ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  6 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  18 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  19 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  31 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  34 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  42 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  48 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  20 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  54 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸ੍ਰੀ ਮੁਕਤਸਰ ਸਾਹਿਬ

ਆਮ ਆਦਮੀ ਪਾਰਟੀ ਦੇ ਆਗੂ ਜਗਦੀਪ ਸਿੰਘ ਸੰਧੂ ਵਲੋਂ ਫੱਤਣਵਾਲਾ ਵਿਖੇ ਸ਼ਕਤੀ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਹਲਕਾ ਇੰਚਾਰਜ ਦੀ ਨਿਯੁਕਤੀ ਮਗਰੋਂ ਆਮ ਆਦਮੀ ਪਾਰਟੀ ਦੇ ਪਿਛਲੀਆਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਚੋਣ ਲੜੇ ਅਤੇ ਹੁਣ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਕੁਝ ਸਮੇਂ ਤੋਂ ਸਰਗਰਮੀ ਚਲਾ ਰਹੇ ਜਗਦੀਪ ਸਿੰਘ ਸੰਧੂ ਨੇ ਆਪਣੇ ਪਿੰਡ ਫੱਤਣਵਾਲਾ ਰਿਹਾਇਸ਼ ਵਿਖੇ ਹਲਕੇ ਦੇ ਵਰਕਰਾਂ ਦਾ ਵੱਡਾ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਹਲਕੇ ਵਿਚ ਇੰਚਾਰਜ ਲਾਉਣ ਲਈ ਦੁਬਾਰਾ ਓਪਨ ਸਰਵੇ ਕਰਵਾਇਆ ਜਾਵੇ | ਜਿਕਰਯੋਗ ਹੈ ਕਿ ਇਸ ਹਲਕੇ ਤੋਂ 2017 ਵਿਚ ਜਗਦੀਪ ਸਿੰਘ ਕਾਕਾ ਬਰਾੜ ਨੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਹਲਕੇ ਦਾ ਦੁਬਾਰਾ ਇੰਚਾਰਜ ਲਾਇਆ ਗਿਆ ਹੈ | ਜਿਸ ਮਗਰੋਂ ਜਗਦੀਪ ਸਿੰਘ ਸੰਧੂ ਜੋ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਹਨ ਅਤੇ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਹਨ, ਉਸ ਦਿਨ ਤੋਂ ਆਪਣੀਆਂ ਸਿਆਸੀ ਸਰਗਰਮੀਆਂ ਘਟਾ ਦਿੱਤੀਆਂ ਸਨ ਅਤੇ ਆਪਣੇ ਘਰ ਬੈਠ ਗਏ ਸਨ | ਸ: ਸੰਧੂ ਦੇ ਘਰ ਬੈਠਣ ਨੂੰ ਲੈ ਕੇ ਹਲਕੇ ਦੇ ਵਰਕਰ ਉਨ੍ਹਾਂ ਦੇ ਗ੍ਰਹਿ ਪਿੰਡ ਫੱਤਣਵਾਲਾ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੂੰ ਤਕੜੇ ਹੋ ਕੇ ਪਾਰਟੀ ਦਾ ਕੰਮ ਕਰਨ ਲਈ ਕਿਹਾ | ਵਰਕਰਾਂ ਨੇ ਕਿਹਾ ਕਿ ਜਗਦੀਪ ਸਿੰਘ ਸੰਧੂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋਣ ਤੋਂ ਇਲਾਵਾ ਇਲਾਕੇ ਵਿਚ ਚੰਗੀ ਮਿਹਨਤ ਕਰ ਰਹੇ ਹਨ ਅਤੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ | ਉਨ੍ਹਾਂ ਦੇ ਸਮਰਥਕਾਂ ਨੇ ਕਿਹਾ ਕਿ ਅਸੀਂ ਤੁਹਾਡੇ ਨਾਲ ਡਟ ਕੇ ਖੜ੍ਹੇ ਹਾਂ ਅਤੇ ਤੁਸੀਂ ਹੌਂਸਲੇ ਨਾਲ ਕੰਮ ਕਰੋ ਅਤੇ ਵਰਕਰਾਂ ਨੇ ਆਮ ਆਮਦੀ ਪਾਰਟੀ ਦੀ ਹਾਈਕਮਾਂਡ ਨੂੰ 15 ਦਿਨ ਦਾ ਸਮਾਂ ਦਿੰਦੇ ਹੋਏ ਹਲਕਾ ਇੰਚਾਰਜ ਸਬੰਧੀ ਪਹਿਲਾਂ ਲਏ ਗਏ ਫੈਸਲੇ 'ਤੇ ਦੁਬਾਰਾ ਪੁਨਰ ਵਿਚਾਰ ਕਰਨ ਅਤੇ ਓਪਨ ਸਰਵਾ ਕਰਵਾਉਣ ਦੀ ਮੰਗ ਕੀਤੀ | ਇਸ ਮੌਕੇ ਬੋਲਦਿਆਂ ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਮੇਰੇ ਘਰ ਇਕੱਠੇ ਹੋਏ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਦੀ ਮੰਗ ਜਾਇਜ਼ ਹੈ ਅਤੇ ਬਹੁਤ ਮਿਹਨਤ ਕਰਕੇ ਪਾਰਟੀ ਨੂੰ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਖੜ੍ਹਾ ਕੀਤਾ ਹੈ ਅਤੇ ਹਾਈਕਮਾਂਡ ਨੂੰ ਵਰਕਰਾਂ ਦੀਆਂ ਭਾਵਨਾਵਾਂ ਸਮਝ ਕੇ ਓਪਨ ਸਰਵਾ ਕੇ ਉਸ ਦੀ ਵੀਡੀਓ ਜਨਤਕ ਕਰਨੀ ਚਾਹੀਦੀ ਹੈ | ਇਸ ਮੌਕੇ ਸੂਬਾ ਜੁਆਇੰਟ ਸਕੱਤਰ ਰਾਜਪਾਲ ਸਿੰਘ ਸਿੱਧੂ, ਕੌਂਸਲਰ ਹਰਦੀਪ ਸਿੰਘ ਕਾਲਾ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਸੁਖਜਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਸੁਖਰੀਜ ਸ਼ਰਮਾ, ਬੋਹੜ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਸਰਕਲ ਪ੍ਰਧਾਨ, ਕੰਵਰਪਾਲ ਸਿੰਘ ਸੰਧੂ ਸਰਕਲ ਪ੍ਰਧਾਨ, ਹਰਜੀਤ ਸਿੰਘ, ਰਾਜ ਕੁਮਾਰ ਗਿਰਧਰ, ਸਤਪਾਲ ਸਿੰਘ, ਜਗਦੀਸ਼ ਕੁਮਾਰ, ਕਰਮਜੀਤ ਸਿੰਘ, ਨਵਜੋਤ ਸਿੰਘ, ਸਤਪਾਲ ਬੰਟੀ ਆਦਿ ਹਾਜ਼ਰ ਸਨ |

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਯਾਦ 'ਚ ਤਿਆਰ ਕੀਤੇ ਚਾਂਦੀ ਦੇ ਸਿੱਕੇ ਨੂੰ ਸਿੰਘ ਸਾਹਿਬ ਕਰਨਗੇ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿਉਰ ਦਸ ਗ੍ਰਾਮ ਚਾਂਦੀ ਦਾ ਸਿੱਕਾ ਜਾਰੀ ਕਰਵਾਉਣ ਲਈ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ, ਦੋ ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਇਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਇਕ ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕੋਠੀ 'ਚੋਂ 10-12 ਤੋਲੇ ਸੋਨਾ ਤੇ 20 ਹਜ਼ਾਰ ਰੁਪਏ ਲੈ ਕੇ ਚੋਰ ਫ਼ਰਾਰ

ਰੁਪਾਣਾ, 25 ਜੁਲਾਈ (ਜਗਜੀਤ ਸਿੰਘ)-ਦਿਨ ਦਿਹਾੜੇ ਬੰਦ ਕੋਠੀ ਵਿਚੋਂ ਚੋਰ ਵਲੋਂ 10-12 ਤੋਲੇ ਸੋਨਾ ਅਤੇ 20 ਹਜ਼ਾਰ ਰੁਪਏ ਚੋਰੀ ਕਰ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਮੱਖਣ ਸਿੰਘ ਖੋਸਾ ਪੁੱਤਰ ਬਚਿੱਤਰ ਸਿੰਘ ਵਾਸੀ ਰੁਪਾਣਾ ਨੇ ਦੱਸਿਆ ਕਿ ਮੈਂ ਆਪਣੀ ...

ਪੂਰੀ ਖ਼ਬਰ »

ਛੇ ਮਹੀਨੇ ਟਿਕਰੀ ਬਾਰਡਰ 'ਤੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਕੀਤਾ ਸਨਮਾਨ

ਦੋਦਾ, 25 ਜੁਲਾਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਮੱਲਣ ਦੀ ਟੀਮ ਪ੍ਰਧਾਨ ਬਿੱਟੂ ਮੱਲਣ ਦੀ ਅਗਵਾਈ ਹੇਠ ਪਿਛਲੀ 25 ਨਵੰਬਰ ਤੋਂ ਟਿਕਰੀ ਬਾਰਡਰ 'ਤੇ ਲਗਾਤਾਰ ਡਟੀ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਬਿੱਟੂ ਮੱਲਣ ਅਤੇ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ

ਰੁਪਾਣਾ, 25 ਜੁਲਾਈ (ਜਗਜੀਤ ਸਿੰਘ)-ਅਰਨੀਵਾਲਾ ਨਹਿਰ ਵਿਚ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਾ ਮਿਲਣ ਕਰਕੇ ਪਿੰਡ ਸੋਥਾ ਸਥਿਤ ਤੇ ਨਹਿਰੀ ਹੈੱਡ ਤੇ ਲੱਖੇਵਾਲੀ, ਨੰਦਗੜ੍ਹ, ਚੱਕ ਮਦਰੱਸਾ, ਭਾਗਸਰ, ਜੰਡਵਾਲਾ ਭੀਮੇਸ਼ਾਹ ਆਦਿ ਪਿੰਡਾਂ ਦੇ ...

ਪੂਰੀ ਖ਼ਬਰ »

ਮਨਰੇਗਾ ਵਰਕਰ ਯੂਨੀਅਨ 'ਸੀਟੂ' ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਧਿਗਾਣਾ ਵਿਖੇ ਮਨਰੇਗਾ ਵਰਕਰ ਯੂਨੀਅਨ 'ਸੀਟੂ' ਦੀ ਮੀਟਿੰਗ ਇਕਾਈ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਐਡਵੋਕੇਟ ਦਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ 'ਸੀਟੂ' ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀ ਵਲੋਂ ਲਗਾਏ ਜਾ ਰਹੇ ਟਾਵਰ ਦਾ ਮੁਹੱਲਾ ਵਾਸੀਆਂ ਤੇ ਬੀ.ਕੇ.ਯੂ (ਮਾਨਸਾ) ਦੇ ਆਗੂਆਂ ਵਲੋਂ ਵਿਰੋਧ

ਗਿੱਦੜਬਾਹਾ, 25 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸ਼ਹੀਦ ਭਗਤ ਸਿੰਘ ਨਗਰ ਵਿਚ ਪ੍ਰਾਈਵੇਟ ਕੰਪਨੀ ਵਲੋਂ ਲਗਾਏ ਜਾ ਰਹੇ ਟਾਵਰ ਦਾ ਮੁਹੱਲਾ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਆਗੂਆਂ ਵਲੋਂ ਵਿਰੋਧ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਸਰਕਾਰ ਤਨਖ਼ਾਹ ਕਮਿਸ਼ਨ ਰਾਹੀਂ ਕਰ ਰਹੀ ਹੈ ਘੱਟ ਗਿਣਤੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਵਲੋਂ ਦਿੱਤੀ ਰਿਪੋਰਟ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਗਜ਼ਟ ਨੋਟੀਫ਼ਿਕੇਸ਼ਨ ਵਿਚ ਕਮਿਸ਼ਨ ਸਿੱਧੇ ਤੌਰ 'ਤੇ ਮੰਨ ਰਿਹਾ ਹੈ ਕਿ 2011 ਵਿਚ ਜਿਨ੍ਹਾਂ ਕੈਟਾਗਰੀਆਂ ਦੇ ਗਰੇਡ ...

ਪੂਰੀ ਖ਼ਬਰ »

ਮੋਦੀ ਸਰਕਾਰ ਪੰਜਾਬ 'ਚ ਵਿਧਾਨ ਸਭਾ ਚੋਣਾਂ ਰੋਕਣ ਦੀ ਕੋਸ਼ਿਸ਼ ਕਰ ਸਕਦੀ-ਰਾਜੇਸ਼ ਗਹਿਰੀਵਾਲਾ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਅਗਰਵਾਲ ਸਭਾ ਦੇ ਚੌਧਰੀ ਰਾਜੇਸ਼ ਗਹਿਰੀਵਾਲਾ ਨੇ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ ਮੁਤਾਬਿਕ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ ਆਗੂਆਂ ਵਲੋਂ ਕੱਚੇ ਅਧਿਆਪਕਾਂ ਦੀਆਂ ਮੰਗਾਂ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਆਗੂਆਂ ਨੇ ਕਿਹਾ ...

ਪੂਰੀ ਖ਼ਬਰ »

ਪਿੰਡ ਥਾਂਦੇਵਾਲਾ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਕਈ ਥਾਵਾਂ ਤੋਂ ਪੁੱਟੀ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਖੇ ਗੁਰਦੁਆਰਾ ਥੜ੍ਹਾ ਸਾਹਿਬ, ਸਰਕਾਰੀ ਪ੍ਰਾਇਮਰੀ ਸਕੂਲ, ਸ਼ਮਸ਼ਾਨਘਾਟ, ਕਮਿਊਨਿਟੀ ਹਾਲ ਨੂੰ ਜਾਂਦੀ ਸੜਕ ਜੋ ਅੱਗੇ ਵੱਡੀ ਫਿਰਨੀ ਨੂੰ ਮਿਲਾਉਂਦੀ ਹੈ, ਦੀ ਹਾਲਤ ਤਰਸਯੋਗ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਤਿੰਨ ਕੋਰੋਨਾ ਮਰੀਜ਼ ਠੀਕ ਹੋਏ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਅੱਜ ਰਾਹਤ ਭਰਿਆ ਦਿਨ ਰਿਹਾ, ਜਦੋਂ ਕੋਈ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਹੀਂ ਹੋਈ | ਜਦਕਿ ਤਿੰਨ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ | ਅੱਜ ਤੱਕ ਠੀਕ ਹੋਏ ਮਰੀਜ਼ਾਂ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਨ ਹਾਦਸੇ

ਮੰਡੀ ਬਰੀਵਾਲਾ, 25 ਜੁਲਾਈ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਆਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ, ਜਿਸ ਨਾਲ ਵਾਹਨਾਂ ਅਤੇ ਵਾਹਨ ਚਾਲਕਾਂ ਦਾ ਕਾਫ਼ੀ ਨੁਕਸਾਨ ਹੁੰਦਾ ਹੈ | ਖੇਤਾਂ ਵਿਚੋਂ ਅਚਾਨਕ ਹੀ ਆਵਾਰਾ ਪਸ਼ੂ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਕੋਰੋਨਾ ਯੋਧਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਰੋਨਾ ਜਾਗਰੂਕਤਾ ਮੁਹਿੰਮ ਲਈ ਅਣਥੱਕ ਸੇਵਾਵਾਂ ਕਰ ਰਹੇ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਕੋਰੋਨਾ ਯੋਧਿਆਂ ...

ਪੂਰੀ ਖ਼ਬਰ »

ਲੋਜਪਾ ਦੇ ਹਲਕਾ ਗਿੱਦੜਬਾਹਾ ਦੇ ਪ੍ਰਧਾਨ ਲਵਪ੍ਰੀਤ ਸਿੰਘ 'ਤੇ ਜਾਨਲੇਵਾ ਹਮਲਾ

ਗਿੱਦੜਬਾਹਾ, 25 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਲੋਕ ਜਨ ਸ਼ਕਤੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਪ੍ਰਧਾਨ ਲਵਪ੍ਰੀਤ ਸਿੰਘ ਹੁਸਨਰ 'ਤੇ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕੀਤਾ ਹੈ | ਹਸਪਤਾਲ ਵਿਚ ਜੇਰੇ ਇਲਾਜ ਲਵਪ੍ਰੀਤ ਹੁਸਨਰ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 25 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਸਾਉਣ ਮਹੀਨੇ ਦੇ ਸ਼ੁਰੂ ਹੋਣ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਪੀਂਘ ਪਾ ਕੇ ਝੂਟੇ ਲਏ ਅਤੇ ਰਲ ਮਿਲ ਕੇ ਗਿੱਧਾ ਪਾ ਕੇ ਖ਼ੂਬ ...

ਪੂਰੀ ਖ਼ਬਰ »

ਚੂਲੇ੍ਹ ਦਾ ਆਪ੍ਰੇਸ਼ਨ ਹੋਣ ਤੋਂ ਬਾਅਦ ਘਰ ਪੁੱਜੀ ਨੇਹਾ

ਗਿੱਦੜਬਾਹਾ, 25 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-11 ਸਾਲ ਦੀ ਗ਼ਰੀਬ ਘਰ ਦੀ ਲੜਕੀ ਨੇਹਾ ਜਿਸ ਦਾ ਕਿ ਘਰ ਦੀ ਛੱਤ ਤੋਂ ਡਿੱਗਣ ਨਾਲ ਚੂਲ੍ਹਾ ਟੁੱਟ ਗਿਆ, ਨੂੰ ਸਮਾਜ ਸੇਵੀ ਸੰਸਥਾ ਉਮੀਦ ਐਨ.ਜੀ.ਓ. ਨੇ ਪੀ.ਜੀ.ਆਈ. ਚੰਡੀਗੜ੍ਹ ਪਹੁੰਚਾਇਆ, ਜਿੱਥੇ ਕਿ ਪਤਾ ਲੱਗਣ ਤੇ ਮਾਨਯੋਗ ...

ਪੂਰੀ ਖ਼ਬਰ »

ਕਾਲਜ 'ਚ ਹਰਬਲ ਗਾਰਡਨ ਬਣਾਇਆ

ਗਿੱਦੜਬਾਹਾ, 25 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਡੀ.ਪੀ.ਈ.(ਕਾਲਜ) ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡੀ.ਏ.ਵੀ.ਕਾਲਜ ਗਿੱਦੜਬਾਹਾ ਵਿਚ ਪਿ੍ੰਸੀਪਲ ਡਾ. ਐਚ. ਐਸ. ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਸਵਿੰਦਰ ਬਾਘਲਾ ਅਤੇ ਰਿੰਕੂ ਕੁਮਾਰ ਅਦੀਵਾਲ ਨੇ ਕਾਲਜ ਵਿਚ ...

ਪੂਰੀ ਖ਼ਬਰ »

ਆਰਮਡ ਫੋਰਸਜ਼ ਵੈਟਰਨਰੀ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਜ਼ ਵੈਟਨਰੀ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ੍ਹ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਜੈ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ 10ਵਾਂ ਵਿਸ਼ਾਲ ਕੀਰਤਨ ਤੇ ਭੰਡਾਰਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਅਬੋਹਰ ਰੋਡ ਸਥਿਤ ਜੈ ਬਾਬਾ ਖੇਤਰਪਾਲ ਮੰਦਿਰ ਵਿਖੇ ਜੈ ਬਾਬਾ ਖੇਤਰਪਾਲ ਜੀ ਸੇਵਾ ਸੁਸਾਇਟੀ ਵਲੋਂ 10ਵਾਂ ਵਿਸ਼ਾਲ ਕੀਰਤਨ ਅਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX