ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  15 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  27 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  39 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਜਗਰਾਓਂ

ਕਿਸਾਨ ਸੰਸਦ 'ਚ 30 ਨੂੰ ਲੁਧਿਆਣਾ ਜ਼ਿਲ੍ਹੇ ਦੇ ਆਗੂ ਸ਼ਾਮਿਲ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਰਨਗੇ ਚਰਚਾ

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਭਾਰਤੀ ਸੰਸਦ ਦੇ ਸਮਾਂਤਰ ਚੱਲ ਰਹੀ ਕਿਸਾਨ ਸੰਸਦ 'ਚ ਮਿਤੀ 30 ਜੁਲਾਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਆਗੂ ਸ਼ਾਮਿਲ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਗੰਭੀਰਤਾ ਤੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਦੇਸ਼ ਦੀ ਕਿਸਾਨੀ 'ਤੇ ਮਾਰੂ ਅਸਰਾਂ ਬਾਰੇ ਚਰਚਾ ਕਰਦੇ ਹੋਏ ਮੋਦੀ ਸਰਕਾਰ ਵਿਰੁੱਧ ਆਪਣਾ ਵਿਰੋਧ ਦਰਜ ਕਰਵਾਉਂਣਗੇ | ਇਹ ਜਾਣਕਾਰੀ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ 'ਅਜੀਤ' ਉਪ ਦਫ਼ਤਰ 'ਚ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਬੀ.ਕੇ.ਯੂ. ਡਕੌਂਦਾ ਵਲੋਂ ਕਿਸਾਨ ਸੰਸਦ 'ਚ ਸ਼ਾਮਿਲ ਹੋਣ ਲਈ ਜ਼ਿਲ੍ਹੇ ਤੋਂ ਜਾਣ ਵਾਲੇ ਆਗੂਆਂ 'ਚ ਮੁੱਖ ਤੌਰ 'ਤੇ ਨੌਜਵਾਨ ਕਿਸਾਨ ਆਗੂ ਗੁਰਪ੍ਰੀਤ ਸਿੰਘ ਸਿੱਧਵਾਂ ਹੋਣਗੇ ਤੇ ਉਨ੍ਹਾਂ ਦੇ ਨਾਲ ਇੰਦਰਜੀਤ ਸਿੰਘ ਧਾਲੀਵਾਲ, ਮਾਸਟਰ ਜਗਤਾਰ ਸਿੰਘ ਤੇ ਹੋਰ ਕਿਸਾਨ ਨੇਤਾ ਵੀ ਸ਼ਮੂਲੀਅਤ ਕਰਨਗੇੇ | ਜ਼ਿਲ੍ਹਾ ਪ੍ਰਧਾਨ ਕਮਾਲਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਲਈ ਇਹ ਸ਼ਰਮਨਾਕ ਗੱਲ ਹੈ ਕਿ ਪਿਛਲੇ 8 ਮਹੀਨਿਆਂ ਤੋਂ ਦੇਸ਼ ਦਾ ਅੰਨਦਾਤਾ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੜਕਾਂ 'ਤੇ ਹੈ ਤੇ ਬੇਸ਼ਰਮੀ ਦੀ ਹੱਦ ਹੈ ਕਿ ਸਰਕਾਰ ਅਜੇ ਵੀ ਇਹ ਆਖ ਰਹੀ ਇਹ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ | ਕਿਸਾਨ ਆਗੂ ਨੇ ਕਿਹਾ ਕਿ ਇਸ ਤੋਂ ਵੀ ਸਰਕਾਰ ਦੀ ਹੋਰ ਮਾੜੀ ਨੀਤੀ ਹੈ ਕਿ ਸਰਕਾਰ ਲੋਕਤੰਤਰੀ ਰਾਜ 'ਚ ਲੋਕਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ, ਲਗਾਤਾਰ ਇਸ ਸੰਘਰਸ਼ ਨੂੰ ਦਬਾਉਣ ਵੱਲ ਤੁਰੀ ਹੋਈ ਹੈ | ਇਸ ਮੌਕੇ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੂੰ ਆਖਰ ਝੁਕਨਾ ਹੀ ਪਵੇਗਾ ਤੇ ਇਹ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਸਿੱਧਵਾਂ, ਜੁਗਰਾਜ ਸਿੰਘ, ਮਲਕੀਤ ਸਿੰਘ, ਰਣਧੀਰ ਸਿੰਘ, ਪਿ੍ਤਪਾਲ ਸਿੰਘ, ਸੋਹਨ ਸਿੰਘ, ਭੁਪਿੰਦਰ ਸਿੰਘ, ਹਰਦੇਵ ਸਿੰਘ, ਕੁਲਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ | ਇਸ ਤੋਂ ਪਹਿਲਾਂ ਕਿਸਾਨ ਆਗੂਆਂ ਦੇ ਇਕ ਵਫ਼ਦ ਨੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਰਾਏਕੋਟ ਇਲਾਕੇ ਦੇ ਕਿਸਾਨਾਂ, ਜਿਨ੍ਹਾਂ 'ਚ ਮਹਿਲਾਵਾਂ ਵੀ ਸ਼ਾਮਿਲ ਸਨ, ਖ਼ਿਲਾਫ਼ ਦਰਜ ਮਾਮਲਾ ਵਾਪਸ ਲੈਣ ਦੀ ਮੰਗ ਉਠਾਈ |

ਪੱਤਰਕਾਰਾਂ ਵਲੋਂ ਪ੍ਰੈੱਸ ਦੀ ਆਜ਼ਾਦੀ ਲਈ ਰੋਸ ਪ੍ਰਦਰਸ਼ਨ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਜੋਗਤੰਤਰ ਤੱਕ ਪਹੁੰਚਾਉਣ ਵਾਲੇ ਲੋਕ ਜਦੋ ਲੋਕਤੰਤਰ ਦੇ ਚਾਰ ਥੰਮਾ ਨੂੰ ਹੀ ਖ਼ਤਮ ਕਰਨ ਦੇ ਰਾਹ ਤੁਰ ਪੈਣ ਤਾਂ ਇਸ ਨਿਜਾਮ ਨੂੰ ਤਾਨਾਸ਼ਾਹੀ ਰਵੱਈਆ ਹੀ ਆਖਿਆਂ ਜਾ ਸਕਦਾ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਚ.ਓ ਜਗਜੀਤ ਸਿੰਘ ਦੱਸਿਆ ਕਿ ਦਾਖਾ ਪੁਲਿਸ ਵਲੋਂ ਮਜਬੂਤ ਤੇ ਪੁਖਤਾ ਰਣਨੀਤੀ ਤਹਿਤ ਇਸ਼ਹਿਤਾਰੀ ਮੁਜ਼ਰਿਮਾਂ ਦੀਆਂ ਗਿ੍ਫ਼ਤਾਰੀਆਂ ਲਈ ਵਿਆਪਕ ਮੁਹਿੰਮ ਅਰੰਭੀ ਹੈ | ਥਾਣਾ ਦਾਖਾ ਪੁਲਿਸ ਪਾਰਟੀ ...

ਪੂਰੀ ਖ਼ਬਰ »

ਫਾਇਨਾਂਸ ਕੰਪਨੀ ਦੇ ਡੇਢ ਲੱਖ ਰੁਪਏ ਲੈ ਕੇ ਫ਼ਰਾਰ ਹੋਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਇਕ ਫਾਇਨਾਸ ਕੰਪਨੀ ਦੀ ਡੇਢ ਲੱਖ ਰੁਪਏ ਦੀ ਕਰੀਬ ਰਾਸ਼ੀ ਬੈਂਕ 'ਚ ਜਮ੍ਹਾਂ ਕਰਵਾਉਣ ਦੀ ਬਜਾਏ ਲੈ ਕੇ ਫ਼ਰਾਰ ਹੋ ਜਾਣ ਵਾਲੇ ਖ਼ਿਲਾਫ਼ ਥਾਣਾ ਸਿਟੀ ਜਗਰਾਉਂ ਦੀ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ | ਪੁਲਿਸ ਅਨੁਸਾਰ ਸਥਾਨਕ ...

ਪੂਰੀ ਖ਼ਬਰ »

ਪੰਚਾਇਤਾਂ ਬੂਟੇ ਲਗਾਉਣ ਦੇ ਨਾਲ ਉਨ੍ਹਾਂ ਨੂੰ ਪਾਲਣ ਲਈ ਅੱਗੇ ਆਉਣ- ਏ. ਸੀ. ਪੀ. ਸਾਹੀ

ਹੰਬੜਾਂ, 26 ਜੁਲਾਈ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ, ਜਿਸ ਵਿਚ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਏ. ਸੀ. ਪੀ. ਗੁਰਪ੍ਰੀਤ ਸਿੰਘ ਸਾਹੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਰਪੰਚ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਭਾਰਤੀ ਸੜਕ ਮਤਰਾਲੇ ਵਲੋਂ ਜ਼ਮੀਨ ਐਕਵਾਇਰ ਮਾਮਲੇ 'ਚ ਮਨਮਰਜੀ ਵਿਰੁੱਧ ਕਿਸਾਨਾਂ ਦੀ ਬਾਂਹ ਫੜੇ- ਝੱਜ, ਖਹਿਰਾ

ਹੰਬੜਾਂ, 26 ਜੁਲਾਈ (ਮੇਜਰ ਹੰਬੜਾਂ)-ਭਾਰਤੀ ਸੜਕ ਮਤਰਾਲੇ ਵਲੋਂ ਕੇਂਦਰ ਸਰਕਾਰ ਦੀ ਗ਼ਲਤ ਨੀਤੀਆਂ ਅਪਣਾਕੇ ਬਹੁਤ ਘੱਟ ਰੇਟਾਂ ਨਾਲ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੇ ਜਾਣ ਵਿਰੁੱਧ ਕੈਪਟਨ ਸਰਕਾਰ ਕਸਾਨਾਂ ਦੀ ਬਾਂਹ ਫੜੇ | ...

ਪੂਰੀ ਖ਼ਬਰ »

ਭੁੱਕੀ ਸਮੇਤ ਤਸਕਰ ਕਾਬੂ

ਜਗਰਾਉਂ, 26 ਜੁਲਾਈ (ਗੁਰਦੀਪ ਸਿੰਘ ਮਲਕ)-ਲੰਮੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਚਰਚਾ 'ਚ ਚੱਲ ਰਿਹਾ ਕਰਮਜੀਤ ਸਿੰਘ ਕੁੱਕਾ ਨਾਮੀ ਤਸਕਰ ਅਖੀਰ ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ ਰੰਗੇਂ ਹੱਥੀਂ ਕਾਬੂ ਕਰ ਲਿਆ ਹੈ, ਜਿਸ ਕੋਲੋਂ ਪੁਲਿਸ ਨੇ 7 ਕਿੱਲੋ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡੀ. ਸੀ. ਵਲੋਂ ਜਗਰਾਉਂ ਤੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਜ਼ਿਲ੍ਹੇ ਦੇ ਚਾਰ-ਚੁਫ਼ੇਰੇ ਨੂੰ ਹਰਾ-ਭਰਾ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਸਪਰਿੰਗ ਡਿਊ ਸਕੂਲ ਜਗਰਾਉਂ ਤੋਂ ਇਕ ਵਿਸ਼ਾਲ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ | ਸਬ-ਡਵੀਜ਼ਨ ਵਿਚ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਵਿਕਾਸ ਕਾਰਜਾਂ ਦਾ ਕੈਪਟਨ ਸੰਧੂ ਨੇ ਲਿਆ ਜਾਇਜ਼ਾ

ਚੌਂਕੀਮਾਨ, 26 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਨਾਲ ਹੋਏ ਵਿਕਾਸ ਕਾਰਜਾਂ ਦਾ ਜਾਇਜ਼ਾ ਹਲਕਾ ਦਾਖਾ ਦੇ ਇੰਚਾਰਜ ...

ਪੂਰੀ ਖ਼ਬਰ »

ਲਾਇਬ੍ਰੇਰੀ ਬਣਾਉਣ ਲਈ ਐੱਮ. ਪੀ. ਨੂੰ ਦਿੱਤਾ ਮੰਗ ਪੱਤਰ

ਰਾਏਕੋਟ, 26 ਜੁਲਾਈ (ਸੁਸ਼ੀਲ)-ਪ੍ਰੈੱਸ ਕਲੱਬ ਰਾਏਕੋਟ ਦਾ ਇਕ ਵਫ਼ਦ ਪ੍ਰਧਾਨ ਜਸਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਯੂਥ ਆਗੂ ਕਾਮਿਲ ਬੋਪਾਰਾਏ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦੇ ਕੇ ਸ਼ਹਿਰ ਵਿਚ ਇਕ ਲਾਇਬ੍ਰੇਰੀ ਅਤੇ ਪ੍ਰੈੱਸ ...

ਪੂਰੀ ਖ਼ਬਰ »

ਪਟਿਆਲਾ ਦੀ ਹੱਲਾ ਬੋਲ ਰੈਲੀ ਸਬੰਧੀ ਕਨਵੈਨਸ਼ਨ ਅੱਜ- ਮਾਨ/ਪਮਾਲੀ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਚੇਤਨਾਂ ਕਨਵੈਨਸ਼ਨਾਂ ਦੀ ਲੜੀ ਤਹਿਤ ਸਬ ਅਰਬਨ ਸਰਕਲ ਲੁਧਿਆਣਾ ਦੀ ਕਨਵੈਨਸ਼ਨ ਪਿੰਡ ਮਨਸੂਰਾਂ (ਜੋਧਾਂ) ਵਿਖੇ ਅੱਜ ਮੰਗਲਵਾਰ 27 ਜੁਲਾਈ ਹੋਵੇਗੀ | ਇਸ ਬਾਰੇ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਵਲੋਂ ਖੁਦਕੁਸ਼ੀ

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਜਗਰਾਉਂ ਦੀ ਇਕ ਵਿਆਹੁਤਾ ਵਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਝੰਡੇਆਣਾ 'ਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਹੈ | ਇਸ ਮਾਮਲੇ 'ਚ ਪੁਲਿਸ ਵਲੋਂ ਥਾਣਾ ਅਜੀਤਵਾਲ 'ਚ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਵੀ ਦਰਜ ਕਰ ...

ਪੂਰੀ ਖ਼ਬਰ »

ਬਲਾਕ ਖੇਤੀਬਾੜੀ ਅਫ਼ਸਰ ਵਲੋਂ ਡੀਲਰਾਂ ਨਾਲ ਮੀਟਿੰਗ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਬਲਾਕ ਖੇਤੀਬਾੜੀ ਅਫ਼ਸਰ ਸੁਧਾਰ ਡਾ. ਲਖਵੀਰ ਸਿੰਘ ਵਲੋਂ ਅਹੁਦਾ ਸੰਭਾਲਣ ਦੇ ਬਾਅਦ ਰਾਏਕੋਟ ਵਿਖੇ ਖ਼ਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜ ਵਿਕਰੇਤਾ ਡੀਲਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਡਾ. ਲਖਵੀਰ ਸਿੰਘ ਨੇ ਰਾਏਕੋਟ ...

ਪੂਰੀ ਖ਼ਬਰ »

ਯੂਨੀਅਨ ਬੈਂਕ ਆਫ਼ ਇੰਡੀਆ ਅਖਾੜਾ ਬ੍ਰਾਂਚ ਦੇ ਡਿਪਟੀ ਮੈਨੇਜਰ ਦਾ ਸਨਮਾਨ

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਯੂਨੀਅਨ ਬੈਂਕ ਆਫ਼ ਇੰਡੀਆ ਦੀ ਅਖਾੜਾ ਬ੍ਰਾਂਚ 'ਚ ਡਿਪਟੀ ਮੈਨੇਜਰ ਬਣ ਪੁੱਜੇ ਪਰਮਜੀਤ ਸਿੰਘ ਮਠਾੜੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਡਿਪਟੀ ਮੈਨੇਜਰ ਪਰਮਜੀਤ ਸਿੰਘ ਇਕ ਧਾਰਮਿਕ ਸ਼ਖ਼ਸੀਅਤ ਹੋਣ ਕਰਕੇ ਇਸ ਇਲਾਕੇ ਦੇ ਲੋਕਾਂ 'ਚ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਵਾਰਡ ਨੰਬਰ-13 'ਚ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਵਿਕਾਸ ਕੰਮਾਂ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ, ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੀ ਹਦੂਦ ਵਾਰਡ ਨੰਬਰ-13 ਵਿਖੇ ਲੱਖਾਂ ਰੁਪਏ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਲੈ ਕੇ ਮੀਟਿੰਗਾਂ

ਭੂੰਦੜੀ, 26 ਜੁਲਾਈ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜ਼ਦੂਰ ਮੰਗਾਂ ਕਾਲੇ ਕਾਨੂੰਨ ਵਾਪਸ ਲੈਣੇ, ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਪਿੰਡ ਗੋਂਦਵਾਲ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਲੜਕੀਆਂ ਤੇ ਔਰਤਾਂ ਵਲੋਂ ਤੀਆਂ ਤੀਜ਼ ਦਾ ਤਿਉਹਾਰ ਸਰਕਾਰੀ ਮਿਡਲ ਸਕੂਲ ਗੋਂਦਵਾਲ ਵਿਖੇ ਧੂਮ-ਧੜੱਕੇ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ 'ਚ ਮੁੜ ਪਰਤੀ ਰੌਣਕ- ਡਾ. ਨਾਜ਼

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਸਰਕਾਰੀ ਹੁਕਮਾਂ ਅਨੁਸਾਰ ਸੂਬੇ ਭਰ ਵਿਚ ਅੱਜ ਖੁੱਲ੍ਹੇ ਸਕੂਲਾਂ ਦੇ ਬਿਰਾਨ ਪਏ ਕਮਰਿਆਂ ਵਿਚ ਮੁੜ ਰੌਣਕ ਪਰਤ ਆਈ ਹੈ | ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਬੱਚਿਆਂ ਦੇ ਲੰਬੇ ਸਮੇਂ ਤੋਂ ਮੁੜ ਵਾਪਸੀ ਤੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਕੱੁਲ ਹਿੰਦ ਕਿਸਾਨ ਸਭਾ, ਕੱੁਲ ਹਿੰਦ ਖੇਤ ਮਜ਼ਦੂਰ ਸਭਾ ਤੇ ਸੀਟੂ ਵਲੋਂ ਪਿੰਡਾਂ 'ਚ ਮੀਟਿੰਗਾਂ

ਭੂੰਦੜੀ, 26 ਜੁਲਾਈ (ਕੁਲਦੀਪ ਸਿੰਘ ਮਾਨ)-ਕੁੱਲ ਹਿੰਦ ਕਿਸਾਨ ਸਭਾ, ਕੱੁਲ ਹਿੰਦ ਖੇਤ ਮਜ਼ਦੂਰ ਸਭਾ ਤੇ ਸੀਟੂ ਵਲੋਂ ਕਾਮਰੇਡ ਗੁਰਦੀਪ ਸਿੰਘ ਕੋਟਉਮਰਾ, ਹਾਕਮ ਸਿੰਘ ਡੱਲਾ, ਨਿਰਮਲ ਸਿੰਘ ਨਿੰਮਾਂ ਦੀ ਅਗਵਾਈ ਵਿਚ 9 ਅਗਸਤ ਨੂੰ ਡਿਪਟੀ ਕਮਿਸ਼ਨਰ ਦਤਰ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਕਾਂਗਰਸ ਇਸਤਰੀ ਵਿੰਗ ਦੀ ਜ਼ਿਲ੍ਹਾ ਮੀਤ ਪ੍ਰਧਾਨ ਵਲੋਂ ਅਸਤੀਫ਼ਾ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਪਾਰਟੀ 'ਚ ਸੂਬੇ ਪੱਧਰ ਤੋਂ ਸ਼ੁਰੂ ਹੋਇਆ ਕਾਟੋ-ਕਲੇਸ਼ ਦਾ ਸੇਕ ਹੁਣ ਜ਼ਿਲ੍ਹਾ ਪੱਧਰ ਤੱਕ ਵੀ ਪੁੱਜਣਾ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਕਾਂਗਰਸ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਇਸਤਰੀ ਵਿੰਗ ਦੀ ਮੀਤ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਮੋਹੀ ਕਿ੍ਕਟ ਲੀਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਹਾਈਟੈੱਕ ਖੇਡ ਗਰਾਊਾਡ-ਕਮ ਪਾਰਕ ਪਿੰਡ ਮੋਹੀ ਵਿਖੇ ਚੱਲ ਰਹੇ ਕਿ੍ਕਟ ਟੂਰਨਾਮੈਂਟ ਸਮੇਂ ਨੌਜਵਾਨਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਹਲਕਾ ਦਾਖਾ ਵਿਧਾਇਕ ਮਨਪ੍ਰੀਤ ...

ਪੂਰੀ ਖ਼ਬਰ »

ਪਤਨੀ ਵਲੋਂ ਧੋਖਾ ਦੇਣ 'ਤੇ ਪਤੀ ਵਲੋਂ ਖੁਦਕੁਸ਼ੀ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਨੌਜਵਾਨ ਵਲੋਂ ਲੋਹੇ ਦੇ ਗਾਡਰ ਨਾਲ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਅਜੈਬ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਨਕਸਰ ਵਿਖੇ ਡੀ. ਸੀ. ਨਤਮਸਤਕ ਹੋਏ

ਜਗਰਾਉਂ, 26 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨਤਮਸਤਕ ਹੋਏ | ਉਹ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵਲੋਂ ਵਾਤਾਵਰਨ ਦੀ ਸ਼ੱਧਤਾ ਲਈ ਵਿੱਢੀ ...

ਪੂਰੀ ਖ਼ਬਰ »

ਬਾਗਵਾਨੀ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਹੰਬੜਾਂ, 26 ਜੁਲਾਈ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਾਲ ਲੱਗਦੇ ਪਿੰਡ ਵਲੀਪੁਰ ਕਲਾਂ ਵਿਖੇ ਬਾਗਵਾਨੀ ਵਿਭਾਗ ਲੁਧਿਆਣਾ ਵਲੋਂ ਡਿਪਟੀ ਡਾਇਰੈਕਟਰ ਜਗਦੇਵ ਸਿੰਘ ਤੇ ਬਾਗਵਾਨੀ ਵਿਕਾਸ ਅਫ਼ਸਰ ਡਾ: ਜਸਪ੍ਰੀਤ ਕੌਰ ਗਿੱਲ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਲਵੀਨ ਕੌਰ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੀ ਮੀਟਿੰਗ ਹੋਈ

ਰਾਏਕੋਟ, 26 ਜੁਲਾਈ (ਸੁਸ਼ੀਲ)-ਪੰਚਾਇਤ ਯੂਨੀਅਨ ਬਲਾਕ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਬਲਾਕ ਦਫ਼ਤਰ ਵਿਖੇ ਪ੍ਰਧਾਨ ਜਸਪ੍ਰੀਤ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੁੱਜੇ ਬਲਾਕ ਦੇ ਸਰਪੰਚਾਂ ਵਲੋਂ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਰਕਬਾ ਟੋਲ 'ਤੇ ਕਿਸਾਨ-ਮਜ਼ਦੂਰਾਂ ਨੇ ਕਾਰਗਿਲ ਵਿਜੇ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਕਰੀਬ 300 ਦਿਨਾਂ ਤੋਂ ਰਕਬਾ ਟੋਲ ਬੈਰੀਅਰ 'ਤੇ ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਾਅਦ ਦਾਖਾ ਸਕੂਲ 'ਚ ਵਿਦਿਆਰਥੀਆਂ ਦੀ ਆਮਦ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸਕੂਲ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਆਦੇਸ਼ਾਂ ਬਾਅਦ ਅੱਜ ਮੁੜ ਚਾਲੂ ਹੋਏ | ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਯਾਦਗਾਰੀ ਸਰਕਾਰੀ ...

ਪੂਰੀ ਖ਼ਬਰ »

ਸੇਂਟ ਮਹਾਂਪ੍ਰਗਿਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਜਗਰਾਉਂ, 26 ਜੁਲਾਈ (ਜੋਗਿੰਦਰ ਸਿੰਘ)-ਸੇਂਟ ਮਹਾਂਪ੍ਰਗਿਆ ਸਕੂਲ ਦਾ ਆਈ.ਸੀ.ਐੱਸ.ਈ ਤੇ ਆਈ.ਐੱਸ.ਸੀ ਬੋਰਡ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਦਸਵੀਂ ਦੇ 58 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚੋਂ ਪਹਿਲੇ ਸਥਾਨ 'ਤੇ ਰਹੀ ਰਮਨਦੀਪ ਕੌਰ ...

ਪੂਰੀ ਖ਼ਬਰ »

ਕਿਸਾਨ ਪਾਰਲੀਮੈਂਟ ਸੈਸ਼ਨ ਵਿਸ਼ਵ ਭਰ 'ਚ ਰਚ ਰਿਹਾ ਨਵਾਂ ਇਤਿਹਾਸ- ਇੰਜ. ਬੋਪਾਰਾਏ

ਬੀਜਾ, 26 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨੀ ਨੂੰ ਤਬਾਹ ਕਰਨ ਵਾਲੇ ਧੱਕੇ ਨਾਲ ਥੋਪੇ ਹੋਏ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 7 ਮਹੀਨਿਆਂ ਤੋਂ ਸੰਘਰਸ਼ ਵਿਚ ਜੁਟੇ ਹੋਏ ਕਿਸਾਨਾਂ ਦਾ ਅੰਦੋਲਨ ਵਿਸ਼ਵ ...

ਪੂਰੀ ਖ਼ਬਰ »

ਸੰਤ ਬਾਬਾ ਨਿਰੰਜਣ ਸਿੰਘ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਕਰਵਾਇਆ

ਬੀਜਾ, 26 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਨੌਲੜੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਬਾਜ਼ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਪਿੰਡ ਦੀ ਗੁਰਦੁਆਰਾ ਸਾਹਿਬ ਦੀ ਪ੍ਬੰਧਕ ਕਮੇਟੀ ਵੱਲੋਂ ...

ਪੂਰੀ ਖ਼ਬਰ »

ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਮੀਟਿੰਗ

ਮਲੌਦ, 26 ਜੁਲਾਈ (ਦਿਲਬਾਗ ਸਿੰਘ ਚਾਪੜਾ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਲਾਭ ਸਿੰਘ ਬੇਰਕਲਾਂ ਅਤੇ ਅਜਮੇਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ 'ਤੇ ਵਿਚਾਰ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 26 ਜੁਲਾਈ (ਸੁਸ਼ੀਲ)-ਸੀਨੀਅਰ ਮੈਡੀਕਲ ਅਫ਼ਸਰ ਸੁਧਾਰ ਡਾ. ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਦੱਧਾਹੂਰ ਦੇ ਪਿੰਡ ਜਲਾਲਦੀਵਾਲ (ਸੀ.ਐੱਚ.ਸੀ. ਸੁਧਾਰ) ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਏ. ਐੱਮ. ਓ. ਗੁਰਮਿੰਟ ਸਿੰਘ ...

ਪੂਰੀ ਖ਼ਬਰ »

ਹੰਬੜਾਂ ਸਰਕਾਰੀ ਸਕੂਲ ਦੀਆਂ ਕਲਾਸਾਂ ਸ਼ੁਰੂ ਹੋਣ ਮੌਕੇ ਡਾਇ: ਹੰਬੜਾਂ ਤੇ ਸਰਪੰਚ ਜੱਗਾ ਨੇ ਲਿਆ ਜਾਇਜ਼ਾ

ਹੰਬੜਾਂ, 26 ਜੁਲਾਈ (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਪੰਜਾਬ ਸਰਕਾਰ ਦੇ ਅਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਲੋਂ 10ਵੀਂ, 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਲਗਾਉਣੀਆਂ ਸ਼ੁਰੂ ਕੀਤੀਆਂ ਗਈਆਂ ਹਨ, ਇਸ ਤਹਿਤ ਅੱਜ ਹੰਬੜਾਂ ਦੇ ਸਰਕਾਰੀ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਸੀ.ਬੀ.ਐੱਸ.ਈ. ਬੋਰਡ ਦਿੱਲੀ ਵਲੋਂ ਸਬਜੈਕਟ ਕੋਰਸ ਕਮੇਟੀ ਦੀ ਮੈਂਬਰ ਨਿਯੁਕਤ

ਸਿੱਧਵਾਂ ਬੇਟ, 26 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਰਾਊਵਾਲ ਦੀ ਗੁਰਪ੍ਰੀਤ ਕੌਰ ਦਿਓ ਸਪੁਤਨੀ ਜਸਪਾਲ ਸਿੰਘ ਦਿਓ ਨੂੰ ਸੀ.ਬੀ.ਐੱਸ.ਈ. ਬੋਰਡ ਨੇ ਆਲ ਇੰਡੀਆ ਸੱਤ ਮੈਂਬਰੀ ਕੋਰਸਸ ਕਮੇਟੀ ਦੀ ਮੈਂਬਰ ਨਿਯੁਕਤ ਕੀਤਾ ਹੈ | ਜਿਨ੍ਹਾਂ ਵਿਚੋਂ ਪੰਜਾਬ ਦੇ ਪਿੰਡ ...

ਪੂਰੀ ਖ਼ਬਰ »

ਸੀਵਰੇਜ ਓਵਰ ਫਲੋਅ ਹੋ ਕੇ ਪਾਣੀ ਸੜਕ 'ਤੇ ਆਇਆ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦਾ ਸੀਵਰੇਜ ਛੋਟਾ ਹੋਣ ਕਾਰਨ ਪਾਣੀ ਓਵਰ ਫਲੋਅ ਹੋ ਕੇ ਲੋਕਾਂ ਦੀ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ | ਇਸ ਮੌਕੇ ਸਤਵੀਰ ਸਿੰਘ ਗਰੇਵਾਲ, ਮਨਦੀਪ ਸਿੰਘ ਹਾਂਸ, ਸਰਬਜੀਤ ਸਿੰਘ, ...

ਪੂਰੀ ਖ਼ਬਰ »

ਕਾਂਗਰਸ ਨੂੰ ਚੱਲਦਾ ਕਰਨ ਲਈ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾਈਆਂ ਜਾਣ- ਸੰਧੂ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਫੇਰੂਰਾਈ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਅਕਾਲੀ ਵਰਕਰਾਂ ਨਾਲ ਵਿਚਾਰ-ਵਟਾਦਰਾਂ ਕੀਤਾ ਗਿਆ | ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆ ਬਲਵਿੰਦਰ ਸਿੰਘ ਸੰਧੂ ਨੇ ਕਿਹਾ ...

ਪੂਰੀ ਖ਼ਬਰ »

ਯੂਥ ਦੀ ਨਵੀਂ ਟੀਮ ਸੰਧੂ ਦੀ ਅਗਵਾਈ 'ਚ ਸ਼ਹੀਦ ਸਰਾਭਾ ਦੇ ਬੁੱਤ 'ਤੇ ਨਤਮਸਤਕ ਹੋਈ

ਪੱਖੋਵਾਲ/ਸਰਾਭਾ, 26 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਇਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਨੌਜਵਾਨ ਪੀੜ੍ਹੀ ਸਮਾਜ ਸੇਵਾ ਦੇ ਕੰਮਾਂ ਵਿਚ ਜੁੱਟ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ...

ਪੂਰੀ ਖ਼ਬਰ »

ਮਜ਼ਦੂਰਾਂ-ਕਿਸਾਨਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸੀਟੂ ਪੰਜਾਬ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ 25 ਜੁਲਾਈ ਨੂੰ ਚਲਾਈ ਗਈ ਪ੍ਰਚਾਰ ਮੁਹਿੰਮ ਦੇ ਪੰਦਰਵਾੜੇ ਦੀ ਸ਼ੁਰੂਆਤ ਤੋਂ ਬਾਅਦ ਅੱਜ ਵੱਡੀ ਗਿਣਤੀ ਮੋਟਰਸਾਈਕਲਾਂ 'ਤੇ ਸੀਟੂ ਵਰਕਰਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX