ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  23 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  32 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  44 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  53 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਰੋਡਵੇਜ਼/ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਬਟਾਲਾ, 26 ਜੁਲਾਈ (ਕਾਹਲੋਂ)-ਪੰਜਾਬ ਰੋਡਵੇਜ਼ ਪਨਬੱਸ ਠੇਕਾ ਵਰਕਰ ਯੂਨੀਅਨ ਬਟਾਲਾ ਵਲੋਂ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਦੀ ਅਗਵਾਈ 'ਚ ਬਟਾਲਾ ਬੱਸ ਅੱਡਾ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਸਕੱਤਰ ਗਿੱਲ ਨੇ ਕਿਹਾ ਕਿ ਸੂਬੇ ਦੇ ਆਵਾਜਾਈ ਮੰਤਰੀ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਠੇਕਾ ਮੁਲਾਜ਼ਮਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਘਰ-ਘਰ ਨੌਕਰੀ ਦੇਣ, ਕੱਚੇ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ 'ਤੇ ਵੀ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਡੀਪੂ ਪ੍ਰਧਾਨ ਪਰਮਜੀਤ ਸਿੰਘ ਕੋਹਾੜ ਤੇ ਸੂਬਾ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਉਹ ਪਿਛਲੇ 14-15 ਸਾਲਾਂ ਤੋਂ ਠੇਕਾ ਪ੍ਰਣਾਲੀ ਤਹਿਤ ਕੰਮ ਕਰ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਦਾ ਅਜੇ ਤੱਕ ਮੁੱਲ ਨਹੀਂ ਪਾਇਆ | ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਕਰਕੇ 9, 10 ਤੇ 11 ਅਗਸਤ ਨੂੰ ਤਿੰਨ ਦਿਨਾਂ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਕੈਸ਼ੀਅਰ ਜਗਰੂਪ ਸਿੰਘ, ਭੁਪਿੰਦਰ ਸਿੰਘ ਦਫ਼ਤਰੀ ਸਕੱਤਰ, ਸੈਕਟਰੀ ਜਗਦੀਪ ਸਿੰਘ ਜੱਗੀ, ਮੀਤ ਪ੍ਰਧਾਨ ਗੌਰਵ ਕੁਮਾਰ, ਸਹਾਇਕ ਸਕੱਤਰ ਪ੍ਰਗਟ ਸਿੰਘ, ਪ੍ਰੈੱਸ ਸਕੱਤਰ ਰਾਜਬੀਰ ਸਿੰਘ, ਸਰਪ੍ਰਸਤ ਰਸ਼ਪਾਲ ਸਿੰਘ, ਚੇਅਰਮੈਨ ਮਨਜਿੰਦਰ ਸਿੰਘ ਤੇ ਹਰਪਾਲ ਸਿੰਘ ਸਹਾਇਕ ਕੈਸ਼ੀਅਰ, ਵਰਕਸ਼ਾਪ ਪ੍ਰਧਾਨ ਅਵਤਾਰ ਸਿੰਘ ਤੇ ਡੀਪੂ ਮੀਤ ਪ੍ਰਧਾਨ ਸੋਨੂੰ ਆਦਿ ਹਾਜ਼ਰ ਸਨ |

ਪੱਕੇ ਕਿਸਾਨ ਮੋਰਚੇ 'ਤੇ ਕਿਸਾਨ ਆਗੂਆਂ ਨੇ ਕਾਰਗਿਲ ਦੇ ਸ਼ਹੀਦਾਂ ਨੰੂ ਕੀਤਾ ਯਾਦ

ਗੁਰਦਾਸਪੁਰ, 26 ਜੁਲਾਈ (ਆਰਿਫ਼)-ਰੇਲਵੇ ਸਟੇਸ਼ਨ ਵਿਖੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ ਅੱਜ 298ਵੇਂ ਦਿਨ ਵਿਚ ਪਹੁੰਚ ਗਿਆ ਹੈ | ਅੱਜ ਦੇ ਮੋਰਚੇ 'ਤੇ 216ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਜਰਨੈਲ ਸਿੰਘ, ਬਖਸ਼ੀਸ਼ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ ਆਦਿ ...

ਪੂਰੀ ਖ਼ਬਰ »

220 ਕੇ. ਵੀ. ਤਿੱਬੜ 'ਚ ਤਕਨੀਕੀ ਨੁਕਸਾਨ ਪੈਣ ਕਾਰਨ ਵੱਖ-ਵੱਖ ਪਿੰਡਾਂ ਦੀ ਬਿਜਲੀ ਪ੍ਰਭਾਵਿਤ

ਪੁਰਾਣਾ ਸ਼ਾਲਾ, 26 ਜੁਲਾਈ (ਅਸ਼ੋਕ ਸ਼ਰਮਾ)-220 ਕੇ.ਵੀ. ਤਿੱਬੜ 'ਚ ਤਕਨੀਕੀ ਨੁਕਸ ਪੈਣ ਕਾਰਨ ਪੰਜ 66 ਕੇ.ਵੀ. ਅੰਦਰ ਪੈਂਦੇ ਪਿੰਡ ਰਣਜੀਤ ਬਾਗ਼, ਪੰਡੋਰੀ ਮਹੰਤਾਂ, ਪੁਰਾਣਾ ਸ਼ਾਲਾ ਸਮੇਤ ਹੋਰ ਪਿੰਡਾਂ ਦੀ ਬਿਜਲੀ ਪ੍ਰਭਾਵਿਤ ਹੋਣ ਕਾਰਨ ਜਿਥੇ ਲੋਕਾਂ ਦੇ ਕੰਮਕਾਜ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਚੋਰੀ

ਅਲੀਵਾਲ, 26 ਜੁਲਾਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪੈਂਦੇ ਪਿੰਡ ਤਲਵੰਡੀ ਭਾਰਥ ਅਤੇ ਪਿੰਡ ਕੋਠੇ ਦੇ ਟਰਾਂਸਫਾਰਮਰਾਂ 'ਚੋਂ ਚੋਰ ਵਲੋਂ ਤੇਲ ਚੋਰੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਗੁਰਵੇਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਤਲਵੰਡੀ ...

ਪੂਰੀ ਖ਼ਬਰ »

ਪਿੰਡ ਮਿਰਜਾਜਾਨ ਵਿਖੇ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਦਾ ਮੰਦਾ ਹਾਲ

ਬਟਾਲਾ, 26 ਜੁਲਾਈ (ਕਾਹਲੋਂ)-ਪਿੰਡ ਮਿਰਜਾਜਾਨ ਦੇ ਚਰਚ ਦੇ ਕੋਲ ਲੱਗੇ ਟਰਾਂਸਫਾਰਮਰ ਤੋਂ ਬਿਜਲੀ ਸਪਲਾਈ ਪਿਛਲੇ ਲੰਮੇ ਸਮੇਂ ਤੋਂ ਮੰਦੀ ਹਾਲਤ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ | ਇਸ ਸਬੰਧੀ ਸਰਪੰਚ ਕੁਲਦੀਪ ਸਿੰਘ ਬਾਜਵਾ, ਸਾ. ਸਰਪੰਚ ਸੁਰਜੀਤ ਸਿੰਘ, ਹਰਭਜਨ ਸਿੰਘ, ...

ਪੂਰੀ ਖ਼ਬਰ »

ਵਿਧਾਇਕ ਲਾਡੀ ਤੇ ਪ੍ਰਧਾਨ ਪੰਨੰੂ ਨੇ ਵਾਟਰ ਸਪਲਾਈ ਵਿਛਾਉਣ ਦਾ ਨੀਂਹ ਪੱਥਰ ਰੱਖਿਆ

ਬਟਾਲਾ, 26 ਜੁਲਾਈ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਤਲਵਾੜਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂੰ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਚੇਚੇ ਤੌਰ 'ਤੇ ਪਹੁੰਚੇ | ਵਿਧਾਇਕ ਸ: ਲਾਡੀ ਨੇ ਕਿਹਾ ਕਿ ਅੱਜ 2 ਕਰੋੜ 38 ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਡੀ. ਸੀ ਦਫ਼ਤਰ ਸਾਹਮਣੇ ਰੋਸ ਰੈਲੀ

ਗੁਰਦਾਸਪੁਰ, 26 ਜੁਲਾਈ (ਆਰਿਫ਼)-ਮੋਦੀ ਸਰਕਾਰ ਵਲੋਂ ਕੋਰੋਨਾ ਕਾਲ ਵਿਚ ਮਜ਼ਦੂਰਾਂ ਦੀ ਭਲਾਈ ਲਈ ਬਣੇ 44 ਤਰ੍ਹਾਂ ਦੇ ਕਿਰਤ ਕਾਨੰੂਨਾਂ ਨੰੂ ਭੰਗ ਕਰਕੇ 4 ਕੋਡਾਂ ਵਿਚ ਤਬਦੀਲ ਕਰਨ ਦੇ ਵਿਰੋਧ ਵਿਚ ਅੱਜ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨਾਲ ਸਬੰਧਿਤ ਇਫਟੂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸੰਧੂ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਬਟਾਲਾ, 26 ਜੁਲਾਈ (ਕਾਹਲੋਂ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਪਰਮਬੰਸ ਸਿੰਘ ਰੁਮਾਣਾ, ਸਰਬਜੋਤ ਸਿੰਘ ਸਾਬੀ ਤੇ ਜੋਧ ਸਿੰੰਘ ਸਮਰਾ ਦੋਵੇਂ ਸਕੱਤਰ ਜਨਰਲ ਨਾਲ ...

ਪੂਰੀ ਖ਼ਬਰ »

ਬਲਾਕ ਵਿਕਾਸ ਪੰਚਾਇਤ ਦਫ਼ਤਰ ਧਾਰੀਵਾਲ ਦੇ ਸਮੂਹ ਅਮਲੇ ਵਲੋਂ ਕਲਮ ਛੋੜ ਹੜਤਾਲ

ਧਾਰੀਵਾਲ, 26 ਜੁਲਾਈ (ਜੇਮਸ ਨਾਹਰ)-ਪੰਜਾਬ ਸਰਕਾਰ ਦੇ ਛੇਵੇਂ ਪੇ-ਕਮਿਸ਼ਨ ਦੇ ਖ਼ਿਲਾਫ਼ ਅੱਜ ਬਲਾਕ ਵਿਕਾਸ ਪੰਚਾਇਤ ਦਫ਼ਤਰ ਧਾਰੀਵਾਲ ਦੇ ਸਮੂਹ ਅਮਲੇ ਵਲੋਂ ਕਲਮ ਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐੱਸ. ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ ਦਸਵੀਂ ਤੋਂ ਬਾਰ੍ਹਵੀਂ ਦੀ ਪੜ੍ਹਾਈ ਸ਼ੁਰੂ

ਬਟਾਲਾ, 26 ਜੁਲਾਈ (ਕਾਹਲੋਂ)-ਕੋਰੋਨਾ ਕਾਲ ਦÏਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲਾਈਆਂ ਗਈਆਂ ਸ਼ਰਤਾਂ ਦੀ ਪਾਲਣਾ ਕਰਦੇ ਹੋਏ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਖੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਕੂਲ ਵਿਚ ਆਏ | ਸਕੂਲ ਦੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਗਰ ਨਿਗਮ ਬਟਾਲਾ ਵਲੋਂ ਨਵੀਂ ਪਹਿਲਕਦਮੀ

ਬਟਾਲਾ, 26 ਜੁਲਾਈ (ਕਾਹਲੋਂ)-ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਗਰ ਨਿਗਮ ਬਟਾਲਾ ਨੇ ਨਵੀਂ ਪਹਿਲਕਦਮੀ ਕੀਤੀ ਹੈ | ਨਗਰ ਨਿਗਮ ਵਲੋਂ ਬਟਾਲਾ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੇ ਵਾਧੇ ਨੂੰ ਰੋਕਣ ਲਈ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਸ਼ੁਰੂ ...

ਪੂਰੀ ਖ਼ਬਰ »

ਮਾਮੂਲੀ ਝਗੜੇ 'ਚ ਇਕ ਵਿਅਕਤੀ ਦੇ ਲੱਗੀ ਗੋਲੀ, ਦੂਜੀ ਧਿਰ ਦਾ ਵੀ ਵਿਅਕਤੀ ਜ਼ਖ਼ਮੀ

ਕਾਲਾ ਅਫਗਾਨਾ, 26 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੀ ਰਾਤ ਸਮੇਂ ਪਿੰਡ ਤੇਜਾ ਕਲਾਂ 'ਚ ਹੋਏ ਮਾਮੂਲੀ ਝਗੜੇ ਪਿੱਛੋਂ ਇਕ ਵਿਅਕਤੀ ਦੇ ਗੋਲੀ ਲੱਗਣ ਦੀ ਖ਼ਬਰ ਹੈ | ਇਸ ਸਬੰਧੀ ਚੌਕੀ ਇੰਚਾਰਜ ਲਖਵਿੰਦਰ ਸਿੰਘ ਕਾਲਾ ਅਫਗਾਨਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ 9 ਵਜੇ 112 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 26 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਥਾਨਿਕ ਸ਼ਹਿਰ ਦੇ ...

ਪੂਰੀ ਖ਼ਬਰ »

ਦੋ ਸ਼ੱਕੀ ਨੌਜਵਾਨਾਂ ਕੋਲੋਂ 5 ਚੋਰੀ ਦੇ ਮੋਟਰਸਾਈਕਲ ਬਰਾਮਦ

ਕਾਹਨੂੰਵਾਨ/ਘੱਲੂਘਾਰਾ ਸਾਹਿਬ, 26 ਜੁਲਾਈ (ਜਸਪਾਲ ਸਿੰਘ ਸੰਧੂ/ਮਿਨਹਾਸ)-ਥਾਣਾ ਕਾਹਨੂੰਵਾਨ ਪੁਲਿਸ ਨੇ ਪਿੰਡ ਕੋਟ ਧੰਦਲ ਨੇੜਿਉਂ 2 ਸ਼ੱਕੀ ਨÏਜਵਾਨਾਂ ਨੂੰ ਗਿ੍ਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਨਿਗੂਣੀਆਂ ਤਨਖਾਹਾਂ 'ਤੇ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ-ਖੋਦੇਬੇਟ

ਡੇਰਾ ਬਾਬਾ ਨਾਨਕ, 26 ਜੁਲਾਈ (ਵਿਜੇ ਸ਼ਰਮਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਸ ਸੰਘਰਸ਼ ਨੂੰ ...

ਪੂਰੀ ਖ਼ਬਰ »

ਕੋਰੋਨਾ ਪੀੜਤ ਕੰਪਿਊਟਰ ਅਧਿਆਪਕਾਂ ਦੀ ਮੌਤ ਹੋਣ 'ਤੇ ਵੀ ਸਰਕਾਰ ਨੇ ਨਹੀਂ ਲਈ ਸਾਰ

ਗੁਰਦਾਸਪੁਰ, 26 ਜੁਲਾਈ (ਸੁਖਵੀਰ ਸਿੰਘ ਸੈਣੀ)-ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਪਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਵਿਚ ਕੰਪਿਊਟਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ ਵਲੋਂ ਕੋਟਮਜਲਸ ਦੇ ਗ੍ਰਹਿ ਵਿਖੇ ਭਾਜਪਾ ਦੀ ਅਹਿਮ ਬੈਠਕ

ਕਿਲ੍ਹਾ ਲਾਲ ਸਿੰਘ, 26 ਜੁਲਾਈ (ਬਲਬੀਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ ਵਲੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਨਾਲ ਸਬੰਧਿਤ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਕੋਟਮਜਲਸ ਦੇ ਗ੍ਰਹਿ ਵਿਖੇ 2022 ਦੀਆਂ ਚੋਣਾਂ ਸਬੰਧੀ ...

ਪੂਰੀ ਖ਼ਬਰ »

ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਦੀ ਸੇਖਵਾਂ ਪੁਲਿਸ ਨੇ ਕੀਤੀ ਅਪੀਲ

ਡੇਹਰੀਵਾਲ ਦਰੋਗਾ, 26 ਜਲਾਈ (ਹਰਦੀਪ ਸਿੰਘ ਸੰਧੂ)-ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਏ ਜਾਣ ਅਤੇ ਨਸ਼ਾ ਵੇਚਣ ਵਾਲਿਆਂ ਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 29 ਦੇ ਧਰਨੇ 'ਚ ਵਧ ਚੜ੍ਹ ਕੇ ਹੋਣਗੇ ਸ਼ਾਮਿਲ-ਖੰਨਾ/ਸ਼ਰਮਾ

ਗੁਰਦਾਸਪੁਰ, 26 ਜੁਲਾਈ (ਆਰਿਫ਼)-ਪੰਜਾਬ ਰਾਜ ਪਾਵਰਕਾਮ ਅੰਦਰ ਮੁਲਾਜ਼ਮ ਹੱਕਾਂ ਲਈ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਪੰਜਾਬ ਰਮੇਸ਼ ਸ਼ਰਮਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਲਈ ਇਕੱਠੇ ਹੋ ਕੇ ਤਿੱਖੇ ਸੰਘਰਸ਼ ਕਰਨਾ ਸਮੇਂ ਦੀ ਮੰਗ-ਬੱਲਪੁਰੀਆਂ, ਗੰਡੀਵਿੰਡ

ਬਟਾਲਾ, 26 ਜੁਲਾਈ (ਕਾਹਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਕਨਵੈਨਸ਼ਨ ਸਰਕਲ ਪ੍ਰਧਾਨ ਨਰਿੰਦਰ ਸਿੰਘ ਗਿੱਲ ਤੇ ਪ੍ਰਤਾਪ ਸਿੰਘ ਸੁੱਖੇਵਾਲ ਦੀ ਅਗਵਾਈ ਵਿਚ ਹੋਈ | ਕਨਵੈਨਸ਼ਨ ਦੌਰਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਵੇਲ ਸਿੰਘ ਬੱਲਪੁਰੀਆਂ, ਨਰਿੰਦਰ ਬੱਲ, ...

ਪੂਰੀ ਖ਼ਬਰ »

27 ਤੇ 29 ਜੁਲਾਈ ਨੰੂ ਵਿਧਾਇਕਾਂ ਨੰੂ ਦਿੱਤੇ ਜਾਣਗੇ ਮੰਗ-ਪੱਤਰ-ਆਗੂ

ਗੁਰਦਾਸਪੁਰ, 26 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਬਲਜੀਤ ਸਿੰਘ ਮੈਮੋਰੀਅਲ ਹਾਲ ਵਿਖੇ ਚਾਰ ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ ਰਾਜ ਕੁਮਾਰ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ ਮੋਰਚਾ, ਪੇਂਡੂ ਮਜ਼ਦੂਰ ਯੂਨੀਅਨ ਅਤੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ 18ਵੇਂ ਦਿਨ ਦੇ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਕਲਾਨੌਰ, 26 ਜੁਲਾਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ 'ਚ ਕੰਮ ਕਰ ਰਹੇ ਮਗਨਰੇਗਾ ਕਰਮਚਾਰੀਆਂ ਨੇ ਸਰਕਾਰ ਵਲੋਂ ਪੱਕੇ ਨਾ ਕਰਨ ਦੇ ਰੋਸ ਵਜੋਂ 8 ਜੁਲਾਈ ਤੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਦੇ ਅੱਜ 18ਵੇਂ ਦਿਨ ਵੀ ਸਰਕਾਰ ਖਿਲਾਫ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਬਟਾਲਾ, 26 ਜੁਲਾਈ (ਕਾਹਲੋਂ)-ਅੱਜ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਪ੍ਰਬੰਧਕਾਂ ਅਤੇ ਸਮੂਹ ਸਟਾਫ ਵਲੋਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮÏਕੇ ਡਾਇਰੈਕਟਰ ਪਰਮਜੀਤ ਕÏਰ ਸੰਧੂ ਅਤੇ ...

ਪੂਰੀ ਖ਼ਬਰ »

ਜੀ. ਓ. ਜੀ. ਵਿਭਾਗ ਵਲੋਂ ਕੋਟਲੀ ਥਾਬਲਾ 'ਚ ਕਾਰਗਿਲ ਦਿਵਸ ਮਨਾਇਆ

ਕਾਲਾ ਅਫਗਾਨਾ, 26 ਜੁਲਾਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਕੋਟੀਲੀ ਥਾਬਲਾ ਵਿਖੇ ਅਮਰ ਸ਼ਹੀਦ ਫ਼ੌਜੀ ਸੁਖਰਾਜ ਸਿੰਘ ਦੀ ਯਾਦ 'ਚ ਬਣੇ ਗੇਟ ਕੋਲ ਜੀ.ਓ.ਜੀ. ਟੀਮ ਵਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਮੁਹਤਬਰ ਸੱਜਣਾਂ ਦੇ ਸਹਿਯੋਗ ਨਾਲ ਕਾਰਗਿਲ ਦਿਵਸ ਮਨਾਇਆ ...

ਪੂਰੀ ਖ਼ਬਰ »

ਆਪਣੀਆਂ ਪੁਰਾਣੀਆਂ ਗਲਤੀਆਂ ਤੋਂ ਸਿੱਖਿਆ ਲੈਂਦਾ ਨਜ਼ਰ ਨਹੀਂ ਆ ਰਿਹਾ ਸਿੱਖਿਆ ਵਿਭਾਗ

ਗੁਰਦਾਸਪੁਰ, 26 ਜੁਲਾਈ (ਗੁਰਪ੍ਰਤਾਪ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ (ਸੈ:) ਪੰਜਾਬ ਵਲੋਂ ਪੱਤਰ ਨੰਬਰ ਮੀਮੋ ਨੰਬਰ ਡੀ. ਵਾਈ. ਐਸ. ਡੀ. (ਪੀ. ਈ. ਡੀ. ਬੀ.)/2021/251336 ਮਿਤੀ 24-07-2021 ਜਾਰੀ ਕਰਕੇ ਤੀਸਰੇ ਗੇੜ ਸਬੰਧੀ ਬਦਲੀਆਂ ਕਰਵਾਉਣ ਲਈ ਆਨਲਾਈਨ ਸਟੇਸ਼ਨ ਦੀ ਚੋਣ ਲਈ 26 ਜੁਲਾਈ ਤੋਂ ...

ਪੂਰੀ ਖ਼ਬਰ »

ਡਾ. ਨਰਿੰਦਰ ਸਿੰਘ ਭਾਲੋਵਾਲੀ ਸਾਥੀਆਂ ਸਮੇਤ ਬਸਪਾ 'ਚ ਹੋਏ ਸ਼ਾਮਿਲ

ਫਤਹਿਗੜ੍ਹ ਚੂੜੀਆਂ, 26 ਜੁਲਾਈ (ਐਮ.ਐਸ. ਫੁੱਲ)-ਅੱਜ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਨਰਿੰਦਰ ਸਿੰਘ ਭਾਲੋਵਾਲੀ ਦੇ ਗ੍ਰਹਿ ਵਿਖੇ ਮਾਸਟਰ ਬਨਵਾਰੀ ਲਾਲ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਪ੍ਰਧਾਨ ਜੇ.ਪੀ. ਭਗਤ, ਜ਼ਿਲ੍ਹਾ ਆਗੂ ਡਾ. ਸਤਨਾਮ ਸਿੰਘ, ਉਪ ਪ੍ਰਧਾਨ ...

ਪੂਰੀ ਖ਼ਬਰ »

ਕੀ ਸਿੱਧੂ 6 ਮਹੀਨਿਆਂ 'ਚ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਪਾਉਣਗੇ-ਸੁਰੇਸ਼ ਭਾਟੀਆ

ਬਟਾਲਾ, 26 ਜੁਲਾਈ (ਕਾਹਲੋਂ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਬਣਨ 'ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਸਿਆਸੀ ਪਾਰਟੀਆਂ ਵਲੋਂ ਲਗਾਤਾਰ ਕਾਂਗਰਸ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨੇ ਸਾਦੇ ਜਾ ਰਹੇ ਹਨ | ਇਸੇ ਤਹਿਤ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਕੌਮਾਂਤਰੀ ਮਾਪੇ ਦਿਵਸ 'ਤੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ

ਬਟਾਲਾ, 26 ਜੁਲਾਈ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਸੀ.ਬੀ.ਐੱਸ.ਈ. ਢਡਿਆਲਾ ਨੱਤ ਵਿਖੇ ਸਕੂਲ ਦੇ ਬੁੱਕ ਰੀਡਰਜ਼ ਕਲੱਬ ਵਲੋਂ ਕੌਮਾਂਤਰੀ ਮਾਪੇ ਦਿਵਸ 'ਤੇ ਆਨਲਾਈਨ ਵਿੱਦਿਅਕ ਮੁਕਾਬਲੇ ਤਿੰਨ ਗਰੁੱਪਾਂ ਵਿਚ ਕਰਵਾਏ ਗਏ | ਪਹਿਲਾ ਨਰਸਰੀ ਤੋਂ ਯੂ.ਕੇ.ਜੀ. ਕਲਾਸ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਿਖ਼ੇ ਕੈਰੀਅਰ ਦੇ ਵਿਕਾਸ ਅਤੇ ਯੋਜਨਾਬੰਦੀ ਸੈਮੀਨਾਰ

ਧਾਰੀਵਾਲ, 26 ਜੁਲਾਈ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ਼ ਪਬਲਿਕ ਸਕੂਲ ਧਾਰੀਵਾਲ ਵਿਖ਼ੇ ਚੇਅਰਮੈਨ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ©ੰਸੀਪਲ ਡਾ. ਸ਼ਰਨਪ©ੀਤ ਸਿੰਘ ਕਾਹਲੋਂ ਦੁਆਰਾ ਸਕੂਲ ਦੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵਲੋਂ ਕਾਰਗਿਲ ਵਿਜੇ ਦਿਵਸ 'ਤੇ ਅੱਤਵਾਦੀ ਹਮਲੇ ਦੀ 6ਵੀਂ ਵਰ੍ਹੇਗੰਢ

ਦੀਨਾਨਗਰ, 26 ਜੁਲਾਈ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਐਮ. ਕਾਲਜ ਦੀਨਾਨਗਰ ਦੇ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਕਾਰਗਿੱਲ ਵਿਜੇ ਦਿਵਸ ਅਤੇ ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਦੀ 6ਵੀਂ ਵਰ੍ਹੇਗੰਢ ਬਹਾਦਰੀ ਸਨਮਾਨ ਦਿਵਸ ਦੇ ਰੂਪ ਵਿਚ ਸ਼ਹੀਦ ਸੈਨਿਕ ...

ਪੂਰੀ ਖ਼ਬਰ »

ਕਾਂਗਰਸ ਆਪਣੀ ਕੁਰਸੀ ਬਚਾਉਣ ਲਈ ਸੂਬੇ ਦੇ ਅਸਲ ਮੁੱਦਿਆਂ ਨੂੰ ਭੁੱਲੀ-ਇੰਦਰਜੀਤ ਰੰਧਾਵਾ

ਵਡਾਲਾ ਬਾਂਗਰ, 26 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ: ਇੰਦਰਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰਾਂ ਦੀ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਪੰਜਾਬ ਕਾਂਗਰਸ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਦੇ ਹਿੱਤ ਕੇਵਲ ਸ਼ੋ੍ਰਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸੁਰੱਖਿਅਤ-ਖੁਸ਼ਹਾਲਪੁਰ

ਨਿੱਕੇ ਘੁੰਮਣ, 26 ਜੁਲਾਈ (ਸਤਬੀਰ ਸਿੰਘ ਘੁੰਮਣ)-ਅੱਜ ਪਿੰਡ ਗਾਦੜੀਆਂ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਗੁਰਪ੍ਰਤਾਪ ਸਿੰਘ ਵਲੋਂ ਪਾਰਟੀ ਮੁਹਿੰਮ ਤਹਿਤ ਮਲੂਕ ਸਿੰਘ ਗਾਦੜੀਆਂ ਦੇ ਪ੍ਰਬੰਧਾਂ ਹੇਠ ਭਰਵੀਂ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਆਈ. ਟੀ. ਵਿੰਗ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ-ਯੂਥ ਅਕਾਲੀ ਆਗੂ

ਵਡਾਲਾ ਬਾਂਗਰ, 26 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਲਈ ਸੂਬੇ ਦਾ ਆਈ.ਟੀ. ਵਿੰਗ ਅਹਿਮ ਭੂਮਿਕਾ ਨਿਭਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਤੋਂ ਅੰਮਿ੍ਤਪਾਲ ਸਿੰਘ ਭਿੰਡਰ ਪ੍ਰਧਾਨ ...

ਪੂਰੀ ਖ਼ਬਰ »

ਸੁਖਬੀਰ ਬਾਦਲ ਵਲੋਂ ਉਪ ਮੁੱਖ ਮੰਤਰੀ ਦਾ ਚਿਹਰਾ ਹਿੰਦੂ ਤੇ ਦਲਿਤ ਸਮਾਜ ਤੋਂ ਦੇਣ ਦਾ ਫ਼ੈਸਲਾ ਇਤਿਹਾਸਿਕ-ਚਾਵਲਾ

ਪੁਰਾਣਾ ਸ਼ਾਲਾ, 26 ਜੁਲਾਈ (ਗੁਰਵਿੰਦਰ ਸਿੰਘ ਗੋਰਾਇਆ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੰੂ ਸਿੱਖ ਕੌਮ ਦੀ ਪੰਥਕ ਪਾਰਟੀ ਮੰਨਿਆ ਜਾਂਦਾ ਹੈ | ਪਰ 2022 ਦੀਆਂ ਚੋਣਾਂ ਨੰੂ ਮੁੱਖ ਰੱਖਦਿਆਂ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਵਿੱਖ ਵਿਚ ...

ਪੂਰੀ ਖ਼ਬਰ »

ਐਕਸੀਅਨ ਸ਼ਾਹਪੁਰ ਹੁਰਾਂ ਵਲੋਂ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਬੂਟੇ ਲਗਾਏ

ਵਡਾਲਾ ਬਾਂਗਰ, 26 ਜੁਲਾਈ (ਭੁੰਬਲੀ)-ਪ੍ਰਸਿੱਧ ਸਮਾਜ ਸੇਵਕ ਐਕਸੀਅਨ ਪੰਜਾਬ ਮੰਡੀ ਬੋਰਡ ਬਲਦੇਵ ਸਿੰਘ ਸ਼ਾਹਪੁਰ ਹੁਰਾਂ ਵਲੋਂ ਆਪਣੇ ਪਿੰਡ ਸ਼ਾਹਪੁਰ-ਅਮਰਗੜ੍ਹ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਛਾਂਦਾਰ ਤੇ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ 'ਚ ਚਰਚ ਢਾਹੇ ਜਾਣ ਦੀ ਬੇਅਦਬੀ ਕਰਨਾ ਮੰਦਭਾਗਾ ਵਰਤਾਰਾ-ਇੰਦਰਆਸ ਹੰਸ

ਧਾਰੀਵਾਲ, 26 ਜੁਲਾਈ (ਜੇਮਸ ਨਾਹਰ)-ਕੇਜਰੀਵਾਲ ਸਰਕਾਰ ਵਲੋਂ ਦਿੱਲੀ ਵਿਚ ਚਰਚ ਢਾਹੇ ਜਾਣ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਥਾਨਕ ਧਾਰੀਵਾਲ ਸ਼ਹਿਰ ਤੋਂ ਵਾਰਡ-12 ਦੇ ਕੌਂਸਲਰ ਇੰਦਰਆਸ ਹੰਸ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਆਉਣ ਵਾਲੇ ਸਮੇਂ ਵਿਚ ਘੱਟ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਵਣ ਮਹਾਂਉਤਸਵ ਮਨਾਇਆ

ਗੁਰਦਾਸਪੁਰ, 26 ਜੁਲਾਈ (ਆਰਿਫ਼)-ਪੰਡਿਤ ਮੋਹਣ ਲਾਲ ਐੱਸ.ਡੀ.ਕਾਲਜ ਫ਼ਾਰ ਵੁਮੈਨ ਵਿਖੇ ਇੰਨਵਾਇਰਮੈਂਟ ਐਸੋਸੀਏਸ਼ਨ ਅਤੇ ਇੰਨਵਾਇਰਮੈਂਟ ਪ੍ਰੋਟੈਕਸ਼ਨ ਸੁਸਾਇਟੀ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕਾਲਜ ਦੇ ਪਿੰ੍ਰਸੀਪਲ ਡਾ: ਨੀਰੂ ਸ਼ਰਮਾ ਅਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਰਦੂਲ ਸਿੰਘ ਚੀਮਾ ਅਤੇ ਅੰਮੂ ਚੀਮਾ ਦੇ ਗ੍ਰਹਿ ਵਿਖੇ ਪੁੱਜੇ

ਘੁਮਾਣ, 26 ਜੁਲਾਈ (ਬੰਮਰਾਹ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕÏਮੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸਰਦੂਲ ਸਿੰਘ ਚੀਮਾ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਅਮਰਿੰਦਰ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ ਨੇ ਕਿਸਾਨੀ ਸੰਘਰਸ਼ ਸਬੰਧੀ ਕੀਤੀ ਮੀਟਿੰਗ

ਬਟਾਲਾ, 26 ਜੁਲਾਈ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਸਾਨੀ ਸੰਘਰਸ਼ ਸਬੰਧੀ ਨੌਜਵਾਨਾ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਹਲਕਾ ਕਾਦੀਆਂ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪਿੰਡਾਂ 'ਚ ਵਿਕਾਸ ਕਾਰਜ ਕਰਵਾਏ-ਸਤਨਾਮ ਸਿੰਘ ਸੁਚੇਤਗੜ੍ਹ

ਨੌਸ਼ਹਿਰਾ ਮੱਝਾ ਸਿੰਘ, 26 ਜੁਲਾਈ (ਤਰਸੇਮ ਸਿੰਘ ਤਰਾਨਾ)-ਕਾਂਗਰਸ ਸਰਕਾਰ ਨੇ ਪਿੰਡਾਂ 'ਚ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਜਿਸ ਦਾ ਸਿੱਟਾ ਪਿੰਡਾਂ ਦੇ ਲੋਕ ਕੈਪਟਨ ਸਰਕਾਰ ਦੀਆਂ ਲੋਕ ਹਿਤੂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਯੂਨੀਅਨ ਮਾਝਾ ਨੇ ਵੱਖ-ਵੱਖ ਇਕਾਈਆਂ ਦੇ ਅਹੁਦੇਦਾਰ ਕੀਤੇ ਨਿਯੁਕਤ

ਬਟਾਲਾ, 26 ਜੁਲਾਈ (ਹਰਦੇਵ ਸਿੰਘ ਸੰਧੂ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੇਜ਼ ਕਰਨ ਲਈ ਕਿਸਾਨ ਮਜ਼ਦੂਰ ਯੂਨੀਅਨ ਮਾਝਾ ਵਲੋਂ ਬਟਾਲਾ ਦੇ ਪਿੰਡਾਂ ਵਿਚ ਮੀਟਿੰਗਾਂ ਕਰਦੇ ਲੋਕਾਂ ਨੂੰ ਕਿਸਾਨੀ ਸੰਘਰਸ਼ ਲਈ ਲਾਮਬੰਦ ਕੀਤਾ ਜਾ ...

ਪੂਰੀ ਖ਼ਬਰ »

ਵਧੀਆ ਨਤੀਜੇ ਦੇਣ ਕਾਰਨ ਵੱਖਰੀ ਪਹਿਚਾਣ ਬਣਾ ਚੁੱਕਾ ਹੈ ਬਰੇਨਵੇਵਜ਼ ਇੰਸਟੀਚਿਊਟ-ਐੱਮ. ਡੀ. ਕੌ ਾਟਾ

ਗੁਰਦਾਸਪੁਰ, 26 ਜੁਲਾਈ (ਆਰਿਫ਼)-ਬਰੇਨਵੇਵਜ਼ ਇੰਸਟੀਚਿਊਟ ਲਗਾਤਾਰ ਵਧੀਆ ਨਤੀਜੇ ਦੇਣ ਕਾਰਨ ਪੂਰੇ ਪੰਜਾਬ ਵਿਚ ਵੱਖਰਾ ਨਾਮ ਬਣਾ ਚੁੱਕਾ ਹੈ | ਇਸ ਸਬੰਧੀ ਐਮ.ਡੀ.ਸੁਰਿੰਦਰਪਾਲ ਸਿੰਘ ਕੌਂਟਾ ਨੇ ਦੱਸਿਆ ਕਿ ਉਨ੍ਹਾਂ ਦੇ ਸਟਾਫ਼ ਵਲੋਂ ਪੂਰੀ ਮਿਹਨਤ ਨਾਲ ਬੱਚਿਆਂ ਨੰੂ ...

ਪੂਰੀ ਖ਼ਬਰ »

ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕਾਦੀਆਂ, 26 ਜੁਲਾਈ (ਪ੍ਰਦੀਪ ਸਿੰਘ ਬੇਦੀ, ਯਾਦਵਿੰਦਰ ਸਿੰਘ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮÏਕੇ 'ਤੇ ਉਨ੍ਹਾਂ ਨੂੰ ਹੱਲ ਕੀਤਾ | ਇਸ ਮÏਕੇ ਵਿਧਾਇਕ ਬਾਜਵਾ ਨੇ ਕਿਹਾ ਕਿ ਜੇਕਰ ਕਿਸੇ ...

ਪੂਰੀ ਖ਼ਬਰ »

ਸਿੱਧੂ ਦੀ ਅਗਵਾਈ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਚੇਅਰਮੈਨ ਗੋਗੀ

ਡੇਰਾ ਬਾਬਾ ਨਾਨਕ, 26 ਜੁਲਾਈ (ਵਿਜੇ ਸ਼ਰਮਾ)-ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਪ੍ਰਧਾਨ ਵਜੋਂ ਕੀਤੀ ਗਈ ਨਿਯੁਕਤੀ ਨੂੰ ਸਹੀ ਸਮੇਂ 'ਤੇ ਲਿਆ ਗਿਆ ਸਹੀ ਫੈਸਲਾ ਕਰਾਰ ਦਿੰਦਿਆਂ ਪਾਰਟੀ ਦੇ ਸੀਨਅਰ ਆਗੂ ਤੇ ਲੈਂਡ ਮਾਰਟਗੇਜ਼ ਬੈਂਕ ਦੇ ਸਾਬਕਾ ...

ਪੂਰੀ ਖ਼ਬਰ »

ਪਟਿਆਲਾ 'ਚ 29 ਜੁਲਾਈ ਨੂੰ ਹੋਣ ਵਾਲੀ ਮਹਾਂ ਰੈਲੀ ਪ੍ਰਤੀ ਅਧਿਆਪਕ ਵਰਗ ਵਿਚ ਭਾਰੀ ਜੋਸ਼-ਕਾਹਲੋਂ, ਮੁਸਤਫਾਬਾਦ

ਵਡਾਲਾ ਗ੍ਰੰਥੀਆਂ, 26 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਚਲੀਆਂ ਤਰੁਟੀਆਂ ਦੂਰ ਕਰਨ, ਮੁਲਾਜ਼ਮਾਂ ਦੇ ਬਣਦੇ ਬਕਾਏ ਦੀ ਅਦਾਇਗੀ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਤੁਗਲਵਾਲ ਵਲੋਂ ਕਾਂਗਰਸ ਛੱਡ ਕੇ ਆਏ ਵਰਕਰਾਂ ਦਾ ਸਨਮਾਨ

ਹਰਚੋਵਾਲ, 26 ਜੁਲਾਈ (ਢਿੱਲੋਂ, ਭਾਮ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸੁਰਜੀਤ ਸਿੰਘ ਤੁਗਲਵਾਲ, ਜੋ ਪਿੰਡਾਂ ਵਿਚ ਰੋਜ਼ਾਨਾ ਅਕਾਲੀ ਦਲ ਪਾਰਟੀ ਦੇ ਹੱਕ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ, ਉਸੇ ਤਹਿਤ ...

ਪੂਰੀ ਖ਼ਬਰ »

5 ਮਹੀਨਿਆਂ ਬਾਅਦ ਸਕੂਲਾਂ 'ਚ ਲੱਗੀਆਂ ਫਿਰ ਤੋਂ ਰੌਣਕਾਂ

ਬਟਾਲਾ, 26 ਜੁਲਾਈ (ਬੁੱਟਰ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਲੈ ਕੇ ਸਰਕਾਰ ਵਲੋਂ ਮਾਰਚ ਮਹੀਨੇ ਤੋਂ ਬੰਦ ਕੀਤੇ ਸਕੂਲਾਂ ਨੂੰ 10ਵੀਂ, 11ਵੀਂ, 12ਵੀਂ ਜਮਾਤ ਤੱਕ ਖੋਲਣ 'ਤੇ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ ਪਾਈ ਗਏ ਤੇ ਸਕੂਲਾਂ ਵਿਚ ਫਿਰ ਤੋਂ ਰੌਣਕਾਂ ਦਾ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਰਗਿਲ ਵਿਜੇ ਦਿਵਸ ਮਨਾਇਆ

ਦੀਨਾਨਗਰ, 26 ਜੁਲਾਈ (ਸੰਧੂ/ਸੋਢੀ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਐਨ.ਸੀ.ਸੀ. ਵਿਭਾਗ ਵਲੋਂ ਅੱਜ ਕਾਲਜ ਦੀ ਪਿ੍ੰਸੀਪਲ ਡਾ: ਰੀਨਾ ਤਲਵਾਰ ਦੀ ਪ੍ਰਧਾਨਗੀ ਵਿਚ ਕਾਰਗਿੱਲ ਯੁੱਧ ਦੇ ਸ਼ਹੀਦਾਂ ਨੰੂ ਸ਼ਰਧਾਂਜਲੀ ਦੇਣ ਲਈ ਕਾਰਗਿੱਲ ਵਿਜੇ ਦਿਵਸ ਮਨਾਇਆ ...

ਪੂਰੀ ਖ਼ਬਰ »

ਬਟਾਲਾ ਹਲਕੇ ਦੇ ਵਾਸੀ ਤੇ ਸੀਨੀਅਰ ਅਕਾਲੀ ਆਗੂ ਨੂੰ ਜਲਦੀ ਉਮੀਦਵਾਰ ਐਲਾਨਿਆ ਜਾਵੇ-ਅਕਾਲੀ ਆਗੂ

ਵਡਾਲਾ ਗ੍ਰੰਥੀਆਂ, 26 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਵਿਧਾਨ ਸਭਾ ਹਲਕਾ ਬਟਾਲਾ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਚੋਣ ਲੜਨ ਦੇ ਸੰਭਾਵੀ ਉਮੀਦਵਾਰ ਅਤੇ ਪਾਰਟੀਆਂ ਵਲੋਂ ਐਲਾਨੇ ਗਏ ਹਲਕਾ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ 29 ਦੀ ਰੈਲੀ 'ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਗੁਰਦਾਸਪੁਰ, 26 ਜੁਲਾਈ (ਪੰਕਜ ਸ਼ਰਮਾ)-ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੀ ਗੁਰਦਾਸਪੁਰ ਇਕਾਈ ਦੀ ਮੀਟਿੰਗ ਹੋਈ | ਜਿਸ ਵਿਚ ਅਧਿਆਪਕ ਆਗੂਆਂ ਨੇ ਵੱਖ ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ | ਇਸ ਮੌਕੇ ਅਧਿਆਪਕ ਆਗੂਆਂ ਨੇ ਸਿੱਖਿਆ ਵਿਭਾਗ ਵਿਚ ਆਪਣੀਆਂ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਦਾ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 26 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਆਈ.ਸੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਅਤੇ ਆਈ.ਐਸ.ਸੀ.ਈ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿਚੋਂ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੱਕਾ ਕੀਤਾ ਜਾਵੇ-ਲਾਡੀ, ਪਿੰਦਾ, ਕਲਿਆਣਪੁਰ

ਧਾਰੀਵਾਲ, 26 ਜੁਲਾਈ (ਸਵਰਨ ਸਿੰਘ)-ਪੰਜਾਬ ਦੇ ਪਿੰਡਾਂ ਦੇ ਵਿਕਾਸ ਅਤੇ ਪੰਚਾਇਤੀ ਕੰਮ ਨੂੰ ਪਿਛਲੇ ਲੰਮੇ ਸਮੇਂ ਤੋਂ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਨਰੇਗਾ ਮੁਲਾਜ਼ਮਾਂ ਦਾ ਅਹਿਮ ਯੋਗਦਾਨ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਸਰਪੰਚ ਕੁਲਵਿੰਦਰ ਸਿੰਘ ਲਾਡੀ ਪਿੰਡ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਵਰਕਰਾਂ ਨੂੰ ਕੀਤਾ ਲਾਮਬੰਦ

ਡੇਹਰੀਵਾਲ ਦਰੋਗਾ, 26 ਜੁਲਾਈ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਪੀ.ਏ.ਸੀ. ਮੈਂਬਰ ਗੁਰਇਕਬਾਲ ਸਿੰਘ ਮਾਹਲ ਕÏਮੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਕਾਦੀਆਂ ਦੇ ਪਿੰਡ ਡੇਹਰੀਵਾਲ ਦਰੋਗਾ ਵਿਚ ਮੀਟਿੰਗ ਕੀਤੀ, ਜਿਸ ਵਿਚ 2022 ਦੀਆਂ ...

ਪੂਰੀ ਖ਼ਬਰ »

ਪਿੰਡ ਭੰਡਾਲ ਦਾ ਸਮੁੱਚਾ ਵਿਕਾਸ ਤੇ ਸੁੰਦਰੀਕਰਨ ਮੰਤਰੀ ਰੰਧਾਵਾ ਦੀ ਦੇਣ

ਵਡਾਲਾ ਬਾਂਗਰ, 26 ਜੁਲਾਈ (ਭੁੰਬਲੀ)-ਟਕਸਾਲੀ ਕਾਂਗਰਸੀ ਆਗੂ ਬਾਬਾ ਰਣਜੀਤ ਸਿੰਘ ਭੰਡਾਲ ਤੇ ਸਰਪੰਚ ਲਖਬੀਰ ਸਿੰਘ ਲਾਲੀ ਭੰਡਾਲ ਨੇ ਸਾਥੀਆਂ ਦੀ ਮੌਜ਼ੂਦਗੀ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਪਿੰਡ ਭੰਡਾਲ ਦਾ ਵਿਕਾਸ ਤੇ ਸੁੰਦਰੀਕਰਨ ਸਭ ਹਲਕੇ ਦੇ ਕੈਬਨਿਟ ਵਜ਼ੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX