ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  1 minute ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  9 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  21 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  30 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  56 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਤਰਨਤਾਰਨ

ਆਈ.ਸੀ.ਐਸ.ਈ. ਵਲੋਂ ਐਲਾਨੇ 12ਵੀਂ ਦੇ ਨਤੀਜਿਆਂ 'ਚੋਂ ਪਰਨੀਤ ਕੌਰ 94.75 ਫੀਸਦੀ ਨੰਬਰਾਂ ਨਾਲ ਜ਼ਿਲ੍ਹੇ 'ਚੋਂ ਅੱਵਲ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)-ਆਈ.ਸੀ.ਐਸ.ਈ. ਕੌਂਸਲ ਵਲੋਂ ਐਲਾਨੇ ਗਏ 2020-21 ਦੇ ਨਤੀਜੇ ਅਨੁਸਾਰ ਤਰਨ ਤਾਰਨ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾਂ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਤੇ 100 ਫੀਸਦੀ ਰਿਹਾ ਜਿਸ ਵਿਚੋਂ ਬਾਰ੍ਹਵੀਂ ਜਮਾਤ ਦੀ ਪਰਨੀਤ ਕੌਰ 94.75 ਫੀਸਦੀ ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾਂ ਸਥਾਨ ਹਾਸਲ ਕੀਤਾ | ਸੰਸਥਾ ਦੀ ਐਮ.ਡੀ. ਡਾ. ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ ਨਾਲ ਯੈਸਮੀਨ ਕੌਰ 94.25 ਫੀਸਦੀ, ਨਵਰੀਤ ਕੌਰ 92.25 ਫੀਸਦੀ, ਗਗਨਪ੍ਰੀਤ ਕੌਰ 92 ਫੀਸਦੀ, ਇੰਦਰਬੀਰ ਸਿੰਘ 91.75 ਫੀਸਦੀ, ਨਵਕਿਰਨ ਕੌਰ 91.75 ਫੀਸਦੀ, ਲਵਪ੍ਰੀਤ ਕੌਰ 91 ਫੀਸਦੀ , ਸਿਮਰਨਜੀਤ ਕੌਰ 90.75 ਫੀਸਦੀ, ਨੂਰਪ੍ਰੀਤ ਕੌਰ 90.5 ਫੀਸਦੀ ਅਤੇ ਜਸ਼ਨਦੀਪ ਕੌਰ ਨੇ 90 ਫੀਸਦੀ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ 18 ਵਿਦਿਆਰਥੀਆਂ ਨੇ 85 ਤੋਂ 90 ਫੀਸਦੀ ਅੰਕ ਅਤੇ 9 ਵਿਦਿਆਰਥੀਆਂ ਨੇ 80 ਤੋਂ 85 ਫੀਸਦੀ ਅੰਕ ਹਾਸਲ ਕਰਕੇ ਡਿਸਟਿੰਕਸ਼ਨਾਂ ਪ੍ਰਾਪਤ ਕੀਤੀਆ ਅਤੇ ਇਸੇ ਤਰ੍ਹਾਂ ਬਾਰ੍ਹਵੀਂ ਦੇ ਸਾਰੇ ਗਰੁੱਪਾਂ ਦੇ ਵਿਦਿਆਰਥੀ ਵੀ ਫਸਟ ਡਿਵੀਜ਼ਨ ਵਿਚ ਪਾਸ ਹੋਏ | ਇਸੇ ਤਰ੍ਹਾਂ ਦਸਵੀਂ ਕਲਾਸ ਦੀ ਵਿਦਿਆਰਥਣ ਰਵਿੰਦਰ ਕੌਰ ਨੇ 93.4 ਫੀਸਦੀ ਅੰਕ ਹਾਸਿਲ ਕਰਕੇ ਅੱਵਲ ਰਹੀ, ਇਸ ਦੇ ਨਾਲ ਦਿਲਾਵਰ ਸਿੰਘ 93 ਫੀਸਦੀ, ਸਿਮਰਨਜੀਤ ਕੌਰ 92.2 ਫੀਸਦੀ, ਜਸ਼ਨਪ੍ਰੀਤ ਸਿੰਘ 92 ਫੀਸਦੀ, ਰਮਨਦੀਪ ਕੌਰ 91.8 ਫੀਸਦੀ, ਸੁਮਨਪ੍ਰੀਤ ਕੌਰ 91.4 ਫੀਸਦੀ, ਹਰਮੀਤ ਕੌਰ 91.4 ਫੀਸਦੀ, ਦਵਿੰਦਰਜੀਤ ਸਿੰਘ 91.2 ਫੀਸਦੀ, ਕੰਵਲਜੀਤ ਕੌਰ 91 ਫੀਸਦੀ, ਗੁਰਵਿੰਦਰਬੀਰ ਸਿੰਘ 90.8 ਫੀਸਦੀ, ਅਰਸ਼ਨੂਰ ਸਿੰਘ 90.6 ਫੀਸਦੀ, ਯੁਵਰਾਜ ਸਿੰਘ 90.6 ਫੀਸਦੀ, ਰਾਜਬੀਰ ਕੌਰ 90.2 ਫੀਸਦੀ ਅਤੇ ਨਵਨੀਤ ਕੌਰ ਨੇ 90.2 ਫੀਸਦੀ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ 15 ਵਿਦਿਆਰਥੀਆਂ ਨੇ 85 ਤੋਂ 90 ਫੀਸਦੀ ਅੰਕ ਅਤੇ 11 ਵਿਦਿਆਰਥੀਆਂ ਨੇ 80 ਤੋਂ 85 ਫੀਸਦੀ ਅੰਕ ਲੈ ਕੇ ਡਿਸਟਿੰਕਸ਼ਨਾਂ ਪ੍ਰਾਪਤ ਕੀਤੀਆ | ਇਸ ਤੋਂ ਇਲਾਵਾ ਦਸਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਹਾਸਲ ਕੀਤੀ | ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਸਾਰੇ ਵਿਦਿਆਰਥੀਆਂ ਨੇ ਬਿਨਾਂ ਕਿਸੇ ਟਿਊਸ਼ਨ ਤੋਂ ਸਿਰਫ ਸਕੂਲ ਵਲੋਂ ਲਗਾਈਆ ਜਾਦੀਆਂ ਆਨ-ਲਾਈਨ ਅਤੇ ਰੈਗੂਲਰ ਕਲਾਸਾਂ ਲਗਾ ਕੇ ਹੀ ਇੰਨੇ ਵਧੀਆ ਅੰਕ ਪ੍ਰਾਪਤ ਕੀਤੇ | ਇਸ ਨਤੀਜੇ ਦਾ ਸਿਹਰਾ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਮਿਹਨਤੀ ਅਤੇ ਤਜ਼ਰਬੇਕਾਰ ਅਧਿਆਪਕਾਂ ਦੇ ਸਿਰ ਵੀ ਬੱਝਦਾ ਹੈ | ਵਿਦਿਆਰਥੀਆਂ ਦੇ ਮਾਪਿਆਂ ਨੇ ਬੜੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਾਨੂੰ ਬੜਾ ਮਾਣ ਹੈ ਕਿ ਸਾਡੇ ਬੱਚਿਆਂ ਨੂੰ ਪੜਾਈ ਦੇ ਲਈ ਕਿਸੇ ਵੀ ਟਿਊਸ਼ਨ ਦੀ ਲੋੜ ਨਹੀਂ ਪਈ | ਇਸ ਸਕੂਲ ਦੀ ਨਿਰੋਲ ਪੜ੍ਹਾਈ ਸਦਕਾ ਬੱਚਿਆਂ ਨੇ 90 ਫੀਸਦੀ ਤੋਂ ਉਪਰ ਨੰਬਰ ਲੈ ਕੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਮਾਪਿਆ ਨੇ ਤਹਿ ਦਿਲੋਂ ਅਧਿਆਪਕਾਂ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਹੋਰ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਵਿਚੋਂ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਪਿੱਦੀ ਤਰਨ ਤਾਰਨ ਦੀਆਂ ਏ.ਐਨ.ਐੈਮ.-ਦੂਜੇ ਸਾਲ ਦੀ ਵਿਦਿਆਰਥਣ ਨੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਜੀ.ਐੱਨ.ਐੱਮ. ਦੂਜਾ ਸਾਲ ਦੀਆਂ ਵਿਦਿਆਰਥਣਾਂ ਨੇ ਵੀ ਪੰਜਾਬ ਭਰ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਸਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਵਲੋਂ ਐਲਾਨੇ ਗਏ ਬੀ.ਐੱਸ.ਸੀ. ਨਰਸਿੰਗ ਦੇ ਸਾਰੇ ਨਤੀਜੇ ਬੜੇ ਸ਼ਾਨਦਾਰ ਰਹੇ ਹਨ | ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਪੰਜਾਬ ਕਾਲਜ ਆਫ ਲਾਅ ਉਸਮਾਂ ਦੀਆਂ ਨੌਵੇਂ ਅਤੇ ਸੱਤਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚੋਂ ਦੂਜਾ, ਤੀਜਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ | ਐੱਮ.ਡੀ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਤੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਆਉਣ ਵਾਲੀਆਂ ਅਗਲੀਆਂ ਕਲਾਸਾਂ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਵਾਈ ਜਾਵੇਗੀ ਤਾਂ ਜੋ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਸਕਣ |

ਮਹਿਲਾ ਕਾਂਗਰਸ ਸੰਗਠਨ ਦੀਆਂ ਆਗੂਆਂ ਨੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਖਿਲਾਫ ਖੋਲਿਆ ਮੋਰਚਾ

ਤਰਨ ਤਾਰਨ, 26 ਜੁਲਾਈ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨ ਤਾਰਨ ਦੀ ਕਾਂਗਰਸ ਦੀ ਮਹਿਲਾ ਪ੍ਰਧਾਨ ਅਨੀਤਾ ਵਰਮਾ ਦੇ ਖਿਲਾਫ਼ ਮੋਰਚਾ ਖੋਲਦਿਆਂ ਜ਼ਿਲ੍ਹੇ ਦੀਆਂ ਮਹਿਲਾ ਆਗੂਆਂ ਨੂੰ ਪਾਰਟੀ ਹਾਈਕਮਾਂਡ ਪਾਸੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰਧਾਨ ਨੂੰ ਤੁਰੰਤ ਅਹੁਦੇ ...

ਪੂਰੀ ਖ਼ਬਰ »

ਚਾਰ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਸ਼ਾਹਬਾਜ਼ਪੁਰ, 26 ਜੁਲਾਈ (ਪਰਦੀਪ ਬੇਗੇਪੁਰ)- ਪੁਲਿਸ ਚੌਕੀ ਮਾਣੋਚਾਹਲ ਅਧੀਨ ਪੈਂਦੇ ਪਿੰਡ ਗੁਲਾਲੀਪੁਰ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਚਾਰ ਬਿਜਲੀ ਟਰਾਂਸਫਾਰਮਰਾਂ ਵਿਚੋਂ ਲਗਪਗ ਦੋ ਸੌ ਲੀਟਰ ਤੇਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ ਤਿੰਨ ਦੀ ਮੌਤ, ਇਕ ਨਵਾਂ ਮਾਮਲਾ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ ਸਿਰਫ਼ 5 ਰਹਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ, ਇਕ ਫ਼ਰਾਰ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ੀਲੀ ਗੋਲੀਆਂ ਅਤੇ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ...

ਪੂਰੀ ਖ਼ਬਰ »

ਕਤਲ ਕੇਸ 'ਚ ਨਾਮਜ਼ਦ ਵਿਅਕਤੀਆਂ ਨੂੰ ਫੜਨ ਦੀ ਪੀੜਤ ਪਰਿਵਾਰ ਨੇ ਲਗਾਈ ਗੁਹਾਰ

ਖਾਲੜਾ, 26 ਜੁਲਾਈ (ਜੱਜਪਾਲ ਸਿੰਘ ਜੱਜ)-ਮਗਰਲੇ ਦਿਨੀਂ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਦੋਦੇ ਸੋਢੀਆਂ ਵਿਖੇ ਮੀਟ ਦੀ ਸਬਜ਼ੀ ਨੂੰ ਲੈ ਕੇ ਹੋਏ ਕਤਲ 'ਚ ਨਾਮਜ਼ਦ ਵਿਅਕਤੀਆਂ ਨੂੰ ਪੁਲਿਸ ਵਲੋਂ ਨਾ ਫੜਨ 'ਤੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਸ਼ਰ੍ਹੇਆਮ ...

ਪੂਰੀ ਖ਼ਬਰ »

ਰਮਨੀਕ ਕੌਰ ਨੇ ਦਸਵੀਂ ਜਮਾਤ 'ਚੋਂ 97.2 ਪ੍ਰਤੀਸ਼ਤ ਅੰਕ ਲੈ ਕੇ ਜ਼ਿਲ੍ਹੇ 'ਚ ਕੀਤਾ ਟੌਪ

ਤਰਨ ਤਾਰਨ, 26 ਜੁਲਾਈ (ਵਿਕਾਸ ਮਰਵਾਹਾ) - ਪਿਛਲੇ ਦਿਨੀਂ ਆਈ. ਸੀ. ਐਸ.ਈ.ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚੋਂ ਤਰਨ ਤਾਰਨ ਦੇ ਪੰਜਾਬ ਚਿਲਡਰਨ ਅਕੈਡਮੀ ਸਕੂਲ ਦੀ ਵਿਦਿਆਰਥਣ ਰਮਣੀਕ ਕੌਰ ਨੇ 97.2 ਪ੍ਰਤੀਸ਼ਤ ਅੰਕ ਲੈ ਕੇ ਜ਼ਿਲ੍ਹੇ ਵਿਚ ਟੌਪ ਕਰਕੇ ਆਪਣਾ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਨੂੰ ਤਰਨ ਤਾਰਨ ਤੋਂ ਚੌਥੀ ਵਾਰ ਵਿਧਾਇਕ ਬਣਾਉਣ ਲਈ ਹਲਕੇ ਦੇ ਲੋਕ ਉਤਾਵਲੇ- ਹਰਵੰਤ ਸਿੰਘ ਝਬਾਲ, ਪੰਮਾ ਗੱਗੋਬੂਹਾ, ਜੋਧਬੀਰ ਸਿੰਘ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ) - ਪੰਜਾਬ 'ਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਹੋਈਆਂ ਹਨ ਅਤੇ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ, ਪਰ ਮੌਜੂਦਾ ਕਾਂਗਰਸ ਦੇ ਕਾਰਜਕਾਲ ਦੌਰਾਨ ...

ਪੂਰੀ ਖ਼ਬਰ »

400 ਸਾਲਾ ਬੰਦੀ ਛੋੜ ਦਿਵਸ ਮਨਾਉਣ ਸਬੰਧੀ ਸਮੂਹ ਪੰਥਕ ਜਥੇਬੰਦੀਆਂ ਦੀ ਖਡੂਰ ਸਾਹਿਬ ਵਿਖੇ ਇਕੱਤਰਤਾ

ਖਡੂਰ ਸਾਹਿਬ, 26 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਕਾਰ ਸੇਵਾ ਖਡੂਰ ਸਾਹਿਬ ਦੇ ਸੱਦੇ 'ਤੇ ਨਿਸ਼ਾਨ ਏ ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੀ ਇਮਾਰਤ ਵਿਖੇ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘਾਂ ਦੇ ਦਲ-ਪੰਥ, ਦਮਦਮੀ ਟਕਸਾਲ, ਕਾਰ ਸੇਵਾ ਸੰਪਰਦਾਵਾਂ, ਲੋਕਲ ...

ਪੂਰੀ ਖ਼ਬਰ »

ਪਿੰਡ ਕਸੇਲ 'ਚ ਏ.ਟੀ.ਐਮ ਦੀ ਚੋਰਾਂ ਵਲੋਂ ਕੀਤੀ ਭੰਨਤੋੜ ਸਬੰਧੀ ਪੁਲਿਸ ਵੱਡੀ ਪੱਧਰ 'ਤੇ ਕਰ ਰਹੀ ਛਾਣਬੀਣ

ਸਰਾਏ ਅਮਾਨਤ ਖਾਂ, 26 ਜੁਲਾਈ (ਨਰਿੰਦਰ ਸਿੰਘ ਦੋਦੇ) - ਪਿਛਲੇ ਦਿਨੀਂ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿੱਚ ਐਸ.ਬੀ.ਆਈ ਬੈਂਕ ਦੇ ਏ.ਟੀ.ਐਮ ਨੂੰ ਰਾਤ ਦੇ ਹਨੇਰੇ ਵਿਚ ਗੈਸ ਕਟਰ ਨਾਲ ਕੱਟ ਕੇ 27 ਲੱਖ 83 ਹਜਾਰ 500 ਰੁਪਏ ਚੋਰੀ ਕਰ ਲੈ ਗਏ ਸਨ | ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਦੇ ਮੌਕੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਉਨ੍ਹਾਂ ਨੂੰ ਪਰਿਵਾਰ ਦੀ ਤਰ੍ਹਾਂ-ਮੰਨਾ

ਮੀਆਂਵਿੰਡ, 26 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਤਿੰਨ ਵਾਰ ਵਿਧਾਇਕ ਅਤੇ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਰੋਜ਼ਾਨਾ ਆਪਣੇ ਦਫ਼ਤਰ ਬੈਠ ਕੇ ਆਪਣੇ ਵਰਕਰਾਂ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ...

ਪੂਰੀ ਖ਼ਬਰ »

ਪਰਗਟ ਸਿੰਘ ਚੰਬਾ ਸਰਬ ਸੰਮਤੀ ਨਾਲ ਜ਼ੋਨ ਚੋਹਲਾ ਸਾਹਿਬ ਦੇ ਪ੍ਰਧਾਨ ਨਿਯੁਕਤ

ਚੋਹਲਾ ਸਾਹਿਬ, 26 ਜੁਲਾਈ (ਬਲਵਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਪਿੰਡ ਗੰਡੀਵਿੰਡ ਧੱਤਲ ਵਿਖੇ ਗ਼ਦਰੀ ਲਹਿਰ ਦੇ ਸ਼ਹੀਦ ਬਾਬਾ ਸੰਤਾਂ ਸਿੰਘ ਗੰਡੀਵਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਜਿੰਦਰ ਸਿੰਘ ਰਾਜੂ ਰੂੜੀਵਾਲਾ ਦੀ ...

ਪੂਰੀ ਖ਼ਬਰ »

ਸਮਾਜ ਭਲਾਈ ਦੇ ਕੰਮਾਂ ਲਈ ਹਮੇਸ਼ਾ ਹੀ ਤਤਪਰ ਰਹਿੰਦੇ ਸਨ ਇੰਸ. ਮੱਖਣ ਸਿੰਘ ਮੁੰਡਾ ਪਿੰਡ-ਬ੍ਰਹਮਪੁਰਾ

ਫਤਿਆਬਾਦ, 26 ਜੁਲਾਈ (ਹਰਵਿੰਦਰ ਸਿੰਘ ਧੂੰਦਾ) - ਇੰਸਪੈਕਟਰ ਮੱਖਣ ਸਿੰਘ ਮੁੰਡਾ ਪਿੰਡ ਦੇ ਬੇਵਕਤ ਅਕਾਲ ਚਲਾਣੇ 'ਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ...

ਪੂਰੀ ਖ਼ਬਰ »

ਸ਼ਹੀਦੀਆਂ ਦੇਣ ਵਾਲੇ ਕਿਸਾਨਾਂ ਨੂੰ ਪਿਆਸਾ ਦੱਸਣ ਵਾਲਾ ਸਿੱਧੂ ਪ੍ਰਧਾਨਗੀ ਦੇ ਨਸ਼ੇ 'ਚ ਹੋਇਆ ਚੂਰ-ਚੂਰ-ਜਥੇ. ਮੇਘ ਸਿੰਘ

ਖਡੂਰ ਸਾਹਿਬ, 26 ਜੁਲਾਈ (ਰਸ਼ਪਾਲ ਸਿੰਘ ਕੁਲਾਰ)- ਗਾਂਧੀ ਪਰਿਵਾਰ ਵਲੋਂ ਪੰਜਾਬ 'ਚ ਕਾਂਗਰਸ ਦੀ ਡੁੱਬਦੀ ਬੇੜੀ ਬਚਾਉਣ ਲਈ ਮਲਾਹ ਬਣਾਏ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਮੌਕੇ ਕਿਸਾਨਾਂ ਲਈ ਵਰਤੀ ...

ਪੂਰੀ ਖ਼ਬਰ »

ਕੋਵੀਸ਼ੀਲਡ ਦੀ ਸਪਲਾਈ ਘੱਟ ਆਉਣ ਕਾਰਨ ਵਿਦੇਸ਼ ਜਾਣ ਵਾਲੇ ਵਿਦਿਆਰਥੀ ਹੋ ਰਹੇ ਨੇ ਖੱਜਲ

ਚੋਹਲਾ ਸਾਹਿਬ, 26 ਜੁਲਾਈ (ਬਲਵਿੰਦਰ ਸਿੰਘ) - ਕੋਵਿਡ ਦੇ ਚੱਲਦਿਆਂ ਜਿਥੇ ਲੰਮਾ ਸਮਾਂ ਵਿਦੇਸ਼ ਜਾ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰਾਂ 'ਚ ਰਹਿਣ ਲਈ ਹੀ ਮਜ਼ਬੂਰ ਹੋਣਾ ਪਿਆ ਸੀ ਅਤੇ ਹੁਣ ਲੰਮੇ ਸਮੇਂ ਬਾਅਦ ਕੁਝ ਮੁਲਕਾਂ ਵਲੋਂ ਪਾਬੰਦੀਆਂ ਹਟਾਏ ਜਾਣ ਤੋਂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭਾਈ ਮਨਜੀਤ ਸਿੰਘ ਵਲੋਂ ਭੇਟ

ਝਬਾਲ, 26 ਜੁਲਾਈ (ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਵਲੋਂ ਲੋੜਵੰਦ ਪਰਿਵਾਰ ਨੂੰ 20 ਹਜ਼ਾਰ ਦਾ ਚੈਕ ਭੇਂਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆ ਭਾਈ ਮਨਜੀਤ ਸਿੰਘ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਕੀਤਾ-ਘੁੱਲਾ

ਹਰੀਕੇ ਪੱਤਣ, 26 ਜੁਲਾਈ (ਸੰਜੀਵ ਕੁੰਦਰਾ) - 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਿੰਡ ਬੁਰਜ ਦੇਵਾ ਸਿੰਘ ਵਿਖੇ ...

ਪੂਰੀ ਖ਼ਬਰ »

ਪੰਜਾਬ ਨਰਸਿੰਗ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਜੰਗਪਾਲ ਕੌਰ ਅਤੇ ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੰਟ ਸਿੰਘ ਦੀ ਅਗਵਾਈ ਹੇਠ ਪੰਜਾਬ ਨਰਸਿੰਗ ਐਸੋਸੀਏਸ਼ਨ ਦੇ ਪ੍ਰਧਾਨ, ਮੀਤ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਨਮ ਵਲੋਂ ਧਾਰਮਿਕ ਸਮਾਗਮ

ਤਰਨ ਤਾਰਨ, 26 ਜੁਲਾਈ (ਵਿਕਾਸ ਮਰਵਾਹਾ) - ਸ੍ਰੀ ਰਾਮ ਸ਼ਰਨਮ ਸੰਸਥਾ ਤਰਨਤਾਰਨ ਵਲੋਂ ਸ੍ਰੀ ਰਾਮ ਸ਼ਰਨਮ ਆਸ਼ਰਮ ਖਾਲਸਾਪੁਰ ਰੋਡ ਤਰਨ ਤਾਰਨ ਵਿਖੇ ਪੂੰਨਿਆ ਦਾ ਤਿਓਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ...

ਪੂਰੀ ਖ਼ਬਰ »

ਪਿੰਡ ਕਾਜ਼ੀਕੋਟ ਦੇ 60 ਪਰਿਵਾਰ ਅਕਾਲੀ ਦਲ, ਕਾਂਗਰਸ ਛੱਡ ਕੇ 'ਆਪ' 'ਚ ਹੋਏ ਸ਼ਾਮਿਲ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਪਿੰਡ ਕਾਜੀਕੋਟ ਵਿਖੇ ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਸੀਨੀਅਰ ਆਗੂ ਰਣਜੀਤ ਸਿੰਘ ਠਰੂ ਅਤੇ ਹਰਜਿੰਦਰ ਸਿੰਘ ਵਿੱਕੀ ਠਰੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਲਗਪਗ 60 ਪਰਿਵਾਰ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਭੁੱਲਰ ਦੀ ਪ੍ਰੇਰਨਾ ਸਦਕਾ ਪਿੰਡ ਜੌੜਾ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਪੱਟੀ, 26 ਜੁਲਾਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੌੜਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਦੀ ਧਰਮਪਤਨੀ ਸੁਰਿੰਦਰ ...

ਪੂਰੀ ਖ਼ਬਰ »

ਔਲਖ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠਾਂ ਪਿੰਡ ਕੋਟ ਧਰਮ ਚੰਦ ਵਿਖੇ ਗੁਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਹੋਈ | ਇਸ ਮੌਕੇ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ ਹੋਏ | ਸ਼ਾਮਿਲ ਹੋਏ ...

ਪੂਰੀ ਖ਼ਬਰ »

'ਆਪ' ਦੀ ਖੇਮਕਰਨ ਦੀ ਬਸਤੀ ਮੋਹਨ ਨਗਰ 'ਚ ਵਿਸ਼ਾਲ ਇਕੱਤਰਤਾ

ਖੇਮਕਰਨ, 26 ਜੁਲਾਈ (ਰਾਕੇਸ਼ ਬਿੱਲਾ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੂਰਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਦੇਣ ਸਬੰਧੀ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਨਵੇਂ ਵੋਟਰਾਂ ਨੂੰ ਇਲੈਕਟ੍ਰੋਨਿਕ ਫੋਟੋ ਸ਼ਨਾਖ਼ਤੀ ਕਾਰਡ (ਈ-ਐਪਿਕ ਕਾਰਡ) ਡਾਊਨਲੋਡ ਕਰਨ ਦੀ ਦਿੱਤੀ ਗਈ ਸੁਵਿਧਾ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 26 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ 'ਤੇ ਬਣੇ ਨਵੇਂ ਵੋਟਰਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ

ਤਰਨ ਤਾਰਨ, 26 ਜੁਲਾਈ (ਵਿਕਾਸ ਮਰਵਾਹਾ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਤਰਨ ਤਾਰਨ ਵਿਖੇ ਦੋ ਰੋਜ਼ਾ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਦਫ਼ਤਰ ਖਡੂਰ ਸਾਹਿਬ ਦੇ ਮੁਲਾਜ਼ਮਾਂ ਨੇ ਦਿੱਤਾ ਧਰਨਾ

ਖਡੂਰ ਸਾਹਿਬ, 26 ਜੁਲਾਈ (ਰਸ਼ਪਾਲ ਸਿੰਘ)- ਛੇਵੇਂ ਪੇਅ ਕਮਿਸ਼ਨ ਨੂੰ ਲੈ ਕਿ ਪਿਛਲੇ ਕਈ ਦਿਨਾਂ ਤੋਂ ਬਲਾਕ ਦਫਤਰ ਖਡੂਰ ਸਾਹਿਬ ਦੇ ਮੁਲਾਜਮਾਂ ਵਲੋਂ ਹੜਤਾਲ ਜਾਰੀ ਹੈ, ਜਿਸ ਦੇ ਚਲਦਿਆਂ ਸਮੂਹ ਮੁਲਾਜ਼ਮਾਂ ਨੇ ਦਫਤਰ ਵਿਖੇ ਧਰਨਾ ਦੇ ਕੇ ਸਰਕਾਰ ਖਿਲਾਫ ਰੋਸ ਜਾਹਰ ਕੀਤਾ | ...

ਪੂਰੀ ਖ਼ਬਰ »

ਸ਼ਹੀਦ ਦੇਸ਼ ਦਾ ਵੱਡਾ ਸਰਮਾਇਆ ਹੁੰਦੇ ਹਨ-ਡਾ. ਸੋਹਲ

ਤਰਨ ਤਾਰਨ, 26 ਜੁਲਾਈ (ਵਿਕਾਸ ਮਰਵਾਹਾ)- ਵਿਕਾਸ ਮੰਚ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਐਕਸ ਸਰਵਿਸ ਲੀਗ ਦੇ ਸਹਿਯੋਗ ਨਾਲ ਸਥਾਨਿਕ ਕਾਰਗਿਲ ਚੌਕ ਬਾਈਪਾਸ ਅੰਮਿ੍ਤਸਰ ਰੋਡ ਤਰਨ ਤਾਰਨ ਵਿਖੇ ਕਾਰਗਿਲ ਦੇ ਸ਼ਹੀਦਾਂ ਨੂੰ ਸਮਰਪਤ ਵਿਜੈ ਦਿਵਸ ਮਨਾਇਆ ਗਿਆ | ਦੇਸ਼ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸ.ਸ. ਸਮਾਰਟ ਸਕੂਲ ਸੁਰ ਸਿੰਘ ਬਰਸਾਤੀ ਪਾਣੀ ਨਾਲ ਘਿਰਿਆ

ਸੁਰ ਸਿੰਘ, 26 ਜੁਲਾਈ (ਧਰਮਜੀਤ ਸਿੰਘ) - ਭਾਵੇਂ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਦਿੱਖ ਸੰਵਾਰਨ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਅਜੇ ਵੀ ਕੁਝ ਸਕੂਲ ਸਰਕਾਰਾਂ ਦੀ ਬੇਰੁਖ਼ੀ ਦਾ ਸ਼ਿਕਾਰ ਹਨ | ਸਥਾਨਿਕ ...

ਪੂਰੀ ਖ਼ਬਰ »

ਕਾਰਗਿਲ ਦਿਵਸ ਮੌਕੇ ਵੈਰੋਵਾਲ ਦੇ ਕਾਰਗਿਲ ਸ਼ਹੀਦ ਨੂੰ ਕੀਤਾ ਯਾਦ

ਖਡੂਰ ਸਾਹਿਬ, 26 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਜੀ.ਓ.ਜੀ. ਦੇ ਵਾਈਸ ਚੇਅਰਮੈਨ ਸੇਵਾ ਮੁਕਤ ਜਨਰਲ ਟੀ.ਐਸ. ਸ਼ੇਰਗਿੱਲ ਤੇ ਜ਼ਿਲ੍ਹਾ ਤਰਨ ਤਾਰਨ ਦੇ ਜੀ.ਓ.ਜੀ. ਮੁਖੀ ਕਰਨਲ ਅਮਰਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਵੈਰੋਵਾਲ ਦਾਰਾਪੁਰ ਵਿਖੇ ਕਾਰਗਿਲ ...

ਪੂਰੀ ਖ਼ਬਰ »

ਖੇਮਕਰਨ 'ਚ ਦਲਿਤ ਵਰਗ ਨਾਲ ਸਬੰਧਿਤ ਅਨੇਕਾਂ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਖੇਮਕਰਨ, 26 ਜੁਲਾਈ (ਰਾਕੇਸ਼ ਬਿੱਲਾ) - ਵਿਧਾਨ ਸਭਾ ਹੱਲਕਾ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਖੇਮਕਰਨ ਕੱਸਬੇ ਦਾ ਦੌਰਾ ਕੀਤਾ ਤੇ ਵਾਰਡਾਂ 'ਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸੀਚੇਵਾਲ ਸਕੀਮ ਤਹਿਤ ਪਿੰਡ ਚੂਸਲੇਵੜ੍ਹ ਦੇ ਛੱਪੜ 'ਤੇ ਲੱਗਾ ਸੋਲਰ ਸਿਸਟਮ

ਪੱਟੀ, 26 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪਿੰਡ ਚੂਸਲੇਵੜ ਵਿਖੇ ਸੀਚੇਵਾਲ ਸਕੀਮ ਤਹਿਤ ਛੱਪੜ ਦੀ ਕੀਤੀ ਜਾ ਰਹੀ ਖਲਾਈ, ਜੋ ਮੁਕੰਮਲ ਹੋ ਗਈ ਹੈ ਤੇ ਉਥੇ ਹੁਣ ਛੱਪੜ ਤੋਂ ਫ਼ਸਲਾਂ ਦੀ ਸਿੰਚਾਈ ਲਈ ਸੋਲਰ ਸਿਸਟਮ ...

ਪੂਰੀ ਖ਼ਬਰ »

ਬਾਬਾ ਜੰਡ ਪੀਰ ਦੇ ਮੇਲੇ ਮੌਕੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਅਤੇ ਸਾਥੀਆਂ ਨੇ ਲਵਾਈ ਹਾਜ਼ਰੀ

ਤਰਨ ਤਾਰਨ, 26 ਜੁਲਾਈ (ਪਰਮਜੀਤ ਜੋਸ਼ੀ)- ਕਸਬਾ ਮੁਰਾਦਪੁਰ ਵਿਖੇ ਬਾਬਾ ਜੰਡ ਪੀਰ ਦਾ ਸਾਲਾਨਾ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਬਾਬਾ ਜੀ ਦੀ ਦਰਗਾਹ 'ਤੇ ਚਾਦਰ ਚੜ੍ਹਾਉਣ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ਨਾਂ ਵਲੋਂ ਕਾਲੇ ਬਿੱਲੇ ਲਗਾ ਕੇ ਛੇਵੇਂ ਤਨਖਾਹ ਕਮਿਸ਼ਨ ਦਾ ਵਿਰੋਧ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ) - ਮੈਡੀਕਲ ਲੈਬਾਰਟਰੀ ਟੈਕਨੀਸ਼ਨ ਐਸੋਸੀਏਸ਼ਨ ਪੰਜਾਬ ਦੇ ਦਿੱਤੇ ਸੱਦੇ ਅਨੁਸਾਰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੈਬਾਰਟਰੀ ਸਟਾਫ਼ ਵਲੋਂ ਕਾਲੇ ਬਿੱਲੇ ਲਗਾ ਕੇ ਲੈਬਾਰਟਰੀ ਟੈਸਟ ਕਰਕੇ ਮਰੀਜ਼ਾਂ ਨੂੰ ਸਮੇਂ ਸਿਰ ਰਿਪੋਰਟਾਂ ...

ਪੂਰੀ ਖ਼ਬਰ »

ਬਸਪਾ-ਅਕਾਲੀ ਦਲ ਗੱਠਜੋੜ ਮਜ਼ਬੂਤੀ ਨਾਲ ਰਾਜ ਭਾਗ ਵੱਲ ਵਧ ਰਿਹਾ-ਸਹੋਤਾ

ਖਾਲੜਾ, 26 ਜੁਲਾਈ (ਜੱਜਪਾਲ ਸਿੰਘ ਜੱਜ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਮੀਸ਼ਾਹ ਵਿਖੇ ਬਹੁਜਨ ਸਮਾਜ ਪਾਰਟੀ ਦੀ ਜ਼ਰੂਰੀ ਮੀਟਿੰਗ ਅਵਤਾਰ ਸਿੰਘ ਡਲੀਰੀ ਜਨਰਲ ਸਕੱਤਰ ਹਲਕਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਸਹੋਤਾ ...

ਪੂਰੀ ਖ਼ਬਰ »

ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਅਤੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ-ਸੰਘਾ

ਤਰਨ ਤਾਰਨ, 26 ਜੁਲਾਈ (ਪਰਮਜੀਤ ਜੋਸ਼ੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਕੇਂਦਰ ਨਾਲ ਆਰ-ਪਾਰ ਦੀ ਲੜਾਈ ਲੜ ਰਹੇ ਹਨ ਅਤੇ ਇਸ ਸੰਘਰਸ਼ ਦੌਰਾਨ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਨੂੰ ਜਾਤੀ ਦੇ ਅਧਾਰ 'ਤੇ ਪੈਸਿਆਂ ਨੂੰ ਵੰਡਣ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ) - ਕੱੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ, ਸੀਟੂ ਵਲੋਂ ਜਥੇਬੰਦੀਆਂ ਦੇ ਆਗੂਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ, ਜ਼ਿਲ੍ਹਾ ਸਕੱਤਰ ਕਾਮਰੇਡ ...

ਪੂਰੀ ਖ਼ਬਰ »

ਸਿਟੀਜ਼ਨ ਕੌ ਾਸਲ ਵਲੋਂ ਹਰਵਿੰਦਰ ਸਿੰਘ ਮੈਂਬਰ ਸਲਾਹਕਾਰ ਬੋਰਡ ਤੇ ਡਾ. ਲੌਹੁਕਾ ਪੈਟਰਨ, ਸਵਰਨ ਅਰੋੜਾ ਮੀਤ ਪ੍ਰਧਾਨ ਬਣੇ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)-ਸਿਟੀਜਨ ਕੌਂਸਲ ਤਰਨ ਤਾਰਨ ਦੀ ਇਕ ਮੀਟਿੰਗ ਸੁਖਵੰਤ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਕੌਂਸਲ ਦੇ ਦਫਤਰ ਵਿਖੇ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਲੋੜਵੰਦ ਪਰਿਵਾਰਾਂ ਦੀਆਂ 11 ...

ਪੂਰੀ ਖ਼ਬਰ »

ਚਿਹਰੇ ਬਦਲਣ ਨਾਲ ਕਾਂਗਰਸ ਨੂੰ ਕੁਝ ਹਾਸਲ ਹੋਣ ਵਾਲਾ ਨਹੀਂ-ਸੰਧੂ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਚਿਹਰੇ ਬਦਲਣ ਨਾਲ ਕਾਂਗਰਸ ਨੂੰ ਕੁਝ ਹਾਸਲ ਹੋਣ ਵਾਲਾ ਨਹੀਂ ਹੈ | ਲੋਕ ਚੋਣਾਂ ਦੇ ਦੌਰਾਨ ਪੰਜ ਸਾਲਾਂ ਦੀ ...

ਪੂਰੀ ਖ਼ਬਰ »

ਔਰਤ ਪਾਸੋਂ ਪਰਸ ਖੋਹਣ ਵਾਲੇ 2 ਲੁਟੇਰੇ ਆਏ ਕਾਬੂ

ਤਰਨ ਤਾਰਨ, 26 ਜੁਲਾਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਔਰਤ ਪਾਸੋਂ ਪਰਸ ਖੋਹਣ ਵਾਲੇ 2 ਲੁਟੇਰਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ...

ਪੂਰੀ ਖ਼ਬਰ »

ਬੱਚਿਆਂ ਨੂੰ ਨਿਊਮੋਕੋਕਲ ਨਿਊਮੋਨੀਆਂ ਤੋਂ ਬਚਾਉਣ ਲਈ ਦਿੱਤੀ ਜਾਵੇਗੀ ਵੈਕਸੀਨ-ਸਿਵਲ ਸਰਜਨ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਬੱਚਿਆਂ 'ਚ ਨਿਊਮੋਕੋਕਲ ਨਿਊਮੋਨੀਆ ਤੋਂ ਬਚਣ ਲਈ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਵੈਕਸੀਨ ਨੂੰ ਨਿਯਮਤ ਟੀਕਾਕਰਨ ਅਭਿਆਨ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ | ਇਸੇ ਸਬੰਧੀ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਕਲਾਸਾਂ ਹੋਈਆਂ ਸ਼ੁਰੂ

ਗੋਇੰਦਵਾਲ ਸਾਹਿਬ, 26 ਜੁਲਾਈ (ਸਕੱਤਰ ਸਿੰਘ ਅਟਵਾਲ)- ਦਸਵੀਂ ਤੋਂ ਬਾਰ੍ਹਵੀਂ ਤੱਕ ਸਕੂਲਾਂ ਦੇ ਖੁੱਲ੍ਹਣ ਸਬੰਧੀ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਖੁੱਲ੍ਹ ਗਏ ਹਨ | ਸਥਾਨਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਗੁਰੂ ਨਾਨਕ ਪਬਲਿਕ ਸਕੂਲ ਵੀ ਦੂਸਰੇ ਸਕੂਲਾਂ ਵਾਂਗ ...

ਪੂਰੀ ਖ਼ਬਰ »

ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ ਵਿਖੇ ਛਾਪਾ

ਖੇਮਕਰਨ, 26 ਜੁਲਾਈ (ਰਾਕੇਸ਼ ਬਿੱਲਾ) - ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋਂ ਅਚਾਨਕ ਦਫਤਰ ਨਗਰ ਪੰਚਾਇਤ ਖੇਮਕਰਨ ਵਿਖੇ ਛਾਪਾ ਮਾਰਿਆ ਤੇ ਸਫਾਈ ਸੇਵਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਜਾਂਚ ਕੀਤੀ | ਉਨ੍ਹਾਂ ਦੇ ਆਉਣ ਨਾਲ ਸਟਾਫ਼ ਨੂੰ ਹੱਥਾਂ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਦੀ ਅਗਵਾਈ 'ਚ ਕਈ ਸੀਨੀਅਰ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਆਉਣ ਲਈ ਤਿਆਰ-ਲਾਲੀ ਵਸੀਕਾ

ਤਰਨ ਤਾਰਨ, 26 ਜੁਲਾਈ (ਪਰਮਜੀਤ ਜੋਸ਼ੀ)- ਤਰਨ ਤਾਰਨ ਹਲਕੇ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕਈ ਸੀਨੀਅਰ ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਲਈ ਤਿਆਰ ਬਰ ਤਿਆਰ ਬੈਠੇ ਹਨ ਕਿਉਂਕਿ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪਨਬਸ ਪੱਟੀ ਡੀਪੂ ਵਲੋਂ ਬੱਸ ਸਟੈਂਡ 2 ਘੰਟੇ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੱਟੀ, 26 ਜੁਲਾਈ (ਕੁਲਵਿੰਦਰ ਕਾਲੇਕੇ, ਅਵਤਾਰ ਖਹਿਰਾ)- ਪਨਬਸ ਪੱਟੀ ਡਿਪੂ ਵਲੋਂ ਪੱਟੀ ਬੱਸ ਸਟੈਂਡ 2 ਘੰਟੇ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪਰਦਰਸ਼ਨ ਕੀਤਾ ਗਿਆ | ਇਸ ਮੌਕੇ ਜਨਰਲ ਸੈਕਟਰੀ ਸਤਨਾਮ ਸਿੰਘ ਕੈਰੋਂ, ਚੇਅਰਮੈਨ ਗੁਰਵੇਲ ਸਿੰਘ ਵੀਰਮ ਨੇ ਕਿਹਾ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਕਰਾਫ਼ਟ ਇੰਸਟਰੱਕਟਰ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 26 ਜੁਲਾਈ (ਪਰਮਜੀਤ ਜੋਸ਼ੀ) - ਬੇਰੁਜ਼ਗਾਰ ਕਰਾਫਟ ਇੰਸਟਰੱਕਟਰ ਯੂਨੀਅਨ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਗੱਲਬਾਤਕਰਦਿਆਂ ਯੂਨੀਅਨ ਮੈਬਰਾਂ ਨੇ ਦੱਸਿਆ ਕਿ ਹੁਣ ਕੁਝ ਸਮੇਂ ਵਿਚ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿਚ ਕਰਾਫਟ ਇਸਟਰੱਕਟਰਾਂ ਦੀ ਭਰਤੀ ਲਈ ...

ਪੂਰੀ ਖ਼ਬਰ »

ਪੰਜਾਬ ਚਿਲਡਰਨ ਅਕੈਡਮੀ ਦਾ ਨਤੀਜਾ ਸ਼ਾਨਦਾਰ ਰਿਹਾ

ਤਰਨ ਤਾਰਨ, 26 ਜੁਲਾਈ (ਵਿਕਾਸ ਮਰਵਾਹਾ)-ਪੰਜਾਬ ਚਿਲਡਰਨ ਅਕੈਡਮੀ ਦੇ ਆਈ.ਸੀ.ਐਸ.ਸੀ. ਦੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਮਣੀਕ ਕੌਰ ਨੇ 97.2 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਦਸਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹੇ

ਖਾਲੜਾ, 26 ਜੁਲਾਈ (ਜੱਜਪਾਲ ਸਿੰਘ ਜੱਜ)- ਕੋਰੋਨਾ ਮਹਾਂਮਾਰੀ ਵੀ ਬਿਮਾਰੀ ਦੀ ਦੂਜੀ ਲਹਿਰ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਲੱਗੇ ਦਸਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਬਹੁਤ ਘੱਟ ਰਹੀ | ਸਰਕਾਰੀ ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX