ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  3 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  10 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  19 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  45 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 3 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 minute ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 5 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਫਾਜ਼ਿਲਕਾ / ਅਬੋਹਰ

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਹਾਈਵੇ 'ਤੇ ਲਾਸ਼ ਰੱਖ ਕੇ ਦਿੱਤਾ ਧਰਨਾ

ਫ਼ਾਜ਼ਿਲਕਾ, 26 ਜੁਲਾਈ(ਦਵਿੰਦਰ ਪਾਲ ਸਿੰਘ)-ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਕਮਾਲ ਵਾਲਾ ਵਿਚ ਕਿਸਾਨ ਦੇ ਕਤਲ ਦੇ ਮਾਮਲੇ ਵਿਚ ਅੱਜ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ 'ਤੇ ਫ਼ਲਾਈ ਓਵਰ ਉੱਤੇ ਲਾਸ਼ ਰੱਖ ਕੇ ਧਰਨਾ ਦਿੰਦਿਆਂ ਆਵਾਜਾਈ ਠੱਪ ਕੀਤੀ ਗਈ ਅਤੇ ਫ਼ਾਜ਼ਿਲਕਾ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮਿ੍ਤਕ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਘਰ ਵਾਲੇ ਪੁਸ਼ਪਿੰਦਰ ਸਿੰਘ ਉਰਫ਼ ਪਿੰਦਾ ਨੂੰ ਉਨ੍ਹਾਂ ਦੇ ਖੇਤ ਦੇ ਗੁਆਂਢੀ ਜਸਵਿੰਦਰ ਸਿੰਘ ਉਰਫ਼ ਜੱਸਾ ਨੇ ਆਪਣੀ ਪਿਸਟਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਪਰ ਪੁਲਿਸ ਇਸ ਮਾਮਲੇ ਵਿਚ ਢਿੱਲੀ ਕਾਰਵਾਈ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੋਸ਼ੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ ਸਿਰਫ਼ ਪਿਓ ਨੂੰ ਫੜਿਆ ਗਿਆ ਹੈ, ਜਦੋਂਕਿ ਉਸ ਦਾ ਲੜਕਾ ਪੁਲਿਸ ਦੀ ਪਕੜ ਤੋਂ ਬਾਅਦ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਦੋਸ਼ੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਕਦੇ ਵੀ ਵਾਰ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਕਤਲ ਤੋਂ ਪਹਿਲਾਂ ਵੀ ਕਈ ਵਾਰ ਜਸਵਿੰਦਰ ਸਿੰਘ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਲਲਕਾਰੇ ਮਾਰ ਚੁੱਕਿਆ ਹੈ ਅਤੇ ਇਸ ਨੂੰ ਲੈ ਕੇ ਉਨ੍ਹਾਂ ਵਲੋਂ ਕਈ ਵਾਰ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਬੜੀ ਮੁਸ਼ਕਿਲ ਨਾਲ ਉਨ੍ਹਾਂ ਨੇ ਆਪਣੇ ਬੱਚੇ ਸਾਜਨ ਪ੍ਰੀਤ ਸਿੰਘ ਨੂੰ ਬਚਾਇਆ ਕਿਉਂਕਿ ਦੋਸ਼ੀ ਵਲੋਂ ਉਸ ਦੇ ਬੱਚੇ ਉੱਤੇ ਵੀ ਗੋਲੀਆਂ ਚਲਾਈਆਂ ਗਈਆਂ | ਉਸ ਨੇ ਆਪਣੇ ਪਤੀ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਦੀਆਂ ਅੱਖਾਂ ਦੇ ਸਾਹਮਣੇ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੰਚਾਇਤਾਂ ਵਿਚ ਵੀ ਇਹ ਮਾਮਲਾ ਜਾ ਚੁੱਕਿਆ ਸੀ, ਪਰ ਮਸਲੇ ਦਾ ਹੱਲ ਨਹੀਂ ਹੋਇਆ ਅਤੇ ਕਾਤਲ ਜਸਵਿੰਦਰ ਸਿੰਘ ਉਨ੍ਹਾਂ ਨੂੰ ਮਾਰਨ ਦੀ ਹੀ ਗੱਲ ਕਰਦਾ ਸੀ | ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਦੋਵੇਂ ਕਾਤਲ ਪਿਓ-ਪੁੱਤਰਾਂ ਨੂੰ ਪੁਲਿਸ ਨਹੀਂ ਫੜਦੀ, ਉਤਨੀ ਦੇਰ ਤੱਕ ਉਹ ਆਪਣੇ ਪਤੀ ਦੀ ਲਾਸ਼ ਦਾ ਸਸਕਾਰ ਨਹੀਂ ਕਰੇਗੀ | ਫ਼ਾਜ਼ਿਲਕਾ ਸਿਵਲ ਹਸਪਤਾਲ ਵਿਖੇ ਬੀਤੇ ਦਿਨ ਲਾਸ਼ ਦਾ ਪੋਸਟ ਮਾਰਟਮ ਕਰ ਦਿੱਤਾ ਗਿਆ ਸੀ, ਪਰ ਪਰਿਵਾਰ ਲਾਸ਼ ਨੂੰ ਸਸਕਾਰ ਲਈ ਘਰ ਲੈ ਕੇ ਨਹੀਂ ਗਿਆ | ਮਿ੍ਤਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਗੁਰਸੇਵਕ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਹਰਜਿੰਦਰ ਸਿੰਘ, ਨਛੱਤਰ ਸਿੰਘ, ਤੇਜ਼ਾ ਸਿੰਘ ਆਦਿ ਨੇ ਵੀ ਮਿ੍ਤਕ ਦੇ ਪਰਿਵਾਰ ਦਾ ਸਾਥ ਦਿੰਦਿਆਂ ਪੁਲਿਸ ਤੋਂ ਦੂਜੇ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ | ਧਰਨੇ ਦੀ ਸੂਚਨਾ ਮਿਲਣ ਤੋਂ ਬਾਅਦ ਫ਼ਾਜ਼ਿਲਕਾ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵਲੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸੇ ਵਿਚ ਲੈ ਕੇ ਧਰਨਾ ਚੁਕਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਪਰਿਵਾਰ ਆਪਣੀ ਗੱਲ 'ਤੇ ਅੜਿਆ ਰਿਹਾ | ਫ਼ਾਜ਼ਿਲਕਾ ਸਬ ਡਵੀਜ਼ਨ ਦੇ ਡੀ.ਐੱਸ.ਪੀ. ਜਸਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਪਿਉ-ਪੁੱਤਰ ਦੇ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਇਕ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਅਤੇ ਦੂਜੇ ਦੋਸ਼ੀ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਵਲੋਂ ਛਾਪਾਮਾਰੀ ਜਾਰੀ ਹੈ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਅਤੇ ਪੁਲਿਸ ਇਸ ਨੂੰ ਖ਼ਤਮ ਕਰਾਉਣ ਦੀ ਕੋਸ਼ਿਸ਼ ਕਰ ਰਹੀ ਸੀ |
ਪ੍ਰਦਰਸ਼ਨਕਾਰੀਆਂ ਨੇ ਐਂਬੂਲੈਂਸ ਨੂੰ ਕੀਤਾ ਰਵਾਨਾ-ਕਤਲ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਕਮਾਲਵਾਲਾ ਦੇ ਮਿ੍ਤਕ ਕਿਸਾਨ ਦੇ ਪਿੰਡ ਵਾਸੀਆਂ, ਰਿਸ਼ਤੇਦਾਰਾਂ ਵਲੋਂ ਲਗਾਏ ਧਰਨੇ ਦੇ ਚਲਦਿਆਂ ਨੈਸ਼ਨਲ ਹਾਈਵੇ 'ਤੇ ਦੋਹੀਂ ਪਾਸੇ ਵੱਡੀਆਂ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ ਸਨ | ਇਸ ਦੌਰਾਨ ਇਕ ਐਂਬੂਲੈਂਸ ਜੋ ਕਿ ਮਰੀਜ ਨੂੰ ਲੈ ਕੇ ਫ਼ਰੀਦਕੋਟ ਜਾ ਰਹੀ ਸੀ, ਧਰਨੇ ਵਾਲੀ ਥਾਂ 'ਤੇ ਪੁੱਜੀ | ਪ੍ਰਦਰਸ਼ਨਕਾਰੀਆਂ ਨੇ ਇਨਸਾਨੀਅਤ ਦਾ ਸਬੂਤ ਦਿੰਦਿਆਂ ਇਕ ਵਾਰ ਐਂਬੂਲੈਂਸ ਨੂੰ ਰਸਤਾ ਦੇ ਦਿੱਤਾ ਅਤੇ ਉਥੋਂ ਵਾਹਨਾਂ ਵਿਚ ਦੀ ਉਸ ਨੂੰ ਫਰੀਦਕੋਟ ਲਈ ਰਵਾਨਾਂ ਕੀਤਾ |

ਪੰਜਾਬ ਦੇ ਜਾਗਰੂਕ ਲੋਕ ਸਿੱਧੂ ਦੇ ਲੱਛੇਦਾਰ ਭਾਸ਼ਨਾਂ 'ਚ ਨਹੀਂ ਆਉਣਗੇ: ਜੋਸਨ

ਫ਼ਾਜ਼ਿਲਕਾ, 26 ਜੁਲਾਈ(ਦਵਿੰਦਰ ਪਾਲ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਹੁਣ ਤੱਕ ਦੀ ਸਭ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਸਰਕਾਰ ਸਾਬਤ ਹੋਈ ਹੈ, ਸਿਵਾਏ ਝੂਠੇ ਲਾਰਿਆਂ ਦੇ ਕਾਂਗਰਸੀਆਂ ਨੇ ਲੋਕਾਂ ਦੇ ਪੱਲੇ ਕੁੱਝ ਨਹੀਂ ਪਾਇਆ | ਇਹ ਸ਼ਬਦ ਪੰਜਾਬ ਦੇ ਸਾਬਕਾ ਮੰਤਰੀ, ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ

ਜਲਾਲਾਬਾਦ, 26 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਪੁਲਿਸ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪਿਉ-ਪੁੱਤ ਨੂੰ ਸੱਟਾਂ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 26 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਪਿਉ-ਪੁੱਤ ਨੂੰ ਸੱਟਾਂ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਚੱਕ ਪੱਖੀ ਨੇ ਦੱਸਿਆ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਪੁਤਲਾ

ਜਲਾਲਾਬਾਦ, 26 ਜੁਲਾਈ (ਕਰਨ ਚੁਚਰਾ)-ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਇੱਥੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਯੂਨੀਅਨ ਦੇ ਪੰਜਾਬ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਅਤੇ ਬਲਾਕ ਪ੍ਰਧਾਨ ਡਾ. ...

ਪੂਰੀ ਖ਼ਬਰ »

ਸਕੂਲਾਂ 'ਚ ਰੌਣਕਾਂ ਵਾਪਸ ਪਰਤੀਆਂ-ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਕੂਲ ਖੱੁਲ੍ਹੇ

ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਖੁੱਲ੍ਹ ਜਾਣ ਨਾਲ ਸਕੂਲਾਂ ਵਿਚ ਦੁਬਾਰਾ ਰੌਣਕਾਂ ਪਰਤ ਆਈਆਂ ਹਨ, ਮਾਰਚ ਦੇ ਮਹੀਨੇ ਤੋਂ ਸਕੂਲ ਬੰਦ ਸਨ ...

ਪੂਰੀ ਖ਼ਬਰ »

ਪਹਿਲਾਂ ਦਰਜ ਮਾਮਲੇ ਵਿਚ ਮੁੱਦਈ ਧਿਰ ਖ਼ਿਲਾਫ਼ ਕਾਰਵਾਈ ਕੀਤੇ ਜਾਣ ਨੂੰ ਲੈ ਕੇ ਲਗਾਇਆ ਧਰਨਾ

ਮੰਡੀ ਅਰਨੀਵਾਲਾ, 26 ਜੁਲਾਈ(ਨਿਸ਼ਾਨ ਸਿੰਘ ਸੰਧੂ)-ਸਥਾਨਕ ਮਲੋਟ-ਫ਼ਾਜ਼ਿਲਕਾ ਰੋਡ 'ਤੇ ਡੱਬਵਾਲਾ ਕਲਾਂ ਚੌਕ ਵਿਚ ਅੱਜ ਇਕ ਧਿਰ ਵਲੋਂ ਕੁੱਝ ਦਿਨ ਪਹਿਲਾਂ ਦਰਜ ਮਾਮਲੇ ਵਿਚ ਮੁੱਦਈ ਧਿਰ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ | ਇਸ ਧਰਨੇ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਸਰਕਾਰੀ ਸਕੂਲ ਵਿਖੇ ਨਵੇਂ ਬਣੇ ਭੀਮ ਰਾਓ ਅੰਬੇਡਕਰ ਬਲਾਕ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ, 26 ਜੁਲਾਈ(ਦਵਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਅੰਦਰ ਸਮਗਰਾ ਗਰਾਂਟ ਅਧੀਨ ਆਏ 34 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬਾਬਾ ਭੀਮ ਰਾਓ ਅੰਬੇਦਕਰ ਬਲਾਕ ਦਾ ਉਦਘਾਟਨ ਸਥਾਨਕ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤਾ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਨੌਕਰੀਆਂ ਦੇਣ ਦੇ ਮਾਮਲੇ ਵਿਚ ਨੌਜਵਾਨਾਂ ਨਾਲ ਕੀਤਾ ਧੋਖਾ ਜ਼ਿਲ੍ਹਾ ਪ੍ਰਧਾਨ ਹੈਰੀ ਸੰਧੂ-ਅਹੁਦੇਦਾਰਾਂ ਨਾਲ ਕੀਤੀ ਬੈਠਕ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਇੱਥੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਪਾਰਟੀ ਅਹੁਦੇਦਾਰਾਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2022 ਦੀਆਂ ...

ਪੂਰੀ ਖ਼ਬਰ »

ਸਪੇਅਰ ਪਾਰਟਸ ਦੀ ਦੁਕਾਨ 'ਤੇ ਗੰੁਡਾਗਰਦੀ ਦਾ ਨੰਗਾ ਨਾਚ

ਜਲਾਲਾਬਾਦ, 26 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ-ਫ਼ਾਜ਼ਿਲਕਾ ਸੜਕ 'ਤੇ ਨਿਰਮਲਾ ਹਸਪਤਾਲ ਦੇ ਸਾਹਮਣੇ ਸਥਿਤ ਬੱਬਰ ਮਸ਼ੀਨਰੀ ਸਟੋਰ 'ਤੇ ਲਗਭਗ 10 ਦੇ ਕਰੀਬ ਤੇਜ਼ਧਾਰ ਹਥਿਆਰਾਂ ਦੇ ਨਾਲ ਲੈਸ ਨੌਜਵਾਨਾਂ ਵਲ਼ੋਂ ਦੁਕਾਨ 'ਤੇ ਬੈਠੇ ਮਾਲਕ ਅਤੇ ਉਸ ਦੇ ਪੁੱਤਰ 'ਤੇ ...

ਪੂਰੀ ਖ਼ਬਰ »

ਸੁਖਬੀਰ ਨੇ ਗੁਰਤੇਜ ਸਿੰਘ ਘੁੜਿਆਣਾ ਨੂੰ ਦਿੱਤਾ ਅਸ਼ੀਰਵਾਦ

ਬੱਲੂਆਣਾ, 26 ਜੁਲਾਈ (ਜਸਮੇਲ ਸਿੰਘ ਢਿੱਲੋਂ)-ਹਲਕੇ ਵਿਚੋਂ ਵੱਖ-ਵੱਖ ਸ਼ਖ਼ਸੀਅਤਾਂ ਗੁਰਤੇਜ ਸਿੰਘ ਘੁੜਿਆਣਾ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਪੁੱਜੀਆਂ | ਹਲਕੇ ਤੋਂ ਪੁੱਜੇ ਹਰੀਸ਼ ਨੰਬਰਦਾਰ ਬੱਲੂਆਣਾ, ਦੇਵ ਰਾਜ ਖਿੱਪਾਂਵਾਲੀ, ...

ਪੂਰੀ ਖ਼ਬਰ »

ਕੈਂਪ 'ਚ 190 ਮਰੀਜ਼ਾਂ ਦਾ ਇਲਾਜ ਕੀਤਾ

ਅਬੋਹਰ, 26 ਜੁਲਾਈ (ਬਰਾੜ)-ਸਥਾਨਕ ਸ੍ਰੀ ਗੁਰੂ ਨਾਨਕ ਸੇਵਕ ਸਿਮਰਨ ਸੁਸਾਇਟੀ ਵਲੋਂ ਹੱਡੀਆਂ-ਜੋੜਾਂ ਦੇ ਮਾਹਿਰ ਕੁਲਵੰਤ ਰਾਏ ਕਾਂਤੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਨੇੜੇ ਲਗਾਏ ਗਏ ਹੱਡੀਆਂ-ਜੋੜਾਂ ਦੇ ਕੈਂਪ ਦੌਰਾਨ 190 ਮਰੀਜ਼ਾਂ ਦੀ ਜਾਂਚ ਕਰਕੇ ...

ਪੂਰੀ ਖ਼ਬਰ »

ਕਾਰਗਿਲ ਵਿਜੇ ਦਿਵਸ ਦੇ ਸਬੰਧ ਵਿਚ ਸ਼ਹੀਦਾਂ ਨੂੰ ਕੀਤਾ ਯਾਦ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)-ਸਰਵ ਧਰਮ ਸੱਭਿਆਚਾਰ ਮੰਚ ਵਲੋਂ ਕਾਰਗਿਲ ਵਿਜੇ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦੇ ਉਦੇਸ਼ ਨਾਲ ਮੇਜਰ ਸੁਰਿੰਦਰ ਚੌਕ 'ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਵਿਖੇ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਅਬੋਹਰ, 26 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਹਿੰਦੁਮਲਕੋਟ ਰੋਡ 'ਤੇ ਸਥਿਤ ਬੀ.ਡੀ.ਪੀ.ਓ. ਦਫ਼ਤਰ ਬਲਾਕ ਖੂਈਆਂ ਸਰਵਰ ਦੇ ਪੰਚਾਇਤ ਸਕੱਤਰਾਂ ਤੇ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਅੱਜ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਕਰਵਾਇਆ ਅਧਿਆਪਕਾਂ ਲਈ ਸੈਮੀਨਾਰ

ਫ਼ਾਜ਼ਿਲਕਾ, 26 ਜੁਲਾਈ(ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਵਿਖੇ ਅਧਿਆਪਕ-ਅਧਿਆਪਕਾਵਾਂ ਦੇ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਜੌਲੀ ਮੋਂਗਾ ਨੇ ਬਤੌਰ ਰਿਸੋਰਸ ਪਰਸਨ ਸ਼ਿਰਕਤ ਕੀਤੀ | ਇਸ ਮੌਕੇ ਸ਼੍ਰੀ ਮੋਂਗਾ ਨੇ ਅਧਿਆਪਕਾਂ ਨਾਲ ਬਹੁਤ ਹੀ ਰੋਚਕ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ 'ਆਪਕਾ ਸੰਦੀਪ, ਆਪਕੇ ਬੀਚ' ਮੁਹਿੰਮ ਤਹਿਤ ਦੁਕਾਨਦਾਰਾਂ ਨਾਲ ਕੀਤੀ ਮੁਲਾਕਾਤ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)-'ਆਪ ਕਾ ਸੰਦੀਪ, ਆਪ ਕੇ ਬੀਚ' ਮੁਹਿੰਮ ਤਹਿਤ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਸਥਾਨਕ ਜੈਨ ਨਗਰੀ ਰੋਡ 'ਤੇ ਸਥਿਤ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਚੌਧਰੀ ਸੰਦੀਪ ਨੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮਹੀਨਾ ਵਾਰ ਮੀਟਿੰਗ ਹੋਈ

ਜਲਾਲਾਬਾਦ, 26 ਜੁਲਾਈ(ਜਤਿੰਦਰ ਪਾਲ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਅਰਬਨ ਸਬ ਡਵੀਜ਼ਨ ਜਲਾਲਾਬਾਦ ਦੀ ਮਹੀਨਾ ਵਾਰ ਮੀਟਿੰਗ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਤੋਂ ਇਲਾਵਾ ਵਰਕਰ ਵੀ ਵੱਡੀ ਗਿਣਤੀ ਵਿਚ ਹਾਜ਼ਰ ਹੋਏ, ਨੂੰ ਸੰਬੋਧਨ ...

ਪੂਰੀ ਖ਼ਬਰ »

ਉਮਰ ਹੱਦ ਵਿਚ ਛੋਟ ਦਿੱਤੇ ਜਾਣ ਨੂੰ ਲੈ ਕੇ ਵਿਧਾਇਕ ਆਵਲਾ ਨੂੰ ਦਿੱਤਾ ਮੰਗ ਪੱਤਰ

ਮੰਡੀ ਅਰਨੀਵਾਲਾ, 26 ਜੁਲਾਈ(ਨਿਸ਼ਾਨ ਸਿੰਘ ਸੰਧੂ)-ਬੇਰੁਜ਼ਗਾਰ ਲਾਇਬਰੇਰੀਅਨ ਯੂਨੀਅਨ ਦੇ ਸੂਬਾ ਪ੍ਰਧਾਨ ਸਿਮਰ ਸਿੰਘ ਕਾਉਂਕੇ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਨੂੰ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਬੇਰੁਜ਼ਗਾਰ ਲਾਇਬਰੇਰੀਅਨ ਯੂਨੀਅਨ ਨੇ ...

ਪੂਰੀ ਖ਼ਬਰ »

ਡਾਇਰੀਆ ਜਾਗਰੂਕਤਾ ਕੈਂਪ ਲਗਾਇਆ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)-ਪਿੰਡ ਡੰਗਰ ਖੇੜਾ ਵਿਖੇ ਲੋਕਾਂ ਨੂੰ ਡਾਇਰੀਆ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਹਤ ਵਿਭਾਗ ਦੇ ਹੈਲਥ ਅਫ਼ਸਰ ਪ੍ਰਵੀਨ ਰਾਏ ਨੇ ਦੱਸਿਆ ਕਿ ਹੈਲਥ ਐਂਡ ਵੈੱਲਨੇੱਸ ਸੈਂਟਰ ਡੰਗਰ ਖੇੜਾ ਵਿਚ ਅੱਜ ...

ਪੂਰੀ ਖ਼ਬਰ »

ਬੈਸਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਸ਼ਾਨਦਾਰ ਰੈਂਕ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਮਿਡਲ ਬੈਸਿਕ ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਸ਼ਾਨਦਾਰ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀ ਹਰਸ਼ ਕੁਮਾਰ ਪੁੱਤਰ ਸ਼ਾਮ ਸੁੰਦਰ ਨੇ ਪੰਜਾਬ ਵਿਚ ਹੋਣ ਵਾਲੀ ...

ਪੂਰੀ ਖ਼ਬਰ »

ਡੇਂਗੂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 26 ਜੁਲਾਈ(ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਢਾਂਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਮਜੀਤ ਸਿੰਘ ਸੀ.ਐੱਚ.ਸੀ. ਡੱਬਵਾਲਾ ਕਲਾਂ ਦੇ ਦਿਸ਼ਾ ਨਿਰਦੇਸ਼ ਤਹਿਤ ਸਬ ਸੈਂਟਰ ਚੂਹੜੀ ਵਾਲਾ ਚਿਸ਼ਤੀ ਵਿਖੇ ਡੇਂਗੂ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਅਕਾਲੀ ਆਗੂ ਵਿਨੋਦ ਮੇਘ ਵਲੋਂ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ

ਬੱਲੂਆਣਾ, 26 ਜੁਲਾਈ(ਜਸਮੇਲ ਸਿੰਘ ਢਿੱਲੋਂ)-ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਸ਼੍ਰੀ ਵਿਨੋਦ ਮੇਘ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਬੱਲੂਆਣਾ, ਚੰਨਣ ਖੇੜਾ, ਭੰਗਾਲਾ ਅਤੇ ਰਾਮਗੜ੍ਹ ਵਿਚ ਵਰਕਰਾਂ ਨਾਲ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਵਲ਼ੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਹੜਤਾਲ ਜਾਰੀ

ਜਲਾਲਾਬਾਦ, 26 ਜੁਲਾਈ (ਜਤਿੰਦਰ ਪਾਲ ਸਿੰਘ)-ਸਥਾਨਕ ਬੀ.ਡੀ.ਪੀ.ਓ ਦਫ਼ਤਰ ਵਿਖੇ ਮਗਨਰੇਗਾ ਮੁਲਾਜ਼ਮਾਂ ਵਲ਼ੋਂ ਸਰਕਾਰ ਕੋਲੋਂ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ | ਬਲਾਕ ਦੇ ਨਰੇਗਾ ਮੁਲਾਜ਼ਮਾਂ ਵਲ਼ੋਂ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਆਪ ਆਗੂ ਅਮਨਦੀਪ ਮੁਸਾਫ਼ਰ ਨੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮੁਸਾਫ਼ਰ ਨੇ ਹਲਕੇ ਦੇ ਪਿੰਡ ਭੰਗਾਲਾ ਵਿਚ ਲੋਕਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਦੇ ਅੜੀਅਲ ਵਤੀਰੇ ਕਾਰਨ ਵਾਰਬੰਦੀ ਪ੍ਰੋਗਰਾਮ ਖਤਮ-ਐਕਸੀਅਨ ਰਾਣਾ

ਅਬੋਹਰ, 26 ਜੁਲਾਈ (ਕੁਲਦੀਪ ਸਿੰਘ ਸੰਧੂ)- ਨਹਿਰੀ ਵਿਭਾਗ ਦੇ ਐਕਸੀਅਨ ਮੁਖ਼ਤਿਆਰ ਸਿੰਘ ਰਾਣਾ ਨੇ ਗੱਲਬਾਤ ਦੌਰਾਨ ਕਿਹਾ ਕੇ ਪਿਛਲੇ ਸਮੇਂ ਦੌਰਾਨ ਕਿਸਾਨਾਂ ਵਲੋਂ ਨਹਿਰਾਂ ਦੇ ਹੈੱਡਾਂ ਉੱਪਰ ਕਬਜ਼ਾ ਕਰਨ ਕਰਕੇ ਵਿਭਾਗ ਵਲੋਂ ਜਾਰੀ ਵਾਰਬੰਦੀ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਪਿੰਡ ਇਕਾਈ ਦਾ ਗਠਨ

ਮੰਡੀ ਅਰਨੀਵਾਲਾ, 26 ਜੁਲਾਈ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਅਰਨੀਵਾਲਾ ਦੀ ਇਕ ਮੀਟਿੰਗ ਪਿੰਡ ਮੂਲਿਆਵਾਲੀ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਾਜ਼ ਸਿੰਘ ਘੱਟਿਆਵਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਮੁੱਖ ਸਕੱਤਰ ...

ਪੂਰੀ ਖ਼ਬਰ »

ਸਕੂਲ ਖੁੱਲ੍ਹਣ 'ਤੇ ਵਿਦਿਆਰਥੀਆਂ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਜਲਾਲਾਬਾਦ, 26 ਜੁਲਾਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਹੁਕਮਾਂ ਅਨੁਸਾਰ ਅੱਜ ਸ਼ਹਿਰ 'ਚ ਵੀ 10ਵੀਂ, 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਕੂਲ ਖੋਲੇ੍ਹ ਗਏ | ਅੱਜ ਪਹਿਲੇ ਦਿਨ ਸਕੂਲ ਪਹੁੰਚੇ ਵਿਦਿਆਰਥੀਆਂ ਦੇ ਚਿਹਰੇ 'ਤੇ ਰੌਣਕ ਤੇ ਖ਼ੁਸ਼ੀ ਨਜ਼ਰ ਆਈ ...

ਪੂਰੀ ਖ਼ਬਰ »

29 ਜੁਲਾਈ ਦੀ ਪਟਿਆਲਾ ਰੈਲੀ ਵਿਚ ਬੀ.ਐੱਡ ਫ਼ਰੰਟ ਸ਼ਮੂਲੀਅਤ ਕਰੇਗਾ

ਮੰਡੀ ਅਰਨੀਵਾਲਾ, 26 ਜੁਲਾਈ (ਨਿਸ਼ਾਨ ਸਿੰਘ ਸੰਧੂ)-ਪੰਜਾਬ ਭਰ ਦੇ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲੈ ਕੇ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ | ਆਨ ਲਾਈਨ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਛੇਵੇਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਨਾਇਆ ਮੈਂਗੋ ਡੇ

ਫ਼ਾਜ਼ਿਲਕਾ, 26 ਜੁਲਾਈ(ਦਵਿੰਦਰ ਪਾਲ ਸਿੰਘ): ਜੀ.ਏ.ਵੀ. ਸਕੂਲ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸੁਰੱਖਿਅਤ ਤਰੀਕੇ ਨਾਲ ਆਨਲਾਈਨ ਜ਼ੂਮ ਐਪ ਰਾਹੀਂ ਕੇ.ਜੀ. ਵਿੰਗ ਦੇ ਵਿਦਿਆਰਥੀਆਂ 'ਚ ਮੈਂਗੋ ਡੇ ਮਨਾਇਆ ਗਿਆ | ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਪਟਿਆਲਾ ਰੈਲੀ ਪ੍ਰਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 26 ਜੁਲਾਈ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਹੱਲਾ ਬੋਲ ਮਹਾਂ ਰੈਲੀ ਪ੍ਰਤੀ ਮੁਲਾਜਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮਹਾਂ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਨਵੇਂ ਚੌਕੀ ਮੁਖੀ ਨਿਯੁਕਤ

ਮੰਡੀ ਲਾਧੂਕਾ, 26 ਜੁਲਾਈ (ਛਾਬੜਾ)-ਪੰਜਾਬ ਪੁਲਿਸ ਵਿਚ ਨਿਯੁਕਤ ਏ.ਐੱਸ.ਆਈ. ਲਖਵਿੰਦਰ ਸਿੰਘ ਨੂੰ ਮੰਡੀ ਦੀ ਪੁਲਿਸ ਚੌਕੀ ਵਿਚ ਨਵਾਂ ਚੌਕੀ ਮੁਖੀ ਨਿਯੁਕਤ ਕੀਤਾ ਗਿਆ ਹੈ | ਉਹ ਥਾਣਾ ਸਦਰ ਫ਼ਾਜ਼ਿਲਕਾ ਤੋਂ ਤਬਦੀਲ ਹੋ ਕੇ ਆਏ ਹਨ | ਉਨ੍ਹਾਂ ਤੋਂ ਪਹਿਲਾਂ ਨਿਯੁਕਤ ਰਹੇ ...

ਪੂਰੀ ਖ਼ਬਰ »

ਵਿਧਾਇਕ ਆਵਲਾ ਦੇ ਯਤਨਾਂ ਸਦਕਾ 10 ਸਾਲ ਬਾਅਦ ਸੜਕ ਬਣੀ-ਕਾਲੜਾ

ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਮੰਡੀ ਅਰਨੀਵਾਲਾ ਵਿਖੇ ਕਰੀਬ 10 ਸਾਲਾਂ ਤੋਂ ਰਿਪੇਅਰ ਦੀ ਰਾਹ ਤੱਕ ਰਹੀ ਸੜਕ ਨੂੰ ਹੁਣ ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ, ਇੰਚਾਰਜ ਿਲੰਕਨ ਮਲਹੋਤਰਾ, ਬੱਬੂ ਆਵਲਾ, ਚੇਅਰਮੈਨ ਰਾਜਪਾਲ ਸਿੰਘ ਅਤੇ ਵਾਈਸ ...

ਪੂਰੀ ਖ਼ਬਰ »

ਦੋ ਦਰਜਨ ਦਿਵਿਆਂਗ ਬੱਚਿਆਂ ਨੂੰ ਵੰਡਿਆ ਜ਼ਰੂਰਤ ਦਾ ਸਾਮਾਨ

ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਸਮਗਰਾ ਸਿੱਖਿਆ ਅਭਿਆਨ ਦੇ ਤਹਿਤ ਦਿਵਿਆਂਗ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਮਾਨ ਵੰਡ ਕੈਂਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਸੁਖਬੀਰ ਸਿੰਘ ਬੱਲ ਦੀ ਪ੍ਰਧਾਨਗੀ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਸਿੱਖਿਆ ਦੇ ਖੇਤਰ 'ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖ਼ਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ...

ਪੂਰੀ ਖ਼ਬਰ »

ਅਕਾਲੀ ਡੈਲੀਗੇਟਾਂ ਸਣੇ 45 ਪਰਿਵਾਰ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਿੰਡ ਗੰਜੂ ਹਸਤਾ ਦੇ ਦੋ ਡੈਲੀਗੇਟ ਅਤੇ ਕਰੀਬ 45 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਸਵਨਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਮੰਡੀ ਲਾਧੂਕਾ , 26 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਝੁੱਗੇ ਗੁਲਾਬ ਸਿੰਘ 'ਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਹੈਲਥ ਸੁਪਰਵਾਈਜ਼ਰ ਕੰਵਲਜੀਤ ਸਿੰਘ ਬਰਾੜ ਨੇ ਹਾਜ਼ਰ ਲੋਕਾਂ ਨੂੰ ਡੇਂਗੂ ਬੁਖ਼ਾਰ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

5ਜੀ ਟੈਕਨਾਲੋਜੀ ਨਾਲ ਕੋਵਿਡ-19 ਦਾ ਕੋਈ ਸਬੰਧ ਨਹੀਂ: ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਸੂਚਨਾ ਮੰਤਰਾਲੇ ਦੇ ਦੂਰ ਸੰਚਾਰ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ 5ਜੀ ਟੈਕਨਾਲੋਜੀ ਅਤੇ ਕੋਵਿਡ-19 ਦੇ ਫੈਲਣ ਦਾ ਕੋਈ ਆਪਸੀ ਸਬੰਧ ਨਹੀਂ ਹੈ | ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਦੀ 10ਵੀਂ ਵਰ੍ਹੇਗੰਢ ਮੌਕੇ ਵੰਡੀ ਜਾਵੇਗੀ ਹੋਮਿਓਪੈਥਿਕ ਇਮਊਨਿਟੀ ਬੂਸਟਰ ਦਵਾਈ

ਫ਼ਾਜ਼ਿਲਕਾ, 26 ਜੁਲਾਈ (ਸ਼ਰਮਾ)-ਐਂਟੀ ਕ੍ਰਾਈਮ, ਐਂਟੀ ਕਰੱਪਸ਼ਨ ਯੂਥ ਬਿਉਰੋ ਵਲੋਂ ਫ਼ਾਜ਼ਿਲਕਾ ਨੂੰ ਜ਼ਿਲ੍ਹਾ ਬਣਨ ਦੇ 10 ਸਾਲ ਪੂਰੇ ਹੋਣ ਦੇ ਸਬੰਧ ਵਿਚ ਇਕ ਆਦਰਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ ਨੂੰ ਨਾਲ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਖੂਈਆਂ ਸਰਵਰ, 26 ਜੁਲਾਈ (ਵਿਵੇਕ ਹੂੜੀਆ)-ਸਥਾਨਕ ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਇਲਾਕੇ ਦੇ ਪਿੰਡ ਪੱਟੀ ਬਿੱਲਾ ਦੇ ਦੇਵੀ ਲਾਲ ਮਾਹਰ, ਸੁਭਾਸ਼ ਚੰਦਰ ਮਾਹਰ, ਰਾਮ ਚੰਦਰ ਮਾਹਰ, ਜੀਤ ਰਾਮ, ਸੂਰਜ ਰਾਮ, ਅਮੀਰ ਸਿੰਘ, ਰਾਮ ਸਵਰੂਪ, ਪ੍ਰੇਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX