੀਤ ਭੁੱਲਰ ਦੀ ਅਗਵਾਈ 'ਚ ਚੱਲ ਰਹੀ ਸਮਾਜ ਸੇਵੀ ਸੰਸਥਾ ਐਕਸ਼ਨ ਗਰੁੱਪ ਅਗੇਂਸਟ ਪਲਾਸਟਿਕ ਪਲਿਊਸ਼ਨ (ਅਗਾਪ) ਵਲ਼ੋਂ ਸਮਰਪਣ ਟੂ ਦਾ ਨੇਸ਼ਨ ਅਤੇ ਵੀ ਗੋ ਆਲ ਇੰਡੀਆ ਹੈਲਪਿੰਗ ਹੈਾਡ ਹੀਰੋ ਦੇ ਸਹਿਯੋਗ ਨਾਲ ਸਾਫ਼-ਸੁਥਰੇ ...

ਪੂਰੀ ਖ਼ਬਰ »

ਨਿਰਵਾਹਨ, ਸੂਰਜ ਤੇ ਸ਼ਿਵਾ ਬਣੇ ਜਲੰਧਰ ਡਾਂਸਿੰਗ ਸਟਾਰ ਸੀਜ਼ਨ-3 ਦੇ ਜੇਤੂ

ਜਲੰਧਰ, 25 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਜਲੰਧਰ ਡਾਂਸਿੰਗ ਸਟਾਰ ਸੀਜ਼ਨ-3 ਮੁਕਾਬਲਾ ਕਰਵਾਇਆ ਗਿਆ, ਜਿਸ ਦੇ ਸਾਰੇ ਰਾਂਊਾਡ ਆਨਲਾਈਨ ਕਰਵਾਏ ਗਏ ਸਨ, ਜਿਸ 'ਚ ਚੰਡੀਗੜ੍ਹ, ਜੰਮੂ, ਬਠਿੰਡਾ, ਸੰਗਰੂਰ ...

ਪੂਰੀ ਖ਼ਬਰ »

ਨਵਜੰਮੇ ਬੱਚੇ ਨੂੰ ਛੱਪੜ 'ਚ ਸੁੱਟਣ ਵਾਲੀ ਔਰਤ ਕਾਬੂ

ਨੂਰਮਹਿਲ, 25 ਜੁਲਾਈ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਨਵਜੰਮੇ ਬੱਚੇ ਨੂੰ ਛੱਪੜ 'ਚ ਸੁੱਟਣ ਵਾਲੀ ਔਰਤ ਦੀ ਪਹਿਚਾਣ ਕਰਕੇ ਉਸ ਨੂੰ ਕਾਬੂ ਕਰ ਲਿਆ | ਜਾਂਚ ਅਧਿਕਾਰੀ ਏ. ਐੱਸ. ਆਈ. ਅਵਤਾਰ ਲਾਲ ਨੇ ਦੱਸਿਆ ਕਿ ਔਰਤ ਦੀ ਪਹਿਚਾਣ ਮੁੰਨੀ ਦੇਵੀ ਪਤਨੀ ਸੰਜੇ ...

ਪੂਰੀ ਖ਼ਬਰ »

ਸ. ਦਰਬਾਰਾ ਸਿੰਘ ਮੈਮੋਰੀਅਲ ਸਕੂਲ ਮਲਸੀਆਂ ਵਿਖੇ 'ਨੈਸ-2021' ਸਬੰਧੀ ਸੈਮੀਨਾਰ

ਮਲਸੀਆਂ, 25 ਜੁਲਾਈ (ਸੁਖਦੀਪ ਸਿੰਘ)- ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸ. ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ, ਮਲਸੀਆਂ ਵਿਖੇ ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ ਦੀ ਦੇਖ-ਰੇਖ ਹੇਠ 'ਨੈਸ-2021' ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਨੇ ਫੂਕਿਆ ਪੰਜਾਬ ਤੇ ਕੇਂਦਰ ਸਰਕਾਰ ਦਾ ਪੁਤਲਾ

ਕਰਤਾਰਪੁਰ, 25 ਜੁਲਾਈ (ਭਜਨ ਸਿੰਘ)-ਅੰਬੇਡਕਰ ਸੈਨਾ ਪੰਜਾਬ ਜਲੰਧਰ ਯੂਨਿਟ ਵਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਇਕ ਵਿਸ਼ਾਲ ਰੋਸ ਮਾਰਚ ਪ੍ਰਧਾਨ ਬਲਵਿੰਦਰ ਬੁੱਗਾ, ਜਰਨਲ ਸਕੱਤਰ ਕੁਲਵਿੰਦਰ ਬੈਂਸ ਤੇ ਮੀਤ ਪ੍ਰਧਾਨ ਜਸਵਿੰਦਰ ਬੱਲ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਕੁਟੇਸ਼ਨ ਰਾਈਟਿੰਗ ਮੁਕਾਬਲੇ ਕਰਵਾਏ

ਕਰਤਾਰਪੁਰ, 25 ਜੁਲਾਈ (ਭਜਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਕਾਲਜ ਪਿ੍ੰ: ਡਾ. ਕਵਲਜੀਤ ਕੌਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਅਗਾਪ ਨੇ ਵਿਰਸਾ ਵਿਹਾਰ ਵਿਖੇ ਲਗਾਏ ਬੂਟੇ

ਜਲੰਧਰ, 25 ਜੁਲਾਈ (ਹਰਵਿੰਦਰ ਸਿੰਘ ਫੁੱਲ)-ਡਾ. ਨਵਨੀਤ ਭੁੱਲਰ ਦੀ ਅਗਵਾਈ 'ਚ ਚੱਲ ਰਹੀ ਸਮਾਜ ਸੇਵੀ ਸੰਸਥਾ ਐਕਸ਼ਨ ਗਰੁੱਪ ਅਗੇਂਸਟ ਪਲਾਸਟਿਕ ਪਲਿਊਸ਼ਨ (ਅਗਾਪ) ਵਲ਼ੋਂ ਸਮਰਪਣ ਟੂ ਦਾ ਨੇਸ਼ਨ ਅਤੇ ਵੀ ਗੋ ਆਲ ਇੰਡੀਆ ਹੈਲਪਿੰਗ ਹੈਾਡ ਹੀਰੋ ਦੇ ਸਹਿਯੋਗ ਨਾਲ ਸਾਫ਼-ਸੁਥਰੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਦਮਪੁਰ 'ਚ ਭਾਜਪਾ ਦਾ ਡਟਵਾਂ ਵਿਰੋਧ

ਆਦਮਪੁਰ, 25 ਜੁਲਾਈ (ਹਰਪ੍ਰੀਤ ਸਿੰਘ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਆਦਮਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਜਥੇਬੰਦੀਆਂ ਦੁਆਬਾ ਸਰਕਲ ਆਦਮਪੁਰ ਵਲੋਂ ਭਾਜਪਾ ਦਾ ਡੱਟਵਾਂ ਵਿਰੋਧ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਹਲਕਾ ਫਿਲੌਰ 'ਚ ਲੱਗੇ ਬੈਨਰ

ਫਿਲੌਰ, 25 ਜੁਲਾਈ (ਵਿਪਨ ਗੈਰੀ)-ਹਰ 5 ਸਾਲ ਬਾਅਦ ਨਵੀਂ ਸਰਕਾਰ ਬਣਨ 'ਤੇ ਲੋਕਾਂ ਦੇ ਦਿਲਾਂ 'ਚ ਇਕ ਉਮੀਦ ਜਾਗ ਉੱਠਦੀ ਹੈ ਕਿ ਹੁਣ ਮਹਿੰਗਾਈ ਘਟ ਜਾਵੇਗੀ, ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਨਸ਼ਾ ਖ਼ਤਮ ਹੋ ਜਾਵੇਗਾ, ਪੈਨਸ਼ਨਾਂ 'ਚ ਵਾਧਾ ਹੋ ਜਾਵੇਗਾ, ਰੇਤ ਦੀ ਕਾਲਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤਾ ਵਿਰੋਧ ਤੇ ਅਕਾਲੀਆਂ ਨੂੰ ਪਈਆਂ ਭਾਜੜਾਂ

ਫਿਲੌਰ, 25 ਜੁਲਾਈ (ਵਿਪਨ ਗੈਰੀ)-ਪਿੰਡ ਮਾਉ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਰੱਖੀ ਗਈ ਸੀ, ਜਿਸ ਦੀ ਸੂਚਨਾ ਮਿਲਣ 'ਤੇ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਵਾਲੀ ਜਗਾਹ ਤੇ ਪਹੁੰਚਣਾ ਸ਼ੁਰੂ ਕਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਮਾਰਚ

ਆਦਮਪੁਰ, 25 ਜੁਲਾਈ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਅੰਬੇਡਕਰ ਸੈਨਾ ਯੂਨਿਟ ਜਲੰਧਰ ਪੰਜਾਬ ਵਲੋਂ ਜ਼ਿਲ੍ਹਾਂ ਪ੍ਰਧਾਨ ਬਲਵਿੰਦਰ ਬੁੱਗਾ ਦੀ ਅਗਵਾਈ ਹੇਠ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਹ ਮਾਰਚ ਆਦਮਪੁਰ ਤੋਂ ...

ਪੂਰੀ ਖ਼ਬਰ »

ਪਦਮਸ੍ਰੀ ਬਾਬਾ ਸੇਵਾ ਸਿੰਘ ਨੇ ਲਗਾਇਆ 93ਵਾਂ ਗੁਰੂ ਨਾਨਕ ਵਿਰਾਸਤੀ ਜੰਗਲ

ਮਹਿਤਪੁਰ, 25 ਜੁਲਾਈ (ਮਿਹਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਸ਼ਤਾਬਦੀ ਨੂੰ ਸਮਰਪਿਤ 550 ਮਿੰਨੀ ਜੰਗਲਾਂ ਦੀ ਸੇਵਾ ਪਦਮਸ੍ਰੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ 550 ਮਿੰਨੀ ਵਿਰਾਸਤੀ ਜੰਗਲ ਲਗਾਉਣ ਦਾ ਅਹਿਦ ਕੀਤਾ ਗਿਆ ਸੀ | ਉਸ ...

ਪੂਰੀ ਖ਼ਬਰ »

ਐੱਨ. ਆਰ. ਆਈ. ਪਰਿਵਾਰ ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਮੱਲ੍ਹੀਆਂ ਕਲਾਂ, 25 ਜੁਲਾਈ (ਮਨਜੀਤ ਮਾਨ)-ਉੱਘੇ ਸਮਾਜ ਸੇਵਕ ਨਿਰਮਲ ਸਿੰਘ ਢਿੱਲੋਂ ਯੂ. ਐੱਸ. ਏ. ਦੇ ਪਰਿਵਾਰ ਵਲੋਂ ਪਿੰਡ ਈਦਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਾਸਤੇ ਠੰਢੇ ਪਾਣੀ ਵਾਸਤੇ ਇਕ ਵਾਟਰ ਕੂਲਰ ਸੀਨੀਅਰ ਕਾਗਰਸੀ ਆਗੂ ਹਰਜਿੰਦਰ ਸਿੰਘ ਈਦਾ ਤੇ ਸਕੂਲ ਮੁਖੀ ...

ਪੂਰੀ ਖ਼ਬਰ »

ਆਪਣੀ ਹੋਂਦ ਗੁਆ ਰਹੇ ਸਤਲੁਜ ਦਰਿਆ ਦੀ ਕੌਣ ਲਵੇਗਾ ਸਾਰ...?

ਫਿਲੌਰ, 25 ਜੁਲਾਈ (ਵਿਪਨ ਗੈਰੀ)-ਪੰਜ ਦਰਿਆਵਾਂ ਦੀ ਧਰਤੀ ਪੰਜਾਬ ਜਿੱਥੇ ਪਾਣੀ ਨੂੰ ਜਲ ਦੇਵਤਾ ਕਹਿ ਕੇ ਪੂਜਾ ਕੀਤੀ ਜਾਂਦੀ ਹੈ, ਜਿਸ ਦਾ ਜਲ ਭਗਵਾਨ ਨੂੰ ਚੜ੍ਹਾਉਣ ਦੀ ਆਸਥਾ ਰੱਖੀ ਜਾਂਦੀ ਹੈ ਕਿ ਭਗਵਾਨ ਖ਼ੁਸ਼ ਹੋ ਵਰਦਾਨ ਦੇਣ ਗਏ | ਇਸ ਤਰ੍ਹਾਂ ਦੀ ਧਾਰਨਾ ਰੱਖਣ ਵਾਲੇ ...

ਪੂਰੀ ਖ਼ਬਰ »

ਨਵਾਂ ਪਿੰਡ ਦੋਨੇਵਾਲ 'ਚ ਇਕੋ ਰਾਤ 4 ਘਰਾਂ 'ਚ ਚੋਰੀਆਂ

ਲੋਹੀਆਂ ਖਾਸ, 25 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਇਲਾਕੇ ਦਾ ਖੇਡ ਪ੍ਰੇਮੀ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਬੀਤੀ ਰਾਤ 4 ਘਰਾਂ 'ਚ ਚੋਰੀਆਂ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਨਵਾਂ ਪਿੰਡ ...

ਪੂਰੀ ਖ਼ਬਰ »

ਔਰਤ ਨੂੰ ਦਾਤਰ ਦਿਖਾ ਕੇ ਪਰਸ ਲੁੱਟਣ ਵਾਲਾ ਕਾਬੂ

ਸ਼ਾਹਕੋਟ, 25 ਜੁਲਾਈ (ਸੁਖਦੀਪ ਸਿੰਘ)- ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕੁਲਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਪਿੰਡ ਕੰਗ ਕਲਾਂ ਥਾਣਾ ਲੋਹੀਆਂ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ 7 ਦਸੰਬਰ 2020 ਨੂੰ ਉਹ ਆਪਣੀ ਭੈਣ ਨੂੰ ਮਿਲਣ ਆਪਣੀ ...

ਪੂਰੀ ਖ਼ਬਰ »

ਪਿੰਡ ਮੁਠੱਡਾ ਕਲਾਂ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਫਿਲੌਰ, 25 ਜੁਲਾਈ (ਵਿਪਨ ਗੈਰੀ)-ਪਿੰਡ ਮੁਠੱਡਾ ਕਲਾ ਵਿਖੇ ਗਰਾਮ ਪੰਚਾਇਤ ਤੇ ਇਸਤਰੀ ਸਭਾ ਵਲੋਂ ਧੀਆਂ ਬਚਾਓ, ਧੀਆਂ ਪੜ੍ਹਾਓ, ਤੀਆਂ ਮਨਾਓ ਦੇ ਸੰਕਲਪ ਤਹਿਤ 2016 ਤੋਂ ਸ਼ੁਰੂ ਕੀਤਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਵਾਸੀਆ ਦੇ ਸਹਿਯੋਗ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਪੱਕੇ ਰੁਜ਼ਗਾਰ ਦੀ ਪ੍ਰਾਪਤੀ ਲਈ ਸੰਘਰਸ਼ਾਂ ਦਾ ਐਲਾਨ

ਮਲਸੀਆਂ, 25 ਜੁਲਾਈ (ਸੁਖਦੀਪ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਹੋਈ, ਜਿਸ 'ਚ ਸੰਬੋਧਨ ਕਰਦਿਆਂ ਆਗੂ ਕੁਲਦੀਪ ਸਿੰਘ ਬੁੱਢੇਵਾਲ, ਭੁਪਿੰਦਰ ਸਿੰਘ ਕੁਤਬੇਵਾਲ, ਕਮਲਜੀਤ ਸਿੰਘ ਨੇ ਪਿਛਲੇ ਸੰਘਰਸ਼ਾਂ ਦਾ ਰੀਵਿਊ ਕਰਕੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX