ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  2 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  11 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  23 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  32 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  58 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਫ਼ਤਹਿਗੜ੍ਹ ਸਾਹਿਬ

1 ਕਿੱਲੋ ਅਫ਼ੀਮ ਤੇ 15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ 1 ਕਿਲੋਗ੍ਰਾਮ ਅਫ਼ੀਮ ਅਤੇ ਨਾਜਾਇਜ਼ ਸ਼ਰਾਬ ਦੀਆਂ 15 ਪੇਟੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਜਗਜੀਤ ਸਿੰਘ ਜੱਲ੍ਹਾ ਕਪਤਾਨ ਪੁਲਿਸ (ਜਾਂਚ) ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਐਂਟੀ ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ 'ਚ ਤਾਇਨਾਤ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਨੂੰ ਖ਼ਾਸ ਮੁਖ਼ਬਰ ਪਾਸੋਂ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਲਾਂਡਰਾਂ ਫ਼ਤਹਿਗੜ੍ਹ ਸਾਹਿਬ ਰੋਡ 'ਤੇ ਚੁੰਨ੍ਹੀ ਕਲਾਂ ਵਿਖੇ ਨਾਕਾਬੰਦੀ ਕਰਕੇ ਇਕ ਕਾਰ ਨੂੰ ਸ਼ੱਕੀ ਹਾਲਾਤ ਵਿਚ ਰੋਕਿਆ ਅਤੇ ਕਾਰ ਦੀ ਚੈਕਿੰਗ ਕੀਤੇ ਜਾਣ 'ਤੇ ਉਸ 'ਚੋਂ 1 ਕਿੱਲੋਗ੍ਰਾਮ ਅਫ਼ੀਮ ਬਰਾਮਦ ਹੋਈ | ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ 'ਚ ਸਵਾਰ ਮਨਵਿੰਦਰ ਸਿੰਘ ਵਾਸੀ ਪਿੰਡ ਧਰਮਗੜ੍ਹ ਥਾਣਾ ਅਮਲੋਹ ਅਤੇ ਹਰਦੀਪ ਸਿੰਘ ਉਰਫ਼ ਚੀਮਾ ਵਾਸੀ ਨੂਰਪੁਰਾ ਥਾਣਾ ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 18/61/85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅੱਜ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ ਡੰੂਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਸ. ਜੱਲ੍ਹਾ ਨੇ ਦੱਸਿਆ ਕਿ ਮਨਵਿੰਦਰ ਸਿੰਘ ਦੇ ਖ਼ਿਲਾਫ਼ ਥਾਣਾ ਖੰਨਾ, ਅਮਲੋਹ ਅਤੇ ਥਾਣਾ ਸੈਕਟਰ 49 ਚੰਡੀਗੜ੍ਹ ਵਿਖੇ ਆਬਕਾਰੀ ਐਕਟ ਅਧੀਨ ਮੁਕੱਦਮੇ ਦਰਜ ਹਨ | ਜਦੋਂਕਿ ਹਰਦੀਪ ਸਿੰਘ ਉਰਫ਼ ਚੀਮਾ ਦੇ ਖ਼ਿਲਾਫ਼ ਥਾਣਾ ਅਮਲੋਹ ਅਤੇ ਥਾਣਾ ਸਦਰ ਖੰਨਾ ਵਿਖੇ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ. ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਗੱਬਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਨਾਕੇ ਦੌਰਾਨ ਇਕ ਕਾਰ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਮੌਕੇ 15 ਪੇਟੀਆਂ ਦੇਸੀ ਸ਼ਰਾਬ ਮਾਅਰਕਾ ਚਾਰਲੀ ਮਾਲਟਾ ਫ਼ਾਰ ਸੇਲ ਇੰਨ ਹਰਿਆਣਾ ਬਰਾਮਦ ਕੀਤੀ ਹੈ ਤੇ ਕਾਰ ਚਾਲਕ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਵਾਸੀ ਪਿੰਡ ਗਹਿਲੇਵਾਲ ਥਾਣਾ ਕੂਮ ਕਲ੍ਹਾਂ ਜ਼ਿਲ੍ਹਾ ਲੁਧਿਆਣਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਧਾਰਾ 61,78(2)/1/14 ਆਬਕਾਰੀ ਐਕਟ ਅਧੀਨ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਮਸ਼ੇਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਕੂਮ ਕਲ੍ਹਾਂ ਜ਼ਿਲ੍ਹਾ ਲੁਧਿਆਣਾ ਵਿਖੇ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਹੈ | ਇਸ ਮੌਕੇ ਰਘਬੀਰ ਸਿੰਘ ਉਪ ਕਪਤਾਨ ਪੁਲਿਸ (ਡੀ), ਹਰਦੀਪ ਸਿੰਘ ਬਡੰੂਗਰ ਡੀ.ਐਸ.ਪੀ., ਇੰਸਪੈਕਟਰ ਗੱਬਰ ਸਿੰਘ, ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ, ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਵੀ ਹਾਜ਼ਰ ਸਨ |

ਯੂਥ ਅਕਾਲੀ ਦਲ ਦੇ ਨੌਜਵਾਨਾਂ ਵਲੋਂ ਕੀਤੀ ਜਾ ਰਹੀ ਮਿਹਨਤ 2022 'ਚ ਰੰਗ ਲਿਆਏਗੀ-ਰਾਜੂ ਖੰਨਾ, ਜਸਪ੍ਰੀਤ ਜੱਸੀ

ਮੰਡੀ ਗੋਬਿੰਦਗੜ੍ਹ, 26 ਜੁਲਾਈ (ਬਲਜਿੰਦਰ ਸਿੰਘ)-2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਬਸਪਾ ਗੱਠਜੋੜ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ 'ਚ ਯੂਥ ਅਕਾਲੀ ਦਲ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ | ਇਸ ਲਈ ਨੌਜਵਾਨਾਂ ਨੂੰ ਆਪਣੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ-ਡਾ. ਮਹਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਭਰ 'ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਵੱਡੀ ਗਿਣਤੀ 'ਚ ਆਮ ਲੋਕਾਂ ਵਲੋਂ ਆਪਣਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੇਂਟ ਜੌਸਫ ਸਕੂਲ ਖਮਾਣੋਂ (ਆਈ. ਸੀ. ਐਸ. ਈ.) ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਖਮਾਣੋਂ, 26 ਜੁਲਾਈ (ਜੋਗਿੰਦਰ ਪਾਲ)-ਸੇਂਟ ਜੌਸ਼ਫ ਸਕੂਲ ਖਮਾਣੋਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਜਿਸ 'ਚ ਸਕੂਲ ਦੇ 24 ਬੱਚਿਆਂ ਨੇ ਇਮਤਿਹਾਨ ਦਿੱਤਾ ਤੇ ਸਾਰੇ ਬੱਚੇ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ | ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਬੰਧਕ ...

ਪੂਰੀ ਖ਼ਬਰ »

ਗਲੀ 'ਚ ਖੜ੍ਹਦੇ ਪਾਣੀ ਕਾਰਨ ਮੋਟਰਸਾਈਕਲ ਸਵਾਰ ਤਿਲਕ ਕੇ ਹੋਇਆ ਜ਼ਖ਼ਮੀ

ਖਮਾਣੋਂ, 26 ਜੁਲਾਈ (ਜੋਗਿੰਦਰ ਪਾਲ)-ਦਸਮੇਸ਼ ਨਗਰ ਵਿਚ ਖੜ੍ਹੇ ਗੰਦੇ ਪਾਣੀ ਵਿਚ ਮੋਟਰਸਾਈਕਲ ਸਵਾਰ ਤਿਲ੍ਹਕਣ ਕਾਰਨ ਜ਼ਖ਼ਮੀ ਹੋ ਗਿਆ | ਵਾਰਡ ਦੇ ਵਸਨੀਕ ਸ਼ਵਿੰਦਰ ਕੁਮਾਰ ਪੱਪੂ ਨੇ ਦੱਸਿਆ ਕਿ ਉਹ ਠੇਕੇ ਵਾਲੀ ਗਲ਼ੀ ਵਿਚ ਖੜ੍ਹੇ ਗੰਦੇ ਪਾਣੀ ਕਾਰਨ ਪੈਦਾ ਹੋਈ ਹਰਿਆਲੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਹਰੇਕ ਵਿਅਕਤੀ ਦਾ ਫ਼ਰਜ਼-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹਰ ਪਿੰਡ ਵਿਚ 550 ਬੂਟੇ ਤੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਬੂਟੇ ਲਾਏ ਗਏ ਤਾਂ ਜੋ ਵਾਤਾਵਰਨ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਦੋ ਨੌਜਵਾਨਾਂ 'ਤੇ ਮੁਕੱਦਮਾ ਦਰਜ

ਖਮਾਣੋਂ, 26 ਜੁਲਾਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਦਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਜਟਾਣਾ ਨੀਵਾਂ ਤਹਿਸੀਲ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਘਰ 'ਚੋਂ ਇਨਵਰਟਰ ਬੈਟਰਾ ਤੇ ਪੱਠੇ ਕੁਤਰਨ ਵਾਲੀ ...

ਪੂਰੀ ਖ਼ਬਰ »

ਗੁਰਦਰਸ਼ਨ ਸਿੰਘ ਫਾਊਾਡੇਸ਼ਨ ਵਲੋਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ-ਸਿਕੰਦਰ ਨਾਭਾ

ਅਮਲੋਹ, 26 ਜੁਲਾਈ (ਕੇਵਲ ਸਿੰਘ)-ਸਵ. ਸਰਦਾਰ ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਵਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਗਈ ਅਤੇ ਕਿਸਾਨ ਮੋਰਚੇ ਦਿੱਲੀ ਵੀ ਕਿਸਾਨਾਂ ਦੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ | ਇਸਦੇ ਨਾਲ ਹੀ ਨੌਜਵਾਨਾਂ ...

ਪੂਰੀ ਖ਼ਬਰ »

ਨਿਰਮਾਣ ਕਾਰਜਾਂ 'ਚ ਵਰਤੀ ਜਾਂਦੀ ਸਮੱਗਰੀ ਦੀ ਢੋਅ-ਢੁਆਈ ਢਕ ਕੇ ਕਰਨੀ ਲਾਜ਼ਮੀ-ਡੀ.ਸੀ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਰਾਜਿੰਦਰ ਸਿੰਘ)-ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮਹੀਨਾਵਾਰ ਸਮੀਖਿਆ ਲਈ ਮੀਟਿੰਗ ਸੁਰਭੀ ਮਲਿਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਹਵਾ ਪ੍ਰਦੂਸ਼ਣ ਨੂੰ ਵਧਣ ਤੋਂ ਰੋਕਣ ਲਈ ਵੱਖ-ਵੱਖ ਪਹਿਲੂਆਂ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਪਿੰਡ ਲਾਡਪੁਰ ਵਿਖੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂ

ਅਮਲੋਹ, 26 ਜੁਲਾਈ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਆਗੂਆਂ ਵਲੋਂ ਅੱਜ ਬਲਾਕ ਅਮਲੋਹ ਦੇ ਪਿੰਡ ਲਾਡਪੁਰ ਸ਼ਮਸਪੁਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ 'ਆਪ' ਆਗੂਆਂ ਵਲੋਂ ਪਿੰਡ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੇ ...

ਪੂਰੀ ਖ਼ਬਰ »

ਬਿਜਲੀ ਸਰਪਲੱਸ ਕਹਾਉਣ ਵਾਲਾ ਪੰਜਾਬ ਅੱਜ ਬਿਜਲੀ ਨੂੰ ਤਰਸ ਰਿਹੈ-ਗੈਰੀ ਬੜਿੰਗ

ਮੰਡੀ ਗੋਬਿੰਦਗੜ੍ਹ, 26 ਜੁਲਾਈ (ਮੁਕੇਸ਼ ਘਈ)-ਅੱਜ ਪੰਜਾਬ ਬਿਜਲੀ ਸਰਪਲਸ ਸੂਬਾ ਬਿਜਲੀ ਨੂੰ ਤਰਸ ਰਿਹਾ ਹੈ, ਲੰਬੇ ਕੱਟਾਂ ਨਾਲ ਅੱਜ ਮੰਡੀ ਗੋਬਿੰਦਗੜ੍ਹ ਦਾ ਉਦਯੋਗ ਤੰਗ ਪ੍ਰੇਸ਼ਾਨ ਹੈ ਅਤੇ ਉਸ ਨੰੂ ਕਾਫੀ ਆਰਥਿਕ ਨੁਕਸਾਨ ਸਹਿਣਾ ਪੈ ਰਿਹਾ ਹੈ | ਜੇਕਰ ਕਾਂਗਰਸ ਦੀ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਬਠਿੰਡਾ 'ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਗੇ ਆਪਣੀਆਂ ਮੰਗਾਂ ਬਾਰੇ ਸਵਾਲ ਪੁੱਛਣ ਪੁੱਜੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਨਾਲ ਪੁਲਿਸ ਵਲੋਂ ਖਿੱਚ-ਧੂਹ ਕਰਨ, ਪੱਗਾਂ ਲਾਹੁਣ, ਮੋਬਾਈਲ ...

ਪੂਰੀ ਖ਼ਬਰ »

ਪੀੜਤ ਪਰਿਵਾਰ ਦੀ ਸਾਰ ਲਈ ਜਾਵੇ-ਐਡਵੋਕੇਟ ਰਾਏ

ਜਖਵਾਲੀ, 26 ਜੁਲਾਈ (ਨਿਰਭੈ ਸਿੰਘ)-ਬੀਤੇ ਦਿਨ ਨੇੜਲੇ ਪਿੰਡ ਬੁੱਚੜੇ ਵਿਖੇ ਰਾਮ ਰਤਨ ਪੁੱਤਰ ਮੁਲਖ ਰਾਜ ਦੇ ਘਰ ਦੀ ਛੱਤ ਡਿੱਗ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਪਤਨੀ ਅਤੇ ਮਾਤਾ ਗੰਭੀਰ ਜ਼ਖਮੀ ਹੋ ਗਏ, ਪ੍ਰੰਤੂ ਅਫ਼ਸੋਸ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਪੀੜਤ ਪਰਿਵਾਰ ...

ਪੂਰੀ ਖ਼ਬਰ »

ਦਸਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਕੀਤਾ ਸਵਾਗਤ

ਖਮਾਣੋਂ, 26 ਜੁਲਾਈ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਪਿ੍੍ਰੰ. ਗੁਰਪ੍ਰੀਤ ਕੌਰ ਤੇ ਸਮੂਹ ਸਟਾਫ਼ ਦੁਆਰਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ | ਬੱਚਿਆਂ ਦੇ ਆਉਣ ਦੀ ਖ਼ੁਸ਼ੀ 'ਚ ਸਮੂਹ ...

ਪੂਰੀ ਖ਼ਬਰ »

ਹਵਾਰਾ ਕਲਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਖਮਾਣੋਂ, 26 ਜੁਲਾਈ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਪੁਰਾਤਨ ਅਮੀਰ ਵਿਰਸੇ ਦੀ ਸਜੀਵ ਤਸਵੀਰ ਸਜਾਉਂਦੇ ਹੋਏ ਪਿੰਡ ਹਵਾਰਾ ਕਲਾਂ ਵਿਖੇ ਲੜਕੀਆਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਚਰਖੇ, ਪੱਖੀਆਂ, ਵੇਲ ਬੂਟੇ ਕੱਢੀਆਂ ਚਾਦਰਾਂ, ਮੰਜੇ, ...

ਪੂਰੀ ਖ਼ਬਰ »

ਲੰਮੇ ਸਮੇਂ ਬਾਅਦ ਮਾਤਾ ਸੁੰਦਰੀ ਪਬਲਿਕ ਸਕੂਲ ਪਹੰੁਚੇ ਬੱਚਿਆਂ ਨੇ ਪ੍ਰਗਟਾਈ ਖ਼ੁਸ਼ੀ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਪ.ਪ)-ਸੋਮਵਾਰ ਨੂੰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਖੁੱਲੇ੍ਹ ਮਾਤਾ ਸੁੰਦਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ 'ਚ ਪਹੁੰਚੇ ਦਸਵੀਂ, ਗਿਆਰ੍ਹਵੀਂ ਤੇ 12ਵੀਂ ਜਮਾਤ ਦੇ ਬੱਚਿਆਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਨੌਜਵਾਨ ਤੱਕ ਪਹੁੰਚ ਕੀਤੀ ਜਾਵੇਗੀ-ਅਮਿਤ ਸ਼ਰਮਾ, ਸ਼ਰਨ ਭੱਟੀ

ਅਮਲੋਹ, 26 ਜੁਲਾਈ (ਕੇਵਲ ਸਿੰਘ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਯੂਥ ਕਾਂਗਰਸ ਤੇ ਐਨ.ਐਸ.ਯੂ.ਆਈ ਅਹਿਮ ਰੋਲ ਅਦਾ ਕਰੇਗਾ ਤਾਂ ਕਿ ਕਾਂਗਰਸ ਸਰਕਾਰ ਦੁਬਾਰਾ ਸੱਤਾ 'ਚ ਆ ਸਕੇ ਅਤੇ ਹਰ ਇਕ ਨੌਜਵਾਨ ਤੱਕ ਪਹੁੰਚ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਸ਼ਹੀਦ ਸੈਨਿਕਾਂ ਦੀ ਕੁਰਬਾਨੀ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਲੋੜ-ਰਾਜੂ ਖੰਨਾ, ਬਾਜਵਾ, ਕੇਸਰ

ਅਮਲੋਹ, 26 ਜੁਲਾਈ (ਕੇਵਲ ਸਿੰਘ)-ਅੱਜ ਕਾਰਗਿਲ ਵਿਜੈ ਦਿਵਸ ਪਿੰਡ ਭੱਦਲਥੂਹਾ ਵਿਖੇ ਕਾਰਗਿਲ ਸ਼ਹੀਦ ਗੁਰਬਖ਼ਸ਼ ਸਿੰਘ ਲਾਡੀ ਦੇ ਸਮਾਰਕ 'ਤੇ ਮਨਾਇਆ ਗਿਆ | ਇਸ ਸ਼ਰਧਾਂਜਲੀ ਸਮਾਰੋਹ 'ਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਜਿੱਥੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਗਨਪੁਰ ਨਿਵਾਸੀਆਂ ਨੇ ਰਾਜਨੀਤਕ ਲੀਡਰਾਂ ਦੇ ਬਾਈਕਾਟ ਸਬੰਧੀ ਬੋਰਡ ਲਗਾਏ

ਨੰਦਪੁਰ ਕਲੌੜ, 26 ਜੁਲਾਈ (ਜਰਨੈਲ ਸਿੰਘ ਧੁੰਦਾ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ ਪਿੰਡ ਭਾਗਨਪੁਰ ਦੇ ਨਗਰ ਨਿਵਾਸੀਆਂ ਵਲੋਂ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰਕੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ.ਪੀ. ਨੇ ਸੜਕ ਦੀ ਮੁਰੰਮਤ ਦੇ ਕੰਮ ਦਾ ਕੀਤਾ ਉਦਘਾਟਨ

ਖਮਾਣੋਂ/ ਸੰਘੋਲ, 26 ਜੁਲਾਈ (ਜੋਗਿੰਦਰ ਪਾਲ, ਹਰਜੀਤ ਸਿੰਘ ਮਾਵੀ)-ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ਬਸੀ ਪਠਾਣਾਂ ਵਲੋਂ ਅੱਜ ਕਾਲੇਵਾਲ ਝੱਲੀਆਂ ਤੋਂ ਸੰਘੋਲ ਤੱਕ ਬਣਨ ਵਾਲੀ ਲਗਭਗ 2.5 ਕਿੱਲੋਮੀਟਰ ਲੰਬੀ ਸੜਕ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਪਸ਼ੂਆਂ ਨੂੰ ਮੂੰਹ ਖੁਰ ਦੇ ਟੀਕੇ ਲਗਾਏ ਜਾਣ ਦੀ ਕੀਤੀ ਮੰਗ

ਖਮਾਣੋਂ, 26 ਜੁਲਾਈ (ਮਨਮੋਹਣ ਸਿੰਘ ਕਲੇਰ)-ਪਸ਼ੂ ਪਾਲਣ ਵਿਭਾਗ ਤੋਂ ਬਲਮਜੀਤ ਸਿੰਘ ਪਿ੍ੰਸੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ ਨੇ ਮੰਗ ਕਰਦੇ ਹੋਏ ਕਿਹਾ ਹੈ ਕਿ ਕਿ ਪਸ਼ੂਆਂ 'ਚ ਮੰੂਹ ਖੁਰ ਦੀ ਬਿਮਾਰੀ ਨੂੰ ਰੋਕਣ ਲਈ ਕੀਤੀ ਜਾਂਦੀ ਵੈਕਸੀਨ ਇਸ ਵਾਰ ਉਨ੍ਹਾਂ ਦੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਵਰਕਰਾਂ ਨੇ ਮਿਲ ਕੇ ਦਿੱਤੀ ਵਧਾਈ

ਪਟਿਆਲਾ, 26 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸਵੇਰੇ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਪਟਿਆਲਾ ਵਿਖੇ ਰਿਹਾਇਸ਼ 'ਤੇ ਮਿਲਕੇ ਪਾਰਟੀ ਵਰਕਰਾਂ ਨੇ ਵਧਾਈ ਦਿੱਤੀ | ਇਸ ਮੌਕੇ ਸਿੱਧੂ ਨੇ ਵੀ ਪਹੁੰਚੇ ਵਰਕਰਾਂ ਦਾ ਸਵਾਗਤ ...

ਪੂਰੀ ਖ਼ਬਰ »

ਸਾਉਣ ਦੇ ਪਹਿਲੇ ਸੋਮਵਾਰ ਮੰਦਰਾਂ ਵਿਚ ਲੱਗੀ ਭਗਤਾਂ ਦੀ ਭੀੜ

ਮੰਡੀ ਗੋਬਿੰਦਗੜ੍ਹ, 26 ਜੁਲਾਈ (ਮੁਕੇਸ਼ ਘਈ)-ਸਾਉਣ ਮਹੀਨਾ ਸ਼ੁਰੂ ਹੁੰਦੇ ਹੀ ਸ਼ਿਵ ਮੰਦਿਰ ਵਿਚ ਭਗਤਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ, ਵੱਡੀ ਗਿਣਤੀ ਵਿਚ ਸ਼ਰਧਾਲੂ ਪਵਿੱਤਰ ਸ਼ਿਵਲਿੰਗ ਦਾ ਜਲ ਅਭਿਸ਼ੇਕ ਕਰਦੇ ਹਨ | ਇਸੇ ਦੌਰਾਨ ਅੱਜ ਸਾਉਣ ਦੇ ਪਹਿਲੇ ਸੋਮਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ

ਨਾਭਾ, 26 ਜੁਲਾਈ (ਕਰਮਜੀਤ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਕਰਨਗੇ ਗੱਠਜੋੜ ਦਾ ਫ਼ੈਸਲਾ: ਪ੍ਰੋ. ਜਲਵੇੜ੍ਹਾ

ਚੁੰਨ੍ਹੀ, 26 ਜੁਲਾਈ (ਗੁਰਪ੍ਰੀਤ ਸਿੰਘ ਬਿਲਿੰਗ)-ਜਿਉਂ-ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਦੇ ਜੋੜ ਘਟਾਓ ਵੀ ਤੇਜ਼ ਹੋ ਗਏ ਹਨ | ਇਸ ਸਬੰਧੀ ਬਡਾਲੀ ਆਲਾ ਸਿੰਘ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਲੋਕ ਇਨਸਾਫ਼ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਦਾ ਲਾਭ ਲੈਣ ਦੀ ਅਪੀਲ

ਪਟਿਆਲਾ, 26 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਪੁਲਿਸ ਵਲੋਂ ਆਪਣੇ ਵੱਖ-ਵੱਖ ਕੇਡਰਾਂ 'ਚ ਸਬ ਇੰਸਪੈਕਟਰ ਤੇ ਇੰਟੈਲੀਜੈਂਸ ਅਫ਼ਸਰਾਂ ਆਦਿ ਦੀ ਭਰਤੀ ਕੀਤੀ ਜਾਣੀ ਹੈ | ਪਟਿਆਲਾ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ 'ਕਾਰਗਿਲ ਵਿਜੈ ਦਿਵਸ' ਮਨਾਇਆ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਐਨ.ਸੀ.ਸੀ. ਯੂਨਿਟ ਵਲੋਂ 'ਕਾਰਗਿਲ ਵਿਜੈ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਜੰਗ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਕਾਲਜ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਅਧਾਰਤ 'ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ' ਦੀ ਮੀਟਿੰਗ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਦੇ ਪਿ੍ੰਸੀਪਲਾਂ ਦੀ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਹੋਈ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਰੇ ਕਾਲਜਾਂ ਦੇ ਪਿ੍ੰਸੀਪਲਾਂ ਦੀ ਇਕੱਤਰਤਾ ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੇ ਲੱਗ ਰਹੇ ਹਨ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਬਲਾਕਾਂ ਦੇ ਪ੍ਰਾਇਮਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਦੂਮਾਜਰਾ ਸਕੂਲ 'ਚ ਵਿੱਦਿਅਕ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿੱਦਿਅਕ ਮੁਕਾਬਲੇ ਕਰਵਾਉਣ ਨਾਲ ਸਾਡੀ ਨੌਜਵਾਨ ਪੀੜ੍ਹੀ ਆਪਣੇ ਅਮੀਰ ਵਿਰਸੇ ਨਾਲ ਜੁੜ ਰਹੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਲਈ ਦਿੱਤੇ 5100 ਰੁਪਏ ਦਿੱਤੇ

ਅਮਲੋਹ, 26 ਜੁਲਾਈ (ਕੇਵਲ ਸਿੰਘ)-ਸਟੇਟ ਐਵਾਰਡੀ ਅਧਿਆਪਕ ਅਮਰੀਕ ਸਿੰਘ ਅਮਲੋਹ ਨੇ ਆਪਣੇ ਸਪੁੱਤਰ ਗੁਰਸਾਨਜੋਤ ਸਿੰਘ ਦੇ ਜਨਮ ਮੌਕੇ ਸਰਕਾਰੀ ਐਲੀਮੈਂਟਰੀ ਸੈੱਲਫ਼ ਸਮਾਰਟ ਸਕੂਲ ਮਾਨੀ ਵਿਹੜਾ ਅਮਲੋਹ ਸਕੂਲ ਦੇ ਵਿਕਾਸ ਲਈ 5100 ਰੁਪਏ ਦੀ ਰਾਸ਼ੀ ਦਿੱਤੀ ਗਈ | ਇਸ ਮੌਕੇ ਉੱਪ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਬੂਟੇ

ਅਮਲੋਹ, 26 ਜੁਲਾਈ (ਕੇਵਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਲੜਕੇ ਵਿਖੇ ਪਿੰ੍ਰ: ਡਾ. ਅਰਚਨਾ ਮਹਾਜਨ ਦੀ ਅਗਵਾਈ ਹੇਠ ਸਕੂਲ ਕੰਪਲੈਕਸ ਤੇ ਖੇਡ ਦੇ ਮੈਦਾਨ 'ਚ ਛਾਂਦਾਰ ਬੂਟੇ ਲਗਾਏ ਗਏ ਤੇ ਕਿਹਾ ਕਿ ਬੂਟੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਦੇ ਹਨ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX