ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦਾ ਹੋਈ ਹੱਤਿਆ
. . .  5 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  35 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  44 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  56 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਦਿਆਂ ਮੁੜ ਖੁੱਲ੍ਹੇ ਸਕੂਲ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਦੇ ਮਾਮਲੇ 'ਚ ਸੂਬੇ 'ਚੋਂ ਮੋਹਰੀ ਪੀੜਤ ਹੋਇਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਸ ਸਮੇਂ ਲਗਾਤਾਰ ਕੋਰੋਨਾ ਤੋਂ ਮੁਕੰਮਲ ਰਾਹਤ ਪਾਉਣ ਦੇ ਮਾਮਲੇ 'ਚ 8ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ | ਇਨ੍ਹਾਂ 8 ਦਿਨਾਂ 'ਚ ਕੋਰੋਨਾ ਤੋਂ ਪੀੜਤ ਹੋਣ ਸਬੰਧੀ ਕਿਸੇ ਵਿਅਕਤੀ ਦੀ ਰਿਪੋਰਟ ਸਾਹਮਣੇ ਨਹੀਂ ਆਈ | ਸਰਕਾਰੀ ਹਦਾਇਤਾਂ ਮੁਤਾਬਿਕ ਅੱਜ 10ਵੀਂ ਤੋਂ 12ਵੀਂ ਜਮਾਤਾਂ 'ਚ ਪੜ੍ਹਦੇ ਵਿਦਿਆਰਥੀ ਦਿਲ 'ਚ ਇਕ ਵੱਖਰਾ ਜਜ਼ਬਾ ਲੈ ਕੇ ਬੁਲੰਦ ਹੌਸਲੇ ਨਾਲ ਸਕੂਲਾਂ 'ਚ ਪ੍ਰਵੇਸ਼ ਹੋਏ | ਇਸ ਤੋਂ ਪਹਿਲਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ਨੂੰ ਸੈਨੇਟਾਈਜ਼ ਕੀਤਾ ਗਿਆ ਤੇ ਮੁਕੰਮਲ ਤੌਰ 'ਤੇ ਸਰਕਾਰੀ ਹਦਾਇਤਾਂ ਮੁਤਾਬਿਕ ਆਪਸੀ ਦੂਰੀ, ਮਾਸਕ ਪਹਿਨਣ ਤੇ ਹੋਰ ਨਿਯਮਾਂ ਦੀ ਪਾਲਣਾ ਕੀਤੀ ਗਈ | ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ 'ਚ ਕੁਲ 2280 ਵਿਦਿਆਰਥੀ ਹਨ ਜਿਨ੍ਹਾਂ 'ਚੋਂ ਅੱਜ ਸਰਕਾਰੀ ਹਦਾਇਤਾਂ ਮੁਤਾਬਿਕ 10ਵੀਂ ਤੋਂ 12ਵੀਂ ਦੇ ਵਿਦਿਆਰਥੀ ਬੁਲਾਉਣੇ ਸਨ ਪਰ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਉਨ੍ਹਾਂ ਅੱਜ 10ਵੀਂ ਦੇ ਤਿੰਨ ਗਰੁੱਪਾਂ 'ਚੋਂ 40 ਦੇ ਹਿਸਾਬ ਨਾਲ 120 ਤੇ 11ਵੀਂ ਜਮਾਤ ਦੇ 700 ਵਿਦਿਆਰਥੀਆਂ 'ਚੋਂ 250 ਵਿਦਿਆਰਥੀਆਂ ਨੂੰ ਸਕੂਲ ਬੁਲਾਇਆ ਗਿਆ, ਜਦਕਿ 12ਵੀਂ ਜਮਾਤ ਦੇ ਵਿਦਿਆਰਥੀ ਹਫ਼ਤੇ ਦੇ ਅਖੀਰਲੇ ਤਿੰਨ ਦਿਨ ਬੁਲਾਏ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ | ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨਿਰਦੇਸ਼ਕ ਕੈਂਡੀ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ 'ਚ 10 ਤੋਂ 12ਵੀਂ ਦੇ 155 ਵਿਦਿਆਰਥੀਆਂ 'ਚੋਂ 44 ਵਿਦਿਆਰਥੀ ਹਾਜ਼ਰ ਹੋਏ ਹਨ, ਜਿਨ੍ਹਾਂ 'ਚ 10ਵੀਂ ਦੇ 53 'ਚੋਂ 18, 11ਵੀਂ ਦੇ 55 'ਚੋਂ 14 ਅਤੇ 12ਵੀਂ ਦੇ 47 'ਚੋਂ 12 ਵਿਦਿਆਰਥੀ ਅੱਜ ਸਕੂਲ 'ਚ ਆਪਣੀ ਸਵੈ ਇੱਛਾ ਅਤੇ ਦਿ੍ੜ੍ਹ ਇਰਾਦੇ ਨਾਲ ਹਾਜ਼ਰ ਹੋਏ | ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੇ ਕਿਹਾ ਕਿ ਜੋ ਸਿੱਖਿਆ ਅਧਿਆਪਕ ਦੇ ਕੋਲ ਬੈਠ ਕੇ ਗ੍ਰਹਿਣ ਹੁੰਦੀ ਹੈ ਆਨਲਾਈਨ ਉਸ ਦਾ ਬਦਲ ਨਹੀਂ ਹੈ, ਜਦਕਿ ਆਨਲਾਈਨ ਜਮਾਤਾਂ ਤੇ ਸਿਰਫ਼ ਖਾਨਾਪੂਰਤੀ ਹੈ | ਉਹ ਚਾਹੁੰਦੇ ਹਨ ਕਿ ਸਰਕਾਰ ਭਾਵੇਂ ਕੋਰੋਨਾ ਸਬੰਧੀ ਹਦਾਇਤਾਂ ਸਖ਼ਤ ਕਰੇ, ਪਰ ਪੜ੍ਹਾਈ ਆਫ਼ਲਾਈਨ ਹੀ ਜਾਰੀ ਰੱਖੇ ਤਾਂ ਕਿ ਵਿਦਿਆਰਥੀਆਂ ਦੇ ਭਵਿੱਖ ਤੇ ਜੋ ਸਵਾ ਸਾਲ ਦੌਰਾਨ ਮਾੜਾ ਅਸਰ ਪਿਆ ਇਹ ਨਾ ਪੈਂਦਾ | ਇਸ ਮੌਕੇ 'ਤੇ ਸਕੂਲ ਅਧਿਆਪਕ ਤਜਿੰਦਰ ਕੌਰ, ਸ਼ਿਖਾ ਸ਼ਰਮਾ, ਪੂਨਮ ਗੌਤਮ ਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ | ਇਸੇ ਤਰ੍ਹਾਂ ਦੋਆਬਾ ਆਰੀਆ ਸਕੂਲ ਦੇ ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਖ਼ੁਸ਼ੀ 'ਚ ਖੀਵੇ ਹਨ ਕਿਉਂਕਿ ਵਿਦਿਆਰਥੀਆਂ ਤੋਂ ਬਿਨਾਂ ਸਕੂਲ ਇਕ ਮਹਿਜ਼ ਇਮਾਰਤ ਹੈ | ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਹਾਜ਼ਰ ਹੋਣ 'ਤੇ ਬੁੱਕੇ ਵੀ ਭੇਟ ਕੀਤੇ ਗਏ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਰੋਜ਼ਾਨਾ ਸਕੂਲ 'ਚ ਭੇਜਿਆ ਜਾਵੇ ਤਾਂ ਕਿ ਉਨ੍ਹਾਂ ਦੇ ਧੁੰਦਲੇ ਹੋ ਰਹੇ ਭਵਿੱਖ ਨੂੰ ਸੰਵਾਰਿਆ ਜਾ ਸਕੇ | ਇਸ ਮੌਕੇ ਤੇ ਉਨ੍ਹਾਂ ਨਾਲ ਵਾਈਸ ਪਿ੍ੰਸੀਪਲ ਸਤਿੰਦਰ ਸਿੰਘ ਕਾਹਲੋਂ, ਆਰਟਸ ਦੇ ਮੁਖੀ ਗੁਰਪ੍ਰੀਤ ਕੌਰ, ਕਾਮਰਸ ਦੇ ਮੁਖੀ ਰੋਹਿਤ ਅਰੋੜਾ, ਸਾਇੰਸ ਦੇ ਮੁਖੀ ਇੰਦਰਜੀਤ ਕੌਰ, ਹਰਪ੍ਰੀਤ ਸਿੰਘ, ਪਬਲਿਕ ਸਕੂਲ ਦੇ ਮੁਖੀ ਕੁਮਾਰੀ ਸੁਨੀਤਾ ਸਟਾਫ਼ ਮੈਂਬਰ ਹਾਜ਼ਰ ਸਨ |
ਬਾਬਾ ਗੋਲਾ ਸਕੂਲ 'ਚ ਪਰਤੀਆਂ ਰੌਣਕਾਂ
ਬੰਗਾ, (ਕਰਮ ਲਧਾਣਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲ ਦਸਵੀਂ ਤੋਂ ਬਾਰ੍ਹਵੀਂ ਤੱਕ ਦੁਬਾਰਾ ਖੋਲ੍ਹ ਦਿੱਤੇ ਗਏ ਹਨ | ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮਹੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸਕੂਲ ਆਉਣ 'ਤੇ ਜੀ ਆਇਆਂ ਆਖਿਆ | ਪਿ੍ੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਐਨ. ਏ. ਐਸ ਦੀ ਤਿਆਰੀ ਲਈ ਉਤਸ਼ਾਹਿਤ ਕੀਤਾ | ਕਿਉਂਕਿ ਵਿਦਿਆਰਥੀ ਹੀ ਦੇਸ਼ ਦਾ ਸਰਮਾਇਆ ਹੁੰਦੇ ਹਨ | ਵਿਦਿਆਰਥੀਆਂ ਨੂੰ ਸਕੂਲ ਵਿਚ ਮਾਸਕ ਪਾ ਕੇ ਆਉਣ ਲਈ ਅਤੇ ਸੋਸ਼ਲ ਡਿਸਟੈਸਿੰਗ ਦਾ ਧਿਆਨ ਰੱਖਣ ਲਈ ਵੀ ਕਿਹਾ ਗਿਆ | ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਆਉਣ ਲਈ ਵੀ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਡਾ. ਬਿੰਦੂ ਕੈਂਥ, ਮੈਡਮ ਜਸਵਿੰਦਰ ਕੌਰ, ਦਲਜੀਤ ਕੌਰ, ਪ੍ਰਦੀਪ ਕੁਮਾਰ, ਸੰਜੀਵ ਕੁਮਾਰ, ਕਿਰਨਜੀਤ ਕੌਰ, ਲੈਕ. ਪ੍ਰਤਿਭਾ ਵਰਮਾ, ਜਸਪ੍ਰੀਤ ਕੌਰ, ਮਨਦੀਪ ਕੌਰ, ਬਲਜੀਤ ਸਿੰਘ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ |
ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
ਸੰਧਵਾਂ, (ਪ੍ਰੇਮੀ ਸੰਧਵਾਂ)- ਕੋਰੋਨਾ ਦਾ ਕਹਿਰ ਘਟਣ 'ਤੇ ਲੰਬੇ ਸਮੇਂ ਤੋਂ ਬਾਅਦ 10ਵੀਂ ਤੋਂ 12ਵੀਂ ਤੱਕ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਦਿੱਤੇ ਗਏ ਨਿਰਦੇਸ਼ਾਂ ਤਹਿਤ ਖੁੱਲ੍ਹੇ ਸਰਕਾਰੀ ਸਕੂਲਾਂ 'ਚ ਭਾਵੇਂ ਵਿਦਿਆਰਥੀਆਂ ਦੀ ਪਹਿਲੇ ਦਿਨ ਹਾਜ਼ਰੀ ਘੱਟ ਰਹੀ, ਪਰ ਸਕੂਲ ਪ੍ਰਬੰਧਕਾਂ ਵਲੋਂ ਸਰਕਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਬੈਠਣ ਲਈ ਸਾਰੇ ਪ੍ਰਬੰਧ ਕੀਤੇ ਗਏ ਸਨ | ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਪਿ੍ੰ. ਤਜਿੰਦਰ ਸ਼ਰਮਾ, ਲੈਕ. ਗੁਰਦੀਪ ਸਿੰਘ ਗਿੱਲ, ਭੁਪਿੰਦਰ ਸਿੰਘ ਭਰੋਮਜਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ -ਮਕਸੂਦਪੁਰ ਦੇ ਪਿ੍ੰ. ਕਸ਼ਮੀਰ ਚੰਦ ਜੀਵਨਪੁਰੀ, ਲੈਕ. ਕਰਮਜੀਤ ਸਿੰਘ ਖੁਸ਼ਹਾਲਪੁਰੀ ਅਤੇ ਸੁਖਵਿੰਦਰ ਸਿੰਘ ਆਦਿ ਨੇ ਕਿਹਾ ਕਿ ਅੱਜ ਜਿੰਨੇ ਵੀ ਵਿਦਿਆਰਥੀ ਸਕੂਲ ਆਏ, ਉਨ੍ਹਾਂ ਵਿਚ ਖੁਸ਼ੀ ਦਾ ਮਹੌਲ ਸੀ | ਇਕ-ਦੋ ਦਿਨਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ 'ਚ ਵਾਧਾ ਹੋਵੇਗਾ | ਇਸ ਮੌਕੇ ਮੈਡਮ ਪੂਨਮ ਠਾਕੁਰ, ਨੀਲਮ ਭਾਰਦਵਾਜ, ਦਲਜੀਤ ਕੌਰ, ਕਰਮਜੀਤ ਸਿੰਘ, ਸ਼ਾਮ ਸਿੰਘ, ਲਾਲ ਚੰਦ ਹੀਉਂ, ਪ੍ਰਵੀਨ ਕੁਮਾਰੀ ਆਦਿ ਹਾਜ਼ਰ ਸਨ |
ਗਿਣਤੀ ਰਹੀ ਘੱਟ
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ)- ਪਹਿਲੇ ਦਿਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ | ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਿਆਮ ਵਿਖੇ ਦਸਵੀਂ ਦੇ ਵਿਦਿਆਰਥੀਆਂ ਦੀ ਗਿਣਤੀ 25, 10+1 ਜਮਾਤ ਵਿਚ 5 ਅਤੇ 10+2 ਵਿਚ 2 ਇਸੇ ਤਰ੍ਹਾਂ ਸਾਹਲੋਂ ਸਕੂਲ ਵਿਚ ਦਸਵੀਂ ਦੇ ਵਿਦਿਆਰਥੀਆਂ ਗਿਣਤੀ 25, 10+1 ਜਮਾਤ ਵਿਚ 28 ਅਤੇ 10+2 ਜਮਾਤ 'ਚ 17 ਰਹੀ | ਇਸੇ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਦੋਆਬਾ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਚ 10 ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਿਣਤੀ 50 ਫ਼ੀਸਦੀ ਦੇ ਆਸ-ਪਾਸ ਤੇ ਸ਼ਿਵ ਚੰਦ ਪਬਲਿਕ ਸਕੂਲ ਸਕੋਹਪੁਰ ਵਿਖੇ ਵੀ 10 ਤੋਂ ਲੈ ਕੇ ਬਾਰ੍ਹਵੀਂ ਜਮਾਤ ਤੇ ਵਿਦਿਆਰਥੀਆਂ ਦੀ ਗਿਣਤੀ 50 ਫ਼ੀਸਦੀ ਤੋਂ ਵੱਧ ਰਹੀ |

ਔੜ ਵਿਖੇ ਅਧਿਆਪਕਾਂ ਦਾ ਸੈਮੀਨਾਰ ਸ਼ੁਰੂ

ਔੜ, 26 ਜੁਲਾਈ (ਜਰਨੈਲ ਸਿੰਘ ਖੁਰਦ)- ਇਸ ਇਲਾਕੇ ਦੀ ਨਾਮਵਰ ਸੰਸਥਾ ਸ.ਸ.ਸ.ਸਮਾਰਟ ਸਕੂਲ ਔੜ ਵਿਖੇ ਕੌਮੀ ਪ੍ਰਾਪਤੀ ਸਰਵੇਖਣ ਦੀ ਸਿਖਲਾਈ ਲਈ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਪਿ੍ੰ: ਰਾਜਨ ਭਾਰਦਵਾਜ ਦੀ ਅਗਵਾਈ ਹੇਠ ਸ਼ੁਰੂ ਹੋਇਆ | ਇਸ ਸੈਮੀਨਾਰ ਨੂੰ ਸੰਬੋਧਨ ...

ਪੂਰੀ ਖ਼ਬਰ »

ਬਿਨਾਂ ਮਾਸਕ ਵਿਅਕਤੀਆਂ ਦੇ ਚਲਾਨ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੀ ਹਦੂਦ ...

ਪੂਰੀ ਖ਼ਬਰ »

ਆਈ.ਟੀ.ਆਈ. ਦੇ ਮੈਦਾਨ 'ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)-ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ, ਨਵਾਂਸ਼ਹਿਰ ਦੇ ਮੈਦਾਨ 'ਚ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਸੈਮੀਨਾਰਾਂ ਤੇ ਆਨਲਾਈਨ ਕੰਮਾਂ ਦਾ ਬਾਈਕਾਟ

ਨਵਾਂਸ਼ਹਿਰ, 26 ਜੁਲਾਈ (ਹਰਵਿੰਦਰ ਸਿੰਘ)- ਕੱਚੇ ਅਧਿਆਪਕ ਯੂਨੀਅਨ ਵਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਤਹਿਤ ਚੱਲਣ ਵਾਲੇ ਸੈਮੀਨਾਰਾਂ ਅਤੇ ਆਨਲਾਈਨ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਸਬੰਧੀ ਮੰਗ ਪੱਤਰ ਡੀ.ਓ.ਪ੍ਰਾਇਮਰੀ ਜਗਦੀਪ ਸਿੰਘ ਦਿਉਲ ਨੂੰ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »

ਟਾਂਡਾ ਉੜਮੁੜ ਤੋਂ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ

ਜਲੰਧਰ, 26 ਜੁਲਾਈ (ਸ਼ਿਵ)-ਚੋਣਾਂ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਨੇ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਸਿਆਸੀ ਦਿਗਜ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੂੰ ਟਾਂਡਾ ਉੜਮੁੜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ ਰੋਕੂ ਟੀਕਾਕਰਨ ਲਈ ਨਵੇਂ ਸਥਾਨ ਬਣਾਏ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਨੇ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੇ ਖੁੱਲ੍ਹਣ ਤੋਂ ਬਾਅਦ ਕੋਵਿਡ-19 ਰੋਕੂ ਟੀਕਾਕਰਨ ਲਈ ਨਵੇਂ ਸਥਾਨ ਬਣਾ ਲਏ ਹਨ | ਇਸ ਤੋਂ ਪਹਿਲਾਂ ਕੋਵਿਡ ਰੋਕੂ ਟੀਕਾਕਰਨ ਸਰਕਾਰੀ ਸਕੂਲਾਂ ਵਿਚ ਕੀਤਾ ਜਾ ਰਿਹਾ ਸੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਬਹਿਰਾਮ, 26 ਜੁਲਾਈ (ਨਛੱਤਰ ਸਿੰਘ ਬਹਿਰਾਮ)- ਬੀਤੇ ਦਿਨੀਂ ਪਿੰਡ ਬਹਿਰਾਮ ਦੇ ਅਵਿਨਾਸ਼ ਚੰਦਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਨੰਬਰਦਾਰ ਕਮਲਪੁਰੀ ਨੇ ਦੱਸਿਆ ਕਿ ਮੁੱਖ ਮਾਰਗ ਬੱਸ ਅੱਡਾ ਬਹਿਰਾਮ ਵਿਖੇ ਇਹ ਵਿਅਕਤੀ ਸੜਕ ਪਾਰ ਕਰਨ ਲੱਗਾ ਸੀ, ...

ਪੂਰੀ ਖ਼ਬਰ »

ਡੀ.ਟੀ.ਐੱਫ. ਨੇ 29 ਦੀ 'ਹੱਲਾ ਬੋਲ' ਰੈਲੀ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- 29 ਜੁਲਾਈ ਨੂੰ ਪਟਿਆਲਾ ਸ਼ਹਿਰ ਦੇ ਤਿ੍ਪੜੀ ਮੋੜ, ਪੁੱਡਾ ਗਰਾਊਾਡ ਵਿਚ ਹੋਣ ਜਾ ਰਹੀ ਮੁਲਾਜ਼ਮਾਂ ਦੀ 'ਹੱਲਾ ਬੋਲ' ਰੈਲੀ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ...

ਪੂਰੀ ਖ਼ਬਰ »

ਔੜ ਵਿਖੇ ਅਧਿਆਪਕਾਂ ਦਾ ਸੈਮੀਨਾਰ ਸ਼ੁਰੂ

ਔੜ, 26 ਜੁਲਾਈ (ਜਰਨੈਲ ਸਿੰਘ ਖੁਰਦ)- ਇਸ ਇਲਾਕੇ ਦੀ ਨਾਮਵਰ ਸੰਸਥਾ ਸ.ਸ.ਸ.ਸਮਾਰਟ ਸਕੂਲ ਔੜ ਵਿਖੇ ਕੌਮੀ ਪ੍ਰਾਪਤੀ ਸਰਵੇਖਣ ਦੀ ਸਿਖਲਾਈ ਲਈ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਪਿ੍ੰ: ਰਾਜਨ ਭਾਰਦਵਾਜ ਦੀ ਅਗਵਾਈ ਹੇਠ ਸ਼ੁਰੂ ਹੋਇਆ | ਇਸ ਸੈਮੀਨਾਰ ਨੂੰ ਸੰਬੋਧਨ ...

ਪੂਰੀ ਖ਼ਬਰ »

ਮਾਤਾ ਰਤਨ ਕੌਰ ਨੂੰ ਦਿੱਤੀ ਅੰਤਿਮ ਵਿਦਾਈ

ਮਜਾਰੀ/ਸਾਹਿਬਾ, 26 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਮਾਤਾ ਰਤਨ ਕੌਰ (90) ਪਤਨੀ ਸਵ: ਢਾਡੀ ਨੰਦ ਸਿੰਘ ਪਿੰਡ ਮਹਿੰਦਪੁਰ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮਿ੍ਤਕ ਦੇਹ ਦਾ ਸਰਕਾਰ ਪਿੰਡ ਦੀ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ | ਚਿਖਾ ਨੂੰ ਅਗਨੀ ...

ਪੂਰੀ ਖ਼ਬਰ »

ਬਜੀਦਪੁਰ 'ਚ ਬਾਗ਼ਬਾਨੀ ਵਿਭਾਗ ਵਲੋਂ ਕੈਂਪ

ਔੜ, 26 ਜੁਲਾਈ (ਜਰਨੈਲ ਸਿੰਘ ਖੁਰਦ)- ਬਾਗਬਾਨੀ ਵਿਭਾਗ ਜ਼ਿਲ੍ਹਾ ਸ਼.ਭ.ਸ. ਨਗਰ ਵਲੋਂ ਬਲਾਕ ਔੜ ਦੇ ਪਿੰਡ ਬਜੀਦਪੁਰ ਵਿਖੇ ਕੈਂਪ ਲਾ ਕੇ ਫਲ ਬੀਜ ਬਾਲ ਕਿਸਾਨਾਂ ਨੂੰ ਵੰਡੇ ਗਏ | ਇਸ ਮੌਕੇ ਜ਼ਿਲੇ੍ਹ ਦੇ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਡਾ: ਜਗਦੀਸ਼ ਸਿੰਘ ਕਾਹਮਾ ਨੇ ...

ਪੂਰੀ ਖ਼ਬਰ »

ਬਾਬਾ ਬੂਝਾ ਸਿੰਘ ਦੀ ਬਰਸੀ ਮੌਕੇ ਸਿਆਸੀ ਕਾਨਫਰੰਸ ਕੱਲ੍ਹ

ਬਹਿਰਾਮ, 26 ਜੁਲਾਈ (ਸਰਬਜੀਤ ਸਿੰਘ ਚੱਕਰਾਮੂੰ)- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ 28 ਜੁਲਾਈ ਨੂੰ ਪਿੰਡ ਚੱਕ ਮਾਈ ਦਾਸ ਵਿਖੇ ਬਾਬਾ ਬੂਝਾ ਸਿੰਘ ਦੀ 51ਵੀਂ ਬਰਸੀ ਮਨਾਈ ਜਾਵੇਗੀ | ਇਸ ਸਬੰਧੀ ਤਰਸੇਮ ਸਿੰਘ ਬੈਂਸ ਤੇ ਸੋਹਣ ...

ਪੂਰੀ ਖ਼ਬਰ »

ਡਾ. ਪੁੰਨ ਤੇ ਡਾ. ਤਲਵਾਰ ਬਣੇ ਕਲੱਬ ਦੇ ਜ਼ੋਨ ਚੇਅਰਮੈਨ

ਬੰਗਾ, 26 ਜੁਲਾਈ (ਕਰਮ ਲਧਾਣਾ)- ਉੱਘੇ ਸਮਾਜ ਸੇਵੀ ਤੇ ਲਾਇਨ ਆਗੂ ਡਾ. ਰਾਮ ਧਨ ਪੁੰਨ ਅਤੇ ਡਾ. ਹਰਮੇਸ਼ ਤਲਵਾਰ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਾਇਨਜ਼ ਕਲੱਬ ਬੰਗਾ ਮਹਿਕ ਦੇ ਜੋਨ ਚੇਅਰਮੈਨ ਨਿਯੁਕਤ ਕੀਤਾ ਗਿਆ | ਕਲੱਬ ਦੇ ਜ਼ਿਲ੍ਹਾ ਗਵਰਨਰ ਲਾਇਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ 'ਚ ਬਡੀ ਪ੍ਰੋਗਰਾਮ

ਬਹਿਰਾਮ, 26 ਜੁਲਾਈ (ਨਛੱਤਰ ਸਿੰਘ ਬਹਰਾਮ) - ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਜ਼ਿਲ੍ਹਾ ਪੱਧਰ ਦੀ ਬਡੀ ਪੋ੍ਰਗਰਾਮ ਦੀ ਵਰਚੂਅਲ ਮੀਟਿੰਗ ਕਰਵਾਈ ਗਈ | ਉਕਤ ਮੀਟਿੰਗ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਕਨੀਕੀ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ

ਮਜਾਰੀ/ਸਾਹਿਬਾ, 26 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਸਿੰਘ ਸਭਾ ਮਹਿੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ 750 ਸਾਲਾ ਜਨਮ ਦਿਹਾੜੇ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਇਕ ਰਾਤ ਦਾ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕੰਗਰੌੜ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਦੌਰਾ

ਕਟਾਰੀਆਂ, 26 ਜੁਲਾਈ (ਨਵਜੋਤ ਸਿੰਘ ਜੱਖੂ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ਼.ਭ.ਸ. ਨਗਰ ਵਲੋਂ 'ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ' ਸਕੀਮ ਤਹਿਤ ਪਾਣੀ ਤੇ ਹੋਰ ਕੁਦਰਤੀ ਸੋਮਿਆਂ ਦੀ ਨੂੰ ਬਚਾਉਣ ਲਈ ਬਲਾਕ ਬੰਗਾ ਦੇ ਪਿੰਡ ਕੰਗਰੌੜ ਵਿਖੇ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਨੂੰ ਵੀ ਸਰਕਾਰ ਰੈਗੂਲਰ ਕਰੇ-ਸਰਪੰਚ ਬੈਂਸ

ਬਹਿਰਾਮ, 26 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪੰਚਾਇਤ ਵਿਭਾਗ 'ਚ ਪਿਛਲੇ ਲੰਮੇ ਸਮੇਂ ਤੋਂ ਠੇਕਾ ਅਧਾਰਿਤ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਰਿਹਾ ਹੈ | ਇਹ ਸ਼ਬਦ ਪਿੰਡ ਚੱਕ-ਬਿਲਗਾਂ ਦੇ ਸਰਪੰਚ ਬਲਵੰਤ ਸਿੰਘ ਬੈਂਸ ਨੇ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਮਜਾਰਾ (ਮੌਜੋਵਾਲ) ਨੂੰ ਇਕ ਲੱਖ ਦਾ ਚੈੱਕ

ਭੱਦੀ, 26 ਜੁਲਾਈ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਹਿਤ ਪਿੰਡ-ਪਿੰਡ ਖੇਡ ਕਲੱਬਾਂ ਨੂੰ ਦਿੱਤੇ ਜਾ ਰਹੇ ਵੱਡੇ ਸਹਿਯੋਗ ਤਹਿਤ ਪਿੰਡ ਮਜਾਰਾ (ਮੌਜੋਵਾਲ) ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯੂਥ ਐਂਡ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀਸਲਾ ਵਿਖੇ ਰੋਸ ਪ੍ਰਦਰਸ਼ਨ

ਬੰਗਾ, 26 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡ ਬੀਸਲਾ ਸੁਸਾਇਟੀ ਅੰਦਰ ਆਉਂਦੇ 6 ਪਿੰਡਾਂ ਬੀਸਲਾ, ਲਾਲਪੁਰ, ਮੱਲ੍ਹਾ ਸੋਢੀਆਂ, ਢੰਢੂਹਾ, ਝੰਡੇਰ ਕਲਾਂ, ਝੰਡੇਰ ਖੁਰਦ ਦੇ ਬੇਜ਼ਮੀਨੇ ਮਜ਼ਦੂਰਾਂ ਦਾ ਜੰਝ ਘਰ ਬੀਸਲਾ ਵਿਖੇ ਇਕੱਠ ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ 'ਚ ਤਿੰਨ ਰੋਜ਼ਾ ਸਿਖਲਾਈ ਸ਼ੁਰੂ

ਬੰਗਾ, 26 ਜੁਲਾਈ (ਕਰਮ ਲਧਾਣਾ)- ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਅਧਿਆਪਕਾਂ ਦੀ ਨੈਸ ਸਬੰਧੀ ਬਲਾਕ ਬਲਾਕ ਪੱਧਰੀ ਤਿੰਨ ਰੋਜ਼ਾ ਸਿਖਲਾਈ ਸ਼ੁਰੂ ਹੋਈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਪੰਜਾਬੀ ਤੇ ਮੈਥ ਦੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਗੁਣਾਚੌਰ 'ਚ ਕਾ. ਪਾਖਰ ਸਿੰਘ ਦੀ ਬਰਸੀ 'ਤੇ ਸਮਾਗਮ

ਬੰਗਾ, 26 ਜੁਲਾਈ (ਕਰਮ ਲਧਾਣਾ)- ਸੀ.ਪੀ.ਆਈ. ਐਮ ਵਲੋਂ ਪਿੰਡ ਗੁਣਾਚੌਰ ਦੇ ਕਾਮਰੇਡ ਪਾਖਰ ਸਿੰਘ, ਉਨ੍ਹਾਂ ਦੇ ਪਰਿਵਾਰਕ ਮੈਂਬਰ ਸੁਖਵਿੰਦਰ ਕੌਰ ਤੇ ਛੋਟੇ ਲੜਕੇ ਬਲਵੀਰ ਸਿੰਘ ਜਿਨ੍ਹਾਂ ਨੂੰ ਕਿ ਦਹਿਸ਼ਤ ਗਰਦਾਂ ਨੇ ਸ਼ਹੀਦ ਕਰ ਦਿੱਤਾ ਸੀ, ਨਮਿਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਬੰਗਾ ਦੇ ਦਫ਼ਤਰ 'ਚ ਬੂਟੇ ਲਗਾਏ

ਬੰਗਾ, 26 ਜੁਲਾਈ (ਜਸਬੀਰ ਸਿੰਘ ਨੂਰਪੁਰ)- ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਮਨੁੱਖੀ ਅਧਿਕਾਰ ਮੰਚ ਪੰਜਾਬ ਦੇ ਕੌਮੀ ਪ੍ਰਧਾਨ ਜਸਵੰਤ ਸਿੰਘ ਖੇੜਾ ਨੇ ਮਨੁੱਖੀ ਅਧਿਕਾਰ ਮੰਚ ਬੰਗਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਵੋਟਰ ਜਾਗਰੂਕਤਾ ਕੈਂਪ

ਬਹਿਰਾਮ, 26 ਜੁਲਾਈ (ਸਰਬਜੀਤ ਸਿੰਘ ਚੱਕਰਾਮੂੰ)- ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 046 ਬੰਗਾ ਵਿਰਾਜ ਤਿੜਕੇ ਦੀ ਅਗਵਾਈ 'ਚ ਸੈਕਟਰ ਅਫ਼ਸਰ ਸੈਕਟਰ ਨੰਬਰ 2 ...

ਪੂਰੀ ਖ਼ਬਰ »

ਗੁ: ਬੀਬੀ ਰੂਪ ਕੌਰ ਪ੍ਰਬੰਧਕ ਕਮੇਟੀ ਦੀ ਚੋਣ

ਬਹਿਰਾਮ, 26 ਜੁਲਾਈ (ਨਛੱਤਰ ਸਿੰਘ ਬਹਿਰਾਮ) - ਗੁਰਦੁਆਰਾ ਸ਼ਹੀਦ ਬੀਬੀ ਰੂਪ ਕੌਰ ਸਲਾਣੀ ਪਿੰਡ ਤਲਵੰਡੀ ਜੱਟਾਂ ਵਿਖੇ ਸਮੂਹ ਸਾਧ-ਸੰਗਤਾਂ ਵਲੋਂ ਸਰਬਸੰਮਤੀ ਨਾਲ ਗੁਰਦੁਆਰਾ ਦੇ ਪ੍ਰਬੰਧਕ ਸੇਵਾਦਾਰਾਂ ਦੀ ਚੋਣ ਕੀਤੀ ਗਈ | ਜਿਨ੍ਹਾਂ ਵਿਚ ਮੁੱਖ ਸੇਵਾਦਾਰ ਸੁਰਜੀਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਕਾਰਗਿਲ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ

ਸੰਧਵਾਂ, 26 ਜੁਲਾਈ (ਪ੍ਰੇਮੀ ਸੰਧਵਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਪਿ੍ੰ. ਕਸ਼ਮੀਰ ਚੰਦ ਜੀਵਨਪੁਰੀ ਦੀ ਅਗਵਾਈ 'ਚ ਕਾਰਗਿਲ ਦੇ ਸ਼ਹੀਦਾਂ ਦੀ ਯਾਦ 'ਚ ਅਮਰੂਦ, ਸੰਤਰਾ, ਨਿੰਬੂ ਆਦਿ ਵੱਖ-ਵੱਖ ਪ੍ਰਕਾਰ ਦੇ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ ...

ਪੂਰੀ ਖ਼ਬਰ »

ਯੂਰੀਆ ਖਾਦ ਨਾ ਮਿਲਣ ਕਰਕੇ ਕਿਸਾਨ ਡਾਹਢੇ ਪ੍ਰੇਸ਼ਾਨ

ਸਮੁੰਦੜਾ, 26 ਜੁਲਾਈ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ ਬੀਤੇ ਕਈ ਦਿਨਾਂ ਤੋਂ ਯੂਰੀਆ ਖਾਦ ਨਾ ਮਿਲਣ ਕਰ ਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਦੱਸਿਆ ਕਿ ਇਸ ਸਾਲ ਮੌਨਸੂਨ ਦੀ ਦੇਰੀ ਅਤੇ ਖੇਤਾਂ ...

ਪੂਰੀ ਖ਼ਬਰ »

ਪਿੰਡ ਕੋਟ ਰਾਂਝਾ ਵਿਖੇ ਨਫਰੀਆਂ ਦੇ ਭੱਠੇ 'ਤੇ ਬੂਟੇ ਲਗਾਏ

ਰਾਹੋਂ, 26 ਜੁਲਾਈ (ਬਲਬੀਰ ਸਿੰਘ ਰੂਬੀ)- ਆਰਟ ਆਫ਼ ਲਿਵਿੰਗ ਤੇ ਹਰਿਆਵਲ ਪੰਜਾਬ ਦੀ ਹਰਿਆਲੀ ਉਤਸਵ ਤਹਿਤ ਪਿੰਡ ਕੋਟ ਰਾਂਝਾ ਵਿਖੇ ਨਫਰੀਆਂ ਦੇ ਭੱਠੇ 'ਤੇ ਬੂਟੇ ਲਗਾਏ ਗਏ | ਇਸ ਮੌਕੇ ਹਰਿਆਲੀ ਉਤਸਵ ਟੀਮ ਦੇ ਕੋਆਰਡੀਨੇਟਰ ਮਨੋਜ ਕੰਡਾ ਤੇ ਐੱਸ.ਕੇ.ਟੀ. ਪਲਾਂਟੇਸ਼ਨ ਟੀਮ ...

ਪੂਰੀ ਖ਼ਬਰ »

ਬਲਾਕ ਸੜੋਆ ਦੇ ਪੰਜਾਬੀ ਤੇ ਗਣਿਤ ਅਧਿਆਪਕਾ ਦੀ ਵਰਕਸ਼ਾਪ

ਪੋਜੇਵਾਲ ਸਰਾਂ, 26 ਜੁਲਾਈ (ਨਵਾਂਗਰਾਈਾ)- ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਬਲਾਕ ਸੜੋਆ ਦੇ ਪੰਜਾਬੀ ਅਤੇ ਗਣਿਤ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਬਲਾਕ ਨੋਡਲ ਅਫ਼ਸਰ ਕਮ ਪਿ੍ੰ: ਵਿਜੇ ਕੁਮਾਰ ਦੀ ਅਗਵਾਈ ਤਹਿਤ ਲਗਾਈ ਗਈ | ਇਸ ਵਰਕਸ਼ਾਪ ਦੌਰਾਨ ਡੀ.ਐਮ. ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- ਕਿਰਤੀ ਕਿਸਾਨ ਯੂਨੀਅਨ ਦਾ ਜਥਾ ਪਰਦੀਪ ਸਿੰਘ ਭੂਤਾਂ ਦੀ ਅਗਵਾਈ ਵਿਚ ਨਵਾਂਸ਼ਹਿਰ ਤੋਂ ਦਿੱਲੀ ਲਈ ਰਵਾਨਾ ਹੋਇਆ | ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸੁਪਰ ਸਟੋਰ ਅੱਗੇ ਚੱਲਦੇ ਦਿਨ-ਰਾਤ ਦੇ ਕਿਸਾਨੀ ਧਰਨੇ ਤੋਂ ਰਵਾਨਾ ...

ਪੂਰੀ ਖ਼ਬਰ »

ਕੱਚੇ ਕਾਮਿਆਂ ਨੇ ਦੋ ਘੰਟੇ ਬੱਸ ਅੱਡਾ ਬੰਦ ਰੱਖ ਕੀਤੀ ਨਾਅਰੇਬਾਜ਼ੀ

ਨਵਾਂਸ਼ਹਿਰ, 26 ਜੁਲਾਈ (ਹਰਵਿੰਦਰ ਸਿੰਘ)- ਅੱਜ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਦੋ ਘੰਟੇ ਲਈ ਬੱਸ ਅੱਡਾ ਨਵਾਂਸ਼ਹਿਰ ਬੰਦ ਰੱਖ ਕੇ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮੀਟਿੰਗ ਕੱਲ੍ਹ

ਔੜ, 26 ਜੁਲਾਈ (ਜਰਨੈਲ ਸਿੰਘ ਖੁਰਦ)- ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ 28 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਹੋਵੇਗੀ | ਇਸ ਸਬੰਧੀ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਮਸਤ ਜੋਗਿੰਦਰ ਭਾਜੀ ਦੀ ਯਾਦ 'ਚ ਜੋੜ ਮੇਲਾ

ਮੁਕੰਦਪੁਰ, 26 ਜੁਲਾਈ (ਦੇਸ ਰਾਜ ਬੰਗਾ) - ਮਸਤ ਜੋਗਿੰਦਰ ਭਾਜੀ ਦੇ 71ਵੇਂ ਜਨਮ ਦਿਨ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸੇਵਾਦਾਰ ਬਿੱਟੂ ਭਾਜੀ ਦੀ ਅਗਵਾਈ ਵਿਚ ਪਿੰਡ ਖਾਨਖਾਨਾ ਸਾਂਝੀ ਜੋਤ ਬਾਂਸਲ ਗ੍ਰਹਿ ਖਾਨਖਾਨਾ ਵਿਖੇ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਜਥੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ਼ ਦਾ ਸਨਮਾਨ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਮੂਹ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਸਮੂਹ ਅਧਿਆਪਕਾ ਦੀ ਟਰੇਨਿੰਗ ਸ਼ੁਰੂ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀ ਤਿਆਰੀ ਸੰਬੰਧੀ ਸਮੂਹ ਬਲਾਕ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਟਰੇਨਿੰਗ ਸਰਕਾਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਬਾਬਾ ਭੋਈ ਦੇ ਸਥਾਨ ਨੰਗਲ ਜੱਟਾਂ ਵਿਖੇ ਦੰਦਾਂ ਦਾ ਕੈਂਪ

ਉੜਾਪੜ/ਲਸਾੜਾ, 26 ਜੁਲਾਈ (ਲਖਵੀਰ ਸਿੰਘ ਖੁਰਦ) - ਪਾਬਲਾ ਡੈਂਟਲ ਕਲੀਨਿਕ ਉੜਾਪੜ ਵਲੋਂ ਗੁਰੂ ਨਾਨਕ ਯੂਥ ਸਪੋਰਟਸ ਤੇ ਵੈੱਲਫੇਅਰ ਕਲੱਬ ਨੰਗਲ ਜੱਟਾਂ ਦੇ ਸਹਿਯੋਗ ਨਾਲ ਬਾਬਾ ਭੋਈ ਦੇ ਧਾਰਮਿਕ ਸਥਾਨ ਵਿਖੇ ਦੰਦਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ 41ਵਾਂ ਜਥਾ ਰਵਾਨਾ

ਰੈਲਮਾਜਰਾ, 26 ਜੁਲਾਈ (ਸੁਭਾਸ਼ ਟੌਂਸਾ)- ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਟੋਲ ਪਲਾਜ਼ਾ ਬੱਛੂਆਂ ਵਲੋਂ 41ਵਾਂ ਜਥਾ ਗੁਰਮੁਖ ਸਿੰਘ ਅਤੇ ਮਦਨ ਲਾਲ ਮੀਲੂ ਦੀ ਅਗਵਾਈ ਹੇਠ ਦਿੱਲੀ ਮੋਰਚੇ ਲਈ ਰਵਾਨਾ ਹੋਇਆ | ਅੱਜ ਦੇ ਜਥੇ ਵਿਚ 8 ਕਿਸਾਨ ਦਿੱਲੀ ਲਈ ਜਥੇ ਦੇ ਰੂਪ 'ਚ ਰਵਾਨਾ ...

ਪੂਰੀ ਖ਼ਬਰ »

'ਨੈਸ' 'ਚ ਪੰਜਾਬ ਵਲੋਂ ਪਹਿਲੇ ਸਥਾਨ ਦੀ ਪ੍ਰਾਪਤੀ ਜ਼ਰੂਰੀ-ਡਾ: ਅਗਨੀਹੋਤਰੀ

ਬੰਗਾ, 26 ਜੁਲਾਈ (ਕਰਮ ਲਧਾਣਾ) - ਅਗਰ ਅਸੀਂ ਪੰਜਾਬ ਰਾਜ ਦੀ ਸਿੱਖਿਆ ਪ੍ਰਣਾਲੀ ਵਿਚ ਉਸਾਰੂ ਸੁਧਾਰ ਲਿਆਉਣਾ ਹੈ ਅਤੇ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਰੌਸ਼ਨ ਕਰਨਾ ਹੈ ਤਾਂ 'ਨੈਸ' 2021 ਪ੍ਰੀਖਿਆ 'ਚੋਂ ਪੰਜਾਬ ਦਾ ਪਹਿਲੇ ਸਥਾਨ 'ਤੇ ਆਉਣਾ ਅਤਿ ਜ਼ਰੂਰੀ ਹੈ | ਇਸ ਕਰਕੇ ਸਮੂਹ ...

ਪੂਰੀ ਖ਼ਬਰ »

ਬਾਗ ਵਾਲੀ ਕੁਟੀਆ ਸਾਹਿਬ ਪਿੰਡ ਥੋਪੀਆ ਵਿਖੇ ਸ੍ਰੀਮਦ ਭਗਵਤ ਕਥਾ ਆਰੰਭ

ਭੱਦੀ, 26 ਜੁਲਾਈ (ਨਰੇਸ਼ ਧੌਲ)- ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੀ ਦੂਸਰੀ ਜੋਤ ਸਤਿਗੁਰੂ ਲਾਲ ਦਾਸ ਮਹਾਰਾਜ ਰਕਬੇ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਬਾਗ ਵਾਲੀ ਕੁਟੀਆ ਸਾਹਿਬ ਪਿੰਡ ਥੋਪੀਆ ਵਿਖੇ ਸ੍ਰੀਮਦ ਭਗਵਤ ਕਥਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸੰਤ ਨਗਰ ਬੂੰਗੜੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਭੱਦੀ, 26 ਜੁਲਾਈ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਸੰਤ ਨਗਰ ਬੂੰਗੜੀ ਵਿਖੇ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਜਿੱਥੇ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਉੱਥੇ ਉਨ੍ਹਾਂ ਖੇਡ ਸਟੇਡੀਅਮ ਅਤੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਹੜਤਾਲਾਂ ਵਾਲੀ ਸਰਕਾਰ ਬਣ ਕੇ ਰਹਿ ਗਈ-ਸੰਤੋਸ਼ ਕਟਾਰੀਆ

ਭੱਦੀ, 26 ਜੁਲਾਈ (ਨਰੇਸ਼ ਧੌਲ)- ਸਰਵਪੱਖੀ ਵਿਕਾਸ ਕਰਵਾਉਣ ਦੀਆਂ ਟਾਰ੍ਹਾਂ ਮਾਰਨ ਵਾਲੀ ਮੌਜੂਦਾ ਕਾਂਗਰਸ ਸਰਕਾਰ ਅਸਲੀਅਤ ਅੰਦਰ ਹੜਤਾਲਾਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੰਤੋਸ਼ ਕਟਾਰੀਆ ਸਾਬਕਾ ...

ਪੂਰੀ ਖ਼ਬਰ »

'ਨੈਸ' 'ਚ ਪੰਜਾਬ ਵਲੋਂ ਪਹਿਲੇ ਸਥਾਨ ਦੀ ਪ੍ਰਾਪਤੀ ਜ਼ਰੂਰੀ-ਡਾ: ਅਗਨੀਹੋਤਰੀ

ਬੰਗਾ, 26 ਜੁਲਾਈ (ਕਰਮ ਲਧਾਣਾ) - ਅਗਰ ਅਸੀਂ ਪੰਜਾਬ ਰਾਜ ਦੀ ਸਿੱਖਿਆ ਪ੍ਰਣਾਲੀ ਵਿਚ ਉਸਾਰੂ ਸੁਧਾਰ ਲਿਆਉਣਾ ਹੈ ਅਤੇ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਰੌਸ਼ਨ ਕਰਨਾ ਹੈ ਤਾਂ 'ਨੈਸ' 2021 ਪ੍ਰੀਖਿਆ 'ਚੋਂ ਪੰਜਾਬ ਦਾ ਪਹਿਲੇ ਸਥਾਨ 'ਤੇ ਆਉਣਾ ਅਤਿ ਜ਼ਰੂਰੀ ਹੈ | ਇਸ ਕਰਕੇ ਸਮੂਹ ...

ਪੂਰੀ ਖ਼ਬਰ »

ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਬਣੇ ਗੁਰਿੰਦਰਵੀਰ ਸਿੰਘ ਦਾ ਸਨਮਾਨ

ਜਲੰਧਰ, 26 ਜੁਲਾਈ (ਸਾਬੀ)- ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਬਣੇ ਗੁਰਿੰਦਰਵੀਰ ਸਿੰਘ ਦੀ ਦਸੂਹਾ ਵਿਜੇ ਮਾਰਕੀਟ ਵਿਖੇ ਖੇਡਾਂ ਨੂੰ ਪਿਆਰ ਕਰਨ ਵਾਲੇ ਰਮੇਸ਼ ਬੱਸਣ (ਮੇਸ਼ੀ ਪਹਿਲਵਾਨ ਕੈਲੀਫੋਰਨੀਆ ਵਾਲੇ) ਵਿਜੇ ਸ਼ਰਮਾ ਤੇ ਵਿਜੇ ਮਾਰਕੀਟ ਦੇ ਮਾਲਕ ਰਾਜੇਸ਼ ਦੀਕਸ਼ਤ ਤੇ ...

ਪੂਰੀ ਖ਼ਬਰ »

ਅਧਿਆਪਕ ਆਗੂ ਅਮਿਤ ਵਸ਼ਿਸ਼ਟ ਨੂੰ ਸਦਮਾ, ਪਿਤਾ ਦਾ ਦਿਹਾਂਤ

ਰਾਮਗੜ੍ਹ ਸੀਕਰੀ, 26 ਜੁਲਾਈ (ਕਟੋਚ)-ਕੰਪਿਊਟਰ ਅਧਿਆਪਕ ਯੂਨੀਅਨ ਬਲਾਕ ਤਲਵਾੜਾ ਦੇ ਸਰਗਰਮ ਆਗੂ ਤੇ ਸਪੋਰਟਸ ਕਲੱਬ ਨੰਗਲ ਖਨੌੜਾ ਦੇ ਪ੍ਰਧਾਨ ਅਮਿਤ ਵਸ਼ਿਸ਼ਟ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਰਮੇਸ਼ ਚੰਦਰ ਵਸ਼ਿਸ਼ਟ ਰਿਟਾਇਰਡ ਜੇ.ਈ. ...

ਪੂਰੀ ਖ਼ਬਰ »

ਸਿੱਧ ਯੋਗੀ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ

ਮਾਹਿਲਪੁਰ, 26 ਜੁਲਾਈ (ਰਜਿੰਦਰ ਸਿੰਘ) ਸਿੱਧ ਯੋਗੀ ਟਰੱਸਟ ਪਿੰਡ ਖ਼ਾਨਪੁਰ ਵਲੋਂ ਡੇਰਾ ਸ਼ੇਰਪੁਰ ਕੱਲਰਾਂ ਵਿਖੇ ਸੰਤ ਰਾਮ ਕਿਸ਼ਨ ਤੇ ਸੰਤ ਰਮੇਸ਼ ਦਾਸ ਦੀ ਦੇਖ ਰੇਖ 'ਚ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੀਟਿੰਗ

ਗੜ੍ਹਸ਼ੰਕਰ, 26 ਜੁਲਾਈ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਇਕਾਈ ਗੜ੍ਹਸ਼ੰਕਰ ਵਲੋਂ ਇੱਥੇ ਗਾਂਧੀ ਪਾਰਕ ਵਿਖੇ ਸੁੱਚਾ ਸਿੰਘ ਦੀ ਪ੍ਰਧਾਨ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਰਾਮ ਜੀ ਦਾਸ ਚੌਹਾਨ ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂ ਹਾਜ਼ਰ ਹੋਏ | ...

ਪੂਰੀ ਖ਼ਬਰ »

ਦੇਹਰੀਵਾਲ ਨਿਵਾਸੀ ਨਰਕ ਭਰੀ ਜ਼ਿੰਦਗੀ ਭੋਗਣ ਲਈ ਮਜਬੂਰ

ਚੌਲਾਂਗ, 26 ਜੁਲਾਈ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਦੇਹਰੀਵਾਲ ਨਿਵਾਸੀ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਲਿਤਰਾ ਰੋਡ 'ਤੇ ਪੈਂਦੇ ਮੁਹੱਲਾ ਨਿਵਾਸੀਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਵਰਕਰ ਮਿਲਣੀ ਪ੍ਰੋਗਰਾਮ ਲਈ ਪਿੰਡਾਂ 'ਚ ਮੀਟਿੰਗਾਂ

ਗੜ੍ਹਸ਼ੰਕਰ, 26 ਜੁਲਾਈ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ 2 ਅਗਸਤ ਨੂੰ ਸ਼ੇਰ-ਏ-ਪੰਜਾਬ ਪੈਲੇਸ ਪਦਰਾਣਾ 'ਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਆਮਦ ਵਲੋਂ ...

ਪੂਰੀ ਖ਼ਬਰ »

ਬੰਗਾ 'ਚ ਪੰਜਾਬ ਮਜ਼ਦੂਰ ਖੇਤ ਸਭਾ ਵਲੋਂ ਰੋਸ ਪ੍ਰਦਰਸ਼ਨ

ਬੰਗਾ, 26 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਾਮਰੇਡ ਮੁਕੰਦ ਲਾਲ ਜ਼ਿਲ੍ਹਾ ਪ੍ਰਧਾਨ ਤੇ ਕਾਮਰੇਡ ਰਾਮ ਲਾਲ ਚੱਕ ਗੁਰੂ ਜ਼ਿਲ੍ਹਾ ਜਨਰਲ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ ਦੀ ਅਗਵਾਈ ਵਿਚ ਪੰਜਾਬ ਖੇਤ ...

ਪੂਰੀ ਖ਼ਬਰ »

ਪਿੰਡ ਚਾਂਦਪੁਰ ਰੁੜਕੀ ਵਿਖੇ ਲਗਾਏ ਬੂਟੇ

ਪੋਜੇਵਾਲ ਸਰਾਂ, 26 ਜੁਲਾਈ (ਰਮਨ ਭਾਟੀਆ)- ਪਿੰਡ ਚਾਂਦਪੁਰ ਰੁੜਕੀ ਛੋਟੀ ਰੁੜਕੀ ਦੇ ਨੌਜਵਾਨਾਂ ਵਲੋਂ ਵਾਤਾਵਰਨ ਦੀ ਸ਼ੁੱਧੀ ਲਈ ਸਮੂਹ ਨਗਰ ਨਿਵਾਸੀਆਂ ਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆ ਵੱਖ-ਵੱਖ ਸਾਂਝੀਆਂ ਥਾਵਾਂ 'ਤੇ 251 ਦੇ ਕਰੀਬ ਫਲਦਾਰ ਤੇ ਛਾਂਦਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ

ਬਲਾਚੌਰ, 26 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਵਿਸ਼ੇਸ਼ ਮੀਟਿੰਗ ਕਿਸਾਨ ਵਿੰਗ ਦੇ ਪ੍ਰਧਾਨ ਜਥੇਦਾਰ ਮੱਖਣ ਸਿੰਘ ਤਾਹਰਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਬਰਗਾੜੀ ...

ਪੂਰੀ ਖ਼ਬਰ »

ਬਾਲ ਵਿਕਾਸ ਪੋ੍ਰਜੈਕਟ ਅਫ਼ਸਰਾਂ ਵਲੋਂ ਡੀ.ਸੀ. ਨੂੰ ਮੰਗ ਪੱਤਰ

ਨਵਾਂਸ਼ਹਿਰ, 26 ਜੁਲਾਈ (ਹਰਵਿੰਦਰ ਸਿੰਘ)-ਅੱਜ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੇ ਪੇਅ ਸਕੇਲ ਵਧਾਉਣ ਦੀ ਮੰਗ ਨੂੰ ਲੈ ਕੇ ਸੀ.ਡੀ.ਪੀ.ਓਜ਼ ਡੈਮੋਕੇ੍ਰਟਿਕ ਐਸੋਸੀਏਸ਼ਨ ਪੰਜਾਬ ਅਤੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ ...

ਪੂਰੀ ਖ਼ਬਰ »

29 ਦੀ ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ-ਵਾਹਦਪੁਰੀ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ 29 ਜੁਲਾਈ ਨੂੰ ਪਟਿਆਲੇ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਹੋਈ | ਇਸ ਮੌਕੇ ਪ੍ਰਧਾਨ ਮੱਖਣ ਸਿੰਘ ਵਾਹਦਪੁਰੀ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਸਿਹਤ ਸੇਵਾਵਾਂ ਮੁੜ ਠੱਪ

ਨਵਾਂਸ਼ਹਿਰ, 26 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਗੌਰਮਿੰਟ ਡਾਕਟਰ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਅੱਜ ਮੁੜ ਤੋਂ ਡਾਕਟਰਾਂ ਵਲੋਂ ਸਿਹਤ ਸੇਵਾਵਾਂ ਠੱਪ ਕਰਕੇ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜ਼ਿਲ੍ਹਾ ਸਿਵਲ ਹਸਪਤਾਲ 'ਚ ਆਏ ਲੋੜਵੰਦ ਗ਼ਰੀਬ ਮਰੀਜ਼ਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ 'ਚ ਮੁੜ ਲੱਗੀਆਂ ਰੌਣਕਾਂ

ਪੋਜੇਵਾਲ ਸਰਾਂ, 26 ਜੁਲਾਈ (ਨਵਾਂਗਰਾਈਾ)- ਸੂਬੇ ਦੇ ਸਕੂਲਾਂ 'ਚ ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ | ਸਰਕਾਰ ਵਲੋਂ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ...

ਪੂਰੀ ਖ਼ਬਰ »

ਵਿੱਤ ਮੰਤਰੀ ਨਾਲ ਹਲਕਾ ਵਿਧਾਇਕ ਨੇ ਕੀਤੀਆਂ ਵਿਚਾਰਾਂ

ਬਲਾਚੌਰ, 26 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੇ ਜਾ ਕੇ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੰਦਿਆਂ ਫੁੱਲਾਂ ਦਾ ...

ਪੂਰੀ ਖ਼ਬਰ »

ਬੰਗਾ 'ਚ ਰਣਜੀਤ ਸਿੰਘ ਬੱਗਾ ਅਕਾਲੀ ਦਲ 'ਚ ਸ਼ਾਮਿਲ

ਬੰਗਾ, 26 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਅਕਾਲੀ ਦਲ ਨੂੰ ਬੰਗਾ ਸ਼ਹਿਰ ਤੋਂ ਮਿਲਿਆ ਵੱਡਾ ਸਮਰਥਨ ਮਿਉਂਸੀਪਲ ਕਮੇਟੀ ਦੀਆ ਚੋਣਾਂ ਵਿਚ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਰਣਜੀਤ ਬੱਗਾ ਆਪਣੇ ਸਾਥੀ ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਨਵੀਂ ਜਾਰੀ ਕੀਤੀ ਐਡਵਾਈਜ਼ਰੀ ਵਾਪਸ ਲੈਣ ਸਬੰਧੀ ਮੰਗ ਪੱਤਰ

ਨਵਾਂਸ਼ਹਿਰ, 26 ਜੁਲਾਈ (ਹਰਵਿੰਦਰ ਸਿੰਘ)-ਅੱਜ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਮਨਰੇਗਾ ਲਾਗੂ ਕਰਨ 'ਚ ਸਮਾਜਿਕ ਕੈਟਾਗਰੀ ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ ਵਾਪਸ ਲੈਣ ਲਈ ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਤੇ ਕਿਸਾਨ ...

ਪੂਰੀ ਖ਼ਬਰ »

ਕੰਢੀ ਨਹਿਰ ਦਾ ਨਾ ਚੱਲਣਾ ਇਲਾਕੇ ਦੇ ਲੋਕਾਂ ਨਾਲ ਧੋਖਾ-ਆਗੂ

ਪੋਜੇਵਾਲ ਸਰਾਂ, 26 ਜੁਲਾਈ (ਨਵਾਂਗਰਾਈਾ)- ਬਲਾਚੌਰ ਹਲਕੇ ਵਿਚ ਕੰਢੀ ਨਹਿਰ ਵਿਚ ਪਾਣੀ ਨਾ ਆਉਣਾ ਕੰਢੀ ਇਲਾਕੇ ਦੇ ਲੋਕਾਂ ਨਾਲ ਵੱਡਾ ਧੋਖਾ ਹੈ | ਇਹ ਵਿਚਾਰ ਬਿ੍ਗੇਡੀਅਰ ਰਾਜ ਕੁਮਾਰ, ਚੇਅਰਮੈਨ ਬਿਮਲ ਕੁਮਾਰ, ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪਿੰਡ ਸਿੰਘਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX